ਤਾਜਾ ਖ਼ਬਰਾਂ


ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  8 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  30 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  34 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  38 minutes ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 4 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 5 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਪਹਿਲਾ ਸਫ਼ਾ

ਪ੍ਰਧਾਨ ਮੰਤਰੀ ਵਲੋਂ ਪੰਜਾਬ ਭੇਜੇ ਖ਼ਰਾਬ ਵੈਂਟੀਲੇਟਰਾਂ ਦੇ ਆਡਿਟ ਦੇ ਆਦੇਸ਼

ਪਿੰਡਾਂ 'ਚ ਘਰ-ਘਰ ਜਾਂਚ ਅਤੇ ਆਕਸੀਜਨ ਸਪਲਾਈ ਕੀਤੀ ਜਾਵੇ ਨਵੀਂ ਦਿੱਲੀ, 15 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਹਾਲਾਤ 'ਤੇ ਸਨਿਚਰਵਾਰ ਨੂੰ ਕੀਤੀ ਉੱਚ ਪੱਧਰੀ ਮੀਟਿੰਗ 'ਚ ਕੇਂਦਰ ਵਲੋਂ ਰਾਜਾਂ ਨੂੰ ਦਿੱਤੇ ਗਏ ਵੈਂਟੀਲੇਟਰਾਂ ਦੀ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਆਰ.ਐਲ. ਭਾਟੀਆ ਦਾ ਦਿਹਾਂਤ

ਅੰਮਿ੍ਤਸਰ ਤੋਂ 6 ਵਾਰ ਸੰਸਦ ਮੈਂਬਰ ਤੇ ਬਿਹਾਰ-ਕੇਰਲ ਦੇ ਸਨ ਰਾਜਪਾਲ ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-100 ਸਾਲ ਦੇ ਕਰੀਬ ਲੰਬੀ ਉਮਰ ਭੋਗਣ ਵਾਲੇ ਤੇ ਕਾਂਗਰਸ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਬਜ਼ੁਰਗ ਸਿਆਸਤਦਾਨ ਸ੍ਰੀ ਰਘੂਨੰਦਨ ਲਾਲ ਭਾਟੀਆ ਦਾ ਕੋਰੋਨਾ ਕਾਰਨ ...

ਪੂਰੀ ਖ਼ਬਰ »

ਜਗਰਾਉਂ 'ਚ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਦੋ ਥਾਣੇਦਾਰਾਂ ਦੀ ਹੱਤਿਆ

• ਘਟਨਾ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਜਾਂ ਨਸ਼ਾ ਤਸਕਰ ਹੋਣ ਦਾ ਸ਼ੱਕ • ਇਕ ਮੁਲਾਜ਼ਮ ਵਾਲ-ਵਾਲ ਬਚਿਆ • ਦੋਸ਼ੀ ਮੌਕੇ ਤੋਂ ਕਾਰ ਤੇ ਕੈਂਟਰ 'ਚ ਬੇਖ਼ੌਫ਼ ਹੋਏ ਫ਼ਰਾਰ ਜੋਗਿੰਦਰ ਸਿੰਘ ਜਗਰਾਉਂ, 15 ਮਈ -ਅੱਜ ਦੇਰ ਸ਼ਾਮ ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ...

ਪੂਰੀ ਖ਼ਬਰ »

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦਿਹਾਂਤ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)- ਪੰਥਕ ਹਲਕਿਆਂ 'ਚ ਖ਼ਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ (83) ਹੁਣ ਇਸ ਦੁਨੀਆ 'ਚ ਨਹੀਂ ...

ਪੂਰੀ ਖ਼ਬਰ »

ਗੁਜਰਾਤ ਵੱਲ ਵਧਿਆ 'ਤੌਕਤੇ' ਤੂਫ਼ਾਨ

ਮੋਦੀ ਵਲੋਂ ਤਿਆਰੀਆਂ ਦਾ ਜਾਇਜ਼ਾ ਮੁੰਬਈ/ਅਹਿਮਦਾਬਾਦ, 15 ਮਈ (ਏਜੰਸੀ)-ਚੱਕਵਰਵਤੀ ਤੂਫ਼ਾਨ 'ਤੌਕਤੇ' ਮਜ਼ਬੂਤ ਹੋ ਗਿਆ ਹੈ ਅਤੇ ਇਹ ਗੁਜਰਾਤ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ਦਮਨ-ਦੀਵ ਅਤੇ ਦਾਦਰਾ-ਨਗਰ ਹਵੇਲੀ ਵੱਲ ਵਧ ਰਿਹਾ ਹੈ | ਇਸ ਨਾਲ ਮੁੰਬਈ ਵਿਚ ਤੇਜ਼ ਹਵਾਵਾਂ ...

ਪੂਰੀ ਖ਼ਬਰ »

ਕੋਰੋਨਾ ਦੇ ਭਾਰਤ 'ਚ ਮਿਲੇ ਰੂਪ ਖ਼ਿਲਾਫ਼ ਟੀਕੇ ਘੱਟ ਅਸਰਦਾਰ-ਯੂ.ਕੇ. ਮਾਹਿਰ

ਲੰਡਨ, 15 ਮਈ (ਏਜੰਸੀ)-ਇੰਗਲੈਂਡ 'ਚ ਟੀਕਾਕਰਨ ਪ੍ਰੋਗਰਾਮ ਦੀ ਸਲਾਹ ਦੇਣ ਵਾਲੇ ਯੂ.ਕੇ. ਦੇ ਇਕ ਨਾਮੀ ਵਿਗਿਆਨੀ ਨੇ ਕਿਹਾ ਕਿ ਕੋਰੋਨਾ ਖ਼ਿਲਾਫ਼ ਲਗਾਏ ਜਾ ਰਹੇ ਟੀਕੇ ਬੀ1.617.2 ਕਿਸਮ, ਜੋ ਪਹਿਲੀ ਵਾਰ ਭਾਰਤ 'ਚ ਪਾਈ ਗਈ ਸੀ, ਦੇ ਫੈਲਾਅ ਨੂੰ ਰੋਕਣ ਲਈ ਲਗਪਗ ਨਿਸਚਿਤ ਤੌਰ 'ਤੇ ਘੱਟ ...

ਪੂਰੀ ਖ਼ਬਰ »

ਪੰਜਾਬ 'ਚ ਇਕੋ ਦਿਨ 217 ਮੌਤਾਂ-6867 ਨਵੇਂ ਕੇਸ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਬੀਤੇ 24 ਘੰਟਿਆਂ ਦੌਰਾਨ 217 ਹੋਰ ਮੌਤਾਂ ਹੋਣ ਦੀ ਖ਼ਬਰ ਹੈ, ਜਦਕਿ 8125 ਮਰੀਜ਼ਾਂ ਦੇ ਠੀਕ ਹੋਣ ਦੀ ਵੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 6867 ਨਵੇਂ ਮਾਮਲੇ ...

ਪੂਰੀ ਖ਼ਬਰ »

ਚੀਨ ਦਾ ਰੋਵਰ ਮੰਗਲ 'ਤੇ ਉਤਰਿਆ

ਬੀਜਿੰਗ, 15 ਮਈ (ਏਜੰਸੀ)-ਚੀਨ ਨੇ ਮੰਗਲ ਦੀ ਸਤ੍ਹਾ 'ਤੇ ਆਪਣਾ ਪਹਿਲਾ ਰੋਵਰ ਸਫ਼ਲਤਾਪੂਰਵਕ ਉਤਾਰ ਦਿੱਤਾ ਹੈ | ਚੀਨ ਦੇ ਨੈਸ਼ਨਲ ਸਪੇਸ ਐਡਮਨਿਸਟੇ੍ਰਸ਼ਨ (ਸੀ. ਐਨ. ਐਸ. ਏ) ਨੇ ਰੋਵਰ ਦੇ ਮੰਗਲ ਗ੍ਰਹਿ 'ਤੇ ਉਤਰਨ ਦੀ ਪੁਸ਼ਟੀ ਕੀਤੀ ਹੈ | 'ਤਿਯਾਨਵੇਨ-1' ਨਾਂਅ ਦੇ ਇਸ ਪੁਲਾੜ ਵਾਹਨ ਨੂੰ ਚੀਨ ਨੇ 23 ਜੁਲਾਈ, 2020 ਨੂੰ ਲਾਂਚ ਕੀਤਾ ਸੀ | 'ਤਿਯਾਨਵੇਨ-1' ਵਾਹਨ 'ਚ ਇਕ ਆਰਬਿਟਰ, ਇਕ ਲੈਂਡਰ ਅਤੇ ਇਕ ਰੋਵਰ ਸ਼ਾਮਿਲ ਹੈ | ਇਹ ਵਾਹਨ 24 ਫਰਵਰੀ ਨੂੰ ਮੰਗਲ ਦੇ ਗ੍ਰਹਿਪਥ 'ਚ ਦਾਖ਼ਲ ਹੋ ਗਿਆ ਸੀ ਅਤੇ ਤਿੰਨ ਮਹੀਨੇ ਤੱਕ ਦੀ ਪਰਿਕਰਮਾ ਦੇ ਬਾਅਦ ਲੈਂਡਿੰਗ ਕੈਪਸੂਲ ਛੱਡਿਆ ਗਿਆ ਅਤੇ ਉਹ ਸਫ਼ਲਤਾਪੂਰਵਕ ਮੰਗਲ 'ਤੇ ਉਤਰ ਗਿਆ | ਇਹ ਮੰਗਲ ਦੇ ਯੂਟੋਪੀਆ ਪਲੈਨੀਸ਼ੀਆ 'ਤੇ ਉਤਰਿਆ ਹੈ | ਚੀਨੀ ਰੋਵਰ ਦੇ 6 ਪਹੀਏ ਹਨ ਅਤੇ ਇਹ ਸੂਰਜੀ ਊਰਜਾ ਨਾਲ ਚੱਲਦਾ ਹੈ | ਇਸ ਦਾ ਭਾਰ 240 ਕਿੱਲੋ ਹੈ | ਇਹ ਮੰਗਲ ਦੀਆਂ ਚੱਟਾਨਾਂ ਦੇ ਨਮੂਨੇ ਇਕੱਠੇ ਕਰੇਗਾ ਅਤੇ ਉਨ੍ਹਾਂ ਦਾ ਅਧਿਐਨ ਕਰੇਗਾ | ਇਹ ਕਰੀਬ 3 ਮਹੀਨਿਆਂ ਤੱਕ ਕੰਮ ਕਰੇਗਾ | ਇਸ 'ਚ 6 ਵਿਗਿਆਨਕ ਉਪਕਰਨ ਲੱਗੇ ਹਨ, ਜਿਨ੍ਹਾਂ 'ਚ ਕੈਮਰੇ, ਰਾਡਾਰ ਅਤੇ ਮੌਸਮ ਸਬੰਧੀ ਮਾਪਕ ਹਨ | ਇਸ ਦੇ ਨਾਲ ਹੀ ਚੀਨ ਅਮਰੀਕਾ ਦੇ ਬਾਅਦ ਮੰਗਲ 'ਤੇ ਸਫ਼ਲਤਾਪੂਰਵਕ ਰੋਵਰ ਉਤਾਰਨ ਵਾਲਾ ਦੂਸਰਾ ਦੇਸ਼ ਬਣ ਗਿਆ ਹੈ | ਫਰਵਰੀ 'ਚ ਹੀ ਅਮਰੀਕੀ ਪੁਲਾੜ ਏਜੰਸੀ ਨਾਸਾ ਦਾ ਰੋਵਰ ਮੰਗਲ 'ਤੇ ਉਤਰਿਆ ਸੀ | ਉਸ ਨੇ ਉਥੇ ਹੁਣ ਜਾਂਚ ਦੇ ਲੰਮੇ ਸਮੇਂ ਬਾਅਦ ਆਪਣਾ ਵਿਗਿਆਨਕ ਕੰਮ ਵੀ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਚੀਨ ਨੇ 'ਤਿਯਾਨਵੇਨ-1' ਵਾਹਨ ਤੋਂ ਲਈ ਮੰਗਲ ਦੀਆਂ ਤਸਵੀਰਾਂ ਪ੍ਰਕਾਸ਼ਿਤ ਕੀਤੀਆਂ ਸਨ | ਇਨ੍ਹਾਂ ਦੋਵੇਂ ਦੇਸ਼ਾਂ ਦੇ ਇਲਾਵਾ ਇਸ ਸਾਲ ਸੰਯੁਕਤ ਅਰਬ ਅਮੀਰਾਤ ਦਾ ਪੁਲਾੜ ਵਾਹਨ ਹੋਪ ਵੀ ਮੰਗਲ ਦੇ ਗ੍ਰਹਿਪਥ 'ਚ ਪਹੁੰਚਿਆ ਹੈ, ਮੰਗਲ ਦੇ ਗ੍ਰਹਿਪਥ ਦੇ ਚੱਕਰ ਲਗਾਏਗਾ ਅਤੇ ਉਸਦਾ ਇਕ ਵਿਸਥਾਰਤ ਨਕਸ਼ਾ ਤਿਆਰ ਕਰੇਗਾ |

ਖ਼ਬਰ ਸ਼ੇਅਰ ਕਰੋ

 

ਸਥਿਰ ਹੋ ਰਹੀ ਹੈ ਦੇਸ਼ 'ਚ ਕੋਰੋਨਾ ਦੀ ਸਥਿਤੀ-ਸਰਕਾਰ

• ਕਿਹਾ, ਕੋਵੀਸ਼ੀਲਡ ਦੀ ਦੂਜੀ ਖ਼ੁਰਾਕ ਵਿਚਾਲੇ ਵਕਫ਼ਾ ਵਧਾਉਣ ਨੂੰ ਟੀਕੇ ਦੀ ਕਿੱਲਤ ਨਾਲ ਜੋੜਨਾ ਮੰਦਭਾਗਾ ਨਵੀਂ ਦਿੱਲੀ, 15 ਮਈ (ਉਪਮਾ ਡਾਗਾ ਪਾਰਥ)-ਭਾਰਤ 'ਚ ਕੋਰੋਨਾ ਦੇ ਰੋਜ਼ਾਨਾ ਨਵੇਂ ਮਾਮਲਿਆਂ 'ਚ ਆਈ ਕੁਝ ਗਿਰਾਵਟ ਅਤੇ ਪਾਜ਼ੀਟੀਵਿਟੀ ਦਰ ਘੱਟ ਹੋਣ ਦਾ ...

ਪੂਰੀ ਖ਼ਬਰ »

ਸ਼ੂਗਰ ਦੇ ਮਰੀਜ਼ਾਂ ਅਤੇ ਸਟੀਰਾਇਡ ਦੀ ਦੁਰਵਰਤੋਂ ਕਾਰਨ ਹੁੰਦਾ ਹੈ ਬਲੈਕ ਫੰਗਸ

ਕੋਰੋਨਾ ਮਰੀਜ਼ਾਂ ਨੂੰ ਹੋ ਰਹੀ ਬਲੈਕ ਫੰਗਸ ਬਿਮਾਰੀ ਬਾਰੇ ਟਿੱਪਣੀ ਕਰਦਿਆਂ ਏਮਜ਼ ਦੇ ਡਾਇਰੈਕਟਰ ਡਾ: ਰਣਦੀਪ ਗੁਲੇਰੀਆ ਨੇ ਕਿਹਾ ਕਿ ਇਹ ਕੋਈ ਨਵੀਂ ਬਿਮਾਰੀ ਨਹੀਂ ਹੈ | ਸ਼ੂਗਰ ਨੂੰ ਇਸ ਬਿਮਾਰੀ ਦਾ ਮੁੱਖ ਕਾਰਨ ਦੱਸਦਿਆਂ ਡਾ: ਗੁਲੇਰੀਆ ਨੇ ਕਿਹਾ ਕਿ ਸ਼ੂਗਰ ਦੇ ...

ਪੂਰੀ ਖ਼ਬਰ »

ਆਧਾਰ ਕਾਰਡ ਨਾ ਹੋਣ 'ਤੇ ਵੈਕਸੀਨ ਨੂੰ ਨਹੀਂ ਕੀਤਾ ਜਾਣਾ ਚਾਹੀਦਾ ਮਨ੍ਹਾ

ਨਵੀਂ ਦਿੱਲੀ, 15 ਮਈ (ਏਜੰਸੀ)-ਯੂ.ਆਈ.ਡੀ.ਏ.ਆਈ. ਨੇ ਸਨਿਚਰਵਾਰ ਨੂੰ ਕਿਹਾ ਕਿ ਆਧਾਰ ਕਾਰਡ ਨਾ ਹੋਣ ਦੀ ਸੂਰਤ 'ਚ ਕਿਸੇ ਨੂੰ ਵੀ ਵੈਕਸੀਨ, ਦਵਾਈਆਂ, ਹਸਪਤਾਲ ਵਿਚ ਭਰਤੀ ਕਰਨ ਸਮੇਤ ਕਿਸੇ ਵੀ ਤਰ੍ਹਾਂ ਦੇ ਇਲਾਜ ਤੋਂ ਮਨ੍ਹਾ ਨਹੀਂ ਕਰਨਾ ਚਾਹੀਦਾ | ਅਥਾਰਟੀ ਨੇ ਸਪੱਸ਼ਟ ਕਰਦੇ ...

ਪੂਰੀ ਖ਼ਬਰ »

ਜੁਲਾਈ ਤੱਕ ਭਾਰਤ ਕੋਲ ਹੋਣਗੀਆਂ ਵੈਕਸੀਨ ਦੀਆਂ 51.6 ਕਰੋੜ ਖ਼ੁਰਾਕਾਂ-ਸਿਹਤ ਮੰਤਰੀ

ਨਵੀਂ ਦਿੱਲੀ, 15 ਮਈ (ਪੀ. ਟੀ. ਆਈ.)-ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਜੁਲਾਈ ਮਹੀਨੇ ਦੇ ਅੰਤ ਤੱਕ ਭਾਰਤ ਕੋਲ ਵੈਕਸੀਨ ਦੀਆਂ 51.6 ਕਰੋੜ ਖੁਰਾਕਾਂ ਉਪਲਬਧ ਹੋਣਗੀਆਂ | ਦੱਸਣਯੋਗ ਹੈ ਕਿ ਭਾਰਤ 'ਚ ਹੁਣ ਤੱਕ 18 ਕਰੋੜ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਟੀਕੇ ਲਗਾਏ ...

ਪੂਰੀ ਖ਼ਬਰ »

ਭਾਰਤ ਤੋਂ ਆਉਣ ਵਾਲੇ ਯਾਤਰੀਆਂ ਕਾਰਨ ਯੂ.ਕੇ. 'ਚ ਫੈਲਿਆ ਭਾਰਤੀ ਕੋਰੋਨਾ ਵੈਰੀਐਂਟ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ 'ਚ ਇਸ ਸਮੇਂ ਕੋਰੋਨਾ ਦੀ ਦੂਜੀ ਲਹਿਰ ਨੇ ਭਾਰੀ ਤਬਾਹੀ ਮਚਾਈ ਹੋਈ ਹੈ ਅਤੇ ਅਜਿਹੇ 'ਚ ਕਿਹਾ ਜਾ ਰਿਹਾ ਹੈ ਕਿ ਭਾਰਤੀ ਕੋਵਿਡ-19 ਵੈਰੀਐਂਟ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਰਾਹੀਂ ਯੂ.ਕੇ. ਪਹੁੰਚਿਆ ਹੈ | ਯੂ.ਕੇ. ਨੇ ਭਾਰਤ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮਮਤਾ ਬੈਨਰਜੀ ਦੇ ਛੋਟੇ ਭਰਾ ਦੀ ਮੌਤ

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੁੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੈਨਰਜੀ (62) ਦਾ ਦਿਹਾਂਤ ਹੋ ਗਿਆ | ਬੀਤੇ ਇਕ ਮਹੀਨੇ ਤੋਂ ਕੋਰੋਨਾ ਪੀੜਤ ਹੋਣ 'ਤੇ ਇਥੇ ਇਕ ਪ੍ਰਾਈਵੇਟ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ | ...

ਪੂਰੀ ਖ਼ਬਰ »

ਪਾਕਿ 'ਚ ਬੇਕਾਬੂ ਵਾਹਨ ਨਹਿਰ 'ਚ ਡਿੱਗਾ-ਇਕੋ ਪਰਿਵਾਰ ਦੇ 11 ਜੀਅ ਮਰੇ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪੰਜਾਬ ਸੂਬੇ 'ਚ ਇਕ ਵੈਨ ਦੇ ਬੇਕਾਬੂ ਹੋ ਕੇ ਨਹਿਰ 'ਚ ਡਿਗਣ ਨਾਲ ਘੱਟੋ ਘੱਟ 11 ਲੋਕਾਂ ਦੀ ਮੌਤ ਹੋ ਗਈ | ਜ਼ਿਲ੍ਹਾ ਸ਼ੇਖ਼ੂਪੁਰਾ ਤੋਂ ਰਾਣਾ ਉਮਰ ਸ਼ੇਖ਼ੂਪੁਰੀਆ ਨੇ ਦੱਸਿਆ ਕਿ ਉਕਤ ਪਰਿਵਾਰ ਸ਼ੇਖੂਪੁਰਾ ਦੇ ਖ਼ਾਨਗਾਹ ...

ਪੂਰੀ ਖ਼ਬਰ »

ਘਰਾਂ 'ਚ ਇਕਾਂਤਵਾਸ ਕੋਰੋਨਾ ਮਰੀਜ਼ਾਂ ਨੂੰ ਰੇਮਡੇਸਿਵਿਰ ਦੀ ਲੋੜ ਨਹੀਂ- ਏਮਜ਼

ਨਵੀਂ ਦਿੱਲੀ, 15 ਮਈ (ਏਜੰਸੀ)-ਏਮਜ਼ ਦੇ ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਜੋ ਕੋਰੋਨਾ ਮਰੀਜ਼ ਘਰਾਂ 'ਚ ਇਕਾਂਤਵਾਸ ਹਨ, ਨੂੰ ਰੇਮਡੇਸਿਵਿਰ ਦਵਾਈ ਦੇਣ ਦੀ ਕੋਈ ਲੋੜ ਨਹੀਂ ਹੈ ਅਤੇ ਜੇਕਰ ਕਿਸੇ ਮਰੀਜ਼ ਦਾ ਆਕਸੀਜਨ ਪੱਧਰ 94 ਤੋਂ ਹੇਠਾਂ ਚਲਾ ਜਾਂਦਾ ਹੈ ਤਾਂ ਉਸ ਨੂੰ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਚੌਕੀ 'ਤੇ ਪੈਟਰੋਲ ਬੰਬ ਨਾਲ ਹਮਲਾ

ਸ੍ਰੀਨਗਰ, 15 ਮਈ (ਮਨਜੀਤ ਸਿੰਘ)- ਸ੍ਰੀਨਗਰ ਦੇ ਡਾਊਨ ਟਾਊਨ ਇਲਾਕੇ 'ਚ ਅੱਤਵਾਦੀਆਂ ਨੇ ਦੇਰ ਰਾਤ ਸੀ.ਆਰ.ਪੀ.ਐਫ. ਦੀ ਇਕ ਚੌਕੀ ਨੂੰ ਨਿਸ਼ਾਨਾ ਬਣਾ ਕੇ ਪੈਟਰੋਲ ਬੰਬ ਨਾਲ ਹਮਲਾ ਕੀਤਾ, ਜਿਸ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਹੋ ਗਿਆ | ਜਾਣਕਾਰੀ ਮੁਤਾਬਿਕ ਸਰਾਫ਼ ...

ਪੂਰੀ ਖ਼ਬਰ »

ਜੀ.ਐਸ.ਟੀ. ਕੌ ਾਸਲ ਦੀ ਮੀਟਿੰਗ 28 ਨੂੰ

ਨਵੀਂ ਦਿੱਲੀ, 15 ਮਈ (ਏਜੰਸੀ)-ਜੀ.ਐਸ.ਟੀ. ਕੌਂਸਲ ਦੀ ਮੀਟਿੰਗ ਬੀਤੇ 7 ਮਹੀਨਿਆਂ ਤੋਂ ਨਾ ਕਰਵਾਉਣ ਕਾਰਨ ਵਿਰੋਧੀ ਧਿਰਾਂ ਦੀ ਆਲੋਚਨਾ ਦਾ ਸਾਹਮਣਾ ਕਰ ਰਹੇ ਵਿੱਤ ਮੰਤਰਾਲੇ ਨੇ ਐਲਾਨ ਕੀਤਾ ਕਿ ਵਸਤੂ ਤੇ ਸੇਵਾਵਾਂ ਕਰ 'ਤੇ ਫੈਸਲਾ ਲੈਣ ਲਈ ਅਗਲੀ ਮੀਟਿੰਗ 28 ਮਈ ਨੂੰ ਹੋਵੇਗੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX