ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਕੋਵਿਡ 19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬੇ ਭਰ 'ਚ 18 ਤੋਂ 44 ਸਾਲ ਉਮਰ ਸਮੂਹ ਵਾਲੇ ਰਜਿਸਟਰਡ ਉਸਾਰੀ ਕਾਮਿਆਂ ਨੂੰ ਟੀਕਾ ਲਗਾਉਣ ਦੀ ਪ੍ਰਕਿਰਿਆ ਆਰੰਭ ਹੋਣ ਨਾਲ ਟੀਕਾਕਰਨ ਮੁਹਿੰਮ ਤੀਜੇ ਪੜਾਅ 'ਚ ਦਾਖਲ ਹੋ ਗਈ | ਸਿਹਤ ਮੰਤਰੀ ...
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ 'ਚ ਖੁੱਲ੍ਹ ਕੇ ਨਿੱਤਰਦੇ ਹੋਏ ਕਈ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਕਾਂਗਰਸ ਹਾਈਕਮਾਨ ਨੂੰ ਅਪੀਲ ...
ਸੰਗਰੂਰ, 10 ਮਈ (ਚੌਧਰੀ ਨੰਦ ਲਾਲ ਗਾਂਧੀ)-ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਦੇ ਨੇੜੇ ਸਿਯੋਮ ਨਦੀ 'ਚ ਡਿੱਗਣ ਕਾਰਨ ਸ਼ਹੀਦ ਹੋਣ ਵਾਲੇ ਭਾਰਤੀ ਫ਼ੌਜ ਦੀ 31 ਫ਼ੀਲਡ ਯੂਨਿਟ ਰੈਜੀਮੈਂਟ ਦੇ ਜਾਂਬਾਜ਼ ਹੌਲਦਾਰ ਅੰਮਿ੍ਤਪਾਲ ਸਿੰਘ ਦੀ ਮਿ੍ਤਕ ਦੇਹ ਅੱਜ ਉਨ੍ਹਾਂ ਦੇ ...
ਚੰਡੀਗੜ੍ਹ, 10 ਮਈ (ਬਿਊਰੋ ਚੀਫ਼)-ਪੰਜਾਬ ਮੰਤਰੀ ਮੰਡਲ ਦੀ ਇਕ ਬੈਠਕ 13 ਮਈ ਨੂੰ ਬਾਅਦ ਦੁਪਹਿਰ 2:30 ਵਜੇ ਸੱਦੀ ਗਈ ਹੈ | ਮੁੱਖ ਮੰਤਰੀ ਵਲੋਂ ਸੱਦੀ ਇਹ ਬੈਠਕ ਵਰਚੂਅਲ ਅਰਥਾਤ ਨਿੱਜੀ ਹਾਜ਼ਰੀ ਤੋਂ ਬਿਨਾਂ ਆਨ-ਲਾਈਨ ਹੋਵੇਗੀ | ਪਹਿਲਾਂ ਇਹ ਮੀਟਿੰਗ 12 ਮਈ ਨੂੰ ਸੱਦੀ ਗਈ ਸੀ ਪਰ ...
ਦੋਰਾਂਗਲਾ, 10 ਮਈ (ਚੱਕਰਾਜਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਦੋ ਦਿਨ ਹੀ ਪਹਿਲਾਂ ਪਿੰਡ ਪਰਤੇ ਪਿੰਡ ਕਾਲਾ ਨੰਗਲ ਦੇ ਕਿਸਾਨ ਕਸ਼ਮੀਰ ਸਿੰਘ ਜਿਸ ਦੀ ਮਾਮੂਲੀ ਬਿਮਾਰੀ ਪਿੱਛੋਂ ਮੌਤ ਹੋ ਗਈ | ਜਿਨ੍ਹਾਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਕਾਲਾਨੰਗਲ ਵਿਖੇ ...
ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)-ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅਹਿਮ ਯੋਗਦਾਨ ਦੇਣ ਵਾਲੇ ਮਹਿਲ ਕਲਾਂ ਇਲਾਕੇ ਨਾਲ ਸਬੰਧਿਤ ਦੋ ਕਿਸਾਨਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ...
ਗੁਰਦਾਸਪੁਰ, 10 ਮਈ (ਆਰਿਫ਼)-ਪਿਛਲੇ ਕਈ ਸਾਲਾਂ ਤੋਂ ਐਨ.ਐਚ.ਐਮ. ਅਧੀਨ ਕੰਮ ਕਰਨ ਵਾਲੇ ਡਾਕਟਰ, ਸਟਾਫ਼ ਨਰਸਾਂ, ਫਾਰਮਾਸਿਸਟ ਅਤੇ ਹੋਰ ਮੁਲਾਜ਼ਮਾਂ ਵਲੋਂ ਸਮੇਂ-ਸਮੇਂ ਦੀਆਂ ਸਰਕਾਰਾਂ ਕੋਲੋਂ ਪੱਕਿਆਂ ਕੀਤੇ ਜਾਣ ਜਾਂ ਬਰਾਬਰ ਤਨਖ਼ਾਹ ਦਿੱਤੇ ਜਾਣ ਦੀ ਮੰਗ ਕੀਤੀ ਜਾ ...
ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੋਰੋਨਾ ਤੋਂ ਬਚਾਓ ਹਿਤ ਅਮਰੀਕਾ ਤੋਂ ਫਾਈਜ਼ਰ ਕੰਪਨੀ ਦੀ ਵੈਕਸੀਨ ਵੱਡੀ ਮਾਤਰਾ ਵਿਚ ਮੰਗਵਾਉਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਹਰਸ਼ ...
ਰਾਮਪਰਾ ਫੂਲ, 10 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂੰ ਆਪਣੇ ਕੰਮ ਕਾਜ ਨੂੰ ਚਲਾਉਣ ਲਈ 37,653 ਕਰੋੜ ਦੀ ਲੋੜ ਹੈ ਜਦਕਿ ਪਾਵਰਕਾਮ ਕੋਲ 34,304 ਕਰੋੜ ਦੇ ਕਰੀਬ ਆਮਦਨ ਦੇ ਸ੍ਰੋਤ ਹਨ | ਪਾਵਰਕਾਮ ਦਾ ਆਮਦਨ ਅਤੇ ਸ੍ਰੋਤ ਦਾ ਪਾੜਾ 9807 ਕਰੋੜ ਰੁਪਏ 'ਤੇ ...
ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੜ੍ਹਾਕ ਦੇ ਬਜ਼ੁਰਗ ਕਿਸਾਨ ਕਾਲਾ ਸਿੰਘ ਪੁੱਤਰ ਕਰਨੈਲ ਸਿੰਘ ਦੀ ਦਿੱਲੀ ਸੰਘਰਸ਼ ਤੋਂ ਵਾਪਸ ਆਉਣ ਉਪਰੰਤ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪਿੰਡ ਦੇ ਸਾਬਕਾ ਸਰਪੰਚ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ...
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਇਨਕਲੇਵ ਵਿਚ ਅੱਜ ਦਿਨ ਦਿਹਾੜੇ ਲੁਟੇਰਿਆਂ ਵਲੋਂ ਔਰਤ ਦਾ ਕਤਲ ਕਰਨ ਉਪਰੰਤ ਲੱਖਾਂ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ...
ਸਾਦਿਕ, 10 ਮਈ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)-ਲੰਮਾਂ ਸਮਾਂ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ ਵਿਚ ਹਿੱਸਾ ਲੈ ਕੇ ਪਰਤੇ ਪਿੰਡ ਸਾਧੂਵਾਲਾ ਨੇੜੇ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨ ਆਗੂ ਗਿਆਨੀ ਨਛੱਤਰ ਸਿੰਘ ਪੁੱਤਰ ਕਰਤਾਰ ਸਿੰਘ ਦੀ ਅੱਜ ਗੁਰੂ ...
ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਆਰੀਆ ਨਗਰ ਨਿਵਾਸੀ ਇਕ ਸਰਕਾਰੀ ਅਧਿਆਪਕ ਨੇ ਕੋਈ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਖ਼ੁਦਕੁਸ਼ੀ ਕਰ ਲਈ ਹੈ | ਉਸ ਦੀ ਜੇਬ 'ਚੋਂ ਮਿਲੇ ਖ਼ੁਦਕੁਸ਼ੀ ਨੋਟ ਵਿਚ ਉਸ ਨੇ ਇਕ ਨੌਜਵਾਨ 'ਤੇ ਪੈਸੇ ਲਈ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ...
ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਪਾਸੇ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ 19 ਤੋਂ ਪੀੜਤ ਮਰੀਜ਼ਾਂ ਲਈ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਮੁਫ਼ਤ ਕੋਵਿਡ ਇਲਾਜ ਕੇਂਦਰ ਅਰੰਭ ਕੀਤੇ ਜਾ ਰਹੇ ਹਨ, ਗੰਭੀਰ ਮਰੀਜ਼ਾਂ ਦੀ ਸਹਾਇਤਾ ਲਈ ਆਕਸੀਜਨ ਦੇ ਲੰਗਰ ਲਗਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸ਼ੋ੍ਰਮਣੀ ਕਮੇਟੀ ਦੇ ਆਪਣੇ ਪ੍ਰਬੰਧਾਂ ਹੇਠ ਹੀ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮਿ੍ਤਸਰ ਵਲੋਂ ਕੋਵਿਡ 19 ਟੈਸਟ ਕਰਾਉਣ ਵਾਲੇ ਮਰੀਜ਼ਾਂ ਤੋਂ ਮੋਟੀ ਫੀਸ ਵਸੂਲ ਕੀਤੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੰਮਿ੍ਤਸਰ ਸ਼ਹਿਰ ਨੇੜੇ ਮਹਿਤਾ ਰੋਡ 'ਤੇ ਸਥਿਤ ਪਿੰਡ ਵੱਲ੍ਹਾ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਸਥਾਪਤ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਇੰਸਟੀਚਿਊਟ ਤੇ ਹਸਪਤਾਲ ਵੱਲ੍ਹਾ ਵਿਖੇ ਕੋਵਿਡ-19 ਦੀ ਜਾਂਚ ਲਈ ਟੈਸਟ ਸਹੂਲਤ ਉਪਲਬੱਧ ਹੈ | ਪੰਜਾਬ ਸਰਕਾਰ ਵਲੋਂ ਆਪਣੇ ਸਮੂਹ ਸਿਹਤ ਕੇਂਦਰਾਂ ਵਿਖੇ ਲੋਕਾਂ ਦਾ ਕੋਵਿਡ 19 ਟੈਸਟ ਮੁਫ਼ਤ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਸ਼ੋ੍ਰਮਣੀ ਕਮੇਟੀ ਵਲੋਂ ਆਪਣੇ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਮਰੀਜ਼ਾਂ ਤੋਂ ਪ੍ਰਤੀ ਟੈਸਟ 1200 ਰੁਪਏ ਵਸੂਲਿਆ ਜਾ ਰਿਹਾ ਸੀ ਪਰ ਬਾਅਦ ਵਿਚ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਹੁਣ ਇਸ ਟੈਸਟ ਦੀ ਫੀਸ 900 ਰੁਪਏ ਪ੍ਰਤੀ ਮਰੀਜ਼ ਨਿਰਧਾਰਤ ਕੀਤੀ ਗਈ ਹੈ | ਦੱਸਿਆ ਜਾਂਦਾ ਹੈ ਕਿ ਵਿਦੇਸ਼ ਯਾਤਰਾ ਕਰਨ ਵਾਲੇ ਕਈ ਲੋੜਵੰਦ ਵਿਅਕਤੀਆਂ ਤੇ ਐਨ. ਆਰ. ਆਈ'ਜ਼ ਤੋਂ ਤਾਂ ਇਸ ਟੈਸਟ ਦੇ ਨਾਂਅ 'ਤੇ ਅਸਿੱਧੇ ਢੰਗ ਨਾਲ ਮੋਟੀ ਰਕਮ ਵਸੂਲੀ ਜਾ ਰਹੀ ਹੈ | ਇਸੇ ਦੌਰਾਨ ਇਕ ਐਨ. ਆਰ. ਆਈ. ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ 'ਤੇ ਦਾਅਵਾ ਕੀਤਾ ਕਿ ਉਨ੍ਹਾਂ ਵਿਦੇਸ਼ ਯਾਤਰਾ ਕਰਨ ਲਈ ਇਸੇ 'ਵਰਸਿਟੀ ਤੋਂ ਕਥਿਤ ਤਿੰਨ ਹਜ਼ਾਰ ਰੁਪਏ ਦੀ ਫੀਸ ਦੇ ਕੇ ਕੋਵਿਡ ਟੈਸਟ ਕਰਵਾਇਆ ਹੈ, ਜਦੋਂ ਕਿ ਰਸੀਦ 900 ਰੁਪਏ ਦੀ ਹੀ ਦਿੱਤੀ ਗਈ ਹੈ | ਟੈਸਟ ਕਰਾਉਣ ਆਏ ਕੁਝ ਮਰੀਜ਼ਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਕੋਰੋਨਾ ਟੈਸਟ ਮੁਫ਼ਤ ਕਰਦੀ ਹੈ ਜਦੋਂ ਕਿ ਪ੍ਰਾਈਵੇਟ ਲੈਬਾਰਟੀਰਆਂ ਵਾਲੇ ਫੀਸ ਵਸੂਲ ਕਰਦੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਸ਼ੋ੍ਰਮਣੀ ਕਮੇਟੀ ਸਿੱਖਾਂ ਦੀ ਪ੍ਰਤੀਨਿੱਧ ਸੰਸਥਾ ਹੈ ਤੇ ਉਸ ਨੂੰ ਮਰੀਜ਼ਾਂ ਤੋਂ ਕੋਵਿਡ ਟੈਸਟ ਲਈ ਜਾਂ ਤਾਂ ਫੀਸ ਲੈਣੀ ਹੀ ਨਹੀਂ ਚਾਹੀਦੀ ਤੇ ਜਾਂ ਫਿਰ ਇਹ ਨਾਂਮਾਤਰ ਹੀ ਹੋਣੀ ਚਾਹੀਦੀ ਹੈ | ਇਸੇ ਦੌਰਾਨ ਜਦੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਇਸ ਮਾਮਲੇ ਸਬੰਧੀ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ ਤੇ ਉਹ ਇਸ ਬਾਰੇ ਸਬੰਧਿਤ ਅਧਿਕਾਰੀਆਂ ਤੋਂ ਪਤਾ ਕਰਾਉਣਗੇ | ਜਦੋਂ ਉਨ੍ਹਾਂ ਨੂੰ ਕੋਵਿਡ ਟੈਸਟ ਲਈ 900 ਰੁਪਏ ਵਸੂਲੇ ਜਾਣ ਬਾਰੇ ਪੁਖਤਾ ਜਾਣਕਾਰੀ ਦਿੱਤੀ ਗਈ ਤਾਂ ਉਨ੍ਹਾਂ ਕਿਹਾ ਕਿ 'ਵਰਸਿਟੀ ਵਿਖੇ ਕਰੋੜਾਂ ਦੀ ਲਾਗਤ ਨਾਲ ਲੈਬ ਸਥਾਪਤ ਕੀਤੀ ਗਈ ਹੈ ਤੇ ਹਸਪਤਾਲ ਦੇ ਸਟਾਫ ਆਦਿ ਦੇ ਵੀ ਬਹੁਤ ਖਰਚੇ ਹਨ | ਉਨ੍ਹਾਂ ਕਿਹਾ ਕਿ ਜੇਕਰ ਟੈਸਟ ਫੀਸ ਵਸੂਲ ਕੀਤੀ ਵੀ ਜਾ ਰਹੀ ਹੈ ਤਾਂ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਹੋਵੇਗੀ | ਜਦੋਂ ਇਕ ਪਾਸੇ ਸ਼ੋ੍ਰਮਣੀ ਕਮੇਟੀ ਵਲੋਂ ਮੁਫ਼ਤ ਆਕਸੀਜਨ ਲੰਗਰਾਂ ਤੇ ਮੁਫ਼ਤ ਕੋਵਿਡ ਕੇਅਰ ਕੇਂਦਰ ਸਥਾਪਤ ਕਰਨ ਤੇ ਦੂਜੇ ਪਾਸੇ ਕੋਰੋਨਾ ਪੀੜਤਾਂ ਤੇ ਵਿਦੇਸ਼ੀ ਭਾਰਤੀਆਂ ਤੋਂ ਕੋਵਿਡ ਟੈਸਟ ਦੇ ਨਾਂ 'ਤੇ ਮੋਟੀ ਫ਼ੀਸ ਵਸੂਲਣ ਵਰਗੇ ਦੋਹਰੇ ਮਾਪਦੰਡਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ 'ਵਰਸਿਟੀ ਅਧਿਕਾਰੀਆਂ ਤੋਂ ਆਉਂਦੇ ਦਿਨਾਂ 'ਚ ਪੂਰੀ ਤਰ੍ਹਾਂ ਜਾਣਕਾਰੀ ਲੈਣਗੇ |
ਜਲੰਧਰ, 10 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਖੇ ਨਵ-ਨਿਯੁਕਤ ਸ਼੍ਰੋ.ਅ.ਦਲ ਦੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨੂੰ ਪੂਰਨ ਭਰੋਸ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਹਿਲੀ ...
ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਸਰਕਾਰੀ ਹਸਪਤਾਲਾਂ 'ਚ ਸਿਹਤ ਸਟਾਫ ਦੀ ਕਮੀ ਨੂੰ ਪੂਰਿਆਂ ਕਰਨ ਲਈ ਸੂਬੇ ਦੇ ਤਿੰਨੋਂ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ-ਨਾਲ ਡਾਕਟਰ ਵੀ ਭਰਤੀ ਕੀਤੇ ਜਾ ...
ਗੱਗੋਮਾਹਲ, 10 ਮਈ (ਬਲਵਿੰਦਰ ਸਿੰਘ ਸੰਧੂ)-ਦਰਿਆ ਰਾਵੀ ਤੋਂ ਪਾਰ ਤੇ ਸਰਹੱਦੀ ਵਾੜ ਤੋਂ ਅੱਗੇ ਕਿਸਾਨਾਂ ਦੇ ਫ਼ਸਲ ਬੀਜਣ ਤੋਂ ਪੱਕਣ ਤੱਕ ਟੁੱਟਦਾ ਹੈ ਮੁਸੀਬਤਾਂ ਦਾ ਪਹਾੜ | ਦਰਿਆ 'ਤੇ ਪੁਲ ਨਾ ਹੋਣ ਕਾਰਨ ਬੇੜੀਆਂ ਰਾਹੀਂ ਜਾ ਫਿਰ ਖੇਤੀ ਸੰਦਾਂ ਨਾਲ ਛੂਕਦੇ ਪਾਣੀ 'ਚ ਜਾਨ ...
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਵਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਪਲੇਠੀ ਮੀਟਿੰਗ ਕੀਤੀ, ਜਿਸ ਵਿਚ ...
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪਾਰਟੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਵਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਅੱਜ ਮੁੱਖ ਦਫ਼ਤਰ ਤੋਂ ਜਾਰੀ ਪੈ੍ਰੱਸ ਬਿਆਨ ਵਿਚ ਸ. ਚਰਨਜੀਤ ਸਿੰਘ ਬਰਾੜ ਨੇ ...
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫ਼ੰਡਾਂ ਦੀ ਮੰਗ ਕੀਤੀ ਜਾਵੇਗੀ | ਮੌਜੂਦਾ ਵਿੱਦਿਅਕ ...
ਗੁਰਇਕਬਾਲ ਸਿੰਘ ਖ਼ਾਲਸਾ
ਪਾਤੜਾਂ-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਧਾਨ ਸਾਹਿਬ ਹਰਿਆਣਾ ਰਾਜ ਦੇ ਜ਼ਿਲ੍ਹਾ ਜੀਂਦ, ਤਹਿਸੀਲ ਨਰਵਾਣਾ ਵਿਚ ਪੈਂਦਾ ਹੈ ਅਤੇ ਗੁਰਦੁਆਰਾ ਸਾਹਿਬ, ...
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਕਾਂਗਰਸ ਦੇ ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਐਡਵੋਕੇਟ ਜਨਰਲ ਅਤੁੱਲ ਨੰਦਾ ਦੀ ਅਯੋਗਤਾ ਦਾ ਮੁੱਦਾ ਉਠਾਉਂਦਾ ਰਿਹਾ ਹਾਂ | ਉਨ੍ਹਾਂ ਕਿਹਾ ਕਿ ਸੂਬੇ ਦੇ ...
ਚੰਡੀਗੜ੍ਹ, 10 ਮਈ (ਵਿਕਰਮਜੀਤ ਸਿੰਘ ਮਾਨ)-ਬੀਤੇ ਕੱਲ੍ਹ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਐਨ.ਐਚ.ਐਮ. ਮੁਲਾਜ਼ਮਾਂ ਨੂੰ ਨੌਕਰੀਓਾ ਕੱਢਣ ਦੀ ਗੱਲ ਕਰਨ ਦੀ ਕੱਚੇ ਮੁਲਾਜ਼ਮਾਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਸਖ਼ਤ ਸਟੈਂਡ ਲੈਣ ਦਾ ਐਲਾਨ ਕਰ ...
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਦੋਸ਼ੀਆਂ ਨੂੰ ਫੜਨ ਅਤੇ ਸਜ਼ਾਵਾਂ ਦੁਆਉਣ ਵਿਚ ਜਿੰਨਾ ਮੁੱਖ ਮੰਤਰੀ ਫੇਲ੍ਹ ਹੋਏ ਹਨ, ਓਨੇ ਹੀ ਦੋਸ਼ੀ ਸਾਬਕਾ ਮੰਤਰੀ ...
ਜਲੰਧਰ, 10 ਮਈ (ਜਸਪਾਲ ਸਿੰਘ)-ਸੂਬਾ ਸਰਕਾਰ ਵਲੋਂ 18 ਤੋਂ 44 ਸਾਲ ਤੱਕ ਦੇ ਨੌਜਵਾਨਾਂ ਦੇ ਕੋਵਿਡ-19 ਤੋਂ ਬਚਾਅ ਸਬੰਧੀ ਅੱਜ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਪਹਿਲੇ ਦਿਨ ਹੀ ਅਸਫ਼ਲ ਰਹੀ ਤੇ ਕੇਵਲ ਕੁਝ ਕੁ ਭਰ ਕਾਮਿਆਂ ਤੋਂ ਇਲਾਵਾ ਹੋਰਨਾਂ ਨੌਜਵਾਨਾਂ ਦੇ ਕੋਰੋਨਾ ...
ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਹੁਰਾ ਕਰਮ ਸਿੰਘ ਗਿੱਲ ਦਾ ਅੰਮਿ੍ਤਸਰ ਦੇ ਨਜ਼ਦੀਕੀ ਪਿੰਡ ਛੀਨਾ (ਛੀਨਾ ਕਰਮ ਸਿੰਘ ਨਾਲ ਪ੍ਰਸਿੱਧ) ਵਿਚਲਾ ਹਵੇਲੀਨੁਮਾ ਮਹਿਲ ਰੱਖ-ਰਖਾਅ ਦੀ ਕਮੀ ਦੇ ਚਲਦਿਆਂ ਖ਼ਤਮ ਹੁੰਦਾ ਜਾ ਰਿਹਾ ...
ਫੁੱਲਾਂਵਾਲ-ਹਰਮਨਦੀਪ ਸਿੰਘ ਸੇਖੋਂ ਦਾ ਜਨਮ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਿੰਡ ਫੁੱਲਾਂਵਾਲ ਵਿਖੇ ਪਿਤਾ ਜਗਦੀਪ ਸਿੰਘ ਸੇਖੋਂ ਦੇ ਘਰ ਮਾਤਾ ਜਸਵਿੰਦਰ ਕੌਰ ਦੀ ਕੁੱਖੋਂ 17 ਸਤੰਬਰ 1995 ਨੂੰ ਹੋਇਆ | ਆਪ ਨੇ ਆਪਣੀ ਮੁੱਢਲੀ ਪੜ੍ਹਾਈ ਗੁਰੂ ...
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਮਾਜਰੀਆ ਦੀ ਅਰਬਾਂ ਰੁਪਏ ਦੀ ਸ਼ਾਮਲਾਤ ਜ਼ਮੀਨ 'ਚ ਹੋਏ ਘੁਟਾਲੇ ...
ਭਿੱਖੀਵਿੰਡ, 10 ਮਈ (ਬੌਬੀ)-ਭਿੱਖੀਵਿੰਡ ਦੇ ਵਸਨੀਕ ਨੌਜਵਾਨ ਨੇ ਪਿਛਲੇ ਕਰੀਬ ਦੋ ਤਿੰਨ ਸਾਲ ਤੋਂ ਚਲਦੇ ਪ੍ਰੇਮ ਸਬੰਧਾਂ ਤੋਂ ਬਾਅਦ ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਨੂੰ ਉਸ ਦੇ ਦੋਸਤਾਂ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ...
ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸੂਬੇ ਦੇ ਸਭ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨਾਲ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਹੋਈ ਆਨਲਾਈਨ ਹੰਗਾਮੀ ਬੈਠਕ 'ਚ ਉਨ੍ਹਾਂ ਨੇ ਕੈਮਿਸਟਾਂ ਅਤੇ ਹੋਰਨਾਂ ਨੂੰ ਚਿਤਾਵਨੀ ਦਿੱਤੀ ਕਿ ਕੋਰੋਨਾ ...
ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਗੋਲੀਕਾਂਡ ਦੀ ਪੰਜਾਬ ਸਰਕਾਰ ਨੇ ਭਾਵੇਂ ਨਵੀਂ ਸਿੱਟ ਗਠਿਤ ਕਰ ਦਿੱਤੀ ਹੈ | ਇਸ ਨਵੀਂ ਜਾਂਚ ਟੀਮ ਸਾਹਮਣੇ ਕਈ ਕਠਿਨਾਈਆਂ ਹਨ | ਇਸ ਤੋਂ ਪਹਿਲਾਂ ਪੰਥਕ ਜਥੇਬੰਦੀਆਂ ਨੇ ਪਿਛਲੀ ਸਿੱਟ ਵਲੋਂ ਇਸ ਮਾਮਲੇ ਦੀ ਕੀਤੀ ਗਈ ...
ਲੁਧਿਆਣਾ, 10 ਮਈ (ਪੁਨੀਤ ਬਾਵਾ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਕਰਕੇ ਤਾਲਾਬੰਦੀ ਦੇ ਚੱਲਦਿਆਂ ਸ਼ਰਾਬ ਦੀ ਵਿਕਰੀ ਨਾ ਹੋਣ ਤੇ ਵਿਭਾਗ ਵਲੋਂ ਪੂਰੀ ਲਾਇਸੰਸ ਫ਼ੀਸ ਲੈਣ ਤੋਂ ਦੁਖੀ ਸ਼ਰਾਬ ਦੇ ਠੇਕੇਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਦੇ ਸ਼ਰਾਬ ...
ਸੰਗਰੂਰ, 10 ਮਈ (ਸੁਖਵਿੰਦਰ ਸਿੰਘ ਫੁੱਲ)-ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਨੇ ਸਰਕਾਰ ਨੰੂ ਆਪਣੀਆਂ ਮੰਗਾਂ ਪ੍ਰਤੀ 15 ਦਿਨ ਦਾ ਨੋਟਿਸ ਦਿੰਦਿਆਂ ਆਪਣੀ ਹੜਤਾਲ ਫਿਲਹਾਲ ਵਾਪਸ ਲੈ ਲਈ ਹੈ | ਐਨ.ਆਰ.ਐਮ.ਐਚ. ਇੰਪਲਾਈਜ਼ ਐਸੋ: ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ...
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸਦਰ ਮਾਨਸਾ ਪੁਲਿਸ ਨੇ ਧੀ ਨੂੰ ਕਤਲ ਕਰਨ ਦੇ ਦੋਸ਼ 'ਚ ਪਿਤਾ 'ਤੇ ਮੁਕੱਦਮਾ ਦਰਜ ਕੀਤਾ ਹੈ | ਹਾਸਲ ਜਾਣਕਾਰੀ ਅਨੁਸਾਰ ਖੁਸ਼ਪ੍ਰੀਤ ਕੌਰ ਵਾਸੀ ਧਿੰਗੜ ਪਿਛਲੇ ਦਿਨੀਂ ਆਪਣੇ ਪ੍ਰੇਮੀ ਇੰਦਰਜੀਤ ਸਿੰਘ ਨਾਲ ਘਰੋਂ ਫ਼ਰਾਰ ...
ਸੰਗਰੂਰ, 10 ਮਈ (ਧੀਰਜ ਪਸ਼ੌਰੀਆ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਅਤੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਆਖ਼ਰ 23 ਵਰਿ੍ਹਆਂ ਦੀ ਉਡੀਕ ਤੋਂ ਪਿੱਛੋਂ ਮਹਾਰਾਜਾ ਰਣਜੀਤ ਸਿੰਘ ਦਾ ਘੋੜ ਸਵਾਰ ਬੁੱਤ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਨੰੂ ਲੈ ਕੇ ਪਿੰਡ ...
ਨਵੀਂ ਦਿੱਲੀ, 10 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਖ਼ਾਤਮੇ ਲਈ ਸੁਰੱਖਿਆ ਬਲਾਂ ਦੇ ਜਵਾਨ ਵੀ ਲਗਾਤਾਰ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ | ਇਸ ਦੌਰਾਨ ਕੋਰੋਨਾ ਨਾਲ ਹੁਣ ਤੱਕ ਸੀ. ਆਰ. ਪੀ. ਐਫ. ਦੇ 108 ਜਵਾਨਾਂ ਦੀ ਮੌਤ ਹੋ ਚੁੱਕੀ ਹੈ | ਕੇਂਦਰੀ ਗ੍ਰਹਿ ਮੰਤਰੀ ਵਲੋਂ ਜਾਰੀ ...
ਨਵੀਂ ਦਿੱਲੀ, 10 ਮਈ (ਏਜੰਸੀ)- ਅਫਗਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ 'ਚ ਤਾਇਨਾਤ ਭਾਰਤ ਦੇ ਕੌਂਸਲ ਜਨਰਲ ਵਿਨੇਸ਼ ਕਾਲਰਾ ਦਾ ਸੋਮਵਾਰ ਨੂੰ ਕਾਬੁਲ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਕੋਵਿਡ-19 ਤੋਂ ਪੀੜਤ ਕਾਲਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ...
ਨਵੀਂ ਦਿੱਲੀ, 10 ਮਈ (ਏਜੰਸੀ)-ਦੇਸ਼ 'ਚ ਬੇਕਾਬੂ ਹੋ ਰਹੀ ਕੋਰੋਨਾ ਦੀ ਦੂਸਰੀ ਲਹਿਰ ਦਰਮਿਆਨ ਕੇਂਦਰ ਸਰਕਾਰ ਦੇ ਸੈਂਟਰਲ ਵਿਸਟਾ ਪ੍ਰਾਜੈਕਟ 'ਤੇ ਰੋਕ ਲਗਾਉਣ ਸਬੰਧੀ ਮੰਗ ਤੇਜ਼ ਹੋ ਗਈ ਹੈ | ਦਿੱਲੀ ਹਾਈ ਕੋਰਟ ਵਲੋਂ ਇਸ ਪ੍ਰਾਜੈਕਟ 'ਤੇ ਰੋਕ ਲਗਾਉਣ ਦੀ ਮੰਗ ਸਬੰਧੀ ...
ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਟਿਕਰੀ ਬਾਰਡਰ 'ਤੇ ਪੱਛਮੀ ਬੰਗਾਲ ਤੋਂ ਆਈ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਤੇ ਵਿਵਾਦਿਤ ਸੁਰਖੀਆਂ 'ਚ ਆਏ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੀੜਤਾ ਨਾਲ ਖੜ੍ਹੇ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਇਹ ਮੋਰਚੇ ਲਈ ਵੀ ...
ਨਵੀਂ ਦਿੱਲੀ, 10 ਮਈ (ਏਜੰਸੀ)-ਦਿੱਲੀ ਹਾਈ ਕੋਰਟ ਵਿਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕਰਕੇ ਅਪੀਲ ਕੀਤੀ ਗਈ ਹੈ ਕਿ ਕੋਵਿਡ-19 ਕਾਰਨ ਅਨਾਥ ਹੋਏ ਬੱਚਿਆਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਜਦੋਂ ਤੱਕ ਉਨ੍ਹਾਂ ਨੂੰ ਕਾਨੂੰਨੀ ਤੌਰ 'ਤੇ ਗੋਦ ਨਹੀਂ ਲੈ ਲਿਆ ਜਾਂਦਾ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX