ਤਾਜਾ ਖ਼ਬਰਾਂ


ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  3 minutes ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  56 minutes ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 2 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 2 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  42 minutes ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 4 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 4 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਸਿੰਘੁ ਬਾਰਡਰ 'ਤੇ ਜਾ ਰਹੇ ਕਿਸਾਨ ਦੀ ਕਰਨੈਲ ਨਜ਼ਦੀਕ ਸੜਕ ਹਾਦਸੇ 'ਚ ਹੋਈ ਮੌਤ
. . .  about 5 hours ago
ਪੱਟੀ,26 ਸਤੰਬਰ(ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) 25 ਸਤੰਬਰ ਨੂੰ ਪੱਟੀ ਹਲਕੇ ਤੋਂ ਸਿੰਘੁ ਬਾਰਡਰ ਲਈ ਟਰੈਕਟਰ ਟਰਾਲੀਆਂ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਜਥੇਦਾਰ ਢਾਂਚੇ ਦੇ ....
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ - ਚੰਨੀ
. . .  about 5 hours ago
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ। ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ....
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ
. . .  about 5 hours ago
ਚੰਡੀਗੜ੍ਹ, 26 ਸਤੰਬਰ(ਗੁਰਪ੍ਰੀਤ ਸਿੰਘ ਅਜਨਾਲਾ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਕਪੂਰਥਲਾ / ਫਗਵਾੜਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

 ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਮੇਨ ਬਾਜ਼ਾਰ 'ਚ ਅੱਗ

ਨਡਾਲਾ, 8 ਮਈ (ਮਾਨ)-ਅੱਜ ਸਵੇਰੇ ਕਰੀਬ 10 ਵਜੇ ਮੁੱਖ ਬਾਜ਼ਾਰ ਅੱਡਾ ਨਡਾਲਾ ਵਿਚ ਬਿਜਲੀ ਦੇ ਸ਼ਾਟ ਸਰਕਟ ਅਚਾਨਕ ਅੱਗ ਭੜਕ ਪਈ | ਪਰੰਤੂ ਸਾਹਮਣੇ ਦੂਸਰੀ ਛੱਤ ਤੇ ਰਹਿ ਰਹੇ ਦੁਕਾਨਦਾਰ ਦੀ ਨਜ਼ਰ ਪੈਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸੁਲਤਾਨਪੁਰ ਲੋਧੀ, 8 ਮਈ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਬਿਨਾ ਨੰਬਰੀ ਬੁਲੇਟ ਮੋਟਰਸਾਈਕਲ ਚਾਲਕ ਨੌਜਵਾਨ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »

ਕੈਪਟਨ ਬੇਲੋੜੀਆਂ ਰੋਕਾਂ ਲਾਉਣ ਤੇ ਬਾਜ਼ਾਰ ਬੰਦ ਕਰਵਾਉਣ ਤੋਂ ਬਾਜ਼ ਆਏ-ਸਰਵਣ ਬਾਊਪੁਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਕੈਪਟਨ ਸਰਕਾਰ ਬੇਲੋੜੀਆਂ ਰੋਕਾਂ ਲਗਾ ਕੇ ਅਤੇ ਬਾਜ਼ਾਰ ਬੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ...

ਪੂਰੀ ਖ਼ਬਰ »

ਪਿਛਲੇ 7 ਦਹਾਕਿਆਂ ਤੋਂ ਆਧੁਨਿਕ ਸਿਹਤ ਸੇਵਾਵਾਂ ਪੱਖੋਂ ਅਣਗੌਲਿਆ ਜ਼ਿਲ੍ਹਾ ਕਪੂਰਥਲਾ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਲਗਪਗ 9 ਲੱਖ ਦੀ ਆਬਾਦੀ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਲੋਕ ਦੇਸ਼ ਦੀ ਆਜ਼ਾਦੀ ਦੇ ਲਗਪਗ 75 ਵਰ੍ਹੇ ਹੋ ਜਾਣ ਦੇ ਬਾਵਜੂਦ ਵੀ ਸਿਹਤ ਸੇਵਾਵਾਂ ਦੇ ਪੱਖ ਤੋਂ ਅਜੇ ਪਛੜੇ ਹੋਏ ਹਨ | ਜ਼ਿਲ੍ਹੇ ਵਿਚ ਸਬ ਡਵੀਜ਼ਨ ਪੱਧਰ 'ਤੇ ਸਿਵਲ ਹਸਪਤਾਲ ਹਨ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਮੇਂ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਪਹਿਲਾਂ ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਉੱਥੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨ ਮਾਰੂ ਕਾਲੇ ਬਿਲ ਕਿਸਾਨਾਂ 'ਤੇ ਥੋਪ ਕੇ ਕਿਸਾਨੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਹੁਣ ਸਰਕਾਰਾਂ ਕੋਰੋਨਾ ਦੀ ਆੜ ਲੈ ਕੇ ਪੰਜਾਬ 'ਚ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾ ਉਨ੍ਹਾਂ ਦੀ ਰੋਜ਼ੀ ਰੋਟੀ 'ਤੇ ਲੱਤ ਮਾਰ ਰਹੀ ਹੈ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਦੁਕਾਨਦਾਰਾਂ ਨਾਲ ਇਸ ਤਰ੍ਹਾਂ ਧੱਕਾ ਹੁੰਦਾ ਰਿਹਾ ਤਾਂ ਪੰਜਾਬ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੁਕਾਨਦਾਰਾਂ ਦੇ ਹੱਕ 'ਚ ਤੇ ਪੰਜਾਬ ਸਰਕਾਰ ਵਿਰੁੱਧ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸਵਿੰਦਰ ਸਿੰਘ, ਬਲਵਿੰਦਰ ਸਿੰਘ ਬਿੱਟੂ ਪ੍ਰਧਾਨ ਦੁਕਾਨਦਾਰ ਐਸੋਸੀਏਸ਼ਨ ਬੇਗੋਵਾਲ, ਬੂੜ ਸਿੰਘ, ਹੈਪੀ ਜੁਲਕਾ, ਸਤਨਾਮ ਸਿੰਘ ਤਲਵੰਡੀ, ਹਰਬੰਸ ਸਿੰਘ ਘੱਗ, ਸ਼ਮਸ਼ੇਰ ਸਿੰਘ ਬਾਮੂਵਾਲ, ਰਿਚੀ ਜੁਲਕਾ, ਜੋਧ ਸਿੰਘ ਨਡਾਲਾ, ਮਲਕੀਤ ਸਿੰਘ ਟਾਂਡੀ, ਬਲਜਿੰਦਰ ਸਿੰਘ, ਪ੍ਰੀਤਮ ਸਿੰਘ ਕੂਕਾ, ਜਰਨੈਲ ਸਿੰਘ, ਰਣਯੋਧ ਸਿੰਘ ਬੇਗੋਵਾਲ, ਹਰਜੀਤ ਸਿੰਘ ਹੈਬਤਪੁਰ, ਬਲਵੀਰ ਸਿੰਘ, ਮਲਕੀਤ ਸਿੰਘ ਟਾਂਡੀ, ਰੂੜ ਸਿੰਘ ਹੈਬਤਪੁਰ, ਲਖਵਿੰਦਰ ਸਿੰਘ ਮੁੰਡੀਰੋੜ ਆਦਿ ਹਾਜ਼ਰ ਸਨ |
ਨਡਾਲਾ ਵਿਚ ਕੱਢਿਆ ਰੋਸ ਮਾਰਚ
ਨਡਾਲਾ, (ਮਾਨ)-ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾਈ ਆਗੂ ਸ਼ਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਏ ਬੇਲੋੜੇ ਲਾਕਡਾਊਨ ਦਾ ਵਿਰੋਧ ਕਰਦਿਆਂ ਕਿਸਾਨ ਸੜਕਾਂ ਤੇ ਉੱਤਰ ਆਏ ਹਨ | ਇਸ ਮੌਕੇ ਬੇਗੋਵਾਲ ਤੋਂ ਅਰੰਭ ਹੋਏ ਰੋਸ ਮਾਰਚ ਦੇ ਨਡਾਲਾ ਪੁੱਜਣ ਤੇ ਭਾਵੇਂ ਦੁਕਾਨਦਾਰਾਂ, ਵਪਾਰੀਆਂ ਨੇ ਬਹੁਤਾ ਸਾਥ ਨਹੀਂ ਦਿੱਤਾ | ਪਰ ਇਸ ਰੋਸ ਮਾਰਚ ਵਿਚ ਸ਼ਾਮਲ ਕਿਸਾਨਾਂ ਦਾ ਮੌਜੂਦਾ ਸਰਕਾਰਾਂ ਦੀਆਂ ਕਿਸਾਨ, ਮਜ਼ਦੂਰ ਤੇ ਵਪਾਰੀ ਮਾਰੂ ਨੀਤੀਆਂ ਖ਼ਿਲਾਫ਼ ਗੁੱਸਾ ਸੱਤਵੇਂ ਅਸਮਾਨ 'ਤੇ ਸੀ | ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਭਾਵੇਂ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਰੋਧ ਕਰ ਰਹੇ ਕਿਸਾਨਾਂ ਖ਼ਿਲਾਫ਼ ਸਖ਼ਤੀ ਕਰਨ ਦਾ ਆਦੇਸ਼ ਸਨ | ਇਸ ਮੌਕੇ ਆਪਣੇ ਸੰਬੋਧਨ 'ਚ ਬਲਾਕ ਪ੍ਰਧਾਨ ਨਡਾਲਾ ਨਿਸ਼ਾਨ ਸਿੰਘ ਇਬਰਾਹੀਮਵਾਲ, ਨਿਸ਼ਾਨ ਸਿੰਘ ਬੇਗੋਵਾਲ, ਸੀਮੀ ਪ੍ਰਧਾਨ ਨਿਰਮਲ ਸਿੰਘ ਆਖਿਆ ਕੋਰੋਨਾ ਨਾਂਅ ਦੀ ਕੋਈ ਬਿਮਾਰੀ ਨਹੀਂ ਹੈ | ਇਹ ਕੇਵਲ ਖਾਂਸੀ ਬੁਖ਼ਾਰ ਵਾਲੀ ਮਿਆਦੀ ਬਿਮਾਰੀ ਹੈ | ਪਰੰਤੂ ਸਾਡੀਆਂ ਸਰਕਾਰਾਂ ਨੇ ਇਸਨੂੰ ਹਊਆਂ ਬਣਾ ਦਿੱਤਾ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਗਰ ਪੰਜਾਬ ਸਰਕਾਰ ਨੇ ਲਾਕ ਡਾਊਨ ਦੌਰਾਨ ਕਿਸੇ ਦੁਕਾਨਦਾਰ 'ਤੇ ਪਰਚਾ ਜਾਂ ਜੁਰਮਾਨਾ ਕੀਤਾ | ਕਿਸਾਨ ਯੂਨੀਅਨ ਇਸਦਾ ਵਿਰੋਧ ਕਰੇਗੀ | ਇਸ ਮੌਕੇ ਸਰਬਜੀਤ ਸਿੰਘ ਸੋਨੂੰ ਬੱਲ, ਵਿਕਾਸ ਜੁਲਕਾ ਹੈਪੀ, ਹਰਜੀਤ ਸਿੰਘ ਹੈਬਤਪੁਰ, ਸਤਨਾਮ ਸਿੰਘ ਤਲਵੰਡੀ, ਅਵਤਾਰ ਸਿੰਘ ਬਾਮੂਵਾਲ, ਸ਼ਮਸ਼ੇਰ ਸਿੰਘ ਮੰਡ ਇਬਰਾਹੀਮਵਾਲ, ਰੂੜ ਸਿੰਘ ਜੱਗ, ਜੋਧ ਸਿੰਘ ਭੁੱਲਰ, ਜਰਨੈਲ ਸਿੰਘ ਬਾਗੜੀਆਂ, ਬਲਜਿੰਦਰ ਸਿੰਘ ਕਾਲੂਵਾਲ, ਹਰਜੀਤ ਸਿੰਘ ਇਬਰਾਹੀਮਵਾਲ, ਬਲਜੀਤ ਸਿੰਘ ਰੜਾ, ਸੁਖਵਿੰਦਰ ਸਿੰਘ ਰਾਵਾਂ, ਹਰਬੰਸ ਸਿੰਘ ਘੱਗ, ਪੀ}ਮ ਸਿੰਘ ਕੂਕਾ, ਮਹਿੰਦਰ ਸਿੰਘ ਬੱਸੀ, ਪਰਮਜੀਤ ਸਿੰਘ ਅਵਾਨਾਂ, ਲਖਵਿੰਦਰ ਸਿੰਘ ਮੁੰਡੀ ਰੋਡ, ਰੂੜ ਸਿੰਘ, ਰਣਜੋਧ ਸਿੰਘ, ਚਿਮਨ ਸਿੰਘ ਮੰਡ, ਅਤੇ ਹੋਰ ਸੈਂਕੜੇ ਕਿਸਾਨ ਵਰਕਰ ਹਾਜ਼ਰ ਸਨ |
ਲਾਕਡਾਊਨ ਦੇ ਵਿਰੋਧ 'ਚ ਪੇਂਡੂ ਮਜ਼ਦੂਰ ਯੂਨੀਅਨ ਨੇ ਰੋਸ ਮਾਰਚ ਕੱਢਿਆ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਅੱਜ ਸੰਯੁਕਤ ਕਿਸਾਨ ਮੋਰਚੇ ਦਿੱਲੀ ਦੇ ਸੱਦੇ 'ਤੇ ਕੈਪਟਨ ਦੀ ਸਰਕਾਰ ਵਲੋਂ ਲਾਕਡਾਉਨ ਦੇ ਨਾਂਅ 'ਤੇ ਮੜ੍ਹੀਆਂ ਪਾਬੰਦੀਆਂ ਦੇ ਵਿਰੋਧ 'ਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸ਼ਹਿਰ ਵਿਚ ਮਾਰਚ ਕੱਢਿਆ ਗਿਆ ਜੋ ਤਲਵੰਡੀ ਚੌਂਕ ਪਹੁੰਚਿਆ ਜਿੱਥੇ ਕੈਪਟਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਨਿਰਮਲ ਸਿੰਘ ਸੇਰਪੁਰ ਸੱਧਾ, ਅਮਰਜੀਤ ਸਿੰਘ ਜਵਾਲਾਪੁਰ ਨੇ ਕਿਹਾ ਕਿ ਲੋਕਾਂ ਦਾ ਬੁਰਾ ਹਾਲ ਹੈ, ਸਿਵਲ ਹਸਪਤਾਲਾਂ ਵਿਚ ਨਾ ਦਵਾਈ ਮਿਲ ਰਹੀ ਹੈ ਨਾ ਆਕਸੀਜ਼ਨ, ਲੋਕ ਕਿੱਥੇ ਜਾਣ, ਨਾ ਖਾਣ ਲਈ ਰਾਸ਼ਨ ਮਿਲ ਰਿਹਾ ਹੈ, ਉਲਟਾ ਡਰਾ ਕੇ ਘਰਾਂ 'ਚ ਬੰਦ ਕੀਤਾ ਜਾ ਰਿਹਾ ਹੈ, ਕੰਮ ਧੰਦੇ ਬੰਦ ਕਰਵਾ ਕੇ ਦੁਕਾਨਦਾਰਾਂ ਨੂੰ ਵੀ ਪਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਇਕ ਮਹੀਨੇ ਦਾ ਹਰ ਇਕ ਰਾਸ਼ਨ ਦੇਵੇ, ਉਨ੍ਹਾਂ ਦਿਵਾਈ ਦਾ ਪ੍ਰਬੰਧ ਕਰੇ, ਉਨ੍ਹਾਂ ਦਿਆਂ ਲੋੜਾਂ ਵਲ ਧਿਆਨ ਦੇਵੇ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਕਾਨਦਾਰਾਂ ਦੇ ਹੱਕ ਵਿਚ ਆਵਾਜ਼ ਕੀਤੀ ਬੁਲੰਦ
ਭੁਲੱਥ, (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾਈ ਆਗੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੋਸ ਮਾਰਚ ਕੀਤਾ ਜੰਮ ਕੇ

ਖ਼ਬਰ ਸ਼ੇਅਰ ਕਰੋ

 

ਮਾਡਰਨ ਜੇਲ੍ਹ ਵਿਚੋਂ 9 ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਬੈਟਰੀਆਂ ਬਰਾਮਦ

ਕਪੂਰਥਲਾ, 8 ਮਈ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਹੁਕਮ ਤੁਰੰਤ ਲਾਗੂ ਕੀਤੇ ਜਾਣ-ਡੀ.ਟੀ.ਐੱਫ.

ਕਪੂਰਥਲਾ, 8 ਮਈ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਦੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿਚ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਪਿਛਲੇ ਮਹੀਨਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 134 ਮਾਮਲੇ ਆਏ ਸਾਹਮਣੇ-4 ਦੀ ਮੌਤ

ਕਪੂਰਥਲਾ, 7 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 134 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਚਾਰ ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 60 ਸਾਲਾ ਵਿਅਕਤੀ ਵਾਸੀ ਮਾਨਾ ਤਲਵੰਡੀ, 71 ਸਾਲਾ ਵਿਅਕਤੀ ਵਾਸੀ ਫਗਵਾੜਾ, 52 ...

ਪੂਰੀ ਖ਼ਬਰ »

ਸਿਹਤ ਕਰਮੀਆਂ ਨਾਲ ਬਦਸਲੂਕੀ ਤੇ ਝਗੜਾ ਕਰਨ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਕਪੂਰਥਲਾ, 8 ਮਈ (ਸਡਾਨਾ)-ਸਿਹਤ ਕਰਮੀਆਂ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਡਾ: ਗੁਣਤਾਸ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਕਾਲਾ ਸੰਘਿਆਂ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਜਥੇ: ਕੁਲਾਰ ਵਲੋਂ ਬਾਬਾ ਜਨਕ ਸਿੰਘ ਨਾਲ ਅਹਿਮ ਵਿਚਾਰਾਂ

ਫਗਵਾੜਾ, 8 ਮਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤਪੁਰਾ, ਜੱਬੜ੍ਹ (ਮਾਣਕੋ) ਦੇ ਛੋਟੀ ਉਮਰ 'ਚ ਬਣੇ ਮੁੱਖ ਸੇਵਾਦਾਰ ਸੰਤ ਬਾਬਾ ਜਨਕ ਸਿੰਘ ਨਾਲ ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਸਰਵਣ ਸਿੰਘ ਕੁਲਾਰ ਨੇ ਸੰਤ ਬਾਬਾ ਦਿਲਾਵਰ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੇ ਰਾਮ ਲਾਲ ਪ੍ਰਧਾਨ ਬਣੇ

ਖਲਵਾੜਾ, 8 ਮਈ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਸਾਬਕਾ ਪ੍ਰਧਾਨ ਚਮਨ ਲਾਲ ਜੋਸ਼ ਦੇ ਗ੍ਰਹਿ ਵਿਖੇ ਸੋਹਣ ਲਾਲ ਦੀ ਪ੍ਰਧਾਨਗੀ 'ਚ ਸਰਕਾਰੀ ਹਦਾਇਤਾਂ ਮੁਤਾਬਿਕ ਹੋਈ ਜਿਸ ਵਿਚ ਮੈਂਬਰਾਂ ਨੇ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਕੋਰੋਨਾ ਨੂੰ ਠੱਲ੍ਹ ਪਾਉਣ ਲਈ 7 ਦੇਸ਼ਾਂ ਦੇ ਪੰਜਾਬੀਆਂ ਨਾਲ ਵੈਬੀਨਾਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੇ ਸੱਦੇ ਨੂੰ ਪ੍ਰਵਾਸੀ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ...

ਪੂਰੀ ਖ਼ਬਰ »

ਫੇਰੀ ਵਾਲੇ ਤੋਂ ਨਕਦੀ ਖੋਹਣ ਦੇ ਮਾਮਲੇ ਸਬੰਧੀ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਲੜ੍ਹਾਈ ਝਗੜੇ ਤੇ ਖੋਹ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਿਜ਼ਵਾਨ ਵਾਸੀ ਮੁਹੱਬਤ ਨਗਰ ਨੇ ਦੱਸਿਆ ਕਿ ਬੀਤੀ 5 ਮਈ ਨੂੰ ਉਹ ਦੁਪਹਿਰ ਦੇ ਸਮੇਂ ਸ਼ੇਖੂਪੁਰ ਵਿਖੇ ਆਪਣੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਇਕ ਕਾਬੂ

ਕਪੂਰਥਲਾ, 8 ਮਈ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮਨਜੀਤ ਸਿੰਘ ਨੇ ਰਾਤ ਦੇ ਸਮੇਂ ਗਸ਼ਤ ਦੌਰਾਨ ਰਜ਼ਾਪੁਰ ਨੇੜੇ ਮੋਟਰਸਾਈਕਲ ਸਵਾਰ ਕਥਿਤ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਸਚਿਨ ਗਰੋਵਰ ਵਿਰੁੱਧ ਦਰਜ ਹੋਇਆ ਇਕ ਹੋਰ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਧੋਖਾਧੜੀ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੀਮਾ ਭਾਰਦਵਾਜ ਵਾਸੀ ਅਰਬਨ ਅਸਟੇਟ ਜਲੰਧਰ ਨੇ ਦੱਸਿਆ ਕਿ ਉਸ ਦੀ ਲੜਕੀ ਸ਼ਿਵਾਨੀ ਭਾਰਦਵਾਜ ਜੋ ਕਿ ਮਾਡਿਲੰਗ ਤੇ ਮੇਕਅਪ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ ਦਾ ਬੁਨਿਆਦੀ ਢਾਂਚਾ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ 'ਚ ਸਹਾਈ ਸਾਬਤ ਹੁੰਦੈ-ਡਾ: ਗਰਗ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਹਰੇਕ ਵਿੱਦਿਅਕ ਸੰਸਥਾ ਕੋਲ ਅਜਿਹਾ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ, ਜੋ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਈ ਸਾਬਤ ਹੋ ਸਕੇ | ਇਹ ਪ੍ਰਗਟਾਵਾ ਡਾ: ਅਰਚਨਾ ਗਰਗ ਪਿ੍ੰਸੀਪਲ ਹਿੰਦੂ ਕੰਨਿਆ ਕਾਲਜ ਨੇ ...

ਪੂਰੀ ਖ਼ਬਰ »

ਤਲਵੰਡੀ ਚੌਧਰੀਆਂ ਤੋਂ ਅਕਾਲੀ ਆਗੂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ

ਤਲਵੰਡੀ ਚੌਧਰੀਆਂ, 8 ਮਈ (ਪਰਸਨ ਲਾਲ ਭੋਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਨਵੀਂ ਰੂਹ ਫੂਕਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪ੍ਰਧਾਨਾਂ ਵਲੋਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਭੁਲੱਥ ਦੇ ਬਾਜ਼ਾਰ ਰਹੇ ਸੁੰਨਸਾਨ

ਭੁਲੱਥ, 8 ਮਈ (ਮਨਜੀਤ ਸਿੰਘ ਰਤਨ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਪਾਸਾਰ ਨੂੰ ਦੇਖਦੇ ਹੋਏ ਸਰਕਾਰ ਵਲੋਂ ਕੀਤੇ ਗਏ ਹਫਤਾਵਾਰੀ ਤਾਲਾਬੰਦੀ ਦੇ ਹੁਕਮਾਂ ਦੇ ਪਹਿਲੇ ਦਿਨ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ ਤੇ ਸਾਰਾ ਦਿਨ ਬਾਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ | ਸਰਕਾਰ ...

ਪੂਰੀ ਖ਼ਬਰ »

ਡੀ.ਐਸ.ਪੀ. ਬੱਲ ਦੀ ਅਗਵਾਈ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਵਲੋਂ ਡੀ.ਐਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਚ ਫਲੈਗ ਮਾਰਚ ਕੱਢਿਆ ਗਿਆ ਤੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ...

ਪੂਰੀ ਖ਼ਬਰ »

ਹਫ਼ਤਾਵਾਰੀ ਬੰਦ ਦੌਰਾਨ ਡਡਵਿੰਡੀ ਮੁਕੰਮਲ ਬੰਦ ਰਿਹਾ

ਡਡਵਿੰਡੀ, 8 ਮਈ (ਦਿਲਬਾਗ ਸਿੰਘ ਝੰਡ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਸਨਿਚਰਵਾਰ ਨੂੰ ਡਡਵਿੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ | ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਚੈਨ ਨੂੰ ਤੋੜਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX