ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਹਫਤਾਵਾਰੀ ਤਾਲਾਬੰਦੀ ਦੌਰਾਨ ਮੁਕੰਮਲ ਬੰਦ ਰਿਹਾ ਅੰਮਿ੍ਤਸਰ ਸ਼ਹਿਰ, ਬਾਜ਼ਾਰਾਂ 'ਚ ਪਸਰਿਆ ਸੰਨਾਟਾ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਵਿਸ਼ਵਵਿਆਪੀ ਸੰਕਟ ਕੋਵਿਡ-19 ਦੇ ਲਗਾਤਾਰ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਕੀਤੀ ਗਈ ਹਫਤਾਵਾਰੀ ਤਾਲਾਬੰਦੀ ਦੇ ਚੱਲਦਿਆਂ ਅੱਜ ਅੰਮਿ੍ਤਸਰ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ ਹੈ ਅਤੇ ਸੜਕਾਂ ...

ਪੂਰੀ ਖ਼ਬਰ »

ਪੁੱਡਾ ਵਲੋਂ ਸ਼ਿਵਪੁਰੀ ਨੇੜਲੀ ਜ਼ਮੀਨ ਖਾਲੀ ਕਰਵਾਉਣ ਤੇ ਦੁਰਗਿਆਣਾ ਮੰਦਰ ਕਮੇਟੀ ਨੇ ਜਤਾਇਆ ਇਤਰਾਜ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਸ੍ਰੀ ਦੁਰਗਿਆਣਾ ਮੰਦਰ ਨੇੜੇ ਸਥਿਤ ਸਮਸ਼ਾਨਘਾਟ ਸ਼ਿਵਪੁਰੀ ਹਾਥੀ ਗੇਟ ਦੇ ਨਾਲ ਲੱਗਦੀ ਜ਼ਮੀਨ ਨੂੰ ਪੁੱਡਾ ਵਲੋਂ ਖਾਲੀ ਕਰਵਾਏ ਜਾਣ ਦਾ ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵਲੋਂ ਵਿਰੋਧ ਜਤਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਕਮੇਟੀ ...

ਪੂਰੀ ਖ਼ਬਰ »

ਚੇਅਰਮੈਨ ਸਿੱਧੂ ਨੇ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਛੇਹਰਟਾ, 9 ਮਈ (ਸੁਰਿੰਦਰ ਸਿੰਘ ਵਿਰਦੀ)-ਸਿੱਖਿਆ ਵਿਭਾਗ ਦੇ ਪ੍ਰਬੰਧ ਅਧੀਨ ਚੱਲ ਰਹੇ ਅਤੇ ਬਲਾਕ ਵੇਰਕਾ ਦੇ ਸਰਕਾਰੀ ਸਮਾਰਟ ਹਾਈ ਸਕੂਲਾਂ ਦੇ ਵਿਚ ਦਾਖ਼ਲਾ ਮਾਮਲੇ ਨੂੰ ਲੈ ਕੇ ਪਹਿਲੀ ਪੁਜੀਸ਼ਨ ਹਾਸਿਲ ਕਰਨ ਵਾਲੇ ਸਰਕਾਰੀ ਸਮਾਰਟ ਹਾਈ ਸਕੂਲ ਕਾਲਾ ਦੀ ਦਿੱਖ ਬਾਕੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਵੇਰਕਾ, 9 ਮਈ (ਪਰਮਜੀਤ ਸਿੰਘ ਬੱਗਾ)-ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਹਾਂਮਾਰੀ ਨਾਲ ਲੜਨ ਵਿਚ ਸੰਤ ਨਿਰੰਕਾਰੀ ਮਿਸ਼ਨ ਪਾ ਰਿਹੈ ਆਪਣਾ ਯੋਗਦਾਨ

ਮਾਨਾਂਵਾਲਾ, 9 ਮਈ (ਗੁਰਦੀਪ ਸਿੰਘ ਨਾਗੀ)-ਕੋਰੋਨਾ ਮਹਾਂਮਾਰੀ ਨਾਲ ਜਿਥੇ ਦੇਸ਼-ਵਿਦੇਸ਼ ਦੇ ਲੋਕ ਜੂਝ ਰਹੇ ਹਨ ਉਥੇ ਕੋਰੋਨਾ ਦੀ ਦੂਜੀ ਲਹਿਰ ਦਾ ਮੁਕਾਬਲਾ ਭਾਰਤ ਕਰ ਰਿਹਾ ਹੈ ਅਤੇ ਕੋਰੋਨਾ ਖ਼ਿਲਾਫ਼ ਚੱਲ ਰਹੀ ਜੰਗ ਦੇ ਖ਼ਿਲਾਫ਼ ਅਨੇਕਾਂ ਸਮਾਜ ਸੈਵੀ ਜਥੇਬੰਦੀਆਂ ਆਪਣਾ ...

ਪੂਰੀ ਖ਼ਬਰ »

ਕਤਲ ਕੇਸ ਨੂੰ ਸੜਕ ਹਾਦਸੇ 'ਚ ਤਬਦੀਲ ਕਰਨ ਸਬੰਧੀ ਮਿ੍ਤਕ ਦੀ ਪਤਨੀ ਨੇ ਐਸ. ਸੀ. ਕਮਿਸ਼ਨ ਤੱਕ ਕੀਤੀ ਪਹੁੰਚ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਪਿੰਡ ਤਾਜਪੁਰ ਦੀ ਦਲਿਤ ਮਹਿਲਾ ਜਸਵਿੰਦਰ ਕੌਰ ਵਿਧਵਾ ਸਵ: ਸੁਰਜੀਤ ਸਿੰਘ ਨੇ ਕਮਿਸ਼ਨ ਮੈਂਬਰ ਡਾ: ਤਰਸੇਮ ਸਿੰਘ ਸਿਆਲਕਾ ਨੂੰ ਸ਼ਿਕਾਇਤ ਸਪੁਰਦ ਕਰਦੇ ਹੋਏ ਪੁਲਿਸ ਥਾਣਾ ਸੁਭਾਨਪੁਰ ਤੇ 'ਕਤਲ' ਕੇਸ ਨੂੰ ਸੜਕ ਹਾਦਸਾ ਦੱਸ ਕੇ ਉਸ ਦੀ ...

ਪੂਰੀ ਖ਼ਬਰ »

ਆੜ੍ਹਤੀ 'ਤੇ ਹੈਰੋਇਨ ਦਾ ਮੁਕੱਦਮਾ ਦਰਜ ਕਰਨ ਖਿਲਾਫ ਇਲਾਕੇ ਦੇ ਪੰਚ-ਸਰਪੰਚਾਂ ਨੇ ਪੁਲਿਸ ਖਿਲਾਫ਼ ਕੀਤੀ ਨਾਅਰੇਬਾਜ਼ੀ

ਰਾਜਾਸਾਂਸੀ, 9 ਮਈ (ਹਰਦੀਪ ਸਿੰਘ ਖੀਵਾ, ਹੇਰ)-ਪੁਲਿਸ ਥਾਣਾ ਕੰਬੋਅ ਵਲੋਂ ਅਟਾਰੀ ਮੰਡੀ ਦੇ ਆੜ੍ਹਤੀ ਸਕੱਤਰ ਸਿੰਘ ਵਾਸੀ ਰੋੜਾ ਵਾਲੀ ਨੂੰ 420 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ, ਪ੍ਰੰਤੂ ਮੰਡੀ ਦੇ ਸਮੂਹ ਆੜ੍ਹਤੀ ਤੇ ਇਲਾਕੇ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ 'ਚ 529 ਹੋਰ ਕੋਰੋਨਾ ਪਾਜੀਟਿਵ, ਮਰੀਜਾਂ ਦੀ ਪੁਸ਼ਟੀ-20 ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ ਅਤੇ ਇਸ ਆਸਪਾਸ ਦੇ ਇਲਾਕਿਆਂ ਵਿਚ ਕੋਰੋਨਾ ਸਬੰਧੀ ਲਏ ਗਏ ਨਮੂਨਿਆ 'ਚ ਬੀਤੇ 24 ਘੰਟਿਆਂ ਵਿਚ 529 ਹੋਰ ਲੋਕ ਕੋਰੋਨਾ ਪਜੀਟਿਵ ਪਾਏ ਗਏ ਹਨ | ਇਸ ਦੇ ਨਾਲ ਹੀ ਇਸ ਅਰਸੇ ਦੌਰਾਨ 20 ਹੋਰ ਲੋਕ ਕੋਰੋਨਾ ਨਾਲ ਜੰਗ ਹਾਰ ਗਏ ਹਨ | ਇਸ ਤੋਂ ...

ਪੂਰੀ ਖ਼ਬਰ »

ਕੱੁਟਮਾਰ ਕਰਨ 'ਤੇ ਮਾਮਲਾ ਦਰਜ਼

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਰਸਤਾ ਰੋਕ ਕੇ ਕੁੱਟਮਾਰ ਕਰਨ ਅਤੇ ਮੋਟਰ ਸਾਈਕਲ ਦੀ ਭੰਨ ਤੋੜ ਕਰਨ ਸਬੰਧੀ ਥਾਣਾ ਬੀ ਡਵੀਜਨ ਦੀ ਪੁਲਿਸ ਵਲੋਂ ਮਾਮਲਾ ਦਰਜ਼ ਕੀਤਾ ਹੈ | ਇਹ ਮਾਮਲਾ ਪੁਲਿਸ ਨੇ ਪ੍ਰਤਾਪ ਸਿੰਘ ਦੇ ਬਿਆਨਾ ਦੇ ਆਧਾਰ 'ਤੇ ਜਤਿਨ ਅਰੋੜਾ, ਰਘੂ, ਅਮਿਤ ਸ਼ਾਹ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਜਤਿੰਦਰ ਸੋਨੀਆ ਨੇ ਕੀਤਾ ਸੈਨੇਟਾਈਜ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਜਤਿੰਦਰ ਸੋਨੀਆ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਥਾਣਾ ਕੋਤਵਾਲੀ ਦੇ ਮੁੱਖੀ ਇੰਸਪੈਕਟਰ ਗੁਰਮੀਤ ਸਿੰਘ ਨੂੰ ਨਾਲ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ...

ਪੂਰੀ ਖ਼ਬਰ »

ਵਿਆਹੁਤਾ ਨੇ ਸਹੁਰੇ ਪਰਿਵਾਰ ਤੇ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਦੋਸ਼

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਵਿਆਹੁਤਾ ਨੂੰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕੀਤਾ ਹੈ | ਇਹ ਮਾਮਲਾ ਥਾਣਾ ਸਦਰ ਦੀ ਪੁਲਿਸ ਨੇ ਵਿਆਹੁਤਾ ਮਾਧੁਰੀ ਸਹਿਦੇਵ ਦੇ ਬਿਆਨਾਂ ਦੇ ਆਧਾਰ 'ਤੇ ਦਰਜ਼ ਕੀਤਾ ਹੈ, ...

ਪੂਰੀ ਖ਼ਬਰ »

ਡਾ: ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਅਤੇ ਨਕਦੀ ਦਿੱਤੀ

ਖ਼ਾਸਾ, 9 ਮਈ (ਗੁਰਨੇਕ ਸਿੰਘ ਪੰਨੂ)-ਅੱਜ ਇੱਥੇ ਇੰਡੀਆ ਗੇਟ ਦੇ ਨਜਦੀਕ ਬੀ. ਆਰ. ਰਿਜੋਰਟ ਵਿਖੇ ਮੰਤਰੀ ਡਾ: ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ ਪ੍ਰਤੀ ਪਰਿਵਾਰ ...

ਪੂਰੀ ਖ਼ਬਰ »

ਮਾਤਾ ਗੁਜਰੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ-ਬੀਬੀ ਖ਼ਾਲਸਾ

ਸੁਲਤਾਨਵਿੰਡ, 9 ਮਈ (ਗੁਰਨਾਮ ਸਿੰਘ ਬੁੱਟਰ)-ਵਿਸ਼ਵ ਭਰ ਵਿਚ ਮਨਾਏ ਜਾ ਰਹੇ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਦੋਬੁਰਜੀ ਲਿੰਕ ਰੋਡ 'ਤੇ ਸਥਿਤ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ ਵਿਖੇ ਸਮੂਹਿਕ ਅਹੁਦੇਦਾਰਾਂ, ਮੈਂਬਰਾਂ ਤੇ ਹੋਰਾਂ ਵਲੋਂ ਟਰੱਸਟ ਦੀ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਲਈ ਸਿੱਖਿਆ ਵਿਭਾਗ ਪੱਬਾਂ ਭਾਰ-ਸਿੱਖਿਆ ਅਧਿਕਾਰੀ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲੇ ਨੂੰ ਵਧਾਉਣ ਲਈ ਦਾਖਲਾ ਮੁਹਿੰਮ 'ਈਚ ਵੰਨ ਬਰਿੰਗ ਵੰਨ' ਸ਼ੁਰੂ ਕੀਤੀ ਗਈ ਹੈ, ਤਹਿਤ ਵਿਭਾਗ ਦੇ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਨਿੱਜੀ ਸਕੂਲਾਂ ...

ਪੂਰੀ ਖ਼ਬਰ »

ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ : ਸੋਨੀ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ਦੇ ਤਰਜੀਹੀ ਗਰੁੱਪਾਂ ਦੇ ਟੀਕਾਕਰਨ ਦੀ ਸ਼ੁਰੂਆਤ ਕਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਵੱਖਵਾਦੀ ਸ਼ਕਤੀਆਂ ਨਾਲ ਜੋੜਨ ਦੇ ਪ੍ਰਚਾਰ 'ਚ ਮੋਦੀ ਸਰਕਾਰ ਨੂੰ ਮੂੰਹ ਦੀ ਖਾਣੀ ਪਈ-ਕਾ: ਛੀਨਾ

ਅਜਨਾਲਾ, 9 ਮਈ (ਐਸ. ਪ੍ਰਸ਼ੋਤਮ)-ਅੱਜ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਮੈਂਬਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਅਜਨਾਲਾ ਖੇਤਰ ਸਮੇਤ ਜ਼ਿਲ੍ਹਾ ਅੰਮਿ੍ਤਸਰ 'ਚੋਂ ਕਿਰਤੀ ਕਿਸਾਨ ਯੂਨੀਅਨ ਦੇ ਕਾਰਕੁੰਨਾਂ ਤੇ ਆਗੂਆਂ ਦੇ ...

ਪੂਰੀ ਖ਼ਬਰ »

ਬਿਆਸ ਪੁਲਿਸ ਵਲੋਂ 5 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਸਠਿਆਲਾ/ਬਿਆਸ, 9 ਮਈ (ਸਫਰੀ, ਰੱਖੜਾ)-ਬਿਆਸ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਹੋਣ ਬਾਰੇ ਖਬਰ ਹੈ | ਇਸ ਬਾਰੇ ਐਸ. ਐਚ. ਓ. ਬਰਿੰਦਰਜੀਤ ਸਿੰਘ ਬਿਆਸ ਤੇ ਚੌਕੀ ਇੰਚਾਰਜ ਹਰਦੀਪ ਸਿੰਘ ਸਠਿਆਲਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਦੇ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਹਾਰ ਤੋਂ ਬਾਅਦ ਦੇਸ਼ 'ਚੋਂ ਭਾਜਪਾ ਦਾ ਸਫਾਇਆ ਹੋਣਾ ਸ਼ੁਰੂ- ਛੀਨਾ

ਹਰਸਾ ਛੀਨਾ, 9 ਮਈ (ਕੜਿਆਲ)-ਨਾਮਵਰ ਸੇਵਾ ਸੰਸਥਾ ਮਾਝਾ ਏਡ ਦੇ ਮੁੱਖ ਸੇਵਾਦਾਰ ਤੇ ਨੌਜੁਆਨ ਅਕਾਲੀ ਆਗੂ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਕੇਂਦਰੀ ਵਜ਼ੀਰਾਂ ਵਲੋਂ ਪੱਬਾਂ ਭਾਰ ਹੋ ਕੇ ਪੂਰੀ ਤਾਕਤ ਨਾਲ ਲੜੀਆਂ ਗਈਆਂ ਪੱਛਮੀਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਜੰਡਿਆਲਾ ਗੁਰੂ, 9 ਮਈ (ਪ੍ਰਮਿੰਦਰ ਸਿੰਘ ਜੋਸਨ) - ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਾਂ ਖੁਲਵਾਉਣ ਦੇ ਕੀਤੇ ਐਲਾਨ ਮੁਤਾਬਕ ਬੀਤੇ ਕੱਲ੍ਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਦਿਹਾਤੀ ਮਜ਼ਦੂਰ ਸਭਾ ਨੇ ਜੰਡਿਆਲਾ ਗੁਰੂ ਪਹੁੰਚ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਐਸ.ਐਮ.ਓ. ਨੂੰ ਮਿਲ ਕੇ ਜਾਅਲੀ ਰਿਪੋਰਟ ਨਾ ਦੇਣ ਦੀ ਕੀਤੀ ਮੰਗ

ਬਾਬਾ ਬਕਾਲਾ ਸਾਹਿਬ, 9 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਦੋਲੋਨੰਗਲ ਦੇ ਵਸਨੀਕ ਸਵਿੰਦਰ ਸਿੰਘ ਨੰਬਰਦਾਰ ਪੁੱਤਰ ਨੱਥਾ ਸਿੰਘ ਨੇ ਅੱਜ ਇਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫਸਰ ਬਾਬਾ ...

ਪੂਰੀ ਖ਼ਬਰ »

ਪੰਜਾਬ 'ਚ ਲਾਕਡਾਊਨ ਖਿਲਾਫ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਸਠਿਆਲਾ, 9 ਮਈ (ਸਫਰੀ) - ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦੇ ਨਿਰਦੇਸ਼ਾਂ 'ਤੇ ਪੰਜਾਬ 'ਚ ਲਾਕਡਾਊਨ ਖਿਲਾਫ ਰੋਸ ਪ੍ਰਦਰਸ਼ਨ ਬੀਤੇ ਕੱਲ੍ਹ ਪਿੰਡ ਸਠਿਆਲਾ ਅਤੇ ...

ਪੂਰੀ ਖ਼ਬਰ »

ਨਵ ਨਿਯੁਕਤ ਯੂਥ ਕਾਂਗਰਸ ਜ਼ਿਲ੍ਹਾ ਦਿਹਾਤੀ ਸੋਸ਼ਲ ਮੀਡੀਆ ਇੰਚਾਰਜ ਰਾਣਾ ਬੱਲ ਗੁਰਾਲਾ ਨੂੰ ਕੰਵਰਪ੍ਰਤਾਪ ਅਜਨਾਲਾ ਨੇ ਕੀਤਾ ਸਨਮਾਨਿਤ

ਅਜਨਾਲਾ, 9 ਮਈ (ਐਸ. ਪ੍ਰਸ਼ੋਤਮ)- ਯੂਥ ਕਾਂਗਰਸ ਦੀ ਕੌਮੀ ਹਾਈ ਕਮਾਨ ਤੇ ਸੂਬਾ ਲੀਡਰਸ਼ਿਪ ਵਲੋਂ ਹਲਕਾ ਅਜਨਾਲਾ ਤੋਂ ਯੂਥ ਕਾਂਗਰਸ ਦੇ ਜੁਝਾਰੂ ਵਫਾਦਾਰ ਆਗੂ ਰਾਣਾ ਬੱਲ ਗੁਰਾਲਾ ਨੂੰ ਯੂਥ ਕਾਂਗਰਸ ਸੋਸ਼ਲ ਮੀਡੀਆ ਜ਼ਿਲ੍ਹਾ ਦਿਹਾਤੀ ਦਾ ਇੰਚਾਰਜ ਨਿਯੁਕਤ ਕੀਤੇ ਜਾਣ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਸਬਿਆਂ ਦੇ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹੀਆਂ

ਰਈਆ, 9 ਮਈ (ਸ਼ਰਨਬੀਰ ਸਿੰਘ ਕੰਗ)-ਪਿਛਲੇ ਲੰਬੇ ਸਮੇਂ ਤੋ ਲਾਕਡਾਊਨ ਦੀ ਮਾਰ ਝੱਲ ਰਹੇ ਤੇ ਸਰਕਾਰਾਂ ਵਲੋਂ ਬਾਂਹ ਨਾ ਫੜੇ ਜਾਣ ਤੇ ਕਸਬਾ ਰਈਆ ਅਤੇ ਆਸ-ਪਾਸ ਖਿਲਚੀਆਂ, ਕਲੇਰ, ਵਡਾਲਾ, ਫੇਰਮਾਨ, ਚੀਮਾਬਾਠ ਅਤੇ ਰਈਆ ਮੋੜ ਦੇ ਦੁਕਾਨਦਾਰਾਂ ਵਲੋਂ ਲਾਕ ਡਾਊਨ ਦਾ ਵਿਰੋਧ ...

ਪੂਰੀ ਖ਼ਬਰ »

ਵਿਕਾਸ ਪੱਖੋਂ ਮੋਹਰੀ ਹੈ ਸਰਹੱਦੀ ਇਲਾਕੇ ਦਾ ਪਿੰਡ 'ਮੋਦੇ'

ਸੁਖਵਿੰਦਰਜੀਤ ਸਿੰਘ ਘਰਿੰਡਾ 94634-47804 ਅਟਾਰੀ¸ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਨਜਦੀਕ ਵਸਿਆ ਪਿੰਡ ਮੋਦੇ ਸਰਹੱਦ ਤੋਂ ਤਕਰੀਬਨ 3 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਇਸ ਪਿੰਡ ਵਿਚ ਸ਼ਹੀਦ ਗੁਰਦਿਆਲ ਸਿੰਘ ਦੇ ਨਾਮ 'ਤੇ ਗੁਰਦੁਆਰਾ ਸਾਹਿਬ ਸਥਿਤ ਹੈ ਜਿਸ ਦਾ ...

ਪੂਰੀ ਖ਼ਬਰ »

ਜਗਦੀਪ ਮਾਨ ਨੂੰ ਯੂਥ ਕਾਂਗਰਸ ਅੰਮਿ੍ਤਸਰ ਦਿਹਾਤੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ

ਰਈਆ, 9 ਮਈ (ਸ਼ਰਨਬੀਰ ਸਿੰਘ ਕੰਗ) - ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਅਤੇ ਸਾਫ ਸੁਥਰੇ ਅਕਸ ਵਾਲੇ ਇਮਾਨਦਾਰ ਮਿਹਨਤੀ ਵਰਕਰ ਜਗਦੀਪ ਸਿੰਘ ਮਾਨ ਦੀ ਮਿਹਨਤ ਨੂੰ ਉਸ ਵੇਲੇ ਬੂਰ ਪਿਆ ਜਦੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ...

ਪੂਰੀ ਖ਼ਬਰ »

ਦੀਪਕ ਚੈਨਪੁਰੀਆ ਦੁੱਧ ਵਿਕਰੇਤਾ ਯੂਨੀਅਨ ਅਜਨਾਲਾ ਦੇ ਬਣੇ ਪ੍ਰਧਾਨ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦੁੱਧ ਵਿਕਰੇਤਾ ਨੂੰ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਅਜਨਾਲਾ ਸ਼ਹਿਰ ਨਾਲ ਸਬੰਧਤ ਦੁੱਧ ਵਿਕਰੇਤਾਵਾਂ ਦੀ ਚੋਣ ਇਕੱਤਰਤਾ ਵਪਾਰ ਮੰਡਲ ਅਜਨਾਲਾ ਦੇ ਚੇਅਰਮੈਨ ਅਤੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਦੀ ...

ਪੂਰੀ ਖ਼ਬਰ »

ਦਿੱਲੀ ਦੀ ਤਰਜ 'ਤੇ ਪੰਜਾਬ ਸਰਕਾਰ ਗਰੀਬਾਂ ਦੀ ਸਾਰ ਲਵੇ : ਮਿਆਦੀਆ

ਲੋਪੋਕੇ, 9 ਮਈ (ਗੁਰਵਿੰਦਰ ਸਿੰਘ ਕਲਸੀ)-ਮੌਜੂਦਾ ਕੈਪਟਨ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਚੱਲ ਰਹੀ ਦੂਜੀ ਲਹਿਰ ਨੂੰ ਵੇਖਦਿਆਂ ਪੰਜਾਬ ਵਿਚ ਮਿੰਨੀ ਲਾਕਡਾਉੁੂਨ ਲਗਾ ਕੇ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ, ਜਿਸ ਕਾਰਨ ਦੁਕਾਨਦਾਰਾਂ ਵਿਚ ਭਾਰੀ ਰੋਸ ...

ਪੂਰੀ ਖ਼ਬਰ »

ਮਰਹੂਮ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਨਮਿਤ ਅੰਤਿਮ ਅਰਦਾਸ

ਜੰਡਿਆਲਾ ਗੁਰੂ, 9 ਮਈ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਤੋਂ ਰੋਜਾਨਾ 'ਅਜੀਤ' ਦੇ ਪ੍ਰਤੀਨਿਧ ਰਣਜੀਤ ਸਿੰਘ ਜੋਸਨ ਦੇ ਪਿਤਾ ਮਰਹੂਮ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ, ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਾਂਗ ਪ੍ਰਾਈਵੇਟ ਸਕੂਲਾਂ ਨੂੰ ਵੀ ਅਧਿਆਪਕ ਬੁਲਾਉਣ ਦੀ ਆਗਿਆ ਦਿੱਤੀ ਜਾਵੇ-ਰਾਸਾ

ਬਾਬਾ ਬਕਾਲਾ ਸਾਹਿਬ, 9 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਮਾਨਤਾ ਪ੍ਰਾਪਤ ਅਤੇ ਐਫਿਲਿਏਟਡ ਸਕੂਲਜ਼ ਐਸੋਸੀਏਸ਼ਨ ਪੰਜਾਬ ਰਾਸਾ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਨੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਵਲੋਂ 8 ਮਈ ਨੂੰ ਜਾਰੀ ਕੀਤੇ ਪੱਤਰ ਜਿਸ ਵਿਚ ਸਰਕਾਰੀ ...

ਪੂਰੀ ਖ਼ਬਰ »

ਘਰ 'ਚੋ ਦੋ ਗੈਸ ਸਿਲੰਡਰ, ਇਕ ਮੋਬਾਇਲ ਫੋਨ ਤੇ ਨਕਦੀ ਚੋਰੀ

ਮਜੀਠਾ, 9 ਮਈ (ਸਹਿਮੀ)- ਪਿੰਡ ਕਲੇਰ ਮਾਂਗਟ 'ਚ ਘਰ 'ਚੋਂ ਰਾਤ ਸਮੇਂ ਰਸੋਈ ਗੈਸ ਦੇ ਦੋ ਸਲੰਡਰ, ਇੱਕ ਮੋਬਾਇਲ ਫੋਨ ਤੇ 3 ਹਜਾਰ ਰੁਪਏ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਕਲੇਰ ਮਾਂਗਟ ਵਿਖੇ ਕੁਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਘਰ ਵਿਚੋਂ ...

ਪੂਰੀ ਖ਼ਬਰ »

ਜਥੇ: ਰਣੀਕੇ ਵਲੋਂ ਹਰਦੇਵ ਸਿੰਘ ਗਿੱਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਦਿਹਾਤੀ ਨਿਯੁਕਤ

ਛੇਹਰਟਾ, 9 ਮਈ (ਵਡਾਲੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ.ਸੀ ਵਿੰਗ ਦੇ ਕੋਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਵਜ਼ੀਰ ਜਥੇ: ਗੁਲਜ਼ਾਰ ਸਿੰਘ ਰਣੀਕੇ ਵਲੋਂ ਅਕਾਲੀ ਦਲ ਦੀ ਮਜਬੂਤੀ ਲਈ ਵਿਧਾਨ ਸਭਾ ਹਲਕਾ ਅਟਾਰੀ ਦੇ ਮਿਹਨਤੀ ਤੇ ਜੁਝਾਰੂ ਅਕਾਲੀ ਵਰਕਰ ਹਰਦੇਵ ਸਿੰਘ ਗਿੱਲ ...

ਪੂਰੀ ਖ਼ਬਰ »

ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਵਲੋਂ ਐਸ.ਐਸ.ਪੀ ਧਰੁਵ ਦਹੀਆ ਸਮੇਤ ਅਧਿਕਾਰੀਆਂ ਦਾ ਸਨਮਾਨ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਚ ਰਹਿ ਕੇ ਦਿਨ ਰਾਤ ਸ਼ਾਨਦਾਰ ਸੇਵਾਵਾਂ ਨਿਭਾਉਂਦਿਆਂ ਲੋਕਾਂ ਲਈ ਮਸੀਹਾ ਬਣੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ ਧਰੁਵ ਦਹੀਆ ਸਮੇਤ ਹੋਰਨਾਂ ...

ਪੂਰੀ ਖ਼ਬਰ »

ਬਾਰਡਰ ਏਰੀਏ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਰੋਸ ਮਾਰਚ

ਅਟਾਰੀ, 9 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)- ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਵਿਸ਼ਾਲ ਗਿਣਤੀ ਵਿਚ ਜਮਹੂਰੀ ਕਿਸਾਨ ਸਭਾ ਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਅਤੇ ਦੁਕਾਨਦਾਰਾਂ ਵਲੋਂ ਸਾਂਝੇ ਤੌਰ ਤੇ ਅਟਾਰੀ ਵਿਖੇ ਰੋਸ ਮਾਰਚ ਕੀਤਾ ਗਿਆ ਅਤੇ ਕੇਂਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਰੋਸ ਮੁਜ਼ਾਹਰਾ

ਜੈਂਤੀਪੁਰ, 9 ਮਈ (ਭੁਪਿੰਦਰ ਸਿੰਘ ਗਿੱਲ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਦੇ ਬਲਾਕ ਬਟਾਲਾ ਦੇ ਕਨਵੀਨਰ ਮਾਸਟਰ ਨਿਰਮਲ ਸਿੰਘ ਬੱਜੂਮਾਨ ਅਤੇ ਇਕਾਈ ਪਿੰਡ ਬੱਜੂਮਾਨ ਦੇ ਪ੍ਰਧਾਨ ਸੁਖਪਾਲ ਸਿੰਘ ਦੀ ਅਗਵਾਈ ਹੇਠ ਬੀਤੇ ਕੱਲ੍ਹ ਕਸਬਾ ਜੈਂਤੀਪੁਰ ਵਿਖੇ ...

ਪੂਰੀ ਖ਼ਬਰ »

ਪੰਜਾਬ ਵੇਅਰ ਹਾਊਸ ਦੇ ਉੱਚ ਅਧਿਕਾਰੀਆਂ ਨੇ ਦਾਣਾ ਮੰਡੀ 'ਚ ਮਾਰਿਆ ਅਚਨਚੇਤ ਛਾਪਾ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੀ ਚੰਡੀਗੜ੍ਹ ਤੋਂ ਆਈ ਤਿੰਨ ਮੈਂਬਰੀ ਟੀਮ ਵਲੋਂ ਦਾਣਾਂ ਮੰਡੀ ਅਜਨਾਲਾ 'ਚ ਵੇਅਰ ਹਾਊਸ ਖਰੀਦ ਹਾਊਸ ਏਜੰਸੀ ਵੱਲੋਂ ਖਰੀਦੀ ਕਣਕ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਫਤਾਵਾਰੀ ਤਾਲਾਬੰਦੀ ਦੇ ਖਿਲਾਫ ਰੋਸ ਮੁਜ਼ਾਹਰਾ

ਮਜੀਠਾ, 9 ਮਈ (ਮਨਿੰਦਰ ਸਿੰਘ ਸੋਖੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜੋਨ ਇਕਾਈ ਮਜੀਠਾ ਦੇ ਅਹੁਦੇਦਾਰਾਂ ਵਲੋਂ ਬੀਤੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਸਰਕਾਰ ਤੇ ਸ਼੍ਰੋਮਣੀ ਕਮੇਟੀ ਜ਼ਿਲ੍ਹੇ 'ਚ ਪੈਂਦੇ 9ਵੇਂ ਗੁਰੂ ਜੀ ਦੇ ਹੋਰ ਅਸਥਾਨਾਂ ਵੱਲ ਵੀ ਧਿਆਨ ਦੇਵੇ- ਬਾਬਾ ਬੁੱਢਾ ਵੰਸ਼ਜ

ਛੇਹਰਟਾ, 9 ਮਈ (ਸੁਰਿੰਦਰ ਸਿੰਘ ਵਿਰਦੀ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਾਰਾ ਸਾਲ ਮਨਾਏ ਜਾ ਰਹੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 9ਵੇਂ ਪਾਤਸ਼ਾਹ ਜੀ ਦੇ ਅੰਮਿ੍ਤਸਰ ਜ਼ਿਲ੍ਹੇ 'ਚ ਪੈਂਦੇ ਇਤਿਹਾਸਕ ਗੁਰਦੁਆਰਿਆਂ ਵੱਲ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਉਡਾਨ ਪ੍ਰੋਜੈਕਟ ਤੇ ਵਰਡ ਆਫ ਦਾ ਡੇਅ ਸਬੰਧੀ ਦੋ ਰੋਜਾ ਆਨਲਾਈਨ ਮੁਲਾਕਣ ਅੱਜ ਤੋਂ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ ਦਾ ਡੇਅ ਗਤੀਵਿਧੀ ਤਹਿਤ ਆਮ ਗਿਆਨ, ਭੁੱਲੀ ਵਿਸਰੀ ਦੁਰਲੱਭ ਪੰਜਾਬੀ ਸ਼ਬਦਾਵਲੀ ਅਤੇ ਅੰਗਰੇਜੀ ਭਾਸ਼ਾ ਦਾ ...

ਪੂਰੀ ਖ਼ਬਰ »

ਚੋਰਾਂ ਨੇ ਮੀਟਰ ਬਕਸਿਆਂ ਨੂੰ ਬਣਾਇਆ ਨਿਸ਼ਾਨਾ

ਸੁਲਤਾਨਵਿੰਡ, 9 ਮਈ (ਗੁਰਨਾਮ ਸਿੰਘ ਬੁੱਟਰ) - ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਕੋਟ ਮਿੱਤ ਸਿੰਘ, ਨਿਊ ਕੋਟ ਮਿੱਤ ਸਿੰਘ, ਮਾਤਾ ਗੰਗਾ ਜੀ ਨਗਰ, ਨਿਊ ਕੋਟ ਮਿੱਤ ਸਿੰਘ ਅਤੇ ਭਾਈ ਮੰਝ ਰੋਡ ਦੇ ਵੱਖ-ਵੱਖ ਇਲਾਕਿਆਂ ਅੰਦਰ ਲੱਗੇ ਬਿਜਲੀ ਬੋਰਡ ਦੇ ਮੀਟਰ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਹੋ ਰਹੇ ਦਾਹ ਸੰਸਕਾਰ ਵਾਤਾਵਰਣ ਲਈ ਬਣ ਰਹੇ ਨੇ ਚੁਣੌਤੀ

ਅੰਮਿ੍ਤਸਰ, 9 ਮਈ (ਸੁਰਿੰਦਰ ਕੋਛੜ) - ਕੋਰੋਨਾ ਮਹਾਂਮਾਰੀ ਕਾਰਨ ਦੇਸ਼ 'ਚ ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ ਨਾਲ ਜਿਥੇ ਮਾਹੌਲ ਪੂਰੀ ਤਰ੍ਹਾਂ ਨਾਲ ਗਮਗ਼ੀਨ ਬਣਿਆ ਹੋਇਆ ਹੈ, ਉਥੇ ਹੀ ਵੱਡੇ ਪੱਧਰ 'ਤੇ ਲੱਕੜੀਆਂ ਨਾਲ ਸਾੜ ਕੇ ਮਿ੍ਤਕਾਂ ਦੇ ਕੀਤੇ ਜਾ ਰਹੇ ਦਾਹ ਸਸਕਾਰਾਂ ...

ਪੂਰੀ ਖ਼ਬਰ »

ਦਾਖਲਾ ਮੁਹਿੰਮ ਨੂੰ ਲੈ ਕੇ ਸਿੱਖਿਆ ਅਧਿਕਾਰੀ ਵਲੋਂ ਸਕੂਲਾਂ ਦਾ ਪ੍ਰੇਰਨਾਤਮਿਕ ਦੌਰਾ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਸਰਕਾਰੀ ਸਕੂਲਾਂ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜੋੜਨ ਦੇ ਮਕਸਦ ਨਾਲ ਚਲਾਈ ਜਾ ਰਹੀ ਦਾਖਲਾ ਮੁਹਿੰਮ 'ਈਚ ਵੰਨ ਬਰਿੰਗ ਵੰਨ' ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਜ਼ਿਲ਼੍ਹਾ ਅੰਮਿ੍ਤਸਰ ਤਹਿਤ ...

ਪੂਰੀ ਖ਼ਬਰ »

ਜੀ. ਐੱਸ. ਕੇ. ਪ੍ਰੋਡਕਸ਼ਨ ਵਲੋਂ ਲਘੂ ਫਿਲਮ 'ਦਾ ਸੀਡ' ਰਿਲੀਜ਼

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਜੀਐੱਸਕੇ ਪ੍ਰੋਡੈਕਸ਼ਨ ਦੇ ਬੈਨਰ ਹੇਠ ਤਿਆਰ ਹੋਈ ਲਘੂ ਫਿਲਮ 'ਦਾ ਸੀਡ' ਪ੍ਰੋਡਕਸ਼ਨ ਦੇ ਰਾਣੀ ਕਾ ਬਾਗ ਸਥਿਤ ਦਫਤਰ ਵਿਖੇ ਰਿਲੀਜ਼ ਕੀਤੀ ਗਈ | ਫਿਲਮ ਨੂੰ ਰਿਲੀਜ਼ ਕਰਨ ਮੌਕੇ ਫਿਲਮ ਵਿਚ ਕੰਮ ਕਰਨ ਵਾਲੇ ਸਮੂਹ ਕਲਾਕਾਰਾਂ ਤੋਂ ...

ਪੂਰੀ ਖ਼ਬਰ »

6 ਹਵਾਲਾਤੀਆਂ ਕੋਲੋਂ 7 ਮੋਬਾਈਲ ਬਰਾਮਦ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਕੇਂਦਰੀ ਸੁਧਾਰ ਘਰ ਦੀ ਪੁਲਿਸ ਨੇ ਤਲਾਸ਼ੀ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ 7 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਇਸ ਸਬੰਧ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਸਹਾਇਕ ਸੁਪਰਡੈਂਟ ਭਗਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੀਤਾ ਹਮਲਾ

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਇਕ ਘਰ ਵਿਚ ਵੜ ਕੇ ਹਮਲਾ ਕਰਨ ਵਾਲੇ ਕੁਝ ਲੋਕਾਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ | ਇਹ ਮਾਮਲਾ ਪੁਲਿਸ ਨੇ ਜਤਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੁਰਵਿੰਦਰਬੀਰ ਸਿੰਘ , ਪੂਨਮ ਅਤੇ 7-8 ਹੋਰ ਅਣਪਛਾਤੇ ਲੋਕਾਂ ਖ਼ਿਲਾਫ਼ ਦਰਜ਼ ਕੀਤਾ ਹੈ | ਜਿਸ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਲੋਕਾਂ ਨੇ ਉਸ ਦੇ ਘਰ ਵਿਚ ਵੜ ਕੇ ਉਸ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕੀਤਾ ਹੈ | ਇਸ ਸਬੰਧ ਵਿਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਆਖਰੀ ਪੜਾਅ 'ਤੇ ਪੁੱਜਾ ਭੰਡਾਰੀ ਪੁਲ ਐਕਸਟੈਂਸ਼ਨ ਦਾ ਕੰਮ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰੋਜੈਕਟਾਂ 'ਚ ਭੰਡਾਰੀ ਪੁੱਲ ਐਕਸਟੈਂਸ਼ਨ ਦਾ ਕੰਮ ਆਖਰੀ ਪੜਾਅ 'ਤੇ ਪਹੁੰਚ ਗਿਆ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ 2 ਮਹੀਨੇ 'ਚ ਕੰਮ ਮੁਕੰਮਲ ਕਰਕੇ ਇਸ ਨੂੰ ਲੋਕ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਸਮਰਪਿਤ ਸਰਕਾਰੀ ਸਕੂਲਾਂ ਅੰਦਰ ਹੋਣਗੇ ਵਿੱਦਿਅਕ ਮੁਕਾਬਲੇ

ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਵੱਡੇ ਪੱਧਰ 'ਤੇ ਮਨਾਏ ਜਾਣ ਨੂੰ ਲੈ ਕੇ ਸਿੱਖਿਆ ਵਿਭਾਗ ਪੰਜਾਬ ਵਲੋਂ ਵੀ ਇਨ੍ਹਾਂ ਸਮਾਗਮਾਂ ਨੂੰ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਅਮਲ ਵਿਚ ...

ਪੂਰੀ ਖ਼ਬਰ »

ਕਬੀਰ ਪਾਰਕ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਛੇਹਰਟਾ, 9 ਮਈ (ਸੁਰਿੰਦਰ ਸਿੰਘ ਵਿਰਦੀ)-ਵਾਰਡ ਨੰਬਰ 76 ਵਿਚ ਪੈਂਦੀ ਕਲੋਨੀ ਕਬੀਰ ਪਾਰਕ/ਗੁਰੂ ਤੇਗ ਬਹਾਦਰ ਨਗਰ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਕਾਰਜਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਕਬੀਰ ਪਾਰਕ ਰੈਜ਼ੀਡੈਂਸ ਵੈਲਫ਼ੇਅਰ ਐਸੋਸੀਏਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX