ਤਾਜਾ ਖ਼ਬਰਾਂ


ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  6 minutes ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  13 minutes ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਯਾਦਗਾਰ ਦੇ ਫ਼ੰਡਾਂ ਨਾਲ ਡਾ. ਹਮਦਰਦ ਦਾ ਕੋਈ ਲੈਣਾ ਦੇਣਾ ਨਹੀਂ - ਡਾ. ਨਿੱਜਰ
. . .  18 minutes ago
ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕਰਤਾਰਪੁਰ ਵਿਖੇ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ’ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ....
ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ: ਮਾਮਲਾ ਸ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਦਾ
. . .  4 minutes ago
ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ...
ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  39 minutes ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ....
ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
. . .  about 1 hour ago
ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ....
ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ
. . .  about 1 hour ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ
. . .  about 1 hour ago
ਕੈਲਗਰੀ, 29 ਮਈ (ਜਸਜੀਤ ਸਿੰਘ ਧਾਮੀ)- ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਹਾਲ ਵਿਖੇ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ....
ਇਸਰੋ ਨੇ ਲਾਂਚ ਕੀਤਾ ਉਪਗ੍ਰਹਿ ਐਨ.ਵੀ.ਐਸ-01
. . .  about 1 hour ago
ਅਮਰਾਵਤੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਨੇ ਸ਼੍ਰੀਹਰੀਕੋਟਾ ਤੋਂ ਆਪਣੇ ਉੱਨਤ ਨੇਵੀਗੇਸ਼ਨ ਉਪਗ੍ਰਹਿ ਐਨ.ਵੀ.ਐਸ-01 ਨੂੰ ਸਫ਼ਲਤਾਪੂਰਵਕ ਲਾਂਚ ਕਰ ਦਿੱਤਾ। ਇਹ ਲਾਂਚਿੰਗ ਸ਼੍ਰੀਹਰੀਕੋਟਾ ਸਥਿਤ....
ਯਾਸੀਨ ਮਲਿਕ ਸੰਬੰਧੀ ਐਨ.ਆਈ.ਏ. ਦੀ ਅਪੀਲ ’ਤੇ ਅੱਜ ਸੁਣਵਾਈ ਕਰੇਗੀ ਦਿੱਲੀ ਹਾਈਕੋਰਟ
. . .  about 2 hours ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਐਨ.ਆਈ. ਏ. ਨੇ ਦਿੱਲੀ ਹਾਈ ਕੋਰਟ ਅੱਗੇ ਅਪੀਲ ਕੀਤੀ ਹੈ। ਉਸ ਨੇ....
ਮੱਧ ਪ੍ਰਦੇਸ਼: ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ
. . .  about 2 hours ago
ਭੋਪਾਲ, 29 ਮਈ- ਮੱਧ ਪ੍ਰਦੇਸ਼ ਦੇ ਭਿਡ ਵਿਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ....
ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  about 2 hours ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  about 3 hours ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 3 hours ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 4 hours ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 4 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 4 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 5 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 5 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 5 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਸੰਗਰੂਰ

ਮਹਾਂਮਾਰੀ ਦੇ ਟਾਕਰੇ ਲਈ ਸੂਬਾਈ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ 'ਤੇ ਕਾਂਗਰਸ ਨੇ ਕਮੇਟੀਆਂ ਦਾ ਕੀਤਾ ਗਠਨ - ਬੀਰ ਕਲਾਂ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਆਲ ਇੰਡੀਆਂ ਕਾਂਗਰਸ ਦੇ ਪ੍ਰਧਾਨ ਸ੍ਰੀ ਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਮੁੱਦਾ ਪੌਣੇ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਚਾਰ ਗੇਟਾਂ ਦਾ

ਸੰਗਰੂਰ, 7 ਮਈ (ਧੀਰਜ ਪਸ਼ੌਰੀਆ) - ਵਿਰਾਸਤੀ ਸ਼ਹਿਰ ਸੰਗਰੂਰ ਦੇ ਚਾਰ ਰਸਤਿਆਂ 'ਤੇ ਲੋਕ ਨਿਰਮਾਣ ਵਿਭਾਗ ਵਲੋਂ ਬਣਾਏ ਜਾ ਰਹੇ ਚਾਰ ਗੇਟਾਂ ਜਿਨ੍ਹਾਂ ਉੱਤੇ ਪੌਣੇ ਤਿੰਨ ਕਰੋੜ ਰੁਪਏ ਖ਼ਰਚ ਹੋ ਰਹੇ ਹਨ ਦਾ ਮੁੱਦਾ ਲਗਾਤਾਰ ਗਰਮਾ ਰਿਹਾ ਹੈ | ਜਿਥੇ ਸਰਕਾਰੀ ਪੱਖ ਵਲੋਂ ...

ਪੂਰੀ ਖ਼ਬਰ »

ਵਪਾਰੀਆਂ ਦੀਆਂ ਮੰਗਾਂ ਨੂੰ ਲੈ ਕੇ 'ਆਪ' ਨੇ ਦਿੱਤਾ ਮੰਗ ਪੱਤਰ

ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ) - ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਡਾ: ਗੁਨਿੰਦਰਜੀਤ ਸਿੰਘ ਜਵੰਧਾ ਉਪ ਚੇਅਰਮੈਨ ਆਮ ਆਦਮੀ ਪਾਰਟੀ ਪੰਜਾਬ (ਟਰੇਡ ਵਿੰਗ) ਤੇ ਸੰਦੀਪ ਸਿੰਗਲਾ ਸੀਨੀਅਰ ਆਗੂ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਜ਼ਰੂਰੀ ਵਸਤੂਆਂ ਤੇ ਸੇਵਾਵਾਂ ਨੂੰ ਦਿੱਤੀ ਕਰਫਿਊ ਤੋਂ ਛੋਟ ਤੇ ਨਿਰਧਾਰਿਤ ਕੀਤੀ ਸਮਾਂ ਸਾਰਣੀ

ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ)- ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕੋਵਿਡ 19 ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲਾ ਸੰਗਰੂਰ ਅੰਦਰ ਦੁਕਾਨਾਂ ਤੇ ਹੋਰਨਾਂ ਕਾਰੋਬਾਰਾਂ ਦੇ ਖੁੱਲਣ ਦੇ ਸਮੇਂ ਸੰਬੰਧੀ ਨਵੇਂ ...

ਪੂਰੀ ਖ਼ਬਰ »

ਅਮਨ ਸਿੱਖਣ 'ਦਲਿਤ ਵੈੱਲਫੇਅਰ ਸੰਗਠਨ ਪੰਜਾਬ' ਦੇ ਸੂਬਾ ਸਕੱਤਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਭੁੱਲਰ, ਧਾਲੀਵਾਲ) - ਸੂਬੇ ਦੇ ਦਲਿਤ ਸਮਾਜ ਨੂੰ ਇਕਜੁੱਟ ਕਰਨ, ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਦੇ ਸਥਾਈ ਹੱਲ, ਦਲਿਤਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਗਠਿਤ ਕੀਤੀ ਗਈ ਸਮਾਜਿਕ ...

ਪੂਰੀ ਖ਼ਬਰ »

ਫ਼ਲਸਤੀਨੀਆਂ ਉੱਪਰ ਹੋ ਰਹੇ ਜ਼ੁਲਮਾਂ ਖ਼ਿਲਾਫ਼ ਤੇ ਮੁਸਲਮਾਨਾਂ ਦੇ ਕਿਬਲੇ-ਏ-ਅੱਵਲ ਦੀ ਆਜ਼ਾਦੀ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ

ਮਲੇਰਕੋਟਲਾ, 7 ਮਈ (ਕੁਠਾਲਾ/ਪਾਰਸ ਜੈਨ) - ਆਲ ਇੰਡੀਆ ਸ਼ੀਆ ਫਾਊਾਡੇਸ਼ਨ ਪੰਜਾਬ ਦੇ ਸਕੱਤਰ ਸ਼ਬੀਰ ਹੁਸ਼ੈਨ ਦੀ ਅਗਵਾਈ ਹੇਠ ਮੁਸਲਮਾਨਾਂ ਦੇ ਇਕ ਵਫ਼ਦ ਨੇ ਫ਼ਲਸਤੀਨੀਆਂ ਉੱਪਰ ਕੀਤੇ ਜਾ ਰਹੇ ਜੁਲਮਾਂ ਖ਼ਿਲਾਫ਼ ਅਤੇ ਇਜਰਾਈਲ ਦੇ ਕਬਜ਼ੇ ਹੇਠ ਪਵਿੱਤਰ ਸ਼ਹਿਰ ਯੈਰੂਸਲਮ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ 296 ਕੋਰੋਨਾ ਨਵੇਂ ਮਾਮਲੇ , 32 ਸਾਲਾ ਵਿਅਕਤੀ ਸਮੇਤ 15 ਕੋਰੋਨਾ ਮਰੀਜ਼ਾਂ ਦੀ ਮੌਤ

ਸੰਗਰੂਰ, 7 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਪ੍ਰਕੋਪ ਦਿਨ ਬ ਦਿਨ ਵੱਧ ਰਿਹਾ ਹੈ, ਅੱਜ ਇਕੋਂ ਦਿਨ 15 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਮੌਤਾਂ ਦੀ ਗਿਣਤੀ ਵੱਧ ਕੇ 428 ਹੋ ਗਈ ਹੈ | ਅੱਜ ਹੋਈਆਂ ਮੌਤਾਂ ਵਿਚ ਇਕ 32 ਸਾਲ ਦੀ ਉਮਰ ...

ਪੂਰੀ ਖ਼ਬਰ »

ਕੋਰੋਨਾ ਹਾਲਾਤ ਦੇ ਮੱਦੇਨਜ਼ਰ ਸੰਗਰੂਰ ਪੀ. ਜੀ. ਆਈ. ਸੈਟੇਲਾਈਟ ਸੈਂਟਰ ਫ਼ੌਰੀ ਸ਼ੁਰੂ ਕਰੇ ਕੇਂਦਰ-ਵਿਧਾਇਕ ਪਰਮਿੰਦਰ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਦੇਸ਼ ਸਮੇਤ ਪੰਜਾਬ 'ਚ ਕੋਰੋਨਾ ਮਹਾਂਮਾਰੀ ਕਾਰਨ ਵਿਗੜ ਰਹੇ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲਹਿਰਾਗਾਗਾ ਦੇ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਸੰਗਰੂਰ 'ਚ ਬਣੇ ਪੀ. ਜੀ. ...

ਪੂਰੀ ਖ਼ਬਰ »

ਦੁਕਾਨਾਂ ਦਾ ਸਮਾਂ ਨਿਰਧਾਰਿਤ ਕਰਵਾਉਣ ਲਈ ਵਪਾਰੀਆਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਰਾਜ ਟਰੇਡਰਜ਼ ਦੇ ਉੱਪ ਚੇਅਰਮੈਨ ਅਤੇ ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਅਮਰਜੀਤ ਸਿੰਘ ਟੀਟੂ ਨੇ ਵਪਾਰੀਆਂ ਦੇ ਇਕ ਵਫ਼ਦ ਨੰੂ ਲੈ ਕੇ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐਸ.ਡੀ.ਐਮ. ਸੰਗਰੂਰ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਦਾਮਨ ਥਿੰਦ ਬਾਜਵਾ ਕੋਰੋਨਾ ਮਹਾਂਮਾਰੀ 'ਚ ਫਿਰ ਆਈ ਲੋਕਾਂ ਦੀ ਮਦਦ ਲਈ ਅੱਗੇ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਸੱਗੂ, ਭੁੱਲਰ, ਧਾਲੀਵਾਲ) - ਪੂਰੇ ਭਾਰਤ ਵਿਚ ਜਿੱਥੇ ਕੋਰੋਨਾ ਮਹਾਂਮਾਰੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉੱਥੇ ਹੀ ਕਈ ਸਮਾਜ ਸੇਵੀ ਜਥੇਬੰਦੀਆਂ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ | ਸੁਨਾਮ ਵਿਖੇ ਫਿਰ ਤੋਂ ਇੱਕ ਵਾਰ ਕਾਂਗਰਸ ...

ਪੂਰੀ ਖ਼ਬਰ »

ਪਿੰਡ ਗਾਗਾ 'ਚ ਦੋ ਸਕੇ ਭਰਾਵਾਂ ਦੀ ਮੌਤ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ) - ਨੇੜਲੇ ਪਿੰਡ ਗਾਗਾ ਵਿਖੇ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪਿੰਡ ਦੇ ਵਸਨੀਕ ਅਕਾਲੀ ਆਗੂ ਡੈਮੋਕ੍ਰੇਟਿਕ ਦੇ ਜਥੇਦਾਰ ਪ੍ਰਗਟ ਸਿੰਘ ਗਾਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਿਰੰਜਣ ਸਿੰਘ ਤੇ ਅਜੈਬ ਸਿੰਘ ...

ਪੂਰੀ ਖ਼ਬਰ »

ਵਿਦਾਇਗੀ ਸਮੇਂ ਵਿਸ਼ੇਸ਼ ਸਨਮਾਨ

ਛਾਜਲੀ, 7 ਮਈ (ਕੁਲਵਿੰਦਰ ਸਿੰਘ ਰਿੰਕਾ) - ਸਰਕਾਰੀ ਹਾਈ ਸਕੂਲ ਛਾਜਲਾ ਵਿਖੇ ਬੇਦਾਗ਼ ਸੇਵਾ ਕਰਨ ਸਮੇਂ ਸ੍ਰੀ ਰਣਜੀਤ ਸਿੰਘ ਅ/ਕ ਟੀਚਰ ਨੂੰ ਸਨਮਾਨ ਸਕੂਲ ਸਟਾਫ਼ ਅਤੇ ਪਿੰਡ ਦੇ ਮੋਹਤਬਰ ਸੱਜਣਾਂ ਨੇ ਕੀਤਾ | ਇਸ ਮੌਕੇ ਮੁੱਖ ਅਧਿਆਪਕ ਭੁਪਾਲ ਸਿੰਘ ਚੰਨ, ਜਥੇਦਾਰ ਹਰੀਨੰਦ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਕੀਤਾ ਫ਼ੰਡ ਦਾ ਹਿਸਾਬ

ਜਖੇਪਲ, 7 ਮਈ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਚਾਓੁਬਾਸ ਵਲੋਂ ਸ੍ਰੀ ਗੁਰਦੁਆਰਾ ਸਾਹਿਬ ਧਰਮਾਪੱਤੀ ਵਿਖੇ ਫ਼ੰਡ ਦਾ ਹਿਸਾਬ ਕੀਤਾ ਗਿਆ | ਸੈਕਟਰੀ ਸੁਖਦੇਵ ਸਿੰਘ ਨੇ ਫ਼ੰਡ ਦਾ ਹਿਸਾਬ ਲੋਕਾਂ ਨੂੰ ਪੜ੍ਹ ਕੇ ਸੁਣਾਇਆ ਅਤੇ ਕਿਹਾ ਕਿ ਫ਼ੰਡ ਦੇ ਹਿਸਾਬ ਦੇ ਪੋਸਟਰ ਛਪਵਾ ਰੱਖੇ ਹਨ ਅਤੇ ਪਿੰਡ ਦੀਆਂ ਸੱਥਾਂ 'ਚ ਲਗਵਾ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਨਵਾਂ ਫ਼ੰਡ ਇਕੱਠਾ ਕਰਨ ਦੀ ਸ਼ੁਰੂਆਤ 100 ਰੁਪਏ ਪ੍ਰਤੀ ਕਿੱਲੇ ਦੇ ਹਿਸਾਬ ਨਾਲ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਦਿਲ ਖੋਲ੍ਹ ਕੇ ਫ਼ੰਡ ਦੇਣ ਦੀ ਅਪੀਲ ਵੀ ਕੀਤੀ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਸੈਕਟਰੀ ਸੁਖਦੇਵ ਸਿੰਘ, ਖ਼ਜ਼ਾਨਚੀ ਹਰਭਜਨ ਸਿੰਘ, ਸੁਰਜੀਤ ਸਿੰਘ ਭੋਲਾ, ਮੇਲਾ ਸਿੰਘ, ਨਛੱਤਰ ਸਿੰਘ, ਮੱਘਰ ਸਿੰਘ, ਚੂਹੜ ਸਿੰਘ, ਮਲਕੀਤ ਸਿੰਘ ਭੋਲਾ, ਲਾਭ ਸਿੰਘ, ਜਗਰੂਪ ਸਿੰਘ, ਮਹਿੰਦਰ ਸਿੰਘ, ਲੀਲੂ ਸਿੰਘ, ਗੁਰਜੰਟ ਸਿੰਘ, ਨਿੱਕਾ ਸਿੰਘ, ਅਜੈਬ ਸਿੰਘ, ਦਰਸ਼ਨ ਸਿੰਘ ਤੇ ਜਰਨੈਲ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੰਘਰਸ਼ ਦੌਰਾਨ ਕਿਸਾਨ ਬੀਬੀਆਂ ਦੇ ਖੇਡ ਮੁਕਾਬਲੇ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਧਾਲੀਵਾਲ, ਭੁੱਲਰ) - ਜਿੱਥੇ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਸੰਯੁਕਤ ਮੋਰਚਾ ਦੀ ਅਗਵਾਈ ਵਿਚ ਕਿਸਾਨ ਜਥੇਬੰਦੀਆਂ ਦਿੱਲੀ ਦੇ ਬਾਰਡਰਾਂ 'ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨਿਆਂ ਦੌਰਾਨ ਅੱਜ ਸੰਗਰੂਰ ਦੇ ਬਾਜ਼ਾਰ ਖੁਲ੍ਹਵਾਉਣ ਲਈ ਉਲੀਕੀ ਵਿਉਂਤਬੰਦੀ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਇਨ੍ਹਾਂ ਧਰਨਿਆਂ ਦੌਰਾਨ ਭਲਕੇ 8 ਮਈ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਾਂ ਖੋਲ੍ਹਣ ਦੀ ...

ਪੂਰੀ ਖ਼ਬਰ »

ਅੱਜ ਕਿਸਾਨ ਸਰਕਾਰੀ ਲਾਕਡਾਊਨ ਦਾ ਵਿਰੋਧ ਕਰ ਕੇ ਦੁਕਾਨਾਂ ਖੁਲਵਾਉਣਗੇ - ਤੋਲਾਵਾਲ

ਚੀਮਾ ਮੰਡੀ, 7 ਮਈ (ਦਲਜੀਤ ਸਿੰਘ ਮੱਕੜ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਜਥੇਬੰਦੀ ਵਲੋਂ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਨਿਯਮਾਂ ਤਹਿਤ ਲਾਏ ਸੂਬੇ ਵਿਚ ਨੂੰ ...

ਪੂਰੀ ਖ਼ਬਰ »

ਕਰੋਨਾ ਮਹਾਂਮਾਰੀ ਤੋਂ ਬਚਣ ਲਈ ਟੀਕਾਕਰਨ ਬਹੁਤ ਜ਼ਰੂਰੀ - ਟੀਟੂ

ਸੰਗਰੂਰ, 7 ਮਈ (ਚੌਧਰੀ ਨੰਦ ਲਾਲ ਗਾਂਧੀ) - ਕਰੋਨਾ ਮਹਾਂਮਾਰੀ ਤੋਂ ਬਚਣ ਲਈ ਹਰ ਇੱਕ ਵਿਅਕਤੀ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਨਾਂ ਗੱਲਾਂ ਦਾ ਪ੍ਰਗਟਾਵਾ ਸਰਦਾਰ ...

ਪੂਰੀ ਖ਼ਬਰ »

ਮਿਸਤਰੀ ਜਰਨੈਲ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ

ਲੌਂਗੋਵਾਲ, 7 ਮਈ (ਵਿਨੋਦ, ਖੰਨਾ) - ਚੀਮਾਂ ਮੰਡੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਜਸਵਿੰਦਰ ਸਿੰਘ ਸ਼ੇਰੋਂ ਅਤੇ ਗੁਰਪ੍ਰੀਤ ਸਿੰਘ ਦੇ ਪਿਤਾ ਮਿਸਤਰੀ ਜਰਨੈਲ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਕੋਰੋਨਾ ਸੰਬੰਧੀ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਰਿਹਾਇਸ਼ੀ ਖੇਤਰ 'ਚ ਗੰਦੇ ਪਾਣੀ ਦਾ ਟੋਭਾ ਪਿੰਡ ਦੇ ਲੋਕਾਂ ਲਈ ਬਣਿਆ ਸਰਾਪ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪਿੰਡ ਚੋਟੀਆਂ ਵਿਖੇ ਰਿਹਾਇਸ਼ੀ ਖੇਤਰ ਵਿਚ ਬਣਿਆ ਟੋਭੇ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲਹਿਰਾਗਾਗਾ-ਜਾਖਲ ਮੁੱਖ ਮਾਰਗ 'ਤੇ ਸਥਿਤ ਇਸ ਟੋਭੇ ਦੇ ਆਲੇ-ਦੁਆਲੇ ਲੋਕਾਂ ਨੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ 'ਤੇ ਨਾਲ ਖੜ੍ਹਨ ਦਾ ਕੀਤਾ ਵਾਅਦਾ

ਭਵਾਨੀਗੜ੍ਹ, 7 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੀਤੇ ਲਾਕਡਾਊਨ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੁਕਾਨਦਾਰਾਂ ਨੂੰ ਸਮਰਥਨ ਦਿੰਦਿਆਂ 8 ਮਈ ਨੂੰ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦਿੱਲੀ ਵਾਂਗ ਕੈਪਟਨ ਸਰਕਾਰ ਵੀ ਗ਼ਰੀਬ ਲੋਕਾਂ ਦੀ ਕਰੇ ਆਰਥਿਕ ਮਦਦ - ਈਲਵਾਲ

ਸੰਗਰੂਰ, 7 ਮਈ (ਧੀਰਜ ਪਸ਼ੌਰੀਆ) - ਤਾਲਾਬੰਦੀ ਦੌਰਾਨ ਕੈਪਟਨ ਸਰਕਾਰ ਵੀ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਗਰੀਬ ਲੋਕਾਂ ਦੀ ਆਰਥਿਕ ਮਦਦ ਕਰੇ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਫ਼ੀ ਤੇਜ਼ੀ ਨਾਲ ਫੈਲਦੀ ਜਾ ਰਹੀ - ਡਾ. ਮਾਨ

ਮਾਲੇਰਕੋਟਲਾ, 7 ਮਈ (ਮੁਹੰਮਦ ਹਨੀਫ਼ ਥਿੰਦ) - ਸਰਕਾਰ ਵਲੋਂ ਚਲਾਈ ਗਈ ਮੁਹਿੰਮ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਹੋਮਿਓਪੈਥਿਕ ਵਿਭਾਗ ਦੇ ਡਾਇਰੈਕਟਰ ਡਾ. ਬਲਿਹਾਰ ਸਿੰਘ ਰੰਗੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰੀਤੀ ਮਹੰਤ ਨੇ ਲੋੜਵੰਦ ਪਰਿਵਾਰ ਦੀ ਕੀਤੀ ਸਹਾਇਤਾ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਮਾਜ ਸੇਵੀ ਪ੍ਰੀਤੀ ਮਹੰਤ ਵਲੋਂ ਸਮਾਜ ਸੇਵੀ ਕਾਰਜਾਂ ਦੀ ਵਿੱਢੀ ਲੜੀ ਤਹਿਤ ਅਜੀਤ ਨਗਰ ਸੰਗਰੂਰ ਦੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਮੌਕੇ ਆਰਥਿਕ ਅਤੇ ਮਾਲੀ ਮਦਦ ਕੀਤੀ ਗਈ | ਅਜੀਤ ਨਗਰ ਸੰਗਰੂਰ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜਮਾਂ ਨੰੂ ਹਰਿਆਣਾ ਪੈਟਰਨ 'ਤੇ ਮਿਲੇ ਪੂਰਾ ਸਕੇਲ - ਕਾਲੜਾ

ਸੰਗਰੂਰ, 7 ਮਈ (ਚੌਧਰੀ ਨੰਦ ਲਾਲ ਗਾਂਧੀ)-ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸ਼ੁਰੂ ਕੀਤੀ ਹੜਤਾਲ ਬਾਰੇ ਗੱਲ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਕੋਆਰਡੀਨੇਟਰ ਜਤਿੰਦਰ ਕਾਲੜਾ ਨੇ ਕਿਹਾ ਹੈ ਕਿ ਜੇ ਲੋਕਾਂ ਨੇ ਪੰਜਾਬ ਵਿਚ ...

ਪੂਰੀ ਖ਼ਬਰ »

ਵਿਧਾਇਕ ਗੋਲਡੀ ਵਲੋਂ ਸਿਵਲ ਹਸਪਤਾਲ ਨੂੰ ਦੋ ਐਂਬੂਲੈਂਸਾਂ ਭੇਟ

ਧੂਰੀ, 7 ਮਈ (ਸੰਜੇ ਲਹਿਰੀ, ਦੀਪਕ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਲੋਕਾਂ ਲਈ ਲੋੜੀਂਦੀਆਂ ਸਿਹਤ ਸਹੂਲਤਾਂ ਯਕੀਨੀ ਬਨਾਉਣ ਦੇ ਮਕਸਦ ਨਾਲ ਸਿਵਲ ਹਸਪਤਾਲ ਧੂਰੀ ਦੀ ਐਸ.ਐਮ.ਓ. ਡਾ. ਰਿਸ਼ਮਾਂ ਭੌਰਾ ਨੂੰ ਦੋ ਮਿੰਨੀ ਐਂਬੂਲੈਂਸਾਂ ਦੀਆਂ ਚਾਬੀਆਂ ...

ਪੂਰੀ ਖ਼ਬਰ »

ਮੰਜੂ ਹਰਕਿਰਨ ਦਲਿਤ ਵੈੱਲਫੇਅਰ ਸੰਗਠਨ ਵਲੋਂ ਦਲਿਤਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦਾ ਦੋਸ਼

ਮਲੇਰਕੋਟਲਾ, 7 ਮਈ (ਕੁਠਾਲਾ, ਹਨੀਫ਼ ਥਿੰਦ)-ਦਲਿਤ ਵੈੱਲਫੇਅਰ ਸੰਗਠਨ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬੀਬੀ ਮੰਜੂ ਹਰਕਿਰਨ ਨੇ ਕੋਰੋਨਾ ਵਾਇਰਸ ਦੇ ਦੌਰ 'ਚ ਲਾਕਡਾਉਨ ਦੌਰਾਨ ਆਰਥਿਕ ਮੰਦਵਾੜੇ ਦੇ ਝੰਬੇ ਦਲਿਤਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਅੱਜ ਇੱਥੇ ...

ਪੂਰੀ ਖ਼ਬਰ »

ਸਕੂਲ ਦੇ ਕਮਰੇ ਦਾ ਉਦਘਾਟਨ

ਕੌਹਰੀਆਂ, 7 ਮਈ (ਮਾਲਵਿੰਦਰ ਸਿੰਘ ਸਿੱਧੂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡਬੰਨਜਾਰਾ ਕਲਾਂ ਵਿਚ ਨਵੇਂ ਬਣੇ ਕਮਰੇ ਦਾ ਉਦਘਾਟਨ ਸਰਪੰਚ ਕਸ਼ਮੀਰ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਸਕੂਲ ਦੇ ਨਵੀਨੀਕਰਨ ਵਿਚ ਕੋਈ ਕਸਰ ਨਹੀਂ ਛੱਡੀ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਵਹਿੰਦਾ ਬਦਬੂ ਵਾਲਾ ਪਾਣੀ ਫੈਲਾਅ ਰਿਹੈ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ

ਮੰਡਵੀ, 7 ਮਈ (ਪ੍ਰਵੀਨ ਮਦਾਨ) - ਘੱਗਰ ਦਰਿਆ ਹਿਮਾਚਲ ਤੇ ਹਰਿਆਣਾ ਤੋਂ ਪੰਜਾਬ ਵਿਚ ਆਉਂਦਾ ਹੈ, ਬਰਸਾਤ ਦੇ ਦਿਨਾ ਵਿਚ ਜਿੱਥੇ ਇਹ ਦਰਿਆ ਹੜ੍ਹਾਂ ਨਾਲ ਬਰਬਾਦੀ ਕਰਦਾ ਹੈ, ਪੰਜਾਬ-ਹਰਿਆਣਾ ਦੀ ਹਜ਼ਾਰਾਂ ਏਕੜ ਦੀ ਫ਼ਸਲ ਬਰਬਾਦ ਕਰਦਾ ਹੈ | ਹੁਣ ਇਸ ਵਿਚ ਵਗ ਰਿਹਾ ਕਾਲਾ ...

ਪੂਰੀ ਖ਼ਬਰ »

ਪਟਵਾਰੀਆਂ ਦੇ ਦੋ ਦਿਨ ਸਮੂਹਿਕ ਛੁੱਟੀ 'ਤੇ ਜਾਣ ਨਾਲ ਕੰਮ ਕਾਜ ਰਿਹਾ ਠੱਪ

ਸੰਗਰੂਰ, 7 ਮਈ (ਧੀਰਜ ਪਸ਼ੌਰੀਆ) - ਸੂਬਾ ਪੱਧਰੀ ਸੱਦੇ ਮੁਤਾਬਿਕ ਤਹਿਸੀਲ ਸੰਗਰੂਰ ਦੇ ਮਾਲ ਪਟਵਾਰੀ 6 ਅਤੇ 7 ਮਈ ਨੂੰ ਸਮੂਹਿਕ ਛੁੱਟੀ ਉੱਤੇ ਰਹੇ ਜਿਸ ਕਾਰਨ ਪਟਵਾਰ ਦਫ਼ਤਰਾਂ ਵਿਚ ਕੰਮ ਕਾਜ ਬਿਲਕੁਲ ਠੱਪ ਰਿਹਾ ਹੈ | ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ ...

ਪੂਰੀ ਖ਼ਬਰ »

ਪਾਰਟੀ ਦੇ ਹਰ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਾਂਗਾ - ਖਹਿਰਾ

ਸ਼ੇਰਪੁਰ, 7 ਮਈ (ਸੁਰਿੰਦਰ ਚਹਿਲ) - ਯੂਥ ਕਾਂਗਰਸ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਨੀ ਖਹਿਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕੀਤੇ ਹਨ, ਜਿਸ ਕਰ ਕੇ 2022 ਵਿਚ ਮੁੜ ਪੰਜਾਬ ਅੰਦਰ ਕਾਂਗਰਸ ...

ਪੂਰੀ ਖ਼ਬਰ »

ਸੁਮਨਦੀਪ ਕੌਰ ਨੂੰ ਡਿਪਟੀ ਜੇਲ੍ਹ ਸੁਪਰਡੈਂਟ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 7 ਮਈ (ਦਮਦਮੀ) - ਸੰਤ ਅਤਰ ਸਿੰਘ ਫਿਜ਼ੀਕਲ ਅਕੈਡਮੀ ਮਸਤੂਆਣਾ ਸਾਹਿਬ ਦੀ ਵਿਦਿਆਰਥਣ ਸੁਮਨਦੀਪ ਕੌਰ ਰੌਣੀ ਕਲਾਂ ਜਰਗ ਡਿਪਟੀ ਜੇਲ੍ਹ ਸੁਪਰਡੈਂਟ ਦੇ ਅਹੁਦੇ 'ਤੇ ਨਿਯੁਕਤ ਹੋਣ ਦੀ ਖੁਸ਼ੀ ਵਿਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਦੇ ਦਫ਼ਤਰ ਵਿਖੇ ਬੂਟੇ ਲਗਾਏ

ਭਵਾਨੀਗੜ੍ਹ, 7 ਮਈ (ਰਣਧੀਰ ਸਿੰਘ ਫੱਗੂਵਾਲਾ) - ਕੋਰੋਨਾ ਸੰਕਟ ਦੌਰਾਨ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਗਰੀਨ ਫਾਊਾਡੇਸ਼ਨ ਵਲੋਂ ਪੈਨਸ਼ਨਰਜ਼ ਯੂਨੀਅਨ ਦੇ ਦਫ਼ਤਰ ਵਿਖੇ ਬੂਟੇ ਲਗਾਏ | ਇਸ ਮੌਕੇ ਫਾੳਾੂਡੇਸ਼ਨ ਦੇ ਆਗੂ ਮਨਦੀਪ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਤਾਲਾਬੰਦੀ ਖ਼ਿਲਾਫ਼ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਦਿੜ੍ਹਬਾ ਮੰਡੀ, 7 ਮਈ (ਹਰਬੰਸ ਸਿੰਘ ਛਾਜਲੀ) - ਤਾਲਾਬੰਦੀ ਦੇ ਖ਼ਿਲਾਫ਼ ਦਿੜ੍ਹਬਾ ਦੇ ਦੁਕਾਨਦਾਰਾਂ ਨੇ ਤਹਿਸੀਲਦਾਰ ਦਿੜ੍ਹਬਾ ਹਰਮਨਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ | ਦੁਕਾਨਦਾਰ ਜਸਵੀਰ ਸਿੰਘ, ਭਗਵੰਤ ਰਾਏ, ਛਿੰਦਾ ਸਿੰਘ, ਰਾਮਫਲ, ਰਛਪਾਲ ਬਾਂਸਲ, ਗੁਰਜੀਤ ਸਿੰਘ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਬਾਜ਼ਾਰਾਂ ਵਿਚ 1000 ਮਾਸਕ ਵੰਡੇ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਸਰਕਾਰ ਵਲੋਂ ਜਾਰੀ ਕੋਰੋਨਾ ਨੂੰ ਰੋਕਣ ਸੰਬੰਧੀ ਦਿੱਤੀਆਂ ਹਦਾਇਤਾਂ ਸੰਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਵਲੋਂ ਸੰਗਰੂਰ ਦੇ ਬਾਜ਼ਾਰਾਂ ਵਿਚ ਵਿਸ਼ੇਸ਼ ਮੁਹਿੰਮ ਵਿੱਢੀ ਗਈ | ਪਵਨ ...

ਪੂਰੀ ਖ਼ਬਰ »

ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੰੂ ਕੀਤਾ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਰੁਪਿੰਦਰ ਸਿੰਘ ਸੱਗੂ) - ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਸ੍ਰੀ ਨਿਸ਼ਾਨ ਸਿੰਘ ਟੋਨੀ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਆਸ ...

ਪੂਰੀ ਖ਼ਬਰ »

ਸਰਕਾਰ ਹੀ ਕਿਸਾਨਾਂ ਨੂੰ ਕੋਰੋਨਾ ਹਦਾਇਤਾਂ ਤੋੜਨ ਲਈ ਮਜਬੂਰ ਕਰ ਰਹੀ ਹੈ-ਕਿਸਾਨ ਆਗੂ

ਲਹਿਰਾਗਾਗਾ, 7 ਮਈ (ਗਰਗ, ਢੀਂਡਸਾ) - ਕੋਰੋਨਾ ਦੇ ਚੱਲਦਿਆਂ ਮਾਨਯੋਗ ਹਾਈਕੋਰਟ ਚੰਡੀਗੜ੍ਹ ਵਲੋਂ ਜ਼ਮੀਨੀ ਕਬਜ਼ੇ ਲੈਣ, ਜ਼ਮੀਨ ਤੋਂ ਉਠਾਉਣ ਦੀ ਕਿਸੇ ਵੀ ਨਿਆਇਕ ਅਦਾਰੇ ਵਲੋਂ ਕੀਤੇ ਹੁਕਮਾਂ ਉੱਪਰ ਕਾਰਵਾਈ ਕਰਨ ਲਈ 30 ਜੂਨ 2021 ਤੱਕ ਸਾਰੇ ਹੁਕਮ ਮੁਲਤਵੀ ਕੀਤੇ ਗਏ ਹਨ ...

ਪੂਰੀ ਖ਼ਬਰ »

ਗਾਇਕ ਕਿੰਦਾ ਚੀਮਾ ਆਪਣੇ ਨਵੇਂ ਗੀਤ 'ਸੰਘਰਸ਼' ਨਾਲ ਮੁੜ ਚਰਚਾ 'ਚ

ਸੰਦੌੜ, 7 ਮਈ (ਗੁਰਪ੍ਰੀਤ ਸਿੰਘ ਚੀਮਾ) - ਉੱਭਰਦੇ ਪੰਜਾਬੀ ਗਾਇਕ ਅਤੇ ਗੀਤਕਾਰ ਕਿੰਦਾ ਚੀਮਾ ਆਪਣੇ ਨਵੇਂ ਗਾਣੇ 'ਸੰਘਰਸ਼' ਨਾਲ ਮੁੜ ਚਰਚਾ ਵਿਚ ਹੈ | ਕਿੰਦਾ ਚੀਮਾ ਦਾ ਇਹ ਗੀਤ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੈ | ਇਸ ਗੀਤ ਨੂੰ ਕਿੰਦਾ ਚੀਮਾ ਅਤੇ ਗੋਗੀ ਯੂ ਕੇ ਵਲੋਂ ...

ਪੂਰੀ ਖ਼ਬਰ »

ਸੰਗਰੂਰ ਵਿਚ ਚੱਲ ਰਹੀ ਹੈ 'ਨਾ ਘਾਟਾ ਨਾ ਫ਼ਾਇਦਾ' ਦੇ ਆਧਾਰ ਉੱਤੇ ਐਂਬੂਲੈਂਸ ਵੈਨ

ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ) - ਇਕ ਪਾਸੇ ਕੋਰੋਨਾ ਦੇ ਮੌਜੂਦਾ ਮਾਹੌਲ ਵਿਚ ਬਹੁਤ ਸਾਰੇ ਪ੍ਰਾਈਵੇਟ ਐਂਬੂਲੈਂਸਾਂ ਵਾਲੇ ਮੌਕੇ ਦਾ ਨਜਾਇਜ਼ ਫ਼ਾਇਦਾ ਉਠਾਉਂਦੇ ਹੋਏ 10-10 ਗੁਣਾਂ ਵੱਧ ਕਿਰਾਇਆ ਵਸੂਲ ਰਹੇ ਹਨ ਉੱਥੇ ਸੰਗਰੂਰ ਵਿਚ ਇਕ ਸੰਸਥਾ ਦੀ ਚੱਲ ਰਹੀ ...

ਪੂਰੀ ਖ਼ਬਰ »

ਅਵਾਰਾ ਘੁੰਮਦੇ ਪਸ਼ੂਆਂ ਤੋਂ ਪ੍ਰੇਸ਼ਾਨ ਨੇ ਲਹਿਰਾਗਾਗਾ ਦੇ ਲੋਕ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਸ਼ਹਿਰ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਵੱਧ ਰਹੀ ਆਵਾਰਾ ਪਸ਼ੂਆਂ ਦੀ ਗਿਣਤੀ ਤੋਂ ਲੋਕ ਪ੍ਰੇਸ਼ਾਨ ਹਨ | ਪਸ਼ੂਆਂ ਦੀ ਲਗਾਤਾਰ ਵਧ ਰਹੀ ਗਿਣਤੀ ਕਾਰਨ ਹਰ ਰੋਜ਼ ਵਾਪਰ ਰਹੀਆਂ ਸੜਕ ਦੁਰਘਟਨਾਵਾਂ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX