ਤਾਜਾ ਖ਼ਬਰਾਂ


ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 1 hour ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 1 hour ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 1 hour ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 2 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 minute ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 2 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 3 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 minute ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 4 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 4 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 5 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 5 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 6 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 5 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 6 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 5 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਤਾਲਾਬੰਦੀ ਦੇ ਸਤਾਏ ਦੁਕਾਨਦਾਰਾਂ ਤੇ ਕਿਸਾਨ ਆਗੂਆਂ ਨੇ ਫੂਕਿਆ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ

ਸਮੁੰਦੜਾ, 30 ਅਪੈ੍ਰਲ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਵਿਖੇ ਅੱਡੇ ਦੇ ਦੁਕਾਨਦਾਰਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਤਾਲਾਬੰਦੀ ਦੇ ਖ਼ਿਲਾਫ਼ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਥਾਣਾ ਮੁਖੀ ਬਲਾਚੌਰ ਸ਼ਹਿਰੀ ਸਬ ਇੰਸਪੈਕਟਰ ਨਰੇਸ਼ ਕੁਮਾਰੀ ਤੇ ਬੇਬੇ ਫੂਲਾਂ ਰਾਣੀ ਸਨਮਾਨਿਤ

ਬਲਾਚੌਰ, 30 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਜਨਤਾ ਪਾਰਟੀ ਇਕਾਈ ਬਲਾਚੌਰ ਵਲੋਂ ਸਾਹਸੀ, ਲੁਟੇਰੇ ਦਾ ਮੁਕਾਬਲਾ ਕਰਨ ਵਾਲੀ ਬਜ਼ੁਰਗ ਮਹਿਲਾ ਫੂਲਾਂ ਰਾਣੀ ਅਤੇ ਪੁਲਿਸ ਅਫਸਰ ਸਬ ਇੰਸਪੈਕਟਰ ਨਰੇਸ਼ ਕੁਮਾਰੀ ਮੁੱਖ ਥਾਣਾ ਅਫਸਰ ਬਲਾਚੌਰ ਸਿਟੀ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 48 ਨਵੇਂ ਮਾਮਲੇ, 2 ਮੌਤਾਂ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 48 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ 70 ਸਾਲਾ ਪੁਰਸ਼ ਅਤੇ 59 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ਸਨ, ਦੀ ਅੱਜ ਕੋਰੋਨਾ ਕਾਰਨ ਮੌਤ ਹੋ ...

ਪੂਰੀ ਖ਼ਬਰ »

ਅੱਜ ਤੋਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਲੋਕਾਂ ਨੂੰ ਕੋਰੋਨਾ ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ 'ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ 'ਚ ਜਾਣ ਦੀ ਅਪੀਲ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ 'ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ਵਿਚ ਜਾ ਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਸੰਡਰੇਵਾਲ ਵਿਖੇ ਅਹਿਮ ਪ੍ਰਾਜੈਕਟ ਲੋਕ ਅਰਪਿਤ

ਬਲਾਚੌਰ, 30 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਅੱਜ ਸੜੋਆ ਬਲਾਕ ਦੇ ਪਿੰਡ ਸੰਡਰੇਵਾਲ ਵਿਖੇ 15.50 ਲੱਖ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਲੋਕ ਅਰਪਿਤ ਕੀਤੇ, ਜਿਨ੍ਹਾਂ ਵਿਚ 8.50 ਲੱਖ ਰੁਪਏ ਦੀ ਲਾਗਤ ਵਾਲਾ ਮਾਡਲ ਪੋਂਡ ...

ਪੂਰੀ ਖ਼ਬਰ »

ਨਹਿਰਾਂ 'ਚ ਪਾਣੀ ਨਾ ਆਉਣ ਕਰਕੇ ਕਿਸਾਨ ਪ੍ਰੇਸ਼ਾਨ

ਸੰਧਵਾਂ, 30 ਅਪ੍ਰੈਲ (ਪ੍ਰੇਮੀ ਸੰਧਵਾਂ) - ਨਹਿਰਾਂ ਵਿਚ ਕਈ ਮਹੀਨਿਆਂ ਤੋਂ ਪਾਣੀ ਨਾ ਆਉਣ ਕਰਕੇ ਨਹਿਰਾਂ 'ਚ ਬੇਸ਼ੁਮਾਰ ਗੰਦਗੀ ਫੈਲੀ ਹੋਈ ਹੈ ਜਿਸ ਦੀ ਅਜੇ ਤੱਕ ਸਫ਼ਾਈ ਨਹੀਂ ਹੋ ਸਕੀ | ਇਸ ਕਾਰਨ ਹੀ ਕਿਸਾਨ ਡਾਢੇ ਪ੍ਰੇਸ਼ਾਨ ਹਨ ਕਿਉਂਕਿ ਖੇਤਾਂ ਵਿਚ ਕਣਕ ਦੇ ਖੜ੍ਹੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਨੇ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਵਜੋਂ ਸੰਭਾਲਿਆ ਕਾਰਜ ਭਾਰ

ਰਾਹੋਂ, 30 ਅਪ੍ਰੈਲ (ਬਲਬੀਰ ਸਿੰਘ ਰੂਬੀ)- ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਅੱਜ ਸਮੂਹ ਕੌਂਸਲਰਾਂ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਨਗਰ ਕੌਂਸਲ ਪ੍ਰਧਾਨ ਵਜੋਂ ਕਾਰਜ ਭਾਰ ਸੰਭਾਲ ਲਿਆ | ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਪ੍ਰਧਾਨ ਵਜੋਂ ਚਾਰਜ ਸੰਭਾਲਦਿਆਂ ਅਮਰਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ 'ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ |

ਖ਼ਬਰ ਸ਼ੇਅਰ ਕਰੋ

 

ਮਜ਼ਦੂਰ ਦਿਵਸ 'ਤੇ ਵਿਸ਼ੇਸ਼

ਮਜ਼ਦੂਰ ਜਮਾਤ ਨੂੰ ਮਈ ਦਿਹਾੜੇ 'ਤੇ ਤਿੱਖੇ ਸੰਘਰਸ਼ਾਂ ਦੇ ਪ੍ਰਣ ਕਰਨ ਦਾ ਸੱਦਾ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਦੁਨੀਆ ਭਰ ਦੇ ਕਿਰਤੀ ਲੋਕਾਂ ਦੀ ਮੁਕਤੀ ਦੇ ਸੰਘਰਸ਼ ਦੇ ਸ਼ਾਨਮੱਤੇ ਤੇ ਗੌਰਵਮਈ ਵਿਰਸੇ ਦਾ ਪ੍ਰਤੀਕ ਮਈ ਦਿਵਸ ਦੁਨੀਆ ਦੇ ਕੋਨੇ-ਕੋਨੇ ਵਿਚ ਮਨਾਇਆ ਜਾਂਦਾ ਹੈ | ਅੱਜ ਤੋਂ 127 ਸਾਲ ਪਹਿਲਾਂ 1886 ਵਿਚ ਅਮਰੀਕਾ ਦੇ ਇਲੀਅਨਜ਼ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਮੁਲਤਵੀ

ਮੱਲਪੁਰ ਅੜਕਾਂ, 30 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) - ਪੰਜਾਬ ਪੁਲਿਸ ਪੈਨਸ਼ਨਰਜ਼ ਯੂਨੀਅਨ ਵਲੋਂ ਹਰ ਮਹੀਨੇ ਦੇ ਪਹਿਲੇ ਸੋਮਵਾਰ ਕੀਤੀ ਜਾਂਦੀ ਮੀਟਿੰਗ ਇਸ ਵਾਰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ 3 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ...

ਪੂਰੀ ਖ਼ਬਰ »

ਐਫ. ਸੀ. ਆਈ. ਵਲੋਂ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਨਾ ਪਾਉਣ 'ਤੇ ਰੋਸ

ਮਕੁੰਦਪੁਰ, 30 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਹਕੀਮਪੁਰ ਵਿਖੇ ਦਾਣਾ ਮੰਡੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਦੀ ਖ੍ਰੀਦ ਏਜੰਸੀ ਐਫ਼. ਸੀ. ਆਈ ਖਿਲਾਫ਼ ਰੋਸ ਜਾਹਰ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਖ੍ਰੀਦ ਉਪਰੰਤ 48 ਘੰਟਿਆਂ ਦੇ ...

ਪੂਰੀ ਖ਼ਬਰ »

ਜਥੇਦਾਰ ਸਰੂਪ ਸਿੰਘ ਮੌਜੋਵਾਲ ਮਜਾਰਾ ਨਹੀਂ ਰਹੇ

ਭੱਦੀ, 30 ਅਪ੍ਰੈਲ (ਨਰੇਸ਼ ਧੌਲ)- ਅਕਾਲੀ ਆਗੂ ਸਵ: ਸੀਤਲ ਸਿੰਘ ਪਿੰਡ ਮੌਜੋਵਾਲ ਮਜਾਰਾ ਦੇ ਪਿਤਾ ਜਥੇਦਾਰ ਸਰੂਪ ਸਿੰਘ ਜੋ ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ, ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੌਜੋਵਾਲ ...

ਪੂਰੀ ਖ਼ਬਰ »

ਰਸਮਾਂ ਅਨੁਸਾਰ ਸਾਈਾ ਤਰਸੇਮ ਲਾਲ ਦੀ 6ਵੇਂ ਦਿਨ ਹੋਈ ਅੰਤਿਮ ਕਿਰਿਆ

ਸਾਹਲੋਂ, 30 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਵਿਖੇ ਬਾਬਾ ਹਬੀਬ ਸ਼ਾਹ ਘੋੜੇ ਵਾਲੀ ਸਰਕਾਰ ਦੇ ਧਾਰਮਿਕ ਅਸਥਾਨ 'ਤੇ ਸੇਵਾ ਕਰਦੇ ਮੱਲਪੁਰ ਅੜ੍ਹਕਾਂ ਵਾਸੀ ਸਾਈਾ ਤਰਸੇਮ ਲਾਲ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਮੌਤ ਹੋ ਗਈ ਸੀ ਜਿਸ ਦੀ ਅੰਤਿਮ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਫ਼ੌਜੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਰੈਲਮਾਜਰਾ/ਕਾਠਗੜ੍ਹ, 30 ਅਪ੍ਰੈਲ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)- ਪਿੰਡ ਮਾਜਰਾ ਜੱਟਾਂ ਦੇ ਨੌਜਵਾਨ ਅਰਸ਼ਦੀਪ ਸਿੰਘ (22) ਪੱੁਤਰ ਮਲਕੀਤ ਸਿੰਘ ਮਾਨ ਜਿਸ ਦੀ ਪਿਛਲੇ ਦਿਨੀਂ ਫ਼ੌਜ ਵਿਚ ਡਿਊਟੀ ਦੌਰਾਨ ਜੰਮੂ ਵਿਖੇ ਮੌਤ ਹੋ ਗਈ ਸੀ, ਨਮਿਤ ਅੱਜ ਸਿੰਘ ਸਭਾ ...

ਪੂਰੀ ਖ਼ਬਰ »

ਮਾਤਾ ਸਤਵੰਤ ਕੌਰ ਲਧਾਣਾ ਉੱਚਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਬੰਗਾ, 30 ਅਪ੍ਰੈਲ (ਕਰਮ ਲਧਾਣਾ) - ਪੰਚਾਇਤ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਗਹੂੰਣੀਆ, ਅਜਮੇਰ ਸਿੰਘ ਯੂ.ਕੇ., ਜਤਿੰਦਰ ਸਿੰਘ ਗਹੂੰਣੀਆ ਅਤੇ ਜਸਵਿੰਦਰ ਕੌਰ ਕੈਨੇਡਾ ਦੇ ਮਾਤਾ ਜੀ ਬੀਬੀ ਸਤਵੰਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਬਲਾਕ ਮੁਕੰਦਪੁਰ ਤੇ ਬਹਿਰਾਮ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਮਹੀਨਾਵਾਰ ਕੀਤੀ ਜਾਣ ਵਾਲੀ ਅੱਜ ਦੀ ਮੀਟਿੰਗ ਮੁਲਤਵੀ

ਔੜ/ਝਿੰਗੜਾਂ, 30 ਐਪਰ (ਕੁਲਦੀਪ ਸਿੰਘ ਝਿੰਗੜ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਇਕਾਈ ਮੁਕੰਦਪੁਰ ਤੇ ਬਲਾਕ ਬਹਿਰਾਮ ਦੇ ਅਹੁਦੇਦਾਰਾਂ ਦੀ ਮੀਟਿੰਗ ਸਤਨਾਮ ਬੰਗਾ ਦੇ ਕਲੀਨਿਕ ਪਿੰਡ ਝਿੰਗੜਾਂ ਵਿਖੇ ਬਲਾਕ ਪ੍ਰਧਾਨ ਵਿਜੇ ਕੁਮਾਰ ਗੁਰੂ ਤੇ ਬਹਿਰਾਮ ...

ਪੂਰੀ ਖ਼ਬਰ »

ਚੱਕ-ਬਿਲਗਾਂ 'ਚ ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕਤਾ ਕੈਂਪ

ਬਹਿਰਾਮ, 30 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਚੱਕ-ਬਿਲਗਾਂ 'ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਏ.ਐਸ.ਆਈ ਹੁਸਨ ਲਾਲ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਅਗਵਾਈ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ | ਉਨ੍ਹਾਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੇ ਬੀ.ਐੱਸ.ਸੀ. ਨਰਸਿੰਗ ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਦਾ ਬੀ.ਐੱਸ.ਸੀ. ਨਰਸਿੰਗ ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਇੰਸਟੀਚਿਊਟ ਦੇ ਪਿ੍ੰ: ਜੀ.ਅਮੂਥਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਕਾਲਜ 'ਚੋਂ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਨੂੰ ਠੇਕੇ ਸਮੇਂ ਸਿਰ ਬੰਦ ਕਰਨ ਦੀ ਸਖ਼ਤ ਤਾੜਨਾ

ਪੋਜੇਵਾਲ ਸਰਾਂ, 30 ਅਪ੍ਰੈਲ (ਰਮਨ ਭਾਟੀਆ)- ਕੋਰੋਨਾ ਮਹਾਂਮਾਰੀ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਅੰਦਰ ਸ਼ਾਮ 5 ਵਜੇ ਜ਼ਰੂਰੀ ਸਮਾਨ ਤੋਂ ਬਿਨਾਂ ਬਾਕੀ ਦੁਕਾਨਾਂ ਬੰਦ ਕਰਨ ਤੇ ਰਾਤ 8 ਤੋਂ ਸਵੇਰੇ 5 ਤੱਕ ਦੇ ਕਰਫ਼ਿਊ ਸਨਿਚਰਵਾਰ ਐਤਵਾਰ ਦੇ ਲਾਕਡਾਊਨ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਲਈ ਯੂਥ ਵਿੰਗ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕਰੇਗਾ-ਥਿਆੜਾ

ਮਜਾਰੀ/ਸਾਹਿਬਾ, 30 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸ਼ਹੀਦ ਭਗਤ ਸਿੰਘ ਨਗਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਥਿਆੜਾ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਦਿਹਾਤੀ ਇਲਾਕਾ ਸ਼੍ਰੋਮਣੀ ਅਕਾਲੀ ਦਲ ਦਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਵਿਗੜਦੀ ਸਥਿਤੀ ਨੂੰ ਦੇਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਅੰਦਰ ਸਰਗਰਮੀਆਂ ਤੇਜ਼

ਸੜੋਆ, 30 ਅਪ੍ਰੈਲ (ਨਾਨੋਵਾਲੀਆ)- ਸਿਵਲ ਹਸਪਤਾਲ ਸੜੋਆ ਵਲੋਂ ਡਾ: ਗੁਰਿੰਦਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੜੋਆ ਦੀ ਅਗਵਾਈ ਵਿਚ ਗਠਨ ਟੀਮਾਂ ਵਲੋਂ ਕੋਰੋਨਾ ਮਹਾਂਮਾਰੀ ਦੀ ਵਿਗੜੀ ਦੀ ਸਥਿਤੀ ਨੂੰ ਦੇਖਦਿਆਂ ਪਿੰਡਾਂ ਅੰਦਰ ਵੈਕਸੀਨ ਲਗਾਉਣ ਵਾਲੀਆ ਟੀਮਾਂ ਦੀ ...

ਪੂਰੀ ਖ਼ਬਰ »

ਮੰਡੀਆਂ 'ਚ ਹੁਣ ਤੱਕ ਪੁੱਜੀ ਸਾਰੀ 2,23,700 ਮੀਟਿ੍ਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 30 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੀ ਸਾਰੀ 2,23,700 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਦੀਆਂ 'ਚ ਅੱਜ ਨਿਹੰਗ ਸਿੰਘਾਂ ਵਲੋਂ ਕੱਢਿਆ ਜਾਵੇਗਾ ਮਹੱਲਾ

ਕਟਾਰੀਆਂ, 30 ਅਪ੍ਰੈਲ (ਨਵਜੋਤ ਸਿੰਘ ਜੱਖੂ) - ਬਲਾਕ ਬੰਗਾ ਦੇ ਪਿੰਡ ਲਾਦੀਆਂ ਵਿਖੇ ਨਿਹੰਗ ਸਿੰਘ ਤਰਨਾ ਦਲ ਵਲੋਂ 1 ਮਈ ਨੂੰ ਮਹੱਲਾ ਕੱਢਿਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਜਥੇਦਾਰ ਸਵਰਨ ਸਿੰਘ ਲਾਦੀਆਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਰਨਾ ਦਲ ਨਿਹੰਗ ...

ਪੂਰੀ ਖ਼ਬਰ »

ਆਦਿ ਧਰਮ ਮਿਸ਼ਨ ਵਲੋਂ ਬਿਹਾਰ ਦੇ ਜ਼ਿਲ੍ਹਾ ਬਾਂਕਾ 'ਚ ਬਾਬੂ ਮੰਗੂਰਾਮ ਮੁੱਗੋਵਾਲੀਆ ਕੋਚਿੰਗ ਸਕੂਲ ਖੋਲ੍ਹਣ ਲਈ ਵਿਚਾਰਾਂ

ਸੜੋਆ, 30 ਅਪ੍ਰੈਲ (ਨਾਨੋਵਾਲੀਆ)- ਆਦਿ ਧਰਮ ਮਿਸ਼ਨ ਦੇ ਬਾਨੀ ਬਾਬੂ ਮੰਗੂਰਾਮ ਮੁੱਗੋਵਾਲੀਆ ਦੀ ਵਿਚਾਰ ਧਾਰਾ ਨੂੰ ਲੈ ਕੇ ਆਦਿਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਦੀ ਅਗਵਾਈ 'ਚ ਵਫ਼ਦ ਬਿਹਾਰ ਰਾਜ ਦੇ ਜ਼ਿਲ੍ਹਾ ਬਾਂਕਾਂ 'ਚ ਪੈਂਦੇ ਪਿੰਡ ਦੁਮਹਾਣ ...

ਪੂਰੀ ਖ਼ਬਰ »

ਬੇਟ ਇਲਾਕੇ ਦਾ ਛੋਟਾ ਪਰ ਵਿਕਸਤ ਪਿੰਡ ਖੜਕੂਵਾਲ

ਲਖਵੀਰ ਸਿੰਘ ਖੁਰਦ 9463677812 ਉੜਾਪੜ/ਲਸਾੜਾ - ਪਿੰਡ ਖੜਕੂਵਾਲ ਬਲਾਕ ਔੜ ਦੇ ਬੇਟ ਇਲਾਕੇ ਦਾ ਅਤੇ ਰਾਹੋਂ-ਮੱਤੇਵਾਲ ਸੜਕ ਦੇ ਲਹਿੰਦੇ ਪਾਸੇ ਵਸਿਆ ਹੋਇਆ ਛੋਟਾ ਜਿਹਾ ਪਿੰਡ ਹੈ ਜੋ ਔੜ ਕਸਬਾ ਤੋਂ ਕੋਈ 7 ਕੁੁ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਭਾਵੇਂ ਅਬਾਦੀ ਪੱਖੋਂ ਕੋਈ ...

ਪੂਰੀ ਖ਼ਬਰ »

ਸਾਹਿਬਾ ਤੇ ਬਕਾਪੁਰ ਮੰਡੀ 'ਚ ਐਫ.ਸੀ.ਆਈ. ਨੇ ਹੋਰ ਕਣਕ ਖ਼ਰੀਦਣ ਤੋਂ ਕੀਤਾ ਇਨਕਾਰ

ਮਜਾਰੀ/ਸਾਹਿਬਾ, 30 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਬਕਾਪੁਰ ਤੇ ਸਾਹਿਬਾ ਮੰਡੀ 'ਚ ਕੇਂਦਰ ਦੀ ਐਫ.ਸੀ.ਆਈ. ਖਰੀਦ ਏਜੰਸੀ ਵਲੋਂ ਹੋਰ ਕਣਕ ਖ਼ਰੀਦਣ ਤੋਂ ਇਨਕਾਰ ਕਰਨ ਤੇ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ | ਇਸ ਬਾਰੇ ਬਕਾਪੁਰ ਤੇ ਸਾਹਿਬਾ ਮੰਡੀਆਂ ਦੇ ...

ਪੂਰੀ ਖ਼ਬਰ »

ਮਹਾਨ ਤਪੱਸਵੀ ਤੇ ਦਰਵੇਸ਼ ਸੰਤ ਮਹਾਂਪੁਰਸ਼ ਹਨ ਸਵਾਮੀ ਦਾਸਾ ਨੰਦ ਭੂਰੀ ਵਾਲੇ-ਸਵਾਮੀ ਪ੍ਰਕਾਸ਼ਾ ਨੰਦ

ਭੱਦੀ, 30 ਅਪ੍ਰੈਲ (ਨਰੇਸ਼ ਧੌਲ)- ਪਿਛਲੇ ਕੁਝ ਦਿਨਾਂ ਤੋਂ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਿਹਤ ਖ਼ਰਾਬ ਹੋਣ ਕਾਰਨ ਬਹੁ ਗਿਣਤੀ ਸੰਤ ਮਹਾਂ ਪੁਰਸ਼ ਅਤੇ ਸੰਗਤ ਉਨ੍ਹਾਂ ਦੀ ਤਬੀਅਤ ਦਾ ਪਤਾ ਲੈਣ ਲਈ ਅਨੁਭਵ ਧਾਮ ਨਾਨੋਵਾਲ ਵਿਖੇ ਪਹੰੁਚ ਰਹੇ ਹਨ | ਇਸੇ ਲੜੀ ਤਹਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX