ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸੰਪਾਦਕੀ

ਟੀਕਾਕਰਨ ਸਬੰਧੀ ਅਨਿਸਚਿਤਤਾ

ਮਹਾਂਮਾਰੀ ਦੌਰਾਨ ਡਾਕਟਰੀ ਸਹੂਲਤਾਂ ਦੀ ਸਾਹਮਣੇ ਆਈ ਘਾਟ ਬਾਰੇ ਸਮੇਂ-ਸਮੇਂ ਸਖ਼ਤ ਆਵਾਜ਼ਾਂ ਉੱਠਦੀਆਂ ਰਹੀਆਂ ਹਨ। ਸਮੇਂ ਸਿਰ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ਨਾ ਮਿਲਣ ਕਾਰਨ ਉਨ੍ਹਾਂ ਦੀ ਹਾਲਤ ਬਦ ਤੋਂ ਬਦਤਰ ਬਣੀ ਰਹੀ ਹੈ। ਦੇਸ਼ ਭਰ ਵਿਚ ਥਾਂ-ਪੁਰ-ਥਾਂ ...

ਪੂਰੀ ਖ਼ਬਰ »

ਕਿਸ ਕਰਵਟ ਬੈਠੇਗੀ ਕਾਂਗਰਸ ਦੀ ਅੰਦਰੂਨੀ ਲੜਾਈ ?

ਨਹੀਂ ਨਹੀਂ ਹੈ ਨਹੀਂ ਕਾਬਿਲ-ਏ-ਯਕੀਂ ਕੋਈ, ਖ਼ੁਦਾ ਕੇ ਬੰਦੇ ਬਹੁਤ ਆਜ਼ਮਾਏ ਹੈਂ ਮੈਨੇ॥ ਜਨਾਬ ਹਰਬੰਸ ਲਾਲ ਜਮਾਲ ਦਾ ਇਹ ਸ਼ਿਅਰ ਇਸ ਵੇਲੇ ਪੰਜਾਬ ਕਾਂਗਰਸ ਦੇ ਬਹੁਤੇ ਬਾਗ਼ੀ ਸਮਝੇ ਜਾਂਦੇ ਵਿਧਾਇਕਾਂ ਤੇ ਮੰਤਰੀਆਂ 'ਤੇ ਢੁਕਦਾ ਹੈ। ਭਾਵੇਂ ਇਸ ਵਿਚ ਸ਼ੱਕ ਨਹੀਂ ਕਿ ਕੁਝ ...

ਪੂਰੀ ਖ਼ਬਰ »

'ਈਦ-ਉਲ-ਫ਼ਿਤਰ 'ਤੇ ਵਿਸ਼ੇਸ਼

ਭਾਈਚਾਰਕ ਸਾਂਝ ਦਾ ਤਿਉਹਾਰ ਹੈ ਈਦ-ਉਲ-ਫ਼ਿਤਰ

ਸਾਡਾ ਦੇਸ਼ ਭਾਰਤ ਦੁਨੀਆ ਦਾ ਸਭ ਤੋਂ ਵਧ ਰਾਜਨੀਤਕ, ਧਾਰਮਿਕ ਅਤੇ ਸੱਭਿਆਚਾਰਕ ਵਿਭਿੰਨਤਾਵਾਂ ਵਾਲਾ ਦੇਸ਼ ਹੈ। ਸਾਡੇ ਦੇਸ਼ ਵਿਚ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕ ਆਪਸ ਵਿਚ ਬਹੁਤ ਪਿਆਰ ਨਾਲ ਮਿਲ-ਜੁਲ ਕੇ ਰਹਿੰਦੇ ਹਨ ਅਤੇ ਇਕ-ਦੂਜੇ ਦੇ ਤਿਉਹਾਰਾਂ ਵਿਚ ...

ਪੂਰੀ ਖ਼ਬਰ »

ਅੱਜ ਲਈ ਵਿਸ਼ੇਸ਼

ਦਲੇਰੀ ਤੇ ਦ੍ਰਿੜ੍ਹਤਾ ਨਾਲ ਸਿੰਘਾਂ ਨੇ ਫ਼ਤਹਿ ਕੀਤੀ ਸਰਹੰਦ

ਸਰਹੰਦ ਦੀ ਧਰਤੀ 'ਤੇ ਦਸੰਬਰ 1704 ਈਸਵੀ, ਪੋਹ ਸੰਮਤ 1761 ਬਿਕ੍ਰਮੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਤ ਅਤੇ ਨੌਂ ਸਾਲ ਦੇ ਦੋ ਛੋਟੇ ਸਾਹਿਬਜ਼ਾਦੇ ਜਿਊਂਦੇ ਕੰਧ ਵਿਚ ਚਿਣੇ ਗਏ ਅਤੇ ਫਿਰ ਕੋਹ-ਕੋਹ ਕੇ ਸ਼ਹੀਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਸਿੱਖਾਂ ਨੂੰ ਸਰਹੰਦ ਇਕ ਭਿਆਨਕ ਕਤਲਗਾਹ ਵਾਂਗ ਜਾਪਣ ਲੱਗੀ ਸੀ। ਦੱਖਣ ਤੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲੋਂ ਪੰਜ ਤੀਰ ਤੇ ਮੁਗ਼ਲ ਸਲਤਨਤ ਦੀਆਂ ਜੜ੍ਹਾਂ ਪੁੱਟਣ ਦਾ ਵਰ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਜਦੋਂ ਪੰਜਾਬ ਆਇਆ ਤਾਂ ਉਸ ਦਾ ਸਭ ਤੋਂ ਪਹਿਲਾ ਸੰਕਲਪ ਸਰਹੰਦ ਦੀ ਇੱਟ ਨਾਲ ਇੱਟ ਖੜਕਾਉਣ ਦਾ ਹੀ ਸੀ।
ਉਧਰ ਸਰਹੰਦ ਦੇ ਨਵਾਬ ਵਜ਼ੀਰ ਖ਼ਾਨ ਨੂੰ ਵੀ ਖ਼ਾਲਸਾ ਫ਼ੌਜਾਂ ਵਲੋਂ ਭਾਜੀ ਮੋੜਨ ਦਾ ਡਰ ਭੈ-ਭੀਤ ਕਰ ਰਿਹਾ ਸੀ। ਬਾਬਾ ਬੰਦਾ ਸਿੰਘ ਬਹਾਦਰ ਦੇ ਪੰਜਾਬ ਆਉਣ ਤੋਂ ਬਾਅਦ ਸਿੱਖਾਂ ਦੇ ਹਥਿਆਰਬੰਦ ਅਤੇ ਜਥੇਬੰਦ ਹੋਣ ਤੋਂ ਉਸ ਨੂੰ ਲੱਗ ਰਿਹਾ ਸੀ ਕਿ ਖ਼ਾਲਸਾ ਪੰਥ ਛੋਟੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਦਾ ਬਦਲਾ ਜ਼ਰੂਰ ਲਵੇਗਾ।
ਬਾਬਾ ਬੰਦਾ ਸਿੰਘ ਬਹਾਦਰ ਦੇ ਸਰਹੰਦ ਉੱਤੇ ਚੜ੍ਹਾਈ ਕਰਕੇ ਆਉਣ ਦਾ ਪਤਾ ਲਗਦਿਆਂ ਸਾਰ ਸਰਹੰਦ ਦਾ ਫ਼ੌਜਦਾਰ ਵਜ਼ੀਰ ਖ਼ਾਨ ਘੋੜਚੜ੍ਹਿਆਂ, ਬਰਕੰਦਾਜ਼ਾਂ, ਤੀਰ-ਕਮਾਨੀਆਂ ਅਤੇ ਤੋਪਚੀਆਂ ਆਦਿ ਦੀ ਵੀਹ ਕੁ ਹਜ਼ਾਰ ਦੀ ਫ਼ੌਜ ਅਤੇ ਹਾਥੀਆਂ ਦੀ ਲਾਮ ਡੋਰੀ ਲੈ ਕੇ ਸਿੰਘਾਂ ਦਾ ਅੱਗਾ ਰੋਕਣ ਲਈ ਆਪ ਸਰਹੰਦੋਂ ਚੜ੍ਹ ਪਿਆ। ਉਧਰ ਬਾਬਾ ਬੰਦਾ ਸਿੰਘ ਬਹਾਦਰ ਕੋਲ ਨਾ ਤਾਂ ਕੋਈ ਤੋਪਖ਼ਾਨਾ ਸੀ ਅਤੇ ਨਾ ਹੀ ਜੰਗੀ ਹਾਥੀ, ਬਲਕਿ ਉਸ ਦੇ ਸਾਰੇ ਆਦਮੀਆਂ ਲਈ ਘੋੜੇ ਵੀ ਪੂਰੇ ਨਹੀਂ ਸਨ। ਯੁੱਧ ਲਈ ਸਿੰਘਾਂ ਕੋਲ ਸਿਰਫ਼ ਲੰਮੇ ਨੇਜ਼ੇ, ਤੀਰ ਕਮਾਨ ਅਤੇ ਸ਼ਮਸ਼ੀਰਾਂ ਹੀ ਸਨ ਪਰ ਬਾਬਾ ਬੰਦਾ ਸਿੰਘ ਤੇ ਸ਼ਰਧਾਲੂ ਸਿੰਘਾਂ ਦੀ ਅਜਿੱਤ ਦਲੇਰੀ ਅਤੇ ਅਠੱਲ੍ਹ ਫੁਰਤੀ ਅਤੇ ਗੁਰੂ ਪਾਤਸ਼ਾਹ ਦਾ ਥਾਪੜਾ ਜੰਗੀ ਸਾਜ਼ੋ-ਸਾਮਾਨ ਦੀ ਘਾਟ ਮਹਿਸੂਸ ਨਹੀਂ ਸੀ ਹੋਣ ਦੇ ਰਿਹਾ। ਇਤਿਹਾਸਕਾਰ ਡਾ. ਗੰਡਾ ਸਿੰਘ ਲਿਖਦੇ ਹਨ ਕਿ, ਸਰਹੰਦ ਉੱਤੇ ਹੱਲੇ ਵੇਲੇ ਸਿੰਘਾਂ ਦੀ ਤਾਕਤ ਕਿੰਨੀ ਕੁ ਹੋ ਗਈ ਸੀ, ਇਸ ਦਾ ਸਹੀ ਅਨੁਮਾਨ ਨਹੀਂ ਲਾਇਆ ਜਾ ਸਕਦਾ। ਚੱਪੜਚਿੜੀ ਦੀ ਜੂਹ 'ਚ 12 ਮਈ, 1710 ਈਸਵੀ ਨੂੰ ਸ਼ੁਕਰਵਾਰ ਦੇ ਦਿਨ ਦੋਹਾਂ ਦਲਾਂ ਦਾ ਭੇੜ ਹੋ ਗਿਆ। ਬਾਬਾ ਬੰਦਾ ਸਿੰਘ ਨੇ ਸਿੰਘ ਦਲ ਦੀ ਕਮਾਨ ਭਾਈ ਫ਼ਤਹਿ ਸਿੰਘ, ਭਾਈ ਕਰਮ ਸਿੰਘ, ਭਾਈ ਧਰਮ ਸਿੰਘ, ਭਾਈ ਆਲੀ ਸਿੰਘ ਅਤੇ ਭਾਈ ਸ਼ਾਮ ਸਿੰਘ ਦੇ ਹਵਾਲੇ ਕਰ ਦਿੱਤੀ ਅਤੇ ਆਪ ਵਿਚਕਾਰ ਲਾਗੇ ਦੇ ਇਕ ਟਿੱਬੇ ਉਤੇ ਚੜ੍ਹ ਗਏ ਤਾਂ ਜੋ ਦੋਹਾਂ ਦਲਾਂ ਦੀਆਂ ਜੰਗੀ ਚਾਲਾਂ ਨੂੰ ਨਿਹਾਰ ਸਕਣ ਅਤੇ ਲੋੜ ਅਨੁਸਾਰ ਖ਼ਾਲਸਾ ਫ਼ੌਜ ਨੂੰ ਜੰਗੀ ਪੈਂਤੜੇਬਾਜ਼ੀ ਸਬੰਧੀ ਹੁਕਮ ਦਿੱਤਾ ਜਾ ਸਕੇ। ਜੰਗ ਦੇ ਮੈਦਾਨ 'ਚ ਵੀ ਬਾਬਾ ਬੰਦਾ ਸਿੰਘ ਬਹਾਦਰ ਦੀ ਦਇਆ ਭਾਵਨਾ ਵੇਖੋ ਕਿ ਉਸ ਨੇ ਆਪਣੀ ਫ਼ੌਜ ਨੂੰ ਇਹ ਆਦੇਸ਼ ਦਿੱਤਾ ਹੋਇਆ ਸੀ ਕਿ ਜਿਹੜੇ ਮੁਸਲਮਾਨ ਸਿਪਾਹੀ ਨਿਹੱਥੇ ਹੋ ਜਾਣ ਜਾਂ ਚੁੱਪ-ਚਾਪ ਈਨ ਮੰਨ ਲੈਣ ਅਤੇ ਜਿਹੜੇ ਹਿੰਦੂ ਬੋਦੀ ਵਿਖਾ ਦੇਣ, ਉਨ੍ਹਾਂ ਨੂੰ ਕੁਝ ਨਾ ਕਿਹਾ ਜਾਵੇ। ਪਹਿਲਾ ਵਾਰ ਕਰਨ ਵਾਲਿਆਂ ਨੂੰ ਸੁੱਕਾ ਨਾ ਜਾਣ ਦਿੱਤਾ ਜਾਵੇ। ਲੜਾਈ ਲੱਗਦੇ ਸਾਰ ਹੀ ਨਵਾਬ ਦੀਆਂ ਤੋਪਾਂ ਨੇ ਅੱਗ ਵਰ੍ਹਾਉਣੀ ਸ਼ੁਰੂ ਕੀਤੀ ਤਾਂ ਜਿਹੜੇ ਧਾੜਵੀ ਅਤੇ ਲੁਟੇਰੇ ਬਾਬਾ ਬੰਦਾ ਸਿੰਘ ਬਹਾਦਰ ਦੀ ਫ਼ੌਜ ਵਿਚ ਸਿਰਫ਼ ਲੁੱਟ ਦੇ ਲਾਲਚ ਕਾਰਨ ਰਲੇ ਸਨ, ਉਹ ਸਾਰੇ ਪੱਤਰੇ ਵਾਚ ਗਏ। ਇਨ੍ਹਾਂ ਤੋਂ ਛੇਤੀ ਬਾਅਦ ਸੁੱਚਾ ਨੰਦ ਪੇਸ਼ਕਾਰ ਦਾ ਭਤੀਜਾ ਆਪਣੇ ਸਾਥੀਆਂ ਸਣੇ ਭੱਜ ਨਿਕਲਿਆ, ਜੋ ਖ਼ਾਲਸਾ ਫ਼ੌਜ ਵਿਚ ਰਲਿਆ ਹੀ ਇਸ ਬਦਨੀਤੀ ਤਹਿਤ ਸੀ ਕਿ ਉਸ ਨੂੰ ਭੱਜਦੇ ਵੇਖ ਕੇ ਸਿੱਖਾਂ ਵਿਚ ਵੀ ਭਗਦੜ ਮੱਚ ਜਾਵੇਗੀ ਅਤੇ ਉਹ ਮੈਦਾਨ ਖ਼ਾਲੀ ਕਰ ਜਾਣਗੇ। ਇਸ ਦੀ ਇਹ ਚਾਲ ਕੁਝ ਕੁ ਸਫਲ ਵੀ ਹੋ ਗਈ ਅਤੇ ਸਿੰਘਾਂ ਵਿਚ ਹਿੱਲਜੁਲ ਪੈ ਗਈ। ਭਾਈ ਬਾਜ਼ ਸਿੰਘ ਖ਼ਾਲਸਾ ਫ਼ੌਜ ਦੀ ਚਾਲ ਢਿੱਲੀ ਪੈਂਦੀ ਦੇਖਦਿਆਂ ਘੋੜਾ ਭਜਾ ਕੇ ਬਾਬਾ ਬੰਦਾ ਸਿੰਘ ਬਹਾਦਰ ਕੋਲ ਪੁੱਜਾ। ਬਾਬਾ ਬੰਦਾ ਸਿੰਘ ਇਕ ਸੂਰਬੀਰ ਜਰਨੈਲ ਵਾਂਗ ਇਕਦਮ ਆਪਣੀ ਫ਼ੌਜ ਦੇ ਅੱਗੇ ਆ ਪੁੱਜਾ ਅਤੇ ਬੜੀ ਦਲੇਰੀ ਅਤੇ ਨਿਰਭੈਤਾ ਨਾਲ ਸਿੰਘਾਂ ਨੂੰ ਜੋੜ ਕੇ ਵੈਰੀ ਉੱਤੇ ਟੁੱਟ ਪਿਆ। ਹੁਣ ਸਿੰਘਾਂ ਦੇ ਹੌਸਲੇ ਵਧ ਗਏ ਅਤੇ ਉਨ੍ਹਾਂ ਦੇ ਪੈਰ ਮੁੜ ਜੰਮ ਗਏ। ਅਖ਼ੀਰ ਵਿਚ ਇਲਾਹੀ ਜੋਸ਼ ਨਾਲ ਭਰੀਆਂ ਖ਼ਾਲਸਾ ਫ਼ੌਜਾਂ ਅੱਗੇ ਮੁਗ਼ਲ ਫ਼ੌਜ ਟਿਕ ਨਾ ਸਕੀ ਅਤੇ ਮੁਸਲਮਾਨਾਂ ਦੀ ਸਾਰੀ ਫ਼ੌਜ ਮਾਰੀ ਗਈ। ਵਜ਼ੀਰ ਖ਼ਾਨ ਇਕੱਲਾ ਹੀ ਰਹਿ ਗਿਆ। ਵਜ਼ੀਰ ਖ਼ਾਨ ਨੇ ਇਕ ਤੀਰ ਆਪਣੇ ਭੱਥੇ ਵਿਚੋਂ ਕੱਢ ਕੇ ਬਾਜ਼ ਸਿੰਘ ਦੀ ਬਾਂਹ ਉੱਤੇ ਮਾਰਿਆ ਅਤੇ ਤਲਵਾਰ ਸੂਤ ਕੇ ਉਸ ਵੱਲ ਨੂੰ ਵਧਿਆ ਤਾਂ ਜੋ ਇਕੋ ਵਾਰ ਨਾਲ ਉਸ ਨੂੰ ਪਾਰ ਬੁਲਾ ਸਕੇ। ਐਨ ਮੌਕੇ 'ਤੇ ਪਿਛਲੇ ਪਾਸੇ ਖੜ੍ਹੇ ਭਾਈ ਫ਼ਤਹਿ ਸਿੰਘ ਨੇ ਆਪਣੀ ਕਿਰਪਾਨ ਫੁਰਤੀ ਅਤੇ ਜ਼ੋਰ ਨਾਲ ਵਜ਼ੀਰ ਖ਼ਾਨ ਦੀ ਪੇਟੀ ਉਤੇ ਮਾਰੀ ਕਿ ਉਹ ਮੋਢੇ ਤੋਂ ਲੈ ਕੇ ਕਮਰ ਤੱਕ ਚੀਰਦੀ ਸਾਫ਼ ਨਿਕਲ ਗਈ ਅਤੇ ਨਵਾਬ ਦਾ ਸਿਰ ਹੇਠਾਂ ਜਾ ਡਿੱਗਿਆ ਅਤੇ ਫ਼ੌਤ ਹੋ ਗਿਆ। ਵਜ਼ੀਰ ਖ਼ਾਨ ਦੇ ਮਰਦਿਆਂ ਹੀ ਉਸ ਦੀ ਫ਼ੌਜ ਦੇ ਹੌਸਲੇ ਪਸਤ ਹੋ ਗਏ ਅਤੇ ਅਣਗਿਣਤ ਘੋੜਚੜ੍ਹੇ ਅਤੇ ਪਿਆਦੇ ਜੰਗ ਦੇ ਮੈਦਾਨ ਵਿਚ ਖ਼ਾਲਸਾ ਫ਼ੌਜਾਂ ਨੇ ਮਾਰ-ਮੁਕਾਏ। ਵਜ਼ੀਰ ਖ਼ਾਨ ਦੀ ਫ਼ੌਜ ਦੀ ਪੂਰੀ ਤਰ੍ਹਾਂ ਹਾਰ ਹੋ ਗਈ ਅਤੇ ਰਹਿੰਦੇ ਸਿਪਾਹੀ ਤੇ ਘੋੜਸਵਾਰ ਮੈਦਾਨ ਛੱਡ ਕੇ ਭੱਜ ਨਿਕਲੇ।
ਸਰਹੰਦ ਉਤੇ ਫ਼ਤਹਿ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਜਿੱਤੇ ਹੋਏ ਇਲਾਕਿਆਂ ਦੇ ਪ੍ਰਬੰਧ ਵੱਲ ਧਿਆਨ ਦੇਣਾ ਸ਼ੁਰੂ ਕੀਤਾ। ਨੰਦੇੜ ਤੋਂ ਆਪਣੇ ਨਾਲ ਆਏ ਭਾਈ ਬਾਜ਼ ਸਿੰਘ ਨੂੰ ਸਰਹੰਦ ਦਾ ਹਾਕਮ ਨਿਯਤ ਕੀਤਾ ਅਤੇ ਭਾਈ ਆਲੀ ਸਿੰਘ ਨੂੰ ਉਸ ਦਾ ਨਾਇਬ ਬਣਾਇਆ। ਭਾਈ ਫ਼ਤਹਿ ਸਿੰਘ ਨੂੰ ਸਮਾਣੇ ਦਾ ਹਾਕਮ ਪੱਕਾ ਕਰ ਦਿੱਤਾ ਅਤੇ ਬਾਜ਼ ਸਿੰਘ ਦੇ ਭਰਾ ਭਾਈ ਰਾਮ ਸਿੰਘ ਨੂੰ ਥਾਣੇਸਰ ਦਾ ਹਾਕਮ ਨਿਯਤ ਕਰ ਦਿੱਤਾ ਅਤੇ ਬਾਬਾ ਬਿਨੋਦ ਸਿੰਘ ਨੂੰ ਉਸ ਦਾ ਸਾਥੀ ਥਾਪਿਆ। ਹਲਵਾਹਕਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇ ਕੇ ਬਾਬਾ ਬੰਦਾ ਸਿੰਘ ਬਹਾਦਰ ਵਿਸ਼ਵ ਦੇ ਪਹਿਲੇ ਕਿਸਾਨੀ ਇਨਕਲਾਬ ਦਾ ਪਿਤਾਮਾ ਬਣ ਗਿਆ। ਇਹ ਵੀ ਬਾਬਾ ਬੰਦਾ ਸਿੰਘ ਬਹਾਦਰ ਦੇ ਹਿੱਸੇ ਆਇਆ ਕਿ ਉਸ ਨੇ ਸਰਹੰਦ ਦਾ ਪਹਿਲਾ ਹਾਕਮ ਵੀ ਇਕ 'ਦਲਿਤ' ਨੂੰ ਥਾਪਿਆ। ਸਰਹੰਦ ਫ਼ਤਹਿ ਤੋਂ ਬਾਅਦ ਖ਼ਾਲਸਾ ਫ਼ੌਜਾਂ ਜਿਧਰ ਨੂੰ ਵੀ ਗਈਆਂ, ਕੀ ਮੁਸਲਮਾਨ ਅਤੇ ਕੀ ਹਿੰਦੂ, ਸਭ ਸਰਕਾਰੀ ਅਫ਼ਸਰ ਸਿੰਘਾਂ ਦੇ ਪੁੱਜਦੇ ਸਾਰ ਈਨ ਮੰਨ ਲੈਣ ਵਿਚ ਹੀ ਸੁੱਖ ਸਮਝਣ ਲੱਗੇ। ਜਿੱਥੇ ਗ਼ਰੀਬ ਅਤੇ ਬੇ-ਜ਼ਮੀਨੇ ਲੋਕ ਉਸ ਨੂੰ ਆਪਣਾ ਪੱਕਾ ਜ਼ਾਮਨ ਸਮਝਣ ਲੱਗੇ ਉਥੇ ਮੁਸਲਮਾਨ ਅਤੇ ਹਿੰਦੂ ਵੀ ਉਸ ਦਾ ਪੂਰਨ ਸਤਿਕਾਰ ਕਰਦੇ ਸਨ।


-# ਸ਼ਹੀਦ ਬਾਬਾ ਦੀਪ ਸਿੰਘ ਜੀ ਕਾਲੋਨੀ, ਸ੍ਰੀ ਦਸਮੇਸ਼ ਅਕੈਡਮੀ ਰੋਡ, ਸ੍ਰੀ ਅਨੰਦਪੁਰ ਸਾਹਿਬ।
ਮੋ: 98780-70008
e-mail : ts1984buttar@yahoo.com

 

ਖ਼ਬਰ ਸ਼ੇਅਰ ਕਰੋ

 

ਡਾ. ਰਸ਼ਪਾਲ ਮਲਹੋਤਰਾ ਨੂੰ ਯਾਦ ਕਰਦਿਆਂ

ਜਿਊਣ ਕਬੂਲ ਉਨ੍ਹਾਂ ਦਾ ਬਾਹੂ। ਕਬਰ ਜਿਨ੍ਹਾਂ ਦੀ ਜੀਵੈ ਹੂ। ਸੁਲਤਾਨ ਬਾਹੂ ਦਾ ਉਪਰੋਕਤ ਕਥਨ ਮਰਹੂਮ ਡਾ. ਰਸ਼ਪਾਲ ਮਲਹੋਤਰਾ ਉੱਪਰ ਹੂ-ਬਹੂ ਢੁਕਦਾ ਹੈ। ਭਾਵੇਂ ਡਾ. ਰਸ਼ਪਾਲ ਨਾਲ ਮੇਰੀ ਜਾਣ-ਪਛਾਣ ਤਕਰੀਬਨ 30 ਕੁ ਸਾਲ ਪਹਿਲਾਂ ਦੀ ਹੈ ਪਰ ਅਗਸਤ 2011 'ਚ ਕਰਿੱਡ ਵਿਖੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX