ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  21 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  32 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  34 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  40 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਲੁਧਿਆਣਾ

ਜ਼ਿਲ੍ਹੇ ਦੇ ਸਨਅਤਕਾਰ ਤੇ ਸਨਅਤੀ ਕਾਮੇ ਕੱਲ੍ਹ ਤੱਕ ਬਿਨਾਂ ਕਰਫ਼ਿਊ ਪਾਸ ਦੇ ਸ਼ਨਾਖ਼ਤੀ ਕਾਰਡ ਨਾਲ ਆ ਜਾ ਸਕਣਗੇ

ਲੁਧਿਆਣਾ, 8 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਇਕ ਹੁਕਮ ਜਾਰੀ ਕਰਕੇ ਜ਼ਿਲਾ ਲੁਧਿਆਣਾ ਵਿਚ ਕਾਰਖ਼ਾਨਿਆਂ ਦੇ ਮਾਲਕ ਸਨਅਤਕਾਰਾਂ ਤੇ ਸਨਅਤੀ ਕਾਮਿਆਂ ਨੂੰ 10 ਮਈ ਤੱਕ ਬਿਨਾਂ ਕਿਸੇ ਕਰਫ਼ਿਊ ਪਾਸ ਦੇ ਆਉਣ ਤੇ ਜਾਣ ਦੀ ਖੁੱਲ੍ਹ ਦਿੱਤੀ ਗਈ ਗਈ ਹੈ, 10 ਮਈ ਤੋਂ ਬਾਅਦ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਵਲੋਂ ਕਰਫ਼ਿਊ ਪਾਸ ਜਾਰੀ ਕੀਤਾ ਜਾਵੇਗਾ | ਸ੍ਰੀ ਸ਼ਰਮਾ ਨੇ ਕਿਹਾ ਕਿ ਸਨਅਤਕਾਰਾਂ ਤੇ ਸਨਅਤੀ ਕਾਮਿਆਂ ਨੂੰ ਕਰਫ਼ਿਊ ਪਾਸ ਜਾਰੀ ਕਰਨ ਦੀ ਸਾਰੀ ਯੋਜਨਾ ਬਣਨ ਤੱਕ ਕਰਫ਼ਿਊ ਪਾਸ ਤੋਂ ਛੋਟ ਦਿੱਤੀ ਗਈ ਹੈ, ਉਸ ਤੋਂ ਬਾਅਦ ਪਾਸ ਨਾਲ ਹੀ ਸੜਕ 'ਤੇ ਆਵਾਜਾਈ ਹੋ ਸਕੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿਚ ਕਰਫ਼ਿਊ ਦਾ ਸਮਾਂ ਹੁਣ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਲੁਧਿਆਣਾ ਵਿਚ ਹਫ਼ਤਾਵਾਰੀ ਕਰਫ਼ਿਊ ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ | ਸ੍ਰੀ ਸ਼ਰਮਾ ਵਲੋਂ ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਸਾਰੀਆਂ ਦੁਕਾਨਾਂ, ਨਿੱਜੀ ਦਫ਼ਤਰ ਤੇ ਹੋਰ ਥਾਵਾਂ ਨੂੰ ਵੀ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਕਾਰਖਾਨਿਆਂ, ਸਿਹਤ ਸੇਵਾਵਾਂ ਨਾਲ ਸਬੰਧਤ ਅਦਾਰਿਆਂ, ਪੈਟਰੋਲ ਪੰਪ, ਐਲ.ਪੀ.ਜੀ. ਗੈਸ ਸਿਲੰਡਰ, ਕੈਮਿਸਟ ਦੁਕਾਨਾਂ, ਕੋਰੋਨਾ ਟੀਕਾਕਰਨ ਕੈਂਪਾਂ, ਖੇਤੀਬਾੜੀ, ਪੋਲਟਰੀ, ਮੀਟ, ਐਗਰੋ ਫੂਡ, ਮੱਛੀ ਕਾਰੋਬਾਰ ਨੂੰ 24 ਘੰਟੇ ਚਾਲੂ ਰੱਖਣ ਦੀ ਖੁੱਲ ਹੋਵੇਗੀ | ਬੀਤੇ ਦਿਨ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਗਲੀਆਂ ਵਿਚ ਸਬਜ਼ੀ, ਫ਼ਲ ਤੇ ਹੋਰ ਸਾਮਾਨ ਵੇਚਣ ਵਾਲਿਆਂ ਨੂੰ ਵੀ ਆਪਣਾ ਕੋਰੋਨਾ ਟੈਸਟ ਕਰਵਾ ਕੇ ਰਿਪੋਰਟ ਨਾਲ ਰੱਖਣ ਲਈ ਆਖਿਆ ਗਿਆ ਸੀ, ਪਰ ਡਿਪਟੀ ਕਮਿਸ਼ਨਰ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਕਿਸੇ ਵੀ ਅਧਿਕਾਰੀ ਵਲੋਂ ਉਪਰਾਲਾ ਨਹੀਂ ਕੀਤਾ ਗਿਆ | ਗਲੀਆਂ ਵਿਚ ਸਬਜ਼ੀ, ਫ਼ਲ ਤੇ ਹੋਰ ਸਾਮਾਨ ਵੇਚਣ ਬਿਨਾਂ ਕੋਰੋਨਾ ਟੈਸਟ ਕਰਵਾਏ ਘੁੰਮਦੇ ਦੇਖੇ ਗਏ | ਸ੍ਰੀ ਸ਼ਰਮਾ ਨੇ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਸਮਾਜਿਕ ਦੂਰੀ ਬਣਾਉਣ, ਮਾਸਕ ਪਾਉਣ, ਲੋੜ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਣ ਸਮੇਤ ਸਾਰੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ |

ਖ਼ਬਰ ਸ਼ੇਅਰ ਕਰੋ

 

ਹਫ਼ਤਾਵਾਰੀ ਕਰਫਿਊ ਦੌਰਾਨ ਪੁਲਿਸ ਦੀ ਸਖ਼ਤੀ ਕਾਰਨ ਸ਼ਹਿਰ 'ਚ ਬਾਜ਼ਾਰ ਰਹੇ ਪੂਰੀ ਤਰ੍ਹਾਂ ਨਾਲ ਬੰਦ

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਹਫ਼ਤਾਵਾਰੀ ਕਰਫਿਊ ਦੌਰਾਨ ਪੁਲਿਸ ਦੀ ਸਖ਼ਤੀ ਕਾਰਨ ਸ਼ਹਿਰ ਵਿਚ ਬਾਜ਼ਾਰ ਪੂਰੀ ਤਰ੍ਹਾਂ ਨਾਲ ਬੰਦ ਰਹੇ, ਪਰ ਆਵਾਜਾਈ ਆਮ ਦਿਨਾਂ ਵਾਂਗ ਹੀ ਚੱਲਦੀ ਰਹੀ | ਅੱਜ ਸਵੇਰ ਤੋਂ ਹੀ ਪੁਲਿਸ ਵਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ...

ਪੂਰੀ ਖ਼ਬਰ »

ਕੋਰੋਨਾ ਬਹਾਨੇ ਮੜ੍ਹੇ ਕਰਫ਼ਿਊ ਤੇ ਹੋਰ ਪਾਬੰਦੀਆਂ ਦੇ ਵਿਰੋਧ 'ਚ ਦੁਕਾਨਦਾਰਾਂ ਤੇ ਰੇਹੜ੍ਹੀ ਵਾਲਿਆਂ ਵਲੋਂ ਮੁਜ਼ਾਹਰਾ

ਲੁਧਿਆਣਾ, 8 ਮਈ (ਪੁਨੀਤ ਬਾਵਾ)-ਕੋਰੋਨਾਂ ਦੇ ਬਹਾਨੇ ਲੁਧਿਆਣਾ ਵਿਚ ਮੜ੍ਹੇ ਕਰਫ਼ਿਊ ਤੇ ਹੋਰ ਪਾਬੰਦੀਆਂ ਦੇ ਵਿਰੋਧ ਵਿਚ ਅੱਜ ਜਮਾਲਪੁਰ ਇਲਾਕੇ ਦੇ ਦੁਕਾਨਦਾਰਾਂ ਤੇ ਰੇਹੜੀ-ਫੜੀ ਕਿਰਤੀਆਂ ਵਲੋਂ ਰੋਹ ਭਰਪੂਰ ਮੁਜ਼ਾਹਰਾ ਕਰਕੇ ਕਰਫਿਊ ਅਤੇ ਹੋਰ ਪਾਬੰਦੀਆਂ ਖ਼ਤਮ ...

ਪੂਰੀ ਖ਼ਬਰ »

ਲਾਕਡਾਊਨ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲਾਕਡਾਊਨ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਦੌਲਤ ਕਾਲੋਨੀ ਵਿਚ ਸੈਲੂਨ ਖੋਲ੍ਹ ਕੇ ...

ਪੂਰੀ ਖ਼ਬਰ »

ਕਸਟਮ ਵਿਭਾਗ ਦੀ ਵਿਸ਼ੇਸ਼ ਖੁਫ਼ੀਆ ਤੇ ਜਾਂਚ ਸ਼ਾਖਾ ਵਲੋਂ ਗਲਤ ਤਰੀਕੇ ਨਾਲ ਆਯਾਤ ਕੀਤੇ 8 ਕੰਟੇਨਰ ਜ਼ਬਤ

ਲੁਧਿਆਣਾ, 8 ਮਈ (ਪੁਨੀਤ ਬਾਵਾ)-ਕਸਟਮ ਵਿਭਾਗ ਲੁਧਿਆਣਾ ਦੀ ਵਿਸ਼ੇਸ਼ ਖੁਫ਼ੀਆ ਤੇ ਜਾਂਚ ਸ਼ਾਖਾ ਵਲੋਂ ਗਲਤ ਤਰੀਕੇ ਨਾਲ ਆਯਾਤ ਕੀਤੇ ਗੲੈ 8 ਕੰਟੇਨਰਾਂ ਨੂੰ ਜ਼ਬਤ ਕੀਤਾ ਗਿਆ ਹੈ | ਕੰਟੇਨਰ ਮੰਗਵਾਉਣ ਵਾਲੇ ਅਯਾਤਕਾਰਾਂ ਨੇ ਗਲਤ ਜਾਣਕਾਰੀ ਦੇ ਕੇ ਕਸਟਮ ਡਿਊਟੀ ਚੋਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਚੇਨ ਤੋੜਨ ਲਈ 15 ਦਿਨ ਦਾ ਪੂਰਨ ਲਾਕਡਾਊਨ ਲਗਾਇਆ ਜਾਵੇ-ਬਸੰਤ

ਲੁਧਿਆਣਾ, 8 ਮਈ (ਕਵਿਤਾ ਖੁੱਲਰ)-ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ 'ਤੇ ਰੋਕ ਲਗਾਉਣ ਲਈ 15 ਦਿਨ ਦਾ ਪੂਰਨ ਲਾਕਡਾਊਨ ਲਗਾਇਆ ਜਾਵੇ | ਉਨ੍ਹਾਂ ...

ਪੂਰੀ ਖ਼ਬਰ »

ਪਾਨ ਵੇਚਣ ਵਾਲੀ ਦੁਕਾਨ ਤੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਰਤੀ ਚੌਕ ਨੇੜੇ ਸਥਿਤ ਇਕ ਪਾਨ ਵੇਚਣ ਵਾਲੀ ਦੁਕਾਨ ਦਾ ਸ਼ਟਰ ਤੋੜ ਕੇ ਉੱਥੇ ਪਿਆ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸ ਪਾਨ ਸ਼ਾਪ ਦੇ ਮਾਲਕ ਵਿਸ਼ਵਜੀਤ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਿਰੋਹ ਦੇ ਦੋ ਮੈਂਬਰ ਗਿ੍ਫ਼ਤਾਰ, ਭਾਰੀ ਮਾਤਰਾ ਵਿਚ ਸਾਮਾਨ ਬਰਾਮਦ

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਖਤਰਨਾਕ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਪਰਮਦੀਪ ...

ਪੂਰੀ ਖ਼ਬਰ »

ਬਰਡ ਫਲੂ ਬਿੱਠਾਂ, ਥੁੱਕ ਤੇ ਪਾਣੀ ਰਾਹੀਂ ਇਕ ਜਾਨਵਰ ਤੋਂ ਦੂਸਰੇ ਜਾਨਵਰ ਨੂੰ ਹੁੰਦਾ-ਡਾ. ਸ਼ਰਮਾ

* ਚੰਗੀ ਤਰ੍ਹਾਂ ਪਕਾ ਕੇ ਖਾਣ ਨਾਲ ਮੀਟ ਤੇ ਆਂਡੇ ਤੋਂ ਬਰਡ ਫਲੂ ਫੈਲਣ ਦਾ ਕੋਈ ਵੀ ਖ਼ਤਰਾ ਨਹੀਂ ਰਹਿੰਦਾ ਲੁਧਿਆਣਾ, 8 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਨ ਸਟਾਪ ਹੈਲਥ ਸੈਂਟਰ ਦੇ ਸਹਾਇਕ ਪ੍ਰੋਫ਼ੈਸਰ ਡਾ: ...

ਪੂਰੀ ਖ਼ਬਰ »

ਦਰਿਆ 'ਚ ਡੁੱਬਣ ਕਾਰਨ ਪੰਦਰਾਂ ਸਾਲ ਦੇ ਲੜਕੇ ਦੀ ਮੌਤ

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਤਲੁਜ ਦਰਿਆ 'ਚ ਡੁੱਬਣ ਕਾਰਨ 15 ਸਾਲ ਦੇ ਲੜਕੇ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਸੋਨੂ ਵਜੋਂ ਕੀਤੀ ਗਈ ਹੈ | ਜਾਂਚ ਕਰ ਰਹੇ ਅਧਿਕਾਰੀ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਸੋਨੂੰ ਤਲਵੰਡੀ ...

ਪੂਰੀ ਖ਼ਬਰ »

ਹੰਬੜਾਂ ਵਿਖੇ ਜਨਤਕ ਜਥੇਬੰਦੀਆਂ ਵਲੋਂ ਲਾਕਡਾਊਨ ਖ਼ਿਲਾਫ਼ ਜਬਰਦਸਤ ਰੋਸ ਪ੍ਰਦਰਸ਼ਨ

ਹੰਬੜਾਂ, 8 ਮਈ (ਹਰਵਿੰਦਰ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਆੜ੍ਹ 'ਚ ਲਗਾਏ ਗਏ ਲਾਕਡਾਊਨ ਖ਼ਿਲਾਫ਼ ਜਨਤਕ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਟੈਕਨੀਕਲ ਸਰਵਸਿਜ਼ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਹੰਬੜਾਂ ਦੇ ਮੇਨ ਚੌਂਕ ਵਿਖੇ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪਿੰਡ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 32 ਨੇ ਦਮ ਤੋੜਿਆ

ਲੁਧਿਆਣਾ, 8 ਮਈ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਜਿਸ ਕਰਕੇ ਲੋਕਾਂ ਵਿਚ ਇਸ ਵਾਇਰਸ ਨੂੰ ਲੈ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ...

ਪੂਰੀ ਖ਼ਬਰ »

ਸ਼ਿਮਲਾਪੁਰੀ ਟੀਕਾਕਰਨ ਕੇਂਦਰ ਦੇ ਮੁਲਾਜ਼ਮਾਂ ਵਲੋਂ ਹੜਤਾਲ

ਲੁਧਿਆਣਾ, 8 ਮਈ (ਸਲੇਮਪੁਰੀ)-ਸ਼ਿਮਲਾਪੁਰੀ ਸਥਿਤ ਸਿਹਤ ਕੇਂਦਰ ਵਿਚ ਜਿਥੇ ਟੀਕਾਕਰਨ ਕੇਂਦਰ ਸਥਾਪਿਤ ਕੀਤਾ ਗਿਆ ਹੈ ਦੇ, ਮੁਲਾਜ਼ਮਾਂ ਵਲੋਂ ਅੱਜ ਹੜਤਾਲ ਕਰਕੇ ਟੀਕਾਕਰਨ ਦਾ ਕੰਮ ਬੰਦ ਰੱਖਿਆ ਗਿਆ | ਮੁਲਾਜ਼ਮਾਂ ਨੇ ਦੱਸਿਆ ਕਿ ਇਲਾਕੇ ਦੇ ਇਕ ਸਾਬਕਾ ਕੌਂਸਲਰ ਵਲੋਂ ...

ਪੂਰੀ ਖ਼ਬਰ »

ਪੋਲਟਰੀ ਫਾਰਮ 'ਚ ਬਰਡ ਫਲੂ ਮਾਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ

ਲੁਧਿਆਣਾ, 8 ਮਈ (ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਾਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਰਹੰਦ ਫਤਿਹ ਦਿਵਸ ਦਾ 311ਵਾਂ ਇਤਿਹਾਸਕ ਦਿਹਾੜਾ 12, 13 ਅਤੇ 14 ਮਈ ਨੂੰ ਮਨਾਇਆ ਜਾਵੇਗਾ-ਬਾਵਾ

ਲੁਧਿਆਣਾ, 8 ਮਈ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਕਨਵੀਨਰ ਬਲਦੇਵ ਬਾਵਾ, ਪੰਜਾਬ ਪ੍ਰਧਾਨ ਬਾਵਾ ਰਵਿੰਦਰ ਨੰਦੀ ਅਤੇ ਸਰਪ੍ਰਸਤ ਮਨਜੀਤ ਸਿੰਘ ਸੀੜਾ ਨੇ ਦੱਸਿਆਂ ਕਿ ...

ਪੂਰੀ ਖ਼ਬਰ »

ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਵਲੋਂ ਕੋਰੋਨਾ ਪੀੜਤ ਪਰਿਵਾਰਾਂ ਤੱਕ ਲੰਗਰ ਪਹੁੰਚਾਉਣ ਦਾ ਫ਼ੈਸਲਾ

ਲੁਧਿਆਣਾ, 8 ਮਈ (ਪੁਨੀਤ ਬਾਵਾ)-ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵਲੋਂ ਆਪਣੇ ਗ੍ਰਹਿ ਵਿਖੇ ਲੁਧਿਆਣਾ ਸ਼ਹਿਰ ਦੇ 6 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਦੇ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ | ਜਿਸ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਸੰਨੀ ਕੈਂਥ ਵਲੋਂ ਪਵਿੱਤਰਪਾਲ ਜਵੰਦਾ ਹਲਕਾ ਗਿੱਲ 2 ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਕੌਮੀ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਵਿੱਤਰਪਾਲ ਸਿੰਘ ਜਵੰਦਾ ਨੂੰ ਵਿਧਾਨ ਸਭਾ ਹਲਕਾ ਗਿੱਲ-2 ਤੋਂ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਕੋਵੈਕਸੀਨ ਤੇ ਕੋਵਿਡਸ਼ੀਲਡ ਟੀਕਾਕਰਨ ਕੇਂਦਰਾਂ ਦੀ ਵੰਡ

ਲੁਧਿਆਣਾ, 8 ਮਈ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਅਗਾਉਂ ਬਚਾਅ ਲਈ ਟੀਕਾਕਰਨ ਕੇਂਦਰਾਂ ਅਤੇ ਵੈਕਸੀਨ ਦੀ ਕਿਸਮ ਦੀ ਵੰਡ ਕੀਤੀ ਗਈ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੱਲ੍ਹ 9 ਮਈ, ਦਿਨ ...

ਪੂਰੀ ਖ਼ਬਰ »

ਬਿਨ੍ਹਾਂ ਮਾਸਕ ਘੁੰਮਣ ਵਾਲਿਆ ਦੇ ਪੁਲਿਸ ਨੇ ਕੋਰੋਨਾ ਟੈਸਟ ਕਰਵਾਏ

ਆਲਮਗੀਰ, 8 ਮਈ (ਜਰਨੈਲ ਸਿੰਘ ਪੱਟੀ)-ਕੋਰੋਨਾ ਮਹਾਂਮਾਰੀ ਦੀ ਭਿਆਨਕ ਸਥਿੱਤੀ ਨੂੰ ਮੁੱਖ ਰੱਖਦੇ ਹੋਏ ਪੁਲਿਸ ਮੁਲਾਜ਼ਮਾਂ ਵਲੋਂ ਇਲਾਕੇ ਵਿਚ ਬਿਨ੍ਹਾਂ ਮਾਸਕ ਘੁੰਮਣ ਵਾਲਿਆ ਦੇ ਕੋਰੋਨਾਂ ਟੈਸਟ ਕਰਵਾਏ | ਜੀ.ਐਨ.ਈ. ਕਾਲਜ ਦੇ ਗੇਟ ਤੇ ਡੀ.ਐਮ.ਸੀ. ਹਸਪਤਾਲ ਬਰਾਂਚ (ਅਰਬਨ) ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਟੈਸਟ ਕਰਵਾ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਕਰੋ- ਸੀ.ਐਚ.ਓ. ਨਵਜੋਤ

ਹੰਬੜਾਂ, 8 ਮਈ (ਹਰਵਿੰਦਰ ਸਿੰਘ ਮੱਕੜ)-ਕੋਰੋਨਾ ਦੇ ਦੁਬਾਰਾ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਡਾ. ਮਨਦੀਪ ਕੌੌਰ ਸਿੱਧੂ ਐਸ.ਐਮ.ਓ. ਸਿਧਵਾਂ ਬੇਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਹੰਬੜਾਂ ਵੱਲੋਂ ਸੀ.ਐੱਚ.ਓ. ਨਵਜੋਤ ਕੌਰ ਤੇ ਸੀ.ਐਚ.ਓ. ਗੁਰਮਿੰਦਰ ਕੌਰ ...

ਪੂਰੀ ਖ਼ਬਰ »

ਸਟੋਰਮ ਸੀਵਰ ਵਿਛਾਉਣ ਲਈ ਜ਼ਮੀਨ ਪੁਟ ਰਹੀ ਜੇ. ਸੀ. ਬੀ. ਨੇ ਕੱਟੀਆਂ ਬੀ.ਐਸ.ਐਨ.ਐਲ. ਦੀਆਂ ਤਾਰਾਂ

ਲੁਧਿਆਣਾ, 8 ਮਈ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਲੋਂ ਵਿਛਾਈ ਜਾ ਰਹੀ ਸਟੋਰਮ ਸੀਵਰ ਲਾਈਨ ਦਾ ਕੰਮ ਕਰ ਰਹੇ ਠੇਕੇਦਾਰ ਦੇ ਸਟਾਫ ਵਲੋਂ ਲਾਪ੍ਰਵਾਹੀ ਨਾਲ ਚਲਾਈ ਜਾ ਰਹੀ ਜੇ.ਸੀ.ਬੀ. ਮਸ਼ੀਨ ਜ਼ਮੀਨ ਹੇਠ ਵਿਛਾਈਆਂ ਬੀ. ਐਸ. ਐਨ. ਐਲ. ...

ਪੂਰੀ ਖ਼ਬਰ »

40 ਤੋਂ ਵਧੇਰੇ ਕੋਰੋਨਾ ਰੋਗੀਆਂ ਨੇ ਗੁਰਦੁਆਰਾ ਆਲਮਗੀਰ ਵਿਖੇ ਆਕਸੀਜਨ ਦੇ ਲੰਗਰਾਂ ਦਾ ਲਾਹਾ ਪ੍ਰਾਪਤ ਕੀਤਾ-ਜਥੇ: ਆਲਮਗੀਰ

ਆਲਮਗੀਰ, 8 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਬਣਾਏ ਆਰਜੀ ਕੋਵਿੱਡ ਵਾਰਡ ਵਿਚ ਹੁੱਣ ਤੱਕ 40 ਤੋਂ ਵਧੇਰੇ ਕੋਰੋਨਾਂ ਰੋਗੀਆਂ ਨੇ ਆਕਸੀਜਨ ਦੇ ਲੰਗਰਾਂ ਦਾ ਲਾਭ ...

ਪੂਰੀ ਖ਼ਬਰ »

ਭੋਲਾ ਗਰੇਵਾਲ ਦੀ ਅਗਵਾਈ 'ਚ ਅਜਾਦ ਯੂਥ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਹੋਈ

ਲੁਧਿਆਣਾ, 8 ਮਈ (ਕਵਿਤਾ ਖੱੁਲਰ)-ਵਿਧਾਨ ਸਭਾ ਹਲਕਾ ਪੂਰਬੀ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਭੋਲਾ ਗਰੇਵਾਲ ਦੇ ਦਫ਼ਤਰ ਵਿਖੇ ਅੱਜ ਅਜਾਦ ਯੂਥ ਕਲੱਬ ਦੇ ਪ੍ਰਧਾਨ ਦੀਪੂ ਮਹਿਰਾ ਅਤੇ ਮੈਂਬਰਾਂ ਨਾਲ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਸ. ਭੋਲਾ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਆਂਡੇ ਅਤੇ ਮੀਟ ਚੰਗੀ ਤਰ੍ਹਾਂ ਰਿੰਨ੍ਹ ਕੇ ਖਾਣ ਦੀ ਸਲਾਹ

ਲੁਧਿਆਣਾ, 8 ਮਈ (ਸਲੇਮਪੁਰੀ)-ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਨੇ ਕਿਹਾ ਕਿ ਪਿਛਲੇ ਦਿਨੀਂ ਸੂਬਾ ਸਿੰਘ ਪੋਲਟਰੀ ਫਾਰਮ ਪਿੰਡ ਕਿਲਾ ਰਾਏਪੁਰ (ਲੁਧਿਆਣਾ) ਵਿਖੇ ਬਰਡ ਫਲੂ ਭਾਵ ਏਵੀਅਨ ਇਨਫਲੂਏਾਜਾ (ਐਚ 5 ਐਨ 8) ਬਿਮਾਰੀ ਦੇ ਸੈਂਪਲ ...

ਪੂਰੀ ਖ਼ਬਰ »

-ਮਾਮਲਾ ਪਾਣੀ/ਸੀਵਰੇਜ਼ ਬਿਲਾਂ ਦੀ ਬਕਾਇਆ ਰਕਮ ਵਸੂਲਣ ਦਾ- ਨਿਜੀ ਕੰਪਨੀ ਤੈਨਾਤ ਕਰਨ ਦਾ ਮਾਮਲਾ ਅੱੱਧ ਵਿਚਾਲੇ ਲਟਕਿਆ

ਲੁਧਿਆਣਾ, 8 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ਼, ਡਿਸਪੋਜ਼ਲ ਚਾਰਜ਼ਿਜ ਦੇ 125 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਨਿਜੀ ਕੰਪਨੀ (ਆਊਟਸੋਰਸ) ਤੈਨਾਤ ਕਰਨ ਲਈ ਫਰਵਰੀ 2021 'ਚ ਮੰਗੇ ਟੈਂਡਰ ਸਿਰੇ ਨਹੀਂ ਚੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX