ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਲਾਈ ਗਈ ਮਿੰਨੀ ਤਾਲਾਬੰਦੀ ਦੇ ਵਿਰੋਧ ਵਿਚ ਅੱਜ ਭਾਵੇਂਕਿ ਸ਼ਹਿਰ ਬਰਨਾਲਾ ਦੇ ਵਪਾਰੀਆਂ ਵਲੋਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ ਦੇ ਤਹਿਤ ਸਦਰ ...
ਤਪਾ ਮੰਡੀ, 4 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਜੋ ਹਰ ਸਮੇਂ ਸੁਰਖ਼ੀਆਂ 'ਚ ਰਹਿੰਦੀ ਹੈ, ਜਿੱਥੇ ਵਿਰੋਧੀ ਧਿਰ ਦੇ ਕੌਂਸਲਰਾਂ ਵਲੋਂ ਨਗਰ ਕੌਂਸਲ ਤਪਾ ਦੇ ਕਾਰਜ ਸਾਧਕ ਅਫ਼ਸਰ 'ਤੇ ਉਨ੍ਹਾਂ ਨੂੰ ਸਹੁੰ ਨਾ ਚੁਕਾਉਣ ਅਤੇ ਮੀਟਿੰਗ 'ਚੋਂ ਬਾਹਰ ਰੱਖਣ ਦੇ ਗੰਭੀਰ ਦੋਸ਼ ਲਾਏ ...
ਮਹਿਲ ਕਲਾਂ, 4 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਏ ਲਾਕਡਾਊਨ ਵਿਰੁੱਧ ਦੁਕਾਨਦਾਰਾਂ 'ਚ ਰੋਹ ਵਧਦਾ ਜਾ ਰਿਹਾ ਹੈ | ਬੀਤੇ ਦਿਨੀਂ ਮਹਿਲ ਕਲਾਂ ਦੇ ਦੁਕਾਨਦਾਰ ਭਾਈਚਾਰੇ ਵਲੋਂ ਕਿਸਾਨ, ਮਜ਼ਦੂਰ, ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਗਠਿਤ ...
ਭਦੌੜ, 4 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਿਸਾਨ ਆਤਮਾ ਸਿੰਘ ਦਾ ਇਕ ਕਨਾਲ ਜ਼ਮੀਨ ਦਾ ਮਾਮਲਾ ਪੁਲਿਸ ਪ੍ਰਸ਼ਾਸਨ ਦੇ ਦਖ਼ਲ ਨਾਲ ਛੇਤੀ ਹੱਲ ਹੋਣ ਦੇ ਆਸਾਰ ਬਣ ਗਏ ਹਨ | ਅੱਜ ਕਿਸਾਨ ਆਤਮਾ ਸਿੰਘ ਦੇ ਹੱਕ ...
ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਆਦਿਤਯ ਡੇਚਲਵਾਲ ਨੇ ਹਫ਼ਤਾਵਾਰੀ ਫੇਸਬੁਕ ਲਾਈਵ ਸੈਸ਼ਨ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਆਪਣੇ ...
ਸ਼ਹਿਣਾ, 4 ਮਈ (ਸੁਰੇਸ਼ ਗੋਗੀ)-ਹਲਕਾ ਭਦੌੜ ਤੋਂ ਲੋਕਾਂ ਨੇ ਜੋ ਉਮੀਦਾਂ ਲਾ ਕੇ ਮੈਨੂੰ ਵਿਧਾਇਕ ਚੁਣਿਆ, ਉਨ੍ਹਾਂ ਉਮੀਦਾਂ 'ਤੇ ਖਰਾ ਉੱਤਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ | ਇਹ ਸ਼ਬਦ ਪਿਰਮਲ ਸਿੰਘ ਖ਼ਾਲਸਾ ਹਲਕਾ ਵਿਧਾਇਕ ਨੇ ਪਿੰਡ ਨਾਨਕਪੁਰਾ ਨੇੜੇ ਪੱਖੋਂ ਕੈਂਚੀਆਂ ...
ਮਹਿਲ ਕਲਾਂ, 4 ਮਈ (ਅਵਤਾਰ ਸਿੰਘ ਅਣਖੀ)-ਸਰਕਾਰ ਵਲੋਂ ਕੋਰੋਨਾ ਦੀ ਆੜ 'ਚ ਲਾਕਡਾਊਨ ਕਰ ਕੇ ਕਾਲ਼ੇ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਕੁਚਲਣ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਕਿਸਾਨ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਣਗੇ | ਇਹ ਪ੍ਰਗਟਾਵਾ ਕਿਸਾਨ ਅੰਦੋਲਨ 'ਚ ਮੁੱਢ ਤੋਂ ਸਰਗਰਮ ਆਗੂ ਜਥੇ: ਅਜਮੇਰ ਸਿੰਘ ਮਹਿਲ ਕਲਾਂ ਨੇ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਹੇ ਕਿਸਾਨ ਮੋਰਚੇ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ 'ਚ ਕੇਂਦਰ ਸਰਕਾਰ ਵਿਰੁੱਧ ਰੋਹ ਠਾਠਾਂ ਮਾਰ ਰਿਹਾ ਹੈ, ਜਿਸ ਦੇ ਕਾਰਨ 5 'ਚੋਂ 4 ਸੂਬਿਆਂ ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਦੇਖਣਾ ਪਿਆ | ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਸਰਕਾਰ ਭਾਵੇਂ ਜੋ ਮਰਜ਼ੀ ਕਰ ਲਵੇ ਜਿਨ੍ਹਾਂ ਚਿਰ ਕਾਲ਼ੇ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨ ਸੰਘਰਸ਼ ਖ਼ਤਮ ਨਹੀਂ ਹੋਵੇਗਾ | ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨ ਹਰ ਚੁਨੌਤੀ ਦਾ ਮੁਕਾਬਲਾ ਕਰਨ ਲਈ ਤਿਆਰ ਹਨ | ਕਿਸਾਨ ਆਗੂ ਮਲਕੀਤ ਸਿੰਘ ਮਹਿਲ ਕਲਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਲੋਕ ਰੋਹ ਨੂੰ ਦੇਖਦਿਆਂ ਕਾਨੂੰਨਾਂ ਨੂੰ ਤੁਰੰਤ ਰੱਦ ਕਰ ਕੇ ਸੰਘਰਸ਼ ਕਰਦੇ ਆ ਰਹੇ ਕਿਸਾਨਾਂ ਦੀ ਵੱਡੀ ਮੰਗ ਨੂੰ ਪੂਰਾ ਕਰੇ | ਇਸ ਸਮੇਂ ਮੰਗਤ ਸਿੰਘ ਸਿੱਧੂ, ਮਾ: ਸੁਖਵਿੰਦਰ ਸਿੰਘ, ਕਰਨੈਲ ਸਿੰਘ ਛਾਪਾ, ਸੋਹਣ ਸਿੰਘ, ਪਰਮਜੀਤ ਸਿੰਘ ਗਾਂਧੀ, ਗੋਬਿੰਦਰ ਸਿੰਘ ਸਿੱਧੂ, ਸੁਖਦੇਵ ਸਿੰਘ ਕੁਰੜ, ਮਨਜੀਤ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ |
ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 22 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 63 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ...
ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਲੰਘੀ 30 ਅਪ੍ਰੈਲ ਨੂੰ ਨਗਰ ਕੌਂਸਲ ਤਪਾ ਦੇ ਪ੍ਰਧਾਨ ਦੇ ਤਾਜਪੋਸ਼ੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ...
ਬਰਨਾਲਾ, 4 ਮਈ (ਅਸ਼ੋਕ ਭਾਰਤੀ)-ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸਟਾਫ਼ ਨਰਸਾਂ, ਏ.ਐਨ.ਐਮ, ਲੈਬ ਤਕਨੀਸ਼ਨ ਸਮੇਤ ਜ਼ਿਲੇ੍ਹ ਦੇ ਸੈਂਕੜੇ ਸਿਹਤ ਮੁਲਾਜ਼ਮਾਂ ਵਲੋਂ ਆਪਣੀ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁਕੰਮਲ ਹੜਤਾਲ ਕਰ ਕੇ ਸਿਵਲ ਹਸਪਤਾਲ ਬਰਨਾਲਾ ...
ਤਪਾ ਮੰਡੀ, 4 ਮਈ (ਵਿਜੇ ਸ਼ਰਮਾ)-ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ | ਜਿਸ ਕਰਕੇ ਸੂਬੇ ਦੀ ਕੈਪਟਨ ਸਰਕਾਰ ਵਲੋਂ ਐਲਾਨੇ ਮਿੰਨੀ ਲਾਕਡਾਊਨ ਦੇ ਚੱਲਦਿਆਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਸੋਮਵਾਰ ਤੋਂ ...
ਬਰਨਾਲਾ, 4 ਮਈ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 216ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਗਰਮੀ ਦੇ ਬਾਵਜੂਦ ਵੀ ...
ਮਹਿਲ ਕਲਾਂ, 4 ਮਈ (ਅਵਤਾਰ ਸਿੰਘ ਅਣਖੀ)-ਮਨਾਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਗਊਸ਼ਾਲਾ ਵਿਖੇ ਬੇਸਹਾਰਾ ਪਸ਼ੂਆਂ ਲਈ ਖ਼ੁਰਾਕ ਦਾ ਪ੍ਰਬੰਧ ਕਰਨ ਲਈ ਚੇਅਰਮੈਨ ਜਸਵੰਤ ਸਿੰਘ ਜੌਹਲ ਨੇ ਪਹਿਲਕਦਮੀ ਕਰਦਿਆਂ ਪਿੰਡ ਪੰਡੋਰੀ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 200 ...
ਟੱਲੇਵਾਲ, 4 ਮਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਇਕਾਈ ਦੇ ਨਿਰਦੇਸ਼ਾਂ ਤਹਿਤ ਪਿੰਡ ਚੀਮਾ ਵਿਖੇ ਪਿੰਡ ਇਕਾਈ ਦੇ ਆਗੂਆਂ ਵਲੋਂ ਸ਼ਿਵ ਮੰਦਰ ਚੀਮਾ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਇਕਾਈ ਪ੍ਰਧਾਨ ਜਗਤਾਰ ਸਿੰਘ ਥਿੰਦ ਅਤੇ ...
ਟੱਲੇਵਾਲ, 4 ਮਈ (ਸੋਨੀ ਚੀਮਾ)-ਪਿੰਡ ਭੋਤਨਾ ਦੇ ਅਗਾਂਹਵਧੂ ਨੌਜਵਾਨਾਂ ਵਲੋਂ ਪਿੰਡ ਦੇ ਵਿਦੇਸਾਂ ਵਿਚ ਵਸਦੇ ਐਨ.ਆਰ.ਆਈਜ਼, ਸਮਾਜ ਸੇਵੀ ਆਗੂਆਂ ਅਤੇ ਪਿੰਡ ਦੇ ਸ਼ਹੀਦ ਭਗਤ ਸਿੰਘ ਕਲੱਬ ਦੇ ਸਹਿਯੋਗ ਨਾਲ ਪਿੰਡ ਦੇ ਖੇਡ ਗਰਾਊਾਡ ਦੀ ਦਿੱਖ ਹੀ ਨਹੀਂ ਸਵਾਰੀ ਬਲਕਿ ਖੇਡਣ ...
ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)- ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰਾਈਡੈਂਟ ਅਧਿਕਾਰੀ ਰੁਪਿੰਦਰ ਗੁਪਤਾ ਵਲੋਂ ਬਾਬਾ ਕਾਲਾ ਮਹਿਰ ਸਟੇਡੀਅਮ ਵਿਚ ਵਾਟਰ ਕੂਲਰ ਅਤੇ ਆਰ.ਓ. ਲਗਾਉਣ ਲਈ 50 ਹਜ਼ਾਰ ਰੁਪਏ ...
ਟੱਲੇਵਾਲ, 4 ਮਈ (ਸੋਨੀ ਚੀਮਾ)-ਪਿੰਡ ਰਾਮਗੜ੍ਹ ਦੇ ਕੈਨੇਡਾ ਵਿਚ ਵਸਦੇ ਸੁਖਵਿੰਦਰ ਸਿੰਘ ਸੰਧੂ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਦੀ ਕੜ੍ਹੀ ਤਹਿਤ ਪਿੰਡ ਦੀ ਪੰਚਾਇਤ ਨੂੰ 1 ਲੱਖ ਦੀ ਰਾਸ਼ੀ ਭੇਜੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਰਾਜਵਿੰਦਰ ਸਿੰਘ ...
ਬਰਨਾਲਾ, 4 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਵਿਚ ਕੋਵਿਡ-19 ਦੇ ਵੱਧ ਰਹੇ ਫੈਲਾਅ ਦੇ ਮੱਦੇਨਜ਼ਰ ਸ਼ਹਿਰ ਬਰਨਾਲਾ ਨੂੰ 3 ਜ਼ੋਨਾਂ ਵਿਚ ਵੰਡਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ...
ਤਪਾ ਮੰਡੀ, 4 ਮਈ (ਵਿਜੇ ਸ਼ਰਮਾ)-ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣਾ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਸਮਾਰਟ ਕਲਾਸਾਂ ਤੇ ਇੰਗਲਿਸ਼ ਸਪੀਕਿੰਗ ਫਰੀ ਲੈਕਚਰ ਲਾ ਕੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੀ ਸੰਸਥਾ ਦਾ ਮੁੱਖ ਮਕਸਦ ਹੈ ਜਿਸ ...
ਤਪਾ ਮੰਡੀ, 4 ਮਈ (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਤੇ ਸੂਬੇ ਦੀ ਕੈਪਟਨ ਸਰਕਾਰ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਰਹੀਆ ਹਨ ਕਿਉਂਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਤਾ ਤਾਂ ਪਹਿਲਾਂ ਹੀ ਦੁਖੀ ਹੋਈ ਪਈ ਹੈ | ਦੂਜਾ ਸਰਕਾਰਾਂ ਕੋਰੋਨਾ ਦੇ ਨਾਂਅ 'ਤੇ ...
ਭਦੌੜ, 4 ਮਈ (ਰਾਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਸਤਰੀ ਇਕਾਈ ਭਦੌੜ ਵਲੋਂ ਕਿਸਾਨੀ ਸੰਘਰਸ਼ ਪ੍ਰਤੀ ਲੋਕਾਂ ਨੂੰ ਲਾਮਬੰਦ ਕਰਨ ਲਈ ਜਾਗਰੂਕ ਮਾਰਚ ਕੱਢਿਆ ਗਿਆ | ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਹੋਏ ਇਕੱਠ ਦੌਰਾਨ ਯੂਨੀਅਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX