ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 18 ਸਾਲ ਤੋਂ ਉੱਪਰ ਉਮਰ ਵਾਲਿਆਂ ਨੂੰ 1 ਮਈ ਤੋਂ ਨਹੀਂ ਲੱਗ ਸਕੇਗੀ ਵੈਕਸੀਨ

ਚੰਡੀਗੜ੍ਹ, 30 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ 1 ਮਈ ਤੋਂ 18 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਨੂੰ ਕੋਵਿਡ ਵੈਕਸੀਨ ਨਹੀਂ ਲੱਗ ਸਕੇਗੀ | ਚੰਡੀਗੜ੍ਹ ਦੇ ਕੋਲ ਵੈਕਸੀਨ ਉਪਲਬਧ ਨਹੀਂ ਹੈ | ਚੰਡੀਗੜ੍ਹ ਕੋਲ ਫਿਲਹਾਲ ਇਕ ਲੱਖ ਵੈਕਸੀਨ ਹੈ ਜੋ ਕਿ 45 ਸਾਲ ਤੋਂ ਵੱਧ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਰਿਕਾਰਡ ਰੂਮ 'ਚੋਂ ਸਾਮਾਨ ਅਤੇ ਦਸਤਾਵੇਜ਼ ਚੋਰੀ

ਚੰਡੀਗੜ੍ਹ, 30 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-23 ਵਿਚ ਪੈਂਦੇ ਸਰਕਾਰੀ ਸਕੂਲ ਦੇ ਰਿਕਾਰਡ ਰੂਮ 'ਚੋਂ ਸਾਮਾਨ ਅਤੇ ਕੰਪਿਊਟਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸਰਕਾਰੀ ਸੀਨੀਅਰ ਸਕੈਂਡਰੀ ...

ਪੂਰੀ ਖ਼ਬਰ »

ਕੋਵਿਡ-19 ਰਾਹਤ ਕਾਰਜਾਂ ਲਈ ਹੁੰਡਈ ਫਾਊਾਡੇਸ਼ਨ ਦੇਵੇਗਾ 20 ਕਰੋੜ ਦਾ ਰਾਹਤ ਪੈਕੇਜ

ਚੰਡੀਗੜ੍ਹ, 30 ਅਪ੍ਰੈਲ (ਅ.ਬ.)-ਹੁੰਡਈ ਮੋਟਰ ਇੰਡੀਆ ਦੀ ਇਕਾਈ ਹੁੰਡਈ ਮੋਟਰ ਇੰਡੀਆ ਫਾਊਾਡੇਸ਼ਨ ਨੇ ਆਪਣੇ ਕੋਵਿਡ-19 ਰਾਹਤ ਪ੍ਰੋਗਰਾਮ ਨੂੰ ਜਾਰੀ ਰੱਖਦੇ ਹੋਇਆਂ ਅੱਜ ਸਭ ਤੋਂ ਵੱੱਧ ਪ੍ਰਭਾਵਿਤ ਰਾਜਾਂ ਮਹਾਂਰਾਸ਼ਟਰ, ਦਿੱਲੀ, ਹਰਿਆਣਾ, ਤੇਲੰਗਾਨਾ ਤੇ ਤਾਮਿਲਨਾਡੂ ਵਿਚ ...

ਪੂਰੀ ਖ਼ਬਰ »

ਕੈਪਟਨ ਵਲੋਂ ਨਹਿਰੀ ਨਵੀਨੀਕਰਨ ਪ੍ਰਾਜੈਕਟਾਂ ਦਾ ਦਾਇਰਾ ਵਧਾਉਣ ਤੇ ਤੇਜ਼ੀ ਲਿਆਉਣ ਦੀ ਹਦਾਇਤ

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ ਸਰੋਤ ਵਿਭਾਗ ਨੂੰ ਨਹਿਰਾਂ ਦੇ ਨਵੀਨੀਕਰਨ ਲਈ ਹੋਰ ਖੇਤਰਾਂ ਦੀ ਪਛਾਣ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਪਾਣੀ ਦੇ ਰਿਸਾਅ (ਸੀਪੇਜ) ਨੂੰ ਨੱਥ ਪਾ ਕੇ ਪਾਣੀ ਵਰਗੀ ...

ਪੂਰੀ ਖ਼ਬਰ »

ਸੂਬੇ 'ਚ ਖ਼ਰੀਦ ਦੇ 21ਵੇਂ ਦਿਨ 601423 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ 21ਵੇਂ ਦਿਨ 601423 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵਲੋਂ 599856 ਮੀਟਿ੍ਕ ਟਨ ਅਤੇ ਆੜ੍ਹਤੀਆਂ ਵਲੋਂ 1567 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਪੀੜਤ 13 ਹੋਰ ਮਰੀਜ਼ਾਂ ਦੀ ਮੌਤ, 1 ਸਾਲਾ ਬੱਚਾ ਵੀ ਸ਼ਾਮਿਲ

ਚੰਡੀਗੜ੍ਹ, 30 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ | ਸ਼ਹਿਰ ਵਿਚ ਅੱਜ ਕੋਰੋਨਾ ਪੀੜਤ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦ ਕਿ 724 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਮਨੀਮਾਜਰਾ ਦੇ ਵਸਨੀਕ 70 ...

ਪੂਰੀ ਖ਼ਬਰ »

ਕਰਫ਼ਿਊ ਦੇ ਸਮੇਂ ਦੌਰਾਨ ਬਾਹਰ ਘੁੰਮਣ ਵਾਲਿਆਂ ਖ਼ਿਲਾਫ਼ ਪੁਲਿਸ ਦੀ ਸਖ਼ਤੀ-16 ਮਾਮਲੇ ਦਰਜ

ਚੰਡੀਗੜ੍ਹ, 30 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਲਗਾਤਾਰ ਕੋਰੋਨਾ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਰਕੇ ਪ੍ਰਸ਼ਾਸਨ ਵਲੋਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾ ਰਿਹਾ ਹੈ, ਪਰ ਕੁਝ ਲੋਕ ਇਸ ਦੇ ਬਾਵਜੂਦ ਕਰਫਿਊ ਦੇ ਸਮੇਂ ਦੌਰਾਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਮੁਲਤਵੀ

ਚੰਡੀਗੜ੍ਹ, 30 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਇਕ ਵਾਰ ਫਿਰ ਤੋਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਪ੍ਰਬੰਧਨ ਨੇ ਚੋਣਾਂ ਕਰਵਾਉਣ ਲਈ 3 ਮਈ ਵਾਸਤੇ ਸ਼ਡਿਊਲ ਜਾਰੀ ਕੀਤਾ ਸੀ ਅਤੇ ਚੋਣਾਂ ...

ਪੂਰੀ ਖ਼ਬਰ »

20 ਸਾਲਾ ਲੜਕੀ ਨੂੰ ਕਥਿਤ ਤੌਰ 'ਤੇ ਅਗਵਾ ਕਰਨ ਦੇ ਮਾਮਲੇ 'ਚ ਪ੍ਰਸ਼ਾਸਨ, ਐੱਸ.ਐੱਸ.ਪੀ ਨੂੰ ਨੋਟਿਸ

ਚੰਡੀਗੜ੍ਹ, 30 ਅਪ੍ਰੈਲ (ਬਿ੍ਜੇਂਦਰ ਗੌੜ)-ਇਕ 20 ਸਾਲਾ ਕੁੜੀ ਨੂੰ ਇਕ ਮੁੰਡੇ ਅਤੇ ਉਸ ਦੇ ਪਰਿਵਾਰ ਵਲੋਂ ਕਥਿਤ ਤੌਰ 'ਤੇ ਅਗਵਾ ਕਰ ਗੈਰ-ਕਾਨੂੰਨੀ ਤਰੀਕੇ ਨਾਲ ਰੱਖਣ ਦੇ ਦੋਸ਼ਾਂ ਦੇ ਮਾਮਲੇ ਵਿਚ ਹਾਈਕੋਰਟ ਜਸਟਿਸ ਅਰੁਣ ਮੋਂਗਾ ਨੇ ਪ੍ਰਸ਼ਾਸਨ ਅਤੇ ਪੁਲਿਸ ਅਫਸਰਾਂ ਨੂੰ ...

ਪੂਰੀ ਖ਼ਬਰ »

ਹਾਈਕੋਰਟ ਨੇ ਮਈ ਦੇ ਕੇਸ ਅਗਸਤ-ਸਤੰਬਰ ਤੱਕ ਟਾਲੇ

ਚੰਡੀਗੜ੍ਹ, 30 ਅਪ੍ਰੈਲ (ਬਿ੍ਜੇਂਦਰ ਗੌੜ)-ਤੇਜ਼ੀ ਨਾਲ ਵੱਧ ਰਹੇ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੱਜਾਂ, ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਸਟਾਫ਼ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਵੀਡੀਓ ਕਾਨਫਰੰਸਿੰਗ ਰਾਹੀਂ ਸੁਣੇ ਜਾਣ ਵਾਲੇ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 30 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਰੋਡਵੇਜ਼ ਵਰਕਸ਼ਾਪ ਇੰਡਸਟਰੀਅਲ ਏਰੀਆ ਨੇੜੇ ਇਕ ਵਿਅਕਤੀ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਰਾਮ ਦਰਬਾਰ ਦੇ ਰਹਿਣ ਵਾਲੇ ਵਿਕਰਮ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮਾਮਲਾ ਰਿਹਾਇਸ਼ੀ ਖੇਤਰ 'ਚ ਖੁੱਲ੍ਹੇ ਨਿੱਜੀ ਹਸਪਤਾਲ 'ਚ ਬਿਨਾਂ ਮਨਜ਼ੂਰੀ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਦਾ

ਡੀ. ਸੀ. ਦੇ ਹੁਕਮਾਂ 'ਤੇ ਐੱਸ. ਡੀ. ਐੱਮ. ਡੇਰਾਬੱਸੀ, ਡਿਪਟੀ ਮੈਡੀਕਲ ਕਮਿਸ਼ਨਰ ਤੇ ਅਸਿਸਟੈਂਟ ਸਿਵਲ ਸਰਜਨ ਨੇ ਹਸਪਤਾਲ ਦਾ ਕੀਤਾ ਦੌਰਾ

ਡੇਰਾਬੱਸੀ, 30 ਅਪ੍ਰੈਲ (ਗੁਰਮੀਤ ਸਿੰਘ)-ਇੱਥੋਂ ਦੀ ਅਕਾਲੀ ਮਾਰਕੀਟ ਦੇ ਰਿਹਾਇਸ਼ੀ ਖੇਤਰ ਵਿਚ ਚੱਲ ਰਹੇ ਬਲੈਸਿੰਗ ਹਸਪਤਾਲ ਵਿਖੇ ਕੋਰੋਨਾ ਦੇ ਮਰੀਜ਼ ਰੱਖਣ ਦੇ ਮਾਮਲੇ ਦੇ ਚਲਦਿਆਂ ਅੱਜ ਐਸ. ਡੀ. ਐਮ. ਡੇਰਾਬੱਸੀ ਕੁਲਦੀਪ ਬਾਵਾ ਅਤੇ ਮੁਹਾਲੀ ਤੋਂ ਆਏ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਖ਼ਰੀਦੀ ਕਣਕ ਦੇ ਏਵਜ਼ 'ਚ 80 ਫ਼ੀਸਦੀ ਤੋਂ ਵੱਧ ਹੋਈ ਅਦਾਇਗੀ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੇ ਏਵਜ਼ 'ਚ ਕਿਸਾਨਾਂ ਨੂੰ 80 ਫ਼ੀਸਦੀ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਦੇ ਖਾਤਿਆਂ 'ਚ ਕਰੀਬ 194 ਕਰੋੜ ਰੁਪਏ ਪੁੱਜ ਗਏ ਹਨ, ਜਦਕਿ ਮੰਡੀਆਂ 'ਚ ਹੁਣ ਤੱਕ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 593 ਨਵੇਂ ਮਰੀਜ਼ ਆਏ ਸਾਹਮਣੇ

ਪੰਚਕੂਲਾ, 30 ਅਪ੍ਰੈਲ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 593 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 324 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦਕਿ 269 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਬਲੌ ਾਗੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਅਤੇ ਪੇਵਰ ਬਲਾਕ ਦੇ ਕੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਬਲੌਂਗੀ ਪਿੰਡ ਵਿਚ ਗੰਦੇ ਪਾਣੀ ਦੀ ਨਿਕਾਸੀ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਟੱਕ ਲਗਾ ਕੇ ਕੀਤਾ ਗਿਆ | ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ 6 ਵਜੇ ਦੁਕਾਨਾਂ ਬੰਦ, ਪਰ ਚੋਰ ਮੋਰੀ ਰਾਹੀਂ ਮਿਲ ਰਹੀ ਹੈ ਸ਼ਰਾਬ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਕੋਰੋਨਾ ਦੇ ਵਧ ਰਹੇ ਮਰੀਜ਼ਾਂ ਦੀ ਤਾਦਾਦ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਰੋਜ਼ਾਨਾ ਸ਼ਾਮ ਦੇ 6 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ, ਜਦਕਿ ਸਨਿਚਰਵਾਰ ਤੇ ਐਤਵਾਰ ਨੂੰ ਪੂਰਨ ਤੌਰ 'ਤੇ ਲਾਕਡਾਊਨ ਲਗਾਇਆ ਗਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 857 ਨਵੇਂ ਮਰੀਜ਼ ਆਏ ਸਾਹਮਣੇ ਅਤੇ 8 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 857 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 8 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 683 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਉਰਫ਼ ਪੱਪੂ ਵਾਸੀ ਪਿੰਡ ਮੌਲੀ ਬੈਦਵਾਣ ਵਜੋਂ ਹੋਈ ਹੈ | ਥਾਣਾ ਸੋਹਾਣਾ ਦੀ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਲਈ ਮੇਅਰ ਜੀਤੀ ਸਿੱਧੂ ਵਲੋਂ ਸੈਕਟਰ 67-68 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਉਂਦੇ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪਾਣੀ ਦੀ ਨਿਕਾਸੀ ਲਈ ਹੁਣ ਤੋਂ ਹੀ ਅਧਿਕਾਰੀਆਂ ਨੂੰ ਕਮਰਕੱਸੇ ਕਸ ਲੈਣ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਆਰੇ ਦੇ ਸਾਏ ਹੇਠ ਧੁੱਖ ਰਹੀ 30 ਸਾਲ ਪੁਰਾਣੇ ਦਰੱਖਤਾਂ ਦੀ ਜ਼ਿੰਦਗੀ

ਜ਼ੀਰਕਪੁਰ, 30 ਅਪ੍ਰੈਲ (ਹੈਪੀ ਪੰਡਵਾਲਾ)-ਕਹਿਰਵਾਨ ਹੋਏ ਆਲਮੀ ਸੂਖ਼ਮ ਕੀਟ ਕੋਰੋਨਾ ਕਾਰਨ ਇਕ ਪਾਸੇ ਲੋਕ ਸਾਹਾਂ ਖ਼ਾਤਰ ਆਕਸੀਜਨ ਨੂੰ ਤਰਸ ਰਹੇ ਹਨ, ਜਦਕਿ ਦੂਜੇ ਪਾਸੇ ਸ਼ਹਿਰ 'ਚ ਸਰਮਾਏਦਾਰਾਂ ਵਲੋਂ ਜੀਵਨ ਦੇਣ ਵਾਲੇ ਦਰੱਖ਼ਤਾਂ 'ਤੇ ਆਰਾ ਫੇਰਨ ਦੀ ਤਿਆਰੀ ਕੀਤੀ ਜਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸਟੂਡੈਂਟ ਸੈਟੇਲਾਈਟ ਪ੍ਰੋਗਰਾਮ 'ਸੀ. ਯੂ. ਸੈਟ' ਦਾ ਰਸਮੀ ਤੌਰ 'ਤੇ ਉਦਘਾਟਨ ਅੱਜ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਖੋਜ ਅਤੇ ਨਵੀਨਤਾ ਕਿਸੇ ਵੀ ਦੇਸ਼ ਦੇ ਵਿਕਾਸ ਦਾ ਆਧਾਰ ਹੈ ਅਤੇ ਖੋਜ ਕਾਰਜਾਂ ਦੀ ਅਹਿਮੀਅਤ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਅੱਜ 1 ਮਈ ਨੂੰ ਸਟੂਡੈਂਟ ਸੈਟੇਲਾਈਟ ਪ੍ਰੋਗਰਾਮ 'ਸੀ. ਯੂ. ਸੈਟ' ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਹੋ ਰਹੀਆਂ ਮੌਤਾਂ ਦੇ ਚਲਦਿਆਂ ਮੇਅਰ ਜੀਤੀ ਸਿੱਧੂ ਵਲੋਂ ਸ਼ਮਸ਼ਾਨਘਾਟ ਦਾ ਦੌਰਾ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਕਾਰਨ ਮੁਹਾਲੀ ਅੰਦਰ ਤੇਜ਼ੀ ਨਾਲ ਹੋ ਰਹੀਆਂ ਮੌਤਾਂ ਦੇ ਚਲਦਿਆਂ ਮਿ੍ਤਕ ਦੇਹਾਂ ਦੇ ਸਹੀ ਢੰਗ ਨਾਲ ਸਸਕਾਰ ਨੂੰ ਯਕੀਨੀ ਬਣਾਉਣ ਲਈ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ...

ਪੂਰੀ ਖ਼ਬਰ »

ਦੇਸ਼ 'ਚ ਮਜ਼ਦੂਰਾਂ ਦੀ ਦਸ਼ਾ 'ਚ ਸੁਧਾਰ ਲਿਆਉਣਾ ਇੰਟਕ ਦਾ ਮੁੱਖ ਉਦੇਸ਼-ਚੌਧਰੀ ਗੁਰਮੇਲ ਸਿੰਘ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਦੇਸ਼ 'ਚ ਮਜ਼ਦੂਰਾਂ ਦੀ ਦਸ਼ਾ 'ਚ ਸੁਧਾਰ ਲਿਆਉਣਾ ਅਤੇ ਉ੍ਹਨਾਂ ਨੂੰ ਸਮਾਨਤਾ ਦਾ ਅਧਿਕਾਰ ਦਿਵਾਉਣਾ ਇੰਟਕ ਦਾ ਮੁੱਖ ਉਦੇਸ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ...

ਪੂਰੀ ਖ਼ਬਰ »

ਕੋਰੋਨਾ ਦੇ ਦੌਰ 'ਚ ਈ-ਸੰਜੀਵਨੀ ਓ.ਪੀ.ਡੀ. ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ-ਡਿਪਟੀ ਮੈਡੀਕਲ ਕਮਿਸ਼ਨਰ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕੋਵਿਡ ਮਹਾਂਮਾਰੀ ਦੇ ਚਲਦਿਆਂ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਈ-ਸੰਜੀਵਨੀ ਆਨਲਾਈਨ ਓ. ਪੀ. ਡੀ. ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਰਾਹੀਂ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2 ਲੱਖ ਤੋਂ ਪਾਰ ਹੋਇਆ-ਡਾ: ਆਦਰਸ਼ਪਾਲ ਕੌਰ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਵਿਡ ਟੀਕਾਕਰਨ ਦਾ ਅੰਕੜਾ 2 ਲੱਖ ਤੋਂ ਪਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਡਾਕਟਰਾਂ, ਨਰਸਾਂ, ਵਰਕਰਾਂ, ...

ਪੂਰੀ ਖ਼ਬਰ »

ਫਲੈਟ 'ਚੋਂ 32 ਬੋਰ ਦਾ ਰਿਵਾਲਵਰ ਚੋਰੀ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-91 ਵਿਚਲੀ ਵੈਂਬਲੇ ਸੁਸਾਇਟੀ ਦੇ ਇਕ ਫਲੈਟ 'ਚੋਂ 32 ਬੋਰ ਦੀ ਲਾਇਸੰਸੀ ਰਿਵਾਲਵਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸੁਖਦੀਪ ਸਿੰਘ ਨੇ ਥਾਣਾ ਸੋਹਾਣਾ ਦੀ ਪੁਲਿਸ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਹਾਈਕੋਰਟ ਦੇ ਹੁਕਮਾਂ ਦੀਆਂ ਕਾਪੀਆਂ ਸਾੜੀਆਂ

ਮਾਜਰੀ, 30 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਸਿੱਖ ਜਥੇਬੰਦੀਆਂ ਦੇ ਸੱਦੇ ਦੇ ਚਲਦਿਆਂ ਬੜੌਦੀ ਟੋਲ ਪਲਾਜਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਬੰਧੀ ਪੇਸ਼ ਰਿਪੋਰਟ ਨੂੰ ਰੱਦ ਕਰਨ ਦੇ ਵਿਰੋਧ 'ਚ ਲੋਕ-ਹਿੱਤ ਮਿਸ਼ਨ, ਪੰਥਕ ਅਕਾਲੀ ਲਹਿਰ ਤੇ ...

ਪੂਰੀ ਖ਼ਬਰ »

ਵੂਮੈਨ ਸੈੱਲ ਥਾਣੇ 'ਚ ਦਾਜ ਮੰਗਣ ਦੇ ਦੋਸ਼ ਹੇਠ ਦੋ ਮਾਮਲੇ ਦਰਜ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਵੂਮੈਨ ਸੈੱਲ ਥਾਣੇ 'ਚ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ 'ਚ ਖਰੜ ਵਾਸੀ ਗਗਨਦੀਪ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦਾ ਵਿਆਹ ...

ਪੂਰੀ ਖ਼ਬਰ »

5 ਕਿੱਲੋ ਅਫ਼ੀਮ ਸਮੇਤ ਕੈਂਟਰ ਚਾਲਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ 5 ਕਿੱਲੋ 15 ਗ੍ਰਾਮ ਅਫ਼ੀਮ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬਡਾਲੀ ਥਾਣਾ ਸਦਰ ਖਰੜ ਜ਼ਿਲ੍ਹਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਮਾਜਰੀ, 30 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਓ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਜਾਣਕਾਰੀ ਅਨੁਸਾਰ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਲਸ਼ਨ ਕੁਮਾਰ ਉਰਫ ਗੋਲੂ ਪੁੱਤਰ ਸ਼ਸੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 1 ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਉਕਤ ਨੌਜਵਾਨ ਦੀ ਪਛਾਣ ਮਨਰੋਜ ਸਿੰਘ ਉਰਫ ਮੇਜੀ ਵਾਸੀ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ | ਪੁਲਿਸ ਨੇ ਉਕਤ ਮੁਲਜ਼ਮ ...

ਪੂਰੀ ਖ਼ਬਰ »

ਜੰਗ 'ਚ ਬਹਾਦਰੀ ਦਿਖਾਉਣ ਵਾਲੇ ਫ਼ੌਜੀਆਂ ਦਾ ਸਹੂਲਤਾਂ ਤੋਂ ਸੱਖਣਾ ਪਿੰਡ 'ਚੱਪੜਚਿੜੀ ਖੁਰਦ'

ਜਸਬੀਰ ਸਿੰਘ ਜੱਸੀ 98555-75756 ਪਿੰਡ ਦਾ ਪਿਛੋਕੜ:—ਆਜ਼ਾਦੀ ਤੋਂ ਪਹਿਲਾਂ ਵਸੇ ਇਸ ਪਿੰਡ ਵਿਚ ਮੁਸਲਮਾਨ ਰਹਿੰਦੇ ਸਨ ਅਤੇ 1947 ਦੇ ਬਟਵਾਰੇ ਤੋਂ ਬਾਅਦ ਮੁਸਲਮਾਨਾਂ ਵਲੋਂ ਪਲਾਇਨ ਕਰਨ ਤੋਂ ਬਾਅਦ ਰਾਮਦਾਸੀਆ ਅਤੇ ਵਾਲਮੀਕਿ ਬਰਾਦਰੀ ਨਾਲ ਸਬੰਧਿਤ ਕੁਝ ਲੋਕ ਹੀ ਇਥੇ ਰਹਿ ਗਏ | ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਆਏ ਕੋਟਕਪੂਰਾ ਗੋਲੀ ਕਾਂਡ ਦੇ ਫ਼ੈਸਲੇ ਨੇ ਪੰਜਾਬ ਦੇ ਲੋਕਾਂ ਦੇ ਹਿਰਦੇ ਵਲੂੰਧਰੇ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪਿਛਲੇ 7 ਸਾਲ ਪਹਿਲਾਂ ਪੰਥਕ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਦੋ ਸਿੰਘਾਂ ਦੀ ਸ਼ਹੀਦੀ ਦੀ ਇਨਸਾਫ ਦੀ ਮੰਗ ਕਰ ਰਹੀਆਂ ਸੰਗਤਾਂ ਦੇ ਹਾਈਕੋਰਟ ਦੇ ਕੋਟਕਪੂਰਾ ਗੋਲੀ ...

ਪੂਰੀ ਖ਼ਬਰ »

ਫੇਜ਼-3ਬੀ2 ਦੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਲਗਾਇਆ ਕੋਵਿਡ ਟੀਕਾਕਰਨ ਕੈਂਪ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਸਿਹਤ ਅਤੇ ਕਿਰਤ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੌਂਸਲਰ ਜਸਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਸਥਾਨਕ ਫੇਜ਼-3ਬੀ2 ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਕੋਵਿਡ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲੇ ਅੱਜ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ...

ਪੂਰੀ ਖ਼ਬਰ »

ਸਕਾਈਨੈੱਟ ਇਨਕਲੇਵ ਜ਼ੀਰਕਪੁਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਸਕਾਈਨੈਟ ਇਨਕਲੇਵ, ਸਬ ਤਹਿਸੀਲ ਜ਼ੀਰਕਪੁਰ ਵਿਖੇ ਕੋਵਿਡ-19 ਦੇ 11 ਪਾਜ਼ੀਟਿਵ ਕੇਸ ਆਏ ਹਨ, ਜਿਸ ਲਈ ਇਸ ਏਰੀਆ ਨੂੰ ਜ਼ਿਲ੍ਹਾ ਮੈਜਿਟਰੇਟ ਗਿਰੀਸ਼ ਦਿਆਲਨ ਵਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਹਫ਼ਤਾਵਰੀ ਤਾਲਾਬੰਦੀ ਦੀ ਪਾਲਣਾ ਕਰੋ ਤਾਂ ਜੋ ਸੰਪੂਰਨ ਤਾਲਾਬੰਦੀ ਨਾ ਲਗਾਉਣੀ ਪਵੇ-ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਵੀਕੈਂਡ ਲਾਕਡਾਊਨ ਲਗਾ ਦਿੱਤਾ ਗਿਆ ਸੀ ਪਰ ਬਹੁਤ ਸਾਰੀਆਂ ਅਪੀਲਾਂ ਦੇ ਬਾਵਜੂਦ ਲੋੜੀਂਦਾ ਨਤੀਜਾ ਨਹੀਂ ਮਿਲ ਸਕਿਆ | ਪੁਲਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਚਲਾਨ ਕੱਟੇ

ਖਰੜ, 30 ਅਪ੍ਰੈਲ (ਜੰਡਪੁਰੀ)-ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕੋਪਟਾ ਐਕਟ ਅਧੀਨ ਕਰੀਬ 10 ਲੋਕਾਂ ਦੇ ਚਲਾਨ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਲੈਬੋਰਟਰੀ ਟੈਕਨੀਸ਼ੀਅਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਅਤੇ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਊਸ਼ਾ ਯਾਰਨ ਡੇਰਾਬੱਸੀ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 30 ਅਪ੍ਰੈਲ (ਕੇ. ਐੱਸ. ਰਾਣਾ)-ਊਸ਼ਾ ਯਾਰਨ ਡੇਰਾਬੱਸੀ ਵਿਖੇ ਕੋਵਿਡ-19 ਦੇ 22 ਪਾਜ਼ੀਟਿਵ ਕੇਸ ਆਏ ਹਨ, ਜਿਸ ਲਈ ਇਸ ਏਰੀਆ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਵਲੋਂ ਕੰਟੇਨਮੈਂਟ ਜ਼ੋਨ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਸਿਵਲ ਸਰਜਨ ਇਸ ਏਰੀਆ ਵਿਚ ਇਸ ਬਿਮਾਰੀ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਸਮੇਂ-ਸਮੇਂ 'ਤੇ ਚੈੱਕਅਪ ਕਰਨਗੇ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਅਨੁਸਾਰ ਕਾਰਵਾਈ ਕਰਨਗੇ | ਇਸ ਤੋਂ ਇਲਾਵਾ ਜਿਹੜੇ ਵਿਅਕਤੀ ਇਸ ਏਰੀਆ ਵਿਚ ਜ਼ਰੂਰੀ ਵਸਤਾਂ ਦਾ ਸਪਲਾਈ ਕਰਨਗੇ, ਉਹ ਆਪਣਾ ਸ਼ਨਾਖਤੀ ਕਾਰਡ ਦਿਖਾ ਕੇ ਇਸ ਏਰੀਆ ਵਿਚ ਆ ਸਕਦੇ ਹਨ, ਜਦਕਿ ਪੁਲਿਸ ਇਸ ਏਰੀਆ ਵਿਚ ਬਣਦੇ ਸੁਰੱਖਿਆ ਪ੍ਰਬੰਧ ਕਰੇਗੀ ਅਤੇ ਉਪ ਮੰਡਲ ਮੈਜਿਸਟ੍ਰੇਟ ਡੇਰਾਬੱਸੀ ਇਸ ਏਰੀਆ ਵਿਚ ਓਵਰਆਲ ਸੁਪਰਵਿਜ਼ਨ ਕਰਨਗੇ | ਇਸ ਤੋਂ ਇਲਾਵਾ ਕਾਰਜਸਾਧਕ ਅਫ਼ਸਰ ਤੇ ਨਗਰ ਕੌਂਸਲ ਡੇਰਾਬੱਸੀ ਇਸ ਏਰੀਆ ਵਿਚ ਫੌਗਿੰਗ ਕਰਵਾਉਣ ਨੂੰ ਯਕੀਨੀ ਬਣਾਉਣਗੇ | ਇਹ ਹੁਕਮ ਤੁਰੰਤ ਲਾਗੂ ਹੋਣਗੇ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX