ਤਾਜਾ ਖ਼ਬਰਾਂ


ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  7 minutes ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਮਹਿੰਗਾਈ ਵਿਰੁੱਧ, ਸੀ.ਪੀ.ਆਈ. ਐਮ. ਨੇ ਜੰਡਿਆਲਾ ਮੰਜਕੀ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਿਆ
. . .  5 minutes ago
ਜੰਡਿਆਲਾ ਮੰਜਕੀ,16 ਜੂਨ (ਸੁਰਜੀਤ ਸਿੰਘ ਜੰਡਿਆਲਾ) - ਸੀ.ਪੀ.ਆਈ. ਐਮ. ਅਤੇ ਹੋਰ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਲੀਡਰਸ਼ਿਪ ਦੇ ਸੱਦੇ 'ਤੇ ਸਥਾਨਕ ਕਸਬੇ ਵਿਚ...
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
. . .  23 minutes ago
ਅੰਮ੍ਰਿਤਸਰ, 16 ਜੂਨ (ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ...
ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ
. . .  29 minutes ago
ਮੋਗਾ,16 ਜੂਨ ( ਗੁਰਦੇਵ ਭਾਮ) - ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ...
ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  38 minutes ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  50 minutes ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ ਸਾਰਾ ਸਰੀਰ ਸੜਿਆ
. . .  31 minutes ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  about 1 hour ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਕੋਵਿਡ-19 - ਫਰੰਟਲਾਈਨ ਕਰਮਚਾਰੀਆਂ ਲਈ 'ਕਸਟਮਾਈਜ਼ਡ ਕ੍ਰੈਸ਼ ਕੋਰਸ' ਪ੍ਰੋਗਰਾਮ ਦੀ ਹੋਵੇਗੀ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 16 ਜੂਨ - ਪ੍ਰਧਾਨ ਮੰਤਰੀ ਮੋਦੀ 18 ਜੂਨ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਫਰੰਟਲਾਈਨ ਕਰਮਚਾਰੀਆਂ ਲਈ...
ਕੇਂਦਰ ਦਾ ਪੱਛਮੀ ਬੰਗਾਲ ਨੂੰ ਕੋਵਿਡ ਹਸਪਤਾਲ ਲਈ 41.62 ਕਰੋੜ ਦੇਣ ਦਾ ਫ਼ੈਸਲਾ
. . .  about 1 hour ago
ਕੋਲਕਾਤਾ, 16 ਜੂਨ - ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ ਟਰੱਸਟ ਨੇ ਮੁਰਸ਼ੀਦਾਬਾਦ ਅਤੇ ਕਲਿਆਣੀ, ਪੱਛਮੀ ਬੰਗਾਲ ਵਿਖੇ ਡੀ.ਆਰ.ਡੀ.ਓ. ਦੁਆਰਾ ਦੋ 250 ਬਿਸਤਰਿਆਂ ਵਾਲੇ ਅਸਥਾਈ ਕੋਵਿਡ ਹਸਪਤਾਲ ਸਥਾਪਤ...
ਮੁਹਾਲੀ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜੇ ਇਕ ਅਧਿਆਪਕ ਨੇ ਆਪਣੇ 'ਤੇ ਪਾਇਆ ਪੈਟਰੋਲ
. . .  about 2 hours ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕ ਸਾਥੀਆਂ ਦੀ ਵੱਡੀ ਇਕੱਤਰਤਾ ਦੀ ਅਗਵਾਈ ਕਰਦੇ ਹੋਏ 5 ਸਾਥੀ ਪੈਟਰੋਲ...
ਕੋਵੈਕਸੀਨ ਵਿਚ ਵੱਛੇ ਦਾ ਸੀਰਮ ਨਹੀਂ ਵਰਤਿਆ ਜਾਂਦਾ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 16 ਜੂਨ - ਕੋਵੈਕਸੀਨ ਦੀ ਰਚਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਆ ਰਹੀਆਂ ਸਨ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕੋਵੈਕਸਿਨ ਵਿਚ ਨਵਜੰਮੇ ਵੱਛੇ ਦੇ ...
ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ ਮੁਲਾਜ਼ਮ ਬਰਖ਼ਾਸਤ
. . .  about 3 hours ago
ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਫ਼ਰੀਦਕੋਟ ਦੇ ਪ੍ਰਬੰਧ ਵਿਚ ਬਦਨਾਮੀ ਕਰਾਉਣ ਦੇ ਦੋਸ਼...
ਕੱਚੇ ਅਧਿਆਪਕ ਯੂਨੀਅਨ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਜਾਰੀ
. . .  about 4 hours ago
ਐੱਸ. ਏ. ਐੱਸ. ਨਗਰ,16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ - ਦੂਸਰੇ ਦਿਨ ਵੀ ਆਪ ਦੇ ਆਗੂਆਂ ਦੀ ਮੰਤਰੀ ਧਰਮਸੋਤ ਵਿਰੁੱਧ ਭੁੱਖ ਹੜਤਾਲ ਜਾਰੀ
. . .  about 4 hours ago
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ) - ਆਪ ਦੇ ਐੱਸ. ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ. ਸੀ. ਦਫ਼ਤਰ ਦੇ...
ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ
. . .  about 4 hours ago
ਨਵੀਂ ਦਿੱਲੀ, 16 ਜੂਨ - ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਅੰਮ੍ਰਿਤਸਰ ਵਿਚ ਨੌਜਵਾਨਾਂ ਵਲੋਂ ਪ੍ਰਦਰਸ਼ਨ , ਗੁਰੂ ਨਾਨਕ ਸਟੇਡੀਅਮ ਖੋਲ੍ਹਣ ਦੀ ਕੀਤੀ ਮੰਗ
. . .  about 4 hours ago
ਅੰਮ੍ਰਿਤਸਰ, 16 ਜੂਨ - ਇੰਡੀਅਨ ਆਰਮਡ ਫੋਰਸਿਜ਼ ਅਤੇ ਪੰਜਾਬ ਪੁਲਿਸ ਦੇ ਚਾਹਵਾਨਾਂ ਨੇ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਗੁਰੂ ਨਾਨਕ ਸਟੇਡੀਅਮ ਉਨ੍ਹਾਂ ਲਈ ਮੁੜ ਤੋਂ...
ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਕੋਲਕਾਤਾ ਪੁਲਿਸ ਵਿਵਾਦਪੂਰਨ ਭਾਸ਼ਣ ਨੂੰ ਲੈ ਕਰ ਰਹੀ ਪੁੱਛਗਿੱਛ
. . .  about 2 hours ago
ਕੋਲਕਾਤਾ,16 ਜੂਨ - ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਪੱਛਮੀ ਬੰਗਾਲ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਵਿਵਾਦਪੂਰਨ ਭਾਸ਼ਣ ਨੂੰ ਲੈ ...
ਅਦਾਕਾਰ ਚੰਦਰਸ਼ੇਖਰ ਦਾ ਹੋਇਆ ਦਿਹਾਂਤ
. . .  about 5 hours ago
ਮੁੰਬਈ , 16 ਜੂਨ - ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਵਜੋਂ ਹੋਈ
. . .  about 2 hours ago
ਸ੍ਰੀਨਗਰ,16 ਜੂਨ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ...
ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ - ਬਲਦੇਵ ਸਿੰਘ ਸਿਰਸਾ
. . .  about 6 hours ago
ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ ਵਿਚ ਭਾਰਤ ਦੇ ਰਾਸ਼ਟਰਪਤੀ ਦੇ...
ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ, ਹੁਣ ਹੋ ਸਕਦੀ ਹੈ ਕਾਰਵਾਈ
. . .  about 6 hours ago
ਨਵੀਂ ਦਿੱਲੀ, 16 ਜੂਨ - ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੂੰ ਭਾਰੀ ਪੈ ਗਿਆ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ ਹੋ ਗਈ ਹੈ ਤੇ ਹੁਣ ਇਸ ਨੂੰ ਕਾਨੂੰਨੀ ਕਾਰਵਾਈ...
ਨਹਿਰੀ ਵਿਭਾਗ ਦੀ ਲਾਪਰਵਾਹੀ ਦੇ ਚੱਲਦਿਆਂ ਤਕਰੀਬਨ 60-70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਹੋਈ ਬਰਬਾਦ
. . .  about 7 hours ago
ਮੰਡੀ ਘੁਬਾਇਆ (ਫ਼ਾਜ਼ਿਲਕਾ), 16 ਜੂਨ (ਅਮਨ ਬਵੇਜਾ) - ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋ ਕਿ ਹਰ ਵਾਰ ਹੀ ਵਿਭਾਗ ਵਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 8 hours ago
ਸ੍ਰੀਨਗਰ , 16 ਜੂਨ - ਸ੍ਰੀਨਗਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਬਲਾਂ ਵਲੋਂ ਤਲਾਸ਼ੀ ਅਭਿਆਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪਹਿਲਾ ਸਫ਼ਾ

ਪੰਜਾਬ ਸਮੇਤ 16 ਰਾਜਾਂ 'ਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ

ਕੁੱਲ ਮਾਮਲਿਆਂ 'ਚ ਆਈ ਕਮੀ, 3.29 ਲੱਖ ਨਵੇਂ ਕੇਸ, 3876 ਹੋਈਆਂ ਮੌਤਾਂ ਨਵੀਂ ਦਿੱਲੀ, 11 ਮਈ (ਉਪਮਾ ਡਾਗਾ ਪਾਰਥ)-ਪਿਛਲੇ 2 ਦਿਨਾਂ ਤੋਂ ਕੋਰੋੋਨਾ ਮਾਮਲਿਆਂ 'ਚ ਆ ਰਹੀ ਕਮੀ ਦਰਮਿਆਨ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਹਾਰਾਸ਼ਟਰ, ਉੱਤਰ ਪ੍ਰਦੇਸ਼ ਸਮੇਤ ਦੇਸ਼ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਦੂਸਰੀ ਖ਼ੁਰਾਕ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇ

ਨਵੀਂ ਦਿੱਲੀ, 11 ਮਈ (ਏਜੰਸੀ)-ਕੇਂਦਰ ਸਰਕਾਰ ਨੇ ਸੂਬਿਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਦੂਸਰੀ ਖ਼ੁਰਾਕ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇ ਅਤੇ ਇਸ ਲਈ ਕੇਂਦਰ ਵਲੋਂ ਮਿਲਣ ਵਾਲੀ ਵੈਕਸੀਨ 'ਚੋਂ 70 ਫ਼ੀਸਦੀ ਟੀਕੇ ਉਨ੍ਹਾਂ ਲੋਕਾਂ ...

ਪੂਰੀ ਖ਼ਬਰ »

ਬਿਹਾਰ ਤੋਂ ਬਾਅਦ ਯੂ. ਪੀ. ਦੇ ਗਾਜ਼ੀਪੁਰ 'ਚ ਗੰਗਾ 'ਚੋਂ ਮਿਲੀਆਂ ਸੈਂਕੜੇ ਲਾਸ਼ਾਂ

ਗਾਜ਼ੀਪੁਰ (ਯੂ. ਪੀ.), 11 ਮਈ (ਏਜੰਸੀ)-ਬਿਹਾਰ ਦੇ ਬਕਸਰ ਤੋਂ ਬਾਅਦ ਅੱਜ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਵਿਚ ਗੰਗਾ ਨਦੀ 'ਚ ਸੈਂਕੜੇ ਲਾਸ਼ਾਂ ਤੈਰਦੀਆਂ ਦਿਖਾਈ ਦਿੱਤੀਆਂ | ਮਿਲੀਆਂ ਰਿਪੋਰਟਾਂ ਅਨੁਸਾਰ ਨਦੀ 'ਚੋਂ ਮਿਲੀਆਂ ਲਾਸ਼ਾਂ ਅਤੇ ਉਨ੍ਹਾਂ 'ਚੋਂ ਆ ਰਹੀ ...

ਪੂਰੀ ਖ਼ਬਰ »

ਰੂਸ ਦੇ ਸਕੂਲ 'ਚ ਗੋਲੀਬਾਰੀ 7 ਵਿਦਿਆਰਥੀਆਂ ਦੀ ਮੌਤ

ਮਾਸਕੋ, 11 ਮਈ (ਏਜੰਸੀ)-ਰੂਸ ਦੇ ਸ਼ਹਿਰ ਕਜ਼ਾਨ ਦੇ ਇਕ ਸਕੂਲ 'ਚ ਮੰਗਲਵਾਰ ਨੂੰ ਹੋਈ ਗੋਲੀਬਾਰੀ 'ਚ ਘੱਟ ਤੋਂ ਘੱਟ 7 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਇਹ ਜਾਣਕਾਰੀ ਰੂਸੀ ਗਵਰਨਰ ਨੇ ਦਿੱਤੀ | ...

ਪੂਰੀ ਖ਼ਬਰ »

ਈ.ਡੀ. ਵਲੋਂ ਅਨਿਲ ਦੇਸ਼ਮੁਖ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ

ਨਵੀਂ ਦਿੱਲੀ, 11 ਮਈ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਥਿਤ ਰਿਸ਼ਵਤ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ ਹਵਾਲਾ ਰਾਸ਼ੀ ਰੋਕੂ ਕਾਨੂੰਨ ਤਹਿਤ ਅਪਰਾਧਕ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਅਧਿਕਾਰਕ ਸੂਤਰਾਂ ਨੇ ...

ਪੂਰੀ ਖ਼ਬਰ »

ਅਨੰਤਨਾਗ ਮੁਕਾਬਲੇ 'ਚ 3 ਲਸ਼ਕਰ ਅੱਤਵਾਦੀ ਹਲਾਕ

ਸ੍ਰੀਨਗਰ, 11 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਲਸ਼ਕਰ ਦੇ 3 ਸਥਾਨਕ ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ | ਇਨ੍ਹਾਂ 'ਚੋਂ ਇਕ ਪੁਲਿਸ ਕਰਮੀ ਦੀ ਹੱਤਿਆ 'ਚ ਸ਼ਾਮਿਲ ਦੱਸਿਆ ਜਾਂਦਾ ਹੈ | ਪੁਲਿਸ ਦੇ ਕਸ਼ਮੀਰ ...

ਪੂਰੀ ਖ਼ਬਰ »

ਕਾਂਗਰਸ ਦੇ ਨਾਰਾਜ਼ ਆਗੂਆਂ ਦੀ ਹੁਣ ਚੰਨੀ ਦੇ ਘਰ ਹੋਈ ਮੀਟਿੰਗ

ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਵੱਖੋ-ਵੱਖਰੇ ਜਾਰੀ ਮੀਟਿੰਗਾਂ ਪੰਜਾਬ ਕਾਂਗਰਸ 'ਚ ਉੱਭਰ ਕੇ ਆਈ ਧੜੇਬੰਦੀ ਵੱਲ ਸਿੱਧਾ ਇਸ਼ਾਰਾ ਕਰ ਰਹੀਆਂ ਹਨ | ਇਨ੍ਹਾਂ ਮੀਟਿੰਗਾਂ ਤੋਂ ਇਹ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਪਸ਼ੂਆਂ 'ਤੇ ਕੀਤੇ ਅਧਿਐਨ 'ਚ ਨਵਾਂ ਟੀਕਾ ਕੋਰੋਨਾ ਅਤੇ ਉਸ ਦੇ ਰੂਪਾਂ 'ਤੇ ਕਾਰਗਰ

ਨਵੀਂ ਦਿੱਲੀ, 11 ਮਈ (ਪੀ.ਟੀ.ਆਈ.)-ਕੋਰੋਨਾ ਰੋਕੂ ਇਕ ਨਵਾਂ ਟੀਕਾ ਬਾਂਦਰਾਂ ਤੇ ਚੂਹਿਆਂ ਨੂੰ ਕੋਰੋਨਾ ਵਾਇਰਸ ਅਤੇ ਬਰਤਾਨੀਆ, ਦੱਖਣੀ ਅਫਰੀਕਾ ਅਤੇ ਬ੍ਰਾਜ਼ੀਲ 'ਚ ਸਾਹਮਣੇ ਆਏ ਉਸ ਦੇ ਰੂਪਾਂ ਦੇ ਨਾਲ-ਨਾਲ ਚਮਗਿੱਦੜ ਸਬੰਧੀ ਉਨ੍ਹਾਂ ਹੋਰ ਕੋਰੋਨਾ ਵਾਇਰਸ ਲਾਗ ਤੋਂ ...

ਪੂਰੀ ਖ਼ਬਰ »

ਰੋਹਤਕ ਦੇ ਪਿੰਡ 'ਚ 'ਰਹੱਸਮਈ ਬੁਖ਼ਾਰ' ਨਾਲ 10 ਦਿਨਾਂ 'ਚ 28 ਮੌਤਾਂ

ਰੋਹਤਕ, 11 ਮਈ (ਏਜੰਸੀ)-ਕੋਰੋਨਾ ਦੀ ਦੂਸਰੀ ਲਹਿਰ ਦਾ ਅਸਰ ਹੁਣ ਪਿੰਡਾਂ 'ਚ ਦੇਖਣ ਨੂੰ ਮਿਲ ਰਿਹਾ ਹੈ | ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਟਿਟੋਲੀ ਪਿੰਡ 'ਚ ਪਿਛਲੇ 10 ਦਿਨਾਂ ਦੌਰਾਨ 'ਰਹੱਸਮਈ ਬੁਖ਼ਾਰ' ਨਾਲ 28 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ...

ਪੂਰੀ ਖ਼ਬਰ »

ਪਿੰਡਾਂ 'ਚ ਲੜਖੜਾਇਆ ਸਿਹਤ ਢਾਂਚਾ, ਕੋਰੋਨਾ ਕਾਰਨ ਸਥਿਤੀ ਵਿਸਫੋਟਕ

ਪੇਂਡੂ ਲੋਕਾਂ ਵਲੋਂ ਵਾਇਰਸ ਨੂੰ ਹਲਕੇ 'ਚ ਲਏ ਜਾਣ ਕਾਰਨ ਪਿੰਡਾਂ ਅੰਦਰ ਬਿਮਾਰੀ ਨੇ ਪੈਰ ਪਸਾਰੇ ਰਾਮਪੁਰਾ ਫੂਲ, 11 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਪਿੰਡਾਂ ਅੰਦਰ ਕੋਰੋਨਾ ਦੀ ਸਥਿਤੀ ਵਿਸਫੋਟਕ ਹੋਣ ਦੇ ਚਲਦਿਆਂ ਸਿਹਤ ਢਾਂਚਾ ਲੜਖੜਾ ਗਿਆ ਹੈ | 13,265 ...

ਪੂਰੀ ਖ਼ਬਰ »

ਵਿਸ਼ਵ ਸਿਹਤ ਸੰਸਥਾ ਨੇ ਭਾਰਤ 'ਚ ਕੋਰੋਨਾ ਦੀ ਦਰ 'ਤੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 11 ਮਈ (ਉਪਮਾ ਡਾਗਾ ਪਾਰਥ)-ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.) ਨੇ ਭਾਰਤ 'ਚ ਫੈਲ ਰਹੇ ਕੋਰੋਨਾ ਨੂੰ ਚਿੰਤਾ ਦਾ ਸਬੱਬ ਕਰਾਰ ਦਿੱਤਾ ਹੈ | ਸਿਹਤ ਸੰਗਠਨ ਨੇ ਅਕਤੂਬਰ 'ਚ ਪਾਏ ਗਏ ਕੋਰੋਨਾ ਦੇ ਬੀ-1617 ਵੈਰੀਐਂਟ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

61 ਦਿਨਾਂ 'ਚ ਪਹਿਲੀ ਵਾਰ ਨਵੇਂ ਮਾਮਲਿਆਂ ਨਾਲੋਂ ਜ਼ਿਆਦਾ ਸਿਹਤਯਾਬ ਹੋਏ

ਨਵੀਂ ਦਿੱਲੀ, 11 ਮਈ (ਪੀ.ਟੀ.ਆਈ.)-ਦੇਸ਼ 'ਚ 24 ਘੰਟਿਆਂ ਦੌਰਾਨ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 'ਚ 30,016 ਦੀ ਕਮੀ ਆਈ ਹੈ, ਜਿਸ ਦੇ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 37,15,221 ਰਹਿ ਗਈ ਹੈ | ਕੇਂਦਰੀ ਸਿਹਤ ਮੰਤਰਾਲੇ ਅਨੁਸਾਰ 61 ਦਿਨਾਂ 'ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ...

ਪੂਰੀ ਖ਼ਬਰ »

ਆਈਵਰਮੈਕਟਿਨ ਦੀ ਵਰਤੋਂ 'ਤੇ ਦਿੱਤੀ ਚਿਤਾਵਨੀ

ਵਿਸ਼ਵ ਸਿਹਤ ਸੰਗਠਨ ਨੇ ਕੋਵਿਡ-19 ਮਰੀਜ਼ਾਂ ਦੇ ਇਲਾਜ 'ਚ ਇਸਤੇਮਾਲ ਕੀਤੀ ਜਾ ਰਹੀ ਦਵਾਈ ਆਈਵਰਮੈਕਟਿਕ ਦੀ ਵਰਤੋਂ ਖ਼ਿਲਾਫ਼ ਚਿਤਾਵਨੀ ਦਿੱਤੀ ਹੈ | ਸੋਮਿਆ ਸਵਾਮੀਨਾਥਨ ਨੇ ਟਵੀਟ ਕਰਦਿਆਂ ਕਿਹਾ ਕਿ ਡਬਲਿਊ.ਐੱਚ.ਓ. ਕਲੀਨਿਕ ਟ੍ਰਾਇਲ ਤੋਂ ਇਲਾਵਾ ਕੋਵਿਡ ਦੇ ਇਲਾਜ 'ਚ ਆਈਵਰਮੈਕਟਿਨ ਦੇ ਇਸਤੇਮਾਲ ਦੇ ਖ਼ਿਲਾਫ਼ ਹੈ | ਅਜਿਹੀ ਚਿਤਾਵਨੀ ਉਕਤ ਦਵਾਈ ਦੇ ਉਤਪਾਦਕ ਮਰਕ ਐਂਡ ਕੰਪਨੀ ਵਲੋਂ ਵੀ ਜਾਰੀ ਕੀਤੀ ਗਈ ਜਿਸ ਦਾ ਬਿਆਨ ਸਵਾਮੀਨਾਥਨ ਨੇ ਆਪਣੇ ਟਵੀਟ ਦੇ ਨਾਲ ਕੀਤਾ | ਪਿਛਲੇ ਦੋ ਮਹੀਨਿਆਂ 'ਚ ਡਬਲਿਊ.ਐੱਚ.ਓ. ਵਲੋਂ ਆਈਵਰਮੈਕਟਿਨ ਦੇ ਇਸਤੇਮਾਲ ਨੂੰ ਲੈ ਕੇ ਦੂਜੀ ਵਾਰ ਚਿਤਾਵਨੀ ਦਿੱਤੀ ਹੈ | ਮਾਰਚ 'ਚ ਵੀ ਸੰਸਥਾ ਨੇ ਕਿਹਾ ਸੀ ਕਿ ਇਸ ਦੀ ਬਹੁਤ ਘੱਟ ਨਿਸਚਿਤਤਾ ਹੈ ਕਿ ਇਸ ਦਵਾਈ ਨਾਲ ਬਿਮਾਰੀ ਤੋਂ ਮੌਤ ਜਾਂ ਫਿਰ ਹਸਪਤਾਲਾਂ 'ਚ ਭਰਤੀ ਹੋਣ ਦੀ ਦਰ 'ਚ ਕਮੀ ਆਉਂਦੀ ਹੈ | ਉਸ ਵੇਲੇ ਵੀ ਕਿਹਾ ਗਿਆ ਕਿ ਕੋਵਿਡ-19 ਦੇ ਇਲਾਜ 'ਚ ਅਜਿਹੇ ਕਦਮਾਂ ਨੂੰ ਲੈ ਕੇ ਕੋਈ ਭਰੋਸੇਮੰਦ ਸਬੂਤ ਨਹੀਂ ਮਿਲਿਆ ਹੈ | ਡਾ: ਸਵਾਮੀਨਾਥਨ ਦੀ ਇਹ ਚਿਤਾਵਨੀ ਗੋਆ 'ਚ ਇਸ ਦਵਾਈ ਨੂੰ ਕੋਵਿਡ-19 ਦੇ ਇਲਾਜ ਲਈ ਵਰਤੀ ਜਾਣ ਵਾਲੀ ਦਵਾਈ ਵਜੋਂ ਪ੍ਰਵਾਨਗੀ ਦੇਣ ਤੋਂ ਇਕ ਦਿਨ ਬਾਅਦ ਆਈ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ 'ਚ ਰਿਕਾਰਡ 217 ਮੌਤਾਂ

ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਜਿਥੇ ਰਿਕਾਰਡ 217 ਹੋਰ ਮੌਤਾਂ ਹੋ ਗਈਆਂ, ਉਥੇ 8668 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ 217 ਮੌਤਾਂ ਵਿਚ ਅੰਮਿ੍ਤਸਰ ਤੋਂ 17, ਬਰਨਾਲਾ ਤੋਂ 2, ਬਠਿੰਡਾ ਤੋਂ 27, ਫਰੀਦਕੋਟ ...

ਪੂਰੀ ਖ਼ਬਰ »

ਕੇਰਲਾ ਦੀ 'ਆਇਰਨ ਲੇਡੀ' ਕੇ.ਆਰ. ਗੋਰੀ ਅੰਮਾ ਦਾ ਦਿਹਾਂਤ

ਤਿਰੂਵੰਤਪੁਰਮ, 11 ਮਈ (ਏਜੰਸੀ)-ਕੇਰਲਾ 'ਚ ਕਮਿਊਨਿਸਟ ਲਹਿਰ ਦੇ ਬਾਨੀ ਨੇਤਾਵਾਂ 'ਚੋਂ ਇਕ ਅਤੇ ਸੂਬੇ ਦੇ ਪਹਿਲੇ ਮੰਤਰੀ-ਮੰਡਲ ਦੀ ਇਕਲੌਤੀ ਮੈਂਬਰ, ਮਾਰਕਸਵਾਦੀ ਫਾਇਰਬ੍ਰਾਂਡ ਤੇ ਸਾਬਕਾ ਮੰਤਰੀ ਕੇ.ਆਰ. ਗੋਰੀ (102) ਦਾ ਮੰਗਲਵਾਰ ਸਵੇਰੇ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

ਰੇਵਾੜੀ ਜੇਲ੍ਹ 'ਚੋਂ ਭੱਜੇ 5 ਕੈਦੀ ਗਿ੍ਫ਼ਤਾਰ

ਚੰਡੀਗੜ੍ਹ, 11 ਮਈ (ਏਜੰਸੀ)-ਹਰਿਆਣਾ ਦੀ ਰੇਵਾੜੀ ਜੇਲ੍ਹ 'ਚੋਂ ਐਤਵਾਰ ਨੂੰ ਭੱਜੇ 13 ਕੈਦੀਆਂ 'ਚੋਂ 5 ਕੈਦੀਆਂ ਨੂੰ ਪੁਲਿਸ ਨੇ ਮੰਗਲਵਾਰ ਨੂੰ ਗਿ੍ਫ਼ਤਾਰ ਕਰ ਲਿਆ | ਇਹ ਸਾਰੇ ਕੈਦੀ ਕੋਰੋਨਾ ਪਾਜ਼ੀਟਿਵ ਹਨ | ਹਰਿਆਣਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ 'ਚ ਸ਼ਾਮਿਲ ਨਹੀਂ ਹੋਣਗੇ

ਨਵੀਂ ਦਿੱਲੀ, 11 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਹਾਂਮਾਰੀ ਕਾਰਨ ਦੇਸ਼ 'ਚ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਬਰਤਾਨੀਆ ਜਾਣ ਦਾ ਦੌਰਾ ਰੱਦ ਕਰ ਦਿੱਤਾ ਹੈ | ਜੀ-7 ਸੰਮੇਲਨ ਅਗਲੇ ਮਹੀਨੇ ਬਰਤਾਨੀਆ ਦੇ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਕੋਰੋਨਾ ਨਾਲ 10 ਤੋਂ ਵਧੇਰੇ ਨਕਸਲੀਆਂ ਦੀ ਮੌਤ

ਰਾਏਪੁਰ, 11 ਮਈ (ਏਜੰਸੀ)- ਦੇਸ਼ ਭਰ 'ਚ ਮਹਾਂਮਾਰੀ ਬਣ ਕੇ ਫੈਲ ਚੁੱਕੇ ਕੋਰੋਨਾ ਵਾਇਰਸ ਨੇ ਹੁਣ ਛੱਤੀਸਗੜ੍ਹ 'ਚ ਨਕਸਲੀਆਂ ਦੇ ਕੈਂਪਾਂ ਨੂੰ ਵੀ ਆਪਣੀ ਚਪੇਟ 'ਚ ਲੈ ਲਿਆ ਹੈ, ਜਿਸ ਦੇ ਚੱਲਦੇ 10 ਤੋਂ ਵਧੇਰੇ ਨਕਸਲੀਆਂ ਦੀ ਮੌਤ ਹੋ ਚੁੱਕੀ ਹੈ | ਛੱਤੀਸਗੜ੍ਹ ਦੇ ਨਕਸਲ ...

ਪੂਰੀ ਖ਼ਬਰ »

— ਬੁੱਢਾ ਹੋਣ ਲੱਗਿਆ ਚੀਨ —

ਆਬਾਦੀ 'ਚ ਵਾਧੇ ਦੀ ਦਰ ਸਿਫ਼ਰ ਦੇ ਨੇੜੇ ਪੁੱਜੀ, ਨੌਜਵਾਨਾਂ ਦੀ ਘਟਣ ਲੱਗੀ ਗਿਣਤੀ

ਪੇਈਚਿੰਗ, 11 ਮਈ (ਏਜੰਸੀ)- ਚੀਨੀ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਦੀ ਆਬਾਦੀ ਵਿੱਚ ਵਾਧੇ ਦੀ ਦਰ ਸਿਫ਼ਰ ਦੇ ਨੇੜੇ ਪਹੁੰਚ ਗਈ ਹੈ, ਕਿਉਂਕਿ ਇੱਥੇ ਬੱਚਿਆਂ ਨੂੰ ਜਨਮ ਦੇਣ ਵਾਲੇ ਜੋੜਿਆਂ ਦੀ ਗਿਣਤੀ ਘੱਟ ਹੈ¢ ਚੀਨ ਵਿਚ ਕੰਮ ਕਰਨ ਵਾਲੇ ਲੋਕ ਘੱਟ ਰਹੇ ਹਨ ...

ਪੂਰੀ ਖ਼ਬਰ »

ਰਾਸ਼ਟਰੀ ਤਕਨੀਕੀ ਦਿਵਸ ਮੌਕੇ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਵਿਗਿਆਨੀਆਂ ਤੇ ਖੋਜਕਾਰਾਂ ਦੀ ਸ਼ਲਾਘਾ

ਨਵੀਂ ਦਿੱਲੀ, 11 ਮਈ (ਏਜੰਸੀ)- ਰਾਸ਼ਟਰੀ ਤਕਨੀਕੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਦੇਸ਼ 'ਚ ਕਿਸੇ ਵੀ ਚੁਣੌਤੀਪੂਰਨ ਹਾਲਾਤ ਮੌਕੇ ਦੇਸ਼ ਦੇ ਵਿਗਿਆਨੀਆਂ ਤੇ ਖੋਜਕਾਰਾਂ ਨੇ ਹਮੇਸ਼ਾ ਹੀ ਹਾਲਾਤ ਤੋਂ ਉੱਪਰ ਉੱਠ ਕੇ ਕੰਮ ਕੀਤਾ ਹੈ ਤੇ ਪਿਛਲੇ ...

ਪੂਰੀ ਖ਼ਬਰ »

ਰਾਹੁਲ ਨੇ ਸੈਂਟਰਲ ਵਿਸਟਾ ਦੀ ਉਸਾਰੀ ਨੂੰ ਲੈ ਕੇ ਮੋਦੀ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

ਨਵੀਂ ਦਿੱਲੀ, 11 ਮਈ (ਉਪਮਾ ਡਾਗਾ ਪਾਰਥ)-ਕੋਰੋਨਾ ਦੀ ਦੂਜੀ ਲਹਿਰ ਦਰਮਿਆਨ ਸੈਂਟਰਲ ਵਿਸਟਾ ਦੀ ਉਸਾਰੀ ਨੂੰ ਲੈ ਕੇ ਕੇਂਦਰ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਹੈ | ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਗੰਗਾ ਨਦੀ 'ਚ ਮਿਲੀਆਂ ਲਾਸ਼ਾਂ ਨੂੰ ਲੈ ਕੇ ...

ਪੂਰੀ ਖ਼ਬਰ »

ਟਿਕਰੀ ਜਬਰ ਜਨਾਹ ਮਾਮਲੇ 'ਚ ਯੋਗੇਂਦਰ ਯਾਦਵ ਦੀ ਭੂਮਿਕਾ 'ਤੇ ਉੱਠੇ ਸਵਾਲ

ਮੋਰਚੇ ਦੇ ਆਗੂਆਂ ਨੇ ਹੀ ਯਾਦਵ ਦੇ ਢਿੱਲੇ ਰਵੱਈਏ ਦੀ ਕੀਤੀ ਨੁਕਤਾਚੀਨੀ ਨਵੀਂ ਦਿੱਲੀ, 11 ਮਈ (ਉਪਮਾ ਡਾਗਾ ਪਾਰਥ)-ਟਿਕਰੀ ਬਾਰਡਰ 'ਤੇ ਪੱਛਮੀ ਬੰਗਾਲ ਤੋਂ ਆਈ ਲੜਕੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਯੋਗੇਂਦਰ ਯਾਦਵ ਦੀ ਭੂਮਿਕਾ 'ਤੇ ਸਵਾਲੀਆ ਨਿਸ਼ਾਨ ਦੇ ਘੇਰੇ ਹੇਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX