ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ 'ਆਪ' ਦਾ ਗੱਠਜੋੜ ਨਹੀਂ - ਰਾਘਵ ਚੱਢਾ
. . .  14 minutes ago
ਚੰਡੀਗੜ੍ਹ , 25 ਜੁਲਾਈ -'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਸਬੰਧੀ ਕੋਈ ਫ਼ੈਸਲਾ ਲਿਆ ...
ਕਸ਼ਮੀਰ 'ਚ ਮੁਕਾਬਲੇ 'ਚ ਮਾਰਿਆ ਗਿਆ ਅੱਤਵਾਦੀ , ਵਾਹਗਾ ਸਰਹੱਦ ਰਾਹੀਂ ਹੋਇਆ ਸੀ ਦਾਖ਼ਲ
. . .  27 minutes ago
ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ, ਕਈ ਮੌਤਾਂ ਹੋਣ ਦਾ ਖ਼ਦਸ਼ਾ
. . .  about 1 hour ago
ਕਿੰਨੌਰ , 25 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ ਵਾਪਰਿਆ ਹੈ। ਪੱਥਰਾਂ ਦੀ ਚਪੇਟ 'ਚ ਵਾਹਨਾਂ ਦੇ ਆਉਣ ਕਾਰਨ 9 ਸੈਲਾਨੀਆਂ ਦੀ...
ਮਹਾਰਾਸ਼ਟਰ 'ਚ ਮਾਨਸੂਨ ਕਾਰਨ ਮਚੀ ਤਬਾਹੀ, 113 ਮੌਤਾਂ, 100 ਲਾਪਤਾ, ਉਧਵ ਠਾਕਰੇ ਨੇ ਕੀਤਾ ਦੌਰਾ
. . .  about 1 hour ago
ਮੁੰਬਈ, 25 ਜੁਲਾਈ - ਮਹਾਰਾਸ਼ਟਰ 'ਚ ਹੜ੍ਹਾਂ, ਜ਼ਮੀਨ ਖਿਸਕਣ ਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿਚ 113 ਲੋਕਾਂ ਦੀ ਮੌਤ ਹੋਈ ਹੈ ਤੇ 100 ਲੋਕ ਲਾਪਤਾ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਉਧਵ ਠਾਕਰੇ ਚਿਪਲਨ...
ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  about 2 hours ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  about 2 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 3 hours ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 3 hours ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 3 hours ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 4 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 4 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 4 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 4 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 5 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 5 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 5 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 5 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 5 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 6 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 6 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 6 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 6 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 6 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਜਲੰਧਰ

ਬੰਦ ਦੁਕਾਨਾਂ ਖੋਲ੍ਹਣ ਦੇ ਮਾਮਲੇ 'ਚ ਕਾਰੋਬਾਰੀ ਆਗੂਆਂ ਨਾਲ ਅੱਜ ਮੀਟਿੰਗ ਕਰਨਗੇ ਡੀ. ਸੀ.

ਜਲੰਧਰ, 6 ਮਈ (ਸ਼ਿਵ)-ਤਾਲਾਬੰਦੀ ਵਿਚ ਬੰਦ ਕੀਤੀਆਂ ਗਈਆਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਅਜੇ ਵੀ ਰੇੜਕਾ ਜਾਰੀ ਹੈ। ਐਮ. ਪੀ. ਸੰਤੋਖ ਸਿੰਘ ਚੌਧਰੀ ਅਤੇ ਵਿਧਾਇਕ ਰਜਿੰਦਰ ਬੇਰੀ ਦੇ ਨਾਲ ਕਾਰੋਬਾਰੀਆਂ ਦੀ ਹੋਈ ਮੀਟਿੰਗ ਵਿਚ ਕਾਰੋਬਾਰੀਆਂ ਨੇ ਸਪਸ਼ਟ ਕਿਹਾ ਹੈ ਕਿ 25 ਫੀਸਦੀ ...

ਪੂਰੀ ਖ਼ਬਰ »

ਬਾਜ਼ਾਰ ਬੰਦ ਪਰ ਸਬਜ਼ੀ ਮੰਡੀ ਮਕਸੂਦਾਂ ਦੇ ਥੋਕ ਵਪਾਰ 'ਚ ਰੋਜ਼ ਰਹਿੰਦਾ ਹੈ ਮੇਲੇ ਵਰਗਾ ਨਜ਼ਾਰਾ

ਮਕਸੂਦਾਂ, 6 ਮਈ (ਲਖਵਿੰਦਰ ਪਾਠਕ)-ਕੋਰੋਨਾ ਦੀ ਰੋਕਥਾਮ ਲਈ ਪ੍ਰਸ਼ਾਸਨ ਨੇ ਇਕ ਪਾਸੇ ਸਾਰੇ ਬਾਜ਼ਾਰ ਬੰਦ ਕਰ ਦਿੱਤੇ ਹਨ ਤਾਂ ਜੋ ਲੋਕਾਂ ਦੀ ਭੀੜ ਇਕੱਠਾ ਨਾ ਹੋ ਸਕੇ ਦੂਜੇ ਪਾਸੇ ਸਬਜ਼ੀ ਮੰਡੀ ਮਕਸੂਦਾਂ 'ਚ ਪ੍ਰਸ਼ਾਸਨ ਦਾ ਵੱਖਰਾ ਨਿਯਮ ਹੀ ਵੇਖਣ ਨੂੰ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਆਕਸੀਜਨ ਦੀ ਨਹੀਂ ਰਹਿਣ ਦਿੱਤੀ ਜਾਵੇਗੀ ਘਾਟ-ਰਿੰਕੂ

ਜਲੰਧਰ, 6 ਮਈ (ਸ਼ਿਵ)-ਵਿਧਾਇਕ ਸੁਸ਼ੀਲ ਰਿੰਕੂ ਨੇ ਜੰਡੂ ਸਿੰਘਾ ਸਥਿਤ ਆਕਸੀਜਨ ਪਲਾਂਟ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਹੈ ਕਿ ਸ਼ਹਿਰ ਵਿਚ ਹਸਪਤਾਲਾਂ ਵਿਚ ਆਕਸੀਜਨ ਗੈਸ ਦੀ ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਸਾਰੇ ਪਲਾਂਟ ਵਿਚ ਸਮਰੱਥਾ ...

ਪੂਰੀ ਖ਼ਬਰ »

ਪਰਸ 'ਚ ਪਿਆ ਰਿਹਾ ਏ.ਟੀ.ਐਮ. ਖਾਤਿਆਂ 'ਚੋਂ ਨਿਕਲ ਗਏ 22-22 ਹਜ਼ਾਰ ਰੁਪਏ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਮਕਸੂਦਾਂ ਦੇ ਰਹਿਣ ਵਾਲੇ ਕਾਰੋਬਾਰੀ ਸ਼ਿਵ ਕਪੂਰ ਦੀ ਪਤਨੀ ਦੀਪਤੀ ਕਪੂਰ ਨਾਲ ਠੱਗੀ ਦੀ ਇਕ ਅਜਿਹੀ ਵਾਰਦਾਤ ਹੋਈ, ਜਿਸ ਬਾਰੇ ਉਸ ਨੂੰ ਯਕੀਨ ਹੀ ਨਹੀਂ ਹੋ ਰਿਹਾ | ਉਸ ਦਾ ਏ.ਟੀ.ਐਮ. ਕਾਰਡ ਉਸ ਦੇ ਪਰਸ 'ਚ ਹੀ ਪਿਆ ਹੋਣ ਦੇ ਬਾਵਜੂਦ ਕਿਸੇ ਨੇ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ 'ਚ ਗੜਬੜੀ, ਟੀਕਾ ਲੱਗਾ ਨਹੀਂ ਸਰਟੀਫ਼ਿਕੇਟ ਕੀਤਾ ਜਾਰੀ

ਨੂਰਮਹਿਲ, 6 ਮਈ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਸਿਵਲ ਹਸਪਤਾਲ 'ਚ ਕੋਰੋਨਾ ਟੀਕਾਕਰਨ 'ਚ ਹੋ ਰਹੀ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ | ਪਰਮਜੀਤ ਸਿੰਘ (49) ਪੁੱਤਰ ਹਰਬੰਸ ਸਿੰਘ ਪਿੰਡ ਬੈਨਾਪੁਰ ਨੇ ਦੱਸਿਆ ਕਿ ਉਸ ਨੇ 5 ਅਪ੍ਰੈਲ ਨੂੰ ਸੈਂਟਰ ਫਰਵਾਲਾ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 12 ਲੋਕਾਂ ਦੀ ਗਈ ਜਾਨ, 929 ਮਾਮਲੇ ਆਏ ਸਾਹਮਣੇ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਇਸ ਨੂੰ ਜਲੰਧਰ ਜ਼ਿਲ੍ਹੇ ਲਈ ਕੋਰੋਨਾ ਦਾ ਕਹਿਰ ਹੀ ਕਿਹਾ ਜਾ ਸਕਦਾ ਹੈ ਕਿਉਂਕਿ ਅੱਜ ਪਹਿਲੀ ਵਾਰ 12 ਕੋਰੋਨਾ ਪ੍ਰਭਾਵਿਤਾਂ ਦੀ ਮੌਤ ਹੋ ਜਾਣ ਦੇ ਨਾਲ-ਨਾਲ 929 ਮਰੀਜ਼ ਵੀ ਹੋਰ ਮਿਲੇ ਹਨ | ਇਸ ਨਾਲ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ...

ਪੂਰੀ ਖ਼ਬਰ »

ਸ਼ਹਿਰ ਦੇ ਬੂਟਾ ਮੰਡੀ ਰੋਡ 'ਤੇ ਤਾਲਾਬੰਦੀ ਦੇ ਹੁਕਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕਰਵਾ ਪਾ ਰਹੀ ਪੁਲਿਸ

ਜਲੰਧਰ, 6 ਮਈ (ਚੰਦੀਪ ਭੱਲਾ)-ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਮਿੰਨੀ ਲਾਕਡਾਊਨ ਲਗਇਆ ਗਿਆ ਹੈ, ਤੇ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਅਤੇ ਲੋਕਾਂ ਨੂੰ ਬਿਨਾਂ ਕਿਸੇ ਗੱਲ ਤੋਂ ਘਰੋਂ ਨਿਕਲਣ ਲਈ ਮਨਾ ਕੀਤਾ ...

ਪੂਰੀ ਖ਼ਬਰ »

ਸਰਵਿਸ ਰੂਲ ਨਾ ਹੋਣ ਕਾਰਨ ਵਾਟਰ ਸਪਲਾਈ ਦੇ ਫੀਲਡ ਮੁਲਾਜ਼ਮਾਂ ਨੂੰ ਪੈ ਰਿਹਾ ਹੈ ਘਾਟਾ-ਕੌ ਾਡਲ

ਮੱਲ੍ਹੀਆ ਕਲਾ, 6 ਮਈ (ਮਨਜੀਤ ਮਾਨ)-ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਸੰਜੀਵ ਕੌਂਡਲ ਨੇ ਜਾਮਕਾਰੀ ਦਿੰਦਿਆਂ ਦੱਸਿਆ ਕਿ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਫੀਲਡ ਕਾਮਿਆਂ ਦੇ ਸਰਵਿਸ ਰੂਲ ਨਾ ਹੋਣ ਕਾਰਨ ਇਨ੍ਹਾ ...

ਪੂਰੀ ਖ਼ਬਰ »

-ਮਾਮਲਾ ਨੂਰਮਹਿਲ ਸਕੂਲ ਦੀ ਉਸਾਰੀ ਦਾ- ਮੁੱਖ ਮੰਤਰੀ ਦਫ਼ਤਰ ਵਲੋਂ ਸਕੂਲ ਨੂੰ ਮੁਕੰਮਲ ਕਰਨ ਦਾ ਹੁਕਮ ਜਾਰੀ

ਨੂਰਮਹਿਲ, 6 ਮਈ (ਜਸਵਿੰਦਰ ਸਿੰਘ ਲਾਂਬਾ)-ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਨੂਰਮਹਿਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਕੁੜੀਆਂ ਦੀ ਨਵੀਂ ਇਮਾਰਤ ਨੂੰ ਮੁਕੰਮਲ ਕਰਨ ਲਈ ਫੰਡ ਜਾਰੀ ਕਰਨ ਸਬੰਧੀ ਸਕੂਲ ਸਿੱਖਿਆ ਦੇ ਸਕੱਤਰ ਕਿ©ਸ਼ਨ ਕੁਮਾਰ ਨੂੰ ਨਿਰਦੇਸ਼ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋ-ਐਡ ਵਲੋਂ ਆਨਲਾਈਨ ਵਿਦਿਆਰਥੀ ਸਭਾ ਦੀ ਚੋਣ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐਡ), ਜਲੰਧਰ ਵਿਚ ਆਨਲਾਈਨ ਵਿਦਿਆਰਥੀ ਪ੍ਰੀਸ਼ਦ ਦੀ ਚੋਣ ਕਰਵਾਈ ਗਈ, ਜਿਸ 'ਚ ਕਈ ਵਿਦਿਆਰਥੀਆਂ ਵਲੋਂ ਪਦਾਂ ਲਈ ਆਪਣੇ ਨਾਂਅ ਨਾਮਜ਼ਦ ਕਰਵਾਏ ਗਏ | ਇਨ੍ਹਾਂ ਵਿਦਿਆਰਥੀਆਂ ਦੁਆਰਾ 'ਸਕੂਲ ਐਪ' ਅਤੇ ...

ਪੂਰੀ ਖ਼ਬਰ »

ਰੈਵੇਨਿਊ ਅਫ਼ਸਰਾਂ ਦੀ ਹੜਤਾਲ ਖੁੱਲ੍ਹਣ ਨਾਲ ਲੋਕਾਂ ਨੂੰ ਮਿਲੀ ਰਾਹਤ

ਜਲੰਧਰ, 6 ਮਈ (ਚੰਦੀਪ ਭੱਲਾ)-ਰੈਵੇਨਿਊ ਅਫਸਰਾਂ ਦੀ ਹੜਤਾਲ ਖੁੱਲ੍ਹਣ ਕਰਕੇ ਅਤੇ ਅੱਜ ਤੋਂ ਰਜਿਸਟਰੀਆਂ ਅਤੇ ਹੋਰ ਕੰਮਕਾਜ ਸ਼ੁਰੂ ਹੋਣ ਕਰਕੇ ਲੋਕਾਂ ਨੇ ਕਾਫੀ ਰਾਹਤ ਮਹਿਸੂਸ ਕੀਤੀ | ਬੀਤੇ ਦਿਨੀਂ ਰੈਵੇਨਿਊ ਅਫਸਰਾਂ ਨੇ ਆਪਣੀ ਹੜਤਾਲ 21 ਮਈ ਤੱਕ ਮੁਲਤਵੀ ਕੀਤੇ ਜਾਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਅੱਪਰਾ ਯੂਥ ਵਿੰਗ ਦਾ ਗਠਨ

ਅੱਪਰਾ, 6 ਮਈ (ਦਲਵਿੰਦਰ ਸਿੰਘ ਅੱਪਰਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰ ਦੀ ਅਗਵਾਈ 'ਚ ਹੋਈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਚੇਤਨ ਸਿੰਘ ਤਲਵਣ, ਸਤਨਾਮ ਸਿੰਘ ਮਿੰਟਾ, ਖਜ਼ਾਨਚੀ ਤੀਰਥ ਸਿੰਘ, ...

ਪੂਰੀ ਖ਼ਬਰ »

ਮੁਹੱਲਾ ਚੁਗਿੱਟੀ ਵਿਖੇ ਟੀਕਾਕਰਨ ਕੈਂਪ ਲਗਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 6 ਮਈ (ਨਰਿੰਦਰ ਲਾਗੂ)-ਮੁਹੱਲਾ ਚੁਗਿੱਟੀ ਦੇ ਵਸਨੀਕਾਂ ਵਲੋਂ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਸਬੰਧੀ ਕੈਂਪ ਲਗਾਉਣ ਦੀ ਮੰਗ ਸਿਹਤ ਵਿਭਾਗ ਤੋਂ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਖੇਤਰ ਵਸਨੀਕਾਂ ਨੇ ਕਿਹਾ ਕਿ ਚੁਗਿੱਟੀ ਦੇ ਨਾਲ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਵੇ ਸਰਕਾਰ-ਦੁਕਾਨਦਾਰ

ਫਿਲੌਰ, 6 ਮਈ (ਸਤਿੰਦਰ ਸ਼ਰਮਾ)-ਅੱਜ ਇੱਥੇ ਪੁਲਿਸ ਸਟੇਸ਼ਨ ਨੇੜੇ ਮੇਨ ਬਾਜ਼ਾਰ 'ਚ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਨਗਰ ਕੌਂਸਲ ਫਿਲੌਰ ਦੇ ਸਾਬਕਾ ਮੀਤ ਪ੍ਰਧਾਨ ਡਾ.ਅਸ਼ਵਨੀ ਕੁਮਾਰ ਆਸ਼ੂ ਦੀ ਅਗਵਾਈ ਹੇਠ ਸਰਕਾਰ ਤੋਂ ਮੰਗ ਕੀਤੀ ਕਿ ਜਾਂ ਤਾਂ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡ ਖਹਿਰਾ 'ਚ ਨੌਜਵਾਨਾਂ ਨੇ ਸੈਨੀਟਾਈਜ਼ ਕਰਨ ਲਈ ਸਪਰੇਅ ਕੀਤਾ

ਫਿਲੌਰ, 6 ਮਈ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਖਹਿਰਾ ਵਿਖੇ ਸਮਾਜ ਸੇਵੀ ਨੌਜਵਾਨਾਂ ਨੇ ਸਰਕਾਰ ਵਲੋਂ ਜਾਰੀ ਕੀਤੀਆਂ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਮ ਜਨਤਾ ਨੂੰ ਮੁਫ਼ਤ ਮਾਸਕ ਵੰਡੇ ਅਤੇ ਪਿੰਡ ਦੇ ਵੱਖ-ਵੱਖ ਮੁਹੱਲਿਆਂ ਨੂੰ ਸੈਨੀਟਾਈਜ਼ ਕੀਤਾ | ...

ਪੂਰੀ ਖ਼ਬਰ »

ਸ਼ੱਕ ਦੇ ਆਧਾਰ 'ਤੇ ਆਕਸੀਜਨ ਸਿਲੰਡਰਾਂ ਵਾਲੀ ਗੱਡੀ ਰੋਕੀ

ਜਲੰਧਰ, 6 ਮਈ (ਸ਼ਿਵ)-ਜੀ. ਐੱਸ. ਟੀ. ਮੋਬਾਈਲ ਵਿੰਗ ਦੇ ਏ. ਈ. ਟੀ. ਸੀ. ਦਵਿੰਦਰ ਸਿੰਘ ਗਰਚਾ ਦੀ ਅਗਵਾਈ ਵਿਚ ਇਕ ਟੀਮ ਨੇ ਅਲੀ ਮੁਹੱਲੇ ਦੇ ਕੋਲ ਬੋਲੈਰੋ ਜੀਪ ਵਿਚ ਜਾ ਰਹੇ ਆਕਸੀਜਨ ਸਿਲੰਡਰਾਂ ਦੀ ਜਾਂਚ ਕੀਤੀ ਹੈ | ਦੱਸਿਆ ਜਾਂਦਾ ਹੈ ਕਿ ਟੀਮ ਨੂੰ ਸ਼ੱਕ ਸੀ ਕਿ ਉਕਤ ਸਿਲੰਡਰ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਦੇ ਸਿਹਤ ਕਾਮਿਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਆਰੰਭੀ

ਫਿਲੌਰ, 6 ਮਈ (ਸਤਿੰਦਰ ਸ਼ਰਮਾ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ 9 ਹਜ਼ਾਰ ਦੇ ਕਰੀਬ ਕਰਮਚਾਰੀ ਜਿਸ ਵਿਚ ਆਊਟਸੋਰਸ ਕਰਮਚਾਰੀ ਵੀ ਸ਼ਾਮਿਲ ਹਨ, ਪਿਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ ਵਿਚ ਬਹੁਤ ਘੱਟ ਤਨਖ਼ਾਹਾਂ 'ਤੇ ਨੌਕਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਪੁਲਿਸ ਪਾਰਟੀ 'ਤੇ ਗੱਡੀ ਚੜ੍ਹਾਉਣ ਵਾਲੇ 2 ਵਿਅਕਤੀ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ, 3 ਫ਼ਰਾਰ

ਕਿਸ਼ਨਗੜ੍ਹ, 6 ਮਈ (ਹੁਸਨ ਲਾਲ)-ਪੁਲਿਸ ਚੌਕੀ ਕਿਸ਼ਨਗੜ੍ਹ ਦੇ ਕਰਮਚਾਰੀਆਂ ਵਲੋਂ ਕਿਸ਼ਨਗੜ੍ਹ-ਕਰਤਾਪੁਰ ਰੋਡ 'ਤੇ ਸਥਿਤ ਨਹਿਰੀ ਪੁਲੀ 'ਤੇ ਨਾਕੇਬੰਦੀ ਦੌਰਾਨ ਇਕ ਸਕਾਰਪੀਓ ਸਵਾਰ ਵਿਅਕਤੀ ਵਲੋਂ ਨਾਕੇ ਤੇ ਮੁਲਾਜ਼ਮਾਂ ਉੱਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਤੋਂ ਸੂਬੇ 'ਚ ਆਯਾਤ ਕੀਤੀ ਜਾਣ ਵਾਲੀ ਕੋਵਿਡ ਰਾਹਤ ਨੂੰ ਟੈਕਸ ਤੋਂ ਛੋਟ ਦੇਣ ਲਈ 2 ਨੋਡਲ ਅਫ਼ਸਰ ਨਿਯੁਕਤ : ਡਿਪਟੀ ਕਮਿਸ਼ਨਰ

ਜਲੰਧਰ, 6 ਮਈ (ਚੰਦੀਪ ਭੱਲਾ)-ਕੋਰੋਨਾ ਵਾਇਰਸ ਖ਼ਿਲਾਫ਼ ਲੜੀ ਜਾ ਰਹੀ ਲੜਾਈ 'ਚ ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਤੋਂ ਸੂਬੇ ਵਿਚ ਦਰਾਮਦ ਕੀਤੀ ਜਾਣ ਵਾਲੀ ਕਿਸੇ ਵੀ ਕੋਵਿਡ ਰਾਹਤ 'ਤੇ ਟੈਕਸ ਛੋਟ ਪ੍ਰਾਪਤ ਕਰਨ ਵਾਸਤੇ ਵਿਅਕਤੀਆਂ/ਸੰਸਥਾਵਾਂ ਦੀ ਸੁਵਿਧਾ ਲਈ ਦੋ ਨੋਡਲ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਮੀਟਿੰਗ

ਜਲੰਧਰ, 6 ਮਈ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਦੀ ਮੀਟਿੰਗ ਸੰਸਾਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਮੁੱਖ ਬੁਲਾਰਾ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਅਤੇ ਸਕੱਤਰ ਅਬਿੰਦਰ ਸਿੰਘ ਕੁਲਾਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਪਰਿਵਾਰਿਕ ਮੈਂਬਰਾਂ ਦੇ ਧਰਨੇ ਉਪਰੰਤ ਪੁਲਿਸ ਨੇ ਕਤਲ ਦੇ ਐਂਗਲ ਨਾਲ ਜਾਂਚ ਕੀਤੀ ਸ਼ੁਰੂ

ਮਕਸੂਦਾਂ, 6 ਮਈ (ਲਖਵਿੰਦਰ ਪਾਠਕ)-ਬੀਤੀ 17 ਅਪ੍ਰੈਲ ਨੂੰ ਬਰਲਟਨ ਪਾਰਕ 'ਚ ਮਿਲੀ ਮੁਨੀਸ਼ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਭਾਰਗਵ ਕੈਂਪ ਦੀ ਲਾਸ਼ ਦੇ ਮਾਮਲੇ 'ਚ ਪੁਲਿਸ ਨੇ ਪਰਿਵਾਰਕ ਮੈਂਬਰਾਂ ਵਲੋਂ ਲਗਾਏ ਗਏ ਧਰਨੇ ਉਪਰੰਤ ਕਾਰਵਾਈ ਕਰਦੇ ਹੋਏ ਹੁਣ ਕਤਲ ਦੇ ਐਂਗਲ 'ਤੇ ...

ਪੂਰੀ ਖ਼ਬਰ »

ਡਿਪਸ ਦੇ ਬੱਚਿਆਂ ਨੇ ਮਾਵਾਂ ਨੂੰ ਮਾਂ ਦਿਵਸ ਸਬੰਧੀ ਕਾਰਡ ਬਣਾ ਕੇ ਦਿੱਤੀਆਂ ਸ਼ੁੱਭ ਇੱਛਾਵਾਂ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਦੁਨੀਆਂ 'ਚ ਰੱਬ ਤੋਂ ਬਾਅਦ ਜੇ ਰੁਤਬਾ ਦਿੱਤਾ ਜਾਵੇ ਤਾਂ ਸਭ ਤੋਂ ਉੱਤਮ ਰੁਤਬਾ ਮਾਂ ਦਾ ਹੈ ਅਤੇ ਮਾਂ ਦਾ ਕਰਜ ਦੁਨੀਆਂ 'ਤੇ ਕੋਈ ਵੀ ਇਨਸਾਨ ਅਦਾ ਨਹੀਂ ਕਰ ਸਕਦਾ | ਡਿਪਸ ਸੰਸਥਾਵਾਂ ਦੇ ਬੱਚਿਆਂ ਨੇ ਮਾਂ ਦਿਵਸ ਸਬੰਧੀ ਆਪਣੀਆਂ ...

ਪੂਰੀ ਖ਼ਬਰ »

ਕਾਂਗਰਸੀ ਕੌ ਾਸਲਰਾਂ ਅਤੇ ਨਿਗਮ ਅਫ਼ਸਰਸ਼ਾਹੀ 'ਚ ਦੂਰ ਨਹੀਂ ਹੋ ਰਿਹਾ ਰੇੜਕਾ

ਜਲੰਧਰ, 6 ਮਈ (ਸ਼ਿਵ)-ਨਗਰ ਨਿਗਮ ਦੀ ਅਫ਼ਸਰਸ਼ਾਹੀ ਤੋਂ ਸੱਤਾਧਾਰੀ ਕਾਂਗਰਸੀ ਕੌਂਸਲਰ ਹੀ ਨਾਰਾਜ਼ ਹਨ ਤੇ ਲੰਬੇ ਸਮੇਂ ਤੋਂ ਅਜੇ ਰੇੜਕਾ ਦੂਰ ਨਹੀਂ ਹੋ ਸਕਿਆ ਹੈ | ਅਫ਼ਸਰਸ਼ਾਹੀ ਤੋਂ ਨਾਰਾਜ਼ ਕਾਂਗਰਸੀ ਕੌਂਸਲਰ ਪਹਿਲਾਂ ਹੀ ਸਥਾਨਕ ਸਰਕਾਰਾਂ ਵਿਭਾਗ ਨੂੰ 59 ...

ਪੂਰੀ ਖ਼ਬਰ »

ਝੋਨੇ ਦਾ ਤਸਦੀਕਸ਼ੁਦਾ ਤੇ ਪ੍ਰਮਾਣਿਤ ਬੀਜ ਹੀ ਨਿਰਧਾਰਿਤ ਰੇਟਾਂ ਸਮੇਤ ਬਿੱਲ ਮੁਹੱਈਆ ਕਰਵਾਇਆ ਜਾਵੇ-ਡਾ.ਸੁਰਿੰਦਰ ਸਿੰਘ

ਜਲੰਧਰ, 6 ਮਈ (ਹਰਵਿੰਦਰ ਸਿੰਘ ਫੁੱਲ)-ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਸੁਰਿੰਦਰ ਸਿੰਘ ਨੇ ਜ਼ਿਲੇ੍ਹ ਦੇ ਸਮੂਹ ਬੀਜ ਵਿਕਰੇਤਾਵਾਂ ਨੂੰ ਕਿਹਾ ਕਿ ਝੋਨੇ ਦਾ ਸਿਰਫ਼ ਤਸਦੀਕਸ਼ੁਦਾ ਅਤੇ ਪ੍ਰਮਾਣਿਤ ਕਿਸਮਾਂ ਦੇ ਬੀਜ ਹੀ ਕਿਸਾਨਾਂ ਨੂੰ ਨਿਰਧਾਰਿਤ ਰੇਟਾਂ 'ਤੇ ਸਮੇਤ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਟੈਲੀਫ਼ੋਨ ਐਕਸਚੇਂਜ 'ਚ ਲਗਾਇਆ ਟੀਕਾਕਰਨ ਕੈਂਪ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਬੀ.ਐਸ.ਐਨ.ਐਲ. ਟੈਲੀਫੋਨ ਐਕਸਚੇਂਜ, ਮਾਸਟਰ ਤਾਰਾ ਸਿੰਘ ਨਗਰ 'ਚ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਪ੍ਰਧਾਨ ਮਹਾਂਪ੍ਰਬੰਧਕ, ਜਲੰਧਰ ਸੁਨੀਲ ਕੁਮਾਰ ਦੀਆਂ ਹਦਾਇਤਾਂ 'ਤੇ ਲਗਾਏ ਗਏ ਇਸ ਟੀਕਾਕਰਨ ਕੈਂਪ ਦੌਰਾਨ 100 ਦੇ ਕਰੀਬ ...

ਪੂਰੀ ਖ਼ਬਰ »

ਨਿਗਮ 'ਤੇ ਵਰੇ੍ਹ ਕਾਂਗਰਸੀ ਕੌ ਾਸਲਰ ਰੋਹਨ

ਜਲੰਧਰ, 6 ਮਈ (ਸ਼ਿਵ)-ਹੁਣ ਤੱਕ ਬਹੁਮਤ ਹੋਣ ਦੇ ਬਾਵਜੂਦ ਸੱਤਾਧਾਰੀ ਕਾਂਗਰਸੀ ਕੌਂਸਲਰ ਵਲੋਂ ਅਫ਼ਸਰਸ਼ਾਹੀ 'ਤੇ ਭੜਾਸ ਕੱਢੀ ਜਾਂਦੀ ਰਹੀ ਹੈ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ ਤੇ ਹੁਣ ਵਾਰਡ ਨੰਬਰ 26 ਦੇ ਕੌਂਸਲਰ ਰੋਹਨ ਸਹਿਗਲ ਨੇ ਵਾਰਡ ਵਿਚ 6 ਮਹੀਨੇ ਤੋਂ ...

ਪੂਰੀ ਖ਼ਬਰ »

ਬਿਨ੍ਹਾਂ ਵਜ੍ਹਾ ਘਰ ਤੋਂ ਬਾਹਰ ਨਿਕਲ ਕੇ ਸਿਹਤ ਸੰਭਾਲ ਕਾਮਿਆਂ ਤੇ ਮੋਹਰਲੀ ਕਤਾਰ ਦੇ ਯੋਧਿਆਂ ਦੀ ਮਿਹਨਤ ਬਰਬਾਦ ਨਾ ਕਰੋ-ਪੁਲਿਸ ਕਮਿਸ਼ਨਰ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਵਾਇਰਸ ਦੀ ਕੜੀ ਨੂੰ ਤੋੜਨ ਲਈ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਗਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਬਿਨਾਂ ਵਜ੍ਹਾ ਘਰ ਤੋਂ ਬਾਹਰ ਨਿਕਲਕੇ ਇੱਧਰ-ਉੱਧਰ ਘੁੰਮ ਕੇ ਸਿਹਤ ਸੰਭਾਲ ਕਾਮਿਆਂ ਅਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਨੇ ਵਿਦਿਆਰਥੀਆਂ ਨੂੰ ਟਾਈਮ ਮੈਨੇਜਮੈਂਟ ਬਾਰੇ ਕੀਤਾ ਜਾਗਰੂਕ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨੇ ਵਿਦਿਆਰਥੀਆਂ ਨੂੰ ਇਸ ਸਮੇਂ ਵਿਚ ਘਰਾਂ ਵਿਚ ਰਹਿ ਕੇ ਸਮਾਂ ਦਾ ਸਹੀ ਉਪਯੋਗ ਕਰਣ ਦੇ ਬਾਰੇ ਵਿਚ ਦੱਸਣ ਲਈ ਟਾਈਮ ਮੈਨੇਜਮੈਂਟ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਪਿ੍ੰਸੀਪਲ ...

ਪੂਰੀ ਖ਼ਬਰ »

ਦਿੱਲੀ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਟੈਕਸੀ ਚਾਲਕਾਂ ਦੀ ਆਰਥਿਕ ਮਦਦ ਨੂੰ ਅੱਗੇ ਆਵੇ-ਟੈਕਸੀ ਯੂਨੀਅਨ

ਜਲੰਧਰ ਛਾਉਣੀ, 6 ਮਈ (ਪਵਨ ਖਰਬੰਦਾ)-ਜਲੰਧਰ ਕੈਂਟ ਦੇ ਦੁਸਹਿਰਾ ਮੈਦਾਨ ਵਿਖੇ ਅੱਜ ਵੱਡੀ ਗਿਣਤੀ 'ਚ ਇੱਕਠੇ ਹੋਏ ਸਮੂਹ ਟੈਕਸੀ ਯੂਨੀਅਨਾਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਕੋਵਿਡ-19 ਦੀ ਦੂਸਰੀ ਲਹਿਰ ਦੌਰਾਨ ਸਰਕਾਰ ਟੈਕਸੀ ...

ਪੂਰੀ ਖ਼ਬਰ »

ਕੇ.ਐਮ.ਵੀ. ਵਲੋਂ ਸਾਲਿਡ ਵੇਸਟ ਮੈਨੇਜਮੈਂਟ ਵਿਸ਼ੇ 'ਤੇ ਆਨਲਾਈਨ ਵਰਕਸ਼ਾਪ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕੈਮਿਸਟਰੀ ਵਲੋਂ ਡੀ.ਬੀ.ਟੀ. ਸਟਾਰ ਕਾਲਜ ਸਕੀਮ ਦੇ ਅੰਤਰਗਤ ਸਾਲਿਡ ਵੇਸਟ ਮੈਨੇਜਮੈਂਟ ਵਿਸ਼ੇ 'ਤੇ ਇਕ ਰੋਜ਼ਾ ...

ਪੂਰੀ ਖ਼ਬਰ »

ਫੜ੍ਹੀ ਖੋਖਾ ਯੂਨੀਅਨ ਨੇ ਕੀਤੀ ਵਿੱਤੀ ਮਦਦ ਦੀ ਮੰਗ

ਫੜ੍ਹੀ ਖੋਖਾ ਯੂਨੀਅਨ ਨੇ ਕੀਤੀ ਵਿੱਤੀ ਮਦਦ ਦੀ ਮੰਗ ਜਲੰਧਰ, 6 ਮਈ (ਸ਼ਿਵ)-ਰੇਹੜੀ ਫੜ੍ਹੀ ਖੋਖਾ ਯੂਨੀਅਨ ਦੇ ਪ੍ਰਧਾਨ ਬਲਵੰਤ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਇਸ ਮਹਾਂਮਾਰੀ ਵਿਚ ਵਿੱਤੀ ਮਦਦ ਦੇਣ ਦੀ ਮੰਗ ਕੀਤੀ ਹੈ | ਯੂਨੀਅਨ ਦਾ ਕਹਿਣਾ ਸੀ ਕਿ ਇਸ ਮਹਾਂਮਾਰੀ ਵਿਚ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਦੇ ਵਸਨੀਕ ਚੋਰੀ ਤੇ ਲੁੱਟਖੋਹ ਦੀਆਂ ਵਾਰਦਾਤਾਂ ਤੋਂ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 6 ਮਈ (ਨਰਿੰਦਰ ਲਾਗੂ)-ਸੂਰੀਆ ਇਨਕਲੇਵ ਦੇ ਵਸਨੀਕਾਂ ਵਲੋਂ ਫੈਡਰੇਸ਼ਨ ਰੈਜ਼ੀਡੈਂਟਸ ਵੈੱਲਫ਼ੇਅਰ ਸੁਸਾਇਟੀਆਂ ਦੇ ਪ੍ਰਧਾਨ ਰਾਜਨ ਗੁਪਤਾ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ, ਜਿਸ ਵਿਚ ਇਕੱਠੇ ਹੋਏ ਲੋਕਾਂ ਵਲੋਂ ਉਕਤ ਖੇਤਰ ਅਤੇ ਇਸ ਦੇ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ, ਸਾਥੀ ਨੇ ਫ਼ਰਾਰ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਰ ਕਰ ਲਿਆ ਹੈ, ਜਦਕਿ ਪੁਲਿਸ ਕਾਰਵਾਈ ਦੌਰਾਨ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ, ਸਾਥੀ ਨੇ ਫ਼ਰਾਰ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਰ ਕਰ ਲਿਆ ਹੈ, ਜਦਕਿ ਪੁਲਿਸ ਕਾਰਵਾਈ ਦੌਰਾਨ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਵੀ ਕੋਰੋਨਾ ਨਿਯਮਾਂ ਦੀਆਂ ਉੱਡ ਰਹੀਆਂ ਨੇ ਧੱਜੀਆਂ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਤਾਲਾਬੰਦੀ ਦੌਰਾਨ ਪ੍ਰਸ਼ਾਲਨ ਵਲੋਂ ਜ਼ਰੂਰੀ ਵਸਤੂਆਂ ਦੀ ਖਰੀਦਦਾਰੀ ਦੀ ਛੋਟ ਦਿੱਤੀ ਗਈ ਹੈ, ਜਿਸ ਦੇ ਨਾਲ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕਿਸੇ ਵਿਅਕਤੀ ਨੇ ਖਰੀਦਦਾਰੀ ਕਰਨ ਜਾਣਾ ਹੈ, ਜਾਂ ਆਪਣੀ ਦੁਕਾਨ 'ਚ ਕੋਈ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਦਾ ਵਿਦਿਆਰਥੀ ਚੇਤਨ 'ਸਹੋਦਿਆ ਇੰਟਰ ਸਕੂਲ' ਮੁਕਾਬਲੇ 'ਚ ਅੱਵਲ

ਜਲੰਧਰ, 6 ਮਈ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਦੇ ਪਿ੍ੰਸੀਪਲ ਨੀਰੂ ਨਈਅਰ ਨੇ ਦੱਸਿਆ ਕਿ ਸ਼ਿਵ ਜਯੋਤੀ ਪਬਲਿਕ ਸਕੂਲ ਦੇ 12ਵੀਂ ਕਲਾਸ ਦੇ ਵਿਦਿਆਰਥੀ ਚੇਤਨ ਸ਼ਰਮਾ ਨੇ 'ਜਲੰਧਰ ਸਹੋਦਿਆ ਇੰਟਰ ਸਕੂਲ' ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ...

ਪੂਰੀ ਖ਼ਬਰ »

ਲੁਧਿਆਣਾ 'ਚ ਬਿਜਲੀ ਚੋਰੀ ਮਾਮਲੇ 'ਚ 4 ਮੁਲਾਜ਼ਮ ਮੁਅੱਤਲ

ਜਲੰਧਰ, 6 ਮਈ (ਸ਼ਿਵ)-ਬਿਜਲੀ ਚੋਰਾਂ ਖ਼ਿਲਾਫ਼ ਤਾਂ ਪਾਵਰਕਾਮ ਵਲੋਂ ਕਾਰਵਾਈ ਕੀਤੀ ਜਾਂਦੀ ਹੈ ਪਰ ਲੁਧਿਆਣਾ ਵਿਚ ਹੋਈ ਬਿਜਲੀ ਚੋਰੀ ਦੇ ਮਾਮਲੇ ਵਿਚ ਚੇਅਰਮੈਨ ਏ. ਵੇਣੂਪ੍ਰਸਾਦ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਜੇ. ਈ. ਸਮੇਤ 3 ਲਾਈਨਮੈਨਾਂ ਨੂੰ ਮੁਅੱਤਲ ਕਰ ਦਿੱਤਾ ਹੈ | ...

ਪੂਰੀ ਖ਼ਬਰ »

85 ਫ਼ੀਸਦੀ ਕਣਕ ਦੀ ਚੁਕਾਈ ਕਰ ਕੇ ਜਲੰਧਰ ਸੂਬੇ ਭਰ 'ਚ ਮੋਹਰੀ-ਘਨਸ਼ਿਆਮ ਥੋਰੀ

ਜਲੰਧਰ 6 ਮਈ (ਹਰਵਿੰਦਰ ਸਿੰਘ ਫੁੱਲ )-ਜ਼ਿਲ੍ਹੇ ਵਿੱਚ ਖ਼ਰੀਦੀ ਗਈ ਕਣਕ 'ਚੋਂ 85 ਫੀਸਦੀ ਦੀ ਚੁਕਾਈ ਕਰਨ ਅਤੇ 1000 ਕਰੋੜ ਦੀ ਕਿਸਾਨਾਂ ਨੂੰ ਅਦਾਇਗੀ ਕਰਕੇ ਜਲੰਧਰ ਸੂਬੇ ਭਰ 'ਚੋਂ ਮੋਹਰੀ ਜ਼ਿਲ੍ਹਾ ਬਣ ਕੇ ਉਭਰਿਆ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਖਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ | ਵਰਦੀ ਖਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ ਜੋ ਸਮੱਰਥ ਅਧਿਕਾਰੀ ਵਲੋਂ, ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ-ਤਸਦੀਕ ਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ, ਨਾਂਅ, ਪਤਾ, ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ 'ਤੇ ਦਰਜ ਕਰੇਗਾ ਅਤੇ ਇਸ ਰਜਿਸਟਰ ਨੂੰ ਦੋ ਮਹੀਨਿਆਂ 'ਚ ਇਕ ਵਾਰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ 'ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ | ਇਕ ਹੋਰ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ 'ਚ ਹਥਿਆਰ ਚੁੱਕ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਤਰਤਾ ਅਤੇ ਨਾਅਰੇਬਾਜ਼ੀ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ 'ਚ ਵਿਆਹਾਂ-ਸ਼ਾਦੀਆਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ 'ਚ ਪਬਲਿਕ ਦੁਆਰਾ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਹੋਵੇਗੀ ਅਤੇ ਨਾਲ ਹੀ ਉਨ੍ਹਾਂ ਮੈਰਿਜ ਪੈਲੇਸਾਂ/ਦਾਅਵਤ ਹਾਲਾਂ ਦੇ ਮਾਲਕਾਂ ਨੁੰ ਹਦਾਇਤ ਕੀਤੀ ਹੈ ਕਿ ਉਹ ਮੈਰਿਜ ਪੈਲੇਸਾਂ/ਦਾਅਵਤ ਹਾਲਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਜ਼ਿੰਮੇਵਾਰ ਹੋਣਗੇ | ਡਿਪਟੀ ਕਮਿਸਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ | ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ. ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚੇਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ. ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ. ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ 'ਚ ਜਮ੍ਹਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ 'ਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਂਅ, ਮੋਬਾਈਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖਤ ਕਰਵਾਏ ਜਾਣ | ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ 'ਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ 'ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾ ਤੋਂ ਕਰਵਾਈ ਜਾਵੇ | ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ 'ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਨਹੀਂ ਵਜਾ ਸਕੇਗਾ ਅਤੇ ਨਾ ਹੀ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਵਜਾ ਸਕੇਗਾ ਤੇ ਨਾ ਹੀ ਸਾਊਾਡ ਐਂਪਲੀਫਾਇਰ ਦੀ ਵਰਤੋਂ ਕਰ ਸਕੇਗਾ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ | ਇਸ ਤੋਂ ਇਲਾਵਾ ਨਿੱਜੀ ਸਾਊਾਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਸ-ਪੜੋਸ 'ਚ ਸ਼ੋਰ ਦਾ ਪੱਧਰ 7.5 ਡੀ. ਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ | ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ 'ਚ ਹਾਰਨ ਵਜਾਉਣ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਾਊਾਡ ਸਿਸਟਮ ਦਾ ਸਮਾਨ ਜਬਤ ਕਰ ਲਿਆ ਜਾਵੇਗਾ | ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ 'ਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਮਕਾਨ ਮਾਲਕ ਘਰਾਂ 'ਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ. ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ 'ਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ 'ਚ ਜਾਣਕਾਰੀ/ਇਤਲਾਹ ਦਿੱਤੇ ਬਿਨਾਂ ਨਹੀਂ ਰੱਖਣਗੇ | ਇਕ ਹੋਰ ਹੁਕਮ ਰਾਹੀਂ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ 'ਚ ਰੱਖ ਕੇ ਚੱਲਣ 'ਤੇ ਪਾਬੰਦੀ ਲਗਾਈ ਗਈ ਹੈ | ਡਿਪਟੀ ਕਮਿਸ਼ਨਰ ਪੁਲਿਸ ਨੇ ਜਲੰਧਰ ਦੇ ਖੇਤਰ ਅਧੀਨ ਆਉਂਦੇ ਪਿੰਡਾਂ 'ਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਈ ਹਨ | ਉਨ੍ਹਾਂ ਸਾਰੀਆਂ ਪੰਚਾਇਤਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਜਾਰੀ ਆਦੇਸ਼ਾਂ ਅਨੁਸਾਰ ਠੀਕਰੀ ਪਹਿਰੇ ਲਗਾਏ ਜਾਣ ਅਤੇ ਠੀਕਰੀ ਪਹਿਰਾ 'ਤੇ ਤਾਇਨਾਤ ਲੋਕਾਂ ਬਾਰੇ ਸੂਚਨਾ ਸਬੰਧਿਤ ਐਸ.ਐਚ.ਓ. ਨੂੰ ਮੁਹੱਈਆ ਕਰਵਾਈ ਜਾਵੇ | ਡਿਪਟੀ ਕਮਿਸ਼ਨਰ ਪੁਲਿਸ ਨੇ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ 'ਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਕਿਆਂ ਦੇ ਪੈਕਟਾਂ ਉਪਰ ਅਵਾਜ਼ ਦਾ ਲੈਬਲ (ਡੈਸੀਬਲ ਵਿਚ) ਪਿ੍ੰਟ ਹੋਣਾ ਲਾਜ਼ਮੀ ਹੈ | ਉਪਰੋਕਤ ਇਹ ਸਾਰੇ ਹੁਕਮ 7-5-2021 ਤੋਂ 6-7-2021 ਤੱਕ ਲਾਗੂ ਰਹਿਣਗੇ |

ਖ਼ਬਰ ਸ਼ੇਅਰ ਕਰੋ

 

ਚੰਨਪ੍ਰੀਤ ਯਾਦਗਾਰੀ ਚੈਰੀਟੇਬਲ ਹਸਪਤਾਲ ਵਿਖੇ 12 ਤੋਂ ਸ਼ੁਰੂ ਹੋਵੇਗਾ ਕੋਰੋਨਾ ਕੇਅਰ ਸੈਂਟਰ

ਜਲੰਧਰ, 6 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਚੱਲ ਰਹੇ ਚੰਨਪ੍ਰੀਤ ਯਾਦਗਾਰੀ ਚੈਰੀਟੇਬਲ ਹਸਪਤਾਲ ਵਿਖੇ ਐਲ-1 ਤੱਕ ਦੇ ਕੋਰੋਨਾ ਮਰੀਜ਼ਾਂ ਲਈ 12 ਮਈ ਦਿਨ ਬੁੱਧਵਾਰ ਤੋਂ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਹੋਣ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX