ਤਾਜਾ ਖ਼ਬਰਾਂ


ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  13 minutes ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  18 minutes ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  24 minutes ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  33 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  38 minutes ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  about 1 hour ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  about 1 hour ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  about 2 hours ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 2 hours ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 3 hours ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 3 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 4 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 4 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 4 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 5 hours ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫਿਰੋਜ਼ਪੁਰ

ਲਿਫ਼ਟਿੰਗ ਨਾ ਹੋਣ ਕਾਰਨ ਮੀਂਹ 'ਚ ਭਿੱਜੀ ਕਣਕ

ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਖ਼ਰੀਦ ਕੀਤੀ ਕਣਕ ਅਨਾਜ ਮੰਡੀ ਕੁੱਲਗੜ੍ਹੀ, ਸ਼ੇਰ ਖਾਂ ਅਤੇ ਲੋਹਗੜ੍ਹ ਵਿਖੇ ਖੁੱਲ੍ਹੇ ਅਸਮਾਨ ਹੇਠ ਬਾਰਿਸ਼ ਵਿਚ ਭਿੱਜ ਗਈ ਹੈ | ਕਣਕ ਦੀ ਆਮਦ ਮੰਡੀਆਂ ਵਿਚ ਬਿਲਕੁਲ ਬੰਦ ਹੋ ਗਈ ਹੈ | ਲਿਫ਼ਟਿੰਗ ਨਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ

ਲੱਖੋਂ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਦੀ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਨੌਜਵਾਨ ਵਲੋਂ ਸਾਥੀਆਂ ਦੀ ਮਦਦ ਨਾਲ ਵਰਗਲਾ ਕੇ ਆਲਟੋ ਕਾਰ ਰਾਹੀਂ ਭਜਾਉਣ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਹੋਣ ਵਾਲੇ ਬਹੁਤੇ ਵਿਆਹ ਹੋਏ ਰੱਦ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਦੇਖਦਿਆਂ ਸੂਬੇ ਅੰਦਰ ਕੀਤੀ ਤਾਲਾਬੰਦੀ ਕਾਰਨ ਜਿੱਥੇ ਬਹੁਤੇ ਵਿਆਹ ਰੱਦ ਹੁੰਦੇ ਜਾ ਰਹੇ ਹਨ, ਉੱਥੇ ਸਰਕਾਰ ਵਲੋਂ ਵਿਆਹ ਆਦਿ ਖ਼ੁਸ਼ੀ ਦੇ ਸਮਾਗਮਾਂ ਵਿਚ ਮਿੱਥੇ 20 ਬੰਦਿਆਂ ਦੇ ਇਕੱਠ ਕਾਰਨ ਵਿਆਹ ਵਿਚ ਬਹੁਤੇ ਸਾਕ-ਸਬੰਧੀ ਨਾਰਾਜ਼ ਹੁੰਦੇ ਵੇਖਣ ਨੂੰ ਮਿਲ ਰਹੇ ਹਨ | ਤਾਲਾਬੰਦੀ ਦੀ ਭੇਟ ਚੜੇ੍ਹ ਵਿਆਹਾਂ ਕਾਰਨ ਗਾਇਕ, ਪੈਲੇਸ, ਹਲਵਾਈ ਆਦਿ ਕਾਰੀਗਰ ਅਤੇ ਦੂਜੇ ਹੋਰ ਦੁਕਾਨਦਾਰ ਵੀ ਤਾਲਾਬੰਦੀ ਦੀ ਮਾਰ ਹੇਠ ਆ ਰਹੇ ਹਨ | ਵਿਆਹ ਆਦਿ ਸਮਾਗਮਾਂ ਦੀ ਤਿਆਰੀ 'ਚ ਦਿੱਤੀਆਂ ਅਗਾੳਾੂ ਪੇਸ਼ਗੀਆਂ ਮੁੜਨ ਲੱਗੀਆਂ ਹਨ | ਵਿਆਹ ਵਿਚ ਕੰਮ ਕਰਨ ਵਾਲੇ ਹਲਵਾਈ ਅਤੇ ਹੋਰ ਕਾਰੀਗਰ ਕੰਮ ਨਾ ਮਿਲਣ ਕਾਰਣ ਕੱਖੋਂ ਹੋਲੇ ਹੋਏ ਪਏ ਹਨ | ਪੈਲੇਸ ਬੰਦ ਹੋ ਗਏ ਹਨ, ਕੱਪੜੇ ਵਾਲੀ ਦੁਕਾਨ 'ਤੇ ਦਾਜ ਅਤੇ ਵਰੀ ਦੇ ਕੱਪੜੇ ਲੈਣ ਵਾਲੇ ਗਾਹਕਾਂ ਦੀਆਂ ਰੌਣਕਾਂ ਖ਼ਤਮ ਹੋ ਗਈਆਂ ਹਨ | ਦੱਸ ਦੇਈਏ ਕਿ ਪੰਜਾਬ ਸਮੇਤ ਗੁਆਂਢੀ ਰਾਜਾਂ ਦੀ ਗੱਲ ਕਰੀਏ ਤਾਂ ਹਾੜ੍ਹੀ ਦੀ ਫ਼ਸਲ ਵਿਕਣ ਨਾਲ ਕਿਸਾਨ ਅਤੇ ਸ਼ਾਹ ਦੋਵਾਂ ਕੋਲ ਪੈਸੇ ਆ ਜਾਂਦੇ ਹਨ ਤੇ ਇਹ ਪੈਸਾ ਸਮੁੱਚੇ ਬਾਜ਼ਾਰ 'ਚ ਘੁੰਮਦਾ ਹੈ | ਹਰ ਵਰਗ ਇਸੇ ਆਸ ਵਿਚ ਇਨ੍ਹਾਂ ਦਿਨਾਂ ਵਿਚ ਅਗਾੳਾੂ ਵਿਆਹ ਬੰਨ੍ਹ ਲੈਂਦੇ ਹਨ ਅਤੇ ਕੋਲ ਪੈਸਾ ਆਉਣ ਕਾਰਨ ਲੋਕ ਵਿਆਹ ਆਦਿ ਖ਼ੁਸ਼ੀ ਦੇ ਕਾਰਜ ਸਹਿਜ਼ੇ ਨਬੇੜ ਲੈਂਦੇ ਹਨ, ਪਰ ਇਸ ਵਰ੍ਹੇ ਹਾੜੀ ਦੀ ਫ਼ਸਲ ਆਉਂਦਿਆਂ ਹੀ ਤਾਲਾਬੰਦੀ ਐਲਾਨੀ ਗਈ, ਜਿਸ ਕਾਰਨ ਲੋਕਾਂ ਦੇ ਵਿਆਹ ਫਿੱਕੇ ਪੈ ਗਏ | ਤਾਲਾਬੰਦੀ ਨੂੰ ਲੈ ਕੇ ਸਰਕਾਰ ਵਲੋਂ ਕੀਤੀ ਸਖ਼ਤੀ ਨੂੰ ਦੇਖਦਿਆਂ ਲੋਕਾਂ ਵਲੋਂ ਮਿੱਥੀਆਂ ਵਿਆਹ ਦੀਆਂ ਬਹੁਤੀਆਂ ਤਰੀਕਾਂ ਅੱਗੇ ਪਾ ਦਿੱਤੀਆਂ ਗਈਆਂ ਹਨ ਅਤੇ ਜਿਸ ਸਬੰਧੀ ਬੁੱਕ ਕੀਤੇ ਪੈਲੇਸਾਂ, ਹਲਵਾਈਆਂ ਸਮੇਤ ਹੋਰ ਦੂਜੇ ਕਾਰੀਗਰਾਂ ਨੂੰ ਦਿੱਤੀਆਂ ਪੇਸ਼ਗੀਆਂ ਮੁੜਵਾ ਲਈਆਂ ਹਨ | ਵਿਆਹ ਸਬੰਧੀ ਜਿਨ੍ਹਾਂ ਦੁਕਾਨਦਾਰਾਂ ਦਾ ਹਜ਼ਾਰਾਂ-ਲੱਖਾਂ ਰੁਪਏ ਦਾ ਮਾਲ ਵਿਕਦਾ ਸੀ | ਤਾਲਾਬੰਦੀ ਦੀ ਭੇਟ ਚੜ੍ਹੇ ਵਿਆਹ ਕਾਰਨ ਉਨ੍ਹਾਂ ਦੀ ਵਿੱਕਰੀ ਨਾ-ਮਾਤਰ ਰਹਿ ਗਈ ਹੈ |

ਖ਼ਬਰ ਸ਼ੇਅਰ ਕਰੋ

 

ਜਬਰ-ਜਨਾਹ ਦਾ ਝੂਠਾ ਪਰਚਾ ਦਰਜ ਕਰਵਾਉਣ ਵਾਲੀਆਂ 2 ਮਹਿਲਾਵਾਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 14 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਜਬਰ-ਜਨਾਹ ਦੇ ਮੁਕੱਦਮੇ ਦੀ ਪੜਤਾਲ ਕਰਨ ਪਿੱਛੋਂ ਝੂਠਾ ਮਾਮਲਾ ਦਰਜ ਕਰਵਾਉਣ ਵਾਲੀਆਂ 2 ਮਹਿਲਾਵਾਂ 'ਤੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਰੀ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)-ਥਾਣਾ ਮਮਦੋਟ ਪੁਲਿਸ ਵਲੋਂ ਹੈਰੋਇਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਜ਼ਿਲ੍ਹਾ ਅਦਾਲਤ ਨੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਮਮਦੋਟ ਪੁਲਿਸ ਵਲੋਂ ...

ਪੂਰੀ ਖ਼ਬਰ »

ਫ਼ਰੰਟਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਸਰਕਾਰ ਦੇਵੇ ਮੁਆਵਜ਼ਾ- ਬੰਗੜ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਮਹਾਂਮਾਰੀ ਦੀ ਰੋਕਥਾਮ ਲਈ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲੇ ਭਾਰਤ ਦੇ ਸਮੁੱਚੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਤੇ ਆਕਸੀਜਨ ਦਾ ਪ੍ਰਬੰਧ ਕਰਕੇ ਦੇਣ ਵਾਲੇ ਸਮੁੱਚੇ ਪ੍ਰਬੰਧਕਾਂ ਦੀ ਸੀਨੀਅਰ ਆਪ ਨੇਤਾ ਆਸ਼ੂ ਬੰਗੜ ਹਲਕਾ ...

ਪੂਰੀ ਖ਼ਬਰ »

ਹੁਣ ਕੋਰੋਨਾ ਪੀੜਤ ਮਰੀਜ਼ਾਂ ਨੂੰ ਘਰ 'ਚ ਮਿਲੇਗਾ ਤਿਆਰ ਖਾਣਾ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਤੋਂ ਪੀੜਤ ਘਰਾਂ ਵਿਚ ਇਕਾਂਤਵਾਸ ਕੀਤੇ ਲੋੜਵੰਦਾਂ ਨੂੰ ਪੰਜਾਬ ਪੁਲਿਸ ਵਲੋਂ ਪੱਕਿਆ ਖਾਣਾ ਪਹੁੰਚਣ ਦੀ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਕੋਰੋਨਾ ਦੇ 229 ਮਾਮਲੇ ਆਏ ਸਾਹਮਣੇ, 3 ਦੀ ਮੌਤ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 1174 ਸ਼ੱਕੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 229 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 700 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ | ਸਿਹਤ ਵਿਭਾਗ ਪਾਸੋਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀਆਂ ਅਸਥੀਆਂ ਚੁਗੀਆਂ

ਜ਼ੀਰਾ 14 ਮਈ (ਜੋਗਿੰਦਰ ਸਿੰਘ ਕੰਡਿਆਲ)- ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਅੰਤਿਮ ਸੰਸਕਾਰ ਤੋਂ ਤੀਜੇ ਦਿਨ ਅੱਜ ਅਸਥੀਆਂ ਚੁਗਣ ਦੀ ਰਸਮ ਪਰਿਵਾਰ ਅਤੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜੇ ਪਿੰਡ ਹਰਾਜ ਦੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਤਲਵੰਡੀ ਭਾਈ-ਫ਼ਿਰੋਜ਼ਸ਼ਾਹ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)- ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਥਾਣਾ ਲੱਖੋਂ ਕੇ ਬਹਿਰਾਮ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ਼ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਲੱਖੋਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਦੋ ਮੋਬਾਈਲ ਫ਼ੋਨ, ਬੈਟਰੀਆਂ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਦੀ ਬਰਾਮਦਗੀ ਨੂੰ ਲੈ ਕੇ ਅਕਸਰ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਹਵਾਲਾਤੀ ਕੋਲੋਂ ਅਤੇ ਬੈਰਕ ਵਿਚੋਂ ਵੱਖ-ਵੱਖ ਕੰਪਨੀਆਂ ਦੇ ਦੋ ਮੋਬਾਈਲ ਫ਼ੋਨ, ਬੈਟਰੀਆਂ ਤੇ ਸਿੰਮ ...

ਪੂਰੀ ਖ਼ਬਰ »

ਬਸਤੀ ਮੱਘਰ ਸਿੰਘ ਵਾਲੀ 'ਚ ਆਬਕਾਰੀ ਵਿਭਾਗ ਨੇ 200 ਲੀਟਰ ਲਾਹਣ ਕੀਤੀ ਨਸ਼ਟ

ਗੁਰੂਹਰਸਹਾਏ, 14 ਮਈ (ਪ.ਪ. ਰਾਹੀਂ)- ਪਿਛਲੇ ਲੰਬੇ ਸਮੇਂ ਤੋਂ ਬਸਤੀ ਮੱਘਰ ਸਿੰਘ ਵਾਲੀ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ | ਆਬਕਾਰੀ ਵਿਭਾਗ ਦੀਆਂ ਟੀਮਾਂ ਵਲੋਂ ਕਈ ਵਾਰ ਛਾਪੇਮਾਰੀ ਕੀਤੀ ਗਈ ਹੈ, ਜਿਸ ਵਿਚ ਹਜ਼ਾਰਾਂ ਲੀਟਰ ਲਾਹਣ ਬਰਾਮਦ ਹੋਈ ਸੀ ਤੇ ...

ਪੂਰੀ ਖ਼ਬਰ »

ਰਾਜਨ ਨਰੂਲਾ ਨੇ ਬਤੌਰ ਬੀ.ਪੀ.ਈ.ਓ. ਫ਼ਿਰੋਜ਼ਪੁਰ-2 ਬਲਾਕ ਦਾ ਸੰਭਾਲਿਆ ਚਾਰਜ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਐਲੀਮੈਂਟਰੀ ਸਿੱਖਿਆ ਲਲਿਤ ਕਿਸ਼ੋਰ ਘਈ ਵਲੋਂ 79 ਸੈਂਟਰ ਹੈੱਡ ਟੀਚਰਜ਼ ਨੂੰ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰੱਕੀ ਦਿੱਤੀ ਗਈ ਹੈ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ...

ਪੂਰੀ ਖ਼ਬਰ »

ਆਨਲਾਈਨ ਅਰਨਿੰਗ ਐਪ 'ਪਾਵਰ ਬੈਂਕ' ਬੰਦ ਹੋਣ ਪਿੱਛੋਂ ਨਿਵੇਸ਼ਕਾਰਾਂ ਦੇ ਸੂਤੇ ਸਾਹ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਪਹਿਲਾਂ ਚਿੱਟ ਫ਼ੰਡ ਕੰਪਨੀਆਂ ਨੇ ਵਰਗ਼ਲਾ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਤੇ ਹੁਣ ਆਨਲਾਈਨ ਠੱਗੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ | ਇਸੇ ਤਹਿਤ ਪਿਛਲੇ ਮਹੀਨੇ ਸ਼ੁਰੂ ਹੋਇਆ ਆਨਲਾਈਨ ਅਰਨਿੰਗ ਐਪ 'ਪਾਵਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX