ਤਾਜਾ ਖ਼ਬਰਾਂ


ਸੀ.ਬੀ.ਐੱਸ.ਈ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ 10ਵੀਂ ,11ਵੀਂ ਅਤੇ 12 ਵੀਂ ਦੇ ਰਿਜ਼ਲਟ ਦੇ ਅਧਾਰ 'ਤੇ ਕੀਤੇ ਜਾਣ
. . .  6 minutes ago
ਨਵੀਂ ਦਿੱਲੀ, 17 ਜੂਨ - ਸੀ.ਬੀ.ਐੱਸ.ਈ. ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਗਰੇਡ / ਅੰਕ ਦੇਣ ਲਈ ਆਪਣੇ ਮੁਲਾਂਕਣ ਮਾਪਦੰਡ ਸੁਪਰੀਮ ਕੋਰਟ ਦੇ ਸਾਹਮਣੇ ਜਮ੍ਹਾਂ ਕਰਵਾਏ ਹਨ...
ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਸੀਤੋ ਡੱਬਵਾਲੀ ਰੋਡ 'ਤੇ ਧਰਨਾ ਜਾਰੀ
. . .  48 minutes ago
ਅਬੋਹਰ,17 ਜੂਨ (ਸੰਦੀਪ ਸੋਖਲ) - ਪਿਛਲੇ ਦੋ ਸਾਲਾਂ ਤੋਂ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਕਾਰਨ ਸੰਯੁਕਤ ਕਿਸਾਨ ਮੋਰਚਾ ਅਤੇ ਆਜ਼ਾਦ ਕਿਸਾਨ ਮੋਰਚੇ ਵਲੋਂ ਸੀਤੋ ...
ਅੱਜ 2011 ਰਿਵਾਈਜ਼ ਟੈਟ ਪਾਸ ਬੇਰੁਜ਼ਗਾਰ ਸਿੱਖਿਆ ਬੋਰਡ ਪੁੱਜਣਗੇ
. . .  55 minutes ago
ਮਲੌਦ, 17 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ) - 2011 ਦੇ ਰਿਵਾਈਜ਼ ਟੈਟ ਪਾਸ ਬੇਰੁਜ਼ਗਾਰਾਂ ਨੂੰ ਬਣਦਾ ਹੱਕ ਨਾ ਮਿਲਣ ਕਾਰਨ ਅੱਜ 17 ਜੂਨ ਨੂੰ...
ਨੇਪਾਲ ਵਿਚ ਆਏ ਤੂਫ਼ਾਨ ਨੇ ਮਚਾਈ ਤਬਾਹੀ, 7 ਮੌਤਾਂ
. . .  about 1 hour ago
ਨੇਪਾਲ, 17 ਜੂਨ - ਨੇਪਾਲ ਦੇ ਸਿੰਧੂਪਾਲਚੋਕ ਵਿਚ ਤੂਫਾਨ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੈ। ਹੁਣ ਤੱਕ ਘੱਟੋ - ਘੱਟ 7 ਮੌਤਾਂ ਦੀ ਖ਼ਬਰ ...
ਐਨ.ਆਈ.ਏ.ਨੇ ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ 'ਐਨਕਾਉਂਟਰ ਸਪੈਸ਼ਲਿਸਟ' ਦੇ ਘਰ ਮਾਰਿਆ ਛਾਪਾ
. . .  about 1 hour ago
ਮੁੰਬਈ,17 ਜੂਨ - ਮੁੰਬਈ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ਿਵ ਸੈਨਾ ਨੇਤਾ ਅਤੇ ...
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  about 2 hours ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਭਾਰਤ ਬਾਇਓਟੈਕ ਅਤੇ ਡਬਲਯੂ.ਐੱਚ.ਓ. ਦੀ 23 ਜੂਨ ਨੂੰ ਪ੍ਰੀ-ਸਬਮਿਸ਼ਨ ਮੀਟਿੰਗ
. . .  about 2 hours ago
ਨਵੀਂ ਦਿੱਲੀ,17 ਜੂਨ - ਡਬਲਯੂ.ਐੱਚ.ਓ. ਦੇ ਇਕ ਦਸਤਾਵੇਜ਼ ਵਿਚ ਕਿਹਾ 23 ਜੂਨ ਨੂੰ ....
ਮੁੱਖ ਮੰਤਰੀ ਸਟਾਲਿਨ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ
. . .  about 2 hours ago
ਨਵੀਂ ਦਿੱਲੀ, 17 ਜੂਨ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 67,208 ਨਵੇਂ ਕੋਰੋਨਾ ਮਾਮਲੇ, 2,330 ਮੌਤਾਂ
. . .  about 2 hours ago
ਨਵੀਂ ਦਿੱਲੀ,17 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਫ਼ਿਰੋਜ਼ਪੁਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ 'ਤੇ ਲੁੱਟ
. . .  about 2 hours ago
ਰੋਜ਼ਪੁਰ,17 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਅਗਰਵਾਲ ਪੈਟਰੋਲ ਪੰਪ ਤੋਂ...
ਦਿੱਲੀ ਪੁਲਿਸ ਨੇ 31 ਮਈ ਨੂੰ 'ਕਾਂਗਰਸ ਟੂਲਕਿੱਟ' ਮਾਮਲੇ 'ਚ ਟਵਿੱਟਰ ਇੰਡੀਆ ਦੇ ਮੁਖੀ ਤੋਂ ਕੀਤੀ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ,17 ਜੂਨ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਸੀਨੀਅਰ ਟੀਮ...
ਪੱਛਮੀ ਬੰਗਾਲ ਦੇ ਰਾਜਪਾਲ ਆਪਣੀ ਪਤਨੀ ਨਾਲ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਨੂੰ ਮਿਲਣਗੇ
. . .  about 3 hours ago
ਨਵੀਂ ਦਿੱਲੀ,17 ਜੂਨ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਆਪਣੀ ...
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  about 3 hours ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਬਦਲੇ ਹੋਏ ਹਾਲਾਤ ਨਾਲ ਤਾਲਮੇਲ ਬਿਠਾ ਕੇ ਦੇਸ਼ ਦੀ ਗੱਡੀ ਨੂੰ ਅੱਗੇ ਵਧਾਉਣਾ ਅਗਵਾਈ ਦਾ ਮੁੱਖ ਕਰਤੱਵ ਹੈ। -ਲਾਲ ਬਹਾਦਰ ਸ਼ਾਸਤਰੀ

ਸੰਪਾਦਕੀ

ਦਵਾਈਆਂ ਦੀ ਘਾਟ ਵੱਡੀ ਚੁਣੌਤੀ

ਜਿਵੇਂ-ਜਿਵੇਂ ਮਹਾਂਮਾਰੀ ਵਧਦੀ ਚਲੀ ਜਾ ਰਹੀ ਹੈ, ਉਵੇਂ-ਉਵੇਂ ਹੀ ਸਿਹਤ ਸਹੂਲਤਾਂ ਦੀ ਵੱਡੀ ਘਾਟ ਰੜਕਣ ਲੱਗੀ ਹੈ। ਰੋਜ਼ ਮਰੀਜ਼ਾਂ ਦੀ ਗਿਣਤੀ 3 ਲੱਖ ਤੋਂ ਵੀ ਵਧੇਰੇ ਹੋ ਜਾਂਦੀ ਹੈ, ਹਜ਼ਾਰਾਂ ਮੌਤਾਂ ਹੋ ਰਹੀਆਂ ਹਨ ਪਰ ਏਡੀ ਵੱਡੀ ਕਰੋਪੀ ਦਾ ਮੁਕਾਬਲਾ ਕਰਨ ਲਈ ਸਿਹਤ ...

ਪੂਰੀ ਖ਼ਬਰ »

ਅਜੇ ਖਤਮ ਨਹੀਂ ਹੋਈ ਪੰਜਾਬ ਕਾਂਗਰਸ ਅੰਦਰ ਮਚੀ ਹਲਚਲ

ਤੂ ਇਧਰ ਉਧਰ ਕੀ ਨਾ ਬਾਤ ਕਰ ਯੇ ਬਤਾ ਕਿ ਕਾਫ਼ਿਲਾ ਕਿਊਂ ਲੁਟਾ, ਹਮੇਂ ਰਹਿਜ਼ਨੋਂ ਸੇ ਗ਼ਰਜ਼ ਨਹੀਂ ਤੇਰੀ ਰਹਿਬਰੀ ਕਾ ਸਵਾਲ ਹੈ। ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਸਿੱਖ ਰਾਜ ਦਾ ਅਦੁੱਤੀ ਜਰਨੈਲ ਹਰੀ ਸਿੰਘ ਨਲੂਆ

ਸ਼ਹੀਦੀ ਦਿਵਸ 'ਤੇ ਵਿਸ਼ੇਸ਼
ਸਿੱਖ ਰਾਜ ਦੇ ਥੰਮ੍ਹ ਅਤੇ ਅਦੁੱਤੀ ਜਰਨੈਲ ਸ: ਹਰੀ ਸਿੰਘ ਨਲੂਆ ਦੀ ਸ਼ਹਾਦਤ ਸਮੇਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਅੱਥਰੂ ਕੇਰਦਿਆਂ ਕਿਹਾ ਸੀ-ਜੇ ਮੈਂ ਲਗਾਤਾਰ ਹਰ ਯੁੱਧ ਵਿਚ ਫ਼ਤਹਿ ਪ੍ਰਾਪਤ ਕੀਤੀ ਹੈ ਤਾਂ ਉਹ ਕੇਵਲ ਇਸ ਅਦੁੱਤੀ ਜਰਨੈਲ ਦੀ ਬਦੌਲਤ ਹੀ ਕੀਤੀ ਹੈ। ਸ਼ੇਰ-ਏ-ਪੰਜਾਬ ਦੀ ਫ਼ੌਜ ਦੇ ਇਸ ਅਣਖੀਲੇ ਜਰਨੈਲ ਦਾ ਜਨਮ 1791 ਈ: ਵਿਚ ਗੁੱਜਰਾਂਵਾਲਾ ਨਿਵਾਸੀ ਸ: ਗੁਰਦਿਆਲ ਸਿੰਘ ਦੇ ਗ੍ਰਹਿ ਵਿਖੇ ਬੀਬੀ ਧਰਮ ਕੌਰ ਦੀ ਕੁੱਖ ਤੋਂ ਹੋਇਆ। ਸ: ਹਰੀ ਸਿੰਘ ਦਾ ਦਾਦਾ ਸ: ਹਰਦਾਸ ਸਿੰਘ ਅਹਿਮਦ ਸ਼ਾਹ ਅਬਦਾਲੀ ਨਾਲ ਲੜਦਾ ਹੋਇਆ 1762 ਈ: ਵਿਚ ਸ਼ਹੀਦ ਹੋਇਆ ਸੀ। ਇਨ੍ਹਾਂ ਦੇ ਪਿਤਾ ਸ: ਗੁਰਦਿਆਲ ਸਿੰਘ ਨੇ ਸ਼ੁਕਰਚਕੀਆ ਮਿਸਲ ਦੀਆਂ ਬਹੁਤ ਸਾਰੀਆਂ ਜੰਗੀ ਮੁਹਿੰਮਾਂ ਵਿਚ ਵੱਡਾ ਯੋਗਦਾਨ ਪਾਇਆ ਸੀ। ਇਸ ਪ੍ਰਕਾਰ ਸ: ਹਰੀ ਸਿੰਘ ਨੂੰ ਬਹਾਦਰੀ ਅਤੇ ਸ਼ਹਾਦਤ ਦੀ ਗੁੜ੍ਹਤੀ ਵਿਰਸੇ ਵਿਚੋਂ ਹੀ ਮਿਲੀ ਸੀ। ਜਦੋਂ ਆਪ ਅਜੇ 7 ਕੁ ਸਾਲ ਦੇ ਹੀ ਸਨ ਤਾਂ ਪਿਤਾ ਜੀ ਅਕਾਲ ਪੁਰਖ ਵਾਹਿਗੁਰੂ ਦੀ ਗੋਦ ਵਿਚ ਜਾ ਬਿਰਾਜੇ। ਘੋੜਸਵਾਰੀ ਅਤੇ ਸ਼ਸਤਰ-ਵਿੱਦਿਆ ਦਾ ਸ਼ੌਕ ਵਿਰਸੇ ਵਿਚੋਂ ਹੀ ਮਿਲਿਆ ਸੀ। 1805 ਈ: ਵਿਚ 15 ਸਾਲ ਦੇ ਇਸ ਮੁੱਛ-ਫੁੱਟ ਗੱਭਰੂ ਨੂੰ ਲਾਹੌਰ ਵਿਖੇ ਬਸੰਤ ਦਰਬਾਰ ਵਿਚ ਆਪਣੇ ਕਰਤੱਬ ਵਿਖਾਉਣ ਦਾ ਮੌਕਾ ਮਿਲਿਆ, ਜਦੋਂ ਸ: ਹਰੀ ਸਿੰਘ ਨੇ ਇਕ ਨਿਪੁੰਨ ਸੂਰਬੀਰ ਯੋਧੇ ਵਜੋਂ ਆਪਣੀ ਯੁੱਧ ਕਲਾ ਦੇ ਜੌਹਰ ਵਿਖਾਏ ਤਾਂ ਮਹਾਰਾਜਾ ਸਾਹਿਬ ਨੇ ਸ: ਹਰੀ ਸਿੰਘ ਨੂੰ ਛਾਤੀ ਨਾਲ ਲਾ ਕੇ ਇਕ ਕੈਂਠਾ ਪਹਿਨਾਇਆ। ਆਪਣੇ ਖ਼ਾਸ ਤੇ ਵਿਸ਼ੇਸ਼ ਫ਼ੌਜੀ ਦਸਤੇ ਵਿਚ ਸ਼ਾਮਿਲ ਕਰ ਲਿਆ।
ਇਸ ਤੋਂ ਬਾਅਦ ਵੱਖ-ਵੱਖ ਸਮੇਂ ਸ: ਹਰੀ ਸਿੰਘ ਨਲੂਆ ਨੇ ਆਪਣੀ ਬਹਾਦਰੀ ਦੇ ਜੌਹਰ ਵਿਖਾ ਕੇ ਬਾਕੀ ਬਹਾਦਰ ਸਾਥੀਆਂ ਨੂੰ ਮੂੰਹ ਵਿਚ ਉਂਗਲਾਂ ਲੈਣ ਲਈ ਮਜਬੂਰ ਕੀਤਾ। 1807 ਈ: ਵਿਚ ਕਸੂਰ ਦੀ ਫ਼ਤਹਿ ਸਮੇਂ ਅਤੇ 1810 ਈ: ਵਿਚ ਸਿਆਲਕੋਟ ਦੇ ਯੁੱਧ ਸਮੇਂ ਵੀ ਆਪਣੀ ਯੁੱਧ ਕਲਾ ਦੇ ਜੌਹਰ ਵਿਖਾਏ। ਇਸੇ ਸਾਲ ਮੁਲਤਾਨ ਦੀ ਲੜਾਈ ਸਮੇਂ ਸਰੀਰ ਉੱਪਰ ਡੂੰਘੇ ਜ਼ਖ਼ਮ ਵੀ ਲੱਗੇ। 1813 ਈ: ਵਿਚ ਹਜ਼ਰੋ ਵਿਖੇ ਪਠਾਣਾਂ ਨਾਲ ਵੀ ਯੁੱਧ ਕੀਤਾ। 1815 ਈ: ਕਸ਼ਮੀਰ ਦੇ ਅਰਧ-ਪਹਾੜੀ ਇਲਾਕਿਆਂ 'ਤੇ ਫ਼ਤਹਿ ਪ੍ਰਾਪਤ ਕੀਤੀ। ਇਸ ਤੋਂ ਪਿੱਛੋਂ ਪੂਰਾ ਕਸ਼ਮੀਰ ਕਬਜ਼ੇ ਵਿਚ ਕਰ ਲਿਆ। ਇਥੋਂ ਦਾ ਗਵਰਨਰ ਵੀ ਸ: ਨਲੂਆ ਨੂੰ ਹੀ ਬਣਾਇਆ ਗਿਆ। ਆਪਣੇ ਨਾਂਅ 'ਤੇ ਹੀ 'ਹਰੀਪੁਰ' ਨਗਰ ਵਸਾਇਆ। ਇਸ ਤੋਂ ਪਿੱਛੋਂ ਅਟਕ ਦਰਿਆ ਤੋਂ ਪਾਰ ਦੇ ਇਲਾਕੇ ਵਿਚ ਆਪਣੀ ਧਾਕ ਜਮਾਈ। ਆਪਣੀ ਸਿਆਣਪ ਨਾਲ ਇਸ ਇਲਾਕੇ 'ਤੇ ਵੀ ਅਧਿਕਾਰ ਪੱਕਾ ਕੀਤਾ। 1834 ਈ: ਵਿਚ ਪਿਸ਼ਾਵਰ ਨੂੰ ਜਿੱਤ ਕੇ ਸਿੱਖ ਰਾਜ ਦਾ ਝੰਡਾ ਲਹਿਰਾਇਆ।
ਆਖ਼ਰ 1837 ਈ: ਵਿਚ ਮੁਹੰਮਦ ਖਾਨ ਨੇ ਸਿੱਖਾਂ ਵਿਰੁੱਧ ਜਹਾਦ ਖੜ੍ਹਾ ਕਰਨ ਦਾ ਨਾਅਰਾ ਦਿੱਤਾ। ਉਸ ਨੇ ਜਮਰੌਦ ਦੇ ਕਿਲ੍ਹੇ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ਦੀ ਅਗਵਾਈ ਉਸ ਦਾ ਲੜਕਾ ਅਕਬਰ ਖਾਨ ਕਰ ਰਿਹਾ ਸੀ। ਸਿੱਖ ਫ਼ੌਜਾਂ ਦੀ ਅਗਵਾਈ ਸ: ਹਰੀ ਸਿੰਘ ਨਲੂਆ ਕਰ ਰਿਹਾ ਸੀ। ਇਸ ਯੁੱਧ ਵਿਚ ਸ: ਹਰੀ ਸਿੰਘ ਨਲੂਆ ਨੇ ਲਾਸਾਨੀ ਯੁੱਧ ਕਲਾ ਦਿਖਾਈ, ਅਫ਼ਗਾਨੀਆਂ ਦੀ ਹਾਰ ਹੋਈ। ਸਿੱਖਾਂ ਨੇ ਉਨ੍ਹਾਂ ਤੋਂ 14 ਵੱਡੀਆਂ ਤੋਪਾਂ ਖੋਹ ਲਈਆਂ। ਜਿੱਤ ਹੋਣ ਤੋਂ ਬਾਅਦ ਜਦੋਂ ਸਿੱਖ ਫ਼ੌਜ ਵਾਪਸ ਮੁੜ ਰਹੀ ਸੀ ਤਾਂ ਪਹਾੜੀ ਗੁਫ਼ਾ ਵਿਚ ਲੁਕੇ ਕੁਝ ਪਠਾਣਾਂ ਨੇ ਸ: ਹਰੀ ਸਿੰਘ ਨਲੂਆ ਉੱਪਰ ਗੋਲੀਆਂ ਦੀ ਬੁਛਾੜ ਕਰ ਦਿੱਤੀ। ਇਕ ਗੋਲੀ ਸ: ਨਲੂਆ ਦੀ ਛਾਤੀ ਵਿਚ, ਦੂਜੀ ਵੱਖੀ ਵਿਚ ਲੱਗੀ। ਜ਼ਖ਼ਮੀ ਯੋਧੇ ਨੇ ਆਪਣੇ ਘੋੜੇ ਨੂੰ ਜਮਰੌਦ ਦੇ ਕਿਲ੍ਹੇ ਵੱਲ ਮੋੜ ਲਿਆ। ਆਪਣਾ ਅੰਤ ਸਮਾਂ ਨੇੜੇ ਵੇਖਦਿਆਂ ਉਨ੍ਹਾਂ ਕਿਹਾ ਕਿ ਮੇਰੀ ਸ਼ਹਾਦਤ ਨੂੰ ਉਦੋਂ ਤੱਕ ਜੱਗ ਜ਼ਾਹਰ ਨਾ ਕੀਤਾ ਜਾਵੇ, ਜਦੋਂ ਤੱਕ ਸ਼ੇਰ-ਏ-ਪੰਜਾਬ ਫ਼ੌਜਾਂ ਸਮੇਤ ਕਿਲ੍ਹੇ ਵਿਚ ਨਹੀਂ ਪਹੁੰਚ ਜਾਂਦੇ। ਇਹ ਡਿਊਟੀ ਉਨ੍ਹਾਂ ਕਿਲ੍ਹੇਦਾਰ ਸ: ਮਹਾਂ ਸਿੰਘ ਦੀ ਲਾਈ। ਇਸ ਤਰ੍ਹਾਂ ਸਿੱਖ ਰਾਜ ਦੀਆਂ ਹੱਦਾਂ ਨੂੰ ਵਧਾਉਂਦਿਆਂ 30 ਅਪ੍ਰੈਲ, 1837 ਈ: ਨੂੰ ਕੌਮ ਦੇ ਇਸ ਮਹਾਨ ਜਰਨੈਲ ਸ: ਹਰੀ ਸਿੰਘ ਨਲੂਆ ਨੇ ਸ਼ਹਾਦਤ ਦਾ ਜਾਮ ਪੀਤਾ। ਸ਼ਹੀਦ ਦੀ ਮ੍ਰਿਤਕ ਦੇਹ ਦਾ ਸਸਕਾਰ ਜਮਰੌਦ ਕਿਲ੍ਹੇ (ਮੌਜੂਦਾ ਸਮੇਂ ਪਾਕਿਸਤਾਨ ਦੇ ਖ਼ੈਬਰ ਪਖਤੂਨ ਖਵਾਹ ਸੂਬੇ ਵਿਚ) ਉਨ੍ਹਾਂ ਦੇ ਪਾਲਿਤ ਪੁੱਤਰ ਸ: ਮਹਾਂ ਸਿੰਘ ਮੀਰਪੁਰੀਏ ਨੇ ਕੀਤਾ। ਉਨ੍ਹਾਂ ਦੀ ਸ਼ਹਾਦਤ 'ਤੇ ਮਹਾਰਾਜਾ ਰਣਜੀਤ ਸਿੰਘ ਨੇ ਗਹਿਰਾ ਦੁੱਖ ਮਨਾਇਆ ਅਤੇ ਮਹਿਸੂਸ ਕੀਤਾ ਕਿ ਸਿੱਖ ਰਾਜ ਦਾ ਇਕ ਵੱਡਾ ਥੰਮ੍ਹ ਅੱਜ ਡਿਗ ਗਿਆ ਹੈ। ਜਦੋਂ ਸ: ਹਰੀ ਸਿੰਘ ਨਲੂਆ ਨੇ ਸ਼ਹਾਦਤ ਪ੍ਰਾਪਤ ਕੀਤੀ, ਉਸ ਸਮੇਂ ਉਹ 3,67,000 ਰੁਪਏ ਦੀ ਸਾਲਾਨਾ ਜਗੀਰ ਦਾ ਮਾਲਕ ਸੀ। ਅੱਜ ਵੀ ਇਸ ਮਹਾਨ ਜਰਨੈਲ ਨੂੰ ਸਮੁੱਚੇ ਵਿਸ਼ਵ ਵਿਚ ਵਸਣ ਵਾਲਾ ਹਰ ਸਿੱਖ ਸਤਿਕਾਰ ਤੇ ਸ਼ਰਧਾ ਨਾਲ ਯਾਦ ਕਰਦਾ ਹੈ। ਸਮੁੱਚੇ ਵਿਸ਼ਵ ਦੀਆਂ ਸੈਨਾਵਾਂ ਦੇ ਜਰਨੈਲ ਤੇ ਯੋਧੇ ਸ: ਨਲੂਆ ਨੂੰ ਆਪਣਾ ਪ੍ਰੇਰਨਾ ਸਰੋਤ ਮੰਨਦੇ ਹਨ। ਇਸ ਮਹਾਨ ਜਰਨੈਲ ਦੀ ਸ਼ਹਾਦਤ ਨੂੰ ਸਾਡਾ ਪ੍ਰਣਾਮ।

-bhagwansinghjohal@gmail.com

ਖ਼ਬਰ ਸ਼ੇਅਰ ਕਰੋ

 

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਥਾਪਨਾ ਦੇ ਕੁਝ ਇਤਿਹਾਸਕ ਪੱਖ

ਸਥਾਪਨਾ ਦਿਵਸ 'ਤੇ ਵਿਸ਼ੇਸ਼ ਉੱਚ ਸਿੱਖਿਆ ਦੇ ਕੇਂਦਰ ਭਾਵ ਯੂਨੀਵਰਸਿਟੀਆਂ ਕਿਸੇ ਦੇਸ਼ ਦੇ ਭਵਿੱਖ ਨਿਰਮਾਣ ਵਿਚ ਮਹੱਤਵਪੂਰਨ ਸੇਧ ਪ੍ਰਦਾਨ ਕਰਦੀਆਂ ਹਨ। ਭਾਰਤੀ ਆਜ਼ਾਦੀ ਤੋਂ ਬਾਅਦ 14 ਅਗਸਤ, 1948 ਵਿਚ ਕੇਂਦਰੀ ਸਰਕਾਰ ਵਲੋਂ ਖੇਤਰੀ ਭਾਸ਼ਾਵਾਂ ਦੇ ਵਿਕਾਸ ਲਈ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX