ਤਾਜਾ ਖ਼ਬਰਾਂ


ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  27 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  39 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  40 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  52 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  55 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  41 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 2 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 11 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 2, ਗਿੱਦੜਬਾਹਾ 1, ਕਿੱਲਿਆਂਵਾਲੀ 1, ...

ਪੂਰੀ ਖ਼ਬਰ »

ਦਿਨੋਂ-ਦਿਨ ਵਧ ਰਿਹਾ ਕੋਰੋਨਾ ਮਹਾਂਮਾਰੀ ਦਾ ਕਹਿਰ ਗਿੱਦੜਬਾਹਾ 'ਚ ਸੈਂਕੜੇ ਮੌਤਾਂ

ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਸ਼ੁਰੂ ਕੀਤਾ ਕੋਵਿਡ-19 ਦਾ 50 ਬਿਸਤਰਿਆਂ ਦਾ ਹਸਪਤਾਲ ਤੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਾਲਾ ਹੈਲਪ ਡੈਸਕ ਵੀ ਲੋਕਾਂ ਲਈ ਰਾਹਤ ਬਣਿਆ ਹੈ, ...

ਪੂਰੀ ਖ਼ਬਰ »

ਲੜਕੀ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼

ਲੰਬੀ, 14 ਮਈ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਜੇਰੇ ਇਲਾਜ ਵਿਆਹੁਤਾ ਲੜਕੀ ਨੇ ਆਪਣੇ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼ ਲਗਾਏ ਹਨ | ਲੜਕੀ ਰਮਨਦੀਪ ਕੌਰ ਨੇ ਕਿਹਾ ਕਿ ਉਹ ਪਿੰਡ ਬੋਦੀਵਾਲਾ ਵਿਖੇ ਵਿਆਹੀ ਹੋਈ ਹੈ | ਉਸ ਦੇ ਸਹੁਰਾ ...

ਪੂਰੀ ਖ਼ਬਰ »

ਕਰਾਕਰੀ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਸਾਮਾਨ ਸੜ ਕੇ ਹੋਇਆ ਸੁਆਹ

ਮਲੋਟ, 14 ਮਈ (ਰਣਜੀਤ ਸਿੰਘ ਪਾਟਿਲ)-ਮੰਡੀ ਹਰਜੀ ਰਾਮ ਮਲੋਟ ਵਿਖੇ ਇਕ ਕਰਾਕਰੀ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਕਰੀਬ 40 ਹਜ਼ਾਰ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਹੈ | ਅੱਗ ਲੱਗਣ ਦਾ ਕਾਰਨ ਇਨਵਰਟਰ 'ਚ ਸਪਾਰਕਿੰਗ ਦੱਸਿਆ ਜਾ ਰਿਹਾ ਹੈ | ਇਕੱਤਰ ਜਾਣਕਾਰੀ ...

ਪੂਰੀ ਖ਼ਬਰ »

ਸਰਬਜੀਤ ਸਿੰਘ ਮੱਕੜ ਦਾ ਕੋਰੋਨਾ ਕਾਰਨ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸਰਬਜੀਤ ਸਿੰਘ ਮੱਕੜ (65) ਪੁੱਤਰ ਹਰਪਾਲ ਸਿੰਘ ਮੱਕੜ (ਕੱਪੜੇ ਵਾਲੇ) ਦਾ ਅੱਜ ਕੋਰੋਨਾ ਕਾਰਨ ਦਿਹਾਂਤ ਹੋ ਗਿਆ | ਆਪ ਮਰਹੂਮ ਪੱਤਰਕਾਰ ਇੰਦਰ ਸਿੰਘ ਦਰਦੀ ਦੇ ਭਤੀਜੇ ਸਨ | ਕੋਰੋਨਾ ਨਿਯਮਾਂ ਅਨੁਸਾਰ ਉਨ੍ਹਾਂ ਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 14 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 6 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ੱਕ ਦੇ ...

ਪੂਰੀ ਖ਼ਬਰ »

ਦਿਨੋਂ-ਦਿਨ ਵਧ

ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਸ਼ੁਰੂ ਕੀਤਾ ਕੋਵਿਡ-19 ਦਾ 50 ਬਿਸਤਰਿਆਂ ਦਾ ਹਸਪਤਾਲ ਤੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਾਲਾ ਹੈਲਪ ਡੈਸਕ ਵੀ ਲੋਕਾਂ ਲਈ ਰਾਹਤ ਬਣਿਆ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਨੇ ਸਕੂਲ ਨੂੰ ਆਰ. ਓ. ਤੇ ਵਾਲਮੀਕਿ ਧਰਮਸ਼ਾਲਾ ਲਈ 2 ਲੱਖ ਰੁਪਏ ਦਿੱਤੇ

ਮਲੋਟ, 14 ਮਈ (ਅਜਮੇਰ ਸਿੰਘ ਬਰਾੜ)-ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਤੇ ਹਲਕਾ ਮਲੋਟ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਵਲੋਂ ਪਿੰਡ ਜੰਡਵਾਲਾ ਚੜ੍ਹਤ ਸਿੰਘ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਪਾਣੀ ਵਾਲਾ ਆਰ. ਓ. ਦਿੱਤਾ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਪਲਿਸ ਵਲੋਂ ਲੋਕਾਂ ਨੂੰ ਕੋਰੋਨਾ ਬਾਰੇ ਕੀਤਾ ਜਾ ਰਿਹਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸਾਵਧਾਨੀ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬਜ਼ੀ ਮੰਡੀ, ...

ਪੂਰੀ ਖ਼ਬਰ »

ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕਾਂ ਦਾ ਕੋਰੋਨਾ ਟੈਸਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਮੁਕਤੀਸਰ ਵੈੱਲਫੇਅਰ ਕਲੱਬ ਤੇ ਕਲੀਨ ਐਂਡ ਗ੍ਰੀਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਅਬੋਹਰ ਰੋਡ ਵਿਖੇ ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਜਾਟ ਮਹਾਂ ਸਭਾ ਪੰਜਾਬ ਦੇ ਜਨਰਲ ਸਕੱਤਰ ਤੇ ਹੋਰ ਆਗੂਆਂ ਵਲੋਂ ਅਸਤੀਫ਼ੇ

ਲੰਬੀ, 14 ਮਈ (ਮੇਵਾ ਸਿੰਘ)-ਹਲਕਾ ਲੰਬੀ ਦੇ ਆਲ ਇੰਡੀਆ ਜਾਟ ਮਹਾਂ ਸਭਾ ਦੇ ਆਗੂਆਂ ਵਲੋਂ ਸਭਾ ਦੇ ਸੂਬਾ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਨੂੰ ਆਪਣੇ ਆਪਣੇ ਅਸਤੀਫ਼ੇ ਸੌਂਪੇ ਜਾ ਰਹੇ ਹਨ | ਇਸ ਸਬੰਧੀ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੰਟ ਸਿੰਘ ਬਰਾੜ ...

ਪੂਰੀ ਖ਼ਬਰ »

ਅੰਗਰੇਜ਼ੀ ਬੋਲਣ ਦੇ ਮੁਕਾਬਲੇ 'ਚ ਸਰਕਾਰੀ ਸਕੂਲ ਵਿਰਕ ਖੇੜਾ ਬਣਿਆ ਮੋਹਰੀ

ਮਲੋਟ, 14 ਮਈ (ਰਣਜੀਤ ਸਿੰਘ ਪਾਟਿਲ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਚੱਲ ਰਹੇ ਅੰਗਰੇਜ਼ੀ ਬੋਲਣ ਦੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ ਖੇੜਾ ਲਗਾਤਾਰ ਚੰਗਾ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ 'ਤੇ ਹੈ | ਬੀਤੇ ਦਿਨੀਂ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 225ਵੇਂ ਦਿਨ 'ਚ ਦਾਖ਼ਲ

ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਭਾਈ ਤੇ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ਹੁਸਨਰ ਤੇ ...

ਪੂਰੀ ਖ਼ਬਰ »

18 ਤੋਂ 44 ਸਾਲ ਦੀ ਉਮਰ ਦੇ ਗੰਭੀਰ ਬਿਮਾਰੀ ਵਾਲੇ ਵਿਅਕਤੀਆਂ ਨੂੰ ਲਗਾਈ ਜਾ ਰਹੀ ਵੈਕਸੀਨ- ਐੱਸ. ਐੱਮ. ਓ. ਚਾਵਲਾ

ਮਲੋਟ, 14 ਮਈ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵਧਦੇ ਫ਼ੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਸਿਵਲ ਸਰਜਨ ਸ੍ਰੀਮਤੀ ਰੰਜੂ ਸਿੰਗਲਾ ਦੀਆਂ ਹਦਾਇਤਾਂ 'ਤੇ ਸਰਕਾਰੀ ਹਸਪਤਾਲ ਮਲੋਟ ਦੇ ਐੱਸ. ਐੱਮ. ਓ. ਸ੍ਰੀਮਤੀ ਰਸ਼ਮੀ ਚਾਵਲਾ ਦੀ ਅਗਵਾਈ 'ਚ ਜਿੱਥੇ ਵੱਖ-ਵੱਖ ਥਾਵਾਂ 'ਤੇ ਕੋਰੋਨਾ ...

ਪੂਰੀ ਖ਼ਬਰ »

ਡੀ. ਸੀ. ਨੇ ਆਨਲਾਈਨ ਮਾਧਿਅਮ ਰਾਹੀਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਐੱਮ. ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਕਰਕੇ ਕੋਰੋਨਾ ਵਾਇਰਸ ਦੇ ਹਲਾਤਾਂ ਦਾ ਜਾਇਜ਼ਾ ਲਿਆ ਤੇ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਵਲੋਂ ਰੋਸ ਧਰਨਾ 18 ਨੂੰ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਵਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ ਤੇ ਰੋਸ ਵਜੋਂ 18 ਮਈ ਨੂੰ ਮੁੱਖ ਦਫ਼ਤਰ ਪਟਿਆਲਾ ਦੇ ਸਾਹਮਣੇ ਇਕ ਰੋਜਾ ਭੁੱਖ ਹੜਤਾਲ ਕੀਤੀ ਜਾਵੇ ਅਤੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਵਲੋਂ ਰੋਸ ਧਰਨਾ 18 ਨੂੰ

ਸ੍ਰੀ ਮੁਕਤਸਰ ਸਾਹਿਬ, 14 ਮਈ (ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਬੈਠਕ ਕਰਦਿਆਂ ਐਲਾਨ ਕੀਤਾ ਕਿ ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ 18 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਨੰਬਰਦਾਰ ਬਲਵਿੰਦਰ ਸਿੰਘ ਤਰਖਾਣਵਾਲਾ ਨਮਿਤ ਅੰਤਿਮ ਅਰਦਾਸ 16 ਨੂੰ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਬਲਤੇਜ ਸਿੰਘ ਤਰਖਾਣਵਾਲਾ ਦੇ ਪਿਤਾ ਨੰਬਰਦਾਰ ਬਲਵਿੰਦਰ ਸਿੰਘ ਤਰਖਾਣਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਪਾਠ ਦਾ ਭੋਗ, ਕੀਰਤਨ ਤੇ ਅੰਤਿਮ ਅਰਦਾਸ 16 ਮਈ (ਐਤਵਾਰ) ਨੂੰ ਦੁਪਹਿਰ 11:30 ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਫ਼ਦ ਵਲੋਂ ਹੈਰੀ ਬਠਲਾ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

'ਆਪ' ਆਗੂ ਜਰਨੈਲ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਲੰਬੀ, 14 ਮਈ (ਮੇਵਾ ਸਿੰਘ)-ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਸਮੇਂ ਹਲਕਾ ਲੰਬੀ ਤੋਂ ਉਸ ਸਮੇਂ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਚੋਣ ਮੁਕਾਬਲੇ ਵਿਚ ਨਿੱਤਰੇ ਆਮ ਆਦਮੀ ਪਾਰਟੀ ਤੋਂ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਮੇਘਵਾਲ ਨਹੀਂ ਰਹੇ

ਮਲੋਟ, 14 ਮਈ (ਅਜਮੇਰ ਸਿੰਘ ਬਰਾੜ)-ਨੰਬਰਦਾਰ ਪਿ੍ਥੀ ਰਾਮ ਮੇਘਵਾਲ ਸਾਬਕਾ ਸਰਪੰਚ ਪਿੰਡ ਮਲੋਟ ਦੇ ਵੱਡੇ ਭਰਾ ਓਮ ਪ੍ਰਕਾਸ਼ ਮੇਘਵਾਲ ਦਾ ਦਿਹਾਂਤ ਹੋ ਗਿਆ ਹੈ | ਸ੍ਰੀ ਮੇਘਵਾਲ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਸੁਖਿੰਦਰ ਸਿੰਘ ਭੁੱਲਰ, ਪ੍ਰਧਾਨ ਮੰਦਰ ਸਿੰਘ ਠੇਕੇਦਾਰ, ਅਕਾਲੀ ਆਗੂ ਜਗਮੇਲ ਸਿੰਘ ਸ਼ੇਰਗਿੱਲ, ਪ੍ਰਧਾਨ ਨਿੱਪੀ ਔਲਖ, ਜ਼ਿਲ੍ਹਾ ਪ੍ਰਧਾਨ ਲੱਪੀ ਈਨਾ ਖੇੜਾ, ਪ੍ਰਧਾਨ ਪਿ੍ਤਪਾਲ ਸਿੰਘ ਮਾਨ ਤੇ ਹੋਰ ਆਗੂਆਂ ਨੇ ਵੀ ਮੇਘਵਾਲ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਹਮਦਰਦੀ ਪ੍ਰਗਟਾਈ ਹੈ |

ਖ਼ਬਰ ਸ਼ੇਅਰ ਕਰੋ

 

ਲਾਪਤਾ ਬੈਂਕ ਮੁਲਾਜ਼ਮ ਦੀ ਭਾਲ ਜਾਰੀ

ਮੰਡੀ ਲੱਖੇਵਾਲੀ, 14 ਮਈ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਦਬੜਾ ਨਿਵਾਸੀ ਤੇ ਪੰਜਾਬ ਨੈਸ਼ਨਲ ਬੈਂਕ ਮੰਡੀ ਲੱਖੇਵਾਲੀ ਵਿਖੇ ਬਤੌਰ ਖਜ਼ਾਨਚੀ ਸੇਵਾਵਾਂ ਦੇ ਰਹੇ ਸੁਮਨ ਕੁਮਾਰ ਪੁੱਤਰ ਭਗਵਾਨ ਦਾਸ ਪਿਛਲੇ 3 ਦਿਨਾਂ ਤੋਂ ਲਾਪਤਾ ਹਨ | ਬਹੁਤ ਹੀ ...

ਪੂਰੀ ਖ਼ਬਰ »

ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਮੰਡੀ ਕਿੱਲਿਆਂਵਾਲੀ ਤੋਂ 'ਅਜੀਤ' ਦੇ ਪੱਤਰਕਾਰ ਇਕਬਾਲ ਸਿੰਘ ਸ਼ਾਂਤ ਦੇ ਮਾਤਾ ਸੁਰਜੀਤ ਕੌਰ ਸ਼ਾਂਤ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ ਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX