ਏਲਨਾਬਾਦ, 21 ਅਪ੍ਰੈਲ (ਜਗਤਾਰ ਸਮਾਲਸਰ)-ਏਲਨਾਬਾਦ ਦੇ ਨਾਗਰਿਕ ਹਸਪਤਾਲ ਵਿੱਚ ਪਿਛਲੇ ਲੰਬੇ ਸਮੇ ਤੋਂ ਡਾਕਟਰਾਂ ਦੀ ਕਮੀ ਦੇ ਕਾਰਨ ਇਹ ਹਸਪਤਾਲ ਖੁਦ ਬਿਮਾਰ ਹੋਇਆ ਨਜ਼ਰ ਆਉਂਦਾ ਹੈ, ਕਿਉਂਕਿ ਆਪਣੇ ਇਲਾਜ ਦੀ ਉਮੀਦ ਲੈ ਕੇ ਹਸਪਤਾਲ ਪਹੁੰਚਣ ਵਾਲੇ ਮਰੀਜਾਂ ਨੂੰ ਡਾਕਟਰ ...
ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-ਦਿੱਲੀ ਹਾਈ ਕੋਰਟ ਨੇ ਦੇਸ਼ ਭਰ 'ਚ ਵੱਧ ਰਹੇ ਕੋਵਿਡ-19 ਸੰਕਟ ਦੇ ਵਿਚਕਾਰ ਹਸਪਤਾਲਾਂ 'ਚ ਆਕਸੀਜਨ ਦੀ ਭਾਰੀ ਕਿੱਲਤ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ | ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਸਟੀਲ ਤੇ ਪੈਟਰੋਲੀਅਮ ਦੇ ਉਤਪਾਦਨ ...
ਸਿਰਸਾ, 21 ਅਪ੍ਰੈਲ (ਅ.ਬ.)-ਜ਼ਿਲ੍ਹਾ ਸਿਰਸਾ 'ਚ ਅੱਜ 142 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ | ਨਾਗਰਿਕ ਹਸਪਤਾਲ 'ਚ 117 ਵਿਅਕਤੀ ਦਾਖ਼ਲ ਕੀਤੇ ਗਏ ਹਨ ਜਦੋਂਕਿ 55 ਜਣੇ ਪ੍ਰਾਈਵੇਟ ਹਸਪਤਾਲਾਂ ਚੋਂ ਆਪਣਾ ਇਲਾਜ ਕਰਵਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਸਿਵਲ ...
ਸਿਰਸਾ, 21 ਅਪ੍ਰੈਲ (ਅ.ਬ.)-ਸਿਰਸਾ ਦੀ ਥਾਣਾ ਸ਼ਹਿਰ ਪੁਲਿਸ ਨੇ ਗਸ਼ਤ ਦੇ ਦੌਰਾਨ ਆਈ.ਟੀ.ਆਈ. ਦੇ ਨੇੜੇ ਹੈਫੇਡ ਗੁਦਾਮ ਖੇਤਰ ਤੋਂ ਇੱਕ ਨੌਜਵਾਨ ਨੂੰ 12 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ...
ਪਿਹੋਵਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਪਿਹੋਵਾ ਕਸਬੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇਕ-ਇਕ ਕਰਕੇ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ | ਇਸ ਸ਼ਹਿਰ ਨੂੰ ਹਰਿਆਣਾ ਦੇ ਸਭ ਤੋਂ ਸੁੰਦਰ ਤੀਰਥ ...
ਸਿਰਸਾ, 21 ਅਪ੍ਰੈਲ (ਅ.ਬ.)- ਸਿਰਸਾ ਜ਼ਿਲ੍ਹਾ ਵਿੱਚ ਬੀਤੀ ਰਾਤ ਕਈ ਥਾਵਾਂ 'ਤੇ ਪਏ ਮੀਂਹ ਨਾਲ ਹਾੜ੍ਹੀ ਦੀ ਵਾਢੀ ਦਾ ਕੰਮ ਪ੍ਰਭਾਵਿਤ ਹੋਇਆ ਹੈ | ਕਈ ਥਾਵਾਂ 'ਤੇ ਬੀਜਿਆ ਨਰਮਾ ਵੀ ਕੁਰੰਡ ਹੋਇਆ ਹੈ | ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਪਈ ਕਣਕ ਵੀ ਭਿੱਜ ਗਈ ਹੈ | ਮਿਲੀ ...
ਸਿਰਸਾ, 21 ਅਪ੍ਰੈਲ (ਅ.ਬ.)-ਜ਼ਿਲ੍ਹਾ ਦੀ ਐਂਟੀ ਨਾਰਕੋਟਿਕਸ ਸੈੱਲ ਪੁਲਿਸ ਨੇ ਗਸ਼ਤ ਦੌਰਾਨ ਡਿੰਗ ਮੋੜ ਤੋਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ 40 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਐਂਟੀ ਨਾਰਕੋਟਿਕਸ ਸੈੱਲ ਸਿਰਸਾ ਦੇ ਇੰਚਾਰਜ ਦਾਤਾ ਰਾਮ ਨੇ ਦੱਸਿਆ ਕਿ ਫੜ੍ਹੇ ...
ਨਡਾਲਾ, 21 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...
ਕਪੂਰਥਲਾ, 21 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ...
ਸਿਰਸਾ, 21 ਅਪ੍ਰੈਲ (ਅ.ਬ.)-ਕੋਰੋਨਾ ਨੇਮਾਂ ਦੀਆਂ ਧੱਜੀਆਂ ਉਡਾ ਕੇ ਚਲਾ ਰਹੇ ਕੋਚਿੰਗ ਸੈਂਟਰਾਂ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਛਾਪੇ ਮਾਰੇ | ਛਾਪੇ ਮਾਰੇ ਜਾਣ ਨਾਲ ਕੋਚਿੰਗ ਸੈਂਟਰ ਸੰਚਾਲਕਾਂ 'ਚ ਹਫੜਾ-ਦਫੜੀ ਫੈਲ ਗਈ | ਹਰਿਆਣਾ 'ਚ ਵੱਧ ਰਹੇ ਕੋਰੋਨਾ ਕੇਸਾਂ ...
ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਆਖਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ 1 ਅਪੈ੍ਰਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦਾ ਕੰਮ 10 ਅਪ੍ਰੈਲ ਤੋਂ ਸ਼ੁਰੂ ਕਰਵਾਇਆ ਤੇ ਸਰਕਾਰ ਵੱਡੇ-ਵੱਡੇ ਦਮਗਜੇ ਮਾਰ ਰਹੀ ਹੈ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ, ਜਿਸ ਦੇ ਬਾਵਜੂਦ ਮੰਡੀਆਂ 'ਚ ਕਣਕ ਦੀ ਖ਼ਰੀਦ ਸਬੰਧੀ ਚੱਲ ਰਹੇ ਕੰਮਾਂ ਨੇ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਮੰਡੀਆਂ ਵਿਚ ਨਾ ਤਾਂ ਪੂਰਾ ਬਾਰਦਾਨਾ ਆਇਆ ਹੈ, ਨਾ ਹੀ ਲਿਫ਼ਟਿੰਗ ਸੁਚਾਰੂ ਢੰਗ ਨਾਲ ਹੋ ਰਹੀ ਹੈ | ਜਥੇਦਾਰ ਕੁਲਾਰ ਨੇ ਆਖਿਆ ਬਾਰਦਾਨਾ ਨਾ ਹੋਣ ਕਰਕੇ ਕਿਸਾਨਾਂ ਨੂੰ ਮੰਡੀਆਂ ਵਿਚ ਕਈ ਕਈ ਦਿਨ ਰੁਕਣਾ ਪੈਦਾ ਹੈ | ਇਸ ਮੌਕੇ ਕਿਸਾਨ ਜਤਿੰਦਰਪਾਲ ਸਿੰਘ ਪਲਾਹੀ ਨੇ ਆਖਿਆ ਕਿ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ, ਅਫ਼ਸਰਸ਼ਾਹੀ ਬੇਲਾਗ ਹੋਈ ਪਈ ਹੈ | ਮੰਡੀਆਂ ਵਿਚ ਬਾਰਦਾਨਾ ਨਾ ਹੋਣ ਕਰਕੇ ਬਹੁਤੇ ਕਿਸਾਨ ਕਣਕ ਆਪਣੇ ਘਰਾਂ ਵਿਚ ਲਾਹ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਲੇਬਰ ਦੀ ਦੂਹਰੀ ਮਾਰ ਪੈ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਤੇਜੀ ਨਾਲ ਚਲਾਇਆ ਜਾਵੇ | ਇਸ ਮੌਕੇ ਵੱਖ-ਵੱਖ ਪਿੰਡਾਂ ਕਿਸਾਨਾਂ ਤੇ ਆੜ੍ਹਤੀਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਤਜਿੰਦਰਪਾਲ ਸਿੰਘ ਬਿੱਟਾ, ਗਗਨ ਸੋਨੀ, ਜਸਵਿੰਦਰ ਸਿੰਘ ਘੁੰਮਣ, ਰਜਿੰਦਰ ਸਿੰਘ ਚੰਦੀ, ਹਰਵਿੰਦਰ ਸਿੰਘ ਲਵਲੀ ਵਾਲੀਆ, ਗੁਲਜਿੰਦਰ ਸਿੰਘ ਕਾਲਾ, ਜਸਵੀਰ ਸਿੰਘ ਭੁੱਲਾਰਾਈ, ਜਥੇਦਾਰ ਸਰੂਪ ਸਿੰਘ ਖਲਵਾੜਾ, ਸੁੱਖਾ ਕੁਲਾਰ, ਸਤਨਾਮ ਸਿੰਘ ਮਾਨਾਵਾਲੀ, ਬਿੰਦਰ ਸਿੰਘ ਹਰਦਾਸਪੁਰ, ਮਹਿੰਦਰ ਸਿੰਘ,ਵਿਕਰਮ, ਜਸਵੰਤ ਸਿੰਘ, ਗੁਰਦਾਵਰ ਸਿੰਘ ਭਾਖੜੀਆਣਾ, ਅਵਤਾਰ ਸਿੰਘ, ਜੋਧਨ ਸਿੰਘ ਪਲਾਹੀ, ਤਾਰਾ ਸਿੰਘ, ਵਰਿੰਦਰ ਕੁਮਾਰ, ਦਵਿੰਦਰ ਸਿੰਘ ਗੋਰਾ, ਆਸ਼ੂ ਅਰੋੜਾ, ਸੁਰਜੀਤ ਸਿੰਘ ਚੀਮਾ, ਪਲਵਿੰਦਰ ਸਿੰਘ, ਕਸ਼ਮੀਰ ਸਿੰਘ, ਨਰਿੰਦਰ ਕੁਮਾਰ, ਵਿਕਰਮ ਗੁਪਤਾ, ਮੇਜਰ ਸਿੰਘ ਅਠੋਲੀ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਨਰਿੰਦਰ ਕੁਮਾਰ, ਵਿਕਰਮ ਗੁਪਤਾ, ਜਸਵੰਤ ਰਾਏ, ਵਿੱਕੀ ਲੱਖਣ, ਜਸਵਿੰਦਰ ਗੋਇਲ, ਵਿੱਕੀ ਹਰੀ, ਸਤਪਾਲ ਸਿੰਘ ਕਿਸ਼ਨਪੁਰ, ਗੁਰਦੀਪ ਸਿੰਘ ਖੇੜਾ, ਪਰਮਿੰਦਰ ਸਿੰਘ ਲਾਡੀ ਤੋ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਤੇ ਆੜ੍ਹਤੀ ਹਾਜ਼ਰ ਸਨ |
ਕੋਲਕਾਤਾ, 21 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਬੰਗਲਾ ਦੇ ਪ੍ਰਸਿਧ ਕਵੀ ਅਤੇ ਬੁੱਧੀਜੀਵੀ ਸੰਖ ਘੋਸ਼ (89) ਦਾ ਬੁੱਧਵਾਰ ਦੀ ਸਵੇਰ ਦਿਹਾਂਤ ਹੋ ਗਿਆ | 14 ਅਪ੍ਰੈਲ ਨੂੰ ਕੋਰੋਨਾ ਹੋਣ ਦਾ ਪਤਾ ਚਲੱਣ ਤੋਂ ਬਾਅਦ ਡਾਕਟਰਾਂ ਦੀ ਸਲਾਹ 'ਤੇ ਆਪਣੇ ਘਰ 'ਚ ਆਈਸੋਲੇਸ਼ਨ 'ਚ ਰਹਿ ਰਹੇ ...
ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਸਥਿਤੀ ਕਾਫੀ ਗੰਭੀਰ ਹੋ ਚੁੱਕੀ ਹੈ | ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦਾ ਫੈਸਲਾ ...
ਨਵੀਂ ਦਿੱਲੀ, 21 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਵਿਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਖਤਰੇ ਤੋਂ ਨਿਪਟਨ ਦੇ ਲਈ ਭਾਰਤੀ ਜਨਤਾ ਪਾਰਟੀ ਨੇ ਸਹਾਇਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ | ਜਿਸ ਦੇ ਤਹਿਤ ਲੋੜਵੰਦ ਨੂੰ ਡਾਕਟਰੀ ਸਲਾਹ ਅਤੇ ਪੀੜਤ ਪਰਿਵਾਰ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX