ਤਾਜਾ ਖ਼ਬਰਾਂ


ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  1 day ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਰੂਪਨਗਰ

18 ਤੋਂ 45 ਸਾਲ ਵਰਗ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਕੇਵਲ ਕਿਰਤੀ ਕਾਮਿਆਂ ਨੂੰ ਲਗਾਈ ਵੈਕਸੀਨ

ਰੂਪਨਗਰ, 10 ਮਈ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਚਾਹੇ 18 ਸਾਲ ਤੋਂ 45 ਸਾਲ ਦੇ ਸਾਰੇ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਜ਼ਿਲ੍ਹੇ 'ਚ ਫ਼ਿਲਹਾਲ ਸਾਰੇ 18 ਸਾਲ ਤੋਂ 45 ਸਾਲ ਵਰਗ ਲਈ ਇਹ ਮੁਹਿੰਮ ਸ਼ੁਰੂ ਨਹੀਂ ਕੀਤੀ ਗਈ | ਇਹ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨੰਗਲ ਦੇ ਵੱਖ-ਵੱਖ ਹਸਪਤਾਲਾਂ ਦਾ ਦੌਰਾ

ਨੰਗਲ, 10 ਮਈ (ਪ੍ਰੀਤਮ ਸਿੰਘ ਬਰਾਰੀ)-ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਨੰਗਲ ਦੇ ਬੀ. ਬੀ. ਐਮ. ਬੀ. ਹਸਪਤਾਲ ਤੇ ਸਬ ਡਵੀਜ਼ਨ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਜਲਦੀ ਹੀ ਆਕਸੀਜਨ ਕੰਸਨਟ੍ਰਰੇਟਰ ...

ਪੂਰੀ ਖ਼ਬਰ »

'ਦਿੱਲੀ ਚੱਲੋ' ਮੁਹਿੰਮ ਤਹਿਤ ਮੋਰਿੰਡਾ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਮੋਰਿੰਡਾ, 10 ਮਈ (ਕੰਗ)-'ਦਿੱਲੀ ਚੱਲੋ' ਮੁਹਿੰਮ ਤਹਿਤ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਤੋਂ ਦਿੱਲੀ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਲਈ ਕਿਸਾਨਾਂ ਦਾ ਜਥਾ ਰਵਾਨਾ ਹੋਇਆ | ਇਸ ਸਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਤੇ ਪਰਮਜੀਤ ਸਿੰਘ ਅਮਰਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਧੂਰੀ ਤਾਲਾਬੰਦੀ 'ਚ ਢਿੱਲ ਦੇਣ ਦੇ ਪਹਿਲੇ ਦਿਨ ਬਾਜ਼ਾਰਾਂ 'ਚ ਉਮੜੀ ਭੀੜ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਕਾਲ 'ਚ ਚੋਣਾਂ ਦੇ ਜਸ਼ਨ ਮਨਾਉਣ ਵਾਲੀਆਂ ਸਰਕਾਰਾਂ ਦੀਆਂ ਤਾਲਾਬੰਦੀ ਲਈ ਦਲੀਲਾਂ ਹੁਣ ਲੋਕਾਂ ਨੂੰ ਹਜ਼ਮ ਨਹੀਂ ਹੁੰਦੀਆਂ | ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਸਰਕਾਰਾਂ ਦੀ ਸਖ਼ਤਾਈ ਲੋਕਾਂ ਨੇ ਮੰਨ ਲਈ ਸੀ ਜਿਸ ਕਰ ਕੇ ਪਹਿਲੀ ਲਹਿਰ ਸਹਿਜੇ ਹੀ ਕਾਬੂ ਕਰ ਲਈ ਗਈ ਸੀ ਪਰ ਹੁਣ ਦੂਜੀ ਲਹਿਰ ਦੌਰਾਨ ਲੋਕਾਂ ਨੂੰ ਤਾਲਾਬੰਦੀ ਦੌਰਾਨ ਆਰਥਿਕ ਮੰਦਹਾਲੀ ਦਾ ਖ਼ੌਫ਼ ਕੋਰੋਨਾ ਦੇ ਖ਼ੌਫ਼ ਨਾਲੋਂ ਵੀ ਵੱਡਾ ਜਾਪਦਾ ਹੈ ਜਿਸ ਕਰ ਕੇ ਲੋਕ ਕੋਵਿਡ-19 ਨਿਯਮਾਂ ਦੀ ਪ੍ਰਵਾਹ ਹੀ ਨਹੀਂ ਕਰਦੇ ਜਦ ਕਿ ਕੋਰੋਨਾ ਦੀ ਦੂਜੀ ਲਹਿਰ ਭਾਰਤ 'ਚ ਭਾਰੀ ਪੈ ਰਹੀ ਹੈ ਜਿਸ ਕਾਰਨ ਕੋਰੋਨਾ ਦੇ ਲੱਖਾਂ ਕੇਸ ਤੇ ਹਜ਼ਾਰਾਂ ਮੌਤਾਂ ਦੇ ਅੰਕੜੇ ਨੇ ਭਾਰਤ ਦੀ ਤਸਵੀਰ ਦੁਨੀਆ 'ਚ ਫਿੱਕੀ ਕਰ ਦਿੱਤੀ ਹੈ | ਪੰਜਾਬ 'ਚ ਅਪ੍ਰੈਲ ਮਹੀਨੇ ਪਹਿਲਾਂ ਹਫ਼ਤਾ ਵਾਰੀ ਤਾਲਾਬੰਦੀ ਆਰੰਭੀ ਗਈ ਤੇ 3 ਮਈ ਨੂੰ ਲਗਾਤਾਰ ਤਾਲਾਬੰਦੀ ਲਗਾਉਣ ਕਾਰਨ ਲੋਕਾਂ 'ਚ ਆਰਥਿਕ ਮੰਦਹਾਲੀ ਦਾ ਖ਼ੌਫ਼ ਪੈਦਾ ਹੋ ਗਿਆ ਤੇ ਦੁਕਾਨਦਾਰ ਲਗਾਤਾਰ ਦੁਕਾਨਾਂ ਖੋਲ੍ਹਣ ਦੀ ਮੰਗ ਕਰ ਰਹੇ ਸਨ | ਅੱਜ ਰੂਪਨਗਰ ਜ਼ਿਲ੍ਹੇ 'ਚ ਵੀ ਤਾਲਾਬੰਦੀ ਤੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ 9 ਤੋਂ 5 ਵਜੇ ਤੱਕ ਤੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਸਵੇਰੇ 10 ਵਜੇ ਤੋਂ ਮਹਿਜ਼ 2 ਵਜੇ ਦੁਪਹਿਰ ਤੱਕ ਖੋਲ੍ਹਣ ਦੀ ਛੋਟ ਦਿੱਤੀ ਗਈ ਸੀ ਜਿਸ ਕਾਰਨ ਬਾਜ਼ਾਰਾਂ 'ਚ ਭੀੜਾਂ ਜੁੱਟ ਗਈਆਂ ਤੇ ਲੋਕ ਕੋਵਿਡ ਨਿਯਮ ਵੀ ਭੁੱਲ ਗਏ ਹਾਲਾਂਕਿ 2 ਵਜੇ ਪੁਲਿਸ ਨੇ ਤੈਅ ਸਮੇਂ ਅਨੁਸਾਰ ਦੁਕਾਨਾਂ ਜਬਰੀ ਬੰਦ ਕਰਵਾ ਦਿੱਤੀਆਂ ਪਰ ਦੁਕਾਨਦਾਰਾਂ ਨੂੰ ਇਹ ਫ਼ੈਸਲਾ ਰਾਸ ਨਹੀਂ ਆਇਆ ਤੇ ਦੁਕਾਨਦਾਰ 2 ਵਜੇ ਤੱਕ ਦਿੱਤੇ ਸਮੇਂ ਤੋਂ ਨਾਖ਼ੁਸ਼ ਰਹੇ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਥੋੜਾ ਸਮਾਂ ਹੋਣ ਕਾਰਨ ਭੀੜ ਹੋਣੀ ਸੁਭਾਵਿਕ ਸੀ ਜਿਸ ਕਾਰਨ ਨਾ ਤਾਂ ਲੋਕਾਂ ਦੀ ਖਰੀਦੋ ਫ਼ਰੋਖ਼ਤ ਮੁਕੰਮਲ ਹੋਈ ਤੇ ਨਾ ਹੀ ਦੁਕਾਨਦਾਰਾਂ ਦਾ ਕੋਈ ਫ਼ਾਇਦਾ ਹੋਇਆ ਉਲਟਾਂ ਅਜਿਹੀ ਸਥਿਤੀ ਤਾਂ ਬਿਮਾਰੀ ਨੂੰ ਫੈਲਾਉਣ ਦਾ ਜਰੀਆਂ ਬਣੇਗੀ | ਵਧੇਰੇ ਦੁਕਾਨਦਾਰਾਂ ਦੀ ਮੰਗ ਹੈ ਕਿ ਇਸ ਨਾਲੋਂ ਤਾਂ ਸਰਕਾਰ ਪੂਰਨ ਤਾਲਾਬੰਦੀ ਕਰਕੇ ਦੁਕਾਨਦਾਰਾਂ ਨੂੰ ਬਿਜਲੀ, ਬਿਲ, ਟੈਕਸ ਤੇ ਕਰਜ਼ੇ ਦੀਆਂ ਕਿਸ਼ਤਾਂ 'ਚ ਛੋਟ ਦਏ ਜਾਂ ਫੇਰ ਦੁਕਾਨਾਂ ਦਾ ਸਮਾਂ ਵਧਾ ਕੇ ਕੋਵਿਡ ਨਿਯਮਾਂ ਨੂੰ ਲਾਗੂ ਕਰਾਉਣ ਲਈ ਪ੍ਰਬੰਧ ਕਰਨ | ਉੱਧਰ ਦੁਕਾਨਾਂ ਮਿਥੇ ਸਮੇਂ ਬੰਦ ਕਰਾਉਣ ਲਈ ਸਖ਼ਤੀ ਕਰਨ ਵਜੋਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋ ਦਿਨ ਦੀ ਹਫ਼ਤਾਵਾਰੀ ਤਾਲਾਬੰਦੀ ਤੋਂ ਬਾਅਦ ਅੱਜ ਪਹਿਲਾ ਦਿਨ ਹੋਣ ਕਰ ਕੇ ਬਹੁਤੀ ਭੀੜ ਜੁਟੀ ਹੈ ਜੋ ਅਗਲੇ ਦਿਨਾਂ 'ਚ ਠੀਕ ਹੋ ਜਾਵੇਗੀ | ਜ਼ਿਲ੍ਹਾ ਪੁਲਿਸ ਮੁਖੀ ਡਾ: ਅਖਿਲ ਚੌਧਰੀ ਨੇ ਲੋਕਾਂ ਨੂੰ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਜਾਨੀ ਨੁਕਸਾਨ ਵੱਧ ਹੋ ਰਿਹਾ ਹੈ ਜਿਸ ਕਰਕੇ ਇਸ ਬਿਮਾਰੀ 'ਤੇ ਕਾਬੂ ਪਾਉਣ ਲਈ ਸਾਰਿਆਂ ਨੂੰ ਸਰਕਾਰ ਦਾ ਪੂਰਨ ਸਮਰਥਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਲੋਕ ਅਤਿ ਜ਼ਰੂਰੀ ਕੰਮ ਲਈ ਬਾਹਰ ਆਉਣ, ਪਰਿਵਾਰ 'ਚੋਂ ਘੱਟ ਮੈਂਬਰ ਬਾਜ਼ਾਰ ਆਉਣ ਤੇ ਮੂੰਹ 'ਤੇ ਮਾਸਕ ਲਾ ਕੇ ਰੱਖਣ ਤੇ ਫ਼ਾਸਲਾ ਬਣਾ ਕੇ ਰੱਖਣ | ਇਸੇ ਤਰ੍ਹਾਂ ਦੁਕਾਨਦਾਰ ਵੀ ਕੋਵਿਡ ਨਿਯਮਾਂ ਅਨੁਸਾਰ ਦੁਕਾਨਦਾਰੀ ਚਲਾਉਣ |

ਖ਼ਬਰ ਸ਼ੇਅਰ ਕਰੋ

 

ਲਾਪਤਾ ਵਿਅਕਤੀ ਦੀ ਕੋਈ ਉੱਘ ਸੁੱਘ ਨਹੀਂ

ਨੂਰਪੁਰ ਬੇਦੀ, 10 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਛੱਜਾ ਨਿਵਾਸੀ ਹਰਕਮਲ ਸਿੰਘ 8 ਮਈ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ ਜਿਸ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗਿਆ | ਇਸ ਸਬੰਧੀ ਸਰਪੰਚ ਅਜੇ ਕੁਮਾਰ ਚੌਂਤਾ ਨੇ ਦੱਸਿਆ ਕਿ ਉਕਤ 65 ਵਿਅਕਤੀ ਸਾਲਾ ਵਿਅਕਤੀ, ਕਦ 6 ਫੁੱਟ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਨੇ ਆਰੰਭੀ ਮੁਫ਼ਤ ਹੋਮ ਡਲਿਵਰੀ ਸਿਮ ਸੇਵਾ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਬੀ. ਐਸ. ਐਨ. ਐਲ. ਨੇ ਕੋਵਿਡ ਰੋਕੂ ਮੁਹਿੰਮ ਤਹਿਤ 'ਬਿਹਤਰ ਸੇਵਾ ਨਵਾਂ ਟੀਚਾ' ਗਾਹਕਾਂ ਲਈ ਮੁਫ਼ਤ ਹੋਮ ਡਲਿਵਰੀ ਸਿਮ ਸੇਵਾ ਆਰੰਭ ਕੀਤੀ ਹੈ | ਇਹ ਸੇਵਾ ਟਰਾਈ ਸਿਟੀ ਜ਼ੀਰਕਪੁਰ, ਡੇਰਾਬਸੀ ਤੇ ਰੂਪਨਗਰ ਦੇ ਗਾਹਕਾਂ ਲਈ ਮੁਫ਼ਤ ਹੋਵੇਗੀ ...

ਪੂਰੀ ਖ਼ਬਰ »

ਪਿੰਡ 'ਚ ਕਰੈਸ਼ਰ ਕਿਸੇ ਵੀ ਕੀਮਤ 'ਤੇ ਨਹੀਂ ਲੱਗਣ ਦੇਵਾਂਗੇ-ਪਿੰਡ ਵਾਸੀ

ਸੁਖਸਾਲ, 10 ਮਈ (ਧਰਮ ਪਾਲ)-ਨੇੜਲੇ ਪਿੰਡ ਮਹਿੰਦਪੁਰ ਵਿਖੇ ਲੱਗ ਰਹੇ ਕਰੈਸ਼ਰ ਕਾਰਨ ਪਿੰਡ ਵਾਸੀਆਂ 'ਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | ਅੱਜ ਵੱਡੀ ਗਿਣਤੀ 'ਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਪੰਚਾਇਤ ਦੀ ਅਗਵਾਈ ਹੇਠ ਕਰੈਸ਼ਰ ਮਾਲਕ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

45 ਤੇ 20 ਸਾਲਾਂ ਦੀ ਮਹਿਲਾ ਨੂੰ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਹਾਈਕੋਰਟ ਗੰਭੀਰ

ਚੰਡੀਗੜ੍ਹ, 10 ਮਈ (ਬਿ੍ਜੇਂਦਰ ਗੌੜ)-ਇਕ ਮੁਲਜ਼ਮ ਦੀ ਭਾਲ ਦੌਰਾਨ ਉਸ ਦੇ ਜਾਣਕਾਰ ਦੇ ਘਰ ਦਾਖਲ ਹੋ ਕੇ ਪੰਜਾਬ ਪੁਲਿਸ ਵਲੋਂ ਇਕ 45 ਤੇ 20 ਸਾਲਾ ਦੀ ਮਹਿਲਾ ਨੂੰ ਕਥਿਤ ਤੌਰ 'ਤੇ ਚੁੱਕ ਕੇ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਘਰ-ਘਰ ਲੰਗਰ ਦੀ ਸੇਵਾ ਮੁਹਿੰਮ ਤਹਿਤ ਵੰਡਿਆ ਰਾਸ਼ਨ

ਮੋਰਿੰਡਾ, 10 ਮਈ (ਕੰਗ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਘਰ-ਘਰ ਲੰਗਰ ਦੀ ਸੇਵਾ ਮੁਹਿੰਮ ਤਹਿਤ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਹਰਮੋਹਣ ਸਿੰਘ ਸੰਧੂ ਤੇ ਜਥੇਦਾਰ ਅਜਮੇਰ ਸਿੰਘ ਖੇੜਾ ਅੰਤਿ੍ਮ ਕਮੇਟੀ ਮੈਂਬਰ ਐੱਸ. ਜੀ. ਪੀ. ਸੀ. ਦੀ ਅਗਵਾਈ ਹੇਠ ਮੋਰਿੰਡਾ ...

ਪੂਰੀ ਖ਼ਬਰ »

ਗੁਰਦੇ ਦੀ ਬਿਮਾਰੀ ਤੋਂ ਪੀੜਤ ਬੱਚੇ ਦੀ ਸਮਾਜ ਸੇਵੀ ਲੋਕਾਂ ਨੇ ਕੀਤੀ ਆਰਥਿਕ ਮਦਦ

ਨੂਰਪੁਰ ਬੇਦੀ, 10 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮੀਰਪੁਰ ਦੇ 20 ਸਾਲਾਂ ਹਰਸ਼ ਦੀਆਂ ਦੋਨੋਂ ਕਿਡਨੀਆਂ ਖ਼ਰਾਬ ਹੋਣ ਦੀ ਖ਼ਬਰ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਉਪਰੰਤ ਲਗਾਤਾਰ ਸਮਾਜ ਸੇਵੀ ਸ਼ਖ਼ਸੀਅਤਾਂ ਉਸ ਦੀ ਮਦਦ ਲਈ ਅੱਗੇ ਆ ਰਹੀਆਂ ਹਨ | ਇਸੇ ਤਹਿਤ ...

ਪੂਰੀ ਖ਼ਬਰ »

ਪਹਿਲਾ ਇਨਸਾਨ ਸੰਸਥਾ ਵਲੋਂ ਇਲਾਕੇ ਦੇ ਪਿੰਡਾਂ ਨੂੰ ਸੈਨੇਟਾਈਜ਼ ਕਰਨ ਦੀ ਸੇਵਾ ਜਾਰੀ

ਘਨੌਲੀ, 10 ਮਈ (ਜਸਵੀਰ ਸਿੰਘ ਸੈਣੀ)-ਪਹਿਲਾ ਇਨਸਾਨ ਸੰਸਥਾ ਦੇ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਤੇ ਸਰਪ੍ਰਸਤ ਇਕਬਾਲ ਸਿੰਘ ਲਾਲਪੁਰਾ ਵਲੋਂ ਦਿਸ਼ਾ ਨਿਰਦੇਸ਼ਾਂ ਤਹਿਤ ਪਹਿਲਾ ਇਨਸਾਨੀਅਤ ਸੰਸਥਾ ਦੀ ਟੀਮ ਵਲੋਂ ਕੋਰੋਨਾ ਮਹਾਂਮਾਰੀ ਦੇ ਦੂਜੇ ਦੌਰ 'ਚ ਇਕ ਵਾਰ ਫੇਰ ...

ਪੂਰੀ ਖ਼ਬਰ »

ਕੌਂਸਲਰ ਪੰਮਾ ਵਲੋਂ ਜਨਮ ਦਿਨ ਮੌਕੇ ਮਾਸਕ ਭੱਤਾ ਵਾਰਡ ਦੇ ਜ਼ਰੂਰਤਮੰਦ ਲੋਕਾਂ 'ਤੇ ਖ਼ਰਚਣ ਦਾ ਐਲਾਨ

ਨੰਗਲ, 10 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਅਤਿ ਕਰੀਬੀ ਮੰਨੇ ਜਾਂਦੇ ਸ਼ਹਿਰ ਦੇ ਵਾਰਡ ਨੰਬਰ 4 ਤੋਂ ਕਾਂਗਰਸੀ ਕੌਂਸਲਰ ਸੁਰਿੰਦਰ ਪੰਮਾ ਨੇ ਆਪਣੇ ਜਨਮ ਦਿਨ 'ਤੇ ਜਿਥੇ ਵਾਤਾਵਰਵ ਦੀ ਸ਼ੁੱਧਤਾ ਲਈ ਬੂਟਾ ਲਗਾਇਆ ਤੇ ਸਫ਼ਾਈ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਸਾਹਿਬ ਮੋਰਿੰਡਾ ਦੇ ਪ੍ਰਧਾਨ ਕਿਰਪਾਲ ਸਿੰਘ ਨਹੀਂ ਰਹੇ

ਮੋਰਿੰਡਾ, 10 ਮਈ (ਪਿ੍ਤਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਬਿੱਟੂ ਕੰਗ ਦੇ ਚਾਚਾ ਕਿਰਪਾਲ ਸਿੰਘ ਕੰਗ ਪ੍ਰਧਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਵਾਰਡ ਨੰਬਰ 6 ਮੋਰਿੰਡਾ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਸਬੰਧੀ ਪਰਮਿੰਦਰ ਸਿੰਘ ਬਿੱਟੂ ਕੰਗ ਤੇ ਜਸਵਿੰਦਰ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਪ੍ਰਧਾਨ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 10 ਮਈ (ਜਗਹਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਅਗਵਾਈ 'ਚ ਇਕ ਮੰਗ-ਪੱਤਰ ਨਗਰ ਪੰਚਾਇਤ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ ਨੂੰ ...

ਪੂਰੀ ਖ਼ਬਰ »

ਪਿਪਸ 'ਚ ਮਨਾਇਆ ਮਾਂ ਦਿਵਸ

ਸ੍ਰੀ ਚਮਕੌਰ ਸਾਹਿਬ, 10 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵਲੋਂ ਆਨ ਲਾਈਨ ਹਿੱਸਾ ਲਿਆ | ਇਸ ਸਬੰਧੀ ਸੰਸਥਾ ਦੇ ਪਿ੍ੰਸੀਪਲ ਸ੍ਰੀਮਤੀ ਅਨੁਰਾਧਾ ਧੀਮਾਨ ਨੇ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਨੇ ਸ਼ਹਿਰ ਦੇ ਵਾਰਡ ਨੰਬਰ-1 ਤੋਂ ਸ਼ੁਰੂ ਕੀਤੀ ਵਿਸ਼ੇਸ਼ ਸਫ਼ਾਈ ਮੁਹਿੰਮ

ਨੰਗਲ, 10 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ ਇਕ ਸ਼ਰਮਾ ਸਟੋਰ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਜੋ ਸ਼ਹਿਰ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ | ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਸੰਜੈ ਸਾਹਨੀ ਤੇ ...

ਪੂਰੀ ਖ਼ਬਰ »

ਆਨਲਾਈਨ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੀ. ਜੀ. ਅਰਥ ਸ਼ਾਸਤਰ ਤੇ ਜ਼ੌਗਰਫੀ ਵਿਭਾਗ ਵਲੋਂ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਕਾਲਜ ਦੇ ਵਿਦਿਆਰਥੀਆਂ ਦੀ ਬੌਧਿਕ ਤੇ ਕਾਬਲੀਅਤ ਜਾਂਚ ਲਈ ਕਰਵਾਏ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ 'ਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੇ ਵੰਡੇ ਬੂਟੇ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਕਰਨੈਲ ਸਿੰਘ)-ਪਲੀਤ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਨੌਜਵਾਨਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਬੂਟੇ ਮੁਫ਼ਤ ਵੰਡੇ ਗਏ | ਜਾਣਕਾਰੀ ਦਿੰਦੇ ਹੋਏ ਦਵਿੰਦਰਪਾਲ ਸਿੰਘ, ਪ੍ਰਸ਼ਾਂਤ ਵੋਹਰਾ, ਨਵੀਨ ਪੁਰੀ, ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਵਿਖੇ ਸ਼ਾਰਟ ਟਰਮ ਸਿਖਲਾਈ ਪ੍ਰੋਗਰਾਮ ਭਾਗ-3 ਦੀ ਸ਼ੁਰੂਆਤ

ਬੇਲਾ, 10 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਵਿਖੇ ਆਲ ਇੰਡੀਆ ਕਾਊਾਸਿਲ ਫ਼ਾਰ ਟੈਕਨੀਕਲ ਐਜੂਕੇਸ਼ਨ ਨਵੀਂ ਦਿੱਲੀ ਵਲੋਂ ਪ੍ਰਯੋਜਿਤ ਹਫ਼ਤਾਵਾਰੀ ਸ਼ਾਰਟ ਟਰਮ ਟ੍ਰੇਨਿੰਗ ਪ੍ਰੋਗਰਾਮ ...

ਪੂਰੀ ਖ਼ਬਰ »

ਕਿਸਾਨਾਂ ਦੀ ਕਣਕ ਹੁਣ ਅਗੰਮਪੁਰ ਮੇਨ ਯਾਰਡ 'ਚ ਖ਼ਰੀਦੀ ਜਾਵੇਗੀ-ਸੈਕਟਰੀ ਮਾਰਕੀਟ ਕਮੇਟੀ

ਨੂਰਪੁਰ ਬੇਦੀ, 10 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੋਵਿਡ-19 ਦਾ ਪ੍ਰਕੋਪ ਵਧਣ 'ਤੇ ਸਰਕਾਰ ਵਲੋਂ 10 ਮਈ ਤੋਂ ਸਮੁੱਚੀਆਂ ਮੰਡੀਆਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ | ਮਗਰ ਦੂਜੀ ਤਰਫ਼ ਅਜੇ ਵੀ ਜ਼ਿਆਦਾਤਰ ਕਿਸਾਨਾਂ ਦੀ ਫ਼ਸਲ ਵੇਚਣ ਲਈ ਰਹਿੰਦੀ ਹੈ | ਕਿਸਾਨਾਂ ਦੀ ...

ਪੂਰੀ ਖ਼ਬਰ »

ਅਨਾਜ ਮੰਡੀਆਂ ਮਿੱਥੇ ਸਮੇਂ ਤੋਂ ਪਹਿਲਾਂ ਬੰਦ ਕਰਨਾ ਕਿਸਾਨਾਂ ਨਾਲ ਵੱਡਾ ਧੋਖਾ-ਕਿਸਾਨ ਯੂਨੀਅਨ

ਕੀਰਤਪੁਰ ਸਾਹਿਬ, 10 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਸੰਘਰਸ਼ 'ਤੇ ਬੈਠੇ ਹੋਏ ਹਨ ਇਸ ਤੋਂ ਇਲਾਵਾ ਤਾਲਾਬੰਦੀ ਕਰਕੇ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਵੀ ਬਹੁਤ ਘੱਟ ਦੇਖਣ ਨੂੰ ਮਿਲੀ | ਇਸ ਦਾ ...

ਪੂਰੀ ਖ਼ਬਰ »

ਨਗਰ ਪੰਚਾਇਤ ਕੀਰਤਪੁਰ ਸਾਹਿਬ ਦੀ ਪਹਿਲੀ ਮੀਟਿੰਗ 'ਚ ਵੱਖ-ਵੱਖ ਮਤੇ ਸਰਬਸੰਮਤੀ ਨਾਲ ਪਾਸ

ਕੀਰਤਪੁਰ ਸਾਹਿਬ, 10 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਨਗਰ ਪੰਚਾਇਤ ਕੀਰਤਪੁਰ ਸਾਹਿਬ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਸੁਰਿੰਦਰ ਪਾਲ ਕੌੜਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਸਾਰੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਐੱਸ. ਐੱਚ. ਓ. ਮੋਰਿੰਡਾ ਵਲੋਂ ਕੋਵਿਡ-19 ਸਬੰਧੀ ਲੋਕਾਂ ਤੋਂ ਮੰਗਿਆ ਸਹਿਯੋਗ

ਮੋਰਿੰਡਾ, 10 ਮਈ (ਕੰਗ)-ਐੱਸ. ਐੱਚ. ਓ. ਮੋਰਿੰਡਾ ਦਿਹਾਤੀ ਮੈਡਮ ਬਲਜਿੰਦਰ ਕੌਰ ਸੈਣੀ ਵਲੋਂ ਕੋਵਿਡ-19 ਸਬੰਧੀ ਸਰਕਾਰੀ ਨਿਯਮਾਂ ਨੂੰ ਲਾਗੂ ਕਰਨ ਦੇ ਮੱਦੇਨਜ਼ਰ ਲੋਕਾਂ ਤੋਂ ਸਹਿਯੋਗ ਮੰਗਿਆ | ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਬਿਮਾਰੀ ਨੂੰ ਨਹੀਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੋਰਿੰਡਾ ਵਲੋਂ ਕੋਰੋਨਾ ਦੇ ਸਬੰਧ 'ਚ ਸ਼ਹਿਰ ਦੇ ਵਪਾਰੀਆਂ ਨਾਲ ਇਕੱਤਰਤਾ

ਮੋਰਿੰਡਾ, 10 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਵਲੋਂ ਕੋਵਿਡ-19 ਨੂੰ ਲੈ ਕੇ ਸ਼ਹਿਰ ਦੇ ਵਪਾਰੀਆਂ ਨਾਲ ਇਕੱਤਰਤਾ ਕੀਤੀ | ਮੀਟਿੰਗ 'ਚ ਐੱਸ. ਡੀ. ਐਮ. ਮੋਰਿੰਡਾ ਵਲੋਂ ਵਪਾਰੀ ਵਰਗ ਨੂੰ ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਜਾਰੀ ਕੀਤੀਆਂ | ਇਸ ਸਬੰਧੀ ਵਪਾਰ ਮੰਡਲ ...

ਪੂਰੀ ਖ਼ਬਰ »

ਚੀਫ਼ ਇੰਜੀਨੀਅਰ ਭਾਖੜਾ ਡੈਮ ਨੇ ਵਰਕਸ਼ਾਪ 'ਚ ਆਕਸੀਜਨ ਪਲਾਂਟ ਨੂੰ ਟਰਾਇਲ ਪੱਧਰ 'ਤੇ ਕੀਤਾ ਸ਼ੁਰੂ

ਨੰਗਲ, 10 ਮਈ (ਪ੍ਰੀਤਮ ਸਿੰਘ ਬਰਾਰੀ)-ਚੀਫ ਇੰਜਨੀਅਰ ਭਾਖੜਾ ਡੈਮ ਕਮਲਜੀਤ ਸਿੰਘ ਸਰਾਓ ਵਲੋਂ ਬੀ. ਬੀ. ਐਮ. ਬੀ. ਵਰਕਸ਼ਾਪ ਨੰਗਲ 'ਚ ਪਿਛਲੇ ਇਕ ਦਹਾਕੇ ਤੋਂ ਬੰਦ ਪਏ ਆਕਸੀਜਨ ਪਲਾਂਟ ਨੂੰ ਮੁੜ ਸ਼ੁਰੂ ਕਰਵਾਉਣ ਤੋਂ ਪਹਿਲਾਂ ਅੱਜ ਟਰਾਇਲ ਦੇ ਤੌਰ 'ਤੇ ਚਲਾਇਆ ਗਿਆ | ਦੱਸਣਯੋਗ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਪਰਿਵਾਰਾਂ ਨੂੰ ਘਰਾਂ 'ਚ ਪਹੁੰਚਾਏਗੀ ਸ਼੍ਰੋਮਣੀ ਕਮੇਟੀ ਦੋ ਵੇਲੇ ਦਾ ਖਾਣਾ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਰੋਨਾ ਮਹਾਂਮਾਰੀ ਕਾਰਨ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਲੋਕਾਂ ਦੀਆਂ ਲੋੜਾਂ ਦੀ ਪੂਰਤੀ ਕਰਨਾ ਆਪਣਾ ਮੁੱਖ ਫ਼ਰਜ਼ ਸਮਝਦੀ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਸੜਕ ਦੁਰਘਟਨਾਵਾਂ ਰੋਕਣ ਸਬੰਧੀ ਜਾਗਰੂਕਤਾ ਵਿਸ਼ੇ 'ਤੇ ਵੈਬੀਨਾਰ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਡਾਕਟਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ 'ਸੜਕ ਦੁਰਘਟਨਾ' ਨੂੰ ਰੋਕਣ ਸਬੰਧੀ ਜਾਗਰੂਕਤਾ ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਚੇਤਨਾ ਨਸ਼ਾ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਐਸ. ਡੀ. ਐਮ. ਦੀ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ

ਨੰਗਲ, 10 ਮਈ (ਪ੍ਰੋ. ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਐਸ. ਡੀ. ਐਮ. ਕਨੰੂ ਗਰਗ ਵਲੋਂ ਨੰਗਲ ਨਗਰ ਕੌਂਸਲ ਦੇ ਸਾਰੇ ਕੌਂਸਲਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੌਂਸਲ ਹਾਊਸ 'ਚ ਕੀਤੀ ਗਈ | ਗੱਲ ਕਰਦਿਆਂ ਐਸ. ਡੀ. ਐਮ. ਨੇ ਕਿਹਾ ਕਿ ਨੰਗਲ 'ਚ ਕੋਰੋਨਾ ਵਾਇਰਸ ਦੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੋਰਿੰਡਾ ਵਲੋਂ ਕੋਰੋਨਾ ਦੇ ਸਬੰਧ 'ਚ ਸ਼ਹਿਰ ਦੇ ਵਪਾਰੀਆਂ ਨਾਲ ਇਕੱਤਰਤਾ

ਮੋਰਿੰਡਾ, 10 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਵਲੋਂ ਕੋਵਿਡ-19 ਨੂੰ ਲੈ ਕੇ ਸ਼ਹਿਰ ਦੇ ਵਪਾਰੀਆਂ ਨਾਲ ਇਕੱਤਰਤਾ ਕੀਤੀ | ਮੀਟਿੰਗ 'ਚ ਐੱਸ. ਡੀ. ਐਮ. ਮੋਰਿੰਡਾ ਵਲੋਂ ਵਪਾਰੀ ਵਰਗ ਨੂੰ ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਜਾਰੀ ਕੀਤੀਆਂ | ਇਸ ਸਬੰਧੀ ਵਪਾਰ ਮੰਡਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਓ ਵਾਰਡ ਨੰ. 11 ਵਸਨੀਕ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ | ਇਸ ਸਬੰਧੀ ਜ਼ੇਰੇ ਇਲਾਜ ਬਲਵੀਰ ਸਿੰਘ ਪੁੱਤਰ ਸਵ: ਪ੍ਰੇਮ ਸਿੰਘ ਵਾਸੀ ਵਾਰਡ ਨੰ. 11 ਨਵਾਂਗਰਾਓ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮਹਿੰਦਰਾ ਪਿੱਕਅੱਪ ਗੱਡੀ ਦੀ ਟੱਕਰ ਕਾਰਨ ਸੈਰ ਕਰ ਰਹੇ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਮਹਿੰਦਰਾ ਪਿੱਕਅੱਪ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗੌਰਵ ਗੋਇਲ (42) ਵਾਸੀ ਮ. ਨੰ. ਐਚ. ਈ. 33 ਫੇਜ਼-1 ਮੁਹਾਲੀ ਵਜੋਂ ਹੋਈ ਹੈ | ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਗੌਰਵ ...

ਪੂਰੀ ਖ਼ਬਰ »

ਪੁਲਿਸ ਦੀ ਗੱਡੀ ਪਲਟਣ ਕਾਰਨ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

ਕੁਰਾਲੀ, 10 ਮਈ (ਬਿੱਲਾ ਅਕਾਲਗੜ੍ਹੀਆ)-ਕੁਰਾਲੀ-ਰੋਪੜ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਪੁਲਿਸ ਵਾਲੀ ਸਕਾਰਪੀਓ ਗੱਡੀ ਪਲਟਣ ਕਾਰਨ ਸਥਾਨਕ ਪੁਲਿਸ ਦੇ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਿਟੀ ਪੁਲਿਸ ਦੀ ਸਕਾਰਪੀਓ ...

ਪੂਰੀ ਖ਼ਬਰ »

ਸੰਨੀ ਇਨਕਲੇਵ ਨੂੰ ਕੋਵਿਡ ਕੰਟੇਨਮੈਂਟ ਜ਼ੋਨ ਐਲਾਨਿਆ

ਖਰੜ, 10 ਮਈ (ਜੰਡਪੁਰੀ)-ਸੰਨੀ ਇਨਕਲੇਵ ਸੈਕਟਰ-125 ਅੰਦਰ ਕੋਰੋਨਾ ਮਹਾਂਮਾਰੀ ਦੇ ਕਈ ਮਾਮਲੇ ਸਾਹਮਣੇ ਆਉਣ ਕਾਰਨ ਇਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨੇ ਨੇ ਦੱਸਿਆ ਕਿ ਕੱਲ੍ਹ ਤੋਂ ਇਸ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 10 ਮਈ (ਵਿੰਦਰਪਾਲ ਝਾਂਡੀਆਂ)-ਇਥੇ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ (ਸੀਟੂ) ਬਲਾਕ ਨੂਰਪੁਰ ਬੇਦੀ ਵਲੋਂ ਸੀਟੂ ਦੀ ਕੇਂਦਰੀ ਕਮੇਟੀ ਤੇ ਸੂਬਾ ਕਮੇਟੀ ਵਲੋਂ ਦਿੱਤੇ ਸੱਦੇ ਮੁਤਾਬਿਕ ਬਲਾਕ ਪੱਧਰ 'ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗ੍ਰੇਟਰ ਮੋਰਿੰਡਾ ਵਲੋਂ 15 ਪੀ. ਪੀ. ਈ. ਕਿੱਟਾਂ ਭੇਟ

ਮੋਰਿੰਡਾ, 10 ਮਈ (ਕੰਗ)-ਲਾਇਨਜ਼ ਕਲੱਬ ਗ੍ਰੇਟਰ ਮੋਰਿੰਡਾ ਵਲੋਂ 15 ਪੀ. ਪੀ. ਈ. ਕਿੱਟਾਂ ਸਰਕਾਰੀ ਹਸਪਤਾਲ ਮੋਰਿੰਡਾ ਨੂੰ ਭੇਟ ਕੀਤੀਆਂ | ਇਸ ਸਬੰਧੀ ਕਲੱਬ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਦੱਸਿਆ ਕਿ ਦਿਨੋਂ-ਦਿਨ ਵਧ ਰਹੇ ਕੋਰੋਨਾ ਦੇ ਪ੍ਰਭਾਵ ਨੂੰ ਦੇਖਦਿਆਂ ਕਲੱਬ ...

ਪੂਰੀ ਖ਼ਬਰ »

ਤਾਜਪੁਰਾ ਤੋਂ ਚੰਡੀਗੜ੍ਹ ਲਈ ਸੀ. ਟੀ. ਯੂ. ਦੀ ਬੱਸ ਦਾ ਰੂਟ ਮੁੜ ਹੋਇਆ ਚਾਲੂ

ਮੋਰਿੰਡਾ, 10 ਮਈ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਤਾਜਪੁਰਾ ਤੋਂ ਚੰਡੀਗੜ੍ਹ ਲਈ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਸੀ. ਟੀ. ਯੂ. ਬੱਸ ਦਾ ਰੂਟ ਮੁੜ ਚਾਲੂ ਹੋ ਜਾਣ 'ਤੇ ਇਲਾਕਾ ਵਾਸੀਆਂ ਨੂੰ ਭਾਰੀ ਸਹੂਲਤ ਮਿਲੇਗੀ | ਇਸ ਸਬੰਧੀ ਪਿੰਡ ਤਾਜਪੁਰਾ ਦੇ ਸਰਪੰਚ ਰਜਵੰਤ ਸਿੰਘ ...

ਪੂਰੀ ਖ਼ਬਰ »

ਸਮਾਜ ਸੇਵੀ ਸੁਮਿਤ ਸੂਦ ਵਲੋਂ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਨੂੰ 7 ਆਕਸੀਜਨ ਕੰਸਨਟ੍ਰੇਟਰ ਭੇਟ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਮਹਾਂਮਾਰੀ ਦੇ ਇਸ ਭਿਆਨਕ ਦੌਰ 'ਚ ਜਦੋਂ ਸਮੁੱਚਾ ਦੇਸ਼ ਆਕਸੀਜਨ ਦੀ ਕਮੀ ਕਾਰਨ ਜੂਝ ਰਿਹਾ ਹੈ ਕੁਝ ਅਜਿਹੇ ਵਿਅਕਤੀ ਹਨ ਜੋ ਸਮਾਜ ਭਲਾਈ ਦੇ ਕਾਰਜ ਲਈ ਵੱਧ ਚੜ੍ਹ ਕੇ ਕੰਮ ਕਰ ਰਹੇ ਹਨ ਇਕ ਅਜਿਹਾ ਹੀ ਵਿਅਕਤੀ ਹੈ ਸੁਮਿਤ ਸੂਦ ...

ਪੂਰੀ ਖ਼ਬਰ »

ਕੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਜੇ.ਐਸ. ਨਿੱਕੂਵਾਲ)-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਮੋਦੀ ਸਰਕਾਰ ਦੀ ਅੜੀ ਤੋੜ ਕੇ ਹੀ ਕਿਸਾਨ ਵਾਪਸ ਆਉਣਗੇ | ਇਹ ਪ੍ਰਗਟਾਵਾ ਕੁੱਲ ਹਿੰਦ ਕਿਸਾਨ ਸਭਾ ਜਿਲਾ ਰੂਪਨਗਰ ਦੀ ਜਨਰਲ ਬਾਡੀ ਮੀਟਿੰਗ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਦੁਕਾਨਾਂ ਦੀ ਸਮਾਂ ਸਾਰਨੀ ਬਾਰੇ ਐਸ. ਡੀ. ਐਮ. ਨੂੰ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਜੇ.ਐਸ. ਨਿੱਕੂਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਮੂਹ ਦੁਕਾਨਦਾਰਾਂ ਦਾ ਸਹਿਯੋਗ ਕਰਦਿਆਂ ਅਨੰਦਪੁਰ ਸਾਹਿਬ ਐੱਸ. ਡੀ. ਐੱਮ. ਕਨੂੰ ਗਰਗ ਨੂੰ ਮੰਗ-ਪੱਤਰ ਦਿੱਤਾ ...

ਪੂਰੀ ਖ਼ਬਰ »

ਰੂਪਨਗਰ ਦੇ ਵਾਰਡ ਨੰ: 4 'ਚ ਕੋਰੋਨਾ ਜਾਂਚ ਕੈਂਪ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਵਾਰਡ ਨੰਬਰ 4, ਰੂਪਨਗਰ ਦੇ ਵਸਨੀਕਾਂ ਦੀ ਮੰਗ 'ਤੇ ਸਿਹਤ ਵਿਭਾਗ ਵਲੋਂ ਕੋਰੋਨਾ ਜਾਂਚ ਕੈਂਪ ਗੁਰਦੁਆਰਾ ਸਾਹਿਬ ਸੁਖਰਾਮਪੁਰ ਟੱਪਰੀਆਂ ਤੇ ਜਗਜੀਤ ਨਗਰ ਵਿਖੇ ਲਗਾਇਆ ਗਿਆ, ਜਿਸ 'ਚ ਡਾ: ਜਗਦੀਪ ਚੌਧਰੀ ਦੀ ਟੀਮ ਦੇ ਡਾ: ਨਵਪ੍ਰੀਤ ਕੌਰ ...

ਪੂਰੀ ਖ਼ਬਰ »

ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸਿਜ਼ ਦਾ ਸਥਾਪਨਾ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 10 ਮਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਸ: ਗੁਰਦੇਵ ਸਿੰਘ ਕੰਗ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸਿਜ਼ ਦਾ 24ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਆਨ ਲਾਈਨ ਮਨਾਏ ਸਥਾਪਨਾ ਦਿਵਸ ਦੀ ਸ਼ੁਰੂਆਤ ਅਮਨਦੀਪ ਕੌਰ ਨੇ ਕਰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX