ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  41 minutes ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  47 minutes ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 day ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  1 day ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਕੋਟ ਮਿੱਤ ਸਿੰਘ ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਸੁਲਤਾਨਵਿੰਡ, 28 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੋਟ ਮਿੱਤ ਸਿੰਘ ਵਿਖੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ...
ਸਪੈਸ਼ਲ ਨਾਕੇ ਦੌਰਾਨ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲਾ 2 ਪਿਸਤੌਲਾਂ ਤੇ ਜ਼ਿੰਦਾ ਗੋਲੀ ਬਾਰੂਦ ਸਮੇਤ ਕਾਬੂ
. . .  1 day ago
ਲੋਹੀਆਂ ਖਾਸ, 28 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਥਾਣਾ ਲੋਹੀਆਂ ਖ਼ਾਸ ਦੇ ਮੁੱਖੀ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਪੈਸ਼ਲ ਸਿਫ਼ਟਿੰਗ ਨਾਕਾ ਲਗਾ ਕੇ ਖੜੀ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲੇ ਵਿਅਕਤੀ ’ਤੇ ਥਾਣਾ ਮੁੱਖੀ...
ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਤੱਕ ਭਾਰਤ ਦੌਰੇ ’ਤੇ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦੇਸ਼ ਮੰਤਰੀ ਦੇ ਸੱਦੇ ’ਤੇ ਸੰਯੁਕਤ ਰਾਸ਼ਟਰ ਮਹਾਸਭਾ (ਪੀ.ਜੀ.ਏ.) ਦੇ 77ਵੇਂ ਸੈਸ਼ਨ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਜਨਵਰੀ ਤੱਕ ਭਾਰਤ ਦਾ ਦੌਰਾ ਕਰਨਗੇ। ਸਤੰਬਰ 2022 ਤੋਂ ਜਦੋਂ ਉਨ੍ਹਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ...
ਐਨ.ਸੀ.ਸੀ. ਦੇ 75ਵੇਂ ਸਥਾਪਨਾ ਦਿਵਸ ’ਤੇ 75 ਰੁਪਏ ਦਾ ਟਕਸਾਲ ਵਾਲਾ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਵਲੋਂ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਸੀ.ਸੀ. ਦੇ 75 ਸਫਲ ਸਾਲਾਂ ਦੀ ਯਾਦ ਵਿਚ ਇਕ ਵਿਸ਼ੇਸ਼ ਡੇ ਕਵਰ ਅਤੇ 75 ਰੁਪਏ ਦਾ ਇਕ ਯਾਦਗਾਰੀ ਵਿਸ਼ੇਸ਼ ਤੌਰ ’ਤੇ ਟਕਸਾਲ ਵਾਲਾ ਸਿੱਕਾ ਜਾਰੀ ਕੀਤਾ।
ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 28 ਜਨਵਰੀ (ਅੰਮ੍ਰਿਤ)- ਜਲੰਧਰ ਵਿਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਥਾਨਕ ਵਾਰਡ ਨੰਬਰ 64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਹਾਲਤ ਗੰਭੀਰ ਹੋਣ ’ਤੇ ਉਸ ਨੂੰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ।
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ...
ਲੜਾਕੂ ਜਹਾਜ਼ ਹਾਦਸਾ: ਲਾਪਤਾ ਪਾਇਲਟ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 28 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿਚ ਅੱਜ ਸਵੇਰੇ ਇਕ ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ - ਇਕ ਸੁਖੋਈ ਐਸ.ਯੂ.-30 ਅਤੇ ਇਕ ਮਿਰਾਜ਼ 2000 ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ...
ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ
. . .  1 day ago
ਅੰਮ੍ਰਿਤਸਰ 28 ਜਨਵਰੀ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ...
ਸਿੰਧੀ ਸਿੱਖਾਂ ਦੇ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਵਫ਼ਦ ਕੱਲ੍ਹ ਜਾਵੇਗਾ ਇੰਦੌਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸਿੰਧੀ ਸਮਾਜ ਦੇ ਮਾਮਲੇ ਸੰਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫ਼ੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ...
ਰਾਸ਼ਟਰਪਤੀ ਭਵਨ ਦੇ ਬਗੀਚਿਆਂ ਨੂੰ ਮਿਲਿਆ ‘ਅੰਮ੍ਰਿਤ ਉਡਿਆਨ’ ਦਾ ਨਾਂਅ
. . .  1 day ago
ਨਵੀਂ ਦਿੱਲੀ, 28 ਜਨਵਰੀ- ਰਾਸ਼ਟਰਪਤੀ ਦੀ ਡਿਪਟੀ ਪ੍ਰੈਸ ਸਕੱਤਰ ਨਵਿਕਾ ਗੁਪਤਾ ਨੇ ਦੱਸਿਆ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਏ ਜਾਣ ਦੇ ਮੌਕੇ ’ਤੇ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਦੇ...
ਜੰਮੂ ਕਸ਼ਮੀਰ: ਯਾਤਰੀਆਂ ਨੂੰ ਲਿਜਾ ਰਹੀ ਬਸ ਹੋਈ ਹਾਦਸਾਗ੍ਰਸਤ
. . .  1 day ago
ਸ੍ਰੀਨਗਰ, 28 ਜਨਵਰੀ- ਜੰਮੂ ਕਸ਼ਮੀਰ ਵਿਚ ਇਕ ਯਾਤਰੀ ਬਸ ਜੋ ਜੰਮੂ ਤੋਂ ਡੋਡਾ ਜਾ ਰਹੀ ਸੀ, ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਊਧਮਪੁਰ ’ਤੇ ਸੈਲ ਸੱਲਨ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ...
ਕਰਨਾਟਕ: ਅਮਿਤ ਸ਼ਾਹ ਵਲੋਂ ਕੱਢਿਆ ਗਿਆ ਰੋਡ ਸ਼ੋਅ
. . .  1 day ago
ਬੈਂਗਲੁਰੂ, 28 ਜਨਵਰੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਧਾਰਵਾੜ ਦੇ ਕੁੰਡਗੋਲ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਵੀ ਮੌਜੂਦ..
ਯੇਰੂਸ਼ਲਮ ਵਿਚ ਹੋਏ ਹਮਲੇ ਦੀ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਯੇਰੂਸ਼ਲਮ ਵਿਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ...
‘ਬੀਟਿੰਗ ਦਾ ਰਿਟਰੀਟ’ ਸਮਾਰੋਹ ਭਲਕੇ ਕੀਤਾ ਜਾਵੇਗਾ ਆਯੋਜਿਤ
. . .  1 day ago
ਨਵੀਂ ਦਿੱਲੀ, 28 ਜਨਵਰੀ- ‘ਬੀਟਿੰਗ ਦਾ ਰਿਟਰੀਟ’ ਸਮਾਰੋਹ 2023 ਵਿਜੇ ਚੌਕ ਨਵੀਂ ਦਿੱਲੀ ਵਿਖੇ 29 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਮੌਜੂਦਗੀ ਵਿਚ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿਚ ਕਲਾਸੀਕਲ ਰਾਗਾਂ ’ਤੇ ਆਧਾਰਿਤ 29 ਧੁਨਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਦੇ...
ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਮੌਤ
. . .  1 day ago
ਨਵੀਂ ਦਿੱਲੀ, 28 ਜਨਵਰੀ- ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਅੱਜ ਏਮਜ਼ ਦਿੱਲੀ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਉਸ ਨੂੰ ਇੰਸਪੈਕਟਰ ਮੋਹਨ ਚੰਦ ਸ਼ਰਮਾ ਦੀ ਹੱਤਿਆ ਅਤੇ ਹੋਰ ਅਧਿਕਾਰੀਆਂ ’ਤੇ ਹਮਲਾ ਕਰਨ ਲਈ 2008 ਦੇ ਬਾਟਲਾ ਹਾਊਸ...
ਕਾਠਮੰਡੂ: ਸਿਸਟਮ ਵਿਚ ਖ਼ਰਾਬੀ ਕਾਰਨ ਸਾਰੀਆਂ ਫ਼ਲਾਈਟਾਂ ਰੋਕੀਆਂ
. . .  1 day ago
ਕਾਠਮੰਡੂ, 28 ਜਨਵਰੀ- ਨਿਪਾਲ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਸਟਮ ਵਿਚ ਖ਼ਰਾਬੀ ਕਾਰਨ ਕਾਠਮੰਡੂ ਵਿਚ ਸਾਰੀਆਂ ਉਡਾਣਾਂ ਤ੍ਰਿਭੁਵਨ ਹਵਾਈ ਅੱਡੇ ’ਤੇ ਰੋਕ ਦਿੱਤੀਆਂ ਗਈਆਂਣ ਹਨ।
ਤ੍ਰਿਪੁਰਾ ਚੋਣਾਂ- ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਤ੍ਰਿਪੁਰਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਪਿ੍ਰਅੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਦੇ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਅੰਮ੍ਰਿਤਸਰ

ਬਾਰਿਸ਼ ਤੇ ਗੜੇਮਾਰੀ ਨਾਲ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਦਾ ਹੋਇਆ ਨੁਕਸਾਨ

ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਅੰਮਿ੍ਤਸਰ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼ ਤੇ ਗੜੇ੍ਹਮਾਰੀ ਨਾਲ ਜਿਥੇ ਮੌਸਮ ਖੁਸ਼ਗਵਾਰ ਹੋ ਗਿਆ ਉਥੇ ਹੀ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਮੀਂਹ ਦੇ ਪਾਣੀ ਨਾਲ ...

ਪੂਰੀ ਖ਼ਬਰ »

ਮਿੰਨੀ ਤਾਲਾਬੰਦੀ ਸਿਰਫ਼ ਦੁਕਾਨਾਂ ਤੇ ਨਿੱਜੀ ਅਦਾਰੇ ਬੰਦ ਕਰਾਉਣ ਤੱਕ ਸੀਮਤ

ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਸ਼ਹਿਰ 'ਚ ਮਿੰਨੀ ਤਾਲਾਬੰਦੀ ਦਾ ਐਲਾਨ ਕਰਦਿਆਂ ਵੱਖ-ਵੱਖ ਤਰ੍ਹਾਂ ਦੀਆਂ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ | ਹਾਲਾਂਕਿ, ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਰੋਨਾ ਚੇਨ ਨੂੰ ਤੋੜਨ ਲਈ ਲੋਕਾਂ ਨੂੰ ਬਿਨ੍ਹਾਂ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਣ ਦੀ ਲਗਾਤਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਬਾਜ਼ਾਰਾਂ 'ਚ ਲਗਭਗ ਲੋਕਾਂ ਦੀ ਪਹਿਲਾਂ ਜਿੰਨੀ ਹੀ ਭੀੜ ਅਤੇ ਸੜਕਾਂ 'ਤੇ ਕਿਤੇ-ਕਿਤੇ ਆਮ ਦਿਨਾਂ ਤੋਂ ਵੀ ਵਧੇਰੇ ਆਵਾਜਾਈ ਬਣੀ ਹੋਈ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਮਾਮ ਪਾਬੰਦੀਆਂ ਸਿਰਫ਼ ਦੁਕਾਨਾਂ ਬੰਦ ਕਰਵਾਉਣ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ | ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ ਮੁਤਾਬਿਕ ਸ਼ਹਿਰ 'ਚ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਲਗਭਗ ਸਭ ਬਾਜ਼ਾਰ ਤੇ ਹੋਰ ਵਪਾਰਕ ਅਦਾਰੇ ਬੰਦ ਹਨ ਪਰ ਇਸ ਦੇ ਬਾਵਜੂਦ ਬਹੁਤੇ ਬਾਜ਼ਾਰਾਂ 'ਚ ਦੁਕਾਨਦਾਰ ਆਪਣੀਆਂ ਬੰਦ ਦੁਕਾਨਾਂ ਦੇ ਬਾਹਰ ਇਕ ਜਗ੍ਹਾ 'ਤੇ ਇਕੱਠੇ ਹੋ ਕੇ ਬੈਠੇ ਵੇਖੇ ਗਏ | ਇਸ ਦੌਰਾਨ ਕਈ ਇਲਾਕਿਆਂ 'ਚ ਤਾਲਾਬੰਦੀ ਕਰਕੇ ਮੰਦੀ ਦੀ ਮਾਰ ਸਹਿ ਰਹੇ ਗ਼ੈਰ-ਜ਼ਰੂਰੀ ਵਸਤਾਂ ਦੇ ਦੁਕਾਨਦਾਰਾਂ ਵਲੋਂ ਆਪਣਾ ਵਿਰੋਧ ਵੀ ਜ਼ਾਹਿਰ ਕੀਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਵਧੇਰੇ ਸੜਕਾਂ ਤੇ ਚੌਕਾਂ 'ਚ ਪੁਲਿਸ ਮੌਜੂਦ ਨਹੀਂ ਹੈ ਤੇ ਜਿੱਥੇ ਪੁਲਿਸ ਖੜ੍ਹੀ ਹੈ, ਉਥੇ ਵੀ ਨਿਯਮਾਂ ਨੂੰ ਤੋੜਨ ਵਾਲਿਆਂ ਵਿਰੁੱਧ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਹੁਕਮਾਂ ਦੇ ਚੱਲਦਿਆਂ ਗ਼ੈਰ-ਜ਼ਰੂਰੀ ਵਸਤੂਆਂ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਅਤੇ ਜ਼ਰੂਰੀ ਵਸਤੂਆਂ ਕੈਮਿਸਟ, ਦੁੱਧ, ਬ੍ਰੈੱਡ, ਸਬਜ਼ੀਆਂ, ਫਲ, ਡੇਅਰੀ, ਪੋਲਟਰੀ ਉਤਪਾਦ (ਅੰਡੇ, ਮੀਟ ਆਦਿ) ਅਤੇ ਮੋਬਾਈਲ ਰਿਪੇਅਰ ਦੀਆਂ ਦੁਕਾਨਾਂ ਸਮੇਤ ਲੈਬੋਰਟਰੀਆਂ, ਨਰਸਿੰਗ ਹੋਮ ਅਤੇ ਹੋਰ ਡਾਕਟਰੀ ਸੰਸਥਾਵਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਸੇਵਾਵਾਂ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ ਗਈ ਹੈ | ਇਸ ਦੇ ਇਲਾਵਾ ਪ੍ਰਸ਼ਾਸਨ ਵਲੋਂ ਵਿਆਹ, ਅੰਤਿਮ ਸੰਸਕਾਰ ਅਤੇ ਹੋਰਨਾਂ ਮੌਕਿਆਂ 'ਤੇ 10 ਤੋਂ ਵੱਧ ਲੋਕਾਂ ਦੇ ਇਕੱਠ 'ਤੇ ਪਾਬੰਦੀ ਲਗਾਉਣ, ਵੱਲ੍ਹਾ ਤੇ ਹੋਰ ਸਬਜ਼ੀ ਮੰਡੀਆਂ 'ਚ ਸਮਾਜਿਕ ਦੂਰੀ ਕਾਇਮ ਰੱਖਣ, ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਬੰਦ ਕਰਨ ਤੇ ਗੁਰਦੁਆਰਿਆਂ, ਮੰਦਰਾਂ, ਮਸਜਿਦਾਂ, ਗਿਰਜਾ-ਘਰਾਂ 'ਚ ਭੀੜ ਤੇ ਇਕੱਠ ਨਾ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ | ਹਾਲਾਂਕਿ, ਬਹੁਤੀਆਂ ਜਗ੍ਹਾ 'ਤੇ ਕੋਵਿਡ-19 ਖ਼ਤਰੇ ਤੋਂ ਬੇਖ਼ਬਰ ਲੋਕ ਸਰਕਾਰੀ ਹੁਕਮਾਂ ਅਤੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਵਿਖਾਈ ਦੇ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਅਦਾਰਿਆਂ ਅਤੇ ਬੈਂਕਾਂ ਨੂੰ ਘੱਟ ਸਟਾਫ਼ ਨਾਲ ਸੇਵਾਵਾਂ ਜਾਰੀ ਰੱਖਣ, ਜਦਕਿ ਸਾਰੇ ਪ੍ਰਾਈਵੇਟ ਦਫ਼ਤਰਾਂ ਸਮੇਤ ਸਰਵਿਸ ਇੰਡਸਟਰੀ, ਆਰਕੀਟੈਕਟ, ਚਾਰਟਰਡ ਅਕਾਊਾਟੈਂਟ, ਬੀਮਾ ਕੰਪਨੀਆਂ ਦੇ ਦਫ਼ਤਰਾਂ ਨੂੰ ਕੇਵਲ ਘਰ ਤੋਂ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ | ਉਕਤ ਹੁਕਮਾਂ ਦੇ ਚੱਲਦਿਆਂ ਬੈਂਕਾਂ ਦੇ ਕੰਮਕਾਜ ਦਾ ਸਮਾਂ ਵੀ ਘਟਾਇਆ ਗਿਆ ਹੈ | ਜਿਸ ਕਾਰਨ ਵਧੇਰੇਤਰ ਬੈਂਕਾਂ ਦੇ ਬਾਹਰ ਗਾਹਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਰਹੀਆਂ | ਬੈਂਕ ਅਧਿਕਾਰੀਆਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਨੇ ਦੱਸਿਆ ਕਿ ਤਾਲਾਬੰਦੀ ਵਧਣ ਤੇ ਸਰਕਾਰ ਵਲੋਂ ਹੋਰ ਸਖ਼ਤੀ ਕਰਨ ਦੇ ਡਰ ਤੋਂ ਲੋਕ ਆਮ ਦਿਨਾਂ ਨਾਲੋਂ ਵਧੇਰੇ ਗਿਣਤੀ 'ਚ ਪੈਸੇ ਕਢਾਉਣ ਪਹੁੰਚ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਸੁਨੀਲ ਜਾਖੜ ਨੇ ਬਿਆਨ ਦੇ ਕੇ ਕਾਂਗਰਸ ਨੂੰ ਅੱਧਮੋਈ ਹੋਈ ਸਿੱਧ ਕੀਤਾ- ਮਲਿਕ

ਅੰਮਿ੍ਤਸਰ 4 ਮਈ (ਹਰਮਿੰਦਰ ਸਿੰਘ)-ਭਾਜਪਾ ਵਲੋਂ ਰਾਜ ਸਭਾ ਮੈਂਬਰ ਤੇ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵਲੋਂ ਆਗਾਮੀ ਚੋਣਾਂ ਵਿਚ ਕਾਂਗਰਸ ਨੂੰ ਦੇਸ਼ ਵਿਚ ਮੁੜ ਸੁਜੀਤ ਹੋਵੇਗੀ ਕਹਿ ਕੇ ਇਹ ਸਿੱਧ ...

ਪੂਰੀ ਖ਼ਬਰ »

ਪੀ.ਸੀ.ਆਰ. 'ਚ ਤਾਇਨਾਤ ਥਾਣੇਦਾਰ ਦੀ ਗੋਲੀ ਲੱਗਣ ਨਾਲ ਭੇਦ ਭਰੀ ਹਾਲਤ 'ਚ ਮੌਤ

ਅੰਮਿ੍ਤਸਰ, 4 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰੀ ਪੁਲਿਸ ਦੀ ਪੀ.ਸੀ.ਆਰ. 'ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਭੇਦ ਭਰੇ ਹਲਾਤ 'ਚ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਸਹਾਇਕ ਸਬ ਇੰਸਪੈਕਟਰ ਕਾਬਲ ਸਿੰਘ (47) ਵਾਸੀ ਗੋਲਡਨ ਐਵਨਿਊ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜਗਤਾਰ ਸਿੰਘ ਡਾਇਰੈਕਟਰ ਸਟੇਟ ਕਾਊਾਸਲ ਆਫ ...

ਪੂਰੀ ਖ਼ਬਰ »

ਕੋਰੋਨਾ ਦੇ 674 ਨਵੇਂ ਮਾਮਲੇ

ਅੰਮਿ੍ਤਸਰ, 4 ਮਈ (ਰੇਸ਼ਮ ਸਿੰੰਘ)-ਕੋਰੋਨਾ ਕਾਰਨ ਅੱਜ ਇਕੋ ਦਿਨ 'ਚ ਹੀ 674 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 16 ਹੋਰ ਮਰੀਜ਼ਾਂ ਦੀਆਂ ਦੁਖਦਾਈ ਮੌਤਾਂ ਵੀ ਹੋਈਆਂ ਹਨ | ਇਸ ਤਰ੍ਹਾਂ ਇਥੇ ਹੁਣ ਤੱਕ ਹੋਈਆਂ ਮੌਤਾਂ ਦੀ ਗਿਣਤੀ 1014 ਹੋ ਗਈ ਹੈ | ਮਿ੍ਤਕ ਮਰੀਜ਼ਾਂ ਦੀ ...

ਪੂਰੀ ਖ਼ਬਰ »

ਨਸ਼ਾ ਤਸਕਰ ਤੇ ਦੋ ਭਗੌੜਿਆਂ ਸਮੇਤ 3 ਕਾਬੂ

ਵੇਰਕਾ, 4 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਤੇ ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ ਦੋ ਭਗੌੜਿਆਂ ਸਮੇਤ 3 ਕਥਿਤ ਦੋਸ਼ੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਐਸ. ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੀ ਹੜਤਾਲ ਕਾਰਨ ਦੂਜੇ ਦਿਨ ਵੀ ਜ਼ਿਲ੍ਹਾ ਕਚਹਿਰੀਆਂ 'ਚ ਰਹੀ ਬੇ-ਰੌਣਕੀ

ਅੰਮਿ੍ਤਸਰ, 4 ਮਈ (ਰੇਸ਼ਮ ਸਿੰੰਘ)-ਪੰਜਾਬ ਰੈਵਨਿਊ ਅਫਸਰ ਐਸੋਸੀਏਸ਼ਨ ਦੇ ਸੱਦੇ 'ਚ ਬੀਤੇ 3 ਮਈ ਨੂੰ ਕੀਤੇ ਸਮੁੱਚੇ ਕੰਮਕਾਜ ਠੱਪ ਰੱਖਣ ਕਾਰਨ ਜ਼ਿਲ੍ਹਾ ਕਚਿਹਰੀਆਂ ਤੇ ਤਹਿਸੀਲਾਂ 'ਚ ਅੱਜ ਦੂਜੇ ਦਿਨ ਵੀ ਬੇ-ਰੌਣਕੀ ਛਾਈ ਰਹੀ | ਕਰਮਚਾਰੀ ਭਾਵੇਂ ਦਫਤਰਾਂ 'ਚ ਰਹੇ ਪਰ ...

ਪੂਰੀ ਖ਼ਬਰ »

ਇਕ ਮਹੀਨਾ ਪਹਿਲਾਂ ਦਿੱਤੀ ਦਰਖਾਸਤ 'ਤੇ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼

ਲੋਪੋਕੇ, 4 ਮਈ (ਗੁਰਵਿੰਦਰ ਸਿੰਘ ਕਲਸੀ)-ਕੁਲਦੀਪ ਸਿੰਘ (ਮਿਆਦੀਆ) ਹਾਲ ਵਾਸੀ ਸੌੜੀਆਂ ਨੇ ਜ਼ਿਲ੍ਹੇ ਦੇ ਐਸ. ਐਸ. ਪੀ. ਦਿਹਾਤੀ ਅੰਮਿ੍ਤਸਰ, ਡੀ. ਆਈ. ਜੀ. ਬਾਰਡਰ ਰੇਂਜ, ਐਸ. ਸੀ. ਕਮਿਸ਼ਨ, ਡੀ. ਐੱਸ. ਪੀ. ਅਟਾਰੀ ਤੇ ਹੋਰਨਾ ਅਧਿਕਾਰੀਆਂ ਦੇ ਨਾਂਅ ਲਿਖਤੀ ਦਰਖਾਸਤ ਦੀਆਂ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨਾਲ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ

ਓਠੀਆਂ, 4 ਮਈ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮਿ੍ਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਚੱਕ ਕਮਾਲ ਖਾਂ ਦੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ 2 ਵਜੇ ਦੇ ਕਰੀਬ ਅਸਮਾਨੀ ਬਿਜਲੀ ਦੇ ਗਰਜਣ ਨਾਲ ਗੁਰਦੁਆਰਾ ਸਾਹਿਬ ਦੀ ਬਿਜਲੀ ਸ਼ਾਰਟ ਹੋਣ ਕਾਰਨ ਲੱਗੀ ਅੱਗ ਕਾਰਨ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਕਾਲਜ ਵਿਖੇ ਭਾਸ਼ਨ

ਅੰਮਿ੍ਤਸਰ, 4 ਮਈ (ਰੇਸ਼ਮ ਸਿੰਘ, ਪਰਮਜੀਤ ਸਿੰਘ ਬੱਗਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਇਕਬਾਲ ਸਿੰਘ ਭੋਮਾ ਦੀ ਅਗਵਾਈ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਲੜੀ ਤਹਿਤ ਸ੍ਰੀ ...

ਪੂਰੀ ਖ਼ਬਰ »

12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਨਸਿਕ ਪ੍ਰੇਸ਼ਾਨੀ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ

ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਬਾਰੇ ਫ਼ੈਸਲਾ ਲੈ ਕੇ ਵਿਦਿਆਰਥੀਆਂ ਨੂੰ ਮਾਨਸਿਕ ਦਵੰਦ 'ਚੋਂ ਬਾਹਰ ਕੱਢਣ ਦੀ ਮੰਗ ਉਠ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਨਾੜ ਨੂੰ ਅੱਗ ਲਗਾਉਣ ਕਾਰਨ ਵਾਤਾਵਰਨ ਹੋਇਆ ਪ੍ਰਦੂਸ਼ਤ

ਖਾਸਾ, 4 ਮਈ (ਗੁਰਨੇਕ ਸਿੰਘ ਪੰਨੂ)-ਅੱਜ ਅੰਮਿ੍ਤਸਰ ਦੇ ਸਰਹੱਦੀ ਖੇਤਰ 'ਚ ਨਾੜ ਨੂੰ ਲੱਗੀ ਅੱਗ ਕਾਰਨ ਵਾਤਾਵਰਨ ਬਹੁਤ ਹੀ ਜ਼ਿਆਦਾ ਪ੍ਰਦੂਸ਼ਤ ਰਿਹਾ | ਸਾਰਾ ਦਿਨ ਆਮ ਲੋਕਾਂ ਦੇ ਅੱਖਾਂ ਵਿਚ ਪਾਣੀ ਤੇ ਅਜਿਹੇ ਕੋਰੋਨਾ ਮਹਾਂਮਾਰੀ ਦੇ ਸਮੇਂ ਜਿਥੇ ਅੱਗੇ ਹੀ ਲੋਕਾਂ ਨੂੰ ...

ਪੂਰੀ ਖ਼ਬਰ »

ਅਕਾਸ਼ਦੀਪ ਹਸਪਤਾਲ ਵਿਖੇ ਕਿਡਨੀ ਟਰਾਂਸਪਲਾਂਟ ਓ. ਪੀ. ਡੀ. ਦੀ ਸ਼ੁਰੂਆਤ

ਵੇਰਕਾ, 4 ਮਈ (ਪਰਮਜੀਤ ਸਿੰਘ ਬੱਗਾ)-ਅਕਾਸ਼ਦੀਪ ਮਲਟੀਸਪੈਸ਼ਲਿਟੀ ਤੇ ਟਰੋਮਾ ਹਸਪਤਾਲ ਮਜੀਠਾ ਰੋਡ ਵਿਖੇ ਕਿਡਨੀ ਟਰਾਂਸਪਲਾਂਟ ਓ.ਪੀ.ਡੀ. ਦੀ ਸ਼ੁਰੂਆਤ ਕੀਤੀ ਗਈ ਜਿਥੇ ਡਾ: ਸੰਦੀਪ ਕੁਮਾਰ ਚੰਬਾ ਜਿਨ੍ਹਾਂ ਨੇ ਪੀ.ਜੀ.ਆਈ. ਚੰਡੀਗੜ੍ਹ ਤੋਂ ਕਿਡਨੀ ਤੇ ਪੈਂਕਰਿਆਜ਼ ...

ਪੂਰੀ ਖ਼ਬਰ »

ਕੋਵਿਡ ਕਾਰਨ ਅੱਜ ਨਹੀਂ ਮਨਾਇਆ ਜਾਵੇਗਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ

ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਕੋਵਿਡ-19 ਦੀਆਂ ਸਖ਼ਤ ਹਦਾਇਤਾਂ ਕਾਰਨ ਇਸ ਵਾਰ 5 ਮਈ ਨੂੰ ਸ: ਜੱਸਾ ਸਿੰਘ ਰਾਮਗੜ੍ਹੀਆ ਦਾ 298ਵਾਂ ਜਨਮ ਦਿਵਸ ਬੁੰਗਾ ਰਾਮਗੜ੍ਹੀਆ 'ਚ ਨਹੀਂ ਮਨਾਇਆ ਜਾਵੇਗਾ | ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅੰਮਿ੍ਤਸਰ ਇਕਾਈ ਦੇ ...

ਪੂਰੀ ਖ਼ਬਰ »

ਸੁਲਤਾਨਵਿੰਡ ਦੋਬੁਰਜੀ ਲਿੰਕ ਸੜਕ ਖ਼ਰਾਬ ਹੋਣ ਕਾਰਨ ਵਾਪਰ ਰਹੇ ਨੇ ਹਾਦਸੇ

ਸੁਲਤਾਨਵਿੰਡ, 4 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ ਸੜਕ ਦਾ ਅੱਧਾ ਹਿੱਸਾ ਖ਼ਰਾਬ ਹੋਣ ਤੇ ਪਿਛਲੇ ਕਾਫੀ ਚਿਰ ਤੋਂ ਨਾ ਬਣਨ ਕਾਰਨ ਹਾਦਸੇ ਹੋ ਰਹੇ ਹਨ ਪਰ ਪ੍ਰਸ਼ਾਸਨ ਧਿਆਨ ਨਹੀਂ ਦੇ ਰਿਹਾ | ਗੱਲਬਾਤ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਬਹਿਲ ਨੂੰ ਸਦਮਾ- ਪਿਤਾ ਦਾ ਦਿਹਾਂਤ

ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜਤੀਆ ਐਸੋਸੀਏਸ਼ਨ ਦਾਣਾ ਮੰਡੀ ਭਗਤਾਂਵਾਲਾ ਦੇ ਸਾਬਕਾ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਬਹਿਲ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਤਪਾਲ (75) ...

ਪੂਰੀ ਖ਼ਬਰ »

ਗੁ: ਗੁਰੂ ਕੇ ਮਹਿਲ ਵਿਖੇ ਭਾਈ ਗੁਰਇਕਬਾਲ ਸਿੰਘ ਨੇ ਲਗਾਈ ਕੀਰਤਨ ਦੀ ਛਹਿਬਰ

ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ: ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਧਾਰਮਿਕ ਸਮਾਗਮ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਰੱਖਿਆ ਲਈ ਕੀਤੀ ਮੁਹਿੰਮ ਸ਼ੁਰੂ

ਛੇਹਰਟਾ, 4 ਮਈ (ਵਡਾਲੀ) - ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅੱਜ ਪੂਰਾ ਦੇਸ਼ ਇਸ ਦੀ ਲਪੇਟ 'ਚ ਆਇਆ ਹੋਇਆ ਹੈ ਜਿਸ ਦੇ ਤਹਿਤ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਵਲੋਂ ਇਸ ਬੀਮਾਰੀ ਤੋਂ ਬਚਾਅ ਲਈ ਸਮੇਂ-ਸਮੇਂ ਅਨੁਸਾਰ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ...

ਪੂਰੀ ਖ਼ਬਰ »

ਸਾਬਕਾ ਸਿਹਤ ਮੰਤਰੀ ਪੰਜਾਬ ਨੇ ਵੈਕਸੀਨ ਮਾਮਲੇ 'ਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪੰਜਾਬ ਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਖਰੀਆਂ-ਖਰੀਆਂ ਸਣਾਉਂਦੇ ਹੋਏ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਵਿਚ 18 ਸਾਲ ਤੋਂ ਵਧੇਰੇ ਉਮਰ ਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਫਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਪੈਨਸ਼ਨਰਜ਼ ਫਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਹੋਈ ਮੀਟਿੰਗ ਉਪਰੰਤ ਜ਼ਿਲਾ੍ਹ ਪ੍ਰਧਾਨ ਐਡਵੋਕੇਟ ਬਲਦੇਵ ਸਿੰਘ ਹੇਰ ਨੇ ਗੱਲਬਾਤ ਦੌਰਾਨ ਜਾਣਕਾਰੀ ਦਿੱਤੀ ਕਿ ਕੈਪਟਨ ਸਰਕਾਰ ਵਲੋਂ ਕੋਰੋਨਾ ਦੀ ਆੜ ਵਿੱਚ ਪੈਨਸ਼ਨਰਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾ ਨਿਭਾਉਣ ਵਾਲੇ ਸੇਵਕਾਂ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 4 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ...

ਪੂਰੀ ਖ਼ਬਰ »

ਮੀਟਿੰਗ 'ਚ ਵਿਧਾਇਕ ਹਰਪ੍ਰਤਾਪ ਤੇ ਕੰਵਰਪ੍ਰਤਾਪ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਪਿੰਡ ਭੋਏਵਾਲੀ ਵਿਖੇ ਸਮਾਗਮ 'ਚ ਸ਼ਾਮਿਲ ਹੋਣ ਉਪਰੰਤ ਟਕਸਾਲੀ ਕਾਂਗਰਸੀ ਆਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਬਲਦੇਵ ਸਿੰਘ ਭੋਏਵਾਲੀ ਦੇ ਉੱਦਮ ਨਾਲ ਕੋਵਿਡ-19 ਦੇ ਮੱਦੇਨਜ਼ਰ ਸੰਖੇਪ ਨੁਕੜ ਮੀਟਿੰਗ 'ਚ ਪਿੰਡ ਵਾਸੀਆਂ ਸਮੇਤ ...

ਪੂਰੀ ਖ਼ਬਰ »

ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਦੇ ਵਫ਼ਦ ਵਲੋਂ ਐਸ. ਐਮ. ਓ. ਨੂੰ ਮੰਗ ਪੱਤਰ

ਮਜੀਠਾ, 4 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਐਨ. ਐਚ. ਐਮ. ਅਧੀਨ ਕੰਮ ਕਰ ਰਹੇ ਸਮੂਹ ਮੁਲਾਜ਼ਮਾਂ ਵਲੋਂ 4 ਮਈ ਤੋਂ ਮੁਕੰਮਲ ਕੰਮ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ | ਇਸ ਸਬੰਧੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਨਾਮ ਐਨ. ਐਚ. ...

ਪੂਰੀ ਖ਼ਬਰ »

ਬਾਸਕਿਟਬਾਲ ਗਰਾਊਾਡ ਦਾ ਵਿਧਾਇਕ ਭਲਾਈਪੁਰ ਵਲੋਂ ਉਦਘਾਟਨ

ਰਈਆ, 4 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਇਕ ਸਮਾਗਮ ਕੌਂਸਲਰ ਤੇ ਪੀ. ਏ. ਵਿਧਾਇਕ ਭਲਾਈਪੁਰ ਗੁਰਕੰਵਲ ਮਾਨ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ਼ਮੂਲੀਅਤ ਕੀਤੀ | ਸਮਾਗਮ ਤੋਂ ਬਾਅਦ ਸ਼ਮਸ਼ਾਨਘਾਟ ...

ਪੂਰੀ ਖ਼ਬਰ »

'ਦੀ ਰੈਵੀਨਿਊ ਪਟਵਾਰ ਯੂਨੀਅਨ' ਦੇ ਪਟਵਾਰੀ 6, 7 ਨੂੰ ਦੋ ਰੋਜ਼ਾ ਕਰਨਗੇ ਹੜਤਾਲ

ਮਜੀਠਾ, 4 ਮਈ (ਮਨਿੰਦਰ ਸਿੰਘ ਸੋਖੀ)-'ਦੀ ਰੈਵੀਨਿਊ ਪਟਵਾਰ ਯੂਨੀਅਨ' ਤਹਿਸੀਲ ਮਜੀਠਾ ਦੀ ਹੰਗਾਮੀ ਇਕੰਤਰਤਾ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਤਹਿਸੀਲ ਮਜੀਠਾ ਦੇ ਸਮੂਹ ਪਟਵਾਰੀ ਸ਼ਾਮਿਲ ਹੋਏ ਤੇ ਪੰਜਾਬ ਬਾਡੀ ਵਲੋਂ ਪਾਸ ਕੀਤੇ ਮਤੇ ...

ਪੂਰੀ ਖ਼ਬਰ »

ਅਜਨਾਲਾ ਦੇ ਦੁਕਾਨਦਾਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਲਗਾਇਆ ਧਰਨਾ

ਅਜਨਾਲਾ, 4 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਗ਼ੈਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਬੰਦ ਰੱਖਣ ਦੇ ਜਾਰੀ ਹੁਕਮਾਂ ਤੋਂ ਬਾਅਦ ਅਜਨਾਲਾ ਸ਼ਹਿਰ 'ਚ ...

ਪੂਰੀ ਖ਼ਬਰ »

ਕੈਪਟਨ ਸਾਹਿਬ ਇੱਧਰ ਵੀ ਧਿਆਨ ਦਿਓ

ਜੈਂਤੀਪੁਰ, 4 ਮਈ (ਭੁਪਿੰਦਰ ਸਿੰਘ ਗਿੱਲ)-ਇਕ ਪਾਸੇ ਕੈਪਟਨ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਰੋਕਣ ਲਈ 15 ਦਿਨਾਂ ਦਾ ਲਾਕਡਾਊਨ ਦਾ ਐਲਾਨ ਕਰਕੇ ਗਰੀਬ ਲੋਕਾਂ ਦੀ ਰੋਜ਼ੀ ਰੋਟੀ ਬੰਦ ਕਰ ਦਿੱਤੀ ਹੈ, ਉੱਥੇ ਹੀ ਸਥਾਨਕ ਕਸਬੇ ਨਾਲ ਸਬੰਧਤ ਪੰਜਾਬ ਨੈਸ਼ਨਲ ਬੈਂਕ ਦੀ ...

ਪੂਰੀ ਖ਼ਬਰ »

ਵਿਕਾਸ ਪੱਖੋਂ ਬੁਲੰਦੀਆਂ 'ਤੇ ਪਿੰਡ 'ਗਿੱਲ ਵਰਪਾਲ'

ਜੱਸਾ ਅਨਜਾਣ 84278-86534 ਚੱਬਾ : ਬਲਾਕ ਅਟਾਰੀ ਦੇ ਸਭ ਦੇ ਵੱਡੇ ਪਿੰਡਾਂ 'ਚੋਂ ਗਿਣਿਆ ਜਾਣ ਵਾਲਾ ਪਿੰਡ ਵਰਪਾਲ ਜਿਸਦੀ ਅਬਾਦੀ ਜ਼ਿਆਦਾ ਹੋਣ ਕਰਕੇ 2013 'ਚ ਨਵਾਂ ਪਿੰਡ ਗਿੱਲ ਵਰਪਾਲ ਬਣਿਆ | ਇਸ ਪਿੰਡ ਦੇ ਹਿੱਸੇ ਸ਼ਹੀਦ ਬਾਬਾ ਦੀਪ ਸਿੰਘ ਜੀ ਨਾਲ ਸ਼ਹੀਦ ਹੋਏ ਸ਼ਹੀਦ ਬਾਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੋਪੋਕੇ, 4 ਮਈ (ਗੁਰਵਿੰਦਰ ਸਿੰਘ ਕਲਸੀ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਸਬਾ ਲੋਪੋਕੇ ਤੇ ਆਸ-ਪਾਸ ਦੇ ਪਿੰਡਾਂ 'ਚ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਮਤਿ ਸਮਾਗਮ ਪ੍ਰੀਤ ਨਗਰ ਰੋਡ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਬੰਧਕ ਬਣਾਉਣ ਤੇ ਜਬਰ ਜਨਾਹ ਦੇ ਦੋਸ਼ 'ਚ 5 ਜਣਿਆਂ ਵਿਰੁੱਧ ਮੁਕੱਦਮਾ ਦਰਜ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਸ਼ਾਲੀਵਾਲ ਦੀ ਇਕ ਨਾਬਾਲਗ ਲੜਕੀ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਕਥਿਤ ਦੋਸ਼ੀਆਂ ਵਲੋਂ ਆਪਣੇ ਘਰ 'ਚ ਪਿਛਲੇ 10 ਦਿਨਾਂ ਤੋਂ ਬੰਧਕ ਬਣਾ ਕੇ ਰੱਖਣ ਤੇ ਜਬਰ ਜਨਾਹ ਦਾ ਸ਼ਿਕਾਰ ਬਣਾਉਣ ਦੇ ਦੋਸ਼ 'ਚ ਪੀੜਤ ਲੜਕੀ ਦੀ ਮਾਂ ਦੀ ...

ਪੂਰੀ ਖ਼ਬਰ »

ਕੋਰੋਨਾ ਪ੍ਰਤੀ ਸਾਵਧਾਨੀ ਜ਼ਰੂਰੀ-ਐਸ. ਐਮ. ਓ.

ਬੱਚੀਵਿੰਡ, 4 ਮਈ (ਬਲਦੇਵ ਸਿੰਘ ਕੰਬੋ)-ਕੋਰੋਨਾ ਪ੍ਰਤੀ ਲਾਪਰਵਾਹੀ ਵਰਤਣੀ ਆਪਣੇ ਲਈ ਹੀ ਨਹੀਂ ਸਗੋਂ ਸਮੁੱਚੇ ਸਮਾਜ ਨਹੀਂ ਘਾਤਕ ਵਰਤਾਰਾ ਹੈ, ਇਸ ਲਈ ਲਾਪਰਵਾਹੀ ਨਹੀਂ ਸਗੋਂ ਸਾਵਧਾਨੀ ਦੀ ਜਰੂਰਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮੂਹਿਕ ਸਿਹਤ ਕੇਂਦਰ ...

ਪੂਰੀ ਖ਼ਬਰ »

ਸਰਪੰਚ ਉੱਪਰ ਜਾਨਲੇਵਾ ਹਮਲਾ

ਬਿਆਸ, 4 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇ ਸਰਪੰਚ ਸੁਰਿੰਦਰ ਪਾਲ ਸਿੰਘ ਲੱਡੂ 'ਤੇ ਬੀਤੇ ਦਿਨੀ ਜਾਨ ਲੇਵਾ ਹਮਲੇ ਦੇ ਖਿਲਾਫ ਇਲਾਕੇ ਦੇ ਸਰਪੰਚਾਂ ਵਲੋਂ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਬਿਆਸ ਦੇ ਸਰਪੰਚ ਸਿੁਰੰੰਦਰਪਾਲ ਸਿੰਘ ਲੱਡੂ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਿਜਲੀ ਦਫ਼ਤਰ ਨਵਾਂ ਪਿੰਡ ਦਾ ਘਿਰਾਓ

ਨਵਾਂ ਪਿੰਡ, 4 ਮਈ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਜ਼ੋਨ ਜੰਡਿਆਲਾ ਗੁਰੂ ਤੇ ਤਰਸਿੱਕਾ ਵਲੋਂ ਬਿਜਲੀ ਮੰਗਾਂ ਨੂੰ ਲੈ ਕੇ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ, ਸੁਖਦੇਵ ਸਿੰਘ ਚਾਟੀਵਿੰਡ, ਜਰਮਨਜੀਤ ਸਿੰਘ ਬੰਡਾਲਾ, ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਅਜਨਾਲਾ ਰੰਧਾਵਾ ਪਦਉੱਨਤ ਹੋ ਕੇ ਜ਼ਿਲ੍ਹਾ ਪ੍ਰੀਸ਼ਦ ਤਰਨਤਾਰਨ ਦੇ ਬਣੇ ਸਕੱਤਰ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਅਜਨਾਲਾ ਵਿਖੇ ਤਾਇਨਾਤ ਬੀ. ਡੀ. ਪੀ. ਓ. ਮਨਮੋਹਣ ਸਿੰਘ ਰੰਧਾਵਾ ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ (ਡੀ. ਡੀ. ਪੀ. ਓ.) ਦੇ ਅਹੁਦੇ ਲਈ ਪੱਦਉੱਨਤ ਕਰਨ ਦੇ ਹੁਕਮ ਜਾਰੀ ਕਰਕੇ ...

ਪੂਰੀ ਖ਼ਬਰ »

ਅਜਨਾਲਾ ਦੇ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਐਸ.ਡੀ.ਐਮ. ਨੂੰ ਮੰਗ ਪੱਤਰ ਭੇਟ ਕੀਤੇ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਪਿਛੋਂ ਐਸ. ਡੀ. ਐੱਮ. ਅਜਨਾਲਾ ਨੂੰ ਮੰਗ ਪੱਤਰ ਭੇਟ ਕਰਕੇ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀਆਂ ਸੰਸਥਾਵਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਖਬੀਰ ਕੌਰ ਢਿੱਲੋਂ ਜਹਾਂਗੀਰ

ਜੇਠੂਵਾਲ- ਸੁਖਬੀਰ ਕੌਰ ਢਿੱਲੋਂ ਦਾ ਜਨਮ 1953 ਨੂੰ ਪਿਤਾ ਗਹਿਲ ਸਿੰਘ ਤੇ ਮਾਤਾ ਮਹਿੰਦਰ ਕੌਰ ਦੀ ਕੁੱਖੋਂ ਪਿੰਡ ਮੁੱਛਲ ਜ਼ਿਲ੍ਹਾ ਅੰਮਿ੍ਤਸਰ ਵਿਖੇ ਹੋਇਆ | ਉਨ੍ਹਾਂ ਨੇ ਉਚੇਰੀ ਵਿੱਦਿਆ ਚੰਡੀਗੜ੍ਹ ਯੂਨੀਵਿਰਸਟੀ ਤੋਂ ਹਾਸਲ ਕੀਤੀ ਤੇ ਉਨ੍ਹਾਂ ਦਾ ਵਿਆਹ ਜਗਤਾਰ ...

ਪੂਰੀ ਖ਼ਬਰ »

ਦਿਹਾਤੀ ਇਲਾਕਿਆਂ 'ਚ ਲੁਟੇਰਾ ਗਰੋਹ ਸਰਗਰਮ

ਜੈਂਤੀਪੁਰ, 4 ਮਈ (ਭੁਪਿੰਦਰ ਸਿੰਘ ਗਿੱਲ)-ਲਾਕਡਾਊਨ ਕਾਰਨ ਦਿਹਾਤੀ ਇਲਾਕਿਆਂ 'ਚ ਪੁਲਿਸ ਵਲੋਂ ਧੜਾ-ਧੜ ਧਾਰਾ 188 ਅਧੀਨ ਲੋਕਾਂ ਨੂੰ ਨਾਮਜ਼ਦ ਕੀਤਾ ਜਾ ਰਿਹਾ ਹੈ ਪਰ ਅਮਨ ਕਾਨੂੰਨ ਦੀ ਸਥਿਤੀ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ...

ਪੂਰੀ ਖ਼ਬਰ »

ਬੱਚੇ ਦੀ ਦਵਾਈ ਲੈਣ ਆਏ ਵਿਅਕਤੀ ਦਾ ਮੋਟਰਸਾਈਕਲ ਚੋਰੀ

ਅਜਨਾਲਾ, 4 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਇਕ ਡਾਕਟਰ ਕੋਲੋਂ ਆਪਣੇ ਬੱਚੇ ਦੀ ਦਵਾਈ ਲੈਣ ਆਏ ਵਿਅਕਤੀ ਦਾ ਚੋਰ ਮੋਟਰਸਾਈਕਲ ਲੈ ਕੇ ਫਰਾਰ ਹੋ ਗਿਆ, ਚੋਰੀ ਦੀ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ | ਪੁਲਿਸ ਚੌਂਕੀ ਅਜਨਾਲਾ ਵਿਖੇ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਵਲੋਂ ਭਾਈ ਜਸਪਾਲ ਸਿੰਘ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 4 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਟਾਂਕ ਕਸ਼ੱਤਰੀ ਸਭਾ, ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਭਾਈ ਜਸਪਾਲ ਸਿੰਘ ਤੇ ਗੋਲਡੀ ਸਵੀਟਸ ਵਾਲਿਆਂ ਦੇ ਸਤਿਕਾਰਤ ਮਾਤਾ ਨਰਿੰਦਰ ਕੌਰ ਜੀ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਨਿੱਘੀ ...

ਪੂਰੀ ਖ਼ਬਰ »

ਮਿੰਨੀ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਅਜਨਾਲਾ 'ਚ ਧਰਨਾ ਦੇਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਗ਼ੈਰ ਜ਼ਰੂਰੀ ਵਸਤੂਆਂ ਵਾਲੀਆਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਅਜਨਾਲਾ ਸ਼ਹਿਰ ਦੇ ਮੁੱਖ ਚੌਂਕ 'ਚ ਧਰਨਾ ਲਗਾਉਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX