ਤਾਜਾ ਖ਼ਬਰਾਂ


ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  13 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  20 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  52 minutes ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 2 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 2 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 3 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 4 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਲੁਧਿਆਣਾ

ਅਕਾਲੀ ਦਲ ਵਲੋਂ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਮੁੱਖ ਸੇਵਾਦਾਰ ਨਿਯੁਕਤ

ਸਮਰਾਲਾ, 13 ਮਈ (ਗੋਪਾਲ ਸੋਫਤ)- ਅੱਜ ਸਮਰਾਲਾ ਦੀ ਅਕਾਲੀ ਰਾਜਨੀਤੀ ਵਿਚ ਉਸ ਸਮੇਂ ਵੱਡਾ ਧਮਾਕਾ ਹੋਇਆ, ਜਦੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਸਥਾਨਕ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਟੀਕਾਕਰਨ ਸਮੇਂ ਨਿਯਮਾਂ ਦੀਆਂ ਉੱਡ ਰਹੀਆਂ ਧੱਜੀਆਂ

ਟੀਕਾ ਲਗਵਾਉਣ ਵਾਲਿਆਂ ਨੂੰ ਘੰਟਿਆਂਬੱਧੀ ਕਰਨਾ ਪੈ ਰਿਹਾ ਇੰਤਜ਼ਾਰ ਲੁਧਿਆਣਾ, 13 ਮਈ (ਪੁਨੀਤ ਬਾਵਾ)-ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਕੋਰੋਨਾ ਤੋਂ ਬਚਾਅ ਲਈ ਟੀਕੇ ਲਗਵਾਉਣ ਸਮੇਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ | ਅੱਜ ਸਿਵਲ ਹਸਪਤਾਲ ਦਾ ਦੌਰਾ ...

ਪੂਰੀ ਖ਼ਬਰ »

ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਲੜਾਈ 'ਚ ਤਿੰਨ ਜ਼ਖ਼ਮੀ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ 'ਚ ਅੱਜ ਦੇਰ ਰਾਤ ਕਰਫ਼ਿਊ ਦੌਰਾਨ ਨੌਜਵਾਨਾਂ ਦੇ ਦੋ ਗੁੱਟਾਂ ਵਿਚ ਹੋਈ ਲੜਾਈ ਵਿਚ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ ਹਨ, ਜਦਕਿ ਲੜਾਈ ਦੌਰਾਨ ...

ਪੂਰੀ ਖ਼ਬਰ »

ਸਹਾਇਕ ਜ਼ਿਲ੍ਹਾ ਅਟਾਰਨੀ ਬਦਲੇ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 25 ਸਹਾਇਕ ਜ਼ਿਲ੍ਹਾ ਅਟਾਰਨੀ ਦੇ ਤਬਾਦਲੇ ਕਰ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਜਿਨ੍ਹਾਂ ਸਹਾਇਕ ਜ਼ਿਲ੍ਹਾ ਅਟਾਰਨੀ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿਚ ...

ਪੂਰੀ ਖ਼ਬਰ »

ਘਰ 'ਚੋਂ ਤਿੰਨ ਬੱਚੇ ਕੀਤੇ ਬਰਾਮਦ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਪੁਲਿਸ ਵਲੋਂ ਇਕ ਘਰ ਵਿਚ ਛਾਪਾਮਾਰੀ ਕਰਕੇ ਉਥੋਂ ਤਿੰਨ ਨਾਬਾਲਗ ਬੱਚਿਆਂ ਨੂੰ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 35 ਮੌਤਾਂ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਕਾਰਨ 35 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 25 ਵਿਅਕਤੀ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ 3 ਜ਼ਿਲ੍ਹਾ ਫਤਹਿਗੜ੍ਹ ਸਾਹਿਬ, 2 ਬਰਨਾਲਾ, 1 ਜ਼ਿਲ੍ਹਾ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬੱਚਾ ਆਸ਼ਰਮ 'ਚੋਂ ਫ਼ਰਾਰ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਲਤੋਂ ਕਲਾਂ ਸਥਿਤ ਬਾਲਾ ਜੀ ਆਸ਼ਰਮ ਅਤੇ ਨਿਖਿਲ ਵਿਦਿਆਲਿਆ ਵਿਚੋਂ ਇਕ 13 ਸਾਲ ਦੇ ਲੜਕੇ ਦੇ ਸ਼ੱਕੀ ਹਾਲਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਸਰਹਿੰਦ ਫ਼ਤਹਿ ਦਿਵਸ ਮੌਕੇ ਧਾਰਮਿਕ ਸਮਾਗਮ

ਮੁੱਲਾਂਪੁਰ-ਦਾਖਾ, 13 ਮਈ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ 311ਵੇਂ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਸਰਪ੍ਰਸਤ ਸਾਬਕਾ ਮੰਤਰੀ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਦੀ ਸਲਾਹਕਾਰ ਵਜੋਂ ਨਿਯੁਕਤੀ ਬਾਰੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸੇਵਾ ਮੁਕਤ ਸੀਨੀਅਰ ਬਾਕਸਿੰਗ ਕੋਚ ਲਾਭ ਸਿੰਘ ਜਿਨ੍ਹਾਂ ਨੇ ਬੇਅੰਤ ਸਿੰਘ ਦੀ ਸਰਕਾਰ ਸਮੇਂ 1994-95 ਵਿਚ ਡੀ.ਟੀ.ਓ., ਈ.ਟੀ.ਓ. ਆਦਿ ਨੂੰ ਸਿੱਧੇ ਭਰਤੀ ਕੀਤੇ ਜਾਣ ਦੇ ਫ਼ੈਸਲੇ ਨੂੰ ਹਾਈਕੋਰਟ 'ਚੋਂ ਰੱਦ ...

ਪੂਰੀ ਖ਼ਬਰ »

ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਕਰਫਿਊ ਅਤੇ ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਦਰੇਸੀ ਦੀ ਪੁਲਿਸ ਨੇ ਧਰਮਿੰਦਰ ਗੁਪਤਾ ਪੁੱਤਰ ਰਾਮ ਭਵਨ ਖ਼ਿਲਾਫ਼ ਕੇਸ ...

ਪੂਰੀ ਖ਼ਬਰ »

ਹੈਰੋਇਨ ਤੇ ਅਫ਼ੀਮ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਹੈਰੋਇਨ ਅਤੇ ਅਫ਼ੀਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਜਿੰਦਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਰ ਵਿਧਾਨ ਸਭਾ ਹਲਕੇ 'ਚ ਲੋੜਵੰਦ ਪਾਜ਼ੀਟਿਵ ਮਰੀਜ਼ਾਂ ਤੱਕ ਲੰਗਰ ਪਹੁੰਚਾਉਣ ਦਾ ਫ਼ੈਸਲਾ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਲੋੜਵੰਦ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੱਕ ਲੰਗਰ ਪਹੁੰਚਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜਿਸ ਦੇ ਤਹਿਤ ਹੁਣ ਤੱਕ 40 ਵਿਧਾਨ ਸਭਾ ਹਲਕਿਆਂ ਵਿਚ ਲੋੜਵੰਦਾਂ ਤੱਕ ਲੰਗਰ ਤੇ ਹੋਰ ਸਹਾਇਤਾ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਦੇ ਅਕਾਲੀ ਦਲ ਨਾਲ ਸਬੰਧਿਤ ਵਿਧਾਇਕ, ਹਲਕਾ ਇੰਚਾਰਜ, ਅਕਾਲੀ ਜੱਥੇ ਦੇ ਪ੍ਰਧਾਨ ਤੇ ਹੋਰ ਆਹੁਦੇਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਹੜੇ ਮਰੀਜ਼ਾਂ ਦੇ ਘਰ ਵਿਚ ਖਾਣਾ ਬਣਾਉਣ ਵਾਲਾ ਕੋਈ ਨਹੀਂ ਹੈ ਜਾਂ ਜਿਸ ਵਿਅਕਤੀ ਕੋਲ ਦੋ ਵਕਤ ਦੀ ਰੋਟੀ ਖਾਣ ਲਈ ਪੈਸੇ ਨਹੀਂ ਹਨ | ਉਨ੍ਹਾਂ ਤੱਕ ਸਵੇਰ, ਦੁਪਹਿਰ ਤੇ ਸ਼ਾਮ ਤਿੰਨ ਸਮੇਂ ਲੰਗਰ ਪਹੁੰਚਾਇਆ ਜਾਵੇ | ਉਨ੍ਹਾਂ ਨੇ ਸਾਰੇ ਆਹੁਦੇਦਾਰਾਂ ਤੇ ਵਰਕਰਾਂ ਨੂੰ ਇਹ ਵੀ ਆਖਿਆ ਹੈ ਕਿ ਜਿਹੜੇ ਮਰੀਜ਼ ਨੂੰ ਆਕਸੀਜਨ, ਆਈ.ਸੀ.ਯੂ. ਬੈਡ ਜਾਂ ਹੋਰ ਕਿਸੇ ਸਹੂਲਤ ਦੀ ਜ਼ਰੂਰਤ ਹੋਵੇ, ਤਾਂ ਉਸ ਵਿਚ ਵੀ ਮਰੀਜ਼ਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ | ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਹੀ ਸੇਵਾ ਵਾਲਾ ਰਿਹਾ ਹੈ, ਇਸ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ 40 ਵਿਧਾਨ ਸਭਾ ਹਲਕਿਆਂ ਵਿਚ ਲੰਗਰ ਸੇਵਾ ਸ਼ੁਰੂ ਹੋ ਗਈ ਹੈ | ਜਦਕਿ ਬਾਕੀ ਹਲਕਿਆਂ ਵਿਚ ਛੇਤੀ ਲੰਗਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਨਿਯਮਾਂ ਵਿਰੁੱਧ ਪ੍ਰਵਾਸੀਆਂ ਨੂੰ ਪਿੰਡਾਂ 'ਚ ਪਹੁੰਚਾਉਣ ਵਾਲੇ ਬੱਸ ਚਾਲਕਾਂ ਖ਼ਿਲਾਫ਼ ਕਾਰਵਾਈ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)- ਕਰਫਿਊ ਦੌਰਾਨ ਸਥਾਨਕ ਬੱਸ ਸਟੈਂਡ 'ਤੇ ਅੱਜ ਸ਼ਾਮ ਸਥਿਤੀ ਉਸ ਵਕਤ ਤਣਾਅ ਪੂਰਨ ਹੋ ਗਈ, ਜਦੋਂ ਆਜ਼ਾਦ ਟੈਕਸੀ ਯੂਨੀਅਨ ਦੇ ਮੈਂਬਰਾਂ ਵਲੋਂ ਇਕ ਪ੍ਰਾਈਵੇਟ ਬੱਸ ਕੰਪਨੀ ਦੇ ਦਫ਼ਤਰ ਵਿਚ ਛਾਪਾਮਾਰੀ ਕਰਕੇ ਉੱਥੇ ਬੰਦ ਕੀਤੇ ਗਏ ...

ਪੂਰੀ ਖ਼ਬਰ »

ਗੋਡਿਆਂ ਤੇ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨ ਤੋਂ ਬਚੋ-ਡਾ: ਸ਼ਾਰਦਾ

ਜਲੰਧਰ, 13 ਮਈ (ਅ.ਬ.)-ਡਾ. ਸ਼ਾਰਦਾ ਨੇ ਦੱਸਿਆ ਕਿ ਉਮਰ ਵਧਣ ਨਾਲ ਗੋਡਿਆਂ ਅਤੇ ਰੀੜ੍ਹ ਦੀ ਹੱਡੀ ਦੀ ਸਮੱਸਿਆ ਹੋ ਸਕਦੀ ਹੈ, ਜਿਸ ਦਾ ਇਲਾਜ ਸਮੇਂ ਸਿਰ ਨਾ ਕੀਤਾ ਜਾਵੇ ਤਾਂ ਇਹ ਤਕਲੀਫ ਦਿਨੋ-ਦਿਨ ਵਧ ਕੇ ਮਰੀਜ਼ ਨੂੰ ਬਹੁਤ ਪ੍ਰੇਸ਼ਾਨ ਕਰ ਸਕਦੀ ਹੈ | ਮਰੀਜ਼ ਨੂੰ ਚੱਲਣ 'ਚ ...

ਪੂਰੀ ਖ਼ਬਰ »

ਫੜ੍ਹੀ ਵਾਲਿਆਂ ਵਲੋਂ ਮੰਡੀ ਦਾ ਗੇਟ ਬੰਦ ਕਰ ਦੇਣ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 13 ਮਈ (ਅਮਰੀਕ ਸਿੰਘ ਬੱਤਰਾ)- ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਨਵੀਂ ਸਬਜ਼ੀ ਮੰਡੀ ਵਿਚ ਉਲੰਘਣਾ ਹੋਣ ਤੋਂ ਰੋਕਣ ਲਈ ਮਾਰਕੀਟ ਕਮੇਟੀ ਪ੍ਰਸ਼ਾਸਨ ਵਲੋਂ ਪ੍ਰਚੂਨ ਸਬਜ਼ੀ/ਫਲ ਵੇਚਣ ਲਈ ਲੱਗਦੀਆਂ ...

ਪੂਰੀ ਖ਼ਬਰ »

ਗੁ: ਆਲਮਗੀਰ ਵਿਖੇ ਡਾਕਟਰਾਂ ਦਾ ਸਨਮਾਨ

ਆਲਮਗੀਰ, 13 ਮਈ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਆਲਮਗੀਰ ਸਾਹਿਬ ਵਿਖੇ ਚਲਾਏ ਜਾ ਰਹੇ ਆਕਸੀਜਨ ਦੇ ਲੰਗਰਾਂ ਦੀ ਸਹੂਲਤ ਪ੍ਰਾਪਤ ਕਰ ...

ਪੂਰੀ ਖ਼ਬਰ »

ਤਹਿਬਜ਼ਾਰੀ ਸ਼ਾਖਾ ਨੇ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 13 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸੜਕਾਂ ਗ੍ਰੀਨ ਬੈਲਟਾਂ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਵੀਰਵਾਰ ਨੂੰ ਚਾਰਾਂ ਜੋਨਾਂ ਦੀਆਂ ਤਹਿਬਜ਼ਾਰੀ ਸ਼ਾਖਾ ਦੀਆਂ ਟੀਮਾਂ ਵਲੋਂ ਸੁਪਰਡੈਂਟ ਅਸ਼ੋਕ ਗਰਗ ਦੀ ...

ਪੂਰੀ ਖ਼ਬਰ »

28 ਇਲਾਕਿਆਂ ਨੂੰ ਮਾਈਕਰੋ ਕੰਟੋਨਮੈਂਟ ਜ਼ੋਨ ਬਣਾਇਆ

ਲੁਧਿਆਣਾ, 13 ਮਈ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੰਟੋਨਮੈਂਟ ਤੇ ਮਾਈਕਰੋਕੰਟੋਨਮੈਂਟ ਜ਼ੋਨ ਘੋਸ਼ਿਤ ਕਰਨ ਲਈ ਬਣਾਈ ਗਈ ਕਮੇਟੀ ਦੀ ਸਿਫ਼ਾਰਿਸ਼ 'ਤੇ 28 ਇਲਾਕਿਆਂ ਨੂੰ ਮਾਈਕਰੋ ਕੰਟੋਨਮੈਂਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX