ਤਾਜਾ ਖ਼ਬਰਾਂ


ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  5 minutes ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  18 minutes ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  31 minutes ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  36 minutes ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  50 minutes ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  53 minutes ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 1 hour ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 1 hour ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 1 hour ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 2 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  14 minutes ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  about 2 hours ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 3 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 4 hours ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
. . .  about 4 hours ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  about 5 hours ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 day ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  1 day ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਪਟਿਆਲਾ

ਰੈਗੂਲਰ ਕਰਨ ਦੀ ਮੰਗ ਲਈ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ

ਭਾਦਸੋਂ, 4 ਮਈ (ਗੁਰਬਖ਼ਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ )-ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸੀ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਰੋਡ ਕਿਸਾਨ ਸੰਘਰਸ਼ ਕਮੇਟੀ ਨਾਲ ਕੀਤੀ ਮੀਟਿੰਗ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਦਿੱਲੀ-ਕੱਟੜਾ ਐਕਸਪੈੱ੍ਰਸ ਹਾਈਵੇ ਸਬੰਧੀ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਬਣਾਈ ਗਈ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ...

ਪੂਰੀ ਖ਼ਬਰ »

300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਰ ਸਵਾਰ 2 ਕਾਬੂ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਂਕੀ ਦੀ ਪੁਲਿਸ ਨੇ ਕਾਰ ਸਵਾਰ 2 ਵਿਅਕਤੀਆਂ ਨੂੰ 300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਨਸੂਆ ਪੁਲਿਸ ਚੌਂਕੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਰਾਜਪੁਰਾ ਸ਼ਹਿਰ 'ਚ ਇਕ ਮਹਿੰਦਰਾ ਜੀਪ ਚਾਲਕ ਵਲੋਂ ਇਕ ਸਕੂਟਰੀ 'ਚ ਟੱਕਰ ਮਾਰ ਦੇਣ 'ਤੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰ ਵਾਸੀ ਫੋਕਲ ਪੁਆਇੰਟ ਰਾਜਪੁਰਾ ਨੇ ...

ਪੂਰੀ ਖ਼ਬਰ »

2 ਮਹੀਨਿਆਂ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ 'ਚ ਰੋਸ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਮਚਾਰੀ ਜਥੇਬੰਦੀ ਇੰਪਲਾਈਜ਼ ਫਰੀਡਮ ਐਸੋਸੀਏਸ਼ਨ (ਈਫਾ) ਦੇ ਚੇਅਰਮੈਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ 'ਚ ਇਕ ਬੈਠਕ ਕੀਤੀ ਗਈ, ਜਿਸ 'ਚ ਯੂਨੀਵਰਸਿਟੀ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਖ਼ਤਮ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਜਿਉਂ-ਜਿਉਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ-ਦਿਨ ਵੱਧ ਰਿਹਾ ਹੈ ਤੇ ਲੋਕ ਵੀ ਕੋਰੋਨਾ ਵੈਕਸੀਨ ਲਗਵਾਉਣ ਲਈ ਜਾਗਰੂਕ ਹੋ ਕੇ ਟੀਕਾਕਰਨ ਕਰਵਾਉਣ ਲਈ ਉਤਾਵਲੇ ਹੋ ਗਏ ਹਨ ਪਰ ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਵੈਕਸੀਨ ਲੰਘੇ ਕਈ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਖਲ)-ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਲੋਂ ਜਾਰੀ ਆਂਕੜਿਆਂ ਅਨੁਸਾਰ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 24 ਮਰੀਜ਼ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਸਨ ਜਦਕਿ ਦੋ ਵੱਖ-ਵੱਖ ਰਾਜਾਂ ਤੋਂ ਸਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)- ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ | ਪਰਵਿੰਦਰ ਸਿੰਘ ਵਾਸੀ ਪਿੰਡ ਸ਼ੇਰ ਮਾਜਰਾ ਨੇ ਥਾਣਾ ਪਸਿਆਣਾ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚੇ ਦਾ ਰਵਿੰਦਰ ਸਿੰਘ ਲੜਕਾ 3 ਮਈ ਨੂੰ ਆਪਣੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖਦਿਆਂ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਇਸ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ...

ਪੂਰੀ ਖ਼ਬਰ »

ਮਾਰਕਫੈੱਡ ਦੇ ਕਲਪਾਏ ਟਰਾਂਸਪੋਰਟਰਾਂ ਨੇ ਇੰਸਪੈਕਟਰ ਸਿਰ ਭੰਨਿ੍ਹਆ ਭਾਂਡਾ

ਘਨੌਰ, 4 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ 'ਚ ਚੱਲ ਰਹੇ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਵਲੋਂ ਪਹਿਲਾਂ ਹੀ ਕਾਨੰੂਨ ਬਣਾ ਕੇ ਕਿਸਾਨਾਂ ਨੂੰ ਮੁਸੀਬਤ 'ਚ ਘੇਰਿਆ ਹੋਇਆ ਹੈ | ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਮਾਰਕਫੈੱਡ ਵਲੋਂ ਵੀ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਅਕਾਲੀ ਵਰਕਰ ਬੀਬੀ ਲੂੰਬਾ ਨਾਲ ਚੱਟਾਨ ਵਾਂਗ ਖੜ੍ਹੇ-ਜਗਤਾਰ ਸਿੰਘ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਦਫਤਰੀਵਾਲਾ ਦੇ ਸਰਪੰਚ ਜਗਤਾਰ ਸਿੰਘ ਤੇ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਆਗੂ ਸੁਖਦੇਵ ਸਿੰਘ ਜਿਉਣਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ ਵਿਧਾਇਕ ਦੇ ਕਾਰਜਕਾਲ ਦੌਰਾਨ ਰਿਕਾਰਡਤੋੜ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਦੇ ਚੱਲਦਿਆਂ ਆਨਲਾਈਨ ਈ-ਸੰਜੀਵਨੀ ਓ. ਪੀ. ਡੀ. ਦਾ ਉਠਾਇਆ ਜਾਵੇ ਲਾਭ-ਡਾ. ਸਤਿੰਦਰ ਸਿੰਘ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਤਰਫ਼ੋਂ ਸੀ-ਡੈੱਕ ਮੁਹਾਲੀ ਵਲੋਂ ਵਿਕਸਿਤ ...

ਪੂਰੀ ਖ਼ਬਰ »

ਸਰਕਾਰ ਸੰਪੂਰਨ ਤਾਲਾਬੰਦੀ ਲਾਵੇ, ਲੰਗੜੀ ਤਾਲਾਬੰਦੀ ਮਨਜ਼ੂਰ ਨਹੀਂ-ਗੁਪਤਾ, ਸਿੰਗਲਾ

ਪਟਿਆਲਾ, 4 ਮਈ (ਅ.ਸ. ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਤਾਲਾਬੰਦੀ ਲਈ ਜੋ ਸ਼ਰਤਾਂ ਲਗਾਈਆਂ ਗਈਆਂ, ਵਪਾਰੀ ਉਸ ਨਾਲ ਅਸਹਿਮਤੀ ਪ੍ਰਗਟਾਉਣ ਲਈ ਧਰਨੇ ਤੱਕ ਦੇਣ ਦੀ ਤਿਆਰੀ ਕਰਨ ਲੱਗ ਪਏ ਹਨ | ਵਪਾਰੀ ਆਗੂ ਰਾਕੇਸ਼ ਗੁਪਤਾ ਤੇ ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਨੇ-ਚੌ. ਮਾਜਰਾ

ਨਾਭਾ, 4 ਮਈ (ਕਰਮਜੀਤ ਸਿੰਘ)-ਵਿਸ਼ਵ 'ਚ ਫੈਲੀ ਮਹਾਂਮਾਰੀ ਕੋਰੋਨਾ ਦੀ ਬਿਮਾਰੀ ਜੋ ਕਿ ਸਮੁੱਚੇ ਦੇਸ 'ਚ ਹੀ ਨਹੀਂ ਸਗੋਂ ਸਾਡੇ ਸੂਬੇ ਪੰਜਾਬ 'ਚ ਵੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਸਰਕਾਰ ਬਿਨਾਂ ਸ਼ਰਤ ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮਿਆਂ ਨੂੰ ਕਰੇ ਪੱਕੇ-ਬਲਿਹਾਰ ਸਿੰਘ

ਪਟਿਆਲਾ, 4 ਮਈ 2021 (ਅਮਰਬੀਰ ਸਿੰਘ ਆਹਲੂਵਾਲੀਆ)-ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮੇ ਨਿਗੂਣੀਆਂ ਤਨਖ਼ਾਹਾਂ 'ਤੇ ਪਹਿਲਾਂ ਹੀ ਫ਼ਰੰਟ ਲਾਈਨ 'ਤੇ ਕੰਮ ਕਰਦੇ ਆ ਰਹੇ ਹਨ, ਪੀ. ਐੱਚ. ਬੀ. ਠੇਕਾ ਕਾਮਿਆਂ ਨੂੰ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ਅਤੇ ਕਰੰਟ ਲੱਗਣ ਕਾਰਨ ਵਾਪਰ ਰਹੇ ...

ਪੂਰੀ ਖ਼ਬਰ »

ਬਿਨਾਂ ਸ਼ਰਤ ਸਰਕਾਰ ਕੱਚੇ ਕਾਮੇ ਪੱਕੇ ਕਰੇ-ਜ਼ੋਰਾ ਸਿੰਘ

ਭਾਦਸੋਂ, 4 ਮਈ (ਗੁਰਬਖਸ਼ ਸਿੰਘ ਵੜੈਚ)-ਐੱਨ. ਐੱਚ. ਐੱਮ. ਮੁਲਾਜ਼ਮਾਂ ਨੂੰ ਨਿਗੂਣੀਆਂ ਤਨਖਾਹ ਦੇ ਕੇ ਪੰਜਾਬ ਸਰਕਾਰ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ ਜਦਕਿ ਇਨ੍ਹੀ ਮਹਿੰਗਾਈ ਦੇ ਸਮੇਂ 'ਚ ਕਿਸੇ ਵੀ ਵਿਅਕਤੀ ਵਲੋਂ 10-12 ਹਜ਼ਾਰ ਰੁਪਏ 'ਚ ਪਰਿਵਾਰ ਦਾ ਪਾਲਣ ਪੋਸ਼ਣ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਇਕਾਈ ਸ਼ਹਿਰੀ ਨੇ ਮਾਸਕ ਤੇ ਸੈਨੇਟਾਈਜ਼ਰ ਵੰਡੇ

ਪਟਿਆਲਾ, 4 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਤੋਂ ਬਚਾਅ ਲਈ ਜਿੱਥੇ ਸਰਕਾਰ ਵਲੋਂ ਸਮੇਂ-ਸਮੇਂ 'ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਉੱਥੇ ਭਾਜਪਾ ਦੀ ਸ਼ਹਿਰੀ ਇਕਾਈ ਵਲੋਂ ਹਰਿੰਦਰ ਕੋਹਲੀ ਦੀ ਅਗਵਾਈ 'ਚ ਸ਼ਹਿਰ ਦੇ ਕਈ ਹਿੱਸਿਆਂ 'ਚ ਲੋਕਾਂ ਨੂੰ ਮੂੰਹ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਬਿਜ਼ਨੈੱਸ ਫੈਕਲਟੀ ਵਲੋਂ ਹੋ ਰਹੇ ਨੇ ਮਿਆਰੀ ਖੋਜ ਕਾਰਜ-ਡਾ. ਰੀਤੂ ਲਹਿਰ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਬਿਜਨੈਸ ਅਧਿਐਨ ਫੈਕਲਟੀ ਵਲੋਂ ਹਾਲ ਹੀ 'ਚ ਪੀ. ਐੱਚ. ਡੀ. ਡਿਗਰੀ ਲਈ 27 ਕੇਸਾਂ ਨੂੰ ਮਨਜੂਰੀ ਦਿੱਤੀ ਗਈ ਹੈ | ਡਾ. ਰਿਤੂ ਲਹਿਲ, ਡੀਨ, ਬਿਜ਼ਨਸ ਅਧਿਐਨ ਫੈਕਲਟੀ ਨੇ ਦੱਸਿਆ ਕਿ ਇਸ ਫੈਕਲਟੀ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਦੁਕਾਨਦਾਰਾਂ ਲਈ ਲੈ ਕੇ ਆਇਆ ਵੱਡੀ ਮੁਸੀਬਤ

ਰਾਜਪੁਰਾ, 4 ਮਈ (ਰਣਜੀਤ ਸਿੰਘ)-ਪੰਜਾਬ 'ਚ ਵਧੇ ਕੋਰੋਨਾ ਪਾਜ਼ੀਟਿਵ ਕੇਸਾਂ ਨੂੰ ਲੈ ਕੇ ਸਰਕਾਰ ਦੇ ਸੂਬੇ 'ਚ ਮਿੰਨੀ ਲਾਕਡਾਊਨ ਨੇ ਦੁਕਾਨਦਾਰਾਂ ਲਈ ਵੱਡੀ ਮੁਸੀਬਤ ਦੇ ਬੀਜ ਬੋ ਦਿੱਤੇ ਹਨ | ਲਾਕਡਾਊਨ ਦੀ ਵਜ੍ਹਾ ਕਾਰਨ ਦੋ ਚਾਰ ਤਰ੍ਹਾਂ ਦੀਆਂ ਦੁਕਾਨਾਂ ਨੂੰ ਛੱਡ ਕੇ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ 'ਚ ਮੋਦੀ ਸਰਕਾਰ ਫੇਲ੍ਹ ਸਾਬਤ ਹੋਈ-ਦੇਵ ਮਾਨ

ਨਾਭਾ, 4 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਦਾ ਕਹਿਰ ਪੂਰੇ ਭਾਰਤ ਦੇਸ਼ 'ਚ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ ਤੇ ਸਾਰੀ ਦੁਨੀਆ ਭਾਰਤ ਦੀ ਮਦਦ ਕਰ ਰਹੀ ਹੈ | ਗੁਰਦੇਵ ਸਿੰਘ ਦੇਵ ਮਾਨ ਸੂਬਾ ਸਕੱਤਰ ਐੱਸ. ਸੀ. ਵਿੰਗ ਆਮ ਆਦਮੀ ਪਾਰਟੀ ਤੇ ਸਾ. ਹਲਕਾ ਇੰਚਾਰਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਚੇਅਰਮੈਨ

ਦੇਵੀਗੜ੍ਹ, 4 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵਲੋਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਕੋਰੋਨਾ ਪ੍ਰਭਾਵਿਤ ਲੋਕਾਂ ਲਈ ਸਿਹਤ ਸਹੂਲਤਾਂ ਵੀ ਮੁਹੱਈਆ ...

ਪੂਰੀ ਖ਼ਬਰ »

ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਜਾਰੀ-ਬੀ. ਡੀ. ਪੀ. ਓ. ਰੰਧਾਵਾ

ਅਮਲੋਹ, 4 ਮਈ (ਰਿਸ਼ੂ ਗੋਇਲ)-ਮਨਰੇਗਾ ਸਕੀਮ ਅਧੀਨ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ, ਜਿਸ 'ਚ ਲਿਕੂਇਡ ਵੇਸਟ ਮੈਨੇਜਮੈਂਟ ਤਹਿਤ ਛੱਪੜਾਂ ਦਾ ਨਵੀਨੀਕਰਨ, ਵਾਟਰ ਰਿਚਾਰਜ ਪਿੱਟ, ਨਹਿਰਾਂ ਅਤੇ ਖਾਲ਼ਿਆਂ ਦੀ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ

ਬਸੀ ਪਠਾਣਾਂ, 4 ਮਈ (ਰਵਿੰਦਰ ਮੌਦਗਿਲ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ 3 ਮਹੀਨਿਆਂ 'ਚ ਬਸੀ ਪਠਾਣਾਂ ਦੀ ਕਾਇਆ ਕਲਪ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕੋਵਿਡ ਦੌਰਾਨ ਸੀ. ਐੱਮ. ਓ. ਤੇ ਐੱਸ. ਐੱਮ. ਓ. ਦਾ ਚੰਗੀਆਂ ਸੇਵਾਵਾਂ ਨਿਭਾਉਣ 'ਤੇ ਸਨਮਾਨ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਵਿਸ਼ਵ ਜਾਗਿ੍ਤੀ ਮਿਸ਼ਨ ਸਰਹਿੰਦ ਅਤੇ ਉੱਪ ਮੰਡਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਵਲੋਂ ਕੋਵਿਡ-19 ਦੌਰਾਨ ਲੋਕਾਂ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਅਤੇ ਪਹਿਲੀ ਕਤਾਰ ਦੇ ਯੋਧਿਆਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧਤੌਂਦਾ ਦੇ ਸਰਪੰਚ ਬਾਲਪੁਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਜਖਵਾਲੀ, 4 ਮਈ (ਨਿਰਭੈ ਸਿੰਘ)-ਸਹਿਕਾਰੀ ਸਭਾ ਧਤੌਂਦਾ ਦੇ ਨਵੇਂ ਚੁਣੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਭੁਪਿੰਦਰ ਸਿੰਘ ਬਾਲਪੁਰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਜਗਵਿੰਦਰ ਸਿੰਘ ਮਾਂਗਟ, ਸ੍ਰੀਮਤੀ ਨੀਲਮ, ਹਰਜੀਤ ਸਿੰਘ ਬਾਲਪੁਰ, ਨੰਬਰਦਾਰ ਭੁਪਿੰਦਰ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਪਟਿਆਲਾ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਸੌਂਪੇ ਮੰਗ ਪੱਤਰਾਂ ਦੀ ਲੜੀ ਤਹਿਤ ਅੱਜ ਤਹਿਸੀਲ ਪ੍ਰਧਾਨ ਟਹਿਲ ਸਿੰਘ ਮੱਲ੍ਹੇਵਾਲ ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

12 ਲੱਖ 30 ਹਜ਼ਾਰ ਰੁਪਏ ਦੀ ਮਾਰੀ ਠੱਗੀ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਅਨਾਜ ਮੰਡੀ ਦੀ ਪੁਲਿਸ ਕੋਲ ਲਖਵੀਰ ਸਿੰਘ ਵਾਸੀ ਪਿੰਡ ਹਸਨਪੁਰ ਪ੍ਰੋਹਤਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੁਜਾਰੀ ਰਾਮ ਵਾਸੀ ਯੂ. ਪੀ., ਅਲੀ ਸ਼ੇਖ਼ ਅਤੇ ਅਬਦੁੱਲਾ ਤੋਂ ਹਵਨ ਪੂਜਾ ਕਰਵਾਉਂਦਾ ਰਹਿੰਦਾ ਸੀ, ਜਿਸ ਦੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਭਾਸ਼ਾ ਵਿਭਾਗ 'ਚ ਲੋਕ ਅਰਪਣ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਦੇ ਵਿਹੜੇ 'ਚ ਗੁਸਈਾਆਂ ਮੈਗਜ਼ੀਨ ਲੋਕ ਅਰਪਣ ਕੀਤਾ ਗਿਆ | ਕੁਲਵੰਤ ਸਿੰਘ ਨਾਰੀਕੇ ਦੁਆਰਾ ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਦੀ ਘੁੰਡ ਚੁਕਾਈ ਦੀ ਰਸਮ ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਫ਼ੀਲਖ਼ਾਨਾ ਸਕੂਲ ਵਿਖੇ ਬਣਾਇਆ ਵਿਸ਼ੇਸ਼ ਕਲਾਸ ਰੂਮ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਕੂਲਾਂ ਵਲੋਂ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਲਗਾਤਾਰ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਨਿੱਜੀ ਸਕੂਲ ਦੀ ਲੁੱਟ ਤੋਂ ਬਚਾ ਕੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ ਦੀ ਤਾਜ਼ਾ ਉਦਾਹਰਨ ਸ. ਸੀ. ਸੈ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਪਾਰ ਮੰਡਲ ਦੇ ਧਰਨੇ ਨੂੰ ਦੇਵੇਗੀ ਸਮਰਥਨ-ਕੁੰਦਨ ਗੋਗੀਆ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਵਪਾਰ ਵਿੰਗ ਪੰਜਾਬ ਕੁੰਦਨ ਗੋਗੀਆ ਨੇ ਕੈਪਟਨ ਸਰਕਾਰ ਨੂੰ ਆਖਿਆ ਕਿ ਉਹ ਸਿਹਤ ਸੇਵਾਵਾਂ 'ਚ ਸੁਧਾਰ ਕਰੇ ਨਾ ਕਿ ਜਬਰੀ ਸਭ ਕੁਝ ਬੰਦ ਕਰਵਾਉਣ ਦੇ ਰਾਹ ਪਵੇ ਕਿਉਂਕਿ ਇਸ ਬੰਦੀ ਨਾਲ ਛੋਟੇ ਦੁਕਾਨਦਾਰਾਂ, ਵਪਾਰੀਆਂ ਤੇ ਹੁਨਰਮੰਦ ਵਰਕਰਾਂ 'ਤੇ ਤਬਾਹੀ ਭਰਿਆ ਅਸਰ ਪੈਂਦਾ ਹੈ | ਅੱਜ ਅਨਾਰਦਾਣਾ ਚੌਕ ਵਿਖੇ ਹੋਈ ਮੀਟਿੰਗ 'ਚ ਕੁੰਦਨ ਗੋਗੀਆ ਨੇ ਕਿਹਾ ਕਿ ਅਸੀਂ ਪਟਿਆਲਾ ਵਪਾਰ ਮੰਡਲ ਵਲੋਂ ਅਨਾਰਦਾਣਾ ਚੌਂਕ ਵਿਖੇ ਵਪਾਰੀਆਂ ਦੇ ਹੱਕ 'ਚ ਦਿੱਤੇ ਜਾ ਰਹੇ ਧਰਨੇ ਨੂੰ ਸਮਰਥਨ ਕਰਾਂਗੇ | ਕੁੰਦਨ ਗੋਗੀਆ ਸੰਯੁਕਤ ਸਕੱਤਰ ਵਪਾਰ ਵਿੰਗ ਪੰਜਾਬ ਨੇ ਕਿਹਾ ਕਿ ਕੈਪਟਨ ਸਰਕਾਰ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਅਤੇ ਇਸ ਦੇ ਕੁਪ੍ਰਸ਼ਾਸਨ ਖ਼ਿਲਾਫ਼ ਵੱਡੀ ਪੱਧਰ 'ਤੇ ਹੋ ਰਹੇ ਰੋਸ ਵਿਖਾਵਿਆਂ ਨੂੰ ਰੋਕਣ ਲਈ ਇਕਪਾਸੜ ਫ਼ੈਸਲੇ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਕਸੀਜਨ ਅਤੇ ਵੈਂਟੀਲੇਟਰ ਸੇਵਾਵਾਂ ਤੇ ਹਸਪਤਾਲਾਂ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਕਰਨਾ ਚਾਹੀਦਾ ਹੈ, ਬੈੱਡਾਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ ਅਤੇ ਹੋਰ ਡਾਕਟਰ ਤੇ ਨਰਸਾਂ ਭਰਤੀ ਕਰਨੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਇਹ ਸਭ ਕੁਝ ਕਰਨ ਦੀ ਥਾਂ ਸਰਕਾਰ ਬਿਨਾਂ ਕਿਸੇ ਵਿਗਿਆਨਕ ਆਧਾਰ 'ਤੇ ਜਬਰੀ ਸਭ ਕੁਝ ਬੰਦ ਕਰਵਾਉਣ 'ਤੇ ਲੱਗੀ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਦੁਕਾਨਦਾਰਾਂ ਤੇ ਵਪਾਰੀਆਂ ਦੋਵਾਂ ਨੂੰ ਮਾਰ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚ ਮੁਚ ਬੰਦ ਵਿਚ ਦਿਲਚਸਪੀ ਰੱਖਦੀ ਹੈ ਤਾਂ ਉਸ ਨੰੂ ਪ੍ਰਭਾਵਿਤ ਹੋਣ ਵਾਲੇ ਲੋਕਾਂ ਲਈ ਵਿੱਤੀ ਪੈਕੇਜ ਵੀ ਦੇਣਾ ਚਾਹੀਦਾ ਹੈ, ਜਿਸ ਤਰ੍ਹਾਂ ਅੱਜ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ 72 ਲੱਖ ਪਰਿਵਾਰਾਂ ਨੂੰ 2 ਮਹੀਨੇ ਤੱਕ ਦਾ ਮੁਫ਼ਤ ਰਾਸ਼ਨ ਅਤੇ ਆਟੋ-ਟੈਕਸੀ ਵਾਲਿਆਂ ਨੂੰ 5 ਹਜ਼ਾਰ ਰੁਪਏ ਦੀ ਵਿੱਤੀ ਮਦਦ ਦੇਣ ਦਾ ਫ਼ੈਸਲਾ ਕੀਤਾ | ਉਨ੍ਹਾਂ ਕਿਹਾ ਕਿ ਜੋ ਲੋਕ ਰੋਜ਼ਾਨਾ ਕੰਮ ਕਰਦੇ ਹਨ, ਉਨ੍ਹਾਂ ਲੱਖਾਂ ਦੁਕਾਨਦਾਰਾਂ ਤੇ ਵਪਾਰੀਆਂ ਦਾ ਰੋਜ਼ਾਨਾ ਦੀ ਕਮਾਈ ਖੁੱਸ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਸ ਸੀ ਕਿ ਸਰਕਾਰ ਆਰਥਿਕ ਗਤੀਵਿਧੀਆਂ ਤੇਜ਼ ਕਰੇਗੀ ਪਰ ਇਸ ਨੇ ਤਾਂ ਮਹਾਂਮਾਰੀ ਨਾਲ ਨਜਿੱਠਣ Ýਚ ਆਪਣੀ ਅਸਫਲਤਾ 'ਤੇ ਪਰਦਾ ਪਾਉਣ ਲਈ ਸਾਰੇ ਵਪਾਰ ਹੀ ਬੰਦ ਕਰ ਦਿੱਤੇ | ਇਸ ਮੌਕੇ ਮੀਟਿੰਗ 'ਚ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਬੰਧੂ, ਸਿਮਰਨਪਰੀਤ ਸਿੰਘ ਉਪ-ਪ੍ਰਧਾਨ ਯੂਥ ਵਿੰਗ, ਸ਼ੁਸ਼ੀਲ ਮਿੱਡਾ, ਰਾਜਵੀਰ ਸਿੰਘ, ਜਸਵਿੰਦਰ ਰਿੰਪਾ (ਤਿੰਨੋਂ ਬਲਾਕ ਪ੍ਰਧਾਨ), ਜਗਤਾਰ ਸਿੰਘ ਤਾਰੀ, ਗੋਲੂ ਰਾਜਪੂਤ, ਸੰਨੀ ਡਾਬੀ, ਧੀਰਜ਼ ਨੋਨੀ, ਹਰਜੀਤ ਸਿੰਘ ਮੋਨੂੰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰੂ ਕਿਰਪਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਭਾਜਪਾ ਕੇ ਸਾਬਕਾ ਕੌਂਸਲਰ ਅਤੇ ਰਾਮਗੜ੍ਹੀਆ ਸਭਾ ਰਾਜਪੁਰਾ ਦੇ ਸਾਬਕਾ ਪ੍ਰਧਾਨ ਸਵ. ਹਰਦੇਵ ਸਿੰਘ ਕੰਡੇਵਾਲਾ ਦੀ ਯਾਦ 'ਚ ਅੱਜ ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਅੱਜ ਗੁਰੂ ਕਿ੍ਪਾ ਸੁਸਾਇਟੀ ਵਲੋਂ ਅਮਰਜੀਤ ਸਿੰਘ ...

ਪੂਰੀ ਖ਼ਬਰ »

ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿਹਤ ਕਰਮਚਾਰੀਆਂ ਵਲੋਂ ਹੜਤਾਲ

ਸ਼ੁਤਰਾਣਾ, 4 ਮਈ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ 'ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐੱਨ. ਆਰ. ਐੱਚ. ਐੱਮ. ਕਰਮਚਾਰੀਆਂ ਨੇ ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਅੱਜ ਕਲਮ ਛੋੜ ਹੜਤਾਲ ਕੀਤੀ | ਐੱਨ. ਆਰ. ਐੱਚ. ਐੱਮ. ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX