ਤਾਜਾ ਖ਼ਬਰਾਂ


ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  3 minutes ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  10 minutes ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  30 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  37 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  25 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  1 minute ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 1 hour ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 minute ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 3 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 4 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  about 4 hours ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 4 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸੰਪਾਦਕੀ

ਟੀਕਾਕਰਨ ਮੁਹਿੰਮ ਦੀਆਂ ਔਕੜਾਂ ਦੂਰ ਕਰਨ ਦੀ ਲੋੜ

ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਪਹਿਲਾਂ ਹੀ ਆਕਸੀਜਨ, ਸਬੰਧਿਤ ਦਵਾਈਆਂ ਅਤੇ ਹਸਪਤਾਲਾਂ ਵਿਚ ਹੋਰ ਮੁਢਲੀਆਂ ਸਹੂਲਤਾਂ ਦੀ ਘਾਟ ਨਾਲ ਜੂਝ ਰਿਹਾ ਹੈ। ਇਸ ਘਾਟ ਨੇ ਜਿਥੇ ਵਾਪਰ ਰਹੇ ਦੁਖਾਂਤ ਨੂੰ ਹੋਰ ਵੀ ਵਧਾ ਦਿੱਤਾ ਹੈ, ਉਥੇ ਮੌਤਾਂ ਦੀ ਵਧ ਰਹੀ ਗਿਣਤੀ ਵੀ ਵੱਡੀ ਚਿੰਤਾ ...

ਪੂਰੀ ਖ਼ਬਰ »

ਕਿਰਤੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਮਈ ਦਿਵਸ

ਪਹਿਲੀ ਮਈ ਦਾ ਦਿਨ ਕਿਰਤੀ ਸ਼੍ਰੇਣੀ ਦੇ ਕੌਮਾਂਤਰੀ ਭਾਈਚਾਰੇ ਦਾ ਦਿਨ ਹੈ। ਪਿਛਲੇ 135 ਸਾਲਾਂ ਤੋਂ ਇਹ ਦਿਨ ਮਜ਼ਦੂਰ ਜਮਾਤ ਦੀਆਂ ਮੰਗਾਂ, ਸੰਘਰਸ਼ਾਂ, ਕੁਰਬਾਨੀਆਂ, ਪ੍ਰਾਪਤੀਆਂ ਦਾ ਪ੍ਰੇਰਨਾ ਸ੍ਰੋਤ ਚਲਿਆ ਆ ਰਿਹਾ ਹੈ। ਇਹ ਸੰਘਰਸ਼ 1886 ਦੇ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਤੋਂ 8 ...

ਪੂਰੀ ਖ਼ਬਰ »

ਉੱਦਮੀ ਮਜ਼ਦੂਰਾ ਸਿਰਜਕ ਕਿਰਸਾਨਾ ਸੁਣ

ਉੱਦਮੀ ਮਜ਼ਦੂਰਾ ਸਿਰਜਕ ਕਿਰਸਾਨਾ ਸੁਣ। ਹਾਸੇ ਖੁਸ਼ੀਆਂ ਤੇਰੇ ਨਾਲ ਜਵਾਨਾ ਸੁਣ। ਤੇਰੇ ਖ਼ੂਨ ਪਸੀਨੇ ਦੇ ਵਿਚ ਸੂਰਜ ਹੈ। ਸੁੰਦਰ ਕਾਏਨਾਤ ਤਿਰੀ ਹੀ ਮੂਰਤ ਹੈ। ਰੀਸ ਤੇਰੀ ਕਰ ਸਕਦਾ ਵੀ ਭਗਵਾਨ ਨਹੀਂ। ਤੇਰੇ ਵਰਗਾ ਦੁਨੀਆ 'ਤੇ ਇਨਸਾਨ ਨਹੀਂ। ਦੇਸ਼ ਦੀਆਂ ਨੀਹਾਂ ਵਿਚ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਤੇ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤਰਿਆ ਦਿੱਲੀ ਦਾ ਸਿੱਖ ਭਾਈਚਾਰਾ

ਰਾਜਧਾਨੀ ਦਿੱਲੀ 'ਚ ਕੋਰੋਨਾ ਮਹਾਂਮਾਰੀ ਇਸ ਕਦਰ ਕਹਿਰ ਮਚਾ ਰਹੀ ਹੈ ਕਿ ਹੁਣ ਫੋਨ ਦੀ ਘੰਟੀ ਵੱਜਦੇ ਹੀ ਇਕ ਹੋਰ ਅਣਸੁਖਾਵੀਂ ਘਟਨਾ ਸੁਣਨ ਦੇ ਡਰ ਤੋਂ ਧੜਕਣਾਂ ਤੇਜ਼ ਹੋ ਜਾਂਦੀਆਂ ਹਨ। ਸੜਕਾਂ 'ਤੇ ਹਰ ਥੋੜ੍ਹੀ ਦੇਰ ਬਾਅਦ ਐਂਬੂਲੈਂਸ ਦਾ ਸਾਇਰਨ ਸੁਣਾਈ ਦੇ ਰਿਹਾ ਹੈ। ਦਿੱਲੀ ਦਾ ਮੈਡੀਕਲ ਢਾਂਚਾ ਲਗਪਗ ਢਹਿ-ਢੇਰੀ ਹੋਣ ਦੀ ਹਾਲਤ 'ਚ ਪੁੱਜ ਚੁੱਕਾ ਹੈ। ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਹਸਪਤਾਲਾਂ 'ਚ ਆਈ.ਸੀ.ਯੂ. ਬੈੱਡਾਂ ਦੀ ਘਾਟ ਹੋ ਗਈ ਹੈ। ਜੇਕਰ ਬੈੱਡ ਮਿਲ ਰਿਹਾ ਹੈ ਤਾਂ ਆਕਸੀਜਨ ਨਹੀਂ ਹੈ। ਸ਼ਮਸ਼ਾਨਘਾਟਾਂ ਤੇ ਕਬਰਸਤਾਨਾਂ 'ਚ ਦਰਦਨਾਕ ਮਾਹੌਲ ਬਣਿਆ ਹੋਇਆ ਹੈ। ਹਸਪਤਾਲਾਂ ਦੇ ਅੰਦਰ ਅਤੇ ਬਾਹਰ, ਸੜਕਾਂ ਜਾਂ ਸੋਸ਼ਲ ਮੀਡੀਆ 'ਤੇ ਹਰ ਕੋਈ ਆਪਣੇ ਹੰਝੂ ਵਹਾਉਂਦਾ ਅਤੇ ਦੁੱਖਭਰੀ ਕਹਾਣੀ ਬਿਆਨ ਕਰਦਾ ਨਜ਼ਰ ਆ ਰਿਹਾ ਹੈ। ਕਰੀਬ ਡੇਢ ਕਰੋੜ ਦੀ ਆਬਾਦੀ ਵਾਲੇ ਦਿੱਲੀ ਸ਼ਹਿਰ 'ਚ ਭਾਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਪਰ ਇਸ ਦੇ ਬਾਵਜੂਦ ਜੇਕਰ ਕੋਈ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਮਰੀਜ਼ਾਂ ਤੇ ਲੋੜਵੰਦਾਂ ਤੱਕ ਆਕਸੀਜਨ, ਲੰਗਰ ਤੇ ਹੋਰ ਜ਼ਰੂਰਤ ਦਾ ਸਾਮਾਨ ਪਹੁੰਚਾਉਣ ਦੇ ਨਾਲ-ਨਾਲ ਮ੍ਰਿਤਕ ਸਰੀਰਾਂ ਨੂੰ ਸ਼ਮਸ਼ਾਨਘਾਟ ਤੱਕ ਪਹੁੰਚਾਉਣ ਦੇ ਕੰਮ 'ਚ ਜੁਟਿਆ ਹੋਇਆ ਹੈ, ਤਾਂ ਉਹ ਹੈ ਦਿੱਲੀ ਦਾ ਸਿੱਖ ਭਾਈਚਾਰਾ। ਬੇਸ਼ੱਕ ਇਸੇ ਦਿੱਲੀ 'ਚ 1984 ਦੌਰਾਨ ਸਿੱਖਾਂ ਨੂੰ ਕਤਲੇਆਮ ਕੀਤਾ ਗਿਆ ਅਤੇ ਸਮੇਂ-ਸਮੇਂ 'ਤੇ ਅੱਤਵਾਦੀ, ਵੱਖਵਾਦੀ ਜਾਂ ਦੇਸ਼ਧ੍ਰੋਹੀ ਦੱਸ ਕੇ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਅੱਜ ਕੋਰੋਨਾ ਵਰਗੀ ਖ਼ਤਰਨਾਕ ਮੁਸੀਬਤ ਸਮੇਂ ਦਿੱਲੀ ਦਾ ਸਿੱਖ ਭਾਈਚਾਰਾ ਲੋਕਾਂ ਲਈ ਮਸੀਹਾ ਬਣ ਕੇ ਹਰ ਤਰ੍ਹਾਂ ਦੀ ਸੇਵਾ 'ਚ ਜੁਟਿਆ ਹੋਇਆ ਹੈ। ਬੇਸ਼ੱਕ ਕਿਸੇ ਨੂੰ ਸਿੱਖਾਂ ਨਾਲ ਨਫ਼ਰਤ ਹੋਵੇ ਪਰ ਅੱਜ ਇਸ ਸੰਕਟ 'ਚ ਲੋਕਾਂ ਨੂੰ ਸਿੱਖ ਫਰਿਸ਼ਤੇ ਵਾਂਗ ਨਜ਼ਰ ਆ ਰਹੇ ਹਨ।
ਵੱਖ-ਵੱਖ ਗ਼ੈਰ-ਸਿਆਸੀ ਸੰਸਥਾਵਾਂ ਜਾਂ ਇਕੱਲਿਆਂ ਤੌਰ 'ਤੇ ਵੀ ਸਿੱਖ ਭਾਈਚਾਰੇ ਦੇ ਲੋਕ ਕਈ ਤਰ੍ਹਾਂ ਦੀ ਸੇਵਾ ਨਿਭਾਉਣ 'ਚ ਜੁਟੇ ਹੋਏ ਹਨ। ਇੰਦਰਾਪੁਰਮ ਦਿੱਲੀ ਅਤੇ ਗਾਜ਼ੀਆਬਾਦ ਦੇ ਗੁਰਦੁਆਰੇ ਦੇ ਪ੍ਰਬੰਧਕ ਆਕਸੀਜਨ ਦੇ ਪ੍ਰਬੰਧ ਦੀ ਸੇਵਾ ਰਾਹੀਂ ਹਜ਼ਾਰਾਂ ਮਰੀਜ਼ਾਂ ਦੀ ਜਾਨ ਬਚਾ ਕੇ ਮਿਸਾਲ ਬਣ ਰਹੇ ਹਨ। 'ਖ਼ਾਲਸਾ ਏਡ' ਸੰਸਥਾ ਵਲੋਂ ਵਲੰਟੀਅਰਾਂ ਰਾਹੀਂ ਆਕਸੀਜਨ ਦੀਆਂ ਮਸ਼ੀਨਾਂ ਲੋੜਵੰਦਾਂ ਤੱਕ ਘਰ-ਘਰ ਪਹੁੰਚਾਈਆਂ ਜਾ ਰਹੀਆਂ ਹਨ। 'ਵਾਈਸ ਆਫ ਵਾਈਸ' ਸੰਸਥਾ ਵਲੋਂ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਆਕਸੀਜਨ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ ਤਾਂ ਕਿ ਗੱਡੀਆਂ 'ਚ ਜਾ ਰਹੇ ਮਰੀਜ਼ਾਂ ਨੂੰ ਲੋੜ ਪੈਣ 'ਤੇ ਤੁਰੰਤ ਆਕਸੀਜਨ ਮੁਹੱਈਆ ਕਰਵਾਈ ਜਾ ਸਕੇ। 'ਖ਼ਾਲਸਾ ਅਕਾਲ ਪੁਰਖ ਦੀ ਫ਼ੌਜ' ਸੰਸਥਾ ਵਲੋਂ 200 ਸਿਲੰਡਰਾਂ ਰਾਹੀਂ ਆਕਸੀਜਨ ਪਹੁੰਚਾਉਣ ਦੀ ਸੇਵਾ ਕੀਤੀ ਜਾ ਰਹੀ ਹੈ। ਤਿਲਕ ਨਗਰ ਦੇ ਆਈ.ਪੀ. ਸਿੰਘ ਨੂੰ ਇਕੱਲਿਆਂ ਹੀ ਪਿਛਲੇ ਕਈ ਦਿਨਾਂ ਤੋਂ ਰਾਤ ਦੇ ਡੇਢ-ਦੋ ਵਜੇ ਵੀ ਲੋਕਾਂ ਨੂੰ ਘਰ ਆਕਸੀਜਨ ਸਿਲੰਡਰ ਪਹੁੰਚਾਉਂਦੇ ਅਕਸਰ ਵੇਖਿਆ ਜਾ ਸਕਦਾ ਹੈ। ਦੱਖਣੀ ਦਿੱਲੀ 'ਚ ਪੁਨਪ੍ਰੀਤ ਸਿੰਘ ਅਤੇ ਅਜਿਹੇ ਕਈ ਹੋਰ ਸਿੱਖ ਦੇਰ ਰਾਤ ਤੱਕ ਆਕਸੀਜਨ ਸਿਲੰਡਰ ਦੀ ਸੇਵਾ 'ਚ ਜੁਟੇ ਨਜ਼ਰ ਆ ਜਾਂਦੇ ਹਨ। ਕੋਰੋਨਾ ਦੇ ਖੌਫ਼ ਦੇ ਬਾਵਜੂਦ ਦਿੱਲੀ ਦੇ ਸਿੱਖ ਦਿਨ-ਰਾਤ ਦਿੱਲੀ ਅਤੇ ਨੇੜਲੇ ਸੂਬਿਆਂ 'ਚੋਂ ਆਕਸੀਜਨ ਦਾ ਪ੍ਰਬੰਧ ਕਰਨ 'ਚ ਪੂਰੀ ਨੱਠ-ਭੱਜ ਕਰ ਰਹੇ ਹੁੰਦੇ ਹਨ। ਸ਼ਹੀਦ ਭਗਤ ਸਿੰਘ ਸੇਵਾ ਦਲ, ਯੂਨਾਈਟਿਡ ਸਿੱਖਸ ਤੇ ਹੋਰਨਾਂ ਵਲੋਂ ਕੋਰੋਨਾ ਦੇ ਮ੍ਰਿਤਕ ਸਰੀਰਾਂ ਦੇ ਸਸਕਾਰ ਦੀ ਸੇਵਾ ਨਿਭਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ 'ਚ ਹੋਰ ਸਿੱਖ ਤੇ ਦੂਜੀਆਂ ਸੰਸਥਾਵਾਂ ਸਮੇਤ ਆਪਣੇ ਆਪਣੇ ਪੱਧਰ 'ਤੇ ਸੇਵਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦਿੱਲੀ, ਜਾਗੋ, ਪੰਥਕ ਅਕਾਲੀ ਲਹਿਰ ਤੇ ਹੋਰਨਾਂ ਵਲੋਂ ਵੀ ਲੰਗਰ ਸਮੇਤ ਲੋੜਵੰਦਾਂ ਤੱਕ ਹੋਰ ਸੇਵਾ ਪਹੁੰਚਾਈ ਜਾ ਰਹੀ ਹੈ। ਸਿੱਖ ਚਿੰਤਕ ਟੀ.ਪੀ.ਐਸ. ਨਲਵਾ ਮੁਤਾਬਿਕ ਸਿੱਖਾਂ ਨੂੰ ਗੁੜ੍ਹਤੀ ਹੀ ਸੇਵਾ ਦੀ ਮਿਲੀ ਹੋਈ ਹੈ, ਉਹ ਪਹਿਲੇ ਵੀ ਸੀ, ਹੁਣ ਵੀ ਹੈ ਅਤੇ ਅਗਾਂਹ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸੇਵਾ ਨੂੰ ਸਿਆਸੀ ਫਾਇਦੇ ਜਾਂ ਸਿਆਸੀ ਨਜ਼ਰੀਏ ਨਾਲ ਜੋੜ ਕੇ ਵੇਖਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।
ਆਕਸੀਜਨ ਮਸ਼ੀਨਾਂ
ਖ਼ਾਲਸਾ ਏਡ ਇੰਡੀਆ ਦੇ ਇੰਚਾਰਜ ਅਮਨਪ੍ਰੀਤ ਸਿੰਘ ਮੁਤਾਬਿਕ ਆਕਸੀਜਨ ਦੀਆਂ 300 ਮਸ਼ੀਨਾਂ (ਈਵੋਕਸ ਆਕਸੀਜਨ ਕੰਸਟ੍ਰੇਟਰਸ) ਦਾ ਆਰਡਰ ਦਿੱਤਾ ਹੋਇਆ ਹੈ। 26 ਅਪ੍ਰੈਲ ਤੱਕ 65 ਮਸ਼ੀਨਾਂ ਦਿੱਲੀ 'ਚ ਕੰਮ ਕਰ ਰਹੀਆਂ ਸਨ ਅਤੇ ਹਰ ਦੂਜੇ ਦਿਨ 30-40 ਮਸ਼ੀਨਾਂ ਹੋਰ ਆਉਂਦੀਆਂ ਜਾਣਗੀਆਂ। ਇਸ ਮਸ਼ੀਨ 'ਚ ਆਕਸੀਜਨ ਮੁੱਕਣ ਦੀ ਸਮੱਸਿਆ ਹੀ ਨਹੀਂ ਹੈ, ਕਿਉਂਕਿ ਇਹ ਮਸ਼ੀਨ ਖ਼ੁਦ ਹੀ ਆਕਸੀਜਨ ਬਣਾਉਂਦੀ ਹੈ। ਅਮਨਪ੍ਰੀਤ ਸਿੰਘ ਮੁਤਾਬਿਕ ਸੰਸਥਾ ਜਾਰੀ ਕੀਤੇ ਗਏ ਹੈਲਪਲਾਈਨ ਨੰਬਰਾਂ ਰਾਹੀਂ ਸਬੰਧਿਤ ਮਰੀਜ਼ਾਂ ਦੇ ਘਰ ਵਲੰਟੀਅਰਾਂ ਰਾਹੀਂ ਮਸ਼ੀਨਾਂ ਪਹੁੰਚਾਈਆਂ ਜਾਂਦੀਆਂ ਹਨ ਅਤੇ ਲੋੜ ਖ਼ਤਮ ਹੋਣ 'ਤੇ ਉਥੋਂ ਹੀ ਦੂਜੀ ਥਾਂ ਭੇਜੀਆਂ ਜਾਂਦੀਆਂ ਹਨ। ਖ਼ਾਲਸਾ ਏਡ ਮੁਤਾਬਿਕ ਦਿੱਲੀ ਵਿਚ ਆਕਸੀਜਨ ਦੀ ਮੰਗ ਅਤੇ ਸਪਲਾਈ 'ਚ ਵੱਡਾ ਫ਼ਰਕ ਹੈ ਅਤੇ ਅਸੀਂ ਇਸ ਫ਼ਰਕ ਨੂੰ ਘਟਾਉਣ ਦੀ ਕੋਸ਼ਿਸ਼ 'ਚ ਜੁਟੇ ਹੋਏ ਹਾਂ। ਇਸੇ ਤਰ੍ਹਾਂ 'ਵਾਈਸ ਆਫ ਵਾਈਸ' ਸੰਸਥਾ ਦੇ ਮਨਪ੍ਰੀਤ ਸਿੰਘ ਮੁਤਾਬਿਕ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਆਕਸੀਜਨ ਕੇਂਦਰ ਬਣਾਏ ਜਾ ਰਹੇ ਹਨ। ਇਸ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਕਿ ਜਦੋਂ ਆਕਸੀਜਨ ਦੀ ਘਾਟ ਕਾਰਨ ਕਈ ਮਰੀਜ਼ਾਂ ਦੀ ਮੌਤ ਉਸ ਸਮੇਂ ਗੱਡੀਆਂ ਵਿਚ ਹੀ ਹੋ ਗਈ ਜਦੋਂ ਉਨ੍ਹਾਂ ਨੂੰ ਹਸਪਤਾਲ ਜਾਂ ਕਿਸੇ ਹੋਰ ਥਾਂ ਲੈ ਕੇ ਜਾਇਆ ਜਾ ਰਿਹਾ ਸੀ। ਇਸ ਲਈ ਵੱਖ-ਵੱਖ ਇਲਾਕਿਆਂ 'ਚ ਮੁੱਖ ਸੜਕਾਂ 'ਤੇ ਆਕਸੀਜਨ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ ਤਾਂ ਕਿ ਲੋੜਵੰਦ ਮਰੀਜ਼ਾਂ ਨੂੰ ਆਕਸੀਜਨ ਦੇ ਕੇ ਜਾਨ ਬਚਾਈ ਜਾ ਸਕੇ।

-ਦਿੱਲੀ ਉਪ-ਦਫ਼ਤਰ
ਮੋ: 98731-70536

ਖ਼ਬਰ ਸ਼ੇਅਰ ਕਰੋ

 Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX