ਤਾਜਾ ਖ਼ਬਰਾਂ


ਪੰਜਾਬ 'ਚ ਕੱਲ੍ਹ ਤੋਂ 10ਵੀਂ,11ਵੀਂ ਤੇ 12ਵੀਂ ਦੇ ਸਕੂਲ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ
. . .  41 minutes ago
15 ਦਿਨਾਂ ਲਈ ਮੁਅੱਤਲ ਕੀਤਾ ਰੁਲਦੂ ਸਿੰਘ
. . .  about 1 hour ago
ਕਾਰ ਨਹਿਰ ਵਿਚ ਡਿੱਗਣ ਕਾਰਨ ਲੜਕੀ ਸਮੇਤ 3 ਡੁੱਬੇ
. . .  about 2 hours ago
ਲੁਧਿਆਣਾ , 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਜਾਂਦੀ ਸਿੱਧਵਾਂ ਨਹਿਰ ਵਿਚ ਕਾਰ ਡਿੱਗਣ ਕਾਰਨ ਲੜਕੀ ਸਮੇਤ ਤਿੰਨ ਨੌਜਵਾਨ ਡੁੱਬ ਗਏ ਹਨ ਜਦਕਿ ਇਕ ਨੌਜਵਾਨ ਨੂੰ ਸਹੀ ਸਲਾਮਤ ਬਾਹਰ ...
ਟੋਕੀਓ ਉਲੰਪਿਕ : ਭਾਰਤ ਦੀ ਪੁਰਸ਼ ਟੀਮ ਹਾਕੀ ਪੂਲ ਏ ਮੈਚ ਵਿਚ ਆਸਟਰੇਲੀਆ ਤੋਂ 1-7 ਨਾਲ ਹਾਰੀ
. . .  about 3 hours ago
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ 'ਆਪ' ਦਾ ਗੱਠਜੋੜ ਨਹੀਂ - ਰਾਘਵ ਚੱਢਾ
. . .  about 3 hours ago
ਚੰਡੀਗੜ੍ਹ , 25 ਜੁਲਾਈ -'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਸਬੰਧੀ ਕੋਈ ਫ਼ੈਸਲਾ ਲਿਆ ...
ਕਸ਼ਮੀਰ 'ਚ ਮੁਕਾਬਲੇ 'ਚ ਮਾਰਿਆ ਗਿਆ ਅੱਤਵਾਦੀ , ਵਾਹਗਾ ਸਰਹੱਦ ਰਾਹੀਂ ਹੋਇਆ ਸੀ ਦਾਖ਼ਲ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ, ਕਈ ਮੌਤਾਂ ਹੋਣ ਦਾ ਖ਼ਦਸ਼ਾ
. . .  about 4 hours ago
ਕਿੰਨੌਰ , 25 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ ਵਾਪਰਿਆ ਹੈ। ਪੱਥਰਾਂ ਦੀ ਚਪੇਟ 'ਚ ਵਾਹਨਾਂ ਦੇ ਆਉਣ ਕਾਰਨ 9 ਸੈਲਾਨੀਆਂ ਦੀ...
ਮਹਾਰਾਸ਼ਟਰ 'ਚ ਮਾਨਸੂਨ ਕਾਰਨ ਮਚੀ ਤਬਾਹੀ, 113 ਮੌਤਾਂ, 100 ਲਾਪਤਾ, ਉਧਵ ਠਾਕਰੇ ਨੇ ਕੀਤਾ ਦੌਰਾ
. . .  about 5 hours ago
ਮੁੰਬਈ, 25 ਜੁਲਾਈ - ਮਹਾਰਾਸ਼ਟਰ 'ਚ ਹੜ੍ਹਾਂ, ਜ਼ਮੀਨ ਖਿਸਕਣ ਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿਚ 113 ਲੋਕਾਂ ਦੀ ਮੌਤ ਹੋਈ ਹੈ ਤੇ 100 ਲੋਕ ਲਾਪਤਾ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਉਧਵ ਠਾਕਰੇ ਚਿਪਲਨ...
ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  about 5 hours ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  about 6 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 6 hours ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 7 hours ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 7 hours ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 7 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 7 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 8 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 8 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 8 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 8 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 9 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 9 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 9 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪੰਜਾਬ / ਜਨਰਲ

ਖਮਾਣੋਂ ਨੇੜੇ ਕਾਰ ਤੇ ਟਰੱਕ 'ਚ ਸਿੱਧੀ ਟੱਕਰ-3 ਨੌਜਵਾਨਾਂ ਦੀ ਮੌਤ

ਖਮਾਣੋਂ/ਸੰਘੋਲ, 11 ਮਈ (ਮਨਮੋਹਣ ਸਿੰਘ ਕਲੇਰ, ਹਰਜੀਤ ਸਿੰਘ ਮਾਵੀ, ਗੁਰਨਾਮ ਸਿੰਘ ਚੀਨਾ, ਜੋਗਿੰਦਰ ਪਾਲ)-ਖਮਾਣੋਂ ਦੇ ਨੇੜਲੇ ਪਿੰਡ ਰਾਣਵਾਂ ਨਜ਼ਦੀਕ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ਨੰ. 5 'ਤੇ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 12 ਤੋਂ 1 ਵਜੇ ...

ਪੂਰੀ ਖ਼ਬਰ »

ਧੂਰੀ 'ਚ ਸੋਗ ਦੀ ਲਹਿਰ

ਧੂਰੀ, 11 ਮਈ (ਸੰਜੇ ਲਹਿਰੀ, ਦੀਪਕ, ਭੁੱਲਰ) -ਬੀਤੀ ਰਾਤ ਖੁਮਾਣੋਂ ਨੇੜੇ ਪਿੰਡ ਰਾਣਵਾਂ ਵਿਖੇ ਇਕ ਟਰੱਕ ਅਤੇ ਕਾਰ ਦੀ ਹੋਈ ਆਪਸੀ ਟੱਕਰ ਵਿਚ ਧੂਰੀ ਤੋਂ 'ਆਪ' ਆਗੂ ਅਤੇ ਪ੍ਰਸਿੱਧ ਸਮਾਜਸੇਵੀ ਸ੍ਰੀ ਸੰਦੀਪ ਸਿੰਗਲਾ ਸਮੇਤ ਤਿੰਨ ਵਿਅਕਤੀਆਂ ਦੀ ਹੋਈ ਬੇਵਕਤੀ ਮੌਤ ਨਾਲ ...

ਪੂਰੀ ਖ਼ਬਰ »

ਸੰਗਰੂਰ 'ਚ ਮਹਾਰਾਜੇ ਦੇ ਦਰਬਾਰ ਹਾਲ ਨੰੂ ਬਣਾਇਆ ਸ਼ਾਨਦਾਰ ਵਿਰਾਸਤੀ ਹੋਟਲ

ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਰਿਆਸਤਾਂ ਸਮੇਂ ਸੰਗਰੂਰ 'ਚ ਦਰਬਾਰੇ ਆਮ ਅਤੇ ਦਰਬਾਰੇ ਖਾਸ ਵਜੋਂ ਉਸਾਰੀਆਂ ਇਮਾਰਤਾਂ ਪੰਜਾਬ ਸਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਦੇ ਯਤਨਾਂ ਸਦਕਾ ਸੰਭਾਲ ਲਈਆਂ ਗਈਆਂ ਹਨ ਅਤੇ ਇੱਥੇ ਬਹੁਤ ਖ਼ੁਬਸੂਰਤ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 'ਬਸੇਰਾ' ਯੋਜਨਾ 'ਚ ਤੇਜ਼ੀ ਨਾਲ ਅਮਲ 'ਚ ਲਿਆਉਣ ਦੇ ਹੁਕਮ

ਚੰਡੀਗੜ੍ਹ, 11 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ 'ਬਸੇਰਾ' ਦੇ ਕੰਮਾਂ 'ਚ ਤੇਜ਼ੀ ਲਿਆਉਣ ...

ਪੂਰੀ ਖ਼ਬਰ »

ਹਰੀਕੇ ਝੀਲ 'ਚ ਸਤਲੁਜ ਦਰਿਆ ਦੇ ਪ੍ਰਦੂਸ਼ਿਤ ਪਾਣੀ ਨਾਲ ਮੱਛੀਆਂ ਮਰੀਆਂ

ਹਰੀਕੇ ਪੱਤਣ, 11 ਮਈ (ਸੰਜੀਵ ਕੁੰਦਰਾ)-ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਰਕਾਰਾਂ ਵਾਅਦੇ ਤੇ ਦਾਅਵੇ ਤਾਂ ਬਹੁਤ ਕਰਦੀਆਂ ਹਨ ਪ੍ਰੰਤੂ ਇਹ ਸਭ ਕੁਝ ਕਾਗਜ਼ਾਂ ਅਤੇ ਜੁਮਲਿਆਂ 'ਚ ਹੀ ਰਹਿ ਜਾਂਦਾ ਹੈ, ਜਦਕਿ ਹਕੀਕਤ ਇਹ ਹੈ ਕਿ ਗੰਧਲੇ ਤੇ ਪ੍ਰਦੂਸ਼ਿਤ ਵਾਤਾਵਰਣ ਕਾਰਨ ਜਿੱਥੇ ...

ਪੂਰੀ ਖ਼ਬਰ »

ਪੀ.ਐਮ. ਕੇਅਰਜ਼ ਅਧੀਨ ਪ੍ਰਾਪਤ ਵੈਂਟੀਲੇਟਰ ਘਟੀਆ ਮਿਆਰ ਦੇ-ਬਾਬਾ ਫ਼ਰੀਦ ਯੂਨੀਵਰਸਿਟੀ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਨੇ ਇਕ ਪ੍ਰੈਸ ਰੀਲੀਜ਼ ਜਾਰੀ ਕਰਦਿਆਂ ਸਪੱਸ਼ਟੀਕਰਨ ਦਿੱਤਾ ਹੈ ਕਿ ਯੂਨੀਵਰਸਿਟੀ ਮੈਡੀਕਲ ਹਸਪਤਾਲ 'ਚ ਕੁੱਲ 119 ਵੈਂਟੀਲੇਟਰ ਮੌਜੂਦ ਹਨ | ਜਿਨ੍ਹਾਂ 'ਚੋਂ 73 ...

ਪੂਰੀ ਖ਼ਬਰ »

ਸੇਵਾ ਮੁਕਤੀ ਤੋਂ ਇਕ ਦਿਨ ਪਹਿਲਾਂ ਗਿ੍ਫ਼ਤਾਰ ਏ. ਐਸ. ਆਈ. ਦੇ ਨਸ਼ਾ ਤਸਕਰਾਂ ਨਾਲ ਸਨ ਸਬੰਧ-ਐਸ.ਐਸ.ਪੀ.

ਚੰਡੀਗੜ੍ਹ, 11 ਮਈ (ਬਿ੍ਜੇਂਦਰ ਗੌੜ)-ਪੰਜਾਬ ਪੁਲਿਸ ਦੇ ਇਕ ਏ.ਐਸ.ਆਈ ਨੂੰ ਸੇਵਾ ਮੁਕਤੀ ਤੋਂ ਇਕ ਦਿੰਨ ਪਹਿਲਾਂ ਚੁੱਕ ਕੇ ਕਥਿਤ ਤੌਰ 'ਤੇ ਝੂਠੇ ਕੇਸ ਵਿਚ ਫਸਾਉਣ ਦੇ ਦੋਸ਼ਾਂ ਵਾਲੀਆਂ ਏ.ਐਸ.ਆਈ. ਦੇ ਬੇਟੇ ਦੀਆਂ ਤਿੰਨ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦੀਆਂ ਪੰਜਾਬ ਅਤੇ ...

ਪੂਰੀ ਖ਼ਬਰ »

ਮੁਸਲਮਾਨ ਅੱਜ ਦੇਖਣ ਈਦ ਦਾ ਚੰਨ-ਸ਼ਾਹੀ ਇਮਾਮ ਪੰਜਾਬ

ਲੁਧਿਆਣਾ, 11 ਮਈ (ਕਵਿਤਾ ਖੁੱਲਰ)-ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ

ਮੰਡੀ ਅਰਨੀਵਾਲਾ, 11 ਮਈ (ਨਿਸ਼ਾਨ ਸਿੰਘ ਸੰਧੂ)-ਪਿੰਡ ਮਾਹੰੂਆਣਾ ਬੋਦਲਾ ਦੇ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ | ਇਸ ਸਬੰਧੀ ਪੁਲਿਸ ਥਾਣਾ ਅਰਨੀਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ੀਲੋਂ ਬਾਈ ਪਤਨੀ ਜਗਸੀਰ ...

ਪੂਰੀ ਖ਼ਬਰ »

ਸਰਕਾਰ ਨੇ ਨੌਕਰੀਓਾ ਕੱਢੇ ਐਨ. ਐੱਚ. ਐੱਮ. ਮੁਲਾਜ਼ਮਾਂ ਨੂੰ ਕੀਤਾ ਮੁੜ ਬਹਾਲ

ਤਰਨ ਤਾਰਨ/ਚੰਡੀਗੜ੍ਹ, 11 ਮਈ (ਹਰਿੰਦਰ ਸਿੰਘ, ਵਿਕਰਮਜੀਤ ਸਿੰਘ ਮਾਨ)-ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਕੇ ਬੈਠੇ ਐੱਨ.ਐੱਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਵਲੋਂ ਬੀਤੇ ਦਿਨ ਨੌਕਰੀ ਤੋਂ ਫ਼ਾਰਗ ਕਰਨ ਦੇ ਹੁਕਮਾਂ ਤੋਂ ਇਕ ਦਿਨ ਬਾਅਦ ਹੀ ...

ਪੂਰੀ ਖ਼ਬਰ »

15 ਦਿਨਾਂ ਦਾ ਅਲਟੀਮੇਟਮ ਦੇ ਕੇ ਕੰਮ 'ਤੇ ਪਰਤੇ-ਆਗੂ

ਸੰਗਰੂਰ, 11 ਮਈ (ਧੀਰਜ ਪਸ਼ੌਰੀਆ)-ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਅਤੇ ਐਨ.ਆਰ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ ਸੂਬਾ ਸਰਕਾਰ ਨੰੂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੰੂ ਪੂਰਾ ਕਰਨ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ, ਜੇਕਰ ਨਿਰਧਾਰਿਤ ਸਮੇਂ ਵਿਚ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮਯਾਬ ਰਹੀ ਤਾਂ ਮੁੜ ਸਾਰੇ ਮੁਲਾਜ਼ਮ ਸੜਕਾਂ 'ਤੇ ਆ ਜਾਣਗੇ | ਆਗੂਆਂ ਨੇ ਕਿਹਾ ਕਿ ਕੰਮ 'ਤੇ ਵਾਪਸ ਆਉਣ ਦਾ ਫ਼ੈਸਲਾ ਲੋਕ ਹਿਤਾਂ ਨੰੂ ਮੁੱਖ ਰੱਖ ਕੇ ਲਿਆ ਗਿਆ ਹੈ | ਜੋ ਮੁਲਾਜ਼ਮ ਰਹਿ ਗਏ ਸਨ ਉਹ ਵੀ ਅੱਜ ਕੰਮ 'ਤੇ ਵਾਪਸ ਆ ਗਏ ਹਨ | ਸਵੈ-ਘੋਸ਼ਣਾ ਪੱਤਰ ਲੈਣ ਦਾ ਵਿਰੋਧ-ਪੰਜਾਬ 'ਚ ਕਈ ਥਾਵਾਂ ਤੋਂ ਰਿਪੋਰਟਾਂ ਆ ਰਹੀਆਂ ਹਨ ਕਿ ਹੜਤਾਲ ਤੋਂ ਵਾਪਸ ਆ ਰਹੇ ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਤੋਂ ਅਧਿਕਾਰੀਆਂ ਵਲੋਂ ਸਵੈ-ਘੋਸ਼ਣਾ ਪੱਤਰ ਮੰਗੇ ਜਾ ਰਹੇ ਹਨ ਕਿ ਇਹ ਉਹ ਆਉਣ ਵਾਲੇ ਸਮੇਂ ਵਿਚ ਮੁੜ ਕਿਸੇ ਵੀ ਹੜਤਾਲ 'ਤੇ ਨਹੀਂ ਜਾਣਗੇ ਜਿਸ ਦਾ ਮੁਲਾਜ਼ਮਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਪਰ ਕਈ ਥਾਵਾਂ 'ਤੇ ਮੁਲਾਜ਼ਮਾਂ ਵਲੋਂ ਇਹ ਘੋਸ਼ਣਾ ਪੱਤਰ ਭਰ ਕੇ ਦਿੱਤੇ ਵੀ ਜਾ ਰਹੇ ਹਨ | ਸੂਬਾ ਪ੍ਰਧਾਨ ਡਾ. ਇੰਦਰਜੀਤ ਰਾਣਾ ਨੇ ਸਰਕਾਰ ਦੇ ਇਸ ਧੱਕੇਸ਼ਾਹੀ ਵਾਲੇ ਰਵੱਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਕੀਤੇ ਸਮਝੌਤਿਆਂ ਨੰੂ ਤੋੜ ਰਹੀ ਹੈ ਅਤੇ ਮੁਲਾਜ਼ਮਾਂ ਨੰੂ ਡਰਾ ਰਹੀ ਹੈ ਕਿ ਉਹ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਨਾ ਕਰਨ ਪਰ ਮੁਲਾਜ਼ਮ ਡਰਨ ਵਾਲੇ ਨਹੀਂ, ਜੇਕਰ ਸਰਕਾਰ ਦਾ ਅਜਿਹਾ ਵਤੀਰਾ ਬੰਦ ਨਾ ਹੋਇਆ ਤਾਂ ਉਹ ਜਲਦ ਸੜਕਾਂ 'ਤੇ ਉਤਰ ਆਉਣਗੇ |

ਖ਼ਬਰ ਸ਼ੇਅਰ ਕਰੋ

 

ਸ਼ੋ੍ਰਮਣੀ ਕਮੇਟੀ ਅੱਜ ਭੁਲੱਥ 'ਚ ਤੀਜਾ ਕੋਰੋਨਾ ਕੇਅਰ ਸੈਂਟਰ ਸ਼ੁਰੂ ਕਰੇਗੀ-ਬੀਬੀ ਜਗੀਰ ਕੌਰ

ਕਪੂਰਥਲਾ/ਭੁਲੱਥ, 11 ਮਈ (ਅਮਰਜੀਤ ਕੋਮਲ, ਮਨਜੀਤ ਸਿੰਘ ਰਤਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਭੁਲੱਥ ਵਿਖੇ ਰਾਇਲ ਪੈਲੇਸ 'ਚ ਤੀਜਾ ਕੋਰੋਨਾ ਕੇਅਰ ਸੈਂਟਰ 12 ਮਈ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗਾ | ਬੀਬੀ ਜਗੀਰ ...

ਪੂਰੀ ਖ਼ਬਰ »

ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਲੜਾਈ ਲੜੇਗੀ ਬਸਪਾ-ਗੜ੍ਹੀ

ਜਲੰਧਰ, 11 ਮਈ (ਸ. ਰ.)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਜ਼ਾਦੀ ਦੇ 74 ਸਾਲਾਂ 'ਚ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਦੇ ਹੁਕਮਰਾਨਾ ਨੇ ਆਰਥਿਕ ਸੋਸ਼ਣ ਦਾ ਸ਼ਿਕਾਰ ਬਣਾ ਕੇ ਪੰਜਾਬ ਦਾ ਭਵਿੱਖ ਅੰਧੇਰਮਈ ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਸੂਬਾ ਉਪ-ਪ੍ਰਧਾਨ 'ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ

ਗੁਰਦਾਸਪੁਰ, 11 ਮਈ (ਆਰਿਫ਼/ ਗੋਰਾਇਆ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ-ਪ੍ਰਧਾਨ ਅਤੇ ਅਕਸਰ ਹੀ ਸੁਰਖ਼ੀਆਂ ਵਿਚ ਰਹਿਣ ਵਾਲੇ ਹਰਵਿੰਦਰ ਸੋਨੀ 'ਤੇ ਪੁਲਿਸ ਨੇ ਸ਼ਰਾਬ ਪੀ ਕੇ ਸਰਕਾਰੀ ਬੁਲੇਟ ਪਰੂਫ਼ ਗੱਡੀ ਨੰੂ ਹਾਦਸਾ ਗ੍ਰਸਤ ਕਰਨ ਅਤੇ ਕੋਵਿਡ 19 ਦੇ ਨਿਯਮਾਂ ਦੀ ...

ਪੂਰੀ ਖ਼ਬਰ »

ਦਿੱਲੀ ਸਰਕਾਰ 'ਪੀ.ਐਮ. ਕੇਅਰਜ਼' ਤਹਿਤ ਮੁਹੱਈਆ ਕਰਵਾਏ ਵੈਂਟੀਲੇਟਰ ਹੀ ਵਰਤ ਰਹੀ-ਭਾਜਪਾ

ਨਵੀਂ ਦਿੱਲੀ, 11 ਮਈ (ਏਜੰਸੀ)- ਭਾਜਪਾ ਆਗੂ ਮਿਨਾਕਸ਼ੀ ਲੇਖੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਪਿਛਲੇ ਸਾਲ ਕੋਈ ਵੀ ਨਵਾਂ ਵੈਂਟੀਲੇਟਰ ਨਹੀਂ ਖਰੀਦਿਆ ਤੇ ਕੇਵਲ ਓਹੀ ਵੈਂਟੀਲੇਟਰ ਵਰਤ ਰਹੀ ਹੈ, ਜਿਹੜੇ ਪੀ.ਐਮ. ਕੇਅਰਜ਼ ਫੰਡ ਤਹਿਤ ਮੁਹੱਈਆ ਕਰਵਾਏ ਗਏ ਹਨ | ਪ੍ਰੈਸ ...

ਪੂਰੀ ਖ਼ਬਰ »

ਅਗਵਾ ਕੀਤੀ ਹਿੰਦੂ ਲੜਕੀ ਵਾਰਸਾਂ ਹਵਾਲੇ ਕੀਤੀ

ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਤਿੰਨ ਦਿਨ ਪਹਿਲਾਂ ਸੂਬਾ ਸਿੰਧ ਦੇ ਜ਼ਿਲ੍ਹਾ ਬਦੀਨ ਦੇ ਤਲਹਾਰ ਤੋਂ ਅਗਵਾ ਕੀਤੀ ਗਈ ਇਕ ਮਾਸੂਮ ਲੜਕੀ ਸਲਮਾ ਕੋਲਹੀ (13 ਸਾਲ) ਨੂੰ ਪੁਲਿਸ ਦੁਆਰਾ ਅਗਵਾਕਾਰਾਂ ਦੇ ਕਬਜ਼ੇ 'ਚੋਂ ਰਿਹਾਅ ਕਰਵਾ ਕੇ ਅੱਜ ਬਦੀਨ ਸਿਵਲ ਕੋਰਟ 'ਚ ਪੇਸ਼ ...

ਪੂਰੀ ਖ਼ਬਰ »

ਇਕਨਾਮਿਕਸ ਲੈਕਚਰਾਰ ਦੀ ਭਰਤੀ ਲਈ ਟੀਚਿੰਗ ਆਫ਼ ਸੋਸ਼ਲ ਸਾਇੰਸ ਨੂੰ ਯੋਗ ਮੰਨਦਿਆਂ ਸਿੱਖਿਆ ਵਿਭਾਗ ਵਲੋਂ ਸੋਧ ਪੱਤਰ ਜਾਰੀ

ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)-ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ ਵਲੋਂ ਟੀਚਿੰਗ ਆਫ਼ ਸੋਸ਼ਲ ਸਾਇੰਸ ਨੂੰ ਸਮਾਜਿਕ ਸਿੱਖਿਆ ਦੇ ਸਾਰੇ ਵਿਸ਼ਿਆਂ ਦੇ ਲੈਕਚਰਾਰਾਂ ਦੀ ਭਰਤੀ ਵਿਚ ਵਿਚਾਰਨ ਅਤੇ ਲੈਕਚਰਾਰਾਂ ਦੇ ਸਾਰੇ ਵਿਸ਼ਿਆਂ ਦੀਆਂ ...

ਪੂਰੀ ਖ਼ਬਰ »

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾਂ ਵਾਂਗ ਹੀ ਕਰ ਰਿਹਾ ਕੰਮ-ਡਾ. ਰਾਜ ਬਹਾਦਰ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਿਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ...

ਪੂਰੀ ਖ਼ਬਰ »

ਆਕਸੀਜਨ ਦੀ ਘਾਟ ਕਾਰਨ ਆਰ.ਸੀ.ਐਫ. 'ਚ ਰੇਲ ਡੱਬੇ ਬਣਾਉਣ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ

ਕਪੂਰਥਲਾ, 11 ਮਈ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਕਾਰਨ ਕੇਂਦਰ ਸਰਕਾਰ ਵਲੋਂ ਉਦਯੋਗਿਕ ਇਕਾਈਆਂ ਨੂੰ ਦਿੱਤੀ ਜਾਂਦੀ ਆਕਸੀਜ਼ਨ ਦੀ ਸਪਲਾਈ ਬੰਦ ਕੀਤੇ ਜਾਣ ਕਾਰਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਸਮੇਤ ਹੋਰ ਵੱਡੇ ਉਦਯੋਗਾਂ ਦਾ ਉਤਪਾਦਨ ਪ੍ਰਭਾਵਿਤ ਹੋਇਆ ਹੈ | ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-28)

ਗੁਰਦੁਆਰਾ ਮਗਰ ਸਾਹਿਬ ਇਸਰਹੇੜੀ (ਦੇਵੀਗੜ੍ਹ)

ਰਾਜਿੰਦਰ ਸਿੰਘ ਮੌਜੀ ਦੇਵੀਗੜ੍ਹ-ਪਟਿਆਲਾ ਤੋਂ ਤਕਰੀਬਨ 35 ਕਿੱਲੋਮੀਟਰ ਦੀ ਦੂਰੀ 'ਤੇ ਚੜ੍ਹਦੇ ਪਾਸੇ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਨੇੜੇ ਦੇਵੀਗੜ੍ਹ ਵਿਖੇ ਸਥਿਤ ਹੈ | ਜਦੋਂ ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਦੇ ਮਾਹੌਲ 'ਚ ਸੇਵਾ ਨਿਭਾਅ ਰਹੇ ਨਰਸਿੰਗ ਸਟਾਫ਼ ਦਾ ਸ਼ਲਾਘਾਯੋਗ ਯੋਗਦਾਨ

ਸੰਗਰੂਰ-ਅੱਜ ਤੋਂ ਲਗਪਗ 160 ਵਰੇ੍ਹ ਪਹਿਲਾਂ ਫਲੋਰੈਂਸ ਨਾਈਟਇੰਗੇਲ ਜਿਸ ਨੰੂ ਲੈਂਪ ਵਾਲੀ ਦੇਵੀ ਵੀ ਕਿਹਾ ਜਾਂਦਾ ਹੈ, ਨੇ ਨਰਸਿੰਗ ਪ੍ਰਥਾ ਦੀ ਸ਼ੁਰੂਆਤ ਕੀਤੀ ਸੀ | ਕਰੀਮੀਆ ਜੰਗ ਦੌਰਾਨ 34 ਵਰਿ੍ਹਆਂ ਦੀ ਨਾਈਟਇੰਗੇਲ ਰਾਤ ਨੰੂ ਹੱਥ ਵਿਚ ਲਾਲਟੈਨ ਲੈ ਕੇ ਫੱਟੜ ਮਰੀਜ਼ਾਂ ...

ਪੂਰੀ ਖ਼ਬਰ »

ਬਿਜਲੀ ਦਾ ਖੰਭਾ ਜ਼ਬਰਦਸਤੀ ਰਸਤੇ 'ਚ ਲਗਵਾਉਣ ਦੇ ਕਿਸਾਨ ਨੇ ਜੇ. ਈ.'ਤੇ ਲਗਾਏ ਦੋਸ਼

ਗੁਰਦਾਸਪੁਰ, 11 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਹਰਦੋਛੰਨੀਆਂ ਰੋਡ 'ਤੇ ਪੈਂਦੇ ਪਿੰਡ ਸਰਾਏ ਦੇ ਵਸਨੀਕ ਕਿਸਾਨ ਪ੍ਰਦੁਮਣ ਸਿੰਘ ਪੁੱਤਰ ਕਰਤਾਰ ਸਿੰਘ ਨੇ ਬਿਜਲੀ ਦਾ ਖੰਬਾ ਜ਼ਬਰਦਸਤੀ ਰਸਤੇ ਵਿਚ ਲਗਾਉਣ ਦੇ ਜੇ.ਈ ਉੱਪਰ ਦੋਸ਼ ਲਗਾਏ ਹਨ। ਅਜੀਤ ਉਪ ਦਫ਼ਤਰ ...

ਪੂਰੀ ਖ਼ਬਰ »

ਮੰਡਲ ਕਾਦੀਆਂ ਵਿਚ ਏਟਕ ਕਾਮਿਆਂ ਵਲੋਂ ਝੰਡਾ ਲਹਿਰਾਇਆ

ਕਾਦੀਆਂ, 11 ਮਈ (ਕੁਲਵਿੰਦਰ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਮੰਡਲ ਕਾਦੀਆਂ ਵਲੋਂ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਾਥੀ ਪਿਆਰਾ ਸਿੰਘ ਭਾਮੜੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਝੰਡਾ ਲਹਿਰਾਇਆ ਗਿਆ ਤੇ ਸ਼ਿਕਾਗੋ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਮੁਫ਼ਤ ਸਫਰ ਸਕੀਮ ਤਹਿਤ ਪੰਜਾਬ ਸਰਕਾਰ ਨੂੰ ਸਾਲਾਨਾ ਪਵੇਗਾ ਦੋ ਅਰਬ ਦੇ ਕਰੀਬ ਘਾਟਾ

ਖਾਸਾ, 11 ਮਈ (ਗੁਰਨੇਕ ਸਿੰਘ ਪੰਨੂ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਰੋਡਵੇਜ਼ 'ਚ ਔਰਤਾਂ ਲਈ ਮੁਫ਼ਤ ਸਫਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਦ ਪੰਜਾਬ ਰੋਡਵੇਜ਼ ਦੇ ਕਈ ਉੱਚ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ...

ਪੂਰੀ ਖ਼ਬਰ »

ਐੱਸ.ਸੀ. ਕਮਿਸ਼ਨ ਦੇ ਮੈਂਬਰ ਸਿਆਲਕਾ ਨੇ ਲਿਆ ਨੋਟਿਸ

ਸ਼ਾਹਬਾਜ਼ਪੁਰ, 11 ਮਈ (ਪ੍ਰਦੀਪ ਬੇਗੇਪੁਰ)-ਦਲਿਤਾਂ 'ਤੇ ਅੱਤਿਆਚਾਰ ਨੂੰ ਲੈ ਕੇ ਸੂਬੇ ਅੰਦਰ ਵੱਧ ਰਹੀਆਂ ਘਟਨਾਵਾਂ ਦਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਗੰਭੀਰ ਨੋਟਿਸ ਲਿਆ ਹੈ। ਜਾਰੀ ਪ੍ਰੈਸ ਬਿਆਨ 'ਚ ਡਾ. ਤਰਸੇਮ ਸਿੰਘ ...

ਪੂਰੀ ਖ਼ਬਰ »

ਤਿੰਨ ਦਿਨਾਂ 'ਚ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ 'ਚ ਰਾਤ-ਦਿਨ ਦਾ ਧਰਨਾ ਹੋਵੇਗਾ ਸ਼ੁਰੂ-ਆਗੂ

ਗੁਰਦਾਸਪੁਰ, 11 ਮਈ (ਪੰਕਜ ਸ਼ਰਮਾ)-ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਭੱਠਾ ਮਜ਼ਦੂਰਾਂ ਨੇ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋਣ ਤੋਂ ਬਾਅਦ ਡੀ. ਸੀ. ਦਫ਼ਤਰ ਦੇ ਬਾਹਰ ਏਕਟੂ ਤੇ ਸੀ. ਟੀ. ਯੂ. ਯੂਨੀਅਨ ਪੰਜਾਬ ਦੀ ਅਗਵਾਈ ਹੇਠ ਧਰਨਾ ਦਿੱਤਾ ਤੇ ਘੱਟੋ-ਘੱਟ ਉਜ਼ਰਤਾਂ ਵਿਚ ਵਾਧਾ ...

ਪੂਰੀ ਖ਼ਬਰ »

ਅਕਾਲੀ ਆਗੂ ਢੋਟ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰ ਬਣੇ

ਸ਼ਾਹਕੋਟ, 11 ਮਈ (ਸਚਦੇਵਾ)-ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੋਟ ਪਿੰਡ ਬਾਹਮਣੀਆਂ (ਸ਼ਾਹਕੋਟ) ਵਲੋਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਢੋਟ ਨੂੰ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ...

ਪੂਰੀ ਖ਼ਬਰ »

ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੇ ਮਾਸਕ ਬਣਾਏ

ਆਦਮਪੁਰ, 11 ਮਈ (ਰਮਨ ਦਵੇਸਰ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਆਦਮਪੁਰ ਜ਼ਿਲ੍ਹਾ ਜਲੰਧਰ ਵਲੋਂ ਚਲਾਏ ਜਾ ਰਹੇੇ ਸੈਲਫ ਹੈਲਪ ਗਰੁੱਪ ਰਾਹੀਂ ਲਗਭਗ 7000 ਮਾਸਕ ਬਣਾਏ ਗਏ। ਜਿਸ 'ਚ ਬਲਾਕ ਆਦਮਪੁਰ ਦੇ 10 ਪਿੰਡ ਅਰੁਜਨਵਾਲ, ਦੋਲਤਪੁਰ, ਮਹਿਮਦਪੁਰ, ਲੇਸੜੀਵਾਲ, ਚੂਹੜਵਾਲੀ, ...

ਪੂਰੀ ਖ਼ਬਰ »

ਡਿਜ਼ੀਟਲ ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲ ਨੂੰ ਦੋਸ਼ੀ ਸਾਬਿਤ ਕਰਨ ਲਈ ਲੱਗੇ ਤਿੰਨ ਸਾਲ

ਜਲੰਧਰ, 11 ਮਈ (ਰਣਜੀਤ ਸਿੰਘ ਸੋਢੀ)-ਪੰਜ ਸਾਲ ਪਹਿਲਾਂ ਸਾਲ 2016 'ਚ ਗੁਰਦਾਸਪੁਰ ਜ਼ਿਲ੍ਹੇ ਦੇ ਸਰਕਾਰੀ ਇਨ ਸਰਵਿਸ ਅਧਿਆਪਕ ਟਰੇਨਿੰਗ ਸੈਂਟਰ 'ਚ ਹੋਏ ਸੈਮੀਨਾਰ ਦੌਰਾਨ ਵੱਡੀ ਪੱਧਰ 'ਤੇ ਹੋਏ ਘੁਟਾਲੇ ਦੀ ਕੀੜੀ ਚਾਲ ਚੱਲਦਿਆਂ ਜਾਂਚ ਪੜਤਾਲ ਦੇ ਨਤੀਜੇ ਸਾਹਮਣੇ ਆਉਣ ਲੱਗ ...

ਪੂਰੀ ਖ਼ਬਰ »

ਮੁਸਲਿਮ ਔਰਤ ਨੇ ਨਿਭਾਈਆਂ ਹਿੰਦੂ ਵਿਅਕਤੀ ਦੀਆਂ ਅੰਤਿਮ ਰਸਮਾਂ

ਮੁੰਬਈ, 11 ਮਈ (ਏਜੰਸੀ)-ਮਨੁੱਖਤਾ ਨੂੰ ਧਰਮ ਤੋਂ ਉੱਪਰ ਰੱਖਦੇ ਹੋਏ ਮਹਾਰਾਸ਼ਟਰ ਦੇ ਕੋਹਲਾਪੁਰ ਸ਼ਹਿਰ ਵਿਚ ਇਕ ਮੁਸਲਿਮ ਔਰਤ ਨੇ ਕੋਰੋਨਾ ਕਾਰਨ ਮਰੇ ਇਕ ਹਿੰਦੂ ਵਿਅਕਤੀ ਦੀਆਂ ਅੰਤਿਮ ਰਸਮਾਂ ਉਸ ਸਮੇਂ ਪੂਰੀਆਂ ਕੀਤੀਆਂ, ਜਦੋਂ ਮਿ੍ਤਕ ਦਾ ਕੋਈ ਵੀ ਰਿਸ਼ਤੇਦਾਰ ...

ਪੂਰੀ ਖ਼ਬਰ »

ਕੁਪਵਾੜਾ 'ਚ ਅੱਤਵਾਦੀਆਂ ਦਾ ਸਹਿਯੋਗੀ ਗਿ੍ਫ਼ਤਾਰ

ਸ੍ਰੀਨਗਰ, 11 ਮਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਪੁਲਿਸ ਨੇ ਅੱਤਵਾਦੀਆਂ ਦੇ ਇਕ ਸਹਿਯੋਗੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 9 ਗ੍ਰਨੇਡਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੱਕੀ ਸੂਚਨਾ 'ਤੇ ਪੁਲਿਸ ...

ਪੂਰੀ ਖ਼ਬਰ »

ਕਾਂਗਰਸ ਕੋਰੋਨਾ ਬਾਰੇ ਡਰ ਦਾ ਝੂਠਾ ਮਾਹੌਲ ਪੈਦਾ ਕਰ ਰਹੀ- ਨੱਢਾ

ਨਵੀਂ ਦਿੱਲੀ, 11 ਮਈ (ਏਜੰਸੀ)-ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੇ ਕਾਂਗਰਸ 'ਤੇ ਕੋਰੋਨਾ ਖ਼ਿਲਾਫ਼ ਜਾਰੀ ਦੇਸ਼ ਦੀ ਲੜਾਈ 'ਚ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਦਾ ਝੂਠਾ ਮਾਹੌਲ ਪੈਦਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸੰਕਟ ਦੇ ਇਸ ਦੌਰ 'ਚ ਰਾਹੁਲ ਗਾਂਧੀ ਸਮੇਤ ...

ਪੂਰੀ ਖ਼ਬਰ »

ਭਾਰਤ ਨਾਲ ਕਸ਼ਮੀਰ ਬਾਰੇ ਫੈਸਲੇ ਵਾਪਸ ਲੈਣ ਤੱਕ ਗੱਲਬਾਤ ਨਹੀਂ- ਇਮਰਾਨ ਖ਼ਾਨ

ਇਸਲਾਮਾਬਾਦ, 11 ਮਈ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਉਦੋਂ ਤੱਕ ਗੱਲਬਾਤ ਨਹੀਂ ਕਰੇਗਾ, ਜਦੋਂ ਤੱਕ ਨਵੀਂ ਦਿੱਲੀ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਨਹੀਂ ਲੈ ...

ਪੂਰੀ ਖ਼ਬਰ »

ਬੰਗਾਲ 'ਚ ਤਿ੍ਣਮੂਲ ਆਗੂ ਨੂੰ ਗੋਲੀ ਮਾਰੀ-ਭਾਜਪਾ ਕਾਰਕੁੰਨ ਦੀ ਲਾਸ਼ ਮਿਲੀ

ਕੋਲਕਾਤਾ, 11 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ 'ਚ ਤਿ੍ਣਮੂਲ ਕਾਂਗਰਸ ਦੇ ਆਗੂ ਤੇ ਬਾਂਸਬੇੜੀਆ ਨਗਰਪਾਲਿਕਾ ਦੇ ਸਾਬਕਾ ਮੀਤ ਪ੍ਰਧਾਨ ਆਦਿਤਯ ਨਿਯੋਗੀ ਨੂੰ ਅਣਪਛਾਤਿਆਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਗਈ, ਜਦੋਂ ਉਹ ਬਾਜ਼ਾਰ 'ਚੋਂ ...

ਪੂਰੀ ਖ਼ਬਰ »

ਸਿੰਘ ਸਭਾ ਸਪੋਰਟਸ ਕਲੱਬ ਹਾਂਗਕਾਂਗ ਵਲੋਂ ਮਨੁੱਖਤਾ ਦੀ ਸੇਵਾ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਦੇਸ਼ 'ਚ ਲਗਾਤਾਰ ਫੈਲ ਰਹੀ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜਿੱਥੇ ਸਰਕਾਰਾਂ ਯਤਨ ਕਰ ਰਹੀਆਂ ਹਨ | ਉੱਥੇ ਲੋਕਾਂ ਦੇ ਭਲੇ ਬਾਰੇ ਸੋਚਣ ਵਾਲੀਆਂ ਸੰਸਥਾਵਾਂ ਤੇ ਵਿਦੇਸ਼ਾਂ ਵਿਚ ਬੈਠੇ ਲੋਕ ਵੀ ਫ਼ਿਕਰਮੰਦ ਹਨ | ਸਿੰਘ ਸਭਾ ...

ਪੂਰੀ ਖ਼ਬਰ »

ਸਿੰਧ 'ਚ ਜੁੱਤੀਆਂ ਪਾਲਿਸ਼ ਕਰਨ ਵਾਲੇ ਹਿੰਦੂ ਨੂੰ ਅਗਵਾ ਕਰ ਕੇ ਮੰਗੀ 50 ਲੱਖ ਦੀ ਫਿਰੌਤੀ

ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਡਹਰਕੀ 'ਚ ਜੁੱਤੀਆਂ ਪਾਲਿਸ਼ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਗਰੀਬ ਹਿੰਦੂ ਮੋਹਨ ਲਾਲ ਨੂੰ ਰਾਵੰਤੀ ਖੇਤਰ 'ਚੋਂ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX