ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਪੰਜਾਬ / ਜਨਰਲ

ਪੰਜਾਬ ਸਰਕਾਰ ਨੇ ਪੱਤਰਕਾਰਾਂ ਅਤੇ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਫਰੰਟਲਾਈਨ ਯੋਧੇ ਐਲਾਨਿਆ

ਚੰਡੀਗੜ੍ਹ, 3 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ...

ਪੂਰੀ ਖ਼ਬਰ »

ਜਗਦੀਸ਼ ਰਾਜ ਸਾਹਨੀ ਦੀ ਮੌਤ ਨਾਲ ਵੱਡਾ ਘਾਟਾ ਪਿਆ- ਰਵੀਇੰਦਰ ਸਿੰਘ

ਬਟਾਲਾ, 3 ਮਈ (ਕਾਹਲੋਂ)-ਬਟਾਲਾ ਦੇ ਤਿੰਨ ਵਾਰ ਵਿਧਾਇਕ ਰਹੇ ਸ੍ਰੀ ਜਗਦੀਸ਼ ਰਾਜ ਸਾਹਨੀ ਦੀ ਜ਼ਿੰਦਗੀ ਸੰਘਰਸ਼ ਦੀ ਇਕ ਦਾਸਤਾਨ ਸੀ ਅਤੇ ਉਨ੍ਹਾਂ ਦੇ ਜਾਣ ਨਾਲ ਪੰਜਾਬ ਇਕ ਇਮਾਨਦਾਰ, ਦੂਰ-ਅੰਦੇਸ਼, ਕਹਿਣੀ-ਕਰਨੀ ਦੇ ਪੱਕੇ ਅਤੇ ਸੂਝਵਾਨ ਨੇਤਾ ਤੋਂ ਵਾਂਝਾ ਹੋ ਗਿਆ | ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਉਲੰਘਣਾ ਕਾਰਨ ਉਪਾਸਨਾ ਸਿੰਘ ਅਤੇ ਉਸ ਦੀ ਟੀਮ 'ਤੇ ਮਾਮਲਾ ਦਰਜ

ਮੋਰਿੰਡਾ, 3 ਮਈ (ਕੰਗ)-ਅੱਜ ਖੰਡ ਮਿੱਲ ਮੋਰਿੰਡਾ 'ਚ ਕਿਸੇ ਪੰਜਾਬੀ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਉਪਾਸਨਾ ਸਿੰਘ ਅਤੇ ਉਸ ਦੀ ਟੀਮ ਦੇ 14 ਮੈਂਬਰਾਂ 'ਤੇ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਵੱਖੋ-ਵੱਖਰੀਆਂ ਧਾਰਾਵਾਂ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਲੋਂ 7 ਤੋਂ ਪਿੰਡਾਂ ਦੀਆਂ ਦਾਣਾ ਮੰਡੀਆਂ 'ਚੋਂ ਕਣਕ ਦੀ ਖ਼ਰੀਦ ਬੰਦ ਕਰਨ ਦਾ ਫ਼ਰਮਾਨ ਜਾਰੀ

ਰਾਮਾਂ ਮੰਡੀ, 3 ਮਈ (ਅਮਰਜੀਤ ਸਿੰਘ ਲਹਿਰੀ)-ਪੰਜਾਬ ਮੰਡੀ ਬੋਰਡ ਵਲੋਂ ਖ਼ਰੀਦ ਏਜੰਸੀਆਂ ਨੂੰ ਵੱਖ-ਵੱਖ ਜ਼ਿਲਿ੍ਹਆਂ ਦੇ ਪਿੰਡਾਂ ਦੀਆਂ ਦਾਣਾ ਮੰਡੀਆਂ ਵਿਚ ਕਣਕ ਖ਼ਰੀਦ 7 ਮਈ ਤੋਂ ਬੰਦ ਕਰਨ ਦਾ ਫ਼ਰਮਾਨ ਜਾਰੀ ਕੀਤਾ ਹੈ ਜਿਸ ਤਹਿਤ ਲੁਧਿਆਣਾ, ਸੰਗਰੂਰ, ਪਟਿਆਲਾ, ਸ੍ਰੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਮੈਡੀਕਲ ਕਾਲਜ 'ਚ ਬਣਾਇਆ ਜਾਵੇਗਾ ਆਕਸੀਜਨ ਸਟੋਰੇਜ ਟੈਂਕ- ਮੁੱਖ ਸਕੱਤਰ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)- ਸੂਬੇ 'ਚ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਨਿਰਵਿਘਨ ਤੇ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਅੱਜ ਹੋਰ ਸੂਬਿਆਂ ਅਤੇ ਸੂਬੇ ਵਿਚਲੇ ਏਅਰ ਸੈਪਰੇਸਨ ਤੇ ਰੀਫਿਲਿੰਗ ਯੂਨਿਟਾਂ ਤੋਂ ਆਕਸੀਜਨ ਦੀ ਢੋਆ-ਢੁਆਈ ਦੇ ਰੇਟ ...

ਪੂਰੀ ਖ਼ਬਰ »

ਬੰਗਾਲ 'ਚ ਕਿਸੇ ਵੀ ਪਾਰਟੀ ਨੇ ਸਿੱਖ ਨੂੰ ਉਮੀਦਵਾਰ ਨਹੀਂ ਬਣਾਇਆ

ਚੰਡੀਗੜ੍ਹ, 3 ਮਈ (ਵਿਸ਼ੇਸ਼ ਪ੍ਰਤੀਨਿਧੀ)-ਪੱਛਮੀ ਬੰਗਾਲ ਦੀ ਤਿ੍ਣਮੂਲ ਕਾਂਗਰਸ ਪਾਰਟੀ ਦੇ ਬੁਲਾਰੇ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਇਸ ਗੱਲ 'ਤੇ ਦੁੱਖ ਪ੍ਰਗਟ ਕੀਤਾ ਕਿ ਇਸ ਵਾਰ ਰਾਜ ਵਿਧਾਨ ਸਭਾ ਦੀਆਂ ਆਮ ਚੋਣਾਂ ਵਿਚ ਕੋਈ ਸਿੱਖ ਉਮੀਦਵਾਰ ਨਹੀਂ ਸੀ | ਦਿਲਚਸਪ ...

ਪੂਰੀ ਖ਼ਬਰ »

ਕੀ ਕੋਰੋਨਾ ਵਾਰੀਅਰਸ ਦੇ ਇਲਾਜ 'ਚ ਤਰਜੀਹ ਸਬੰਧੀ ਕੋਈ ਨੀਤੀ/ਨਿਰਦੇਸ਼ ਹੈ- ਹਾਈਕੋਰਟ

ਚੰਡੀਗੜ੍ਹ, 3 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਇਹ ਦੱਸਿਆ ਜਾਵੇ ਕਿ, ਕੀ ਕੋਰੋਨਾ ਵਾਰੀਅਰਸ ਦੇ ਇਲਾਜ ਵਿਚ ਤਰਜੀਹ ਸਬੰਧੀ ਕੋਈ ਪਾਲਿਸੀ/ਨਿਰਦੇਸ਼ ਜਾਰੀ ਕੀਤੇ ਗਏ ਹਨ? ਹਾਈਕੋਰਟ ਨੇ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਮਹਿਲਾ ਜ਼ਿਲ੍ਹਾ ਮਾਈਨਿੰਗ ਅਫ਼ਸਰ 25 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਪੰਜਾਬ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੂਏਡ ਵਲੋਂ ਅੱਜ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿ੍ਫ਼ਤਾਰ ਕੀਤਾ ਗਿਆ ਹੈ | ਵਿਜੀਲੈਂਸ ਦੇ ਫਲਾਇੰਗ ਸਕੂਐਂਡ ਦੇ ...

ਪੂਰੀ ਖ਼ਬਰ »

ਬੀਬੀ ਭੱਠਲ ਵਲੋਂ ਮਮਤਾ ਬੈਨਰਜੀ ਤੇ ਐਮ.ਕੇ. ਸਟਾਲਿਨ ਨੂੰ ਜਿੱਤ ਦੀ ਵਧਾਈ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)- ਦੇਸ਼ ਦੇ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੱਛਮੀ ਬੰਗਾਲ 'ਚ ਤਿ੍ਣਮੂਲ ਕਾਂਗਰਸ ਦੀ ਇਕਪਾਸੜ ਜਿੱਤ ਨੂੰ ੂ ਲੋਕਤੰਤਰ ਦੀ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਨੇ ਘੇਰਿਆ ਵਿਧਾਇਕ ਵਿਜ ਦਾ ਘਰ

ਪਠਾਨਕੋਟ, 3 ਮਈ (ਚੌਹਾਨ)-ਹਿੰਦੂ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਨੇ ਚਲਾਏ ਜਾ ਰਹੇ ਸੱਤਿਆ ਗ੍ਰਹਿ ਧਰਨਾ, ਪ੍ਰਦਰਸ਼ਨ ਪਿਛਲੇ ਸਾਢੇ 11 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ | ਅੱਜ ਖਾਤਾ ਧਾਰਕਾਂ ਨੇ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਦੀ ਕੋਠੀ ਦੇ ਬਾਹਰ ਪ੍ਰਧਾਨ ...

ਪੂਰੀ ਖ਼ਬਰ »

ਟਰਾਲੇ ਨੂੰ ਅੱਗ ਲੱਗਣ ਨਾਲ ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਦੀ ਮੌਤ

ਝਬਾਲ, 3 ਮਈ (ਸੁਖਦੇਵ ਸਿੰਘ)-ਆਸਟ੍ਰੇਲੀਆ ਦੇ ਪਰਥ ਸ਼ਹਿਰ 'ਚ ਰਹਿੰਦੇ ਪੰਜਾਬੀ ਨੌਜਵਾਨ ਦੀ ਟਰਾਲੇ ਨੂੰ ਅੱਗ ਲੱਗਣ ਨਾਲ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਸਾਗਰਪ੍ਰੀਤ ਸਿੰਘ ਰਾਜਾ ਵਾਸੀ ਕੱਕਾ ਕੰਡਿਆਲਾ ਦੇ ਮਾਮੇ ਦੇ ਲੜਕੇ ਡਾ. ਪਵਿੱਤਰ ਸਿੰਘ ਵਾਸੀ ਭੋਜੀਆਂ ਨੇ ਦੱਸਿਆ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦੇ ਨਿਕਾਹ ਤੋਂ ਬਾਅਦ ਸੁਰੱਖਿਆ ਦੀ ਮੰਗ 'ਚ ਹਾਈਕੋਰਟ ਵਲੋਂ ਐਸ.ਪੀ. ਨੂੰ ਆਦੇਸ਼

ਚੰਡੀਗੜ੍ਹ, 3 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਕਰਦੇ ਕਿਹਾ ਹੈ ਕਿ 16 ਸਾਲਾਂ ਤੋਂ ਉੱਤੇ ਦੀ ਮੁਸਲਿਮ ਲੜਕੀ ਆਪਣੇ ਮਰਜ਼ੀ ਦੇ ਵਿਅਕਤੀ ਨਾਲ ਵਿਆਹ ਦੇ ਕੰਟੈੱ੍ਰਕਟ ਲਈ ਸਮਰੱਥ ਹੈ | ਹਾਈਕੋਰਟ ਨੇ ਇਹ ਗੱਲ ਉਸ ਕੇਸ ਵਿਚ ਕਹੀ ...

ਪੂਰੀ ਖ਼ਬਰ »

ਦੂਜੇ ਰਾਜਾਂ ਤੋਂ ਵਾਪਸ ਆ ਰਹੇ ਟਰੱਕ ਡਰਾਈਵਰ ਕੋਰੋਨਾ ਟੈਸਟ ਤੋਂ ਪ੍ਰੇਸ਼ਾਨ

ਜਲੰਧਰ, 3 ਮਈ (ਸ਼ਿਵ ਸ਼ਰਮਾ)-15 ਮਈ ਤੱਕ ਪੂਰਨ ਤਾਲਾਬੰਦੀ ਤੋਂ ਬਾਅਦ ਦੂਜੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਟੈਸਟ ਦੇ ਮਾਮਲੇ 'ਚ ਜਾਰੀ ਹਦਾਇਤਾਂ ਤੋਂ ਟਰਾਂਸਪੋਰਟਰਾਂ ਨੇ ਕਿਹਾ ਹੈ ਕਿ ਇਸ ਨਾਲ ਟਰੱਕ ਡਰਾਈਵਰਾਂ ਲਈ ਮੁਸ਼ਕਲ ਖੜ੍ਹੀ ਹੋ ਰਹੀ ਹੈ ਕਿਉਂਕਿ ...

ਪੂਰੀ ਖ਼ਬਰ »

ਪਾਕਿ 'ਚ ਈ.ਟੀ.ਪੀ.ਬੀ. ਨੂੰ ਸੌ ਾਪੇ ਗਏ ਕਟਾਸ਼ਰਾਜ ਮੰਦਰ ਦੇ ਪ੍ਰਬੰਧ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਹਿੰਦੂਆਂ ਦੇ ਪ੍ਰਸਿੱਧ ਅਤੇ ਪ੍ਰਾਚੀਨ ਤੀਰਥ ਸ੍ਰੀ ਕਟਾਸਰਾਜ ਦੇ ਪ੍ਰਬੰਧਕੀ ਅਧਿਕਾਰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਨੂੰ ਸੌਂਪ ਦਿੱਤੇ ਗਏ ਹਨ | ਇਹ ਅਦਾਰਾ ਪਾਕਿ ਦੇ ਸਾਰੇ ਘੱਟ ਗਿਣਤੀ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਲੋਂ ਲੋਕਾਂ ਦੀ ਮਦਦ ਲਈ 'ਫ਼ਰਜ਼ ਮਨੁੱਖਤਾ ਲਈ' ਸੂਬਾਈ ਹੈਲਪ ਸੈਂਟਰ ਸਥਾਪਿਤ

ਚੰਡੀਗੜ੍ਹ, 3 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਦੇਸ਼ 'ਚ ਕਾਂਗਰਸ ਦੀ ਪੁਨਰ ਸੁਰਜੀਤੀ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ ਅਤੇ ਇਸ ਤੋਂ ਬਾਅਦ ਮੁੜ ਦੇਸ਼ ਭਰ 'ਚ ਪਾਰਟੀ ਆਪਣੀ ਪੁਰਾਣੀ ...

ਪੂਰੀ ਖ਼ਬਰ »

13 ਹਜ਼ਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ-ਸਿੰਗਲਾ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ 'ਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ 'ਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ...

ਪੂਰੀ ਖ਼ਬਰ »

ਇਮਰਾਨ ਖ਼ਾਨ ਬਿਨਾਂ ਪ੍ਰੋਟੋਕਾਲ ਤੇ ਸੁਰੱਖਿਆ ਤੋਂ ਪਹੁੰਚੇ ਇਸਲਾਮਾਬਾਦ ਦੇ ਬਾਜ਼ਾਰਾਂ 'ਚ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਬਿਨਾਂ ਕਿਸੇ ਸੁਰੱਖਿਆ ਅਤੇ ਪ੍ਰੋਟੋਕਾਲ ਦੇ ਇਸਲਾਮਾਬਾਦ 'ਚ ਜਨਤਕ ਥਾਵਾਂ ਦਾ ਦੌਰਾ ਕੀਤਾ | ਸੋਸ਼ਲ ਮੀਡੀਆ 'ਤੇ ਇਸ ਬਾਰੇ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਜਿੱਥੇ ਕੁਝ ਲੋਕ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪ੍ਰਵਾਸੀ ਪੰਜਾਬੀਆਂ ਲਈ ਗੁਰੂ ਨਾਨਕ ਦੇਵ 'ਵਰਸਿਟੀ ਦੇ ਆਨਲਾਈਨ ਕੋਰਸ ਦੀ ਵਰਚੂਅਲ ਤੌਰ 'ਤੇ ਸ਼ੁਰੂਆਤ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੁਨੀਆਂ ਭਰ ਵਿਚ ਰਹਿੰਦੇ ਪੰਜਾਬੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਸ਼ੁਰੂ ਕੀਤੇ ਆਨਲਾਈਨ ਪ੍ਰੋਗਰਾਮਾਂ/ ਕੋਰਸਾਂ ਦੀ ਡਿਜ਼ੀਟਲ ਤੌਰ 'ਤੇ ...

ਪੂਰੀ ਖ਼ਬਰ »

ਰੁਜ਼ਗਾਰ ਲਈ ਪੁੱਤਰ ਟਾਵਰਾਂ 'ਤੇ ਚੜ੍ਹੇ ਤੇ ਵਿਯੋਗ 'ਚ ਮਾਪੇ ਹੰਝੂਆਂ ਦੇ ਨੀਰ 'ਚ ਹੜੇ੍ਹ

ਪੁਰਾਣਾ ਸ਼ਾਲਾ, 3 ਮਈ (ਗੁਰਵਿੰਦਰ ਸਿੰਘ ਗੋਰਾਇਆ)-ਸੱਤਾ ਹਾਸਲ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਵੱਡੇ ਵਾਅਦਿਆਂ 'ਚ ਘਰ-ਘਰ ਨੌਕਰੀ ਦੇਣ ਦਾ ਦਾਅਵਾ ਵੀ ਮੁੱਖ ਤੌਰ 'ਤੇ ਸ਼ਾਮਿਲ ਸੀ ਪਰ ਕੈਪਟਨ ਸਰਕਾਰ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ 9 ਹਜ਼ਾਰ ਠੇਕਾ ਮੁਲਾਜ਼ਮ ਅੱਜ ਤੋਂ ਹੜਤਾਲ 'ਤੇ

ਸੰਗਰੂਰ, 3 ਮਈ (ਫੁੱਲ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ 9000 ਦੇ ਕਰੀਬ ਕਰਮਚਾਰੀ ਜਿਸ ਵਿਚ ਆਉਟਸੋਰਸ ਕਰਮਚਾਰੀ ਵੀ ਸ਼ਾਮਿਲ ਹਨ | ਨੈਸ਼ਨਲ ਹੈਲਥ ਮਿਸ਼ਨ ਜਥੇਬੰਦੀ ਦੇ ਸੂਬਾ ਪ੍ਰਧਾਨ ਡਾਕਟਰ ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਵਲੋਂ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ

ਮੋਗਾ, 3 ਮਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਦੇ ਕਸਬਾ ਬੱਧਨੀ ਕਲਾਂ ਦੇ ਥਾਣੇ ਅਧੀਨ ਪੈਂਦੀ ਪੁਲਿਸ ਚੌਕੀ ਲੋਪੋ ਦੇ ਇੰਚਾਰਜ ਸਹਾਇਕ ਥਾਣੇਦਾਰ ਸਤਨਾਮ ਸਿੰਘ ਉਮਰ 48 ਸਾਲ ਪੁੱਤਰ ਅਜੀਤ ਸਿੰਘ ਵਾਸੀ ਜੈਮਲ ਵਾਲਾ ਨੇ ਅੱਜ ਪੁਲਿਸ ਚੌਕੀ ਅੰਦਰ ਆਪਣੇ ਸਰਕਾਰੀ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਭਾਦਸੋਂ, 3 ਮਈ (ਵੜੈਚ)-ਦਿੱਲੀ ਵਿਖੇ ਚਲ ਰਹੇ ਕਿਸਾਨੀ ਸੰਘਰਸ਼ ਤੋਂ ਵਾਪਸ ਪਰਤੇ ਮੇਘ ਸਿੰਘ ਪੁੱਤਰ ਈਸ਼ਰ ਸਿੰਘ ਪਿੰਡ ਕਾਲਸਨਾਂ ਦਾ ਦਿਹਾਂਤ ਹੋ ਗਿਆ | ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੇਘ ਸਿੰਘ ਬੀਤੀ ਕੱਲ੍ਹ ਦਿੱਲੀ ਤੋਂ ਬਿਮਾਰ ਹੋਣ ਕਰਕੇ ਵਾਪਸ ਪਿੰਡ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਪਾਕਿ ਘੁਸਪੈਠੀਆ ਹਲਾਕ

ਖਾਲੜਾ, 3 ਮਈ (ਜੱਜਪਾਲ ਸਿੰਘ)-ਖਾਲੜਾ ਸੈਕਟਰ ਅਧੀਨ ਆਉਂਦੇ ਖ਼ੇਤਰ 'ਚ ਭਾਰਤ-ਪਾਕਿ ਸਰਹੱਦ 'ਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਨ ਦੀ ਖ਼ਬਰ ਹੈ | ਇਕੱਤਰ ਵੇਰਵਿਆਂ ਅਨੁਸਾਰ 2-3 ਮਈ ਦੀ ਦਰਮਿਆਨੀ ਰਾਤ ਨੂੰ ਖਾਲੜਾ ਬੈਰੀਅਰ ਵਿਖੇ ਤਾਇਨਾਤ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਲੋਂ 7 ਤੋਂ ਪਿੰਡਾਂ ਦੀਆਂ ਦਾਣਾ ਮੰਡੀਆਂ 'ਚੋਂ ਕਣਕ ਦੀ ਖ਼ਰੀਦ ਬੰਦ ਕਰਨ ਦਾ ਫ਼ਰਮਾਨ ਜਾਰੀ

ਰਾਮਾਂ ਮੰਡੀ, 3 ਮਈ (ਅਮਰਜੀਤ ਸਿੰਘ ਲਹਿਰੀ)-ਪੰਜਾਬ ਮੰਡੀ ਬੋਰਡ ਵਲੋਂ ਖ਼ਰੀਦ ਏਜੰਸੀਆਂ ਨੂੰ ਵੱਖ-ਵੱਖ ਜ਼ਿਲਿ੍ਹਆਂ ਦੇ ਪਿੰਡਾਂ ਦੀਆਂ ਦਾਣਾ ਮੰਡੀਆਂ ਵਿਚ ਕਣਕ ਖ਼ਰੀਦ 7 ਮਈ ਤੋਂ ਬੰਦ ਕਰਨ ਦਾ ਫ਼ਰਮਾਨ ਜਾਰੀ ਕੀਤਾ ਹੈ ਜਿਸ ਤਹਿਤ ਲੁਧਿਆਣਾ, ਸੰਗਰੂਰ, ਪਟਿਆਲਾ, ਸ੍ਰੀ ...

ਪੂਰੀ ਖ਼ਬਰ »

ਭਾਰਤ ਯਾਤਰਾ ਪਾਬੰਦੀ ਨੂੰ ਲੈ ਕੇ ਆਸਟ੍ਰੇਲੀਆ ਸਰਕਾਰ 'ਤੇ ਲੱਗਾ ਨਸਲਵਾਦ ਦਾ ਦੋਸ਼

ਮੈਲਬੌਰਨ, 3 ਮਈ (ਏਜੰਸੀ)-ਭਾਰਤ 'ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਕਈ ਦੇਸ਼ਾਂ ਨੇ ਯਾਤਰਾ ਪਾਬੰਦੀਆਂ ਲਗਾਈਆਂ ਹਨ | ਇਸੇ ਕੜੀ 'ਚ ਆਸਟ੍ਰੇਲੀਆ ਨੇ ਵੀ ਅੱਜ (3 ਮਈ) ਤੋਂ 14 ਮਈ ਤੱਕ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਸ੍ਰੀਨਗਰ ਵਿਖੇ ਟਰੱਕ ਖੱਡ 'ਚ ਡਿਗਿਆ-2 ਪੰਜਾਬੀ ਨੌਜਵਾਨ ਲਾਪਤਾ

ਜੈਂਤੀਪੁਰ, 3 ਮਈ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਨਾਲ ਸਬੰਧਿਤ 2 ਨੌਜਵਾਨਾਂ ਦੇ ਟਰੱਕ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪਿੰਡ ਚਾਚੋਵਾਲੀ ਦੇ ਵਸਨੀਕ ਟਰੱਕ ਡਰਾਈਵਰ ਸਿਕੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਚੇਅਰਮੈਨ ਤਖ਼ਤੂਪੁਰਾ ਨੇ ਕੋਰੋਨਾ ਪੀੜਤ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਦੇਣ ਦਾ ਚੁੱਕਿਆ ਬੀੜਾ

ਮੋਗਾ, 3 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਤੋਂ ਨਿਹਾਲ ਸਿੰਘ ਵਾਲਾ ਦੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਵੀ ਕੋਰੋਨਾ ਪੀੜਤ ਮਰੀਜ਼ਾਂ ਨੂੰ ਆਪਣੇ ਵਲੋਂ ਫ਼ਤਿਹ ਕਿੱਟਾਂ ਵੰਡਣ ਦਾ ਵੱਡਾ ਉਪਰਾਲਾ ਕੀਤਾ ਹੈ | ਅੱਜ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ- (ਭਾਗ-21)

ਸ੍ਰੀ ਚੋਲਾ ਸਾਹਿਬ ਕਾਲੇਕੇ ਬਾਬਾ ਬਕਾਲਾ ਸਾਹਿਬ

ਸ਼ੇਲਿੰਦਰਜੀਤ ਸਿੰਘ ਰਾਜਨ
ਬਾਬਾ ਬਕਾਲਾ ਸਾਹਿਬ-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ, ਸੰਸਾਰ ਭਰ ਵਿਚ ਪ੍ਰਸਿੱਧ ਅਸਥਾਨ ਹਨ, ਜਿਨ੍ਹਾਂ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਿੰਡ ਕਾਲੇਕੇ, ਤਹਿਸੀਲ ਬਾਬਾ ਬਕਾਲਾ ਸਾਹਿਬ ਇਕ ਅਹਿਮ ਅਸਥਾਨ ਹੈ, ਜਿਸ ਦਾ ਪ੍ਰਬੰਧ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ (ਸ਼੍ਰੋਮਣੀ ਕਮੇਟੀ) ਦੇ ਪ੍ਰਬੰਧਾਂ ਅਧੀਨ ਹੈ | ਗੁਰਦੁਆਰਾ ਸ੍ਰੀ ਚੋਲਾ ਸਾਹਿਬ ਕਾਲੇਕੇ, ਬਾਬਾ ਬਕਾਲਾ ਸਾਹਿਬ ਤੋਂ ਕੇਵਲ 10 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਇਤਿਹਾਸ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅੰਮਿ੍ਤਸਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਪਿੰਡ ਵੱਲ੍ਹਾ ਤੋਂ ਬਾਬਾ ਬਕਾਲਾ ਸਾਹਿਬ ਨੂੰ ਜਾਂਦਿਆਂ ਹੋਇਆ ਪਿੰਡ ਕਾਲੇਕੇ ਵਿਖੇ ਪੁੱਜੇ | ਸਿੱਖਾਂ ਦੀ ਨਜ਼ਰ ਕਣਕ ਦੇ ਖੇਤ ਵੱਲ ਪਈ ਤਾਂ ਉਨ੍ਹਾਂ ਨੂੰ ਅਸ਼ਚਰੱਜ ਕੌਤਕ ਦਿਸਿਆ ਅਤੇ ਗੁਰੂ ਜੀ ਸਿੱਖਾਂ ਸਮੇਤ ਕਣਕ ਦੇ ਖੇਤ ਵੱਲ ਆਏ | ਕਣਕ ਦੀ ਰਾਖੀ ਕਰਦੇ ਇਕ ਬੱਚੇ ਨੂੰ ਤੱਕਿਆ ਉਹ ਚਿੜੀਆਂ ਉਡਾਣ ਦੀ ਥਾਂ ਬੱਬਰੀਆਂ 'ਚ ਪਾਣੀ ਪਾ ਕੇ ਰੱਖ ਰਿਹਾ ਸੀ | ਸਿੱਖਾਂ ਨੇ ਪੁੱਛਿਆ ਲੜਕਿਆ ਤੂੰ ਚਿੜੀਆਂ ਉਡਾਂਵਦਾ ਨਹੀਂ ਤਾਂ ਬੱਚੇ ਨੇ ਕਿਹਾ ਕਿ ਜਿਵੇਂ ਸਾਨੂੰ ਤ੍ਰੇਹ ਲੱਗਦੀ ਹੈ, ਇਨ੍ਹਾਂ ਨੂੰ ਵੀ ਲੱਗਦੀ ਹੈ | ਗੁਰੂ ਜੀ ਨੇ ਪੁੱਛਿਆ ਕਿ ਕਾਕਾ ਤੂੰ ਇਹ ਗੱਲ ਕਿੱਥੋਂ ਸਿੱਖੀ ਤਾਂ ਬੱਚੇ ਨੇ ਦੱਸਿਆ ਕਿ ਇਕ ਸਾਧੂ ਸੰਤ ਨਹਾਕੇ ਪੜ੍ਹਦਾ ਹੁੰਦਾ ਸੀ :
'ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ¨'
ਤਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਫਿਰ ਪੁੱਛਿਆ ਕਿ ਬੱਚੇ ਤੇਰਾ ਨਾਮ ਕੀ ਹੈ | ਉਸਨੇ ਦੱਸਿਆ ਕਿ ਮੇਰਾ ਨਾਮ ਨਾਰੂ ਹੈ | ਗੁਰੂ ਜੀ ਨਾਰੂ ਨੂੰ ਨਾਲ ਲੈ ਗਏ | ਬਾਬਾ ਬਕਾਲਾ ਸਾਹਿਬ ਪੁੱਜੇ ਤਾਂ ਨਾਰੂ ਜੀ ਨਾਲ ਸਨ, ਜਿਥੇ ਵੀ ਤੀਰਥਾਂ ਨੂੰ ਗਏ ਤਾਂ ਨਾਰੂ ਟਹਿਲ ਹਾਜ਼ਰ ਰਿਹਾ, ਦਿੱਲੀ ਸੀਸ ਦੇਣ ਗਏ ਤਾਂ ਵੀ ਨਾਰੂ ਨਾਲ ਸੀ | ਦਿੱਲੀ ਪੁੱਜਕੇ ਗੁਰੂ ਸਾਹਿਬ ਨੇ ਨਾਰੂ ਨੂੰ ਹੁਕਮ ਕੀਤਾ ਕਿ ਤੂੰ ਜਾ ਕੇ ਗੋਬਿੰਦ ਜੀ ਦੀ ਟਹਿਲ 'ਚ ਹਾਜ਼ਰ ਹੋ | ਹੁਕਮ ਪਾ ਕੇ ਨਾਰੂ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਪੁੱਜਕੇ ਦਸਮ ਪਿਤਾ ਦੀ ਸੇਵਾ 'ਚ ਹਾਜ਼ਰ ਹੋਇਆ | ਦਸ਼ਮੇਸ਼ ਪਿਤਾ ਜੀ ਨੇ ਨਾਰੂ ਨੂੰ ਅੰਮਿ੍ਤ ਛਕਾਕੇ ਨਰ ਸਿੰਘ ਦਾ ਨਾਂ ਦਿੱਤਾ | ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਸਮੇਂ ਨਰ ਸਿੰਘ ਜ਼ਖਮੀਂ ਹਾਲਤ ਵਿਚ ਗੁਰੂ ਜੀ ਨੇ ਨਾਲ ਸੀ | ਘਨੌਲੀ ਦੇ ਇਕ ਖੱਤਰੀ ਸਿੱਖ ਨੇ ਨਰ ਸਿੰਘ ਦੇ ਰਾਜੀ ਹੋਣ ਤੱਕ ਸੇਵਾ ਕੀਤੀ | ਨਰ ਸਿੰਘ ਨੇ ਦਮਦਮਾ ਸਾਹਿਬ ਆਣ ਕੇ ਗੁਰੂ ਜੀ ਦੇ ਚਰਨਾਂ ਵਿਚ ਸੀਸ ਰੱਖਿਆ | ਉਸ ਵੇਲੇ ਗੁਰੂ ਜੀ ਅੰਮਿ੍ਤ ਵੇਲੇ ਇਸ਼ਨਾਨ ਕਰਕੇ ਦਸਤਾਰ ਸਜਾ ਰਹੇ ਸਨ | ਗੁਰੂ ਜੀ ਨੇ ਪ੍ਰਸੰਨ ਹੋਕੇ ਕੁਝ ਬਖਸ਼ਿਸ਼ਾਂ ਕੀਤੀਆਂ, ਜਿਸ ਵਿਚ ਗੁਰੂ ਜੀ ਦੇ ਤਨ ਦਾ ਚੋਲਾ ਸਾਹਿਬ, ਤੀਰ ਦੀ ਮੁਖੀ ਨਾਲ ਦਸਤਖਤ ਅਤੇ ਹੁਕਮਨਾਮਾ, ਨਰ ਸਿੰਘ ਦੀ ਗੁਰੂ ਜੀ ਨਾਲ ਹੱਥ ਨਾਲ ਬਣੀ ਫੋਟੋ | ਇਨ੍ਹਾਂ ਵਸਤਾਂ ਦੇ ਦਰਸ਼ਨ ਕਰਕੇ ਸੰਗਤਾਂ ਨਿਹਾਲ ਹੁੰਦੀਆਂ ਹਨ | ਇਸ ਅਸਥਾਨ 'ਤੇ ਹਰ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਜੋੜ ਮੇਲਾ 28-29 ਮਾਰਚ (ਮੁਤਾਬਕ 15-16 ਚੇਤਰ) ਨੂੰ ਮਨਾਇਆ ਜਾਂਦਾ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਕਿਸਾਨਾਂ ਨਾਲ ਮਾਰ ਰਹੀ ਹੈ ਠੱਗੀ-ਚੰਦੂਮਾਜਰਾ

ਪਟਿਆਲਾ, 3 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦਿੱਲੀ ਕੱਟੜਾ ਐਕਸਪੈ੍ਰਸ ਮਾਮਲੇ 'ਚ ਪੰਜਾਬ ਸਰਕਾਰ ਸ਼ਰੇ੍ਹਆਮ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰ ਰਹੀ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਵਲੋਂ ਲਗਾਏ ਰਾਮ ਬਾਗ਼ 'ਚੋਂ ਕਲੱਬਾਂ ਨੂੰ ਹਟਾਉਣ ਦੀ ਮੰਗ ਨੇ ਫੜਿਆ ਜ਼ੋਰ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ 'ਚ ਲਗਾਏ ਗਏ ਰਾਮ ਬਾਗ਼ ਵਿਖੇ ਇਕ ਸਦੀ ਤੋਂ ਵੀ ਵਧੇਰੇ ਸਮੇਂ ਤੋਂ ਕਾਇਮ ਤਿੰਨ ਨਾਮਵਰ ਕਲੱਬਾਂ ਨੂੰ ਹਟਾਏ ਜਾਣ ਦੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਮਮਤਾ ਬੈਨਰਜੀ ਨੂੰ ਵਧਾਈ

ਅੰਮਿ੍ਤਸਰ, 3 ਮਈ (ਹਰਮਿੰਦਰ ਸਿੰਘ)-ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਹਾਸਲ ਕਰਨ 'ਤੇ ਮਮਤਾ ਬੈਨਰਜੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੰਦੇ ਕਿਹਾ ਕਿ ਮਮਤਾ ਬੈਨਰਜੀ ਨੇ ਕਠਿਨ ਹਾਲਾਤ ਅੰਦਰ ਭਾਰੀ ਦਬਾਅ ਹੋਣ ਦੇ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਦੇ ਪਾਠਕ੍ਰਮ ਦੀ ਸਮੀਖਿਆ ਕਰਨ ਤੇ ਪ੍ਰੀਖਿਆ ਸੁਧਾਰਾਂ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੀਖਿਆ ਸੁਧਾਰਾਂ ਅਤੇ ਪਾਠਕ੍ਰਮ ਦੀ ਸਮੀਖਿਆ ਕਰਨ ਲਈ ਉਪ-ਕੁਲਪਤੀਆਂ ਦੀ ਕਮੇਟੀ ਦਾ ਗਠਨ ਕੀਤਾ ਹੈ ਤਾਂ ਕਿ ਆਲਮੀ ਪੱਧਰ ਉੱਤੇ ਹੋ ਰਹੀ ਪਹਿਲਕਦਮੀਆਂ ਦੀ ਲੀਹ ਉੱਤੇ ਸੂਬੇ ਵਿਚ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੇ ਨਾਲ ਡੀ. ਸੀ. ਦਫ਼ਤਰ ਕਾਮੇ ਵੀ 7 ਤੱਕ ਰੱਖਣਗੇ ਦਫ਼ਤਰਾਂ ਦਾ ਕੰਮ ਠੱਪ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)- ਪੰਜਾਬ ਰਾਜ ਜ਼ਿਲ੍ਹਾ (ਡੀ.ਸੀ) ਦਫ਼ਤਰ ਕਰਮਚਾਰੀ ਯੂਨੀਅਨ ਨੇ ਆਪਣੇ ਸੂਬਾਈ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਫ਼ੈਸਲਾ ਕੀਤਾ ਹੈ ਕਿ ਡੀ.ਸੀ. ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲਾਂ ਅਤੇ ਉਪ-ਤਹਿਸੀਲਾਂ ਅਤੇ ...

ਪੂਰੀ ਖ਼ਬਰ »

ਜਥੇ. ਈਸ਼ਰ ਸਿੰਘ ਮੰਝਪੁਰ ਨੂੰ ਮੁਲਾਜ਼ਮ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ

ਮੁਕੇਰੀਆਂ, 3 ਮਈ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਮੁਲਾਜ਼ਮ ਵਿੰਗ ਦੇ ਕੁਆਰਡੀਨੇਟਰ ਸਿਕੰਦਰ ਸਿੰਘ ਮਲੂਕਾ ਵਲੋਂ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਪੰਜਾਬ ਦਾ ਪ੍ਰਧਾਨ ...

ਪੂਰੀ ਖ਼ਬਰ »

ਪਾਕਿ 'ਚ ਪੱਤਰਕਾਰਾਂ 'ਤੇ ਹਮਲੇ ਦੇ ਮਾਮਲਿਆਂ 'ਚ ਹੋਇਆ 40 ਫ਼ੀਸਦੀ ਵਾਧਾ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪੱਤਰਕਾਰਾਂ 'ਤੇ ਹਮਲੇ ਦੇ ਮਾਮਲਿਆਂ 'ਚ 40 ਫ਼ੀਸਦੀ ਦਾ ਵਾਧਾ ਹੋਇਆ ਹੈ | ਪਾਕਿ 'ਚ ਪਿਛਲੇ ਸਾਲ ਮਈ ਤੋਂ ਇਸ ਸਾਲ ਅਪ੍ਰੈਲ ਤੱਕ ਪੱਤਰਕਾਰਾਂ ਨਾਲ ਹਿੰਸਾ ਦੀਆਂ 148 ਘਟਨਾਵਾਂ ਵਾਪਰੀਆਂ ਹਨ | ਪਾਕਿਸਤਾਨ ਫਰੀਡਮ ਨੈੱਟਵਰਕ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਫਰੰਟਲਾਈਨ ਵਰਕਰ ਐਲਾਨਿਆ ਜਾਵੇ-ਸੱਚਰ

ਜਲੰਧਰ, 3 ਮਈ (ਜਸਪਾਲ ਸਿੰਘ)-ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ, ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜ਼ਨ ਤੇ ਗੁਰਦੀਪ ਸਿੰਘ ਬਾਸੀ ਨੇ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸਵਰਗੀ ਪੱਤਰਕਾਰ ਪਰਦੁਮਨ ਸਿੰਘ ਦੀ ਪਤਨੀ ਦਾ ਦਿਹਾਂਤ

ਜਲੰਧਰ, 3 ਮਈ (ਅਜੀਤ ਬਿਊਰੋ)-ਇਨਕਮ ਟੈਕਸ ਦੇ ਸਾਬਕਾ ਚੀਫ਼ ਕਮਿਸ਼ਨਰ ਤਜਿੰਦਰ ਸਿੰਘ ਅਤੇ ਆਰ.ਟੀ.ਏ. ਜਲੰਧਰ ਬਰਜਿੰਦਰ ਸਿੰਘ ਦੇ ਮਾਤਾ ਅਤੇ 'ਅਜੀਤ' ਪ੍ਰਤੀਨਿਧ ਹਰਪ੍ਰੀਤ ਕੌਰ ਦੀ ਸੱਸ ਸਰਦਾਰਨੀ ਹਰਬੰਸ ਕੌਰ ਪਤਨੀ ਸੀਨੀਅਰ ਪੱਤਰਕਾਰ ਸਵਰਗੀ ਸਰਦਾਰ ਪਰਦੁਮਨ ਸਿੰਘ ਦਾ ...

ਪੂਰੀ ਖ਼ਬਰ »

ਪਾਕਿ ਸਰਕਾਰ ਧਮਕੀਆਂ ਤੇ ਦਬਾਅ ਜ਼ਰੀਏ ਮੀਡੀਆ ਦਾ ਗਲਾ ਘੁੱਟ ਰਹੀ-ਬਿਲਾਵਲ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਹੈ ਕਿ ਪਾਕਿ ਸਰਕਾਰ ਧਮਕੀਆਂ ਅਤੇ ਦਬਾਅ ਦੇ ਜ਼ਰੀਏ ਮੀਡੀਆ ਦਾ ਗਲਾ ਘੁੱਟ ਰਹੀ ਹੈ | ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਸਰਕਾਰ ਆਪਣੀਆਂ ...

ਪੂਰੀ ਖ਼ਬਰ »

ਸੈਂਟਰਲ ਵਿਸਟਾ ਪ੍ਰਾਜੈਕਟ-ਦਸੰਬਰ 2022 ਤੱਕ ਪੂਰੀ ਹੋ ਜਾਵੇਗੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੀ ਉਸਾਰੀ

ਨਵੀਂ ਦਿੱਲੀ, 3 ਮਈ (ਪੀ. ਟੀ. ਆਈ.)-ਕੇਂਦਰੀ ਲੋਕ ਨਿਰਮਾਣ ਵਿਭਾਗ (ਸੀ.ਪੀ.ਡਬਲਯੂ.ਡੀ.) ਨੇ ਸਰਕਾਰ ਵਲੋਂ ਨਿਯੁਕਤ ਮਾਹਿਰਾਂ ਦੀ ਕਮੇਟੀ, ਜਿਸ ਨੇ ਸੈਂਟਰਲ ਵਿਸਟਾ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਸੀ, ਨੂੰ ਦੱਸਿਆ ਕਿ ਉਕਤ ਪ੍ਰਾਜੈਕਟ ਅਧੀਨ ਪ੍ਰਧਾਨ ਮੰਤਰੀ ਦੀ ...

ਪੂਰੀ ਖ਼ਬਰ »

ਕੋਰੋਨਾ ਦੇ ਹਲਕੇ ਲੱਛਣ ਹੋਣ 'ਤੇ ਸੀ.ਟੀ. ਸਕੈਨ ਕਰਵਾਉਣ ਦੀ ਜ਼ਰੂਰਤ ਨਹੀਂ-ਏਮਜ਼ ਮੁਖੀ

ਨਵੀਂ ਦਿੱਲੀ, 3 ਮਈ (ਪੀ.ਟੀ.ਆਈ.)-ਏਮਜ਼ ਦੇ ਮੁਖੀ ਡਾ. ਰਣਦੀਪ ਗੁਲੇਰੀਆ ਨੇ ਕੋਰੋਨਾ ਦੇ ਹਲਕੇ ਲੱਛਣ ਦੇ ਮਾਮਲਿਆਂ 'ਚ ਸੀ.ਟੀ. ਸਕੈਨ ਕਰਵਾਏ ਜਾਣ ਨੂੰ ਲੈ ਕੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਇਸ ਦੇ ਮਾੜੇ ਪ੍ਰਭਾਵ ਪੈਂਦੇ ਹਨ, ਅਜਿਹੇ 'ਚ ਇਸ ਦੇ ਫਾਇਦੇ ਤੋਂ ਜ਼ਿਆਦਾ ...

ਪੂਰੀ ਖ਼ਬਰ »

ਬੰਗਲਾਦੇਸ਼ ਵਿਚ ਕਿਸ਼ਤੀ ਪਲਟੀ, 26 ਮੌਤਾਂ

ਢਾਕਾ, 3 ਮਈ (ਏਜੰਸੀ)-ਬੰਗਲਾਦੇਸ਼ ਵਿਚ ਸਮਰੱਥਾ ਤੋਂ ਜ਼ਿਆਦਾ ਅਤੇ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਇਕ ਤੇਜ਼ ਰਫਤਾਰ ਕਿਸ਼ਤੀ ਇਕ ਸਮੁੰਦਰੀ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ, ਜਿਸ ਕਾਰਨ 26 ਲੋਕਾਂ ਦੀ ਮੌਤ ਹੋ ਗਈ | ਪੁਲਿਸ ਅਨੁਸਾਰ ਇਹ ਕਿਸ਼ਤੀ ...

ਪੂਰੀ ਖ਼ਬਰ »

ਭਾਰਤ 'ਚ ਤਨਜ਼ਾਨੀਆ ਹਾਈ ਕਮਿਸ਼ਨ ਦੇ ਰੱਖਿਆ ਸਲਾਹਕਾਰ ਦੀ ਕੋਰੋਨਾ ਕਾਰਨ ਮੌਤ

ਨਵੀਂ ਦਿੱਲੀ, 3 ਮਈ (ਪੀ.ਟੀ.ਆਈ.)-ਦਿੱਲੀ ਦੇ ਇਕ ਹਸਪਤਾਲ 'ਚ ਤਨਜ਼ਾਨੀਆ ਹਾਈ ਕਮਿਸ਼ਨ ਦੇ ਰੱਖਿਆ ਸਲਾਹਕਾਰ ਦੀ ਕੋਰੋਨਾ ਨਾਲ ਮੌਤ ਹੋ ਗਈ | ਦੇਸ਼ 'ਚ ਵਿਦੇਸ਼ੀ ਮਿਸ਼ਨ ਦੇ ਕਿਸੇ ਅਧਿਕਾਰੀ ਦੀ ਕੋਰੋਨਾ ਕਾਰਨ ਮੌਤ ਹੋਣ ਦਾ ਸ਼ਾਇਦ ਇਹ ਪਹਿਲਾ ਮਾਮਲਾ ਹੈ | ਘਟਨਾਕ੍ਰਮ ਤੋਂ ...

ਪੂਰੀ ਖ਼ਬਰ »

ਸਵੀਡਨ ਵਲੋਂ ਭਾਰਤ ਨੂੰ 10 ਲੱਖ ਐਸਟ੍ਰਾਜੈਨੇਕਾ ਵੈਕਸੀਨ ਦੇਣ ਦੀ ਯੋਜਨਾ

ਸਟਾਕਹੋਮ, 3 ਮਈ (ਏਜੰਸੀ)- ਭਾਰਤ 'ਚ ਕੋਰੋਨਾ ਮਹਾਂਮਾਰੀ ਦੇ ਕਹਿਰ ਨੂੰ ਵੇਖਦੇ ਹੋਏ ਸਵੀਡਨ ਨੇ ਭਾਰਤ ਨੂੰ 10 ਲੱਖ ਐਸਟ੍ਰਾਜੈਨੇਕਾ ਵੈਕਸੀਨ ਦੇਣ ਦੀ ਯੋਜਨਾ ਬਣਾਈ ਹੈ | ਭਾਰਤ ਨੂੰ ਇਹ ਮਦਦ ਸੰਯੁਕਤ ਰਾਸ਼ਟਰ ਦੀ ਕੋਵੈਕਸ ਯੋਜਨਾ ਤਹਿਤ ਦਿੱਤੀ ਜਾਵੇਗੀ | ਇਸ ਯੋਜਨਾ ਤਹਿਤ ...

ਪੂਰੀ ਖ਼ਬਰ »

ਸਟਾਲਿਨ ਦੀ ਅਗਵਾਈ 'ਚ ਡੀ.ਐਮ.ਕੇ. ਵਿਧਾਇਕਾਂ ਦੀ ਬੈਠਕ ਅੱਜ

ਚੇਨਈ, 3 ਮਈ (ਏਜੰਸੀ)-ਡੀ.ਐਮ.ਕੇ. ਨੇ ਸੋਮਵਾਰ ਨੂੰ ਦੱਸਿਆ ਕਿ ਪਾਰਟੀ ਦੀ ਨਵੇਂ ਚੁਣੇ ਗਏ ਵਿਧਾਇਕਾਂ ਦੀ ਮੀਟਿੰਗ 4 ਮਈ ਨੂੰ ਹੋਵੇਗੀ, ਜਿਸ ਦੌਰਾਨ ਐਮ.ਕੇ. ਸਟਾਲਿਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾ ਸਕਦਾ ਹੈ | 10 ਸਾਲ ਵਿਰੋਧੀ ਧਿਰ ਵਜੋਂ ਭੂਮਿਕਾ ਨਿਭਾਉਣ ਤੋਂ ਬਾਅਦ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦੋ ਦਿਨਾ ਬੰਗਾਲ ਦੌਰੇ 'ਤੇ

ਕੋਲਕਾਤਾ, 3 ਮਈ (ਏਜੰਸੀ)- ਭਾਜਪਾ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਸੂਬੇ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ ਨੂੰ ਲੈ ਕੇ ਦੋ ਦਿਨਾ ਪੱਛਮੀ ਬੰਗਾਲ ਦੇ ਦੌਰੇ 'ਤੇ ਜਾਣਗੇ | ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਉਹ ਹਿੰਸਾ ਤੋਂ ਪੀੜਤ ਪਰਿਵਾਰਾਂ ...

ਪੂਰੀ ਖ਼ਬਰ »

ਪੰਜਾਬ ਸਮੇਤ ਕੁਝ ਰਾਜਾਂ 'ਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ ਸਥਿਰਤਾ ਦੇ ਸ਼ੁਰੂਆਤੀ ਸੰਕੇਤ-ਸਰਕਾਰ

ਨਵੀਂ ਦਿੱਲੀ, 3 ਮਈ (ਏਜੰਸੀ)-ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਕੁਝ ਰਾਜਾਂ ਵਿਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿਚ ਸਥਿਰਤਾ ਦੇ ਸ਼ੁਰੂਆਤੀ ਸੰਕੇਤ ਮਿਲ ਰਹੇ ਹਨ ਜਦੋਂ ਕਿ ਕੁਝ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ | ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ...

ਪੂਰੀ ਖ਼ਬਰ »

ਦਿੱਲੀ ਸਰਕਾਰ ਨੇ ਮੰਗੀ ਫ਼ੌਜ ਦੀ ਮਦਦ, ਸਿਸੋਦੀਆ ਨੇ ਲਿਖੀ ਰਾਜਨਾਥ ਨੂੰ ਚਿੱਠੀ

ਨਵੀਂ ਦਿੱਲੀ, 3 ਮਈ (ਜਗਤਾਰ ਸਿੰਘ)-ਦਿੱਲੀ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਰਹਿਣ ਦੇ ਚਲਦਿਆਂ ਦਿੱਲੀ ਸਰਕਾਰ ਨੇ ਫ਼ੌਜ ਦੀ ਮਦਦ ਮੰਗੀ ਹੈ | ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਭਾਰਤੀ ਫ਼ੌਜ ਪਾਸੋਂ ...

ਪੂਰੀ ਖ਼ਬਰ »

ਭਾਰਤ ਯਾਤਰਾ ਪਾਬੰਦੀ ਨੂੰ ਲੈ ਕੇ ਆਸਟ੍ਰੇਲੀਆ ਸਰਕਾਰ 'ਤੇ ਲੱਗਾ ਨਸਲਵਾਦ ਦਾ ਦੋਸ਼

ਮੈਲਬੌਰਨ, 3 ਮਈ (ਏਜੰਸੀ)-ਭਾਰਤ 'ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਕਈ ਦੇਸ਼ਾਂ ਨੇ ਯਾਤਰਾ ਪਾਬੰਦੀਆਂ ਲਗਾਈਆਂ ਹਨ | ਇਸੇ ਕੜੀ 'ਚ ਆਸਟ੍ਰੇਲੀਆ ਨੇ ਵੀ ਅੱਜ (3 ਮਈ) ਤੋਂ 14 ਮਈ ਤੱਕ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX