ਤਾਜਾ ਖ਼ਬਰਾਂ


ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਕੀਤਾ ਲਾਂਚ-ਦੱਖਣੀ ਕੋਰੀਆ ਫੌਜ
. . .  3 minutes ago
ਸਿਓਲ, 31 ਮਈ-ਦੱਖਣੀ ਕੋਰੀਆ ਦੀ ਫੌਜ ਨੇ ਕਿਹਾ ਕਿ ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਲਾਂਚ ਕੀਤਾ ਹੈ। ਇਸ ਤੋਂ ਬਾਅਦ ਦੱਖਣੀ ਕੋਰੀਆ ਅਤੇ ਜਾਪਾਨ ਦੇ ਕੁਝ ਹਿੱਸਿਆਂ ਵਿਚ...
ਪਾਪੂਲਰ ਫਰੰਟ ਆਫ ਇੰਡੀਆ ਫੁਲਵਾਰੀਸ਼ਰੀਫ ਮਾਮਲੇ 'ਚ ਐਨ.ਆਈ.ਏ. ਵਲੋਂ ਕਰਨਾਟਕ, ਕੇਰਲ ਅਤੇ ਬਿਹਾਰ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 31 ਮਈ-ਕੌਮੀ ਜਾਂਚ ਏਜੰਸੀ (ਐਨ.ਆਈ.ਏ.)ਪਾਪੂਲਰ ਫਰੰਟ ਆਫ ਇੰਡੀਆ ਫੁਲਵਾਰੀਸ਼ਰੀਫ ਮਾਮਲੇ 'ਚ ਕਰਨਾਟਕ, ਕੇਰਲ ਅਤੇ ਬਿਹਾਰ 'ਚ ਕਰੀਬ 25 ਟਿਕਾਣਿਆਂ 'ਤੇ ਛਾਪੇਮਾਰੀ...
ਹਰਿਦੁਆਰ: ਬੇਕਾਬੂ ਹੋ ਕੇ ਪਲਟੀ ਬੱਸ
. . .  about 1 hour ago
ਹਰਿਦੁਆਰ, 31 ਮਈ-ਇਥੋਂ ਦੇ ਚੰਡੀ ਚੌਕ ਨੇੜੇ ਇਕ ਬੱਸ ਬੇਕਾਬੂ ਹੋ ਕੇ ਪਲਟ ਗਈ। ਪੁਲਿਸ, ਐਸ.ਡੀ.ਆਰ.ਐਫ. ਅਤੇ ਫਾਇਰ ਸਰਵਿਸ ਦੇ ਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਬੱਸ ਤੋਂ ਬਾਹਰ...
ਉੱਤਰੀ ਕੋਰੀਆ ਨੇ ਸੰਭਾਵਿਤ ਬੈਲਿਸਟਿਕ ਮਿਜ਼ਾਈਲ ਦਾਗੀ-ਜਾਪਾਨੀ ਰੱਖਿਆ ਮੰਤਰਾਲਾ
. . .  about 1 hour ago
ਟੋਕੀਓ, 31 ਮਈ- ਸੈਟੇਲਾਈਟ ਲਾਂਚ ਕਰਨ ਦੀ ਆਪਣੀ ਯੋਜਨਾ ਤੋਂ ਇਕ ਦਿਨ ਬਾਅਦ, ਉੱਤਰੀ ਕੋਰੀਆ ਨੇ "ਸੰਭਾਵੀ ਬੈਲਿਸਟਿਕ ਮਿਜ਼ਾਈਲ" ਦਾਗੀ ਹੈ। ਇਹ ਜਾਣਕਾਰੀ ਜਾਪਾਨ ਦੇ ਰੱਖਿਆ ਮੰਤਰਾਲੇ ਦੇ ਹਵਾਲੇ ਨਾਲ...
ਜੰਮੂ-ਕਸ਼ਮੀਰ: ਪੁੰਛ ਵਿਚ ਜ਼ਮੀਨ ਖਿਸਕਣ ਕਾਰਨ ਮੁਗਲ ਰੋਡ ਬੰਦ
. . .  about 1 hour ago
ਸ੍ਰੀਨਗਰ, 31 ਮਈ-ਜੰਮੂ-ਕਸ਼ਮੀਰ ਦੇ ਪੁੰਛ ਵਿਚ ਬੀਤੀ ਰਾਤ ਜ਼ਮੀਨ ਖਿਸਕਣ ਕਾਰਨ ਮੁਗਲ ਰੋਡ ਬੰਦ ਹੋ ਗਿਆ...
ਨਿਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਦੀ ਭਾਰਤ ਦੀ 4 ਦਿਨਾਂ ਸਰਕਾਰੀ ਯਾਤਰਾ ਅੱਜ ਤੋਂ
. . .  about 1 hour ago
ਨਵੀਂ ਦਿੱਲੀ, 31 ਮਈ - ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਉਰਫ 'ਪ੍ਰਚੰਡ' 4 ਦਿਨਾਂ ਦੇ ਅਧਿਕਾਰਤ ਦੌਰੇ 'ਤੇ ਭਾਰਤ ਆਉਣ ਵਾਲੇ ਹਨ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ...
ਮੀਂਹ ਕਾਰਨ ਅਜਨਾਲਾ ਨੇੜੇ ਪਲਟੀ ਸਕੂਲ ਬੱਸ
. . .  about 1 hour ago
ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਵਿਚ ਅੱਜ ਸਵੇਰੇ ਪਏ ਮੀਂਹ ਕਾਰਨ ਇਥੋਂ ਥੋੜ੍ਹੀ ਦੂਰ ਪਿੰਡ ਰਾਜੀਆਂ ਨਜ਼ਦੀਕ ਅਚਾਨਕ ਇਕ ਸਕੂਲ ਬੱਸ ਪਲਟ ਗਈ, ਜਿਸ ਕਾਰਨ ਬੱਸ ਵਿਚ ਸਵਾਰ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
5 ਵਰ੍ਹਿਆਂ ਦਾ ਬੱਚਾ ਲਾਪਤਾ
. . .  1 day ago
ਗੁਰਾਇਆ, 30 ਮਈ (ਬਲਵਿੰਦਰ ਸਿੰਘ)-ਇਥੇ ਰਾਮਗੜ੍ਹੀਆ ਮੁਹੱਲੇ ਤੋਂ ਇਕ 5 ਵਰ੍ਹਿਆਂ ਦਾ ਬੱਚਾ ਸ਼ਾਮ 6 ਵਜੇ ਤੋਂ ਲਾਪਤਾ ਹੋਣ ਦੀ ਖ਼ਬਰ ਹੈ। ਬੱਚਾ ਸਾਈਕਲ ਚਲਾ ਰਿਹਾ ਸੀ ਕਿ ਲਾਪਤਾ...
ਅਜੀਤ ਦੇ ਹੱਕ ਵਿੱਚ ਗੱਲ ਕਰਨ ਦੀ ਕੈਬਨਿਟ ਮੰਤਰੀ ਨਿੱਜਰ ਨੂੰ ਮਿਲੀ ਸਜ਼ਾ, ਕੈਬਨਿਟ ਚੋਂ ਛੁੱਟੀ
. . .  1 day ago
ਚੰਡੀਗੜ੍ਹ, 30 ਮਈ-ਅਜੀਤ ਦੇ ਹੱਕ ਵਿਚ ਗੱਲ ਕਰਨ ਦੀ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸਜ਼ਾ ਮਿਲੀ ਹੈ। ਪੰਜਾਬ ਕੈਬਨਿਟ 'ਚੋਂ, ਡਾ. ਇੰਦਰਬੀਰ ਸਿੰਘ ਨਿੱਜਰ ਦੀ ਛੁੱਟੀ ਹੋ ਗਈ ਹੈ। ਦੱਸ ਦੇਈਏ ਕਿ...
ਡਾ. ਹਮਦਰਦ ਨੂੰ ਸੰਮਨ ਭੇਜਣਾ ਨੈਤਿਕ ਤੌਰ ਤੇ ਅਸ਼ੋਭਨੀਕ ਕਾਰਵਾਈ- ਜਥੇਦਾਰ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 30 ਮਈ (ਰਣਜੀਤ ਸਿੰਘ ਰਾਜੂ)-ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਰਾਹੀਂ ਤੰਗ ਪ੍ਰੇਸ਼ਾਨ ਕਰਨਾ ਇਕ ਜਮਹੂਰੀ ਰਾਜ ਲਈ ਬੇਹੱਦ ਸ਼ਰਮਨਾਕ ਕਰਵਾਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ...
ਸੁਲਤਾਨਵਿੰਡ ਵਿਖੇ ਸਿਲੈਂਡਰਾਂ ਵਾਲੀ ਗੱਡੀ ਨੇ ਸਕੂਲੀ ਬੱਚੇ ਨੂੰ ਕੁਚਲਿਆ
. . .  1 day ago
ਸੁਲਤਾਨਵਿੰਡ 30 ਮਈ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਬਾਬਾ ਬੁੱਢਾ ਐਵੀਨਿਊ ਸੁਲਤਾਨਵਿੰਡ ਵਿਖੇ ਇਕ ਸਿਲੈਂਡਰਾਂ ਵਾਲੀ ਗੱਡੀ ਨੇ 10 ਸਾਲਾ ਸਕੂਲੀ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ...
ਕਿਸਾਨ ਆਗੂ ਨਰੇਸ਼ ਟਿਕੈਤ ਦੇ ਦਖ਼ਲ ਤੋਂ ਬਾਅਦ ਪਹਿਲਵਾਨਾਂ ਨੇ ਗੰਗਾ ਨਦੀ 'ਚ ਨਹੀਂ ਸੁੱਟੇ ਤਗਮੇ
. . .  1 day ago
ਹਰਿਦੁਆਰ, 30 ਮਈ-ਕਿਸਾਨ ਆਗੂ ਨਰੇਸ਼ ਟਿਕੈਤ ਹਰਿਦੁਆਰ ਪਹੁੰਚੇ ਜਿੱਥੇ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਵਜੋਂ ਗੰਗਾ...
ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ 28ਵੇਂ ਚੀਫ਼ ਜਸਟਿਸ ਵਜੋਂ ਜਸਟਿਸ ਐਮ.ਐਸ. ਰਾਮਚੰਦਰ ਰਾਓ ਨੇ ਚੁੱਕੀ ਸਹੁੰ
. . .  1 day ago
ਸ਼ਿਮਲਾ,30 ਮਈ- ਜਸਟਿਸ ਐਮ.ਐਸ. ਰਾਮਚੰਦਰ ਰਾਓ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ 28ਵੇਂ ਚੀਫ਼ ਜਸਟਿਸ ਵਜੋਂ...
ਦਿੱਲੀ ਦੇ ਹਵਾਈ ਅੱਡੇ 'ਤੇ 50 ਲੱਖ ਦੇ ਸੋਨੇ ਸਮੇਤ ਦੁਬਈ ਤੋਂ ਆਇਆ ਯਾਤਰੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 30 ਮਈ-ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਏਅਰ ਕਸਟਮ ਨੇ ਲਗਭਗ 50 ਲੱਖ ਰੁਪਏ ਦੀ ਕੀਮਤ ਦੇ 927 ਗ੍ਰਾਮ ਸੋਨੇ ਦੇ ਪੇਸਟ ਦੇ ਕਬਜ਼ੇ 'ਚ ਦੁਬਈ...
ਡਾ. ਹਮਦਰਦ ਨੂੰ ਸੰਮਨ ਭੇਜਣਾ ਮਾਨ ਸਰਕਾਰ ਦਾ ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ : ਕੋਟਬੁੱਢਾ, ਖੋਸਾ
. . .  1 day ago
ਲੋਹੀਆਂ ਖ਼ਾਸ, 30 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੂਰੇ ਸੰਸਾਰ ਅੰਦਰ ਲੋਕਤੰਤਰ ਦਾ ਚੌਥੇ ਥੰਮ੍ਹ ਸਮਝੇ ਜਾਂਦੇ ਪ੍ਰੈੱਸ ਭਾਈਚਾਰੇ ’ਚੋਂ ‘ਅਦਾਰਾ ਅਜੀਤ ਸਮੂਹ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜ਼ੀਲੈਂਸ ਰਾਹੀਂ ਸੰਮਨ ਭੇਜਣਾ ਮਾਨ ਸਰਕਾਰ ਦਾ ਲੋਕਤੰਤਰ ਦੇ...
ਉੱਤਰਾਖੰਡ:ਆਪਣੇ ਤਗਮੇ ਗੰਗਾ ਨਦੀ ਵਿਚ ਸੁੱਟਣ ਲਈ ਹਰਿਦੁਆਰ ਪਹੁੰਚੇ ਪਹਿਲਵਾਨ
. . .  1 day ago
ਹਰਿਦੁਆਰ, 30 ਮਈ-ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਵਜੋਂ ਪਹਿਲਵਾਨ ਗੰਗਾ ਨਦੀ ਵਿਚ ਆਪਣੇ ਸਾਰੇ ਤਗਮੇ ਸੁੱਟਣ...
2023-24 'ਚ ਭਾਰਤ ਦੀ ਵਿਕਾਸ ਗਤੀ ਬਰਕਰਾਰ ਰਹਿਣ ਦੀ ਸੰਭਾਵਨਾ-ਰਿਜ਼ਰਵ ਬੈਂਕ
. . .  1 day ago
ਮੁੰਬਈ, 30 ਮਈ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਕਿਹਾ ਹੈ ਕਿ "ਮਹਿੰਗਾਈ ਦੇ ਦਬਾਅ ਨੂੰ ਘੱਟ ਕਰਨ ਦੇ ਮਾਹੌਲ ਵਿਚ 2023-24 ਵਿਚ ਭਾਰਤ ਦੀ ਵਿਕਾਸ ਗਤੀ ਬਰਕਰਾਰ...
ਕਰਨਾਟਕ ਸਰਕਾਰ ਨੇ ਵਧਾਇਆ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ
. . .  1 day ago
ਬੈਂਗਲੁਰੂ, 30 ਮਈ-ਕਰਨਾਟਕ ਸਰਕਾਰ ਨੇ 1 ਜਨਵਰੀ 2023 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ 31 ਫ਼ੀਸਦੀ ਤੋਂ ਵਧਾ ਕੇ 35 ਫ਼ੀਸਦੀ ਕਰ ਦਿੱਤਾ...
ਲਖਬੀਰ ਸਿੰਘ ਰੋਡੇ ਸੀ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਦਾ ਮਾਸਟਰਮਾਈਂਡ-ਐਨ.ਆਈ.ਏ.
. . .  1 day ago
ਨਵੀਂ ਦਿੱਲੀ, 30 ਮਈ-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਕਿਹਾ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਪਾਕਿਸਤਾਨ ਸਥਿਤ ਮੁਖੀ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਲਖਬੀਰ ਸਿੰਘ ਰੋਡੇ 2021 ਦੇ ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਦਾ ਮਾਸਟਰਮਾਈਂਡ ਸੀ।ਲਖਬੀਰ ਸਿੰਘ ਉਰਫ ਰੋਡੇ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਖ਼ਿਲਾਫ਼ ਲੁਧਿਆਣਾ ਕੋਰਟ ਕੰਪਲੈਕਸ ਵਿਚ 23 ਦਸੰਬਰ ਨੂੰ ਹੋਏ ਬੰਬ ਧਮਾਕੇ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 6 ਹੋਰ ਜ਼ਖਮੀ ਹੋ ਗਏ ਸਨ, ਦੇ ਖ਼ਿਲਾਫ਼ ਮੋਹਾਲੀ ਜ਼ਿਲੇ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਆਈ.ਪੀ.ਐਲ. ਮੈਚ ਵਿਚ ਮਾਈ ਸਰਕਲ ਇਲੈਵਨ ਐਪ ਰਾਹੀਂ ਅਮਲੋਹ ਦੇ ਨੌਜਵਾਨ ਨੇ ਜਿੱਤੀ ਔਡੀ ਕਾਰ ਤੇ 22 ਲੱਖ ਰੁਪਏ
. . .  1 day ago
ਅਮਲੋਹ, 30 ਮਈ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਦੀਪਕ ਕੁਮਾਰ ਮਿੱਤਲ ਨੂੰ ਆਈ.ਪੀ.ਐਲ. ਮੈਚ ਦੇ ਮਾਈ ਸਰਕਲ ਇਲੈਵਨ ਐਪ ਤੋਂ ਇਕ ਔਡੀ ਕਾਰ ਅਤੇ 22 ਲੱਖ ਦਾ ਇਨਾਮ ਜਿੱਤਿਆ ਹੈੈ, ਜਿਸ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ...
1 ਜੂਨ ਨੂੰ ਹਮਦਰਦ ਭਵਨ ਵਿਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਿਲ ਹੋਵੇਗੀ ਬਸਪਾ-ਜਸਵੀਰ ਗੜ੍ਹੀ
. . .  1 day ago
ਚੰਡੀਗੜ੍ਹ, 30 ਮਈ-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੀਡੀਆ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਜਾਰੀ ਬਿਆਨ ਵਿਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ...
ਨਹੀਂ ਪਤਾ ਕਿ ਅਸੀਂ ਮੁਹੰਮਦ ਇਕਬਾਲ ਦਾ ਭਾਗ ਕਿਉਂ ਪੜ੍ਹਾ ਰਹੇ ਸੀ-ਯੋਗੇਸ਼ ਸਿੰਘ (ਉਪ ਕੁਲਪਤੀ ਦਿੱਲੀ ਯੂਨੀਵਰਸਿਟੀ)
. . .  1 day ago
ਨਵੀਂ ਦਿੱਲੀ, 30 ਮਈ-ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਯੋਗੇਸ਼ ਸਿੰਘ ਨੇ ਰਾਜਨੀਤੀ ਸ਼ਾਸਤਰ ਦੇ ਸਿਲੇਬਸ ਵਿਚ ਮੁਹੰਮਦ ਇਕਬਾਲ ਦੇ ਅਧਿਆਏ ਨੂੰ ਹਟਾਉਣ ਅਤੇ ਭਾਰਤੀ ਕ੍ਰਾਂਤੀਕਾਰੀ ਵੀਰ ਸਾਵਰਕਰ ਦੇ ਅਧਿਆਏ...
ਮਹਾਰਾਸ਼ਟਰ ਚ ਸਿੱਖ ਨੌਜੁਆਨਾਂ ਦੀ ਕੁੱਟਮਾਰ ਮਾਨਵਤਾ ਦੇ ਨਾਂਅ ’ਤੇ ਧੱਬਾ-ਪ੍ਰਧਾਨ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵਲੋਂ 3 ਨੌਜੁਆਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ...
ਸਰਹੱਦ ਪਾਰ ਤੋਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ.
. . .  1 day ago
ਨਵੀਂ ਦਿੱਲੀ, 30 ਮਈ-ਐਨ.ਆਈ.ਏ. ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ. ਸਰਹੱਦ ਪਾਰ ਤੋਂ ਰੋਡੇ ਰਾਹੀਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ। ਉਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਬਠਿੰਡਾ

ਬਰਗਾੜੀ ਮਾਮਲੇ 'ਚ ਕੈਪਟਨ ਵਲੋਂ ਬਣਾਈ ਨਵੀਂ ਸਿੱਟ ਅੱਗੇ ਕੋਈ ਸਿੱਖ ਵੀ ਪੇਸ਼ ਨਹੀਂ ਹੋਵੇਗਾ-ਜਥੇਦਾਰ ਮੰਡ

ਬਠਿੰਡਾ, 10 ਮਈ (ਅਵਤਾਰ ਸਿੰਘ)-ਬਰਗਾੜੀ ਮਾਮਲੇ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸਿੱਟ ਹਾਈਕੋਰਟ ਵਲੋਂ ਰੱਦ ਕਰਨ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਬਣਾਈ ਗਈ ਨਵੀਂ ਸਿੱਟ ਦੇ ਵਿਰੋਧ ਵਿਚ ਹੁਣ ਸਿੱਖ ਜਥੇਬੰਦੀਆਂ ਉੱਤਰ ਆਈਆਂ ਹਨ | ਇਸ ਸਬੰਧੀ ਸਰਬੱਤ ਖਾਲਸਾ ਦੌਰਾਨ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਵਿਅਕਤੀ ਕਾਬੂ

ਸੰਗਤ ਮੰਡੀ, 10 ਮਈ (ਪੱਤਰ ਪ੍ਰੇਰਕ)- ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੇੜੇ ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ਼ ਵੱਲੋਂ ਇਕ ਵਿਅਕਤੀ ਨੂੰ ਇਕ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਸਪੈਸ਼ਲ ਸਟਾਫ਼ ਦੇ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਬਠਿੰਡਾ, 10 ਮਈ (ਅਵਤਾਰ ਸਿੰਘ)-ਕੈਨਾਲ ਕਾਲੋਨੀ ਦੇ ਸਬ ਇੰਸਪੈਕਟਰ ਵਿਸ਼ਨੂੰ ਦਾਸ ਨੂੰ ਛਿੰਦਰ ਕੌਰ ਪਤਨੀ ਅੰਗਰੇਜ਼ ਸਿੰਘ ਵਾਸੀ ਮੁਲਤਾਨੀਆ ਰੋਡ ਬਠਿੰਡਾ ਨੇ ਬਿਆਨ ਦਰਜ ਕਰਵਾਏ ਹਨ ਕਿ ਕਰਮਜੀਤ ਕੌਰ ਵਾਸੀ ਮੁਲਤਾਨੀਆ ਰੋਡ ਬਠਿੰਡਾ ਨੇ ਉਸ ਦੇ ਲੜਕੇ ਸੰਦੀਪ ਸਿੰਘ ਨੂੰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕੇਸ ਵਿਚੋਂ ਇਕ ਬਾਇੱਜ਼ਤ ਬਰੀ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਡੀਸ਼ਨਲ ਸ਼ੈਸਨ ਜੱਜ ਸ. ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆ ਅਤੇ ਸਬੂਤਾਂ ਦੀ ਘਾਟ ਦੇ ਚਲਦਿਆਂ ਪਿਛਲੇ 3 ਸਾਲਾਂ ਤੋਂ ਜਬਰ ਜਨਾਹ ਦੇ ਦੋਸ਼ਾਂ ...

ਪੂਰੀ ਖ਼ਬਰ »

ਡੀ. ਸੀ. ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼ ਜਾਰੀ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਹਸਪਤਾਲਾਂ ਨੂੰ ਕੋਵਿਡ-19 ਦੇ ਚਲਦਿਆਂ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਹੁਕਮ ਦਿੱਤੇ ਹਨ | ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ 223ਵੇਂ ਦਿਨ ਵੀ ਧਰਨੇ

ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਕਰਨ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 223ਵੇਂ ਦਿਨ 'ਚ ਸ਼ਾਮਿਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਲਗਾਏ ਧਰਨੇ ...

ਪੂਰੀ ਖ਼ਬਰ »

ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ ਦੋ ਮੌਤਾਂ, 32 ਹੋਰ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ)- ਸੂਬੇ ਵਾਂਗ ਹਲਕਾ ਤਲਵੰਡੀ ਸਾਬੋ ਵਿਚ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿੱਥੇ ਬੀਤੇ 24 ਘੰਟਿਆਂ ਵਿਚ ਹਲਕੇ ਅੰਦਰ ਕੋਰੋਨਾ ਨਾਲ ਦੋ ਮੌਤਾਂ ਹੋਣ ਦੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ 659 ਨਵੇਂ ਕੇਸ ਆਏ

ਬਠਿੰਡਾ, 10 ਮਈ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਬਠਿੰਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪਾਜ਼ੀਟਿਵਾਂ ਦੇ 659 ਨਵੇਂ ਕੇਸ ਆਏ | ਇਸ ਤੋਂ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਅਤੇ ਨੌਜਵਾਨ ਵੈਲਫੈਅਰ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਸ਼ੱਕੀ ਵਿਅਕਤੀਆਂ ਨੇ ਹਰਿਆ ਭਰਿਆ ਦਰੱਖਤ ਕੱਟਿਆ

ਗੋਨਿਆਣਾ, 10 ਮਈ (ਲਛਮਣ ਦਾਸ ਗਰਗ)-ਜਿਥੇ ਇਕ ਪਾਸੇ ਸਾਰਾ ਦੇਸ਼ ਕੋਰੋਨਾ ਦੀ ਮਹਾਂਮਾਰੀ ਨਾਲ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਆਕਸੀਜਨ ਖਾਤਰ ਲੜ ਰਿਹਾ ਹੈ ਉਥੇ ਕੁਝ ਸ਼ੱਕੀ ਵਿਅਕਤੀਆਂ ਵਲੋਂ ਆਪਣਾ ਹੀ ਉੱਲੂ ਸਿੱਧਾ ਕੀਤਾ ਜਾ ਰਿਹਾ ਹੈ | ਗੋਨਿਆਣਾ ਮੰਡੀ ਦੀ ਮਾਲ ਰੋਡ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਸਬੰਧੀ ਡੀ. ਸੀ. ਵੱਲੋਂ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਬਠਿੰਡਾ, 10 ਮਈ (ਨਿੱਜੀ ਪੱਤਰ ਪ੍ਰੇਰਕ)-ਡਿਪਟੀ ਕਮਿਸ਼ਨਰ ਬਠਿੰਡਾ ਬੀ. ਸ੍ਰੀਨਿਵਾਸਨ ਵਲੋਂ ਉਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ | ਮੀਟਿੰਗ ਦੌਰਾਨ ਕੋਵਿਡ ਸਬੰਧੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 350 ਨਵੇਂ ਕੇਸ ਆਏ ਸਾਹਮਣੇ-4 ਹੋਰ ਮੌਤਾਂ

ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧ ਰਿਹਾ ਹੈ | ਅੱਜ ਜਿੱਥੇ ਕੋਰੋਨਾ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ ਉੱਥੇ 350 ਨਵੇਂ ਕੇਸ ਵੀ ਸਾਹਮਣੇ ਆਏ ਹਨ ਜਦਕਿ 196 ਜਣੇ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਬਣਦਾ ਮਾਣ ਸਨਮਾਨ ਦੇਵੇ- ਸਿਵੀਆਂ

ਗੋਨਿਆਣਾ, 10 ਮਈ (ਲਛਮਣ ਦਾਸ ਗਰਗ)-ਪੂਰੇ ਦੇਸ਼ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਮੰਡੀਆਂ ਦੀਆ ਸਲੱਮ ਬਸਤੀਆਂ ਵਿਚ 80 ਫ਼ੀਸਦੀ ਗਰੀਬ ਅਤੇ ਮੱਧ ਵਰਗੀ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਵਿਚ ਜਿੱਥੇ ਲੋਕਾਂ ਨੂੰ ਰੋਜ਼ੀ ਰੋਟੀ ਦਾ ਫ਼ਿਕਰ ਹੈ ਅਤੇ ਉਨ੍ਹਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਪ੍ਧਾਨ ਤੇ ਕੌਂਸਲਰਾਂ ਨੇ ਕੋਰੋਨਾ ਟੈੱਸਟ ਕਰਵਾਏ

ਕੋਟਫੱਤਾ, 10 ਮਈ (ਰਣਜੀਤ ਸਿੰਘ ਬੁੱਟਰ)- ਨਗਰ ਪੰਚਾਇਤ ਕੋਟਸ਼ਮੀਰ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ਨੇ 3 ਸਾਥੀ ਕੌਂਸਲਰਾਂ ਨਾਲ ਮਿਲ ਕੇ ਕੋਟਸ਼ਮੀਰ ਬੱਸ ਸਟੈਂਡ 'ਤੇ ਲੱਗੇ ਕਰੋਨਾ ਟੈੱਸਟ ਕੈਂਪ ਵਿਚ ਕੋਰੋਨਾ ਟੈੱਸਟ ਕਰਵਾਇਆ | ਉਨ੍ਹਾਂ ਨਾਲ ਮੀਤ ਪ੍ਰਧਾਨ ...

ਪੂਰੀ ਖ਼ਬਰ »

ਦੁਕਾਨਦਾਰਾਂ 'ਤੇ ਤਾਲਾਬੰਦੀ ਦੌਰਾਨ ਦਰਜ ਮਾਮਲੇ ਰੱਦ ਕਰਾਉਣ ਲਈ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਸੰਗਤ ਮੰਡੀ, 10 ਮਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਦੁਕਾਨਦਾਰਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਥਾਣਾ ਸੰਗਤ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਕਿਸਾਨ ਜਥੇਬੰਦੀਆਂ ਪਰਚੇ ਰੱਦ ਕਰਾਉਣ 'ਤੇ ਅੜੀਆਂ ਸਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਕੋਰੋਨਾ ਕੇਅਰ ਸੈਂਟਰ ਲੋਕਾਂ ਲਈ ਸਾਬਤ ਹੋਣ ਲੱਗੇ ਵਰਦਾਨ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਲਵੰਡੀ ਸਾਬੋ ਅਤੇ ਲੁਧਿਆਣਾ ਦੇ ਆਲਮਗੀਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਬਣਾਏ ਕੋਰੋਨਾ ਕੇਅਰ ਸੈਂਟਰ ਲੋਕਾਂ ਲਈ ਵਰਦਾਨ ਸਾਬਤ ਹੋਣ ਲੱਗ ਪਏ ਹਨ | ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »

ਸਥਾਨਕ ਲੋਕਾਂ ਲਈ ਵਰਦਾਨ ਸਾਬਿਤ ਹੋਣ ਲੱਗਾ ਸ਼੍ਰੋਮਣੀ ਕਮੇਟੀ ਦਾ ਕੋਰੋਨਾ ਸਹਾਇਤਾ ਕੇਂਦਰ

ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੀ ਅਪੀਲ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੀਤੇ ਦਿਨ ਸ਼ੁਰੂ ਕੀਤਾ ਗਿਆ ਸੂਬੇ ਦਾ ਦੂਜਾ ਕੋਰੋਨਾ ...

ਪੂਰੀ ਖ਼ਬਰ »

ਕੋਵਿਡ-19 ਦਾ ਡਰਾਵਾ ਵਿਖਾ ਕੇ ਸਰਕਾਰ ਵਪਾਰ ਖੋਹਣ ਦੀ ਨੀਤੀ 'ਤੇ ਚੱਲ ਰਹੀ ਹੈ -ਵਪਾਰਕ ਜਥੇਬੰਦੀਆਂ

ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਕੋਵਿਡ-19 ਦੇ ਚੱਲਦੇ ਸਰਕਾਰ ਵੱਲੋਂ ਪੂਰਨ ਤਾਲਾਬੰਦੀ ਲਗਾਉਣ ਦਾ ਫ਼ੈਸਲਾ ਅੱਗੇ ਪਾਉਣ ਦੀ ਡਰਾਮੇਬਾਜ਼ੀ ਕਰਕੇ ਗ਼ੈਰਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਖੋਲ੍ਹਣ ਨੂੰ ਰੋਜ਼ਾਨਾ ਕੁਝ ਘੰਟਿਆਂ ਦੀ ਛੋਟ ਅਤੇ ਦਵਾਈਆਂ, ਸ਼ਰਾਬ, ਮੀਟ ...

ਪੂਰੀ ਖ਼ਬਰ »

ਲਾਕਡਾਊਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਤੇ ਦੁਕਾਨਦਾਰਾਂ ਦੇ ਕੀਤੇ ਚਲਾਨ

ਰਾਮਾਂ ਮੰਡੀ, 10 ਮਈ (ਅਮਰਜੀਤ ਸਿੰਘ ਲਹਿਰੀ)-ਕਰਫ਼ਿਊ ਦੇ ਮੱਦੇਨਜ਼ਰ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਨੇ ਚੌਂਕਾਂ ਵਿਚ ਨਾਕਾਬੰਦੀ ਕਰਕੇ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਅਤੇ ਦੁਕਾਨਦਾਰਾਂ ਦੇ ਚਲਾਨ ਕੀਤੇ | ਥਾਣਾ ਮੁਖੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਸ਼ਾਂ ਦੀ ਪਹਿਚਾਣ ਨਾ ਹੋਣ ਕਾਰਨ ਹੈਲਪ ਲਾਈਨ ਨੇ ਕੀਤਾ ਅੰਤਿਮ ਸੰਸਕਾਰ

ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਬੀਤੇ ਦਿਨੀਂ ਰਿਫਾਇਨਰੀ ਦੇ ਕਣਕਵਾਲ ਗੇਟ ਨੇੜਿਓਾ ਇਕ ਮੁਸਲਿਮ ਭਾਈਚਾਰੇ ਦੇ ਉੱਤਰ ਪ੍ਰਦੇਸ਼ ਸੂਬੇ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਅਚਾਨਕ ਮੌਤ ਤੋਂ ਬਾਅਦ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਕ ...

ਪੂਰੀ ਖ਼ਬਰ »

ਸਿੱਧੂ ਬਰਾੜਾਂ ਦਾ ਮਸ਼ਹੂਰ ਤੇ ਇਤਿਹਾਸਕ ਪਿੰਡ ਗੁੰਮਟੀ ਕਲਾਂ

ਵਰਿੰਦਰ ਲੱਕੀ 99151-30484
ਭਾਈਰੂਪਾ : - ਬਠਿੰਡਾ ਤੋਂ ਤਕਰੀਬਨ 35 ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਗੁੰਮਟੀ ਕਲਾਂ ਭਾਈਰੂਪਾ ਤੋਂ ਮਹਿਜ਼ 4 ਕਿੱਲੋਮੀਟਰ ਦੂਰੀ 'ਤੇ ਸਥਿਤ ਸਿੱਧੂ ਬਰਾੜਾਂ ਦਾ ਮਸ਼ਹੂਰ ਪਿੰਡ ਹੈ | ਜਾਣਕਾਰੀ ਮੁਤਾਬਿਕ ਇਸ ਪਿੰਡ ਨੂੰ ਚੌਧਰੀ ਫੂਲ ਦੇ ਲੋਢੇ (ਛੋਟੇ) ਟੱਬਰ ਦੀ ਔਲਾਦ ਹੋਣ ਕਾਰਨ ਲੋਢਘਰੀਏ ਸਿੱਧੂਆਂ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ | ਇਸ ਪਿੰਡ ਦਾ ਸਬੰਧ ਫੂਲਕੀ ਰਿਆਸਤ ਨਾਲ ਹੈ ਤੇ ਇੱਥੇ ਪਹਿਲਾਂ ਇਕ ਪੁਰਾਣੀ ਢਾਬ ਹੁੰਦੀ ਸੀ ਤੇ ਢਾਬ ਕਿਨਾਰੇ ਗੁੰਮਟ ਨੁੰਮਾ ਟਿੱਲਾ ਸੀ, ਜਿਸ ਤੋਂ 17ਵੀਂ ਸਦੀ 'ਚ ਉਕਤ' ਪਿੰਡ ਆਬਾਦ ਹੋਇਆ ਤੇ ਪਿੰਡ ਦਾ ਨਾਮ ਗੁੰਮਟ ਤੋਂ ਗੁੰਮਟੀ ਪਿਆ ਤੇ ਬਾਅਦ 'ਚ ਪਿੰਡ ਵੱਡਾ ਹੋਣ ਕਾਰਨ ਗੁੰਮਟੀ ਕਲਾਂ ਹੋ ਗਿਆ | ਇਸ ਪਿੰਡ ਦੇ ਵਸਨੀਕ ਚੌਧਰੀ ਫੂਲ ਦੀ ਦੂਜੀ ਪਤਨੀ ਰੱਜੀ ਤੋਂ ਜਨਮੇ ਤਿੰਨ ਸਪੁੱਤਰਾਂ 'ਚੋਂ ਚੰਨੂ ਤੇ ਤਖ਼ਤ ਮੱਲ ਦੀ ਔਲਾਦ ਹਨ ਜਦਕਿ ਤੀਜੇ ਪੁੱਤਰ ਝੰਡੂ ਦੇ ਕੋਈ ਔਲਾਦ ਨਹੀਂ ਸੀ | ਚੰਨੂ ਦੇ 2 ਪੁੱਤਰ ਕੈਲਾਸ਼ ਤੇ ਮਸੂਰ ਸਨ ਜਦਕਿ ਤਖ਼ਤ ਮੱਲ ਦੇ ਬੀਰ, ਲਖਮੀਰ, ਭੂਮੀਆਂ, ਦੁੱਲਾ ਤੇ ਬਖਤਾ ਸਨ, ਜਿਸ ਕਰਕੇ ਇਹ ਪਿੰਡ ਇਨ੍ਹਾਂ ਨਾਵਾਂ 'ਤੇ ਸੱਤ ਪੱਤੀਆਂ 'ਚ ਵੰਡਿਆ ਹੋਇਆ ਹੈ | ਤਖ਼ਤ ਮੱਲ ਅਤੇ ਚੰਨੂ ਦੀ ਸੰਤਾਨ ਲੋਢਘਰੀਏ ਸਿੱਧੂ ਬਰਾੜ ਗੁੰਮਟੀ ਕਲਾਂ (ਬਠਿੰਡਾ) ਤੇ ਗੁੰਮਟੀ ਖੁਰਦ (ਫਰੀਦਕੋਟ) 'ਚ ਆਬਾਦ ਹਨ ਜਦਕਿ ਕੁੱਝ ਵਸਨੀਕ ਝਾੜੀਵਾਲਾ (ਫ਼ਿਰੋਜ਼ਪੁਰ) ਆਦਿ ਹੋਰ ਪਿੰਡਾਂ 'ਚ ਵੀ ਵੱਸਦੇ ਹਨ | ਉਕਤ ਪਿੰਡ ਦਾ ਮਾਲੀਆ ਪਟਿਆਲਾ ਰਿਆਸਤ ਸਮੇਂ ਮੁਆਫ਼ ਸੀ | ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਰਾੜ ਵੰਸ਼ ਦਾ ਜ਼ਫ਼ਰਨਾਮਾ ਸਾਹਿਬ 'ਚ ਬਹੁਤ ਮਾਣ ਨਾਲ ਜ਼ਿਕਰ ਕੀਤਾ ਹੋਇਆ ਹੈ |
ਸਖਸ਼ੀਅਤਾਂ:- ਬਾਬਾ ਕਿੱਕਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਜੰਡ ਸਾਹਿਬ, ਬਾਬਾ ਸੁਰਜੀਤ ਦਾਸ ਮੁੱਖ ਸੇਵਾਦਾਰ ਡੇਰਾ ਬਾਬਾ ਕਿਸ਼ਨ ਦਾਸ, ਆਈ. ਏ. ਐੱਸ. ਅਧਿਕਾਰੀ ਕਰਨਬੀਰ ਸਿੰਘ ਸਿੱਧੂ ਵਿਸ਼ੇਸ਼ ਮੁੱਖ ਸਕੱਤਰ, ਕਿਰਨਬੀਰ ਕੌਰ ਆਈ. ਏ. ਐੱਸ, ਡਾ. ਗੁਰਪ੍ਰੀਤ ਸਿੰਘ ਕੈਂਸਰ ਸਪੈਸ਼ਲਿਸਟ ਡੀ. ਐੱਮ. ਸੀ, ਆਜ਼ਾਦੀ ਘੁਲਾਟੀਏ ਜਰਨੈਲ ਸਿੰਘ, ਚੰਨਣ ਸਿੰਘ, ਉਰਾਰ ਸਿੰਘ, ਗੁਰਦਿਆਲ ਸਿੰਘ ਤੋਂ ਇਲਾਵਾ ਡਾ: ਰਾਜਿੰਦਰ ਗੋਇਲ, ਮਰਹੂਮ ਸਿੱਖਿਆ ਦਾਨੀ ਪਿ੍ੰਸੀਪਲ ਸ਼ਿਵ ਚੰਦ ਮਿੱਤਲ, ਗੁਰਦਿਆਲ ਸਿੰਘ (ਸਰਜਨ ਪੈਪਸੂ ਗਵਰਨਮੈਂਟ), ਗੁਰਸ਼ਰਨ ਸਿੰਘ (ਐੱਸ. ਡੀ. ਐੱਮ.), ਮਹਾਰਾਜਾ ਹੀਰਾ ਸਿੰਘ ਦੇ ਕਾਰਜਕਾਲ 'ਚ ਪ੍ਰੋਹਣਾਚਾਰੀ ਵਿਭਾਗ ਦੇ ਮੁਖੀ ਬੱਗਾ ਸਿੰਘ ਤੇ ਬਖਤੌਰ ਸਿੰਘ, ਸ਼ੇਰ ਸਿੰਘ ਜੇਲ੍ਹ ਸੁਪਰਡੈੱਟ ਨਾਭਾ ਸਟੇਟ ਲੋਢਘਰੀਆਂ ਦੀ ਸ਼ਾਨ ਰਹੇ | ਡਾ. ਭਰਤ ਭੂਸ਼ਨ ਗੋਇਲ, ਡਾ: ਮਹੇਸ਼ ਗੋਇਲ, ਡਾ: ਸੁਮਿਤ ਮਿੱਤਲ, ਉੱਘੇ ਟਰਾਂਸਪੋਟਰ ਕਮਲਵੀਰ ਸਿੰਘ ਸਿੱਧੂ, ਸਟੇਟ ਬੈਂਕ ਆਫ਼ ਇੰਡੀਆ ਦੇ ਚੀਫ਼ ਸਕਿਊਰਟੀ ਅਫ਼ਸਰ ਸ਼ਿਵਰਾਜ਼ ਸਿੰਘ ਬਰਾੜ, ਗੁਰਨਾਮ ਸਿੰਘ ਦਿੱਲੀ ਵਾਲੇ ਸਕਿਊਰਟੀ ਇੰਚਾਰਜ ਪ੍ਰੈਜੀਡੈਂਟ ਆਫ਼ ਇੰਡੀਆ, ਖੇਤੀਬਾੜੀ ਮਾਹਿਰ ਡਾ. ਜਸਵੀਰ ਸਿੰਘ ਗੁੰਮਟੀ, ਮਨੀ ਬਰਾੜ ਰੱਸਾ ਕੱਸ਼ੀ ਖਿਡਾਰੀ, ਸੇਵਾ ਮੁਕਤ ਅਧਿਆਪਕ ਰਾਜਵਿੰਦਰ ਸਿੰਘ ਬਰਾੜ, ਸਫ਼ਰ ਜ਼ਿੰਦਗੀ ਫਾਉਂਡੇਸ਼ਨ ਦੇ ਸੰਚਾਲਕ ਗੁਰਜੀਤ ਗੈਰੀ, ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ, ਨਾਮਵਾਰ ਅਗਾਂਹਵਧੂ ਕਿਸਾਨ ਇਕਬਾਲ ਸਿੰਘ ਗੁੰਮਟੀ, ਪੱਪਾ ਬਰਾੜ, ਸਾ: ਸਰਪੰਚ ਡੂੰਗਰ ਸਿੰਘ, ਅੰਤਰਾਸ਼ਟਰੀ ਵਾਲੀਬਾਲ ਖਿਡਾਰੀ ਜਸਵੀਰ ਬਰਾੜ, ਗੀਤਕਾਰ ਦਵਿੰਦਰ ਗੁੰਮਟੀ, ਜਸਵਿੰਦਰ ਗੁੰਮਟੀ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਤੇ ਸਰਪ੍ਰਸਤ ਕੁਲਦੀਪ ਹੈਪੀ, ਮਾਸਟਰ ਬਲਤੇਜ ਸਿੰਘ ਤੋਂ ਇਲਾਵਾ ਦਵਿੰਦਰ ਬਰਾੜ, ਚਰਨਜੀਤ ਸਿੱਧੂ, ਮਾਸਟਰ ਦਰਸ਼ਨ ਕੁਮਾਰ, ਰਮਨ ਬਰਾੜ, ਰਮਨਦੀਪ ਸਿੰਘ, ਗੁਰਪ੍ਰੀਤ ਕਾਲਾ, ਜਸਪ੍ਰੀਤ ਬਰਾੜ, ਗੁਰਵਿੰਦਰ ਸਿੰਘ, ਜਗਜੀਤ ਜੱਗੀ, ਗੁਰਪ੍ਰੀਤ ਕਾਲਾ, ਗੁਰਮੀਤ ਸਿੱਧੂ, ਭੀਮਾ ਗੁੰਮਟੀ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ (ਮੈਂਬਰ ਸਫ਼ਰ ਫਾਊਾਡੇਸ਼ਨ) ਆਦਿ ਇਸ ਪਿੰਡ ਦੇ ਬਾਸ਼ਿੰਦੇ ਹਨ |
ਪ੍ਰਮੁੱਖ ਸਥਾਨ ਤੇ ਸੰਸਥਾਵਾਂ:- ਇਤਿਹਾਸਕ ਗੁਰਦੁਆਰਾ ਜੰਡ ਸਾਹਿਬ, ਬਾਬਾ ਮੋਤੀ ਰਾਮ ਗੁਰਦੁਆਰਾ ਸਹਿਬ ਸਮੇਤ ਚਾਰ ਗੁਰਦੁਆਰਾ ਸਾਹਿਬ, ਡੇਰਾ ਬਾਬਾ ਕਿਸ਼ਨ ਦਾਸ, ਇਕ ਮੰਦਰ, ਇਕ ਮਸਜਿਦ, ਪੀਰਖਾਨਾ, ਸਫ਼ਰ ਜ਼ਿੰਦਗੀ ਫਾੳਾੂਡੇਸ਼ਨ, ਸ਼ਹੀਦ ਭਗਤ ਸਿੰਘ ਸਪੋਰਟਸ ਕੱਲਬ ਗੁੰਮਟੀ, ਟੂਰਨਾਮੈਂਟ ਕਮੇਟੀ |
ਸਹੂਲਤਾਂ:- ਪ੍ਰਾਇਮਰੀ ਸਕੂਲ, ਸੀਨੀਅਰ ਸੈਕੰਡਰੀ ਸਕੂਲ, ਡਾਕਖਾਨਾ, ਸੇਵਾ ਕੇਂਦਰ, ਪੰਜਾਬ ਐਂਡ ਸਿੰਧ ਬੈਂਕ, ਆਯੂਰਵੈਦਿਕ ਡਿਸਪੈਂਸਰੀ, ਹੈਲਥ ਸੈਂਟਰ, ਹਸਪਤਾਲ, ਵੈਟਰਨਰੀ ਹਸਪਤਾਲ, 2 ਛੱਪੜ, 2 ਸਮਸ਼ਾਨ ਘਾਟ, ਦਾਣਾ ਮੰਡੀ ਤੇ ਪੰਚਾਇਤ ਘਰ ਮੌਜੂਦ ਹੈ |
ਘਾਟਾਂ:- ਸਰਕਾਰੀ ਪ੍ਰਾਇਮਰੀ ਸਕੂਲ ਤੇ ਸੀਨੀ: ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ, ਪ੍ਰਾਇਮਰੀ ਸਕੂਲ ਦੀ ਇਮਾਰਤ ਬਿਲਕੁੱਲ ਖ਼ਤਮ, ਗੁੰਮਟੀ ਤੋਂ ਭਗਤਾ, ਸੇਲਬਰਾਹ ਤੇ ਜਲਾਲ ਸੜਕ ਦੀ ਹਾਲਤ ਬਹੁਤ ਖ਼ਸਤਾ ਹੈ | ਜਲ ਘਰ ਦੀ ਘਾਟ, ਪਿੰਡ ਦੀ ਕੁੱਝ ਫ਼ਿਰਨੀ ਦੀ ਹਾਲਤ ਖ਼ਸਤਾ, ਕਿਸਾਨਾਂ ਦੇ ਖੇਤਾਂ ਲਈ ਨਹਿਰੀ ਪਾਣੀ ਦੀ ਘਾਟ ਹੈ ਤੇ ਪੱਕੇ ਖ਼ਾਲ ਬਿਲਕੁੱਲ ਖ਼ਤਮ ਹੋ ਚੁੱਕੇ ਹਨ, ਗੁੰਮਟੀ ਤੋਂ ਜੰਡ ਸਾਹਿਬ ਗੁਰਦੁਆਰਾ ਸਾਹਿਬ ਤੱਕ ਲੱਗੀਆਂ ਸੂਰਜੀ ਲਾਇਟਾਂ ਦੀਆਂ ਬੈਟਰੀਆਂ ਚੋਰੀ ਹੋ ਚੁੱਕੀਆਂ ਹਨ | ਸਰਕਾਰੀ ਹਸਪਤਾਲ 'ਚ ਸਹੂਲਤਾਂ ਦੀ ਵੱਡੀ ਘਾਟ, ਐਂਬੂਲੈਂਸ ਦੀ ਘਾਟ, ਬਾਰਿਸ਼ ਮੌਕੇ ਪਾਣੀ ਦੀ ਨਿਕਾਸੀ ਦੀ ਸਮੱਸਿਆ |

ਖ਼ਬਰ ਸ਼ੇਅਰ ਕਰੋ

 

ਜਨਤਕ ਜਥੇਬੰਦੀਆਂ ਵਲੋਂ ਕੋਰੋਨਾ ਪ੍ਰਬੰਧਾਂ ਖਿਲਾਫ਼ ਮੁੱਖ ਮੰਤਰੀ ਸਮੇਤ 6 ਉੱਚ ਅਧਿਕਾਰੀਆਂ ਨੂੰ ਭੇਜੇ ਮੰਗ ਪੱਤਰ

ਬਠਿੰਡਾ, 10 ਮਈ (ਅਵਤਾਰ ਸਿੰਘ)-ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਅੰਬੇਦਕਰ ਪਾਰਕ 'ਚ ਇਕੱਤਰ ਹੋ ਕੇ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ, ਚੀਫ਼ ਜਸਟਿਸ ਆਫ਼ ਪੰਜਾਬ, ਸਿਹਤ ਮੰਤਰੀ ਪੰਜਾਬ, ਪ੍ਰਮੁੱਖ ਸਲਾਹਕਾਰ ਪੰਜਾਬ ...

ਪੂਰੀ ਖ਼ਬਰ »

ਚਾਈਲਡ ਲਾਈਨ ਦੀ ਟੀਮ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਏ

ਬਠਿੰਡਾ, 10 ਮਈ (ਅਵਤਾਰ ਸਿੰਘ)-ਬਠਿੰਡਾ ਦੇ ਸੈਂਟਰ ਕੋਆਰਡੀਨੇਟਰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਚਾਈਲਡ ਲਾਈਨ ਬਠਿੰਡਾ ਦੀ ਟੀਮ ਵਲੋਂ ਬੈਂਗੋ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਕੋਰੋਨਾ ਦੀ ਰੋਕਥਾਮ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਮੁਲਾਜ਼ਮ ਵਿੰਗ ਦੇ ਪ੍ਰਧਾਨ ਅਤੇ ਅਹੁਦੇਦਾਰ ਸਨਮਾਨਿਤ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਾਜਨੀਤਿਕ ਪਾਰਟੀਆਂ ਵਲੋਂ ਸਰਗਰਮੀਆਂ ਆਰੰਭ ਦਿੱਤੀਆਂ ਹਨ | ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ...

ਪੂਰੀ ਖ਼ਬਰ »

119316 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ-ਡੀ.ਸੀ.

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 119316 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ 12274 ਹੈਲਥ ਵਰਕਰਜ਼, 24968 ਫ਼ਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 32411 ...

ਪੂਰੀ ਖ਼ਬਰ »

ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਦੀ ਮੰਗ ਸਬੰਧੀ ਧਰਨਾ ਅੱਠਵੇਂ ਦਿਨ 'ਚ ਸ਼ਾਮਿਲ

ਬਠਿੰਡਾ, 10 ਮਈ (ਅਵਤਾਰ ਸਿੰਘ)-ਸਥਾਨਕ ਕ੍ਰਾਇਮ ਬ੍ਰਾਂਚ ਅਤੇ ਡੀ. ਸੀ. ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਵਲੋਂ ਲਾਇਆ ਧਰਨਾ ਅੱਠਵੇਂ ਦਿਨ 'ਚ ਸ਼ਾਮਲ ਹੋ ਗਿਆ | ਇਸ ਧਰਨੇ 'ਚ ਸ਼ਾਮਿਲ ਜਗਸੀਰ ਸਿੰਘ ਜੀਦਾ, ਸੁਰਜੀਤ ਸਿੰਘ ਸੰਦੋਹਾ ਅਤੇ ਸੁਖਦਰਸ਼ਨ ਸਿੰਘ ਖੇਮੂੰਆਣਾ ਨੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਭੁੱਲਰ ਦਾ ਪਾਕਿਸਤਾਨੀ ਸਫ਼ਰਨਾਮਾ 'ਮੋਹ ਦੀਆਂ ਤੰਦਾਂ ਟੁੱਟਦੀਆਂ ਨਹੀਂ' ਲੋਕ ਅਰਪਣ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਸਾਹਿਤ ਸਭਾ ਵਲੋਂ ਸਥਾਨਕ ਟੀਚਰਜ ਹੋਮ ਵਿਖੇ ਕਹਾਣੀਕਾਰ ਬਲਵਿੰਦਰ ਸਿੰਘ ਭੁੱਲਰ ਦਾ ਪਾਕਿਸਤਾਨੀ ਸਫ਼ਰਨਾਮਾ 'ਮੋਹ ਦੀਆਂ ਤੰਦਾਂ ਟੁੱਟਦੀਆਂ ਨਹੀਂ'' ਦਾ ਰਿਲੀਜ਼ ਸਮਾਰੋਹ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਏਮਜ਼ ਫਾਰਮਕੋਲੋਜੀ ਵਿਭਾਗ ਵਲੋਂ ਕੋਵਿਡ ਹੈਲਪ ਲਾਈਨ ਨੰਬਰ ਜਾਰੀ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਰੋਨਾ ਮਹਾਂਮਾਰੀ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ ਇਸ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਵਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਸਿਹਤ ਵਿਭਾਗ ਦੁਆਰਾ ਗਠਿਤ ...

ਪੂਰੀ ਖ਼ਬਰ »

ਢੁਕਵੇਂ ਬੈਂਕਿੰਗ ਪ੍ਰਬੰਧ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਨਥਾਣਾ, 10 ਮਈ (ਗੁਰਦਰਸ਼ਨ ਲੁੱਧੜ)- ਫ਼ਸਲੀ ਕਰਜ਼ਿਆਂ ਨਾਲ ਸਬੰਧਿਤ ਭੁਗਤਾਨ ਅਤੇ ਅਦਾਇਗੀ ਵਾਸਤੇ ਢੱੁਕਵੇਂ ਬੈਂਕਿੰਗ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੈਂਕਾਂ ਵਿਚ ਆਉਣ ਵਾਲੇ ਹੋਰ ਗਾਹਕ ਵੀ ਪ੍ਰੇਸ਼ਾਨ ...

ਪੂਰੀ ਖ਼ਬਰ »

2364 ਭਰਤੀ ਅਧਿਆਪਕ ਵਲੋਂ ਸੂਬਾ ਪੱਧਰੀ ਰੋਸ ਰੈਲੀ 12 ਨੂੰ

ਨਥਾਣਾ, 10 ਮਈ (ਗੁਰਦਰਸ਼ਨ ਲੁੱਧੜ)- ਪੰਜਾਬ ਸਰਕਾਰ ਵਲੋਂ ਭਰਤੀ ਕੀਤੇ 2364 ਈ.ਟੀ.ਟੀ ਅਧਿਆਪਕ ਯੂਨੀਅਨ ਦੇ ਮੈਂਬਰ ਨਿਯੁਕਤੀ ਪੱਤਰ ਲੈਣ ਲਈ 12 ਮਈ ਨੂੰ ਰਾਜ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਹਲਕੇ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨਗੇ | ਪੱਤਰਕਾਰਾਂ ...

ਪੂਰੀ ਖ਼ਬਰ »

ਬੈਂਕ ਮੂਹਰੇ ਸਮਾਜਿਕ ਵਿੱਥ ਦੀ ਪਾਲਣਾ ਤੋਂ ਬਿਨਾਂ ਲੱਗੀ ਗਾਹਕਾਂ ਦੀ ਕਤਾਰ

ਮੌੜ ਮੰਡੀ, 10 ਮਈ (ਲਖਵਿੰਦਰ ਸਿੰਘ ਮੌੜ)-ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੱਥੇ ਸ਼ਹਿਰ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਦੇ 2 ਵਜੇ ਤੱਕ ਬੰਦ ਹੋਣ ਨਾਲ ਸ਼ਹਿਰ ਵਿਚ ਸੁੰਨ ਪਸਰ ਜਾਂਦੀ ਹੈ, ਉਥੇ ...

ਪੂਰੀ ਖ਼ਬਰ »

ਦੋ ਦਿਨਾਂ ਬਾਅਦ ਖੱ੍ਹਲ੍ਹੇ ਬਾਜ਼ਾਰ ਵਿਚ ਉੱਤਰੀ ਖਰੀਦਦਾਰੀ ਕਰਨ ਵਾਲਿਆਂ ਦੀ ਭੀੜ ਆਵਾਜਾਈ ਦੇ ਪ੍ਰਬੰਧਾਂ ਦੀ ਹਾਲਤ ਤਰਸਯੋਗ

ਮੌੜ ਮੰਡੀ, 10 ਮਈ (ਲਖਵਿੰਦਰ ਸਿੰਘ ਮੌੜ)-ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਦਵਾਈਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਕਾਰਨ ਦੋ ਦਿਨ ਕਾਰੋਬਾਰੀ ...

ਪੂਰੀ ਖ਼ਬਰ »

ਕੋਵਿਡ ਸਹਾਇਤਾ ਕੇਂਦਰ ਵਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਕਿੱਟਾਂ ਵੰਡੀਆਂ

ਮਾਨਸਾ, 10 ਮਈ (ਵਿਸ਼ੇਸ਼ ਪ੍ਰਤੀਨਿਧ)- ਕੋਰੋਨਾ ਕਿੱਟਾਂ ਦੀ ਘਾਟ ਦੇ ਚੱਲਦਿਆਂ ਸਥਾਨਕ ਸਿਵਲ ਹਸਪਤਾਲ ਵਿਖੇ ਸਥਾਪਤ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਦੀ ਟੀਮ ਵਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ 100 ਦੇ ਕਰੀਬ ਪੀੜਤਾਂ ਨੂੰ ਦਵਾਈਆਂ ਦੀਆਂ ਕਿੱਟਾਂ ਦੀ ਵੰਡ ...

ਪੂਰੀ ਖ਼ਬਰ »

ਕੰਪਿਊਟਰ ਵਿਸ਼ੇ ਸਬੰਧੀ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ

ਬੁਢਲਾਡਾ, 10 ਮਈ (ਰਾਹੀ)- ਦਿ ਰਾਇਲ ਗਰੁੱਪ ਆਫ਼ ਕਾਲਜ ਬੋੜਾਵਾਲ ਵਲੋਂ ਵਿਦਿਆਰਥੀਆਂ ਨੂੰ ਕੰਪਿਊਟਰ ਵਿਸ਼ੇ 'ਚ ਰੁਚੀ ਪੈਦਾ ਕਰਨ ਦੇ ਮਕਸਦ ਨਾਲ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਪ੍ਰੋ: ਸੁਰਜਨ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ 'ਚ ਰਾਜ ਭਰ ...

ਪੂਰੀ ਖ਼ਬਰ »

ਟਰੱਕ ਆਪੇ੍ਰਟਰ ਨੇ ਟਰੱਕ ਯੂਨੀਅਨ ਦੇ ਘਪਲਿਆਂ ਦੀ ਜਾਂਚ ਦੀ ਕੀਤੀ ਮੰਗ

ਮਹਿਰਾਜ, 10 ਮਈ (ਸੁਖਪਾਲ ਮਹਿਰਾਜ)-ਟਰੱਕ ਆਪੇ੍ਰਟਰ ਤੇ ਅਕਾਲੀ ਆਗੂ ਨਿਰਮਲ ਸਿੰਘ ਗਿੱਲ ਵਲੋਂ ਟਰੱਕ ਯੂਨੀਅਨ ਰਾਮਪੁਰਾ ਦੇ ਪ੍ਰਧਾਨ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕਣਕ ਦਾ ਸੀਜ਼ਨ ਚੱਲ ਰਿਹਾ ਹੈ ਤੇ ਟਰੱਕ ਯੂਨੀਅਨ ਪ੍ਰਧਾਨ ਵਧੀਆ ਮੰਡੀਆਂ ਵਿਚ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਸਰਹੱਦ ਦੇ ਪਿੰਡ ਨਥੇਹਾ ਵਿਖੇ ਇੰਟਰਸਟੇਟ ਨਾਕੇ 'ਤੇ ਕੀਤੀ ਸਖ਼ਤੀ

ਸੀਂਗੋ ਮੰਡੀ, 10 ਮਈ (ਲੱਕਵਿੰਦਰ ਸ਼ਰਮਾ)- ਪੰਜਾਬ ਅੰਦਰ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖ ਕੇ ਪੰਜਾਬ-ਹਰਿਆਣਾ ਸਰਹੱਦ 'ਤੇ ਲਾਏ ਇੰਟਰ ਸਟੇਟ ਨਾਕੇ 'ਤੇ ਜ਼ਿਲ੍ਹਾ ਪੁਲਿਸ ਮੁਖੀ ਤੇ ਡੀ.ਐਸ.ਪੀ. ਸ੍ਰੀ ਮਨੋਜ ਗੋਰਸੀ ਦੇ ਦਿਸ਼ਾ ...

ਪੂਰੀ ਖ਼ਬਰ »

ਡੰੂਮਵਾਲੀ ਤੇ ਕਿੱਲਿ੍ਹਆਂਵਾਲੀ ਹੱਦਾਂ 'ਤੇ ਖੁੱਲ੍ਹੇਆਮ ਪੰਜਾਬ 'ਚ ਦਾਖ਼ਲ ਹੋ ਰਹੇ ਹਨ ਵਹੀਕਲ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 10 ਮਈ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਦੇ ਬਾਹਰੀ ਹੱਲਿਆਂ ਤੋਂ ਸੂਬੇ ਨੂੰ ਬਚਾਉਣ ਖ਼ਾਤਰ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਖ਼ਤ ਹੁਕਮ ਸੂਬਾਈ ਹੱਦਾਂ 'ਤੇ ਧੂੜ 'ਚ ਉੱਡਦੇ ਫਿਰਦੇ ਹਨ | ਹਰਿਆਣਾ ਨਾਲ ਖਹਿੰਦੀਆਂ ਪੰਜਾਬ ਦੀਆਂ ...

ਪੂਰੀ ਖ਼ਬਰ »

ਆਪ ਨੇ ਕੈਂਸਰ ਹਸਪਤਾਲ ਨੂੰ ਪਹਿਲਾਂ ਵਾਂਗ ਚੱਲਦਾ ਰੱਖਣ ਸਬੰਧੀ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ ਅਤੇ ਮੰਗ ਕੀਤੀ ਹੈ ਕਿ ਬਠਿੰਡਾ ਦੇ ਕੈਂਸਰ ਹਸਪਤਾਲ ਵਿਚ ਪਹਿਲਾਂ ਵਾਂਗ ...

ਪੂਰੀ ਖ਼ਬਰ »

ਜ਼ਿਲੇ 'ਚ 3296 ਵਿਅਕਤੀਆਂ ਦੇ ਲਏ ਸੈਂਪਲ ਤੇ 747 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX