ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸੰਪਾਦਕੀ

ਟੀਕਾਕਰਨ ਮੁਹਿੰਮ ਦੀਆਂ ਔਕੜਾਂ ਦੂਰ ਕਰਨ ਦੀ ਲੋੜ

ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਪਹਿਲਾਂ ਹੀ ਆਕਸੀਜਨ, ਸਬੰਧਿਤ ਦਵਾਈਆਂ ਅਤੇ ਹਸਪਤਾਲਾਂ ਵਿਚ ਹੋਰ ਮੁਢਲੀਆਂ ਸਹੂਲਤਾਂ ਦੀ ਘਾਟ ਨਾਲ ਜੂਝ ਰਿਹਾ ਹੈ। ਇਸ ਘਾਟ ਨੇ ਜਿਥੇ ਵਾਪਰ ਰਹੇ ਦੁਖਾਂਤ ਨੂੰ ਹੋਰ ਵੀ ਵਧਾ ਦਿੱਤਾ ਹੈ, ਉਥੇ ਮੌਤਾਂ ਦੀ ਵਧ ਰਹੀ ਗਿਣਤੀ ਵੀ ਵੱਡੀ ਚਿੰਤਾ ...

ਪੂਰੀ ਖ਼ਬਰ »

ਕਿਰਤੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਮਈ ਦਿਵਸ

ਪਹਿਲੀ ਮਈ ਦਾ ਦਿਨ ਕਿਰਤੀ ਸ਼੍ਰੇਣੀ ਦੇ ਕੌਮਾਂਤਰੀ ਭਾਈਚਾਰੇ ਦਾ ਦਿਨ ਹੈ। ਪਿਛਲੇ 135 ਸਾਲਾਂ ਤੋਂ ਇਹ ਦਿਨ ਮਜ਼ਦੂਰ ਜਮਾਤ ਦੀਆਂ ਮੰਗਾਂ, ਸੰਘਰਸ਼ਾਂ, ਕੁਰਬਾਨੀਆਂ, ਪ੍ਰਾਪਤੀਆਂ ਦਾ ਪ੍ਰੇਰਨਾ ਸ੍ਰੋਤ ਚਲਿਆ ਆ ਰਿਹਾ ਹੈ। ਇਹ ਸੰਘਰਸ਼ 1886 ਦੇ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਤੋਂ 8 ਘੰਟੇ ਦੀ ਡਿਊਟੀ ਸੀਮਾ ਨੂੰ ਤੈਅ ਕਰਨ ਦੀ ਮੰਗ ਤੋਂ ਸ਼ੁਰੂ ਹੋਇਆ ਸੀ। 1889 ਵਿਚ ਮਜ਼ਦੂਰ ਜਮਾਤ ਦੀ ਦੂਜੀ ਕੌਮਾਂਤਰੀ ਸਭਾ ਨੇ ਪੈਰਿਸ ਵਿਚ ਆਪਣੀ ਮੀਟਿੰਗ ਵਿਚ ਇਸ ਦਿਨ ਨੂੰ ਹਰ ਸਾਲ ਸੰਸਾਰ ਪੱਧਰ 'ਤੇ ਮਨਾਉਣ ਦਾ ਸੱਦਾ ਦਿੱਤਾ ਸੀ। 1886 ਦੀ ਸ਼ਿਕਾਗੋ ਸ਼ਹਿਰ ਦੀ ਵਿਸ਼ਾਲ ਰੈਲੀ ਨੇ ਸਾਬਤ ਕਰ ਦਿੱਤਾ ਸੀ ਕਿ ਉਥੋਂ ਦੇ ਮਜ਼ਦੂਰ ਹਰ ਤਰ੍ਹਾਂ ਦੇ ਅੱਤਿਆਚਾਰਾਂ ਦੇ ਬਾਵਜੂਦ ਡਰ ਕੇ ਪਿੱਛੇ ਮੁੜਨ ਲਈ ਤਿਆਰ ਨਹੀਂ ਹਨ। ਜਦੋਂ ਰੈਲੀ ਖ਼ਤਮ ਹੋਈ ਅਤੇ ਲੋਕ ਘਰਾਂ ਨੂੰ ਜਾ ਰਹੇ ਸਨ ਤਾਂ ਪੂੰਜੀਪਤੀਆਂ ਦੇ ਭਾੜੇ ਦੇ ਗਾਰਡਾਂ ਅਤੇ ਪੁਲਿਸ ਨੇ ਆਪਣੇ ਘੁਸਪੈਠੀਆਂ ਰਾਹੀਂ ਭੜਕਾਹਟ ਪੈਦਾ ਕੀਤੀ ਅਤੇ ਗੋਲੀਆਂ ਚਲਾਈਆਂ। ਬਾਅਦ ਵਿਚ ਅਨੇਕਾਂ ਮਜ਼ਦੂਰ ਆਗੂ ਗ੍ਰਿਫ਼ਤਾਰ ਕੀਤੇ ਅਤੇ ਝੂਠੇ ਕੇਸਾਂ ਵਿਚ 4 ਆਗੂਆਂ ਨੂੰ ਫਾਂਸੀ ਉਤੇ ਲਟਕਾ ਦਿੱਤਾ ਗਿਆ ਅਤੇ ਬਾਕੀਆਂ ਨੂੰ ਜੇਲ੍ਹਾਂ ਵਿਚ ਤਸੀਹੇ ਦਿੱਤੇ ਗਏ। ਹਾਲਾਂ ਕਿ ਬਾਅਦ ਵਿਚ ਇਹ ਸਾਬਤ ਹੋ ਗਿਆ ਕਿ ਭੜਕਾਹਟ ਪੁਲਿਸ ਅਤੇ ਮਿੱਲ ਮਾਲਕਾਂ ਦੇ ਜ਼ਰਖ਼ਰੀਦ ਗੁੰਡਿਆਂ (ਗਾਰਡਾਂ) ਨੇ ਜਾਣਬੁੱਝ ਕੇ ਪੈਦਾ ਕੀਤੀ ਸੀ। ਪਿੱਛੋਂ ਜਾ ਕੇ ਉਸ ਸਟੇਟ ਦੇ ਗਵਰਨਰ ਨੇ ਇਸ ਕਾਰੇ ਲਈ ਜਨਤਕ ਮੁਆਫ਼ੀ ਵੀ ਮੰਗੀ ਸੀ।
ਭਾਰਤ ਵਿਚ ਮਈ ਦਿਵਸ ਪਹਿਲੀ ਵਾਰ 1923 ਵਿਚ ਮਦਰਾਸ (ਹੁਣ ਚੇਨੱਈ) ਵਿਚ ਸ਼ਿੰਗਾਰਵੇਲੂ ਅਤੇ ਚੈਟੀਆਰ ਦੀ ਅਗਵਾਈ ਵਿਚ ਮਨਾਇਆ ਗਿਆ ਸੀ ਅਤੇ ਪੰਜਾਬ ਦੇ ਲਾਹੌਰ ਅਤੇ ਅੰਮ੍ਰਿਤਸਰ ਵਿਚ ਵੀ ਰੇਲਵੇ ਦੇ ਕਰਮਚਾਰੀਆਂ ਨੇ ਇਹ ਦਿਨ ਮਨਾਉਣਾ ਸ਼ੁਰੂ ਕਰ ਦਿੱਤਾ ਸੀ। 1920 ਵਿਚ ਕਮਿਊਨਿਸਟ ਗਰੁੱਪਾਂ ਦੇ ਰਲੇਵੇਂ ਨਾਲ ਬਣੀ ਕਮਿਊਨਿਸਟ ਪਾਰਟੀ, ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਹੁਰਾਂ ਦੀ 1924 ਵਿਚ ਬਣਾਈ ਨੌਜਵਾਨ ਸਭਾ, 1927-28 ਵਿਚ ਬਣੀ ਕਿਰਤੀ-ਕਿਸਾਨ ਪਾਰਟੀ ਆਦਿ ਜਥੇਬੰਦੀਆਂ ਦੀ ਪ੍ਰੇਰਨਾ ਅਤੇ ਰੂਸੀ ਇਨਕਲਾਬ ਦੀ ਲਟ-ਲਟ ਬਲਦੀ ਮਸ਼ਾਲ ਦਾ ਰਲਵਾਂ-ਮਿਲਵਾਂ ਪ੍ਰਭਾਵ ਮਈ ਦਿਵਸ ਅਤੇ ਮਜ਼ਦੂਰ ਲਹਿਰ ਦੀ ਉਸਾਰੀ ਲਈ ਬਹੁਤ ਹੀ ਵਡਮੁੱਲੇ ਕਾਰਕ ਵਜੋਂ ਸਹਾਈ ਹੋਏ ਸਨ।
ਭਾਰਤ ਵਿਚ ਮਾਡਰਨ ਫੈਕਟਰੀਆਂ ਦਾ ਚਲਨ 1850-1870 ਵਿਚ ਸ਼ੁਰੂ ਹੋ ਗਿਆ ਸੀ। ਇਸੇ ਸਮੇਂ ਦੌਰਾਨ ਮਜ਼ਦੂਰਾਂ ਦੇ ਸੰਘਰਸ਼ ਰੇਲਵੇ, ਗੋਦੀ ਮਜ਼ਦੂਰ, ਚਾਹ ਦੇ ਬਾਗਾਂ ਦੇ ਮਜ਼ਦੂਰਾਂ ਅਤੇ ਪਿੱਛੋਂ ਜਾ ਕੇ ਹੋਰਨਾਂ ਮਜ਼ਦੂਰਾਂ ਤੇ ਕਰਮਚਾਰੀਆਂ ਵਲੋਂ ਸ਼ੋਸ਼ਣ ਅਤੇ ਅੱਤਿਆਚਾਰ ਵਿਰੋਧੀ ਸੰਘਰਸ਼ਾਂ ਦਾ ਸਿਲਸਿਲਾ ਚਲਦਾ ਰਿਹਾ ਸੀ ਤਾਂ ਵੀ ਯੂਨੀਅਨਾਂ ਦਾ ਜਮਾਤੀ ਆਧਾਰ 1890-95 ਤੋਂ ਹੀ ਸ਼ੁਰੂ ਹੋਇਆ ਸੀ। ਅਮਰੀਕਾ, ਯੂਰਪ ਅਤੇ ਆਸਟਰੇਲੀਆ ਵਰਗੇ ਪੂੰਜੀਵਾਦੀ ਦੇਸ਼ਾਂ ਦੀ ਤਰ੍ਹਾਂ ਭਾਰਤ ਵਿਚ ਵੀ ਟਰੇਡ ਯੂਨੀਅਨ ਲਹਿਰ ਅਤੇ 8 ਘੰਟੇ ਦੀ ਕੰਮ ਦਿਹਾੜੀ ਦੀ ਸੀਮਾ, ਭਾਰਤ ਦੀ ਰਾਜਸੀ ਆਜ਼ਾਦੀ ਤੋੋਂ ਬਾਅਦ ਫੈਕਟਰੀ ਐਕਟ-1948 ਵਿਚ ਕਾਨੂੰਨੀ ਰੂਪ ਵਿਚ ਪ੍ਰਾਪਤ ਕੀਤੀ ਗਈ ਸੀ। ਆਜ਼ਾਦੀ ਉਪਰੰਤ 1947 ਵਿਚ ਸਨਅਤੀ ਸਬੰਧਾਂ ਦਾ ਕਾਨੂੰਨ, 1948 ਵਿਚ ਫੈਕਟਰੀਜ਼ ਐਕਟ, 1948 ਵਿਚ ਹੀ ਈ.ਐਸ.ਆਈ. ਦਾ ਕਾਨੂੰਨ, 1952 ਵਿਚ ਪ੍ਰੋਵੀਡੈਂਟ ਫੰਡ ਦਾ ਕਾਨੂੰਨ, 1948 ਵਿਚ ਘੱਟੋ-ਘੱਟ ਉਜਰਤਾਂ ਦਾ ਕਾਨੂੰਨ, 1964 ਵਿਚ ਬੋਨਸ ਦਾ ਕਾਨੂੰਨ, 1970 ਵਿਚ ਗ਼ੈਰ-ਕਾਨੂੰਨੀ ਅਤੇ ਗ਼ੈਰ-ਅਧਿਕਾਰਿਤ ਠੇਕੇਦਾਰੀ ਰੋਕਣ ਦਾ ਕਾਨੂੰਨ, 1972 ਵਿਚ ਗਰੈਚੂਟੀ ਦੇਣ ਦਾ ਕਾਨੂੰਨ, 1976 ਵਿਚ ਬੰਧੂਆ ਮਜ਼ਦੂਰੀ ਵਿਰੋਧੀ ਕਾਨੂੰਨ, 1984 ਵਿਚ ਬੱਚਾ ਲੇਬਰ ਵਿਰੋਧੀ ਕਾਨੂੰਨ, 1979 ਵਿਚ ਅੰਤਰਰਾਜੀ ਪ੍ਰਵਾਸੀ ਮਜ਼ਦੂਰਾਂ ਦੇ ਹੱਕਾਂ ਦਾ ਕਾਨੂੰਨ, 1996 ਵਿਚ ਨਿਰਮਾਣ ਮਜ਼ਦੂਰਾਂ ਦੀ ਭਲਾਈ ਦਾ ਕਾਨੂੰਨ, 2005 ਵਿਚ ਮਨਰੇਗਾ ਮਜ਼ਦੂਰਾਂ ਦਾ ਕਾਨੂੰਨ, ਅਤੇ ਇਸੇ ਤਰ੍ਹਾਂ ਔਰਤਾਂ ਨੂੰ 6 ਮਹੀਨੇ ਦੀ ਤਨਖਾਹ ਸਮੇਤ ਪ੍ਰਸੂਤਾ ਛੁੱਟੀ ਦਾ ਕਾਨੂੰਨ, ਖੁਰਾਕ ਦੀ ਗਰੰਟੀ ਦਾ ਕਾਨੂੰਨ ਆਦਿ ਪ੍ਰਾਪਤੀਆਂ ਦੇ ਨਾਲੋ-ਨਾਲ 7 ਅਚਨਚੇਤੀ ਛੁੱਟੀਆਂ, ਸਾਲ ਵਿਚ 20 ਕਮਾਈਆਂ ਹੋਈਆਂ ਛੁੱਟੀਆਂ (5arned &eave), ਨੈਸ਼ਨਲ ਹੌਲੀਡੇ ਛੁੱਟੀਆਂ, ਕੈਜ਼ੂਅਲ ਛੁੱਟੀਆਂ, ਤਿਉਹਾਰਾਂ ਦੀਆਂ ਛੁੱਟੀਆਂ, 8 ਘੰਟੇ ਤੋਂ ਵਧੇਰੇ ਕੰਮ ਲਈ ਦੁੱਗਣੇ ਰੇਟ ਉਤੇ ਉਜਰਤਾਂ ਆਦਿ ਪ੍ਰਾਪਤੀਆਂ ਦਾ ਲੰਮਾ ਬਿਊਰਾ ਦਿੱਤਾ ਜਾ ਸਕਦਾ ਹੈ। ਕੀ ਇਹ ਸਾਰਾ ਕੁਝ ਬਿਨਾਂ ਸੰਘਰਸ਼ਾਂ ਅਤੇ ਕੁਰਬਾਨੀਆਂ ਦੇ ਪ੍ਰਾਪਤ ਹੋਇਆ ਸੀ?
ਅੱਜ ਬਦਲੇ ਹੋਏ ਹਾਲਾਤ ਵਿਚ ਭਾਜਪਾ ਨੇ ਮਜ਼ਦੂਰ ਜਮਾਤ ਨੂੰ ਵੀ ਉਨ੍ਹਾਂ ਵਲੋਂ ਲੰਮੇ ਸੰਘਰਸ਼ਾਂ ਅਤੇ ਕੁਰਬਾਨੀਆਂ ਨਾਲ ਜਿੱਤੇ ਅਧਿਕਾਰਾਂ ਤੋਂ ਵਾਂਝਿਆ ਕਰਨ ਲਈ ਲਗਪਗ ਉਪਰੋਕਤ ਸਾਰੇ ਕਾਨੂੰਨਾਂ ਨੂੰ 4 ਲੇਬਰ ਕੋਡਜ਼ ਵਿਚ ਮਿਲਗੋਭਾ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਤੋਂ ਵਿਰਵੇ ਕਰਨ ਲਈ ਇਨ੍ਹਾਂ ਕਾਨੂੰਨਾਂ ਨੂੰ ਮਾਲਕਾਂ ਦੇ ਪੱਖ ਵਿਚ ਮੋੜ ਦਿੱਤਾ ਹੈ। ਇਹ ਦਿਨ ਸਾਡੇ ਲਈ ਕਿਰਤੀ ਜਮਾਤ ਦੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਦਿਨ ਹੈ। ਸਾਨੂੰ ਭਾਰਤ ਵਿਚ ਹੀ ਰਾਜ ਕਰਦੀਆਂ ਜਮਾਤਾਂ ਅਤੇ ਉਨ੍ਹਾਂ ਦੀਆਂ ਪ੍ਰਤੀਨਿਧ ਰਾਜਸੀ ਪਾਰਟੀਆਂ, ਧਰਮ, ਜਾਤ, ਇਲਾਕਾ, ਭਾਸ਼ਾ, ਪਹਿਰਾਵਾ ਆਦਿ ਨਾਵਾਂ ਦੇ ਵਿਤਕਰਿਆਂ ਨੂੰ ਉਭਾਰ ਕੇ ਵੰਡਣਾ ਚਾਹੁੰਦੀਆਂ ਹਨ। ਜਦ ਕਿ ਮਈ ਦਿਵਸ ਦਾ ਬੁਨਿਆਦੀ ਨਾਅਰਾ ਹੈ, 'ਦੁਨੀਆ ਭਰ ਦੇ ਮਿਹਨਤਕਸ਼ੋ ਇਕ ਹੋ ਜਾਓ'। ਅਸੀਂ ਸਾਰੀਆਂ ਲੋਟੂ ਜਮਾਤਾਂ ਅਤੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੀ ਸਭ ਤੋਂ ਵੱਡੀ ਪਿਛਾਖੜੀ ਰਾਜਸੀ ਧਿਰ ਭਾਜਪਾ ਦੀ ਫ਼ਿਰਕੂ ਤਾਨਾਸ਼ਾਹੀ ਅਤੇ ਫਾਸ਼ੀਵਾਦੀ ਸੋਚ ਨੂੰ ਪਛਾੜਨ ਦੇ ਅਹਿਦ ਕਰਨੇ ਹਨ। ਇਸ ਮਈ ਦਿਵਸ ਮੌਕੇ ਅਸੀਂ ਪਿਛਲੇ ਸਾਲ ਪ੍ਰਾਪਤ ਕੀਤੀ ਮਜ਼ਦੂਰ-ਕਿਸਾਨ ਏਕਤਾ ਨੂੰ ਹੋਰ ਵੀ ਠੋਸ ਰੂਪ ਦੇਣ ਲਈ ਅੱਗੇ ਵਧਣ ਦੇ ਸੰਕਲਪ ਲੈਣੇ ਹਨ ਅਤੇ ਕਿਸਾਨੀ ਦੀ ਇਤਿਹਾਸਕ ਲੜਾਈ ਵਿਚ ਉਨ੍ਹਾਂ ਦੇ ਪੱਕੇ ਜੋਟੀਦਾਰ ਬਣ ਕੇ ਸਾਹਮਣੇ ਆਉਣਾ ਹੈ। ਮਜ਼ਦੂਰ-ਕਿਸਾਨ ਏਕਤਾ ਉਸਾਰਨਾ ਸਾਡਾ ਕੁੰਜੀਵਤ ਨਾਅਰਾ ਹੈ। ਅਸੀਂ ਇਸ ਨਾਅਰੇ ਨੂੰ ਦਿੱਲੀ ਬਾਡਰਾਂ ਤੋਂ ਲੈ ਕੇ ਪਿੰਡਾਂ ਤੇ ਗਲੀਆਂ ਤੱਕ ਸਾਕਾਰ ਕਰਨਾ ਹੈ।

-ਮੋ: 89685-90485

 

ਖ਼ਬਰ ਸ਼ੇਅਰ ਕਰੋ

 

ਉੱਦਮੀ ਮਜ਼ਦੂਰਾ ਸਿਰਜਕ ਕਿਰਸਾਨਾ ਸੁਣ

ਉੱਦਮੀ ਮਜ਼ਦੂਰਾ ਸਿਰਜਕ ਕਿਰਸਾਨਾ ਸੁਣ। ਹਾਸੇ ਖੁਸ਼ੀਆਂ ਤੇਰੇ ਨਾਲ ਜਵਾਨਾ ਸੁਣ। ਤੇਰੇ ਖ਼ੂਨ ਪਸੀਨੇ ਦੇ ਵਿਚ ਸੂਰਜ ਹੈ। ਸੁੰਦਰ ਕਾਏਨਾਤ ਤਿਰੀ ਹੀ ਮੂਰਤ ਹੈ। ਰੀਸ ਤੇਰੀ ਕਰ ਸਕਦਾ ਵੀ ਭਗਵਾਨ ਨਹੀਂ। ਤੇਰੇ ਵਰਗਾ ਦੁਨੀਆ 'ਤੇ ਇਨਸਾਨ ਨਹੀਂ। ਦੇਸ਼ ਦੀਆਂ ਨੀਹਾਂ ਵਿਚ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਤੇ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤਰਿਆ ਦਿੱਲੀ ਦਾ ਸਿੱਖ ਭਾਈਚਾਰਾ

ਰਾਜਧਾਨੀ ਦਿੱਲੀ 'ਚ ਕੋਰੋਨਾ ਮਹਾਂਮਾਰੀ ਇਸ ਕਦਰ ਕਹਿਰ ਮਚਾ ਰਹੀ ਹੈ ਕਿ ਹੁਣ ਫੋਨ ਦੀ ਘੰਟੀ ਵੱਜਦੇ ਹੀ ਇਕ ਹੋਰ ਅਣਸੁਖਾਵੀਂ ਘਟਨਾ ਸੁਣਨ ਦੇ ਡਰ ਤੋਂ ਧੜਕਣਾਂ ਤੇਜ਼ ਹੋ ਜਾਂਦੀਆਂ ਹਨ। ਸੜਕਾਂ 'ਤੇ ਹਰ ਥੋੜ੍ਹੀ ਦੇਰ ਬਾਅਦ ਐਂਬੂਲੈਂਸ ਦਾ ਸਾਇਰਨ ਸੁਣਾਈ ਦੇ ਰਿਹਾ ਹੈ। ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX