ਤਾਜਾ ਖ਼ਬਰਾਂ


ਹਲਕੇ ਮੀਂਹ ਨੇ ਚਿੰਤਾ 'ਚ ਪਾਇਆ ਕਿਸਾਨਾਂ ਨੂੰ
. . .  1 minute ago
ਸੁਰ ਸਿੰਘ, 30 ਮਾਰਚ (ਧਰਮਜੀਤ ਸਿੰਘ)-ਅੱਜ ਸਵੇਰੇ ਪਏ ਹਲਕੇ ਮੀਂਹ ਅਤੇ ਅਸਮਾਨੀ ਛਾਈਆਂ ਕਾਲੀਆਂ ਘਟਾਵਾਂ ਨੇ ਕਿਸਾਨਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ।ਕਿਸਾਨਾਂ ਨੇ ਦੱਸਿਆ ਕਿ ਬੀਤੇ ਕੁੱਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਨੇ ਪੁੱਤਾਂ ਵਾਂਗ ਪਾਲੀ ਹਾੜੀ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ...
ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਭਾਜਪਾ ਆਗੂ ਗੁਰਬੀਰ ਸਿੰਘ ਲੰਬਾ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  3 minutes ago
ਮਲੋਟ, 30 ਮਾਰਚ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅੱਜ ਗੁਰਬੀਰ ਸਿੰਘ ਲੰਬਾ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਉਹ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਦੇ ਯੂਥ ਅਕਾਲੀ ਆਗੂ ਰਹੇ ਹਨ, ਪਰ...
ਰਾਹੁਲ ਗਾਂਧੀ ਫ਼ੈਸਲੇ 'ਤੇ ਅਪੀਲ ਕਰਨ ਦੀ ਸਥਿਤੀ 'ਚ, ਕਿਹਾ ਜਰਮਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ
. . .  about 1 hour ago
ਬਰਲਿਨ, 30 ਮਾਰਚ-ਜਰਮਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਭਾਰਤੀ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਪਹਿਲੀ ਵਾਰ ਦੇ ਫ਼ੈਸਲੇ ਦੇ ਨਾਲ-ਨਾਲ ਉਸ ਦੇ ਸੰਸਦੀ ਫਤਵੇ ਨੂੰ ਮੁਅੱਤਲ...
ਅੱਜ ਸ਼ੁਰੂ ਹੋਵੇਗੀ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ
. . .  about 2 hours ago
ਤਿਰੂਵਨੰਤਪੁਰਮ, 30 ਮਾਰਚ - ਭਾਰਤ ਦੀ ਜੀ-20 ਪ੍ਰਧਾਨਗੀ ਹੇਠ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ 30 ਮਾਰਚ ਤੋਂ 2 ਅਪ੍ਰੈਲ ਤੱਕ ਕੇਰਲ ਦੇ ਕੁਮਰਕੋਮ ਪਿੰਡ ਵਿਚ ਹੋਣ ਵਾਲੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਭਾਰਤ ਦੇ ਜੀ-20 ਸ਼ੇਰਪਾ ਅਮਿਤਾਭ ਕਾਂਤ ਕਰਨਗੇ ਅਤੇ ਇਸ ਵਿਚ ਵਿਸ਼ਵ...
ਪੰਜਾਬ 'ਚ ਅੱਜ ਸਰਕਾਰੀ ਛੁੱਟੀ ਦੇ ਬਾਵਜੂਦ ਹੋਣਗੀਆਂ ਰਜਿਸਟਰੀਆਂ
. . .  about 1 hour ago
ਚੰਡੀਗੜ੍ਹ, 30 ਮਾਰਚ-ਪੰਜਾਬ 'ਚ ਅੱਜ ਰਾਮ ਨੌਵੀਂ ਮੌਕੇ ਸਰਕਾਰੀ ਛੁੱਟੀ ਦੇ ਬਾਵਜੂਦ ਰਜਿਸਟਰੀਆਂ ਹੋਣਗੀਆਂ।ਪੰਜਾਬ ਸਰਕਾਰ ਨੇ ਸਬ ਰਜਿਸਟਰਾਰ ਦਫ਼ਤਰ ਖੋਲ੍ਹ ਕੇ ਪੰਜਾਬ ਦੇ ਸਮੂਹ ਰਜਿਸਟਰਾਰ ਨੂੰ ਅੱਜ ਰਜਿਸਟਰੀਆਂ ਕਰਨ...
ਜੰਮੂ-ਕਸ਼ਮੀਰ ਦੇ ਕਠੂਆ 'ਚ ਧਮਾਕਾ
. . .  about 2 hours ago
ਕਠੂਆ, , 30 ਮਾਰਚ -ਜੰਮੂ ਅਤੇ ਕਸ਼ਮੀਰ ਦੇ ਹੀਰਾਨਗਰ ਵਿਚ ਬੀਤੀ ਦੇਰ ਰਾਤ ਨੂੰ ਇਕ ਧਮਾਕਾ ਹੋਇਆ, ਜਿਸ ਤੋਂ ਬਾਅਦ ਖੇਤਰ ਵਿਚ ਇੱਕ ਵਿਸ਼ਾਲ ਖੋਜ ਮੁਹਿੰਮ ਚਲਾਈ ਗਈ ਹੈ। ਧਮਾਕੇ 'ਚ ਕਿਸੇ ਦੇ ਜ਼ਖ਼ਮੀ...
ਪਾਕਿਸਤਾਨ ਦੇ ਚੋਣ ਕਮਿਸ਼ਨ ਵਲੋਂ ਖੈਬਰ ਪਖਤੂਨਖਵਾ ਚੋਣਾਂ ਦਾ ਐਲਾਨ
. . .  about 2 hours ago
ਇਸਲਾਮਾਬਾਦ, 30 ਮਾਰਚ -ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਖੈਬਰ ਪਖਤੂਨਖਵਾ ਵਿਚ ਚੋਣਾਂ 8 ਅਕਤੂਬਰ ਨੂੰ ਪੰਜਾਬ ਦੀਆਂ ਚੋਣਾਂ ਵਾਂਗ ਹੀ...
ਮਿਆਂਮਾਰ ਦੀ ਫ਼ੌਜ ਵਲੋਂ 40 ਸਿਆਸੀ ਪਾਰਟੀਆਂ ਨੂੰ ਖ਼ਤਮ ਕਰਨ ਦੇ ਫ਼ੈਸਲੇ ਦੀ ਅਮਰੀਕਾ ਦੁਆਰਾ ਨਿੰਦਾ
. . .  about 2 hours ago
ਵਾਸ਼ਿੰਗਟਨ, 30 ਮਾਰਚ -ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਕਿ ਨੈਸ਼ਨਲ ਲੀਗ ਫਾਰ ਡੈਮੋਕਰੇਸੀ ਸਮੇਤ 40 ਰਾਜਨੀਤਿਕ ਪਾਰਟੀਆਂ ਨੂੰ ਖ਼ਤਮ ਕਰਨ ਦੇ ਮਿਆਂਮਾਰ ਦੀ ਫੌਜ ਦੇ ਫ਼ੈਸਲੇ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  1 day ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  1 day ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  1 day ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  1 day ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  1 day ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  1 day ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  1 day ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  1 day ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  1 day ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  1 day ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  1 day ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  1 day ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  1 day ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553

ਕਪੂਰਥਲਾ / ਫਗਵਾੜਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

 ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਮੇਨ ਬਾਜ਼ਾਰ 'ਚ ਅੱਗ

ਨਡਾਲਾ, 8 ਮਈ (ਮਾਨ)-ਅੱਜ ਸਵੇਰੇ ਕਰੀਬ 10 ਵਜੇ ਮੁੱਖ ਬਾਜ਼ਾਰ ਅੱਡਾ ਨਡਾਲਾ ਵਿਚ ਬਿਜਲੀ ਦੇ ਸ਼ਾਟ ਸਰਕਟ ਅਚਾਨਕ ਅੱਗ ਭੜਕ ਪਈ | ਪਰੰਤੂ ਸਾਹਮਣੇ ਦੂਸਰੀ ਛੱਤ ਤੇ ਰਹਿ ਰਹੇ ਦੁਕਾਨਦਾਰ ਦੀ ਨਜ਼ਰ ਪੈਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸੁਲਤਾਨਪੁਰ ਲੋਧੀ, 8 ਮਈ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਬਿਨਾ ਨੰਬਰੀ ਬੁਲੇਟ ਮੋਟਰਸਾਈਕਲ ਚਾਲਕ ਨੌਜਵਾਨ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »

ਕੈਪਟਨ ਬੇਲੋੜੀਆਂ ਰੋਕਾਂ ਲਾਉਣ ਤੇ ਬਾਜ਼ਾਰ ਬੰਦ ਕਰਵਾਉਣ ਤੋਂ ਬਾਜ਼ ਆਏ-ਸਰਵਣ ਬਾਊਪੁਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਕੈਪਟਨ ਸਰਕਾਰ ਬੇਲੋੜੀਆਂ ਰੋਕਾਂ ਲਗਾ ਕੇ ਅਤੇ ਬਾਜ਼ਾਰ ਬੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ...

ਪੂਰੀ ਖ਼ਬਰ »

ਪਿਛਲੇ 7 ਦਹਾਕਿਆਂ ਤੋਂ ਆਧੁਨਿਕ ਸਿਹਤ ਸੇਵਾਵਾਂ ਪੱਖੋਂ ਅਣਗੌਲਿਆ ਜ਼ਿਲ੍ਹਾ ਕਪੂਰਥਲਾ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਲਗਪਗ 9 ਲੱਖ ਦੀ ਆਬਾਦੀ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਲੋਕ ਦੇਸ਼ ਦੀ ਆਜ਼ਾਦੀ ਦੇ ਲਗਪਗ 75 ਵਰ੍ਹੇ ਹੋ ਜਾਣ ਦੇ ਬਾਵਜੂਦ ਵੀ ਸਿਹਤ ਸੇਵਾਵਾਂ ਦੇ ਪੱਖ ਤੋਂ ਅਜੇ ਪਛੜੇ ਹੋਏ ਹਨ | ਜ਼ਿਲ੍ਹੇ ਵਿਚ ਸਬ ਡਵੀਜ਼ਨ ਪੱਧਰ 'ਤੇ ਸਿਵਲ ਹਸਪਤਾਲ ਹਨ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ 9 ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਬੈਟਰੀਆਂ ਬਰਾਮਦ

ਕਪੂਰਥਲਾ, 8 ਮਈ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਹੁਕਮ ਤੁਰੰਤ ਲਾਗੂ ਕੀਤੇ ਜਾਣ-ਡੀ.ਟੀ.ਐੱਫ.

ਕਪੂਰਥਲਾ, 8 ਮਈ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਦੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿਚ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਪਿਛਲੇ ਮਹੀਨਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 134 ਮਾਮਲੇ ਆਏ ਸਾਹਮਣੇ-4 ਦੀ ਮੌਤ

ਕਪੂਰਥਲਾ, 7 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 134 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਚਾਰ ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 60 ਸਾਲਾ ਵਿਅਕਤੀ ਵਾਸੀ ਮਾਨਾ ਤਲਵੰਡੀ, 71 ਸਾਲਾ ਵਿਅਕਤੀ ਵਾਸੀ ਫਗਵਾੜਾ, 52 ...

ਪੂਰੀ ਖ਼ਬਰ »

ਸਿਹਤ ਕਰਮੀਆਂ ਨਾਲ ਬਦਸਲੂਕੀ ਤੇ ਝਗੜਾ ਕਰਨ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਕਪੂਰਥਲਾ, 8 ਮਈ (ਸਡਾਨਾ)-ਸਿਹਤ ਕਰਮੀਆਂ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਡਾ: ਗੁਣਤਾਸ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਕਾਲਾ ਸੰਘਿਆਂ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਜਥੇ: ਕੁਲਾਰ ਵਲੋਂ ਬਾਬਾ ਜਨਕ ਸਿੰਘ ਨਾਲ ਅਹਿਮ ਵਿਚਾਰਾਂ

ਫਗਵਾੜਾ, 8 ਮਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤਪੁਰਾ, ਜੱਬੜ੍ਹ (ਮਾਣਕੋ) ਦੇ ਛੋਟੀ ਉਮਰ 'ਚ ਬਣੇ ਮੁੱਖ ਸੇਵਾਦਾਰ ਸੰਤ ਬਾਬਾ ਜਨਕ ਸਿੰਘ ਨਾਲ ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਸਰਵਣ ਸਿੰਘ ਕੁਲਾਰ ਨੇ ਸੰਤ ਬਾਬਾ ਦਿਲਾਵਰ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੇ ਰਾਮ ਲਾਲ ਪ੍ਰਧਾਨ ਬਣੇ

ਖਲਵਾੜਾ, 8 ਮਈ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਸਾਬਕਾ ਪ੍ਰਧਾਨ ਚਮਨ ਲਾਲ ਜੋਸ਼ ਦੇ ਗ੍ਰਹਿ ਵਿਖੇ ਸੋਹਣ ਲਾਲ ਦੀ ਪ੍ਰਧਾਨਗੀ 'ਚ ਸਰਕਾਰੀ ਹਦਾਇਤਾਂ ਮੁਤਾਬਿਕ ਹੋਈ ਜਿਸ ਵਿਚ ਮੈਂਬਰਾਂ ਨੇ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਕੋਰੋਨਾ ਨੂੰ ਠੱਲ੍ਹ ਪਾਉਣ ਲਈ 7 ਦੇਸ਼ਾਂ ਦੇ ਪੰਜਾਬੀਆਂ ਨਾਲ ਵੈਬੀਨਾਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੇ ਸੱਦੇ ਨੂੰ ਪ੍ਰਵਾਸੀ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ...

ਪੂਰੀ ਖ਼ਬਰ »

ਫੇਰੀ ਵਾਲੇ ਤੋਂ ਨਕਦੀ ਖੋਹਣ ਦੇ ਮਾਮਲੇ ਸਬੰਧੀ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਲੜ੍ਹਾਈ ਝਗੜੇ ਤੇ ਖੋਹ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਿਜ਼ਵਾਨ ਵਾਸੀ ਮੁਹੱਬਤ ਨਗਰ ਨੇ ਦੱਸਿਆ ਕਿ ਬੀਤੀ 5 ਮਈ ਨੂੰ ਉਹ ਦੁਪਹਿਰ ਦੇ ਸਮੇਂ ਸ਼ੇਖੂਪੁਰ ਵਿਖੇ ਆਪਣੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਇਕ ਕਾਬੂ

ਕਪੂਰਥਲਾ, 8 ਮਈ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮਨਜੀਤ ਸਿੰਘ ਨੇ ਰਾਤ ਦੇ ਸਮੇਂ ਗਸ਼ਤ ਦੌਰਾਨ ਰਜ਼ਾਪੁਰ ਨੇੜੇ ਮੋਟਰਸਾਈਕਲ ਸਵਾਰ ਕਥਿਤ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਸਚਿਨ ਗਰੋਵਰ ਵਿਰੁੱਧ ਦਰਜ ਹੋਇਆ ਇਕ ਹੋਰ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਧੋਖਾਧੜੀ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੀਮਾ ਭਾਰਦਵਾਜ ਵਾਸੀ ਅਰਬਨ ਅਸਟੇਟ ਜਲੰਧਰ ਨੇ ਦੱਸਿਆ ਕਿ ਉਸ ਦੀ ਲੜਕੀ ਸ਼ਿਵਾਨੀ ਭਾਰਦਵਾਜ ਜੋ ਕਿ ਮਾਡਿਲੰਗ ਤੇ ਮੇਕਅਪ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ ਦਾ ਬੁਨਿਆਦੀ ਢਾਂਚਾ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ 'ਚ ਸਹਾਈ ਸਾਬਤ ਹੁੰਦੈ-ਡਾ: ਗਰਗ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਹਰੇਕ ਵਿੱਦਿਅਕ ਸੰਸਥਾ ਕੋਲ ਅਜਿਹਾ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ, ਜੋ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਈ ਸਾਬਤ ਹੋ ਸਕੇ | ਇਹ ਪ੍ਰਗਟਾਵਾ ਡਾ: ਅਰਚਨਾ ਗਰਗ ਪਿ੍ੰਸੀਪਲ ਹਿੰਦੂ ਕੰਨਿਆ ਕਾਲਜ ਨੇ ਕਾਲਜ ਦੇ ਇੰਟਰਨਲ ਕੁਆਲਿਟੀ ਐਸੋਰੈਂਸ ਸੈੱਲ ਵਲੋਂ ਕਪੈਸਿਟੀ ਬਿਲਡਿੰਗ ਦੇ ਸਬੰਧ ਵਿਚ ਕਰਵਾਏ ਗਏ 7 ਰੋਜ਼ਾ ਵੈਬੀਨਾਰ ਵਿਚ ਭਾਗ ਲੈ ਰਹੇ 200 ਕਾਲਜਾਂ ਦੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਪੜ੍ਹਾਈ ਪੂਰੀ ਕਰ ਚੁੱਕੇ ਵਿਦਿਆਰਥੀਆਂ ਨਾਲ ਵੀ ਨਿਰੰਤਰ ਸਬੰਧ ਬਣਾਈ ਰੱਖਣ ਦੀ ਸਲਾਹ ਦਿੱਤੀ | ਡਾ: ਗਰਗ ਨੇ ਕਿਹਾ ਕਿ ਕਾਲਜਾਂ ਕੋਲ ਪੂਰੀ ਪਲੇਸਮੈਂਟ ਦਾ ਰਿਕਾਰਡ ਹੋਣਾ ਚਾਹੀਦਾ ਹੈ ਤਾਂ ਜੋ ਰਿਪੋਰਟ ਤਿਆਰ ਕਰਨ ਸਮੇਂ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਕਿਹਾ ਕਿ ਕਾਲਜ ਵਲੋਂ ਹਰ ਸਹੂਲਤ ਤੇ ਸਿਸਟਮ ਦਾ ਰਿਕਾਰਡ ਵੈੱਬਸਾਈਟ 'ਤੇ ਹੋਣਾ ਜ਼ਰੂਰੀ ਹੈ ਤਾਂ ਜੋ ਵਿਦਿਆਰਥੀ ਇਸ ਤੋਂ ਲਾਭ ਉਠਾ ਸਕਣ | ਉਨ੍ਹਾਂ ਸਾਰੇ ਅਧਿਆਪਕਾਂ ਨੂੰ ਨੈਕ ਦੇ ਮਾਪਦੰਡਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ | ਉਨ੍ਹਾਂ ਅਧਿਆਪਕਾਂ ਵਲੋਂ ਵੈਬੀਨਾਰ ਵਿਚ ਪੁੱਛੇ ਗਏ ਸਵਾਲਾਂ ਦੇ ਵੀ ਤਸੱਲੀਬਖ਼ਸ਼ ਢੰਗ ਨਾਲ ਜਵਾਬ ਦਿੱਤੇ | ਵੈਬੀਨਾਰ ਦਾ ਸੰਚਾਲਨ ਪ੍ਰੋ: ਇੰਦਰਜੀਤ ਬਿੱਲ ਨੇ ਕੀਤਾ ਤੇ ਇਸ ਤੋਂ ਪਹਿਲਾਂ ਅਧਿਆਪਕਾਂ ਵਲੋਂ ਮਾਨਵਤਾ ਨੂੰ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਦਿਵਾਉਣ ਲਈ ਅਰਦਾਸ ਕੀਤੀ ਗਈ | ਕਾਲਜ ਦੀ ਆਈਕੋਰੇਸੀ ਦੇ ਕੋਆਰਡੀਨੇਟਰ ਡਾ: ਕੁਲਵਿੰਦਰ ਕੌਰ ਨੇ ਵੈਬੀਨਾਰ ਵਿਚ ਭਾਗ ਲੈਣ ਵਾਲੇ ਮੁੱਖ ਬੁਲਾਰਿਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਕਾਲਜ ਦੇ ਇੰਟਰਨਲ ਕੁਆਲਿਟੀ ਐਸੋਰੈਂਸ ਸੈੱਲ ਵਲੋਂ ਵਰਕਸ਼ਾਪ ਨਾਲ ਸਬੰਧਿਤ ਅਧਿਆਪਕਾਂ ਨੂੰ ਈ ਸਰਟੀਫਿਕੇਟ ਜਾਰੀ ਕੀਤੇ ਜਾਣਗੇ | ਇੱਥੇ ਵਰਨਣਯੋਗ ਹੈ ਕਿ ਇਸ ਵਰਕਸ਼ਾਪ ਵਿਚ ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਦੇ ਉਪ ਚਾਂਸਲਰ ਡਾ: ਯੋਗਿੰਦਰ ਵਰਮਾ, ਪੀ.ਐਸ.ਆਰ. ਸਰਕਾਰੀ ਡਿਗਰੀ ਕਾਲਜ ਬੈਜਨਾਥ ਦੇ ਸੇਵਾ ਮੁਕਤ ਪਿ੍ੰਸੀਪਲ ਡਾ: ਅਜੈ ਲੱਖਣਪਾਲ ਤੋਂ ਇਲਾਵਾ ਸਿੱਖਿਆ ਖੇਤਰ ਦੀਆਂ ਹੋਰ ਨਾਮੀ ਸ਼ਖ਼ਸੀਅਤਾਂ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕਰ ਚੁੱਕੀਆਂ

ਖ਼ਬਰ ਸ਼ੇਅਰ ਕਰੋ

 

ਤਲਵੰਡੀ ਚੌਧਰੀਆਂ ਤੋਂ ਅਕਾਲੀ ਆਗੂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ

ਤਲਵੰਡੀ ਚੌਧਰੀਆਂ, 8 ਮਈ (ਪਰਸਨ ਲਾਲ ਭੋਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਨਵੀਂ ਰੂਹ ਫੂਕਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪ੍ਰਧਾਨਾਂ ਵਲੋਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਭੁਲੱਥ ਦੇ ਬਾਜ਼ਾਰ ਰਹੇ ਸੁੰਨਸਾਨ

ਭੁਲੱਥ, 8 ਮਈ (ਮਨਜੀਤ ਸਿੰਘ ਰਤਨ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਪਾਸਾਰ ਨੂੰ ਦੇਖਦੇ ਹੋਏ ਸਰਕਾਰ ਵਲੋਂ ਕੀਤੇ ਗਏ ਹਫਤਾਵਾਰੀ ਤਾਲਾਬੰਦੀ ਦੇ ਹੁਕਮਾਂ ਦੇ ਪਹਿਲੇ ਦਿਨ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ ਤੇ ਸਾਰਾ ਦਿਨ ਬਾਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ | ਸਰਕਾਰ ...

ਪੂਰੀ ਖ਼ਬਰ »

ਡੀ.ਐਸ.ਪੀ. ਬੱਲ ਦੀ ਅਗਵਾਈ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਵਲੋਂ ਡੀ.ਐਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਚ ਫਲੈਗ ਮਾਰਚ ਕੱਢਿਆ ਗਿਆ ਤੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ...

ਪੂਰੀ ਖ਼ਬਰ »

ਹਫ਼ਤਾਵਾਰੀ ਬੰਦ ਦੌਰਾਨ ਡਡਵਿੰਡੀ ਮੁਕੰਮਲ ਬੰਦ ਰਿਹਾ

ਡਡਵਿੰਡੀ, 8 ਮਈ (ਦਿਲਬਾਗ ਸਿੰਘ ਝੰਡ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਸਨਿਚਰਵਾਰ ਨੂੰ ਡਡਵਿੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ | ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਚੈਨ ਨੂੰ ਤੋੜਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX