ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਰੂਪਨਗਰ

18 ਤੋਂ 45 ਸਾਲ ਵਰਗ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਕੇਵਲ ਕਿਰਤੀ ਕਾਮਿਆਂ ਨੂੰ ਲਗਾਈ ਵੈਕਸੀਨ

ਰੂਪਨਗਰ, 10 ਮਈ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਚਾਹੇ 18 ਸਾਲ ਤੋਂ 45 ਸਾਲ ਦੇ ਸਾਰੇ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਜ਼ਿਲ੍ਹੇ 'ਚ ਫ਼ਿਲਹਾਲ ਸਾਰੇ 18 ਸਾਲ ਤੋਂ 45 ਸਾਲ ਵਰਗ ਲਈ ਇਹ ਮੁਹਿੰਮ ਸ਼ੁਰੂ ਨਹੀਂ ਕੀਤੀ ਗਈ | ਇਹ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨੰਗਲ ਦੇ ਵੱਖ-ਵੱਖ ਹਸਪਤਾਲਾਂ ਦਾ ਦੌਰਾ

ਨੰਗਲ, 10 ਮਈ (ਪ੍ਰੀਤਮ ਸਿੰਘ ਬਰਾਰੀ)-ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਨੰਗਲ ਦੇ ਬੀ. ਬੀ. ਐਮ. ਬੀ. ਹਸਪਤਾਲ ਤੇ ਸਬ ਡਵੀਜ਼ਨ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਜਲਦੀ ਹੀ ਆਕਸੀਜਨ ਕੰਸਨਟ੍ਰਰੇਟਰ ...

ਪੂਰੀ ਖ਼ਬਰ »

'ਦਿੱਲੀ ਚੱਲੋ' ਮੁਹਿੰਮ ਤਹਿਤ ਮੋਰਿੰਡਾ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਮੋਰਿੰਡਾ, 10 ਮਈ (ਕੰਗ)-'ਦਿੱਲੀ ਚੱਲੋ' ਮੁਹਿੰਮ ਤਹਿਤ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਤੋਂ ਦਿੱਲੀ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਲਈ ਕਿਸਾਨਾਂ ਦਾ ਜਥਾ ਰਵਾਨਾ ਹੋਇਆ | ਇਸ ਸਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਤੇ ਪਰਮਜੀਤ ਸਿੰਘ ਅਮਰਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਧੂਰੀ ਤਾਲਾਬੰਦੀ 'ਚ ਢਿੱਲ ਦੇਣ ਦੇ ਪਹਿਲੇ ਦਿਨ ਬਾਜ਼ਾਰਾਂ 'ਚ ਉਮੜੀ ਭੀੜ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਕਾਲ 'ਚ ਚੋਣਾਂ ਦੇ ਜਸ਼ਨ ਮਨਾਉਣ ਵਾਲੀਆਂ ਸਰਕਾਰਾਂ ਦੀਆਂ ਤਾਲਾਬੰਦੀ ਲਈ ਦਲੀਲਾਂ ਹੁਣ ਲੋਕਾਂ ਨੂੰ ਹਜ਼ਮ ਨਹੀਂ ਹੁੰਦੀਆਂ | ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਸਰਕਾਰਾਂ ਦੀ ਸਖ਼ਤਾਈ ਲੋਕਾਂ ਨੇ ਮੰਨ ਲਈ ਸੀ ਜਿਸ ਕਰ ਕੇ ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਕੋਈ ਉੱਘ ਸੁੱਘ ਨਹੀਂ

ਨੂਰਪੁਰ ਬੇਦੀ, 10 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਛੱਜਾ ਨਿਵਾਸੀ ਹਰਕਮਲ ਸਿੰਘ 8 ਮਈ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ ਜਿਸ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗਿਆ | ਇਸ ਸਬੰਧੀ ਸਰਪੰਚ ਅਜੇ ਕੁਮਾਰ ਚੌਂਤਾ ਨੇ ਦੱਸਿਆ ਕਿ ਉਕਤ 65 ਵਿਅਕਤੀ ਸਾਲਾ ਵਿਅਕਤੀ, ਕਦ 6 ਫੁੱਟ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਨੇ ਆਰੰਭੀ ਮੁਫ਼ਤ ਹੋਮ ਡਲਿਵਰੀ ਸਿਮ ਸੇਵਾ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਬੀ. ਐਸ. ਐਨ. ਐਲ. ਨੇ ਕੋਵਿਡ ਰੋਕੂ ਮੁਹਿੰਮ ਤਹਿਤ 'ਬਿਹਤਰ ਸੇਵਾ ਨਵਾਂ ਟੀਚਾ' ਗਾਹਕਾਂ ਲਈ ਮੁਫ਼ਤ ਹੋਮ ਡਲਿਵਰੀ ਸਿਮ ਸੇਵਾ ਆਰੰਭ ਕੀਤੀ ਹੈ | ਇਹ ਸੇਵਾ ਟਰਾਈ ਸਿਟੀ ਜ਼ੀਰਕਪੁਰ, ਡੇਰਾਬਸੀ ਤੇ ਰੂਪਨਗਰ ਦੇ ਗਾਹਕਾਂ ਲਈ ਮੁਫ਼ਤ ਹੋਵੇਗੀ ...

ਪੂਰੀ ਖ਼ਬਰ »

ਪਿੰਡ 'ਚ ਕਰੈਸ਼ਰ ਕਿਸੇ ਵੀ ਕੀਮਤ 'ਤੇ ਨਹੀਂ ਲੱਗਣ ਦੇਵਾਂਗੇ-ਪਿੰਡ ਵਾਸੀ

ਸੁਖਸਾਲ, 10 ਮਈ (ਧਰਮ ਪਾਲ)-ਨੇੜਲੇ ਪਿੰਡ ਮਹਿੰਦਪੁਰ ਵਿਖੇ ਲੱਗ ਰਹੇ ਕਰੈਸ਼ਰ ਕਾਰਨ ਪਿੰਡ ਵਾਸੀਆਂ 'ਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | ਅੱਜ ਵੱਡੀ ਗਿਣਤੀ 'ਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਪੰਚਾਇਤ ਦੀ ਅਗਵਾਈ ਹੇਠ ਕਰੈਸ਼ਰ ਮਾਲਕ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

45 ਤੇ 20 ਸਾਲਾਂ ਦੀ ਮਹਿਲਾ ਨੂੰ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਹਾਈਕੋਰਟ ਗੰਭੀਰ

ਚੰਡੀਗੜ੍ਹ, 10 ਮਈ (ਬਿ੍ਜੇਂਦਰ ਗੌੜ)-ਇਕ ਮੁਲਜ਼ਮ ਦੀ ਭਾਲ ਦੌਰਾਨ ਉਸ ਦੇ ਜਾਣਕਾਰ ਦੇ ਘਰ ਦਾਖਲ ਹੋ ਕੇ ਪੰਜਾਬ ਪੁਲਿਸ ਵਲੋਂ ਇਕ 45 ਤੇ 20 ਸਾਲਾ ਦੀ ਮਹਿਲਾ ਨੂੰ ਕਥਿਤ ਤੌਰ 'ਤੇ ਚੁੱਕ ਕੇ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਘਰ-ਘਰ ਲੰਗਰ ਦੀ ਸੇਵਾ ਮੁਹਿੰਮ ਤਹਿਤ ਵੰਡਿਆ ਰਾਸ਼ਨ

ਮੋਰਿੰਡਾ, 10 ਮਈ (ਕੰਗ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਘਰ-ਘਰ ਲੰਗਰ ਦੀ ਸੇਵਾ ਮੁਹਿੰਮ ਤਹਿਤ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਹਰਮੋਹਣ ਸਿੰਘ ਸੰਧੂ ਤੇ ਜਥੇਦਾਰ ਅਜਮੇਰ ਸਿੰਘ ਖੇੜਾ ਅੰਤਿ੍ਮ ਕਮੇਟੀ ਮੈਂਬਰ ਐੱਸ. ਜੀ. ਪੀ. ਸੀ. ਦੀ ਅਗਵਾਈ ਹੇਠ ਮੋਰਿੰਡਾ ...

ਪੂਰੀ ਖ਼ਬਰ »

ਗੁਰਦੇ ਦੀ ਬਿਮਾਰੀ ਤੋਂ ਪੀੜਤ ਬੱਚੇ ਦੀ ਸਮਾਜ ਸੇਵੀ ਲੋਕਾਂ ਨੇ ਕੀਤੀ ਆਰਥਿਕ ਮਦਦ

ਨੂਰਪੁਰ ਬੇਦੀ, 10 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮੀਰਪੁਰ ਦੇ 20 ਸਾਲਾਂ ਹਰਸ਼ ਦੀਆਂ ਦੋਨੋਂ ਕਿਡਨੀਆਂ ਖ਼ਰਾਬ ਹੋਣ ਦੀ ਖ਼ਬਰ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਉਪਰੰਤ ਲਗਾਤਾਰ ਸਮਾਜ ਸੇਵੀ ਸ਼ਖ਼ਸੀਅਤਾਂ ਉਸ ਦੀ ਮਦਦ ਲਈ ਅੱਗੇ ਆ ਰਹੀਆਂ ਹਨ | ਇਸੇ ਤਹਿਤ ...

ਪੂਰੀ ਖ਼ਬਰ »

ਪਹਿਲਾ ਇਨਸਾਨ ਸੰਸਥਾ ਵਲੋਂ ਇਲਾਕੇ ਦੇ ਪਿੰਡਾਂ ਨੂੰ ਸੈਨੇਟਾਈਜ਼ ਕਰਨ ਦੀ ਸੇਵਾ ਜਾਰੀ

ਘਨੌਲੀ, 10 ਮਈ (ਜਸਵੀਰ ਸਿੰਘ ਸੈਣੀ)-ਪਹਿਲਾ ਇਨਸਾਨ ਸੰਸਥਾ ਦੇ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਤੇ ਸਰਪ੍ਰਸਤ ਇਕਬਾਲ ਸਿੰਘ ਲਾਲਪੁਰਾ ਵਲੋਂ ਦਿਸ਼ਾ ਨਿਰਦੇਸ਼ਾਂ ਤਹਿਤ ਪਹਿਲਾ ਇਨਸਾਨੀਅਤ ਸੰਸਥਾ ਦੀ ਟੀਮ ਵਲੋਂ ਕੋਰੋਨਾ ਮਹਾਂਮਾਰੀ ਦੇ ਦੂਜੇ ਦੌਰ 'ਚ ਇਕ ਵਾਰ ਫੇਰ ...

ਪੂਰੀ ਖ਼ਬਰ »

ਕੌਂਸਲਰ ਪੰਮਾ ਵਲੋਂ ਜਨਮ ਦਿਨ ਮੌਕੇ ਮਾਸਕ ਭੱਤਾ ਵਾਰਡ ਦੇ ਜ਼ਰੂਰਤਮੰਦ ਲੋਕਾਂ 'ਤੇ ਖ਼ਰਚਣ ਦਾ ਐਲਾਨ

ਨੰਗਲ, 10 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਅਤਿ ਕਰੀਬੀ ਮੰਨੇ ਜਾਂਦੇ ਸ਼ਹਿਰ ਦੇ ਵਾਰਡ ਨੰਬਰ 4 ਤੋਂ ਕਾਂਗਰਸੀ ਕੌਂਸਲਰ ਸੁਰਿੰਦਰ ਪੰਮਾ ਨੇ ਆਪਣੇ ਜਨਮ ਦਿਨ 'ਤੇ ਜਿਥੇ ਵਾਤਾਵਰਵ ਦੀ ਸ਼ੁੱਧਤਾ ਲਈ ਬੂਟਾ ਲਗਾਇਆ ਤੇ ਸਫ਼ਾਈ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਸਾਹਿਬ ਮੋਰਿੰਡਾ ਦੇ ਪ੍ਰਧਾਨ ਕਿਰਪਾਲ ਸਿੰਘ ਨਹੀਂ ਰਹੇ

ਮੋਰਿੰਡਾ, 10 ਮਈ (ਪਿ੍ਤਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਬਿੱਟੂ ਕੰਗ ਦੇ ਚਾਚਾ ਕਿਰਪਾਲ ਸਿੰਘ ਕੰਗ ਪ੍ਰਧਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਵਾਰਡ ਨੰਬਰ 6 ਮੋਰਿੰਡਾ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਸਬੰਧੀ ਪਰਮਿੰਦਰ ਸਿੰਘ ਬਿੱਟੂ ਕੰਗ ਤੇ ਜਸਵਿੰਦਰ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਪ੍ਰਧਾਨ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 10 ਮਈ (ਜਗਹਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਅਗਵਾਈ 'ਚ ਇਕ ਮੰਗ-ਪੱਤਰ ਨਗਰ ਪੰਚਾਇਤ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ ਨੂੰ ...

ਪੂਰੀ ਖ਼ਬਰ »

ਪਿਪਸ 'ਚ ਮਨਾਇਆ ਮਾਂ ਦਿਵਸ

ਸ੍ਰੀ ਚਮਕੌਰ ਸਾਹਿਬ, 10 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵਲੋਂ ਆਨ ਲਾਈਨ ਹਿੱਸਾ ਲਿਆ | ਇਸ ਸਬੰਧੀ ਸੰਸਥਾ ਦੇ ਪਿ੍ੰਸੀਪਲ ਸ੍ਰੀਮਤੀ ਅਨੁਰਾਧਾ ਧੀਮਾਨ ਨੇ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਨੇ ਸ਼ਹਿਰ ਦੇ ਵਾਰਡ ਨੰਬਰ-1 ਤੋਂ ਸ਼ੁਰੂ ਕੀਤੀ ਵਿਸ਼ੇਸ਼ ਸਫ਼ਾਈ ਮੁਹਿੰਮ

ਨੰਗਲ, 10 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ ਇਕ ਸ਼ਰਮਾ ਸਟੋਰ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਜੋ ਸ਼ਹਿਰ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ | ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਸੰਜੈ ਸਾਹਨੀ ਤੇ ...

ਪੂਰੀ ਖ਼ਬਰ »

ਆਨਲਾਈਨ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੀ. ਜੀ. ਅਰਥ ਸ਼ਾਸਤਰ ਤੇ ਜ਼ੌਗਰਫੀ ਵਿਭਾਗ ਵਲੋਂ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਕਾਲਜ ਦੇ ਵਿਦਿਆਰਥੀਆਂ ਦੀ ਬੌਧਿਕ ਤੇ ਕਾਬਲੀਅਤ ਜਾਂਚ ਲਈ ਕਰਵਾਏ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ 'ਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੇ ਵੰਡੇ ਬੂਟੇ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਕਰਨੈਲ ਸਿੰਘ)-ਪਲੀਤ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਨੌਜਵਾਨਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਬੂਟੇ ਮੁਫ਼ਤ ਵੰਡੇ ਗਏ | ਜਾਣਕਾਰੀ ਦਿੰਦੇ ਹੋਏ ਦਵਿੰਦਰਪਾਲ ਸਿੰਘ, ਪ੍ਰਸ਼ਾਂਤ ਵੋਹਰਾ, ਨਵੀਨ ਪੁਰੀ, ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਵਿਖੇ ਸ਼ਾਰਟ ਟਰਮ ਸਿਖਲਾਈ ਪ੍ਰੋਗਰਾਮ ਭਾਗ-3 ਦੀ ਸ਼ੁਰੂਆਤ

ਬੇਲਾ, 10 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਵਿਖੇ ਆਲ ਇੰਡੀਆ ਕਾਊਾਸਿਲ ਫ਼ਾਰ ਟੈਕਨੀਕਲ ਐਜੂਕੇਸ਼ਨ ਨਵੀਂ ਦਿੱਲੀ ਵਲੋਂ ਪ੍ਰਯੋਜਿਤ ਹਫ਼ਤਾਵਾਰੀ ਸ਼ਾਰਟ ਟਰਮ ਟ੍ਰੇਨਿੰਗ ਪ੍ਰੋਗਰਾਮ ...

ਪੂਰੀ ਖ਼ਬਰ »

ਕਿਸਾਨਾਂ ਦੀ ਕਣਕ ਹੁਣ ਅਗੰਮਪੁਰ ਮੇਨ ਯਾਰਡ 'ਚ ਖ਼ਰੀਦੀ ਜਾਵੇਗੀ-ਸੈਕਟਰੀ ਮਾਰਕੀਟ ਕਮੇਟੀ

ਨੂਰਪੁਰ ਬੇਦੀ, 10 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੋਵਿਡ-19 ਦਾ ਪ੍ਰਕੋਪ ਵਧਣ 'ਤੇ ਸਰਕਾਰ ਵਲੋਂ 10 ਮਈ ਤੋਂ ਸਮੁੱਚੀਆਂ ਮੰਡੀਆਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ | ਮਗਰ ਦੂਜੀ ਤਰਫ਼ ਅਜੇ ਵੀ ਜ਼ਿਆਦਾਤਰ ਕਿਸਾਨਾਂ ਦੀ ਫ਼ਸਲ ਵੇਚਣ ਲਈ ਰਹਿੰਦੀ ਹੈ | ਕਿਸਾਨਾਂ ਦੀ ...

ਪੂਰੀ ਖ਼ਬਰ »

ਅਨਾਜ ਮੰਡੀਆਂ ਮਿੱਥੇ ਸਮੇਂ ਤੋਂ ਪਹਿਲਾਂ ਬੰਦ ਕਰਨਾ ਕਿਸਾਨਾਂ ਨਾਲ ਵੱਡਾ ਧੋਖਾ-ਕਿਸਾਨ ਯੂਨੀਅਨ

ਕੀਰਤਪੁਰ ਸਾਹਿਬ, 10 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਸੰਘਰਸ਼ 'ਤੇ ਬੈਠੇ ਹੋਏ ਹਨ ਇਸ ਤੋਂ ਇਲਾਵਾ ਤਾਲਾਬੰਦੀ ਕਰਕੇ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਵੀ ਬਹੁਤ ਘੱਟ ਦੇਖਣ ਨੂੰ ਮਿਲੀ | ਇਸ ਦਾ ...

ਪੂਰੀ ਖ਼ਬਰ »

ਨਗਰ ਪੰਚਾਇਤ ਕੀਰਤਪੁਰ ਸਾਹਿਬ ਦੀ ਪਹਿਲੀ ਮੀਟਿੰਗ 'ਚ ਵੱਖ-ਵੱਖ ਮਤੇ ਸਰਬਸੰਮਤੀ ਨਾਲ ਪਾਸ

ਕੀਰਤਪੁਰ ਸਾਹਿਬ, 10 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਨਗਰ ਪੰਚਾਇਤ ਕੀਰਤਪੁਰ ਸਾਹਿਬ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਸੁਰਿੰਦਰ ਪਾਲ ਕੌੜਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਸਾਰੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਐੱਸ. ਐੱਚ. ਓ. ਮੋਰਿੰਡਾ ਵਲੋਂ ਕੋਵਿਡ-19 ਸਬੰਧੀ ਲੋਕਾਂ ਤੋਂ ਮੰਗਿਆ ਸਹਿਯੋਗ

ਮੋਰਿੰਡਾ, 10 ਮਈ (ਕੰਗ)-ਐੱਸ. ਐੱਚ. ਓ. ਮੋਰਿੰਡਾ ਦਿਹਾਤੀ ਮੈਡਮ ਬਲਜਿੰਦਰ ਕੌਰ ਸੈਣੀ ਵਲੋਂ ਕੋਵਿਡ-19 ਸਬੰਧੀ ਸਰਕਾਰੀ ਨਿਯਮਾਂ ਨੂੰ ਲਾਗੂ ਕਰਨ ਦੇ ਮੱਦੇਨਜ਼ਰ ਲੋਕਾਂ ਤੋਂ ਸਹਿਯੋਗ ਮੰਗਿਆ | ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਬਿਮਾਰੀ ਨੂੰ ਨਹੀਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੋਰਿੰਡਾ ਵਲੋਂ ਕੋਰੋਨਾ ਦੇ ਸਬੰਧ 'ਚ ਸ਼ਹਿਰ ਦੇ ਵਪਾਰੀਆਂ ਨਾਲ ਇਕੱਤਰਤਾ

ਮੋਰਿੰਡਾ, 10 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਵਲੋਂ ਕੋਵਿਡ-19 ਨੂੰ ਲੈ ਕੇ ਸ਼ਹਿਰ ਦੇ ਵਪਾਰੀਆਂ ਨਾਲ ਇਕੱਤਰਤਾ ਕੀਤੀ | ਮੀਟਿੰਗ 'ਚ ਐੱਸ. ਡੀ. ਐਮ. ਮੋਰਿੰਡਾ ਵਲੋਂ ਵਪਾਰੀ ਵਰਗ ਨੂੰ ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਜਾਰੀ ਕੀਤੀਆਂ | ਇਸ ਸਬੰਧੀ ਵਪਾਰ ਮੰਡਲ ...

ਪੂਰੀ ਖ਼ਬਰ »

ਚੀਫ਼ ਇੰਜੀਨੀਅਰ ਭਾਖੜਾ ਡੈਮ ਨੇ ਵਰਕਸ਼ਾਪ 'ਚ ਆਕਸੀਜਨ ਪਲਾਂਟ ਨੂੰ ਟਰਾਇਲ ਪੱਧਰ 'ਤੇ ਕੀਤਾ ਸ਼ੁਰੂ

ਨੰਗਲ, 10 ਮਈ (ਪ੍ਰੀਤਮ ਸਿੰਘ ਬਰਾਰੀ)-ਚੀਫ ਇੰਜਨੀਅਰ ਭਾਖੜਾ ਡੈਮ ਕਮਲਜੀਤ ਸਿੰਘ ਸਰਾਓ ਵਲੋਂ ਬੀ. ਬੀ. ਐਮ. ਬੀ. ਵਰਕਸ਼ਾਪ ਨੰਗਲ 'ਚ ਪਿਛਲੇ ਇਕ ਦਹਾਕੇ ਤੋਂ ਬੰਦ ਪਏ ਆਕਸੀਜਨ ਪਲਾਂਟ ਨੂੰ ਮੁੜ ਸ਼ੁਰੂ ਕਰਵਾਉਣ ਤੋਂ ਪਹਿਲਾਂ ਅੱਜ ਟਰਾਇਲ ਦੇ ਤੌਰ 'ਤੇ ਚਲਾਇਆ ਗਿਆ | ਦੱਸਣਯੋਗ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਪਰਿਵਾਰਾਂ ਨੂੰ ਘਰਾਂ 'ਚ ਪਹੁੰਚਾਏਗੀ ਸ਼੍ਰੋਮਣੀ ਕਮੇਟੀ ਦੋ ਵੇਲੇ ਦਾ ਖਾਣਾ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਰੋਨਾ ਮਹਾਂਮਾਰੀ ਕਾਰਨ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਲੋਕਾਂ ਦੀਆਂ ਲੋੜਾਂ ਦੀ ਪੂਰਤੀ ਕਰਨਾ ਆਪਣਾ ਮੁੱਖ ਫ਼ਰਜ਼ ਸਮਝਦੀ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਸੜਕ ਦੁਰਘਟਨਾਵਾਂ ਰੋਕਣ ਸਬੰਧੀ ਜਾਗਰੂਕਤਾ ਵਿਸ਼ੇ 'ਤੇ ਵੈਬੀਨਾਰ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਡਾਕਟਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ 'ਸੜਕ ਦੁਰਘਟਨਾ' ਨੂੰ ਰੋਕਣ ਸਬੰਧੀ ਜਾਗਰੂਕਤਾ ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਚੇਤਨਾ ਨਸ਼ਾ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਐਸ. ਡੀ. ਐਮ. ਦੀ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ

ਨੰਗਲ, 10 ਮਈ (ਪ੍ਰੋ. ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਐਸ. ਡੀ. ਐਮ. ਕਨੰੂ ਗਰਗ ਵਲੋਂ ਨੰਗਲ ਨਗਰ ਕੌਂਸਲ ਦੇ ਸਾਰੇ ਕੌਂਸਲਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੌਂਸਲ ਹਾਊਸ 'ਚ ਕੀਤੀ ਗਈ | ਗੱਲ ਕਰਦਿਆਂ ਐਸ. ਡੀ. ਐਮ. ਨੇ ਕਿਹਾ ਕਿ ਨੰਗਲ 'ਚ ਕੋਰੋਨਾ ਵਾਇਰਸ ਦੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੋਰਿੰਡਾ ਵਲੋਂ ਕੋਰੋਨਾ ਦੇ ਸਬੰਧ 'ਚ ਸ਼ਹਿਰ ਦੇ ਵਪਾਰੀਆਂ ਨਾਲ ਇਕੱਤਰਤਾ

ਮੋਰਿੰਡਾ, 10 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਵਲੋਂ ਕੋਵਿਡ-19 ਨੂੰ ਲੈ ਕੇ ਸ਼ਹਿਰ ਦੇ ਵਪਾਰੀਆਂ ਨਾਲ ਇਕੱਤਰਤਾ ਕੀਤੀ | ਮੀਟਿੰਗ 'ਚ ਐੱਸ. ਡੀ. ਐਮ. ਮੋਰਿੰਡਾ ਵਲੋਂ ਵਪਾਰੀ ਵਰਗ ਨੂੰ ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਜਾਰੀ ਕੀਤੀਆਂ | ਇਸ ਸਬੰਧੀ ਵਪਾਰ ਮੰਡਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਓ ਵਾਰਡ ਨੰ. 11 ਵਸਨੀਕ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ | ਇਸ ਸਬੰਧੀ ਜ਼ੇਰੇ ਇਲਾਜ ਬਲਵੀਰ ਸਿੰਘ ਪੁੱਤਰ ਸਵ: ਪ੍ਰੇਮ ਸਿੰਘ ਵਾਸੀ ਵਾਰਡ ਨੰ. 11 ਨਵਾਂਗਰਾਓ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮਹਿੰਦਰਾ ਪਿੱਕਅੱਪ ਗੱਡੀ ਦੀ ਟੱਕਰ ਕਾਰਨ ਸੈਰ ਕਰ ਰਹੇ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਮਹਿੰਦਰਾ ਪਿੱਕਅੱਪ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗੌਰਵ ਗੋਇਲ (42) ਵਾਸੀ ਮ. ਨੰ. ਐਚ. ਈ. 33 ਫੇਜ਼-1 ਮੁਹਾਲੀ ਵਜੋਂ ਹੋਈ ਹੈ | ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਗੌਰਵ ...

ਪੂਰੀ ਖ਼ਬਰ »

ਪੁਲਿਸ ਦੀ ਗੱਡੀ ਪਲਟਣ ਕਾਰਨ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

ਕੁਰਾਲੀ, 10 ਮਈ (ਬਿੱਲਾ ਅਕਾਲਗੜ੍ਹੀਆ)-ਕੁਰਾਲੀ-ਰੋਪੜ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਪੁਲਿਸ ਵਾਲੀ ਸਕਾਰਪੀਓ ਗੱਡੀ ਪਲਟਣ ਕਾਰਨ ਸਥਾਨਕ ਪੁਲਿਸ ਦੇ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਿਟੀ ਪੁਲਿਸ ਦੀ ਸਕਾਰਪੀਓ ...

ਪੂਰੀ ਖ਼ਬਰ »

ਸੰਨੀ ਇਨਕਲੇਵ ਨੂੰ ਕੋਵਿਡ ਕੰਟੇਨਮੈਂਟ ਜ਼ੋਨ ਐਲਾਨਿਆ

ਖਰੜ, 10 ਮਈ (ਜੰਡਪੁਰੀ)-ਸੰਨੀ ਇਨਕਲੇਵ ਸੈਕਟਰ-125 ਅੰਦਰ ਕੋਰੋਨਾ ਮਹਾਂਮਾਰੀ ਦੇ ਕਈ ਮਾਮਲੇ ਸਾਹਮਣੇ ਆਉਣ ਕਾਰਨ ਇਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨੇ ਨੇ ਦੱਸਿਆ ਕਿ ਕੱਲ੍ਹ ਤੋਂ ਇਸ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 10 ਮਈ (ਵਿੰਦਰਪਾਲ ਝਾਂਡੀਆਂ)-ਇਥੇ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ (ਸੀਟੂ) ਬਲਾਕ ਨੂਰਪੁਰ ਬੇਦੀ ਵਲੋਂ ਸੀਟੂ ਦੀ ਕੇਂਦਰੀ ਕਮੇਟੀ ਤੇ ਸੂਬਾ ਕਮੇਟੀ ਵਲੋਂ ਦਿੱਤੇ ਸੱਦੇ ਮੁਤਾਬਿਕ ਬਲਾਕ ਪੱਧਰ 'ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗ੍ਰੇਟਰ ਮੋਰਿੰਡਾ ਵਲੋਂ 15 ਪੀ. ਪੀ. ਈ. ਕਿੱਟਾਂ ਭੇਟ

ਮੋਰਿੰਡਾ, 10 ਮਈ (ਕੰਗ)-ਲਾਇਨਜ਼ ਕਲੱਬ ਗ੍ਰੇਟਰ ਮੋਰਿੰਡਾ ਵਲੋਂ 15 ਪੀ. ਪੀ. ਈ. ਕਿੱਟਾਂ ਸਰਕਾਰੀ ਹਸਪਤਾਲ ਮੋਰਿੰਡਾ ਨੂੰ ਭੇਟ ਕੀਤੀਆਂ | ਇਸ ਸਬੰਧੀ ਕਲੱਬ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਦੱਸਿਆ ਕਿ ਦਿਨੋਂ-ਦਿਨ ਵਧ ਰਹੇ ਕੋਰੋਨਾ ਦੇ ਪ੍ਰਭਾਵ ਨੂੰ ਦੇਖਦਿਆਂ ਕਲੱਬ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਲੱਬ ਵਲੋਂ ਸਰਕਾਰੀ ਹਸਪਤਾਲ ਮੋਰਿੰਡਾ ਦੇ ਐੱਸ. ਐੱਮ. ਓ. ਮਨਜੀਤ ਸਿੰਘ ਨੂੰ 15 ਪੀ. ਪੀ. ਈ. ਕਿੱਟਾਂ ਸੌਂਪੀਆਂ ਗਈਆਂ | ਇਸ ਮੌਕੇ ਕੁਲਬੀਰ ਸਿੰਘ ਕੁੱਕੀ, ਨਿਰਮਲ ਸਿੰਘ, ਕਰਮਜੀਤ ਸਿੰਘ ਭੁੱਲਰ, ਕੁਲਬੀਰ ਸਿੰਘ ਸੋਨੂੰ, ਸੁਰਜੀਤ ਸਿੰਘ, ਜਸਪਿੰਦਰ ਸਿੰਘ ਢੀਂਡਸਾ, ਪਿ੍ੰਸ ਟੰਡਨ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਤਾਜਪੁਰਾ ਤੋਂ ਚੰਡੀਗੜ੍ਹ ਲਈ ਸੀ. ਟੀ. ਯੂ. ਦੀ ਬੱਸ ਦਾ ਰੂਟ ਮੁੜ ਹੋਇਆ ਚਾਲੂ

ਮੋਰਿੰਡਾ, 10 ਮਈ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਤਾਜਪੁਰਾ ਤੋਂ ਚੰਡੀਗੜ੍ਹ ਲਈ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਸੀ. ਟੀ. ਯੂ. ਬੱਸ ਦਾ ਰੂਟ ਮੁੜ ਚਾਲੂ ਹੋ ਜਾਣ 'ਤੇ ਇਲਾਕਾ ਵਾਸੀਆਂ ਨੂੰ ਭਾਰੀ ਸਹੂਲਤ ਮਿਲੇਗੀ | ਇਸ ਸਬੰਧੀ ਪਿੰਡ ਤਾਜਪੁਰਾ ਦੇ ਸਰਪੰਚ ਰਜਵੰਤ ਸਿੰਘ ...

ਪੂਰੀ ਖ਼ਬਰ »

ਸਮਾਜ ਸੇਵੀ ਸੁਮਿਤ ਸੂਦ ਵਲੋਂ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਨੂੰ 7 ਆਕਸੀਜਨ ਕੰਸਨਟ੍ਰੇਟਰ ਭੇਟ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਮਹਾਂਮਾਰੀ ਦੇ ਇਸ ਭਿਆਨਕ ਦੌਰ 'ਚ ਜਦੋਂ ਸਮੁੱਚਾ ਦੇਸ਼ ਆਕਸੀਜਨ ਦੀ ਕਮੀ ਕਾਰਨ ਜੂਝ ਰਿਹਾ ਹੈ ਕੁਝ ਅਜਿਹੇ ਵਿਅਕਤੀ ਹਨ ਜੋ ਸਮਾਜ ਭਲਾਈ ਦੇ ਕਾਰਜ ਲਈ ਵੱਧ ਚੜ੍ਹ ਕੇ ਕੰਮ ਕਰ ਰਹੇ ਹਨ ਇਕ ਅਜਿਹਾ ਹੀ ਵਿਅਕਤੀ ਹੈ ਸੁਮਿਤ ਸੂਦ ...

ਪੂਰੀ ਖ਼ਬਰ »

ਕੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਜੇ.ਐਸ. ਨਿੱਕੂਵਾਲ)-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਮੋਦੀ ਸਰਕਾਰ ਦੀ ਅੜੀ ਤੋੜ ਕੇ ਹੀ ਕਿਸਾਨ ਵਾਪਸ ਆਉਣਗੇ | ਇਹ ਪ੍ਰਗਟਾਵਾ ਕੁੱਲ ਹਿੰਦ ਕਿਸਾਨ ਸਭਾ ਜਿਲਾ ਰੂਪਨਗਰ ਦੀ ਜਨਰਲ ਬਾਡੀ ਮੀਟਿੰਗ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਦੁਕਾਨਾਂ ਦੀ ਸਮਾਂ ਸਾਰਨੀ ਬਾਰੇ ਐਸ. ਡੀ. ਐਮ. ਨੂੰ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਜੇ.ਐਸ. ਨਿੱਕੂਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਮੂਹ ਦੁਕਾਨਦਾਰਾਂ ਦਾ ਸਹਿਯੋਗ ਕਰਦਿਆਂ ਅਨੰਦਪੁਰ ਸਾਹਿਬ ਐੱਸ. ਡੀ. ਐੱਮ. ਕਨੂੰ ਗਰਗ ਨੂੰ ਮੰਗ-ਪੱਤਰ ਦਿੱਤਾ ...

ਪੂਰੀ ਖ਼ਬਰ »

ਰੂਪਨਗਰ ਦੇ ਵਾਰਡ ਨੰ: 4 'ਚ ਕੋਰੋਨਾ ਜਾਂਚ ਕੈਂਪ

ਰੂਪਨਗਰ, 10 ਮਈ (ਸਤਨਾਮ ਸਿੰਘ ਸੱਤੀ)-ਵਾਰਡ ਨੰਬਰ 4, ਰੂਪਨਗਰ ਦੇ ਵਸਨੀਕਾਂ ਦੀ ਮੰਗ 'ਤੇ ਸਿਹਤ ਵਿਭਾਗ ਵਲੋਂ ਕੋਰੋਨਾ ਜਾਂਚ ਕੈਂਪ ਗੁਰਦੁਆਰਾ ਸਾਹਿਬ ਸੁਖਰਾਮਪੁਰ ਟੱਪਰੀਆਂ ਤੇ ਜਗਜੀਤ ਨਗਰ ਵਿਖੇ ਲਗਾਇਆ ਗਿਆ, ਜਿਸ 'ਚ ਡਾ: ਜਗਦੀਪ ਚੌਧਰੀ ਦੀ ਟੀਮ ਦੇ ਡਾ: ਨਵਪ੍ਰੀਤ ਕੌਰ ...

ਪੂਰੀ ਖ਼ਬਰ »

ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸਿਜ਼ ਦਾ ਸਥਾਪਨਾ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 10 ਮਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਸ: ਗੁਰਦੇਵ ਸਿੰਘ ਕੰਗ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸਿਜ਼ ਦਾ 24ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਆਨ ਲਾਈਨ ਮਨਾਏ ਸਥਾਪਨਾ ਦਿਵਸ ਦੀ ਸ਼ੁਰੂਆਤ ਅਮਨਦੀਪ ਕੌਰ ਨੇ ਕਰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX