ਤਾਜਾ ਖ਼ਬਰਾਂ


ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  25 minutes ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  41 minutes ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  40 minutes ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  50 minutes ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  54 minutes ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  50 minutes ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 1 hour ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 1 hour ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 1 hour ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 2 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 2 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 2 hours ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 2 hours ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 2 hours ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 2 hours ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 2 hours ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  about 2 hours ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 2 hours ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 2 hours ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 2 hours ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  about 2 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪਟਿਆਲਾ

ਯੂਨੀਵਰਸਿਟੀ ਪਟਿਆਲਾ ਦਾ ਸਥਾਪਨਾ ਸਮਾਗਮ ਆਨਲਾਈਨ ਵਿਧੀ ਰਾਹੀਂ ਕਰਵਾਇਆ

ਪਟਿਆਲਾ, 30 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦਾ ਸਥਾਪਨਾ ਦਿਵਸ ਸਮਾਰੋਹ ਅੱਜ ਆਨਲਾਈਨ ਵਿਧੀ ਰਾਹੀਂ ਕਰਵਾਇਆ ਗਿਆ, ਜਿਸ ਵਿਚ ਦੇਸ਼-ਵਿਦੇਸ਼ 'ਚੋਂ 7 ਹਜ਼ਾਰ ਦੇ ਕਰੀਬ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ, ਗੈਰ-ਅਧਿਆਪਨ ਕਰਮਚਾਰੀਆਂ ਅਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ | ਪੰਜਾਬੀ ਯੂਨੀਵਰਸਿਟੀ ਦੇ ਕੁਲਪਤੀ ਅਤੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਇਸ ਯੂਨੀਵਰਸਿਟੀ ਨੇ ਆਪਣੇ ਮਿਥੇ ਹੋਏ ਮੰਤਵਾਂ ਦੀ ਪੂਰਤੀ ਕਰਦਿਆਂ ਵੱਖ-ਵੱਖ ਖੇਤਰਾਂ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ | ਇਸ ਮੌਕੇ 'ਤੇ ਉਨ੍ਹਾਂ ਨਵ-ਨਿਯੁਕਤ ਉਪ-ਕੁਲਪਤੀ ਪ੍ਰੋ. ਅਰਵਿੰਦ ਨੂੰ ਹਾਰਦਿਕ ਵਧਾਈ ਦਿੱਤੀ | ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ, ਪੰਜਾਬ ਨੇ ਆਪਣੇ ਸੰਦੇਸ਼ ਵਿਚ ਕਿਹਾ ਮਹਾਰਾਜਾ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਉੱਪਰ ਸਥਾਪਿਤ ਹੋਈ ਪੰਜਾਬੀ ਯੂਨੀਵਰਸਿਟੀ ਉੱਪਰ ਉਨ੍ਹਾਂ ਨੂੰ ਮਾਣ ਹੈ | ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨੇ ਸਿਰਫ਼ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਵਿਚ ਹੀ ਨਾਮਣਾ ਨਹੀਂ ਖੱਟਿਆ, ਬਲਕਿ ਕਲਾ, ਵਿਗਿਆਨ, ਮੀਡੀਆ, ਕਾਨੂੰਨ ਆਦਿ ਖੇਤਰਾਂ ਵਿਚ ਵੀ ਗਿਆਨ ਦਾ ਪਾਸਾਰ ਕੀਤਾ | ਉਨ੍ਹਾਂ ਕਿਹਾ ਕਿ ਪ੍ਰੋ. ਅਰਵਿੰਦ ਦੀ ਅਗਵਾਈ ਵਿਚ ਇਹ ਯੂਨੀਵਰਸਿਟੀ ਹੋਰ ਤਰੱਕੀ ਕਰੇਗੀ | ਇਸ ਮੌਕੇ ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ, ਉਚੇਰੀ ਸਿੱਖਿਆ ਮੰਤਰੀ, ਪੰਜਾਬ ਨੇ ਕਿਹਾ ਕਿ ਪ੍ਰੋ. ਅਰਵਿੰਦ ਦੀ ਅਗਵਾਈ ਵਿਚ ਪੰਜਾਬੀ ਯੂਨੀਵਰਸਿਟੀ ਆਉਣ ਵਾਲੇ ਸਮੇਂ ਵਿਚ ਪੰਜਾਬੀ ਭਾਸ਼ਾ ਨੂੰ ਆਧੁਨਿਕ ਤਕਨੀਕ ਨਾਲ ਜੋੜ ਕੇ ਸਮੇਂ ਦੀ ਹਾਣੀ ਬਣਾਏਗੀ | ਸ੍ਰੀਮਤੀ ਪ੍ਰਨੀਤ ਕੌਰ, ਸਾਂਸਦ ਨੇ ਕਿਹਾ ਕਿ ਉਨ੍ਹਾਂ ਇਸ ਯੂਨੀਵਰਸਿਟੀ ਨੂੰ ਆਪਣੇ ਸਾਹਮਣੇ ਵੱਧਦਿਆਂ-ਫੁਲਦਿਆਂ ਦੇਖਿਆ ਹੈ | ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸ ਰਹੇ ਪੰਜਾਬੀਆਂ ਦੇ ਬੱਚਿਆਂ ਨੂੰ ਪੰਜਾਬੀ ਸਿਖਾਉਣ ਲਈ ਤਿਆਰ ਕੀਤੇ ਗਏ ਸਾਫ਼ਟਵੇਅਰ ਨੂੰ ਤਿਆਰ ਕਰਨ ਲਈ ਐਮ.ਪੀ. ਕੋਟੇ ਦੇ ਅਖ਼ਤਿਆਰੀ ਫ਼ੰਡ ਵਿਚੋਂ ਵਿਸ਼ੇਸ਼ ਮਦਦ ਪ੍ਰਦਾਨ ਕੀਤੀ ਸੀ | ਵਿਸ਼ੇਸ਼ ਮਹਿਮਾਨ ਪਦਮਸ਼੍ਰੀ ਸੁਰਜੀਤ ਪਾਤਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਚ ਆਪਣੇ ਵਿਦਿਆਰਥੀ ਜੀਵਨ ਦੌਰਾਨ ਜੋ ਵਿਸ਼ੇਸ਼ ਪਲ ਗੁਜ਼ਾਰੇ ਸਨ ਉਹ ਉਸ ਦੀ ਜ਼ਿੰਦਗੀ ਦਾ ਵੱਡਾ ਸਰਮਾਇਆ ਹਨ | ਉਨ੍ਹਾਂ ਵਿਸ਼ੇਸ਼ ਜ਼ਿਕਰ ਕੀਤਾ ਪੰਜਾਬੀ ਭਾਸ਼ਾ ਨੂੰ ਸੂਫ਼ੀਆਂ, ਗੁਰੂਆਂ ਅਤੇ ਵੱਖ-ਵੱਖ ਰਹਿਬਰਾਂ ਦੀ ਸਰਪ੍ਰਸਤੀ ਹਾਸਿਲ ਹੈ | ਪ੍ਰਸਿੱਧ ਇਤਿਹਾਸਕਾਰ ਡਾ. ਜੇ.ਐੱਸ. ਗਰੇਵਾਲ ਨੇ ਆਪਣੇ ਵਿਸ਼ੇਸ਼ ਭਾਸ਼ਣ ਦੌਰਾਨ ਪੰਜਾਬ ਵਿਸ਼ੇਸ਼ ਕਰਕੇ ਇਤਿਹਾਸ ਦੇ ਹਵਾਲਿਆਂ ਨਾਲ ਇਤਿਹਾਸਕਾਰੀ ਦੀਆਂ ਵੱਖ-ਵੱਖ ਪਰਤਾਂ ਦਾ ਉਚੇਚਾ ਉੱਲੇਖ ਕੀਤਾ | ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਾਰੀ ਦੁਨੀਆਂ ਦੇ ਪੰਜਾਬੀਆਂ ਦੀ ਯੂਨੀਵਰਸਿਟੀ ਹੈ ਅਤੇ 21ਵੀਂ ਸਦੀ ਦੇ ਸੰਦਰਭ ਵਿਚ ਪੰਜਾਬੀ ਯੂਨੀਵਰਸਿਟੀ ਦੀਆਂ ਨਵੀਆਂ ਪਰਤਾਂ ਅਤੇ ਦਿਸ਼ਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਬਹੁ-ਅਨੁਸ਼ਾਸਨੀ ਪਹੁੰਚ ਦੀ ਤਰਜ਼ 'ਤੇ ਨਵੇਂ ਕੋਰਸ ਸ਼ੁਰੂ ਕਰਨੇ ਹੋਣਗੇ | ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਆਧੁਨਿਕ ਤਕਨੀਕ ਅਤੇ ਵਿਗਿਆਨ ਦੇ ਵਿਕਾਸ ਦੇ ਪੱਧਰਾਂ ਨਾਲ ਜੋੜ ਕੇ ਵੱਖ-ਵੱਖ ਵਿਸ਼ਿਆਂ ਦੇ ਗਿਆਨ ਨੂੰ ਪੰਜਾਬੀ ਭਾਸ਼ਾ ਵਿਚ ਮੁਹੱਈਆ ਕਰਵਾਉਣ ਲਈ ਉੱਚ ਗੁਣਵੱਤਾ ਭਰਪੂਰ ਵਿਧੀਆਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਵਿਕਸਿਤ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਕਾਰਜਕਾਰੀ ਉਪ-ਕੁਲਪਤੀ ਰਵਨੀਤ ਕੌਰ, ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਪ੍ਰੋਫ਼ੈਸਰ ਕਰਮਜੀਤ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਪਟਿਆਲਾ ਦੇ ਉਪ-ਕੁਲਪਤੀ ਜਗਬੀਰ ਸਿੰਘ ਚੀਮਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਪੰਜਾਬ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ. ਅਰੁਣ ਗਰੋਵਰ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਬੀ.ਐੱਸ. ਘੁੰਮਣ ਅਤੇ ਸਿੰਡੀਕੇਟ ਮੈਂਬਰ ਹਰਿੰਦਰ ਪਾਲ ਸਿੰਘ ਹੈਰੀਮਾਨ ਆਦਿ ਸ਼ਾਮਿਲ ਸਨ | ਇਸ ਸਮਾਗਮ ਦਾ ਸਵਾਗਤੀ ਭਾਸ਼ਣ ਡੀਨ ਅਕਾਦਮਿਕ ਮਾਮਲੇ ਡਾ. ਪੁਸ਼ਪਿੰਦਰ ਸਿੰਘ ਗਿੱਲ ਅਤੇ ਧੰਨਵਾਦੀ ਭਾਸ਼ਣ ਰਜਿਸਟਰਾਰ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਦਿੱਤਾ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ 'ਚ 12 ਹੋਰ ਕੋਰੋਨਾ ਪੀੜਤਾਂ ਦੀ ਮੌਤ, 472 ਨਵੇਂ ਮਾਮਲੇ

ਪਟਿਆਲਾ, 30 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੈਕਸੀਨ ਦੀ ਘਾਟ ਹੋਣ ਕਾਰਣ ਕੱਲ੍ਹ ਪਹਿਲੀ ਮਈ ਤੋਂ ਸ਼ੁਰੂ ਹੋਣ ਵਾਲੇ 18 ਸਾਲ ਤੋਂ ਵੱਧ ਉਮਰ ਦੇ ਕੋਵਿਡ ਟੀਕਾਕਰਨ ਨੂੰ ਕੁੱਝ ਸਮੇਂ ਲਈ ...

ਪੂਰੀ ਖ਼ਬਰ »

ਕਰਫ਼ਿਊ ਤੋੜਨ ਸਬੰਧੀ ਮਾਮਲਾ ਦਰਜ

ਨਾਭਾ, 30 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਦਰਸ਼ਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਅਲਹੌਰਾਂ ਕਲਾਂ ਹਾਲ ਵਾਸੀ ਪਿੰਡ ਛੀਟਾਂਵਾਲਾ ਥਾਣਾ ਸਦਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਛੀਟਾਂਵਾਲਾ ਪੁਲਿਸ ਚੌਕੀ ਦੇ ਸਹਾਇਕ ...

ਪੂਰੀ ਖ਼ਬਰ »

10 ਟਾਇਰੀ ਟਰੱਕ ਸਮੇਤ ਦੋ ਕੁੱਪ ਤੂੜੀ ਸੜੀ

ਦੇਵੀਗੜ੍ਹ, 30 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਪਿੰਡ ਮਸਿੰਗਣ ਦੇ ਜੋਗਾ ਸਿੰਘ ਦੇ ਡੇਰੇ ਕੋਲ ਖੜਿਆ 10 ਟਾਇਰਾਂ ਵਾਲਾ ਟਰੱਕ ਅਤੇ ਦੋ ਕੁੱਪ ਤੂੜੀ ਸੜਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਤੁਰੰਤ ਫਾਇਰ ਬਿ੍ਗੇਡ ਗੱਡੀ ਮੰਗਵਾਕੇ ਅੱਗ ਤੇ ਕਾਬੂ ਪਾਇਆ ਗਿਆ | ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਰਮਨਦੀਪ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ | ਉਕਤ ...

ਪੂਰੀ ਖ਼ਬਰ »

ਦਿੱਲੀ ਤੋਂ ਆਕਸੀਜਨ ਕਿੱਟ ਲਿਆ ਕੇ ਪਟਿਆਲਾ 'ਚ ਦੁੱਗਣੀ ਕੀਮਤ 'ਤੇ ਵੇਚਣ ਵਾਲਾ ਗਿ੍ਫ਼ਤਾਰ

ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੋੜ)-ਦਿੱਲੀ ਤੋਂ ਘੱਟ ਕੀਮਤ 'ਤੇ ਆਕਸੀਜਨ ਸਲੰਡਰ ਦੀ ਕਿੱਟਾਂ ਲਿਆ ਕੇ ਪਟਿਆਲਾ 'ਚ ਲੋੜਵੰਦ ਵਿਅਕਤੀਆਂ ਨੂੰ ਦੁਗਣੀ ਕੀਮਤ 'ਤੇ ਵੇਚਣ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਮੁਲਜ਼ਮ ਜਸਪਿੰਦਰ ...

ਪੂਰੀ ਖ਼ਬਰ »

ਫੇਟ ਵੱਜਣ ਨਾਲ ਟਰੈਕਟਰ ਚਾਲਕ ਦੀ ਮੌਤ

ਬਨੂੜ, 30 ਅਪ੍ਰੈਲ (ਭੁਪਿੰਦਰ ਸਿੰਘ)-ਇੱਥੋਂ ਲਾਂਡਰਾਂ ਨੂੰ ਜਾਂਦੇ ਮਾਰਗ ਉੱਤੇ ਪਿੰਡ ਦੈੜੀ ਅਤੇ ਸਨੇਟਾ ਦੇ ਵਿਚਕਾਰ ਕਣਕ ਨਾਲ ਭਰੀ ਟਰੈਕਟਰ-ਟਰਾਲੀ ਨੂੰ ਤੇਜ਼ ਰਫ਼ਤਾਰ ਵਾਹਨ ਨੇ ਫੇਟ ਮਾਰ ਦਿੱਤੀ | ਬੇਕਾਬੂ ਹੋਏ ਟਰੈਕਟਰ-ਟਰਾਲੀ ਖਤਾਨਾਂ ਜਾ ਡਿੱਗਿਆ ਅਤੇ ਟਰੈਕਟਰ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੇ ਭੰਨ ਤੋੜ ਦੇ ਲਾਏ ਦੋਸ਼

ਪਾਤੜਾਂ, 30 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਇਕ ਪਲਾਟ ਨੂੰ ਲੈ 2 ਪਰਿਵਾਰਾਂ 'ਚ ਝਗੜਾ ਹੋ ਗਿਆ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਿਲ ਹੋਏ ਇੱਕ ਵਿਅਕਤੀ ਨੇ ਦੂਜੀ ਧਿਰ ਤੇ ਕਿਰਪਾਨਾਂ ਲੈਕੇ ਘਰ ਤੇ ਹਮਲਾ ਕਰਨ ਅਤੇ ਭੰਨ ਤੋੜ ਕਰਨ ਤੇ ਦੋਸ਼ ਲਾਏ ਹਨ | ਜਦੋਂ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਅਤ ਨਾਲ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ 'ਤੇ 4 ਨਾਮਜ਼ਦ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ 'ਤੇ ਜਾਨੋ ਮਾਰਨ ਦੀ ਨੀਯਤ ਨਾਲ ਹਮਲਾ ਕਰਕੇ ਕੁੱਟਮਾਰ ਕਰਨ 'ਤੇ 4 ਵਿਅਕਤੀਆਂ ਖ਼ਿਲਾਫ਼ ਇਰਾਦਾ-ਏ-ਕਤਲ ਸਣੇ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕੋਵਿਡ-19 ਦੇ ਚਲਦਿਆਂ ਈ-ਸੰਜੀਵਨੀ ਓ.ਪੀ.ਡੀ. ਦਾ ਉਠਾਇਆ ਜਾਵੇ ਲਾਭ

ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਉਣ ਲਈ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕਿ੍ਤ ਟੈਲੀਮੈਡੀਸਨਲ ਸਲਿਊਸ਼ਨ, ...

ਪੂਰੀ ਖ਼ਬਰ »

ਸਰਕਾਰੀ ਰਿਕਾਰਡ ਖ਼ੁਰਦ ਬੁਰਦ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪੰਜਾਬ ਵਕਫ਼ ਬੋਰਡ ਦੇ ਇਕ ਰੈਟ ਕੁਲੈਕਟਰ ਵਲੋਂ ਖਾਤਾ ਨੰਬਰ 512 ਦੀ ਇੰਦਰਾਜ ਨੂੰ ਚਿੱਟੀ ਸਿਆਹੀ ਲਗਾ ਕੇ ਖ਼ੁਰਦ ਬੁਰਦ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ | ਵਿਅਕਤੀ ਦੀ ਪਹਿਚਾਣ ਹਾਜਮਾ ਸਲਾਮ ਵਾਸੀ ਪਟਿਆਲਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸਨੌਰ ਸਬਜ਼ੀ ਮੰਡੀ ਦੀ ਪਾਰਕਿੰਗ 'ਚ ਮਾਰਕੀਟ ਕਮੇਟੀ ਵਲੋਂ ਟੈਕਸ ਲਾ ਕੇ ਮਚਾਈ ਜਾ ਰਹੀ ਵੱਡੀ ਲੁੱਟ-ਸੰਧੂ, ਢਿੱਲੋਂ

ਸਨੌਰ, 30 ਅਪ੍ਰੈਲ (ਸੋਖਲ)-ਪਟਿਆਲਾ ਸਨੌਰ ਰੋੜ ਉੱਪਰ ਪੈਂਦੀ ਏਸ਼ੀਆ ਦੀ ਮਸ਼ਹੂਰ ਸਬਜ਼ੀ ਮੰਡੀ 'ਚ ਕਿਸਾਨਾਂ, ਰੇਹੜੀ, ਫੜ੍ਹੀ ਵਾਲਿਆਂ ਅਤੇ ਆਮ ਲੋਕਾਂ ਦੀ ਵੱਡੀ ਲੁੱਟ ਕੀਤੀ ਜਾ ਰਹੀ ਹੈ, ਮਾਰਕੀਟ ਕਮੇਟੀ ਵਲੋਂ ਸਬਜ਼ੀ ਮੰਡੀ ਦੀ ਪਾਰਕਿੰਗ ਨੂੰ ਠੇਕੇ ਉੱਪਰ ਚਾੜ੍ਹਨ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਹੇਠ ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੰਭੂ 'ਚ ਇਕ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਦੀ ਅਗਵਾਈ ਹੇਠ ਜ਼ਿਲ੍ਹਾ ਯੂਥ ਜਥੇਬੰਦੀ ਨੇ ਕੀਤਾ ਮਜੀਠੀਆ ਦਾ ਧੰਨਵਾਦ

ਪਾਤੜਾਂ, 30 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਸਤਨਾਮ ਸਿੰਘ ਸੱਤਾ ਨੂੰ ਪ੍ਰਧਾਨ ਬਣਾਏ ਜਾਣ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਯੂਥ ਅਕਾਲੀ ਆਗੂ ਤੇਜਬੀਰ ਸਿੰਘ ਖਾਂਗ ਅਤੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਅੱਜ ਹਲਕਾ ਵਿਧਾਇਕ ਅਤੇ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਨੇ ਸਥਾਨਕ ਏ.ਪੀ. ਜੈਨ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ ਅਤੇ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਚਲ ਰਹੇ ਪ੍ਰਬੰਧਾਂ ਦਾ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਟਿਆਲਾ, 30 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਹੋਤੀ ਮਰਦਾਨ ਤੋਂ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇ ਪੰਜ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਆੜ੍ਹਤੀਆਂ ਦੀ ਪੰਜਾਬ ਸਰਕਾਰ ਵਲੋਂ ਭੇਜੀ ਕਮਿਸ਼ਨ ਦੇ ਚੈੱਕ ਵੰਡੇ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਅੱਜ ਸਥਾਨਕ ਮਾਰਕੀਟ ਕਮੇਟੀ ਵਿਚ ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ ਦੀ ਅਗਵਾਈ ਵਿਚ ਹਾੜੀ ਦੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਆੜ੍ਹਤੀਆਂ ਵਲੋਂ ਕੀਤੀ ਹੜਤਾਲ ਨੂੰ ਬੰਦ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

35 ਲੱਖ ਦੀ ਲਾਗਤ ਨਾਲ ਬਾਰਾਦਰੀ ਗਾਰਡਨ 'ਚ ਬਣੇਗੀ ਪਾਰਕਿੰਗ

ਪਟਿਆਲਾ, 30 ਅਪੈ੍ਰਲ (ਧਰਮਿੰਦਰ ਸਿੰਘ ਸਿੱਧੂ)-ਬਾਰਾਂਦਰੀ ਗਾਰਡਨ ਨੇੜੇ 20 ਨੰਬਰ ਰੇਲਵੇ ਫਾਟਕ ਕਰੀਬ ਤਿੰਨ ਹਜ਼ਾਰ ਗਜ 'ਤੇ ਨਵੀਂ ਪਾਰਕਿੰਗ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਕੰਮ ਦੀ ਸ਼ੁਰੂਆਤ ਸਾਂਸਦ ਪ੍ਰਨੀਤ ਕੌਰ ਨੇ ਵੀਡੀਓ ਕਾਨਫਰੰਾਸਿੰਗ ਰਾਹੀਂ ਕੀਤੀ | 35 ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਬਿਜਲੀ ਬਿੱਲ ਪਿੰਡਾਂ ਦੀਆਂ ਸੱਥਾਂ 'ਚ ਲੱਗੇ ਫੂਕਣ

ਘਨੌਰ, 30 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਆਮ ਆਦਮੀ ਪਾਰਟੀ ਹਲਕਾ ਘਨੌਰ ਦੇ ਸੀਨੀ. ਆਗੂ ਗੁਰਪ੍ਰੀਤ ਸਿੰਘ ਸੰਧੂ ਨਰੜੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਸ਼ੰਭੂ, ਖ਼ਾਨਪੁਰ ਰੈਲੂ, ਸੈਦਖੇੜੀ, ਜਖੜਾ, ਅਜਰਾਵਰ ਆਦਿ ਪਿੰਡਾ 'ਚ ਪਾਰਟੀ ਵਲੋਂ ਚਲਾਏ ਬਿਜਲੀ ਅੰਦੋਲਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਤਾਲਾਬੰਦੀ ਹੋਣ ਦੇ ਜਵਾਬ 'ਚ ਦਿੱਲੀ ਵੱਲ ਪੈਦਲ ਮਾਰਚ ਕਰਨ ਦਾ ਐਲਾਨ

ਡਕਾਲਾ, 30 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡਾਂ ਸੁਨਿਆਰਹੇੜੀ, ਭੱਟੀਆਂ, ਸਫੇੜਾ ਸਮੇਤ ਕਈ ਹੋਰਨਾਂ ਪਿੰਡਾਂ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਗਈਆਂ, ਜਿਸ ਵਿਚ ਜਨਰਲ ਸਕੱਤਰ ਗੁਰਮੀਤ ਸਿੰਘ ਦਿੱਤੂਪੁਰ, ਅਵਤਾਰ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 8.59 ਲੱਖ ਮੀਟਿ੍ਕ ਟਨ ਕਣਕ ਦੀ ਹੋਈ ਆਮਦ

ਪਟਿਆਲਾ, 30 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਸ਼ੁੱਕਰਵਾਰ ਸ਼ਾਮ ਤੱਕ 859326 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ ਵਿਚੋਂ 857166 ਮੀਟਿ੍ਕ ਟਨ ਦੀ ਖ਼ਰੀਦ ਵੀ ਕੀਤੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ 5 ਮਾਮਲੇ ਦਰਜ

ਸਮਾਣਾ, 30 ਅਪ੍ਰੈਲ (ਪ.ਪ.)-ਥਾਣਾ ਸਦਰ ਸਮਾਣਾ ਅਤੇ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੰਜ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਪੁਲਿਸ ਉੱਪ-ਕਪਤਾਨ ਜਸਵੰਤ ਸਿੰਘ ਮਾਂਗਟ, ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਸਾਹਿਬ ਸਿੰਘ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਕੀਤਾ

ਪਟਿਆਲਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੱਸਿਆ ਹੈ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਬਦਲ ਕੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਨਾਭਾ, 30 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਸੁਰਜੀਤ ਸਿੰਘ ਪੁੱਤਰ ਨੰਦ ਸਿੰਘ ਵਾਸੀ ਪਿੰਡ ਸਾਧੋਹੇੜੀ ਖ਼ਿਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਅਤੇ ਸ਼ਰਾਬ ਬਰਾਮਦਗੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਥਾਣਾ ਸਦਰ ਦੇ ਹੌਲਦਾਰ ਹਰਜੀਤ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸਾ ਕਰਨ ਸਬੰਧੀ ਮਾਮਲਾ ਦਰਜ

ਨਾਭਾ, 30 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਰਣਜੀਤ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਮਾਹਲਾ ਕਲਾਂ ਦੀ ਸ਼ਿਕਾਇਤ 'ਤੇ ਟਰੱਕ ਨੰਬਰ ਪੀਬੀ07ਏਬੀ-4582 ਦੇ ਡਰਾਈਵਰ ਮਲਕੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਫੱਗੂਵਾਲਾ ਸੰਗਰੂਰ ਹਾਲ ਵਾਸੀ ਗੋਲਡਨ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 30 ਅਪ੍ਰੈਲ (ਖਰੋੜ)-ਇੱਥੋਂ ਦੇ ਪਿੰਡ ਹਰਦਾਸਪੁਰ ਨੇੜੇ ਆਪਣੇ ਖੇਤਾਂ 'ਚ ਗੇੜਾ ਮਾਰਨ ਗਏ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ 'ਤੇ ਮਾਮਲਾ ਦਰਜ

ਰਾਜਪੁਰਾ, 30 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸਦਰ ਪੁਲਿਸ ਨੇ ਇਕ 13 ਸਾਲਾਂ ਲੜਕੇ ਨੂੰ ਗੈਰ ਕਾਨੂੰਨੀ ਤੌਰ 'ਤੇ ਆਪਣੀ ਹਿਰਾਸਤ 'ਚ ਰੱਖਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਕਿਸਾਨ ਸਿੱਧੀ ਅਦਾਇਗੀ ਤੋਂ ਖ਼ੁਸ਼

ਪਟਿਆਲਾ, 30 ਅਪ੍ਰੈਲ (ਭਗਵਾਨ ਦਾਸ)- ਕਣਕ ਦੀ ਵਾਢੀ ਲਗਭਗ ਖ਼ਤਮ ਹੈ | ਤਕਰੀਬਨ 35 ਲੱਖ ਹੈਕਟੇਅਰ ਰਕਬਾ ਇਸ ਵੇਲੇ ਫ਼ਸਲ ਰਹਿਤ ਹੈ | ਕੁੱਝ ਕਿਸਾਨਾਂ ਨੇ ਮੰਡੀਕਰਨ ਕਰ ਕੇ ਵੱਟਤ ਕਰ ਲਈ ਹੈ | ਕੁੱਝ ਇਸ ਵਿੱਚ ਅਜੇ ਰੁਝੇ ਹੋਏ ਹਨ ਕਿਉਂਕਿ ਫ਼ਸਲ ਤੁਲਣ ਤੋਂ 10 ਦਿਨ ਬਾਅਦ ਵੀ ਉਹਨਾਂ ...

ਪੂਰੀ ਖ਼ਬਰ »

ਕਰੋੜਾਂ ਦਾ ਟੈਕਸ ਭਰਨ ਵਾਲੇ ਨਾਗਰਿਕਾਂ ਲਈ ਮਨਫ਼ੀ ਸਹੂਲਤਾਂ

ਪਟਿਆਲਾ, 30 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਸਰਕਾਰੀ ਨੌਕਰੀ ਕਰਦਿਆਂ ਮੁਲਾਜ਼ਮਾਂ ਵਲੋਂ ਸੇਵਾਮੁਕਤੀ ਤੋਂ ਬਾਅਦ ਵਾਲਾ ਜੀਵਨ ਸੁਖਦਾਈ ਲੋਚਿਆ ਕਿਸੇ ਨਾ ਕਿਸੇ ਰੂਪ 'ਚ ਟੈਕਸ ਕਟਵਾ ਕੇ ਸਰਕਾਰੀ ਖ਼ਜ਼ਾਨੇ 'ਚ ਪਾਇਆ ਜਾਂਦਾ ਹੈ | ਇਸੇ ਤਰ੍ਹਾਂ ਹੀ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਸੇਖੋਂ ਨੂੰ ਸ਼ਰਧਾਂਜਲੀਆਂ ਭੇਟ

ਨਾਭਾ, 30 ਅਪ੍ਰੈਲ (ਕਰਮਜੀਤ ਸਿੰਘ)-ਨੇੜਲੇ ਪਿੰਡ ਰੋਹਟੀ ਮੋੜਾਂ ਦੇ ਸੁਖਦੇਵ ਸਿੰਘ ਸੇਖੋਂ, ਜੀਤ ਸਿੰਘ ਯੂ.ਐਸ.ਏ., ਗੁਰਮੀਤ ਸਿੰਘ ਦੇ ਸਤਿਕਾਰਯੋਗ ਮਾਤਾ ਅਤੇ ਯੂਥ ਕਾਂਗਰਸੀ ਆਗੂ ਪਰਵਿੰਦਰ ਸਿੰਘ ਦੀ ਸਤਿਕਾਰਯੋਗ ਦਾਦੀ ਮਹਿੰਦਰ ਕੌਰ ਸੇਖੋਂ ਜੋ ਕਿ ਬੀਤੇ ਦਿਨੀਂ ਅਕਾਲ ...

ਪੂਰੀ ਖ਼ਬਰ »

ਜੌੜਾਮਾਜਰਾ ਦੀ ਅਗਵਾਈ 'ਚ ਹਾਈਕੋਰਟ ਦੇ ਫ਼ੈਸਲੇ ਦੀਆਂ ਸਾੜੀਆਂ ਕਾਪੀਆਂ

ਸਮਾਣਾ, 30 ਅਪ੍ਰੈਲ (ਪ.ਪ. ਰਾਹੀਂ)-ਸਮਾਣਾ ਵਿਖੇ ਪੰਜਾਬ ਏਕਤਾ ਪਾਰਟੀ ਦੇ ਜਨਰਲ ਸਕੱਤਰ ਰਛਪਾਲ ਸਿੰਘ ਜੋੜਾਮਾਜਰਾ ਦੀ ਅਗਵਾਈ ਵਿਚ ਕੋਟਕਪੁਰਾ ਗੋਲੀਕਾਂਡ 'ਤੇ ਆਏ ਹਾਈਕੋਰਟ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ | ਜੌੜਾਮਾਜਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX