ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸੰਪਾਦਕੀ

ਟੀਕਾਕਰਨ ਸਬੰਧੀ ਅਨਿਸਚਿਤਤਾ

ਮਹਾਂਮਾਰੀ ਦੌਰਾਨ ਡਾਕਟਰੀ ਸਹੂਲਤਾਂ ਦੀ ਸਾਹਮਣੇ ਆਈ ਘਾਟ ਬਾਰੇ ਸਮੇਂ-ਸਮੇਂ ਸਖ਼ਤ ਆਵਾਜ਼ਾਂ ਉੱਠਦੀਆਂ ਰਹੀਆਂ ਹਨ। ਸਮੇਂ ਸਿਰ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ਨਾ ਮਿਲਣ ਕਾਰਨ ਉਨ੍ਹਾਂ ਦੀ ਹਾਲਤ ਬਦ ਤੋਂ ਬਦਤਰ ਬਣੀ ਰਹੀ ਹੈ। ਦੇਸ਼ ਭਰ ਵਿਚ ਥਾਂ-ਪੁਰ-ਥਾਂ ...

ਪੂਰੀ ਖ਼ਬਰ »

ਕਿਸ ਕਰਵਟ ਬੈਠੇਗੀ ਕਾਂਗਰਸ ਦੀ ਅੰਦਰੂਨੀ ਲੜਾਈ ?

ਨਹੀਂ ਨਹੀਂ ਹੈ ਨਹੀਂ ਕਾਬਿਲ-ਏ-ਯਕੀਂ ਕੋਈ, ਖ਼ੁਦਾ ਕੇ ਬੰਦੇ ਬਹੁਤ ਆਜ਼ਮਾਏ ਹੈਂ ਮੈਨੇ॥ ਜਨਾਬ ਹਰਬੰਸ ਲਾਲ ਜਮਾਲ ਦਾ ਇਹ ਸ਼ਿਅਰ ਇਸ ਵੇਲੇ ਪੰਜਾਬ ਕਾਂਗਰਸ ਦੇ ਬਹੁਤੇ ਬਾਗ਼ੀ ਸਮਝੇ ਜਾਂਦੇ ਵਿਧਾਇਕਾਂ ਤੇ ਮੰਤਰੀਆਂ 'ਤੇ ਢੁਕਦਾ ਹੈ। ਭਾਵੇਂ ਇਸ ਵਿਚ ਸ਼ੱਕ ਨਹੀਂ ਕਿ ਕੁਝ ...

ਪੂਰੀ ਖ਼ਬਰ »

'ਈਦ-ਉਲ-ਫ਼ਿਤਰ 'ਤੇ ਵਿਸ਼ੇਸ਼

ਭਾਈਚਾਰਕ ਸਾਂਝ ਦਾ ਤਿਉਹਾਰ ਹੈ ਈਦ-ਉਲ-ਫ਼ਿਤਰ

ਸਾਡਾ ਦੇਸ਼ ਭਾਰਤ ਦੁਨੀਆ ਦਾ ਸਭ ਤੋਂ ਵਧ ਰਾਜਨੀਤਕ, ਧਾਰਮਿਕ ਅਤੇ ਸੱਭਿਆਚਾਰਕ ਵਿਭਿੰਨਤਾਵਾਂ ਵਾਲਾ ਦੇਸ਼ ਹੈ। ਸਾਡੇ ਦੇਸ਼ ਵਿਚ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕ ਆਪਸ ਵਿਚ ਬਹੁਤ ਪਿਆਰ ਨਾਲ ਮਿਲ-ਜੁਲ ਕੇ ਰਹਿੰਦੇ ਹਨ ਅਤੇ ਇਕ-ਦੂਜੇ ਦੇ ਤਿਉਹਾਰਾਂ ਵਿਚ ਸ਼ਾਮਿਲ ਹੁੰਦੇ ਹਨ। ਈਦ-ਉਲ-ਫ਼ਿਤਰ ਵੀ ਆਪਸੀ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਇਕ ਮਹੱਤਵਪੂਰਨ ਦਿਹਾੜਾ ਹੈ। ਜਿਹੜਾ ਅਨੇਕਾਂ ਹੀ ਖ਼ੁਸ਼ੀਆਂ ਦੇ ਤੋਹਫ਼ੇ ਲਿਆਉਂਦਾ ਹੈ। ਈਦ-ਉਲ-ਫ਼ਿਤਰ ਦਾ ਦਿਹਾੜਾ ਅਸਲ ਵਿਚ ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਵਿਚ ਕੀਤੀ ਗਈ ਬੰਦਗ਼ੀ (ਭਗਤੀ) ਦੇ ਬਦਲੇ ਵਿਚ ਮਿਲਣ ਵਾਲੇ ਇਨਾਮ ਦਾ ਸ਼ੁਕਰੀਆ ਅਦਾ ਕਰਨ ਲਈ ਮਨਾਇਆ ਜਾਂਦਾ ਹੈ। ਰਮਜ਼ਾਨ-ਉਲ-ਮੁਬਾਰਕ ਦੇ ਮਹੀਨੇ ਵਿਚ ਇਕ ਈਮਾਨ ਵਾਲਾ ਸਵੇਰੇ (ਸਰਘੀ) ਤੋਂ ਸ਼ਾਮ ਅਫ਼ਤਾਰੀ (ਰੋਜ਼ਾ ਖੁੱਲ੍ਹਣ) ਤੱਕ ਅੱਲਾਹ ਪਾਕ ਦੀ ਰਜ਼ਾ ਵਾਲੀ ਜ਼ਿੰਦਗੀ ਬੜੀ ਜ਼ਿੰਮੇਵਾਰੀ ਨਾਲ ਬਿਤਾਉਂਦਾ ਹੈ। ਉਹ ਸਾਰਾ ਦਿਨ ਸਾਰੀਆਂ ਸੁੱਖ-ਸਹੂਲਤਾਂ ਹੋਣ ਦੇ ਬਾਵਜੂਦ ਤਮੰਨਾਵਾਂ ਤੋਂ ਮੁੱਖ ਮੋੜ ਲੈਂਦਾ ਹੈ ਤੇ ਇਕ ਸੱਚੇ ਅੱਲਾਹ ਦੀ ਬੰਦਗ਼ੀ (ਭਗਤੀ) ਵਿਚ ਲੀਨ ਹੋ ਜਾਂਦਾ ਹੈ। ਹਰ ਵਕਤ ਇਕ ਸੱਚੇ ਰੱਬ ਨੂੰ ਯਾਦ ਕਰਦਾ ਹੋਇਆ ਜ਼ਿੰਦਗੀ ਗੁਜ਼ਾਰਦਾ ਹੈ ਤੇ ਉਸੇ ਰੱਬ ਦੀ ਖ਼ੁਸ਼ਨੂਦੀ (ਰਜ਼ਾ) ਪ੍ਰਾਪਤ ਕਰਨ ਲਈ ਤਤਪਰ ਰਹਿੰਦਾ ਹੈ।
'ਈਦ-ਉਲ-ਫ਼ਿਤਰ' ਦਾ ਤਿਉਹਾਰ ਲੋਕਾਂ ਨਾਲ ਆਪਸੀ ਭਾਈਚਾਰਾ, ਪਿਆਰ, ਮੁਹੱਬਤ ਅਤੇ ਇਕ ਦੂਜੇ ਨਾਲ ਹਮਦਰਦੀ ਕਰਨ ਦੀ ਸਾਨੂੰ ਸਿੱਖਿਆ ਦਿੰਦਾ ਹੈ। ਇਸੇ ਕਰਕੇ ਇਹ ਹੁਕਮ ਦਿੱਤਾ ਗਿਆ ਹੈ ਕਿ ਈਦ-ਉਲ-ਫ਼ਿਤਰ ਦੀ ਨਮਾਜ਼ ਪੜ੍ਹਨ ਤੋਂ ਪਹਿਲਾਂ ਹੀ ਆਪਣੇ ਘਰ ਦੇ ਸਾਰੇ ਮੈਂਬਰਾਂ ਵਲੋਂ ਸਦਕਾ-ਏ-ਫ਼ਿਤਰ ਅਦਾ ਕੀਤਾ ਜਾਵੇ। ਮੈਂਬਰ ਚਾਹੇ ਛੋਟਾ ਜਾਂ ਵੱਡਾ ਹੋਵੇ ਤਾਂ ਜੋ ਗ਼ਰੀਬ, ਮਸਕੀਨ, ਯਤੀਮ ਮਜ਼ਲੂਮ ਅਤੇ ਵਿਧਵਾਵਾਂ ਵੀ ਆਪਣੀਆਂ ਲੋੜੀਂਦੀਆਂ ਜ਼ਰੂਰਤਾਂ ਪੂਰੀਆਂ ਕਰਕੇ ਸਾਡੇ ਨਾਲ ਈਦ ਦੀਆਂ ਖ਼ੁਸ਼ੀਆਂ ਸਾਂਝੀਆਂ ਕਰ ਸਕਣ। ਕਿਉਂਕਿ ਅਸਲ ਖ਼ੁਸ਼ੀ ਬੇਸਹਾਰਾ ਲੋਕਾਂ ਨੂੰ ਨਾਲ ਲੈ ਕੇ ਈਦ ਦਾ ਦਿਹਾੜਾ ਮਨਾਉਣ ਦਾ ਨਾਂਅ ਹੈ। ਜਿਸ ਨਾਲ ਆਪਸੀ ਪਿਆਰ, ਮੁਹੱਬਤ, ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ, ਆਪਸੀ ਸਾਂਝਾਂ, ਮੇਲ-ਜੋਲ ਤੇ ਜਜ਼ਬਾਤ ਉਤਪੰਨ ਹੁੰਦੇ ਹਨ। ਇਕ ਵਾਰੀ ਪੈਗ਼ੰਬਰ 'ਹਜ਼ਰਤ ਮੁਹੰਮਦ ਸੱਲ. ਸਾਹਿਬ' ਮਦੀਨੇ ਦੀਆਂ ਗਲੀਆਂ 'ਚੋਂ ਦੀ ਨਮਾਜ਼ ਪੜ੍ਹਨ ਜਾ ਰਹੇ ਸਨ। ਆਪ ਨੇ ਦੇਖਿਆ ਕਿ ਕੁਝ ਬੱਚੇ ਗਲੀ ਵਿਚ ਖੇਡ ਰਹੇ ਸਨ ਪਰ ਇਕ ਬੱਚਾ ਮਾਯੂਸ ਹਾਲਤ ਵਿਚ ਕੋਲ ਖੜ੍ਹਾ ਰੋ ਰਿਹਾ ਸੀ। ਜਿਸ ਦੀਆਂ ਮਾਸੂਮ ਅੱਖਾਂ 'ਚੋਂ ਅੱਥਰੂ ਵਗ ਰਹੇ ਸਨ। ਇਹ (ਮੰਜ਼ਰ) ਦ੍ਰਿਸ਼ ਦੇਖ ਕੇ ਪੈਗ਼ੰਬਰ ਹਜ਼ਰਤ ਮੁਹੰਮਦ ਸੱਲ. ਸਾਹਿਬ ਬੇਚੈਨ ਹੋ ਗਏ ਅਤੇ ਬੱਚੇ ਤੋਂ ਮਾਯੂਸੀ ਦਾ ਕਾਰਨ ਪੁੱਛਿਆ, 'ਬੱਚੇ ਨੇ ਬਹੁਤ ਹੀ ਅਹਿਤਰਾਮ (ਅਦਬ) ਨਾਲ ਜਵਾਬ ਦਿੱਤਾ ਕਿ 'ਐ ਅੱਲਾਹ ਦੇ ਨਬੀ! ਮੈਂ ਯਤੀਮ ਹਾਂ, ਮੇਰੇ ਕੋਲ ਘਰ ਨਹੀਂ, ਦਰ ਨਹੀਂ, ਦੌਲਤ ਨਹੀਂ, ਮੇਰਾ ਕੋਈ ਗ਼ਮਖ਼ਾਰ ਨਹੀਂ, ਮੈਂ ਈਦ ਦੀਆਂ ਖ਼ੁਸ਼ੀਆਂ ਕਿਵੇਂ ਮਨਾਵਾਂ? ਪੂਰੀ ਮਨੁੱਖਤਾ ਲਈ ਰਹਿਮਤ ਬਣ ਕੇ ਆਏ ਪੈਗ਼ੰਬਰ ਹਜ਼ਰਤ ਮੁਹੰਮਦ ਸੱਲ. ਸਾਹਿਬ ਦਾ ਦਿਲ ਪਸੀਜ ਗਿਆ ਅਤੇ ਆਪ ਬੇਚੈਨ ਹੋ ਗਏ। ਬੱਚੇ ਦਾ ਹੱਥ ਫੜ ਕੇ ਘਰ ਲੈ ਆਏ ਅਤੇ ਹਜ਼ਰਤ ਆਇਸ਼ਾ (ਰਜੀ.) ਨੂੰ ਫ਼ਰਮਾਇਆ ਕਿ 'ਇਸ ਨੂੰ ਨਹਿਲਾਓ, ਵਧੀਆ ਕੱਪੜੇ ਪਹਿਨਾਓ, ਖ਼ੁਸ਼ਬੂ ਲਗਾਓ। ਫ਼ਿਰ ਇਰਸ਼ਾਦ ਫ਼ਰਮਾਇਆ ਕਿ 'ਐ ਪਿਆਰੇ ਬੱਚੇ; ਖ਼ੁਸ਼ ਹੋ ਜਾ! ਅੱਜ ਤੋਂ ਬਾਅਦ ਮੁਹੰਮਦ ਤੇਰਾ ਬਾਪ, ਆਇਸ਼ਾ ਤੇਰੀ ਮਾਂ, ਫ਼ਾਤਿਮਾ ਤੇਰੀ ਭੈਣ ਅਤੇ ਹਸਨ-ਹੁਸੈਨ ਤੇਰੇ ਭਰਾ ਹਨ। ਇਹ ਸੁਣ ਕੇ ਬੱਚਾ ਬਾਗ਼ੋ-ਬਾਗ਼ ਹੋ ਗਿਆ ਅਤੇ ਖ਼ੁਸ਼ੀ ਨਾਲ ਝੂਮਣ ਲੱਗਾ।
ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਪੈਗ਼ੰਬਰ ਹਜ਼ਰਤ ਮੁਹੰਮਦ ਸੱਲ. ਸਾਹਿਬ ਯਤੀਮਾਂ, ਗ਼ਰੀਬਾਂ, ਅਨਾਥਾਂ ਮਜ਼ਲੂਮਾਂ, ਵਿਧਵਾਵਾਂ ਅਤੇ ਬੇਸਹਾਰਿਆਂ ਦੇ ਸਹਾਰਾ ਸਨ ਅਤੇ ਇਨ੍ਹਾਂ ਪ੍ਰਤੀ ਆਪ ਦੇ ਦਿਲ ਵਿਚ ਬੇਅੰਤ ਪਿਆਰ ਅਤੇ ਹਮਦਰਦੀ ਸੀ। ਇਸ ਦਿਹਾੜੇ ਨੂੰ ਸੰਸਾਰ ਵਿਚ ਈਦ ਦਾ ਦਿਨ ਤੇ ਆਸਮਾਨੀ ਸੰਸਾਰ ਵਿਚ ਇਨਾਮ ਦਾ ਦਿਨ ਕਿਹਾ ਜਾਂਦਾ ਹੈ। ਹਦੀਸ ਸ਼ਰੀਫ਼ ਵਿਚ ਆਉਂਦਾ ਹੈ ਕਿ ਈਦ ਦੀ ਸਵੇਰ ਨੂੰ ਅੱਲਾਹ ਪਾਕ ਆਪਣੇ ਮਾਸੂਮ ਫ਼ਰਿਸ਼ਤਿਆਂ ਨੂੰ ਸਾਰੀਆਂ ਆਬਾਦੀਆਂ ਵਿਚ ਭੇਜ ਦਿੰਦਾ ਹੈ ਜੋ ਕਿ ਸਾਰੀਆਂ ਗਲੀਆਂ ਅਤੇ ਰਸਤਿਆਂ ਦੇ ਸਿਰਿਆਂ 'ਤੇ ਖੜ੍ਹੇ ਹੋ ਕੇ ਕਹਿੰਦੇ ਹਨ 'ਐ ਹਜ਼ਰਤ ਮੁਹੰਮਦ ਸੱਲ. ਸਾਹਿਬ ਦੀ ਉੱਮਤ! ਉਸ ਮਿਹਰਬਾਨ ਅੱਲਾਹ ਦੇ ਵੱਲ ਚਲੋ ਜੋ ਬੇਅੰਤ ਅਤਾ ਕਰਨ ਵਾਲਾ ਅਤੇ ਬੜਾ ਮੁਆਫ਼ ਕਰਨ ਵਾਲਾ ਹੈ।' ਫਿਰ ਜਦੋਂ ਲੋਕ ਈਦਗਾਹ ਵੱਲ ਨੂੰ ਚਲਦੇ ਹਨ ਤਾਂ ਅੱਲਾਹ ਪਾਕ ਫ਼ਰਿਸ਼ਤਿਆਂ ਨੂੰ ਕਹਿੰਦੇ ਹਨ ਕਿ 'ਐ ਮੇਰੇ ਫ਼ਰਿਸ਼ਤਿਓ! ਤੁਸੀਂ ਗਵਾਹ ਰਹੋ ਕਿ ਮੈਂ ਇਨ੍ਹਾਂ ਨੂੰ ਰਮਜ਼ਾਨ ਸ਼ਰੀਫ਼ ਦੇ ਰੋਜ਼ੇ ਤੇ ਤਰਾਵੀਹ ਦੇ ਬਦਲੇ ਵਿਚ ਆਪਣੀ ਖ਼ੁਸ਼ੀ ਅਤੇ ਦੋਜ਼ਖ (ਨਰਕ) ਤੋਂ ਖ਼ੁਲਾਸੀ ਦਾ ਪਰਵਾਨਾ ਅਤਾ ਕਰਦਾ ਹਾਂ। ਈਦ ਵਾਲੇ ਦਿਨ ਮੁਸਲਮਾਨ ਸਵੇਰੇ ਦਾਤਣ ਕਰਕੇ, ਨਹਾ ਕੇ ਸੋਹਣੇ ਕੱਪੜੇ ਪਹਿਨ ਕੇ, ਖ਼ੁਸ਼ਬੂ ਲਗਾ ਕੇ, ਮਿੱਠੀਆਂ ਚੀਜ਼ਾਂ ਜਿਵੇਂ ਖ਼ਜੂਰਾਂ ਜਾਂ ਛੁਹਾਰੇ ਜਾਂ ਕੋਈ ਹੋਰ ਮਿੱਠੀ ਚੀਜ਼ ਖਾ ਕੇ ਈਦ-ਉਲ-ਫ਼ਿਤਰ ਦੀ ਨਮਾਜ਼ ਪੜ੍ਹਨ ਲਈ ਅੱਲਾਹ ਦੀ ਵਡਿਆਈ ਕਰਦੇ ਹੋਏ ਇਕ ਰਸਤੇ ਜਾਂਦੇ ਅਤੇ ਵਾਪਸੀ 'ਤੇ ਦੂਸਰੇ ਰਸਤੇ ਆਉਂਦੇ ਹਨ। ਇਸ ਦਿਨ ਬੱਚਿਆਂ ਨੂੰ ਈਦੀ ਵਜੋਂ ਤੋਹਫ਼ੇ ਜਾਂ ਕੋਈ ਹੋਰ ਚੀਜ਼ਾਂ ਲੈ ਕੇ ਦਿੱਤੀਆਂ ਜਾਂਦੀਆਂ ਹਨ ਤੇ ਵੱਡਿਆਂ ਨੂੰ ਈਦ-ਉਲ-ਫ਼ਿਤਰ ਦੀਆਂ ਮੁਬਾਰਕਾਂ ਦਿੱਤੀਆਂ ਜਾਂਦੀਆਂ ਹਨ। ਇਸ ਦਿਨ ਮੁਸਲਿਮ ਭਾਈਚਾਰੇ ਦੇ ਲੋਕ ਆਪਣੇ ਰਿਸ਼ਤੇਦਾਰਾਂ, ਮਿੱਤਰਾਂ ਅਤੇ ਇੱਥੋਂ ਤੱਕ ਕਿ ਮੁਸਲਿਮ ਭਰਾ ਆਪਣੇ ਗ਼ੈਰ-ਮੁਸਲਿਮ ਭਰਾਵਾਂ ਨਾਲ ਈਦ-ਉਲ-ਫ਼ਿਤਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦੇ ਹਨ। ਈਦ-ਉਲ-ਫ਼ਿਤਰ ਵਾਲੇ ਦਿਨ ਹੀ ਸਾਰੇ ਧਰਮਾਂ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਆਪਸ ਵਿਚ ਇਕ-ਦੂਸਰੇ ਨੂੰ ਮਠਿਆਈਆਂ ਦਿੰਦੇ ਅਤੇ ਗਲਵੱਕੜੀਆਂ ਪਾਉਂਦੇ ਅਤੇ ਰਲ-ਮਿਲ ਕੇ ਖ਼ੁਸ਼ੀਆਂ ਸਾਂਝੀਆਂ ਕਰਦੇ ਹਨ। ਸਾਡੇ ਦੇਸ਼ ਭਾਰਤ ਦੀ ਇਹ ਇਕ ਵਿਲੱਖਣਤਾ ਹੈ ਕਿ ਆਪਸੀ ਭਾਈਚਾਰਾ, ਪਿਆਰ ਮੁਹੱਬਤ, ਸਾਂਝੀਵਾਲਤਾ, ਸਰਬੱਤ ਦਾ ਭਲਾ, ਹਮਦਰਦੀ, ਬਰਾਬਰਤਾ ਤੇ ਇਕ ਦੇਸ਼ ਦੇ ਨਾਗਰਿਕ ਹੋਣ ਦਾ ਸੁਨੇਹਾ ਦਿੰਦੇ ਹੋਏ ਦੇਸ਼ ਦੀ ਏਕਤਾ ਅਖੰਡਤਾ ਅਤੇ ਪ੍ਰਭੂਸੱਤਾ ਨੂੰ ਹੋਰ ਵੀ ਤਕੜਾ ਕਰਦੇ ਹਨ। ਆਓ ਇਸ ਪਵਿੱਤਰ ਦਿਹਾੜੇ 'ਤੇ ਆਪਾਂ ਸਭ ਰਲ ਮਿਲ ਕੇ ਰੱਬ ਅੱਗੇ ਦੁਆ ਕਰੀਏ ਕਿ ਐ ਅੱਲ੍ਹਾਹ ਕੋਰੋਨਾ ਮਹਾਂਮਾਰੀ ਤੋਂ ਪੂਰੀ ਇਨਸਾਨੀਅਤ ਦੀ ਹਿਫ਼ਾਜ਼ਤ ਫਰਮਾ ਆਮੀਨ।


-ਪੱਤਰ-ਪ੍ਰੇਰਕ ਰੋਜ਼ਾਨਾ ਅਜੀਤ,
ਮਾਲੇਰਕੋਟਲਾ, ਜ਼ਿਲ੍ਹਾ ਸੰਗਰੂਰ।
ਮੋ: 95927-54907

ਖ਼ਬਰ ਸ਼ੇਅਰ ਕਰੋ

 

ਅੱਜ ਲਈ ਵਿਸ਼ੇਸ਼

ਦਲੇਰੀ ਤੇ ਦ੍ਰਿੜ੍ਹਤਾ ਨਾਲ ਸਿੰਘਾਂ ਨੇ ਫ਼ਤਹਿ ਕੀਤੀ ਸਰਹੰਦ

ਸਰਹੰਦ ਦੀ ਧਰਤੀ 'ਤੇ ਦਸੰਬਰ 1704 ਈਸਵੀ, ਪੋਹ ਸੰਮਤ 1761 ਬਿਕ੍ਰਮੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਤ ਅਤੇ ਨੌਂ ਸਾਲ ਦੇ ਦੋ ਛੋਟੇ ਸਾਹਿਬਜ਼ਾਦੇ ਜਿਊਂਦੇ ਕੰਧ ਵਿਚ ਚਿਣੇ ਗਏ ਅਤੇ ਫਿਰ ਕੋਹ-ਕੋਹ ਕੇ ਸ਼ਹੀਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਸਿੱਖਾਂ ਨੂੰ ਸਰਹੰਦ ਇਕ ...

ਪੂਰੀ ਖ਼ਬਰ »

ਡਾ. ਰਸ਼ਪਾਲ ਮਲਹੋਤਰਾ ਨੂੰ ਯਾਦ ਕਰਦਿਆਂ

ਜਿਊਣ ਕਬੂਲ ਉਨ੍ਹਾਂ ਦਾ ਬਾਹੂ। ਕਬਰ ਜਿਨ੍ਹਾਂ ਦੀ ਜੀਵੈ ਹੂ। ਸੁਲਤਾਨ ਬਾਹੂ ਦਾ ਉਪਰੋਕਤ ਕਥਨ ਮਰਹੂਮ ਡਾ. ਰਸ਼ਪਾਲ ਮਲਹੋਤਰਾ ਉੱਪਰ ਹੂ-ਬਹੂ ਢੁਕਦਾ ਹੈ। ਭਾਵੇਂ ਡਾ. ਰਸ਼ਪਾਲ ਨਾਲ ਮੇਰੀ ਜਾਣ-ਪਛਾਣ ਤਕਰੀਬਨ 30 ਕੁ ਸਾਲ ਪਹਿਲਾਂ ਦੀ ਹੈ ਪਰ ਅਗਸਤ 2011 'ਚ ਕਰਿੱਡ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX