ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸੰਪਾਦਕੀ

ਟੀਕਾਕਰਨ ਸਬੰਧੀ ਅਨਿਸਚਿਤਤਾ

ਮਹਾਂਮਾਰੀ ਦੌਰਾਨ ਡਾਕਟਰੀ ਸਹੂਲਤਾਂ ਦੀ ਸਾਹਮਣੇ ਆਈ ਘਾਟ ਬਾਰੇ ਸਮੇਂ-ਸਮੇਂ ਸਖ਼ਤ ਆਵਾਜ਼ਾਂ ਉੱਠਦੀਆਂ ਰਹੀਆਂ ਹਨ। ਸਮੇਂ ਸਿਰ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ਨਾ ਮਿਲਣ ਕਾਰਨ ਉਨ੍ਹਾਂ ਦੀ ਹਾਲਤ ਬਦ ਤੋਂ ਬਦਤਰ ਬਣੀ ਰਹੀ ਹੈ। ਦੇਸ਼ ਭਰ ਵਿਚ ਥਾਂ-ਪੁਰ-ਥਾਂ ...

ਪੂਰੀ ਖ਼ਬਰ »

ਕਿਸ ਕਰਵਟ ਬੈਠੇਗੀ ਕਾਂਗਰਸ ਦੀ ਅੰਦਰੂਨੀ ਲੜਾਈ ?

ਨਹੀਂ ਨਹੀਂ ਹੈ ਨਹੀਂ ਕਾਬਿਲ-ਏ-ਯਕੀਂ ਕੋਈ,
ਖ਼ੁਦਾ ਕੇ ਬੰਦੇ ਬਹੁਤ ਆਜ਼ਮਾਏ ਹੈਂ ਮੈਨੇ॥
ਜਨਾਬ ਹਰਬੰਸ ਲਾਲ ਜਮਾਲ ਦਾ ਇਹ ਸ਼ਿਅਰ ਇਸ ਵੇਲੇ ਪੰਜਾਬ ਕਾਂਗਰਸ ਦੇ ਬਹੁਤੇ ਬਾਗ਼ੀ ਸਮਝੇ ਜਾਂਦੇ ਵਿਧਾਇਕਾਂ ਤੇ ਮੰਤਰੀਆਂ 'ਤੇ ਢੁਕਦਾ ਹੈ। ਭਾਵੇਂ ਇਸ ਵਿਚ ਸ਼ੱਕ ਨਹੀਂ ਕਿ ਕੁਝ ਕਾਂਗਰਸੀ ਵਿਧਾਇਕ ਬਾ-ਵਕਾਰ, ਬਾ-ਹੌਸਲਾ ਅਤੇ ਹਰ ਅਜ਼ਮਾਇਸ਼ ਵਿਚ ਪੂਰੇ ਉਤਰਨ ਦੇ ਸਮਰੱਥ ਵੀ ਹਨ। ਪਰ ਉਨ੍ਹਾਂ ਦੀ ਗਿਣਤੀ 'ਆਟੇ ਵਿਚ ਲੂਣ ਦੇ ਬਰਾਬਰ' ਵੀ ਨਹੀਂ ਹੋਣੀ। ਨਹੀਂ ਤਾਂ ਲੋਕਾਂ ਨੇ ਜਿਨ੍ਹਾਂ ਕਾਰਨਾਂ ਤੇ ਹਾਲਾਤ ਕਾਰਨ ਅਕਾਲੀ ਦਲ ਦੀ ਸਰਕਾਰ ਨੂੰ ਉਖਾੜ ਸੁੱਟਿਆ ਸੀ, ਉਹੀ ਹਾਲਤ, ਉਹੀ ਮਾਫੀਆ, ਉਹੀ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣਾ, ਉਹੀ ਜਾਂ ਉਸ ਤੋਂ ਵੀ ਭੈੜੀ ਨਸ਼ੇ ਦੀ ਵਿੱਕਰੀ ਦੀ ਹਾਲਤ ਅਤੇ ਅਕਾਲੀ ਸਰਕਾਰ ਤੋਂ ਵੀ ਜ਼ਿਆਦਾ ਪ੍ਰਸ਼ਾਸਕੀ ਨਾ ਅਹਿਲੀਅਤ ਅਤੇ ਭ੍ਰਿਸ਼ਟਾਚਾਰ ਦੀ ਹਾਲਤ ਨਜ਼ਰ ਨਾ ਆਉਂਦੀ। ਚਾਹੇ ਇਸ ਨੂੰ ਕੋਈ ਅਤਿਕਥਨੀ ਹੀ ਕਹੇ ਪਰ ਪੰਜਾਬ ਕਾਂਗਰਸ ਦੇ ਇਕ ਸਾਬਕ ਪ੍ਰਧਾਨ ਨੇ ਕਿਹਾ ਕਿ 80 ਫ਼ੀਸਦੀ ਤੋਂ ਵਧੇਰੇ ਕਾਂਗਰਸੀ ਵਿਧਾਇਕ ਕਿਸੇ ਨਾ ਕਿਸੇ ਅਜਿਹੇ ਕੰਮ ਵਿਚ ਸਿੱਧੇ ਜਾਂ ਅਸਿੱਧੇ ਰੂਪ ਵਿਚ ਹਿੱਸੇਦਾਰ ਹਨ ਜਾਂ ਉਸ ਦੀ ਸਰਪ੍ਰਸਤੀ ਕਰਦੇ ਹਨ ਜਿਸ ਕਾਰਨ ਉਨ੍ਹਾਂ ਦੀ ਮਜਾਲ ਨਹੀਂ ਕਿ ਉਹ ਕੈਪਟਨ ਸਰਕਾਰ ਦੀ ਘੁਰਕੀ ਨੂੰ ਜ਼ਿਆਦਾ ਲੰਮ ਸਮਾਂ ਸਹਿ ਸਕਣ। ਇਸ ਲਈ ਇਹ ਸਮਝਿਆ ਜਾਂਦਾ ਹੈ ਕਿ ਕੈਪਟਨ ਆਪਣੇ ਖਿਲਾਫ਼ ਉੱਠੀਆਂ ਬਹੁਤੀਆਂ ਆਵਾਜ਼ਾਂ 'ਦਬਾਅ' ਲੈਣ ਜਾਂ ਦੂਸਰੇ ਲਫ਼ਜ਼ਾਂ ਵਿਚ 'ਮਨਾਅ' ਲੈਣ ਵਿਚ ਸਫਲ ਹੋ ਹੀ ਜਾਣਗੇ।
ਉਂਜ ਇਸ ਵੇਲੇ ਕੈਪਟਨ ਵਲੋਂ ਨਾਰਾਜ਼ ਵਿਧਾਇਕਾਂ ਤੇ ਮੰਤਰੀਆਂ ਨੂੰ ਮਨਾਉਣ ਲਈ ਭਰਤਇੰਦਰ ਸਿੰਘ ਚਾਹਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਵਿੰਦਰ ਸਿੰਘ ਸੁਖ ਸਰਕਾਰੀਆ ਮੁੱਖ ਰੋਲ ਨਿਭਾਅ ਰਹੇ ਦੱਸੇ ਜਾਂਦੇ ਹਨ। ਇਕ ਹੈਰਾਨੀ ਦੀ ਗੱਲ ਜ਼ਰੂਰ ਹੈ ਕਿ ਇਕ ਪਾਸੇ ਰਵਨੀਤ ਸਿੰਘ ਬਿੱਟੂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਤਿੱਖੇ ਹਮਲੇ ਕਰ ਰਹੇ ਹਨ, ਦੂਜੇ ਪਾਸੇ ਵਿਧਾਇਕ ਗੁਰਕੀਰਤ ਸਿੰਘ ਕੈਪਟਨ ਮੰਤਰੀ ਮੰਡਲ ਵਿਚ ਸ਼ਾਮਿਲ ਹੋਣ ਦੀ ਆਸ ਲਾਈ ਬੈਠੇ ਹਨ। ਇਥੇ ਵਰਨਣਯੋਗ ਹੈ ਕਿ ਗੁਰਕੀਰਤ ਨਾਲ ਅੱਧੀ ਦਰਜਨ ਦੇ ਕਰੀਬ ਵਿਧਾਇਕਾਂ ਦਾ ਇਕ ਮਿੰਨੀ ਗਰੁੱਪ ਕੈਪਟਨ ਦੇ ਸਿਪਾਹਸਲਾਰਾਂ ਦੇ ਸੰਪਰਕ ਵਿਚ ਦੱਸਿਆ ਜਾ ਰਿਹਾ ਹੈ। ਇਕ ਨੋਟ ਕਰਨ ਵਾਲੀ ਗੱਲ ਇਹ ਹੈ ਕਿ ਕੈਪਟਨ ਦੇ ਵਿਰੋਧੀ ਇਕੱਠੇ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੇ ਛੇਤੀਂ ਇਕੱਠੇ ਹੋਣ ਦੀ ਸੰਭਾਵਨਾ ਹੈ।
ਨਵਜੋਤ ਸਿੰਘ ਸਿੱਧੂ ਨਾਲ 3-4 ਵਿਧਾਇਕ ਹਨ ਪਰ ਉਹ ਤਾਂ 'ਏਕਲਾ ਚਲੋ ਰੇ' ਦੀ ਨੀਤੀ 'ਤੇ ਹੀ ਚੱਲ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨਾਲ ਕਰੀਬ ਇਕ ਦਰਜਨ ਵਿਧਾਇਕ ਦੱਸੇ ਜਾਂਦੇ ਹਨ। ਜੇਕਰ ਉਹ ਅੜੇ ਰਹੇ ਤਾਂ ਇਸ ਗੱਲ ਦੀ ਸੰਭਾਵਨਾ ਹੈ ਕਿ ਉਹ ਵਿਰੋਧੀਆਂ ਵਿਚ ਇਕ ਪ੍ਰਵਾਨਿਤ ਨੇਤਾ ਵਜੋਂ ਉੱਭਰ ਸਕਣ। ਉਨ੍ਹਾਂ ਦਾ ਸਿੱਧੂ ਨਾਲ ਸਮਝੌਤਾ ਹੋਣਾ ਵੀ ਬਹੁਤਾ ਔਖਾ ਨਹੀਂ, ਜਦੋਂ ਕਿ ਰਵਨੀਤ ਬਿੱਟੂ ਆਪਣੇ-ਆਪ ਨੂੰ ਅਗਲੇ ਮੁੱਖ ਮੰਤਰੀ ਵਜੋਂ ਦੇਖ ਹੀ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਪਿਛਲੇ ਸਾਢੇ 4 ਸਾਲ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦੇ ਆ ਰਹੇ ਹਨ। ਸ਼ਮਸ਼ੇਰ ਸਿੰਘ ਦੂਲੋ ਵੀ ਕੈਪਟਨ ਖਿਲਾਫ਼ ਖੁੱਲ੍ਹ ਕੇ ਬੋਲਦੇ ਹਨ ਪਰ ਉਹ ਕੈਪਟਨ ਵਿਰੋਧੀਆਂ ਦੇ ਵੀ ਖਿਲਾਫ਼ ਹਨ। ਇਸ ਤਰ੍ਹਾਂ ਸਾਰੀ ਸਥਿਤੀ ਕੈਪਟਨ ਦੇ ਹੱਕ ਵਿਚ ਜਾਂਦੀ ਹੈ ਕਿਉਂਕਿ ਬਹੁਤੇ ਕਾਂਗਰਸੀ ਵਿਧਾਇਕ ਕਿਸੇ ਨਾ ਕਿਸੇ ਕਾਰਨ ਮੁੱਖ ਮੰਤਰੀ ਤੋਂ ਦਬਦੇ ਦੱਸੇ ਜਾਂਦੇ ਹਨ ਤੇ ਕੈਪਟਨ ਵਿਰੋਧੀਆਂ ਦੀ ਆਪਸੀ ਧੜੇਬੰਦੀ ਵੀ ਕੋਈ ਘੱਟ ਤਿੱਖੀ ਨਹੀਂ।
ਜੋ ਆਸਤੀਨ ਚੜ੍ਹਾਏਂ ਭੀ
ਮੁਸਕਰਾਏਂ ਭੀ,
ਵੋ ਲੋਗ ਮੇਰੇ ਬਰਸੋਂ ਕੇ
ਆਜ਼ਮਾਏ ਹੂਏ ਹੈਂ॥
-'ਕਾਸਮੀ'
ਬੇਅਦਬੀ ਕਾਂਡ ਦਾ ਮਸਲਾ
ਅਸਲ ਵਿਚ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਵਿਧਾਇਕ ਦਲ ਅਤੇ ਮੰਤਰੀਆਂ ਵਿਚ ਉੱਠੀ ਹਲਚਲ ਪਿੱਛੇ ਵਿਧਾਇਕਾਂ ਦਾ ਇਹ ਡਰ ਹੀ ਹੈ ਕਿ ਵਿਧਾਨ ਸਭਾ ਚੋਣਾਂ ਕਿਵੇਂ ਜਿੱਤਣਗੇ? ਕਿਉਂਕਿ 2017 ਵਿਚ ਉਹ ਮੁੱਖ ਰੂਪ ਵਿਚ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਨਾਂਅ 'ਤੇ ਹੀ ਜਿੱਤੇ ਸਨ ਪਰ ਅਦਾਲਤ ਵਲੋਂ ਕੁੰਵਰ ਵਿਜੇ ਪ੍ਰਤਾਪ ਵਾਲੀ ਸਿੱਟ ਬਾਰੇ ਜੋ ਫ਼ੈਸਲਾ ਕੀਤਾ ਗਿਆ ਹੈ, ਉਸ ਨਾਲ ਕੈਪਟਨ ਸਰਕਾਰ ਕਟਹਿਰੇ ਵਿਚ ਖੜ੍ਹੀ ਹੋ ਗਈ ਹੈ। ਹੁਣ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨਾਰਾਜ਼ ਵਿਧਾਇਕਾਂ ਤੇ ਮੰਤਰੀਆਂ ਨੂੰ ਮਨਾਉਣ ਲਈ ਡਿਨਰ ਡਿਪਲੋਮੇਸੀ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨ ਰਹੇ ਹਨ ਤੇ ਉਨ੍ਹਾਂ ਨੂੰ ਇਹ ਯਕੀਨ-ਦਹਾਨੀ ਵੀ ਕਰਵਾਈ ਜਾ ਰਹੀ ਹੈ ਕਿ ਨਵੀਂ ਸਿੱਟ ਰਾਹੀਂ ਸਿਰਫ 3 ਮਹੀਨੇ ਵਿਚ ਹੀ ਇਸ ਮਾਮਲੇ ਨੂੰ ਸਿਰੇ ਲਾ ਦਿੱਤਾ ਜਾਵੇਗਾ। ਪਤਾ ਲੱਗਾ ਹੈ ਕਿ ਨਵੀਂ ਸਿੱਟ ਦੇ ਅਧਿਕਾਰੀਆਂ ਨੂੰ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਇਕੱਤਰ ਕੀਤੇ ਸਬੂਤਾਂ ਨੂੰ ਅਣਗੌਲਿਆਂ ਨਾ ਕਰਨ ਲਈ ਕਿਹਾ ਗਿਆ ਹੈ। ਸਮਝਿਆ ਜਾਂਦਾ ਹੈ ਕਿ ਕੈਪਟਨ ਚੋਣਾਂ ਤੋਂ ਐਨ ਪਹਿਲਾਂ ਇਕ ਮਾਸਟਰ ਸਟਰੋਕ ਮਾਰ ਕੇ ਇਕ ਪਾਸੇ ਇਹ ਪ੍ਰਭਾਵ ਤੋੜਨ ਦੀ ਕੋਸ਼ਿਸ਼ ਕਰਨਗੇ ਕਿ ਉਨ੍ਹਾਂ ਦੀ ਅਕਾਲੀ ਦਲ ਨਾਲ ਕੋਈ ਮਿਲੀਭੁਗਤ ਹੈ ਤੇ ਦੂਜੇ ਪਾਸੇ ਇਹ ਪ੍ਰਭਾਵ ਵੀ ਦੇਣਗੇ ਕਿ ਉਨ੍ਹਾਂ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਪੂਰੀ ਤਰ੍ਹਾਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਕਾਬੂ ਕੀਤਾ ਹੈ, ਕਿਸੇ ਨਾਲ ਕੋਈ ਧੱਕੇਸ਼ਾਹੀ ਨਹੀਂ ਕੀਤੀ। ਪਰ ਇਨ੍ਹਾਂ ਚਰਚਿਆਂ ਵਿਚੋਂ ਅਸਲ ਵਿਚ ਕੀ ਨਿਕਲਦਾ ਹੈ ਇਹ ਤਾਂ ਸਮਾਂ ਹੀ ਦੱਸੇਗਾ।
ਪੰਜਾਬ ਕਾਂਗਰਸ ਪ੍ਰਧਾਨ ਕੌਣ?
ਹਾਲਾਂ ਕਿ ਕੈਪਟਨ ਵਿਰੋਧੀਆਂ ਦੀ ਕੋਸ਼ਿਸ਼ ਤਾਂ ਇਹੀ ਹੈ ਕਿ ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਹਾਈ ਕਮਾਨ ਨੂੰ ਇਹ ਜਤਾ ਦੇਣ ਕਿ ਹੁਣ ਕੈਪਟਨ ਦੀ ਅਗਵਾਈ ਵਿਚ 2022 ਦੀਆਂ ਚੋਣਾਂ ਜਿੱਤਣੀਆਂ ਸੰਭਵ ਨਹੀਂ। ਇਸ ਲਈ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕਿਸੇ ਹੋਰ ਦੀ ਅਗਵਾਈ ਹੇਠ ਲੜੀਆਂ ਜਾਣ ਤਾਂ ਜੋ ਸਥਾਪਤੀ ਵਿਰੋਧੀ ਰੁਝਾਨ ਅਤੇ ਕੈਪਟਨ ਸਰਕਾਰ ਵਲੋਂ ਵਾਅਦੇ ਪੂਰੇ ਨਾ ਕੀਤੇ ਜਾਣ ਦੇ ਇਲਜ਼ਾਮਾਂ ਤੋਂ ਬਚਿਆ ਜਾ ਸਕੇ। ਪਰ ਅਸਲੀਅਤ ਇਹ ਹੈ ਕਿ ਜਦੋਂ ਤੱਕ ਸੋਨੀਆ ਗਾਂਧੀ ਕਾਂਗਰਸ ਪ੍ਰਧਾਨ ਹਨ, ਉਦੋਂ ਤੱਕ ਕੈਪਟਨ ਦੀ ਗੱਦੀ ਨੂੰ ਕੋਈ ਖ਼ਤਰਾ ਹੋਣ ਦੇ ਆਸਾਰ ਨਾਂਹ ਦੇ ਬਰਾਬਰ ਹੀ ਹਨ। ਹਾਲਾਂਕਿ ਰਾਹੁਲ ਗਾਂਧੀ ਦੇ ਖ਼ਾਸ ਸਮਝੇ ਜਾਂਦੇ ਕ੍ਰਿਸ਼ਨਾ ਅਲਾਵਰੂ ਵਲੋਂ ਦੋ ਦਿਨ ਪੰਜਾਬ ਵਿਚ ਰਹਿ ਕੇ ਰਾਹੁਲ ਨੂੰ ਪੰਜਾਬ ਬਾਰੇ ਦਿੱਤੀ ਇਕ ਰਿਪੋਰਟ ਵੀ ਚਰਚਾ ਵਿਚ ਹੈ। ਇਸ ਦਰਮਿਆਨ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਜਾਣ ਦੀ ਚਰਚਾ ਵੀ ਗਰਮ ਹੈ। ਪਤਾ ਲੱਗਾ ਹੈ ਕਿ ਕੈਪਟਨ ਭਾਵੇਂ ਸੁਨੀਲ ਜਾਖੜ ਦੇ ਖਿਲਾਫ਼ ਨਹੀਂ ਹਨ ਪਰ ਉਨ੍ਹਾਂ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਰੋਕਣ ਲਈ ਇਕ ਵਾਰ ਫਿਰ ਸੋਨੀਆ ਗਾਂਧੀ ਨਾਲ ਸੰਪਰਕ ਕਰਕੇ ਸਾਬਕ ਮੰਤਰੀ ਲਾਲ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਬਾਰੇ ਕਿਹਾ ਜਾ ਰਿਹਾ ਹੈ। ਇਥੇ ਵਰਨਣਯੋਗ ਹੈ ਕਿ ਲਾਲ ਸਿੰਘ ਜਿਥੇ ਸੋਨੀਆ ਦੇ ਨੇੜੇ ਹਨ, ਉਥੇ ਉਹ ਪ੍ਰਿਅੰਕਾ ਅਤੇ ਰਾਹੁਲ ਦੇ ਵੀ ਵਿਸ਼ਵਾਸਪਾਤਰਾਂ ਵਿਚ ਸ਼ਾਮਿਲ ਦੱਸੇ ਜਾਂਦੇ ਹਨ। ਜਦੋਂ ਕਿ ਮੁੱਖ ਮੰਤਰੀ ਦੀ ਕੁਰਸੀ ਦਾ ਟੀਚਾ ਲੈ ਕੇ ਚੱਲਣ ਵਾਲੇ ਪ੍ਰਤਾਪ ਸਿੰਘ ਬਾਜਵਾ ਅਤੇ ਰਵਨੀਤ ਸਿੰਘ ਬਿੱਟੂ ਬਾਰੇ ਵੀ ਚਰਚਾ ਹੈ ਕਿ ਉਹ ਮੁੱਖ ਮੰਤਰੀ ਬਣਨ ਦੇ ਸਫ਼ਰ ਵਿਚ ਇਕ ਪੜਾਅ ਵਜੋਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਦਾਅਵੇਦਾਰ ਹੋ ਸਕਦੇ ਹਨ। ਇਸ ਦਰਮਿਆਨ ਪਤਾ ਲੱਗਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਜਾਂ ਉਪ ਮੁੱਖ ਮੰਤਰੀ ਅਤੇ ਨਾਲ ਹੀ ਗ੍ਰਹਿ ਮੰਤਰਾਲੇ ਤੋਂ ਘੱਟ ਕਿਸੇ ਅਹੁਦੇ ਲਈ ਸਹਿਮਤ ਨਹੀਂ ਹਨ। ਪਰ ਭਾਵੇਂ ਕੈਪਟਨ ਅਮਰਿੰਦਰ ਸਿੰਘ ਖੇਮਾ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਉਹ ਥੱਕ ਹਾਰ ਕੇ ਕਾਂਗਰਸ ਛੱਡ ਜਾਣ। ਪਰ ਸਾਡੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਬਾਰੇ ਭਾਵੇਂ 'ਭਾਜਪਾ' ਅਤੇ 'ਆਪ' ਨਾਲ ਗੱਲਬਾਤ ਚਲਦੀ ਹੋਣ ਦੀਆਂ ਕਿੰਨੀਆਂ ਵੀ ਖ਼ਬਰਾਂ ਫੈਲ ਰਹੀਆਂ ਹਨ, ਉਹ ਅਜੇ ਕਾਂਗਰਸ ਛੱਡਣ ਦੇ ਰੌਂਅ ਵਿਚ ਨਹੀਂ ਹਨ। ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਕਿਹਾ ਹੈ ਕਿ ਉਹ ਇਨ੍ਹਾਂ ਦੋਵਾਂ ਅਹੁਦਿਆਂ ਤੋਂ ਘੱਟ ਕੁਝ ਵੀ ਪ੍ਰਵਾਨ ਨਹੀਂ ਕਰਨਗੇ ਪਰ ਕਾਂਗਰਸ ਨਹੀਂ ਛੱਡਣਗੇ। ਸਗੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਕਾਂਗਰਸ ਦਾ ਪ੍ਰਚਾਰ ਕਰਨਗੇ। ਅਜਿਹੀ ਹਾਲਤ ਵਿਚ ਸਮਝਿਆ ਜਾ ਸਕਦਾ ਹੈ ਕਿ ਸਿੱਧੂ 2022 ਦੀਆਂ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਣਨ ਦੀ ਆਸ ਤੇ ਭਰੋਸੇ ਅਧੀਨ ਹੀ ਕਾਂਗਰਸ ਵਿਚ ਰਹਿ ਸਕਦੇ ਹਨ। ਸੋ, ਸੰਭਵ ਹੈ ਕਿ ਕਾਂਗਰਸ 2022 ਦੀਆਂ ਚੋਣਾਂ ਵਿਚ ਕਿਸੇ ਨੂੰ ਵੀ ਪੰਜਾਬ ਦਾ ਸੰਭਾਵਿਤ ਮੁੱਖ ਮੰਤਰੀ ਨਾ ਐਲਾਨੇ ਅਤੇ ਇਹ ਫ਼ੈਸਲਾ ਲਵੇ ਕਿ ਨਵੇਂ ਮੁੱਖ ਮੰਤਰੀ ਦਾ ਫ਼ੈਸਲਾ ਚੋਣਾਂ ਜਿੱਤਣ ਉਪਰੰਤ ਵਿਧਾਇਕਾਂ ਦੀ ਸਲਾਹ ਨਾਲ ਹੀ ਕੀਤਾ ਜਾਵੇਗਾ। ਇਨ੍ਹਾਂ ਹਾਲਤਾਂ ਵਿਚ ਆਉਣ ਵਾਲੇ ਕੁਝ ਹਫ਼ਤਿਆਂ ਵਿਚ ਕਾਂਗਰਸ ਦੀ ਅੰਦਰੂਨੀ ਸਥਿਤੀ 'ਤੇ ਨਜ਼ਰ ਰੱਖਣੀ ਬੜੀ ਦਿਲਚਸਪੀ ਵਾਲੀ ਗੱਲ ਹੋਵੇਗੀ ਕਿ ਕੈਪਟਨ ਹਾਈ ਕਮਾਨ ਤੋਂ ਦੱਬਦੇ ਹਨ ਜਾਂ ਸਿੱਧੂ ਨੂੰ ਬਾਹਰ ਦਾ ਰਸਤਾ ਦਿਖਾਉਣ ਵਿਚ ਸਫਲ ਹੁੰਦੇ ਹਨ।


-1044, ਗੁਰੂ ਨਾਨਕ ਸਟਰੀਟ, ਸਮਰਾਲਾ ਰੋਡ, ਖੰਨਾ
ਫੋਨ : 92168-60000
E. mail : hslall@ymail.com

 

ਖ਼ਬਰ ਸ਼ੇਅਰ ਕਰੋ

 

'ਈਦ-ਉਲ-ਫ਼ਿਤਰ 'ਤੇ ਵਿਸ਼ੇਸ਼

ਭਾਈਚਾਰਕ ਸਾਂਝ ਦਾ ਤਿਉਹਾਰ ਹੈ ਈਦ-ਉਲ-ਫ਼ਿਤਰ

ਸਾਡਾ ਦੇਸ਼ ਭਾਰਤ ਦੁਨੀਆ ਦਾ ਸਭ ਤੋਂ ਵਧ ਰਾਜਨੀਤਕ, ਧਾਰਮਿਕ ਅਤੇ ਸੱਭਿਆਚਾਰਕ ਵਿਭਿੰਨਤਾਵਾਂ ਵਾਲਾ ਦੇਸ਼ ਹੈ। ਸਾਡੇ ਦੇਸ਼ ਵਿਚ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕ ਆਪਸ ਵਿਚ ਬਹੁਤ ਪਿਆਰ ਨਾਲ ਮਿਲ-ਜੁਲ ਕੇ ਰਹਿੰਦੇ ਹਨ ਅਤੇ ਇਕ-ਦੂਜੇ ਦੇ ਤਿਉਹਾਰਾਂ ਵਿਚ ...

ਪੂਰੀ ਖ਼ਬਰ »

ਅੱਜ ਲਈ ਵਿਸ਼ੇਸ਼

ਦਲੇਰੀ ਤੇ ਦ੍ਰਿੜ੍ਹਤਾ ਨਾਲ ਸਿੰਘਾਂ ਨੇ ਫ਼ਤਹਿ ਕੀਤੀ ਸਰਹੰਦ

ਸਰਹੰਦ ਦੀ ਧਰਤੀ 'ਤੇ ਦਸੰਬਰ 1704 ਈਸਵੀ, ਪੋਹ ਸੰਮਤ 1761 ਬਿਕ੍ਰਮੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਤ ਅਤੇ ਨੌਂ ਸਾਲ ਦੇ ਦੋ ਛੋਟੇ ਸਾਹਿਬਜ਼ਾਦੇ ਜਿਊਂਦੇ ਕੰਧ ਵਿਚ ਚਿਣੇ ਗਏ ਅਤੇ ਫਿਰ ਕੋਹ-ਕੋਹ ਕੇ ਸ਼ਹੀਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਸਿੱਖਾਂ ਨੂੰ ਸਰਹੰਦ ਇਕ ...

ਪੂਰੀ ਖ਼ਬਰ »

ਡਾ. ਰਸ਼ਪਾਲ ਮਲਹੋਤਰਾ ਨੂੰ ਯਾਦ ਕਰਦਿਆਂ

ਜਿਊਣ ਕਬੂਲ ਉਨ੍ਹਾਂ ਦਾ ਬਾਹੂ। ਕਬਰ ਜਿਨ੍ਹਾਂ ਦੀ ਜੀਵੈ ਹੂ। ਸੁਲਤਾਨ ਬਾਹੂ ਦਾ ਉਪਰੋਕਤ ਕਥਨ ਮਰਹੂਮ ਡਾ. ਰਸ਼ਪਾਲ ਮਲਹੋਤਰਾ ਉੱਪਰ ਹੂ-ਬਹੂ ਢੁਕਦਾ ਹੈ। ਭਾਵੇਂ ਡਾ. ਰਸ਼ਪਾਲ ਨਾਲ ਮੇਰੀ ਜਾਣ-ਪਛਾਣ ਤਕਰੀਬਨ 30 ਕੁ ਸਾਲ ਪਹਿਲਾਂ ਦੀ ਹੈ ਪਰ ਅਗਸਤ 2011 'ਚ ਕਰਿੱਡ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX