ਤਾਜਾ ਖ਼ਬਰਾਂ


ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  20 minutes ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  31 minutes ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  30 minutes ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  51 minutes ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  about 1 hour ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  about 1 hour ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  about 2 hours ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  about 3 hours ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  about 3 hours ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  about 3 hours ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  about 4 hours ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  about 3 hours ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  about 4 hours ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  about 4 hours ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  about 4 hours ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਜ਼ਬਰਨ ਵਸੂਲੀ ਮਾਮਲਾ: ਸਮੀਰ ਵਾਨਖੇੜੇ ਨੂੰ ਗਿ੍ਫ਼ਤਾਰੀ ਤੋਂ ਮਿਲੀ ਅੰਤਰਿਮ ਰਾਹਤ ਅਗਲੇ ਦੋ ਹਫ਼ਤਿਆਂ ਲਈ ਵਧੀ
. . .  about 5 hours ago
ਮਹਾਰਾਸ਼ਟਰ, 8 ਜੂਨ- ਸਮੀਰ ਵਾਨਖੇੜੇ ਵਲੋਂ ਜ਼ਬਰਨ ਵਸੂਲੀ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਮੁੰਬਈ ਐਨ.ਸੀ.ਬੀ. ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਗ੍ਰਿਫ਼ਤਾਰੀ ਤੋਂ ਮਿਲੀ....
ਐਨ.ਆਈ.ਏ. ਨੇ ਖ਼ਾਲਿਸਤਾਨ ਟਾਈਗਰ ਫ਼ੋਰਸ ਦੇ ਦੋ ਕਾਰਕੁੰਨ ਕੀਤੇ ਗਿ੍ਫ਼ਤਾਰ
. . .  about 4 hours ago
ਨਵੀਂ ਦਿੱਲੀ, 8 ਜੂਨ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਖ਼ਾਲਿਸਤਾਨ ਟਾਈਗਰ ਫ਼ੋਰਸ (ਕੇ.ਟੀ.ਐਫ਼.) ਦੇ ਦੋ ਵਿਦੇਸ਼ੀ-ਆਧਾਰਿਤ ਕਾਰਕੁੰਨਾਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਅਤੇ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਹਿਮ ਮੰਗਾਂ ਨੂੰ ਲੈ ਕੇ ਐੱਸ. ਡੀ. ਓ.ਦਫਤਰ ਬਾਹਰ ਧਰਨਾ ਜਾਰੀ
. . .  about 5 hours ago
ਜੰਡਿਆਲਾ ਗੁਰੂ, 8 ਜੂਨ (ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਿਜਲੀ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਬਿਜਲੀ ਵਿਭਾਗ ਦੇ ਐੱਸ. ਡੀ. ਓ. ਦਫਤਰਾਂ ਅੱਗੇ ਇਕ......
ਬਿਜਲੀ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਦੋ ਕਿਸਾਨ ਜਥੇਬੰਦੀਆਂ ਵਲੋਂ 12 ਜਿਲ੍ਹਿਆਂ ਵਿਚ ਅੱਜ ਦਿੱਤੇ ਜਾ ਰਹੇ ਨੇ ਧਰਨੇ
. . .  about 6 hours ago
ਸੰਗਰੂਰ, 8 ਜੂਨ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਦੋ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸੰਬੰਧੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਮਲੇਰਕੋਟਲਾ, ਮੋਗਾ, ਲੁਧਿਆਣਾ,....
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ
. . .  about 5 hours ago
ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ.....
ਡਰੱਗ ਇੰਸਪੈਕਟਰ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਕਿਸਾਨ ਆਗੂ ਸਮੇਤ 8 ਖ਼ਿਲਾਫ਼ ਮਾਮਲਾ ਦਰਜ
. . .  about 6 hours ago
ਹਰੀਕੇ ਪੱਤਣ, 8 ਮਈ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਵਿਖੇ ਕਲੀਨਿਕ ਦੀ ਚੈਕਿੰਗ ਲਈ ਗਏ ਜ਼ਿਲ੍ਹਾ ਤਰਨਤਾਰਨ ਦੇ ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਹਰੀਕੇ ਪੁਲਿਸ ਨੇ ਮੈਡੀਕਲ ਸਟੋਰ ਮਾਲਕ ਜੋ ਕਿ ਕਿਸਾਨ ਜਥੇਬੰਦੀ ਦਾ....
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
. . .  about 6 hours ago
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
. . .  about 7 hours ago
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਭਗਵੰਤ ਮਾਨ ਨੂੰ ਮੋੜਵਾਂ ਜਵਾਬ
. . .  about 7 hours ago
ਚੰਡੀਗੜ੍ਹ, 8 ਜੂਨ- ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਣ ਦੇ ਕੀਤੇ ਦਾਅਵੇ ਦਾ ਮੋੜਵਾਂ ਜਵਾਬ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਮੋਗਾ

ਨਗਰ ਨਿਗਮ ਮੋਗਾ ਦੇ ਮੇਅਰ ਦੀ ਭਲਕੇ ਹੋਣ ਵਾਲੀ ਚੋਣ 'ਤੇ ਸ਼ਹਿਰ ਵਾਸੀਆਂ ਦੀਆਂ ਟਿਕੀਆਂ ਨਜ਼ਰਾਂ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਹ ਮੋਗਾ ਸ਼ਹਿਰ ਵਾਸੀਆਂ ਦੀ ਬਦਕਿਸਮਤੀ ਹੀ ਹੈ ਕਿ ਪਹਿਲਾਂ ਚਾਰ ਸਾਲ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਨੂੰ ਲੈ ਕੇ ਇਕ ਹੀ ਪਾਰਟੀ ਦੇ ਦੋ ਧੜੇ ਸਾਰਾ ਸਮਾਂ ਇਕ ਦੂਸਰੇ ਦੇ ਵਿਰੋਧ ਵਿਚ ਹੀ ਖੜ੍ਹੇ ਰਹੇ ਤੇ ਸ਼ਹਿਰ ...

ਪੂਰੀ ਖ਼ਬਰ »

ਜੋ ਧਿਰ ਚੰਗਾ ਕੰਮ ਕਰੇਗੀ ਉਸੇ ਦਾ ਸਾਥ ਦੇਵੇਗੀ 'ਆਪ'-ਨਵਦੀਪ ਸੰਘਾ

ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਆਪਣੇ 4 ਕੌਂਸਲਰਾਂ ਨਾਲ ਖਾਤਾ ਖੋਲ੍ਹਣ ਵਾਲੀ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ ਨੇ ਸੰਪਰਕ ਕਰਨ 'ਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੋ ਵੀ ਧਿਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਚੰਗਾ ਕੰਮ ...

ਪੂਰੀ ਖ਼ਬਰ »

ਨਵੇਂ ਪੁਰਾਣੇ ਕੌ ਾਸਲਰਾਂ ਦੀ ਸਹਿਮਤੀ ਨਾਲ ਖੜ੍ਹਾ ਕਰਾਂਗੇ ਉਮੀਦਵਾਰ-ਮੱਖਣ ਬਰਾੜ

ਚੋਣਾਂ ਉਪਰੰਤ ਕਰੀਬ ਤਿੰਨ ਮਹੀਨੇ ਬਾਅਦ ਹੋਣ ਜਾ ਰਹੀ ਨਗਰ ਨਿਗਮ ਮੋਗਾ ਦੇ ਮੇਅਰ ਤੇ ਦੂਸਰੇ ਅਹੁਦਿਆਂ ਦੀ ਚੋਣ ਨੂੰ ਲੈ ਕੇ ਮੁੱਖ ਵਿਰੋਧੀ ਧਿਰ ਸ਼੍ਰੋਮਣੀ ਅਕਾਲ ਦਲ ਵੀ ਪੂਰੀ ਤਰ੍ਹਾਂ ਸਫ਼ਬੰਦੀ ਕਰਨ ਵਿਚ ਲੱਗਿਆ ਹੋਇਆ ਹੈ ਅਤੇ ਇਸ ਸਬੰਧੀ ਪਾਰਟੀ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਚੁਣੀ ਗਈ ਟੀਮ ਸ਼ਹਿਰ ਦੇ ਵਿਕਾਸ ਲਈ ਹੋਵੇਗੀ ਵਚਨਬੱਧ-ਵਿਧਾਇਕ ਹਰਜੋਤ ਕਮਲ

13 ਮਈ ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਹਲਕਾ ਵਿਧਾਇਕ ਹਰਜੋਤ ਕਮਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੇਅਰ ਕੋਈ ਵੀ ਬਣੇ ਪਰ ਬਣੇਗਾ ਸਾਡੀ ਪਾਰਟੀ ਦਾ ਹੀ ਪਰ ਉਨ੍ਹਾਂ ਦੀ ਸੋਚ ਹੈ ਕਿ ਪਾਰਟੀ ਹਾਈਕਮਾਂਡ ਵਲੋਂ ਜੋ ਵੀ ਨਗਰ ਨਿਗਮ ਮੋਗਾ ਦੀ ਟੀਮ ਚੁਣੀ ਜਾਵੇਗੀ ਉਹ ...

ਪੂਰੀ ਖ਼ਬਰ »

18 ਤੋਂ 45 ਸਾਲ ਦੇ ਲੋਕਾਂ ਦੇ ਕੋਰੋਨਾ ਵੈਕਸੀਨ ਨਾ ਲੱਗਣ ਕਾਰਨ ਲੋਕ ਹੋ ਰਹੇ ਹਨ ਪ੍ਰੇਸ਼ਾਨ

ਬਾਜਾਖਾਨਾ 11 ਮਈ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ 18 ਤੋਂ 45 ਸਾਲ ਤੱਕ ਲਈ ਕੋਰੋਨਾ ਵੈਕਸੀਨ ਸਰਕਾਰੀ ਹਸਪਤਾਲਾਂ ਵਿਚ ਭੇਜਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪ੍ਰੰਤੂ ਸਰਕਾਰੀ ਹਸਪਤਾਲਾਂ ਵਿਚ ਇਹ ਪੋਰਟਲ ਆਨ-ਲਾਈਨ ਖੋਲਦੇ ਹਨ ਤਾਂ ਇਹ 45 ਸਾਲ ਦੀ ਉਮਰ ਤੋਂ ਉਪਰ ਵਾਲਾ ਹੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਕਿਸ਼ਨਪੁਰਾ ਕਲਾਂ, 11 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਲਾਗਲੇ ਪਿੰਡ ਕੋਕਰੀ ਬੁੱਟਰਾਂ ਨਵਾਂ ਦਾਇਆ ਵਿਖੇ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਮੰਗਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮੌਤ, ਆਏ 123 ਹੋਰ ਨਵੇਂ ਮਾਮਲੇ

ਮੋਗਾ, 11 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 123 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 6644 ਹੋ ਗਈ ਹੈ, ਜਦ ਕਿ 1586 ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਲੜਾਈ ਝਗੜੇ 'ਚ ਪੰਜ ਗੰਭੀਰ ਜ਼ਖ਼ਮੀ

ਮੋਗਾ, 11 ਮਈ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਪਿੰਡ ਦੁੱਨੇਕੇ ਕੋਲ ਠੇਕੇ 'ਤੇ ਪੁਰਾਣੀ ਰੰਜਸ਼ ਨੂੰ ਲੈ ਕੇ ਹੋਏ ਲੜਾਈ ਝਗੜੇ ਵਿਚ ਪੰਜ ਜਾਣਿਆਂ ਦੀ ਹਾਲਤ ਇੰਨੀ ਗੰਭੀਰ ਸੀ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਤੋਂ ਫ਼ਰੀਦਕੋਟ ਰੈਫ਼ਰ ਕਰਨਾ ਪਿਆ | ਜਾਣਕਾਰੀ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਪਿੰਡ ਬਲਖੰਡੀ ਦੀ ਸਰਪੰਚ ਮੁਅੱਤਲ

ਮੋਗਾ, 11 ਮਈ (ਗੁਰਤੇਜ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਬਲਾਕ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਬਲਖੰਡੀ ਦੀ ਮਹਿਲਾ ਸਰਪੰਚ ਮਨਦੀਪ ਕੌਰ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਜਾਣਕਾਰੀ ਮੁਤਾਬਿਕ ਸਰਪੰਚ ਮਨਦੀਪ ਕੌਰ 'ਤੇ ...

ਪੂਰੀ ਖ਼ਬਰ »

ਪ੍ਰਵਾਸੀ ਦਰਸ਼ਨ ਸਿੰਘ ਵਲੋਂ ਕਿਸਾਨੀ ਸੰਘਰਸ਼ ਲਈ 50 ਹਜ਼ਾਰ ਦਾ ਸਹਿਯੋਗ

ਅਜੀਤਵਾਲ, 11 ਮਈ (ਹਰਦੇਵ ਸਿੰਘ ਮਾਨ)-ਕੈਨੇਡਾ ਦੇ ਸ਼ਹਿਰ ਵਿਨੀਪੈਗ ਰਹਿੰਦੇ ਪਿੰਡ ਢੁੱਡੀਕੇ ਦੇ ਦਰਸ਼ਨ ਸਿੰਘ ਪੁੱਤਰ ਸਵ. ਸੰਧੂਰਾ ਸਿੰਘ ਨੇ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਢੁੱਡੀਕੇ ਇਕਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਬਰਾੜ ਵਿਕਾਸ ਪੁਰਸ਼ ਵਜੋਂ ਕੀਤਾ ਜਾਵੇਗਾ ਸਨਮਾਨਿਤ- ਗਿੱਲ, ਸਿੱਧੂ

ਠੱਠੀ ਭਾਈ, 11 ਮਈ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਨਜ਼ਦੀਕੀ ਹਲਕਾ ਬਾਘਾ ਪੁਰਾਣਾ ਦੇ ਨਿਧੜਕ ਆਗੂ ਤੇ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਹਲਕੇ ਦੇ ਪਿੰਡਾਂ ਦੀ ਬਦਲੀ ਜਾ ਰਹੀ ਨੁਹਾਰ ਦੀ ਲੜੀ ...

ਪੂਰੀ ਖ਼ਬਰ »

ਚਰਨਜੀਤ ਸਲੀਣਾ ਦੇ ਗੀਤ 'ਖਾਲਸੇ ਦੇ ਕੌਤਕ' ਦਾ ਪੋਸਟਰ ਲੋਕ ਅਰਪਣ

ਮੋਗਾ, 11 ਮਈ (ਜਸਪਾਲ ਸਿੰਘ ਬੱਬੀ)-ਲੋਕ ਗਾਇਕ, ਭੰਗੜਾ ਕਲਾਕਾਰ ਤੇ ਕੋਚ ਚਰਨਜੀਤ ਸਿੰਘ ਸਲੀਣਾ ਦੇ ਧਾਰਮਿਕ ਗੀਤ ''ਖਾਲਸੇ ਦੇ ਕੌਤਕU ਦਾ ਪੋਸਟਰ ਲੋਕ ਅਰਪਣ ਕੀਤਾ | ਇਸ ਗੀਤ ਵਿਚ ਖ਼ਾਲਸੇ ਦਾ ਆਪਣੇ ਦੇਸ਼ ਅਤੇ ਕੌਮ ਲਈ ਕੁਰਬਾਨ ਹੋਣਾਂ, ਦੁਖੀਆਂ ਦਰਦੀਆਂ ਦੇ ਦਰਦ ਵੰਡਾਉਣਾ ...

ਪੂਰੀ ਖ਼ਬਰ »

ਬੀ.ਕੇ.ਯੂ. ਉਗਰਾਹਾਂ ਵਲੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਲਗਾਇਆ ਧਰਨਾ 223-ਵੇ ਦਿਨ 'ਚ ਦਾਖ਼ਲ

ਬਾਘਾ ਪੁਰਾਣਾ, 11 ਮਈ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਹਕੂਮਤ ਵਲੋਂ ਕੋਰੋਨਾ ਦੀ ਆੜ ਹੇਠ ਕੈਬਨਿਟ ਵਿਚ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਬਿੱਲ, ਬਿਜਲੀ ਐਕਟ 2020 ਅਤੇ ਪਰਾਲੀ ਪ੍ਰਦੂਸ਼ਣ ਆਰਡੀਨੈਂਸ ਜੋ ਜਬਰੀ ਕਿਸਾਨਾਂ ਉੱਪਰ ਥੋਪੇ ਗਏ ਹਨ ਦੇ ਵਿਰੋਧ ਵਿਚ ਟੋਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਲੋਂ ਵਿਧਵਾ ਔਰਤਾਂ ਤੇ ਲੋੜਵੰਦਾਂ ਨੂੰ ਪੈਨਸ਼ਨ ਚੈੱਕ ਵੰਡੇ

ਮੋਗਾ, 11 ਮਈ (ਜਸਪਾਲ ਸਿੰਘ ਬੱਬੀ)-ਡਾ. ਐਸ.ਪੀ. ਸਿੰਘ ਉਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਅੱਗਰਵਾਲ ਵੋਮੈਨ ਸੈਲ ਮੋਗਾ ਦੀ ਜ਼ਿਲ੍ਹਾ ਪ੍ਰਧਾਨ ਭਾਵਨਾ ਬਾਂਸਲ ਨੇ 150 ਦੇ ਕਰੀਬ ਵਿਧਵਾ ਔਰਤਾਂ ਅਤੇ ਲੋੜਵੰਦਾਂ ...

ਪੂਰੀ ਖ਼ਬਰ »

ਪਟਵਾਰੀਆਂ ਦੇ ਹੱਕ 'ਚ ਨੰਬਰਦਾਰ ਯੂਨੀਅਨ ਨੇ ਸਮਰਥਨ ਦੇਣ ਦਾ ਕੀਤਾ ਐਲਾਨ

ਬੱਧਨੀ ਕਲਾਂ, 11 ਮਈ (ਸੰਜੀਵ ਕੋਛੜ)-ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਸਮੂਹਿਕ ਛੁੱਟੀ 'ਤੇ ਜਾ ਕੇ ਸੰਘਰਸ਼ ਕਰ ਰਹੇ ਪਟਵਾਰੀਆਂ ਦੇ ਹੱਕ 'ਚ ਨੰਬਰਦਾਰ ਯੂਨੀਅਨ ਨੇ ਵੀ ਹਾਅ ਦਾ ਨਾਅਰਾ ਮਾਰਦਿਆਂ ਉਨ੍ਹਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਬੱਧਨੀ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨੂੰ ਆਨ ਲਾਈਨ ਕਲਾਸਾਂ ਲਗਾਉਣੀਆਂ ਯਕੀਨੀ ਬਣਾਉਣ ਲਈ ਕਿਹਾ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸੁਸ਼ੀਲ ਨਾਥ ਨੇ ਜ਼ਿਲ੍ਹੇ ਦੇ ਸਮੂਹ ਪਿ੍ੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਨੂੰ ਸਾਰੇ ਸਕੂਲਾਂ ਵਿਚ ਹਰ ਵਿਸ਼ੇ ਦੀ ਆਨ ਲਾਈਨ ਕਲਾਸ ਲਗਾਉਣੀ ਯਕੀਨੀ ਬਣਾਉਣ ਲਈ ਕਿਹਾ ਹੈ | ਸਕੂਲ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਅੱਜ ਤੇ ਭਲਕੇ ਰੋਸ ਵਜੋਂ ਜ਼ਿਲ੍ਹਾ ਪੱਧਰੀ ਸਮੂਹਿਕ ਛੁੱਟੀ ਦਾ ਐਲਾਨ-ਨਿਰਮਲ ਸਿੰਘ ਗਿੱਲ

ਬੱਧਨੀ ਕਲਾਂ, 11 ਮਈ (ਸੰਜੀਵ ਕੋਛੜ)-ਸੂਬੇ ਦੀ ਕੈਪਟਨ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਮਾਤਰ ਪੂਰੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਤਿਆਰ ਕਰਨਾ ਪਿਆ ਹੈ | ...

ਪੂਰੀ ਖ਼ਬਰ »

-ਮਾਮਲਾ ਦੁਕਾਨਾਂ ਖੋਲ੍ਹਣ ਦਾ ਸਮਾਂ ਘੱਟ ਹੋਣ ਦਾ-

ਸਰਕਾਰ ਦੁਕਾਨਦਾਰਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ

ਬਾਘਾ ਪੁਰਾਣਾ, 11 ਮਈ (ਬਲਰਾਜ ਸਿੰਗਲਾ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਸਰਕਾਰ ਵਲੋਂ ਨਵੀਆਂ ਗਾਈਡ ਲਾਈਨਾਂ ਜਾਰੀ ਕੀਤੀਆਂ ਗਈਆਂ ਹਨ | ਜਿਸ ਦੇ ਤਹਿਤ ਦੁਕਾਨਾਂ ਖੁੱਲਣ ਦਾ ਸਮਾਂ 9 ਤੋਂ 2 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ | ਜਿਸ ਨੂੰ ਲੈ ਕੇ ...

ਪੂਰੀ ਖ਼ਬਰ »

ਬੱਸ ਸਟੈਂਡ ਅਤੇ ਹੋਰਨਾਂ ਜਨਤਕ ਥਾਵਾਂ 'ਤੇ ਲੋਕਾਂ ਵਲੋਂ ਸਮਾਜਿਕ ਦੂਰੀਆਂ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ

ਬਾਘਾ ਪੁਰਾਣਾ, 11 ਮਈ (ਬਲਰਾਜ ਸਿੰਗਲਾ)-ਪੂਰੇ ਦੇਸ਼ ਲਈ ਖ਼ਤਰੇ ਦੀ ਘੰਟੀ ਬਣ ਚੁੱਕੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪ੍ਰਸ਼ਾਸਨ ਵਲੋਂ ਹਦਾਇਤਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਅਪੀਲਾਂ ਕੀਤੀਆਂ ਜਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ਼ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ਼ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਸਿਮਰਨਪ੍ਰੀਤ ਕੌਰ ਦਾ ...

ਪੂਰੀ ਖ਼ਬਰ »

ਪੈਰੋਲ ਛੁੱਟੀ ਕੱਟ ਕੇ ਵਾਪਸ ਜੇਲ੍ਹ ਹਾਜ਼ਰ ਨਾ ਹੋਣ ਵਾਲਾ ਕੈਦੀ ਪੁਲਿਸ ਵਲੋਂ ਕਾਬੂ

ਮੋਗਾ, 11 ਮਈ (ਗੁਰਤੇਜ ਸਿੰਘ)-ਸੈਂਟਰਲ ਜੇਲ੍ਹ ਫ਼ਰੀਦਕੋਟ 'ਚ ਉਮਰ ਕੈਦ ਦੀ ਸਜਾ ਕੱਟ ਰਹੇ ਕੈਦੀ ਵਲੋਂ ਪੈਰੋਲ ਛੁੱਟੀ ਕੱਟ ਕੇ ਵਾਪਸ ਜੇਲ੍ਹ ਹਾਜ਼ਰ ਨਾ ਹੋਣ 'ਤੇ ਪੁਲਿਸ ਵਲੋਂ ਉਸ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਮੋਗਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਲਗਾਈਆਂ ਹੋਰ ਪਾਬੰਦੀਆਂ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਸੰਕਰਮਣ 'ਤੇ ਕਾਬੂ ਪਾਉਣ ਲਈ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਮੋਗਾ ਦੇ ਮਿਊਾਸੀਪਲ ਟਾਊਨਜ਼ ਜਿਵੇਂ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਨੇ ਆਨਲਾਈਨ ਮਾਂ ਦਿਵਸ ਮਨਾਇਆ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਲਈ ਗ੍ਰੀਟਿੰਗ ਕਾਰਡ, ਪੋਸਟਰ, ਫ਼ੋਟੋ ਫਰੇਮ ਆਦਿ ਬਣਾਏ ਗਏ ਅਤੇ ...

ਪੂਰੀ ਖ਼ਬਰ »

ਕੋਰੋਨਾ ਸੈਂਪਲਾਂ ਦੀ ਰਿਪੋਰਟ 'ਚ ਹਫ਼ਤਾ ਦੇਰੀ, ਕਈ ਸੈਂਪਲ ਗੁਆਚਣ ਦੇ ਖਦਸ਼ੇ
ਸੀ.ਐਚ.ਸੀ. ਆਲਮਵਾਲਾ ਦੀ ਅਣਗਹਿਲੀ ਆਈ ਸਾਹਮਣੇ

ਮਲੋਟ, 11 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਜਿੱਥੇ ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਦੇਸ਼ ਭਰ 'ਚ ਹਾਹਾਕਾਰ ਮਚੀ ਹੋਈ ਹੈ, ਉੱਥੇ ਹੀ ਸਿਹਤ ਵਿਭਾਗ ਦੀਆਂ ਅਣਗਹਿਲੀਆਂ ਕਾਰਨ ਕੋਰੋਨਾ ਨਮੂਨਿਆਂ ਦੀ ਰਿਪੋਰਟ 'ਚ ਦੇਰੀ ਹੋ ਰਹੀ ਹੈ | ਰਿਪੋਰਟ ਦੀ ਦੇਰੀ ਕਾਰਨ ਕੋਰੋਨਾ ਪੀੜਤ ...

ਪੂਰੀ ਖ਼ਬਰ »

ਸੀ.ਐਚ.ਸੀ. ਆਲਮਵਾਲਾ ਦੀ ਅਣਗਹਿਲੀ ਆਈ ਸਾਹਮਣੇ

ਮਲੋਟ, 11 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਜਿੱਥੇ ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਦੇਸ਼ ਭਰ 'ਚ ਹਾਹਾਕਾਰ ਮਚੀ ਹੋਈ ਹੈ, ਉੱਥੇ ਹੀ ਸਿਹਤ ਵਿਭਾਗ ਦੀਆਂ ਅਣਗਹਿਲੀਆਂ ਕਾਰਨ ਕੋਰੋਨਾ ਨਮੂਨਿਆਂ ਦੀ ਰਿਪੋਰਟ 'ਚ ਦੇਰੀ ਹੋ ਰਹੀ ਹੈ | ਰਿਪੋਰਟ ਦੀ ਦੇਰੀ ਕਾਰਨ ਕੋਰੋਨਾ ਪੀੜਤ ਮਰੀਜ਼ ਇਲਾਜ਼ ਕਰਵਾਉਣ ਤੋਂ ਅਸਮਰਥ ਜਾਪਦੇ ਹਨ | ਭਾਵੇਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਵਿਭਾਗ ਨੇ ਕੋਰੋਨਾ ਦੌਰਾਨ ਅਣਗਹਿਲੀ ਵਰਤਣ ਵਾਲੇ ਸਿਹਤ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੇ ਆਦੇਸ਼ ਦਿੱਤੇ ਹਨ, ਪਰ ਫ਼ਿਰ ਵੀ ਲਗਾਤਾਰ ਲਾਪਰਵਾਹੀਆਂ ਸਾਹਮਣੇ ਆ ਰਹੀਆਂ ਹਨ | ਇਕ ਅਜਿਹੀ ਹੀ ਲਾਪਰਵਾਹੀ ਸੀ.ਐਚ.ਸੀ ਆਲਮਵਾਲਾ ਵਿਖੇ ਦੇਖਣ ਨੂੰ ਮਿਲੀ ਹੈ, ਜੋ ਅਖ਼ਬਾਰਾਂ 'ਚ ਆਪਣੀਆਂ ਪ੍ਰਾਪਤੀਆਂ ਦੱਸਦਾ ਨਹੀਂ ਥੱਕਦਾ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਦੇਖਣ ਨੂੰ ਮਿਲੀ ਹੈ | ਇਥੇ ਹਸਪਤਾਲ 'ਚ ਦਿੱਤੇ ਕਈ ਮਰੀਜ਼ਾਂ ਦੇ ਕੋਰੋਨਾ ਦੇ ਨਮੂਨਿਆਂ ਦੀ ਰਿਪੋਰਟ ਹਫ਼ਤੇ ਭਰ ਤੋਂ ਨਹੀਂ ਆਈ | ਜਾਣਕਾਰੀ ਦਿੰਦਿਆਂ ਆਲਮਵਾਲਾ ਦੇ ਵਸਨੀਕ ਮਨੂੰ ਸੇਖੋਂ ਨੇ ਦੱਸਿਆ ਕਿ 4 ਮਈ ਨੂੰ ਉਨ੍ਹਾਂ ਨੇ ਆਪਣੀ ਪਤਨੀ ਦਾ ਆਰ.ਟੀ/ਪੀ.ਸੀ.ਆਰ ਕੋਰੋਨਾ ਸੈਂਪਲ ਦਿੱਤਾ ਸੀ, ਪਰ ਅੱਜ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੀ ਰਿਪੋਰਟ ਨਹੀਂ ਆਈ | ਮਨਪ੍ਰੀਤ ਸਿੰਘ ਮਨੂੰ ਸੇਖੋਂ ਨੇ ਦੱਸਿਆ ਕਿ ਪਹਿਲਾਂ ਤਾਂ ਕੋਰੋਨਾ ਸੈਂਪਲ ਫ਼ਰੀਦਕੋਟ ਭੇਜੇ ਜਾਣ ਦਾ ਮੈਸੇਜ ਹੀ ਉਨ੍ਹਾਂ ਨੂੰ ਦੋ ਦਿਨ ਲੇਟ ਮਿਲਿਆ ਅਤੇ ਹੁਣ ਜਦ ਵਾਰ-ਵਾਰ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਕੋਰੋਨਾ ਰਿਪੋਰਟ ਬਾਰੇ ਪੁੱਛਿਆ ਜਾਂਦਾ ਹੈ ਤਾਂ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲ ਰਿਹਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਤਿੰਨ ਸਾਲ ਦਾ ਬੇਟਾ ਹੈ, ਜੋ ਕੋਰੋਨਾ ਰਿਪੋਰਟ ਦੀ ਉਡੀਕ 'ਚ ਇਕਾਂਤਵਾਸ ਹੋਈ ਆਪਣੀ ਮਾਂ ਨਾਲੋਂ ਅਲੱਗ ਰਹਿ ਰਿਹਾ ਹੈ | ਮਨੂੰ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਫ਼ਰੀਦਕੋਟ ਮੈਡੀਕਲ ਕਾਲਜ 'ਚ ਵੀ ਆਪਣੀ ਪਤਨੀ ਦੀ ਕੋਰੋਨਾ ਰਿਪੋਰਟ ਬਾਰੇ ਜਾਨਣਾ ਚਾਹਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇੱਥੇ ਤੁਹਾਡਾ ਸੈਂਪਲ ਨਹੀਂ ਪੁੱਜਿਆ, ਜਦਕਿ ਆਲਮਵਾਲਾ ਹਸਪਤਾਲ ਦੇ ਕਰਮਚਾਰੀਆਂ ਅਨੁਸਾਰ ਸੈਂਪਲ ਫ਼ਰੀਦਕੋਟ ਭੇਜ ਦਿੱਤਾ ਗਿਆ ਹੈ | ਮਨੂੰ ਸੇਖੋਂ ਨੇ ਦੋਸ਼ ਲਾਇਆ ਹੈ ਕਿ ਇੰਨ੍ਹਾਂ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਉਨ੍ਹਾਂ ਦੀ ਪਤਨੀ ਦਾ ਕੋਰੋਨਾ ਸੈਂਪਲ ਹੀ ਕਿਤੇ ਗੁਆਚ ਗਿਆ ਹੈ, ਕਿਉਂਕਿ ਆਲਮਵਾਲਾ ਹਸਪਤਾਲ ਦੇ ਕਰਮਚਾਰੀ ਦੁਬਾਰਾ ਕੋਰੋਨਾ ਸੈਂਪਲ ਦੇਣ ਦਾ ਕਹਿ ਰਹੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਨੁਸਾਰ ਕਰੋਨਾ ਦੀ ਮਿਆਦ 14 ਦਿਨ ਹੈ, ਜਦਕਿ ਕੋਰੋਨਾ ਦੀ ਰਿਪੋਰਟ ਆਉਣ 'ਚ ਹੀ 7 ਦਿਨ ਲੰਘ ਗਏ ਹਨ, ਜਿਸ ਕਾਰਨ ਉਹ ਬੇਹੱਦ ਮਾਨਸਿਕ ਪ੍ਰੇਸ਼ਾਨੀ 'ਚ ਹਨ ਕਿ ਉਨ੍ਹਾਂ ਦੀ ਪਤਨੀ ਦਾ ਇਲਾਜ਼ ਸ਼ੁਰੂ ਕਰਨ ਲਈ ਵੀ ਉਹ ਸ਼ਸ਼ੋਪੰਜ ਹਨ | ਇਸ ਤੋਂ ਇਲਾਵਾ ਹਸਪਤਾਲ 'ਚ ਮੌਜੂਦ ਗੁਰਇਕਬਾਲ ਤੇ ਹੋਰ ਮਰੀਜ਼ਾਂ ਨੇ ਵੀ ਹਫ਼ਤੇ ਭਰ ਤੋਂ ਕੋਰੋਨਾ ਰਿਪੋਰਟ ਨਾ ਆਉਣ ਦਾ ਦੋਸ਼ ਲਾਇਆ ਹੈ | ਉਨ੍ਹਾਂ ਨੇ ਸਿਵਲ ਹਸਪਤਾਲ ਆਲਮਵਾਲਾ ਦੇ ਜਿੰਮੇਵਾਰ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹਨ | ਇਸ ਸਬੰਧੀ ਜਦ ਸੀਨੀਅਰ ਮੈਡੀਕਲ ਅਫ਼ਸਰ (ਐਡੀਸ਼ਨਲ ਚਾਰਜ) ਜਗਦੀਪ ਚਾਵਲਾ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ | ਇਸ ਸਬੰਧੀ ਹਸਪਤਾਲ ਦੇ ਕੋਵਿਡ ਇੰਚਾਰਜ਼ ਡਾ.ਅਰਪਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਇਸ ਸਬੰਧੀ ਅਗਿਆਨਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਬਾਰੇ ਪਤਾ ਕਰਕੇ ਦੱਸਣਗੇ |

ਖ਼ਬਰ ਸ਼ੇਅਰ ਕਰੋ

 

ਕੇਂਦਰੀ ਮਾਡਰਨ ਜੇਲ੍ਹ 'ਚੋਂ ਲਾਵਾਰਸ ਹਾਲਤ 'ਚ 9 ਮੋਬਾਈਲ ਬਰਾਮਦ

ਫ਼ਰੀਦਕੋਟ, 11 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਵਲੋਂ 9 ਮੋਬਾਈਲ ਫ਼ੋਨ ਸਮੇਤ ਸਿੰਮ ਦੇ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

8000 ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਕਾਬੂ

ਬਾਜਾਖਾਨਾ/ ਜੈਤੋ, 11 ਮਈ (ਜੀਵਨ ਗਰਗ, ਗੁਰਚਰਨ ਸਿੰਘ ਗਾਬੜੀਆ)-ਡੀ.ਐਸ.ਪੀ ਪਰਮਿੰਦਰ ਸਿੰਘ ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਆਈ.ਏ ਜੈਤੋ ਦੇ ਇੰਚਾਰਜ ਦਲਵੀਰ ਸਿੰਘ, ਐਸ.ਐਚ.ਓ ਬਾਜਾਖਾਨਾ ਇਕਬਾਲ ਹੂਸੈਨ ਸਮੇਤ ਟੀਮ ਐਸ.ਆਈ ਬਲਵਿੰਦਰ ਸਿੰਘ, ਏ.ਐਸ. ਆਈ ਦਰਸ਼ਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਨੂੰ ਕੋਰੋਨਾ ਤੋਂ ਬਚਾਉਣ ਲਈ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਸ਼ਵ ਭਰ ਵਿਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਸੀਨੀਅਰ ਸਿਟੀਜ਼ਨ ਲੋਕਾਂ ਨੂੰ ਬਚਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਏਮਜ਼ ...

ਪੂਰੀ ਖ਼ਬਰ »

ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ

ਕਿਸ਼ਨਪੁਰਾ ਕਲਾਂ, 11 ਮਈ (ਪਰਮਿੰਦਰ ਸਿੰਘ ਗਿੱਲ/ ਅਮੋਲਕ ਸਿੰਘ ਕਲਸੀ)-ਪੰਜਾਬ ਨੂੰ ਵਿਕਾਸ ਪੱਖੋਂ ਲੀਹਾਂ 'ਤੇ ਲਿਆਉਣ ਲਈ ਮੁੜ ਸੱਤਾ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਕਾਬਜ਼ ਹੋਵੇਗੀ, ਜਿਸ ਕਦਰ ਲੋਕਾਂ ਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਉਸ ਤੋਂ ...

ਪੂਰੀ ਖ਼ਬਰ »

ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਹਿਬ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ਕਣਕ ਦੀ ਸੇਵਾ ਭੇਜੀ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਮੋਗਾ ਵਲੋਂ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੀ ਸਖ਼ਤ ਨਿਖੇਧੀ

ਮੋਗਾ, 11 ਮਈ (ਅਸ਼ੋਕ ਬਾਂਸਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ | ਪਰ ਅਜੇ ਤੱਕ ਇਹ ਹੁਕਮ ਲਾਗੂ ਨਹੀਂ ਕੀਤੇ ਗਏ | ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਪਿੰਡ ਦੌਲਤਪੁਰਾ ਨੂੰ ਦਿੱਤੀਆਂ ਫ਼ਤਹਿ ਕਿੱਟਾਂ

ਮੋਗਾ, 11 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸੀਨੀਅਰ ਆਗੂ ਜਗਰੂਪ ਸਿੰਘ ਤਖ਼ਤੂਪੁਰਾ ਦੇ ਸਪੁੱਤਰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਟੈੱਸਟ ਕੈਂਪ ਲਗਾਇਆ

ਨੱਥੂਵਾਲਾ ਗਰਬੀ, 11 ਮਈ (ਸਾਧੂ ਰਾਮ ਲੰਗੇਆਣਾ)-ਕੋਰੋਨਾ ਮਹਾਂਮਾਰੀ ਤੋਂ ਬਚਣ ਵਾਸਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਿੱਥੇ ਲੋਕਾਂ ਦੇ ਮੁਫ਼ਤ ਵੈਕਸੀਨ ਲਗਾਈ ਜਾ ਰਹੀ ਹੈ, ਉੱਥੇ ਇਸ ਦੇ ਬਚਾਅ ਵਾਸਤੇ ਹਰੇਕ ਪਿੰਡ ਵਿਚ ਕੋਰੋਨਾ ਮਹਾਂਮਾਰੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਫ਼ਸਲਾਂ ਦੀ ਸਾਂਭ ਸੰਭਾਲ ਤੋਂ ਵਿਹਲੇ ਹੋ ਚੁੱਕੇ ਕਿਸਾਨ ਦਿੱਲੀ ਅੰਦੋਲਨ 'ਚ ਪੁੱਜਣ-ਬਹਿਰਾਮ ਕੇ

ਕੋਟ ਈਸੇ ਖਾਂ, 11 ਮਈ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਪ੍ਰਤੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹੋ-ਬਾਂਸਲ

ਮੋਗਾ, 11 ਮਈ (ਅਸ਼ੋਕ ਬਾਂਸਲ)-ਵਿਸ਼ਵ ਪੱਧਰ ਤੇ ਫੈਲੀ ਕੋਰੋਨਾ ਨਾਮ ਦੀ ਮਹਾਂਮਾਰੀ ਦੀ ਦੂਸਰੀ ਲਹਿਰ ਨੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਆਪਣੇ ਜਾਲ ਵਿਚ ਜਕੜਿਆ ਹੋਇਆ ਹੈ | ਇਸ ਮਹਾਂਮਾਰੀ ਦਾ ਖ਼ਾਤਮਾ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇ ਕੇ ਹੀ ਕਰ ਸਕਦੇ ਹਾਂ | ...

ਪੂਰੀ ਖ਼ਬਰ »

ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਕੈਂਟਰ ਯੂਨੀਅਨ 'ਚ ਜਾਗਰੂਕਤਾ ਸੈਮੀਨਾਰ

ਮੋਗਾ, 11 ਮਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ. ਪੀ. ਸ੍ਰੀਮਤੀ ਹਰਕਮਲ ਕੌਰ ਐਸ. ਪੀ. ਪੀ. ਬੀ. ਆਈ ਮੋਗਾ ਦੀ ਅਗਵਾਈ ਵਿਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਟਾਟਾ 407 ਕੈਂਟਰ ਯੂਨੀਅਨ ...

ਪੂਰੀ ਖ਼ਬਰ »

ਗਰੀਬ ਅਤੇ ਮੱਧ ਵਰਗ ਦੀ ਆਰਥਿਕਤਾ ਨੂੰ ਸੰਭਾਲਣ ਦੀ ਵੱਡੀ ਜ਼ਰੂਰਤ-ਵੜੈਚ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੇ ਕਾਰਜਕਾਰੀ ਕਮੇਟੀ ਆਗੂ ਭੁਪਿੰਦਰ ਸਿੰਘ ਵੜੈਚ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਦੇਸ਼ ਵਿਚ ਇਸ ਸਮੇਂ ਜੋ ਸਥਿਤੀ ਬਣ ਗਈ ਹੈ, ਉਸ ਵਿਚ ਜੇਕਰ ਸਰਕਾਰਾਂ ਆਮ ਆਦਮੀ ਦਾ ਹੱਥ ...

ਪੂਰੀ ਖ਼ਬਰ »

ਸਹਿਕਾਰੀ ਸਭਾ ਤਖ਼ਤੂਪੁਰਾ ਸਾਹਿਬ ਦੇ ਮਨਦੀਪ ਸਿੰਘ ਦੂਸਰੀ ਵਾਰ ਪ੍ਰਧਾਨ ਬਣੇ

ਨਿਹਾਲ ਸਿੰਘ ਵਾਲਾ, 11 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਦੀ ਤਖਤੂਪੁਰਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਤਖਤੂਪੁਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਸ਼ਾਂਤੀਪੂਰਵਕ ਢੰਗ ਨਾਲ ਸਰਬਸੰਮਤੀ ਨਾਲ ਹੋਈ | ਇਸ ਮੌਕੇ ਸਮੁੱਚੇ ਮੈਂਬਰਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਹੀ ਉਪਚਾਰ ਹੈ-ਡਾ. ਨਵੀਨ ਸੂਦ

ਮੋਗਾ, 11 ਮਈ (ਅਸ਼ੋਕ ਬਾਂਸਲ)-ਕੋਰੋਨਾ ਮਹਾਂਮਾਰੀ ਦਿਨ ਬ ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ ਇਸ ਤੋਂ ਬਚਣ ਦਾ ਇਕੋ ਇਕ ਤਰੀਕਾ ਹੈ ਸਮਾਜਿਕ ਦੂਰੀ ਤੇ ਬਿਨਾ ਬਾਜ਼ਾਰ ਨਾ ਨਿਕਲਿਆ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਾਰਡ ਨੰਬਰ 37 ਤੋਂ ਕੌਂਸਲਰ ਰੀਮਾ ਸੂਦ ...

ਪੂਰੀ ਖ਼ਬਰ »

ਸਵ: ਸ਼ੇਰ ਸਿੰਘ ਖਹਿਰਾ ਢੋਲੇਵਾਲ ਨਮਿਤ ਅੰਤਿਮ ਅਰਦਾਸ, ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 11 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਨੰਬਰਦਾਰ ਦਰਸ਼ਨ ਸਿੰਘ ਖਹਿਰਾ ਦੇ ਬੇਟੇ, ਇਕਬਾਲ ਸਿੰਘ ਖਹਿਰਾ, ਅਰਬੇਲ ਸਿੰਘ ਖਹਿਰਾ ਅਤੇ ਮੇਹਰ ਸਿੰਘ ਖਹਿਰਾ ਦੇ ਸਭ ਤੋਂ ਛੋਟੇ ਭਰਾ ਸ਼ੇਰ ਸਿੰਘ ਖਹਿਰਾ ਜੋ ਕਿ ਪਿਛਲੇ ਦਿਨੀਂ ਬੇਵਕਤੀ ਸਦੀਵੀ ...

ਪੂਰੀ ਖ਼ਬਰ »

ਸਰਪੰਚ ਗੁਰਪ੍ਰਤਾਪ ਸਿੰਘ ਘੱਲ ਕਲਾਂ ਨੂੰ ਸਦਮਾ ਮਾਤਾ ਦਾ ਦਿਹਾਂਤ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਪਿੰਡ ਘੱਲ ਕਲਾਂ ਪੱਤੀ ਮਹਿਰ ਦੇ ਮੌਜੂਦਾ ਸਰਪੰਚ ਗੁਰਪ੍ਰਤਾਪ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਪਤਨੀ ਸਤਿਗੁਰਦਿਆਲ ਸਿੰਘ ਕਾਕਾ ਸਰਪੰਚ ਅਚਾਨਕ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਅਡਾਨੀ ਸੈਲੋਂ ਪਲਾਂਟ ਮੂਹਰੇ ਚੱਲ ਰਿਹਾ ਧਰਨਾ ਸੱਤਵੇਂ ਮਹੀਨੇ 'ਚ ਦਾਖ਼ਲ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਪਾਸ ਕੀਤੇ ਗਏ ਕਾਲੇ ਕਾਨੰੂਨਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਜਿੱਥੇ ਧਰਨੇ ਦਿੱਤੇ ਜਾ ਰਹੇ ਹਨ ਉੱਥੇ ਵੱਖ ਵੱਖ ਸੂਬਿਆਂ ਅਤੇ ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 11 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਵੈਸਾਖ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX