ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  16 minutes ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  44 minutes ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  about 1 hour ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  about 1 hour ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  about 1 hour ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  about 2 hours ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  about 3 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  about 3 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 4 hours ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 5 hours ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 5 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 6 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 6 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 7 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 8 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 8 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 8 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 9 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 9 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਫਾਜ਼ਿਲਕਾ / ਅਬੋਹਰ

ਮਿ੍ਤਕ ਫ਼ੌਜੀ ਦੀ ਲਾਸ਼ ਰੱਖ ਕੇ ਪਰਿਵਾਰਕ ਮੈਂਬਰਾਂ ਨੇ ਫਿਰੋਜਪੁਰ-ਫਾਜ਼ਿਲਕਾ ਮੁੱਖ ਮਾਰਗ ਕੀਤਾ ਜਾਮ

ਮੰਡੀ ਘੁਬਾਇਆ, ਜਲਾਲਾਬਾਦ 15 ਮਈ (ਅਮਨ ਬਵੇਜਾ/ਕਰਨ ਚੁਚਰਾ)-ਬੀਤੇ ਦਿਨੀਂ ਸੀਮਾ ਪੱਟੀ 'ਤੇ ਪੈਂਦੇ ਪਿੰਡ ਗਹਿਲੇ ਵਾਲਾ ਵਿਖੇ ਝਗੜੇ ਦੇ ਚੱਲਦਿਆਂ ਫ਼ੌਜੀ ਸੰਦੀਪ ਸਿੰਘ ਨੂੰ ਮੌਤ ਦੇ ਘਾਟ ਉਤਾਰਨ ਦੇ ਦੋਸ਼ ਵਜੋਂ ਹੋਰਨਾਂ ਲੋਕਾਂ ਨੂੰ ਨਾਮਜ਼ਦ ਤੇ ਗਿ੍ਫ਼ਤਾਰ ਕਰਨ ਦੀ ...

ਪੂਰੀ ਖ਼ਬਰ »

ਹਲਕਾ ਫ਼ਾਜ਼ਿਲਕਾ ਦੇ ਲੋਕਾਂ ਨੂੰ ਸਿਹਤ ਮੰਤਰੀ ਪੰਜਾਬ ਵਲੋਂ ਜਲਦ ਮਿਲੇਗੀ ਐਂਬੂਲੈਂਸ-ਵਿਧਾਇਕ ਘੁਬਾਇਆ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)- ਦਵਿੰਦਰ ਸਿੰਘ ਘੁਬਾਇਆ ਵਿਧਾਇਕ ਫ਼ਾਜ਼ਿਲਕਾ ਨੇ ਦੱਸਿਆ ਕਿ ਕੋਵਿਡ 19 ਤੋਂ ਬਚਾਅ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਜਲਦ ਐਂਬੂਲੈਂਸ ਦੇਣ ਲਈ ਕਿਹਾ ਹੈ | ਮਰੀਜ਼ਾਂ ਨੂੰ ਕਿਤੇ ਹੋਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦਿਨੋ ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ | ਕੋਰੋਨਾ ਨਾਲ਼ ਮਰਨ ਵਾਲਿਆਂ ਦੀ ਗਿਣਤੀ ਵਿਚ ਰੋਜ਼ਾਨਾਂ ਵਾਧਾ ਹੋ ਰਿਹਾ ਹੈ | ਤਾਜ਼ਾ ਅੰਕੜਿਆਂ ਦੀ ਜੇਕਰ ਗੱਲ ਕਰੀਏ ਤਾਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਖੂਈਆਂ ਸਰਵਰ, 15 ਮਈ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਪਿੰਡ ਗੁੰਮਜਾਲ ਵਿਚ ਅੱਜ ਦੁਪਹਿਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਜਿਸ ਨੂੰ ਕੱਲਰ ਖੇੜਾ ਚੌਕੀ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਪਹਿਚਾਣ ਤੇ ਪੋਸਟ ਮਾਰਟਮ ਲਈ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਫ਼ਾਜ਼ਿਲਕਾ, 15 ਮਈ(ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲ਼ੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਡੀਪੂਆਂ 'ਤੇ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਬੱਸ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਫ਼ਾਜ਼ਿਲਕਾ ਸ਼ਹਿਰ 'ਚ ਵਿਗੜੀ ਸਫ਼ਾਈ ਵਿਵਸਥਾ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਸਫ਼ਾਈ ਸੇਵਕ ਕਰਮਚਾਰੀਆਂ ਦੀ ਅਣਮਿਥੇ ਸਮੇਂ ਦੀ ਹੜਤਾਲ ਦੇ ਚੱਲਦਿਆਂ ਫ਼ਾਜ਼ਿਲਕਾ ਸ਼ਹਿਰ ਵਿਚ ਸਫ਼ਾਈ ਵਿਵਸਥਾ ਵਿਗੜਦੀ ਜਾ ਰਹੀ ਹੈ | ਸ਼ਹਿਰ ਵਿਚ ਥਾਂ-ਥਾਂ 'ਤੇ ਸੜਕਾਂ ਕਿਨਾਰੇ ਗੰਦਗੀ ਦੇ ਢੇਰ ਲੱਗ ਰਹੇ ਹਨ | ਸਫ਼ਾਈ ਸੇਵਕ ...

ਪੂਰੀ ਖ਼ਬਰ »

ਝਗੜੇ 'ਚ ਇਕ ਜ਼ਖ਼ਮੀ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਪ੍ਰੇਮ ਗਲੀ ਨੇੜੇ ਹੋਏ ਇਕ ਝਗੜੇ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਪੁਸ਼ਪਿੰਦਰ ਸਿੰਘ ਉਰਫ਼ ਸਿੰਮੀ ਵਾਸੀ ਫ਼ਾਜ਼ਿਲਕਾ ਨੇ ਦੱਸਿਆ ਕਿ ਅੱਜ ਉਸ ਨੇ ...

ਪੂਰੀ ਖ਼ਬਰ »

ਵਿਆਹੁਤਾ ਦੀ ਮੌਤ ਤੋਂ ਬਾਅਦ ਪਤੀ ਤੇ ਜੇਠ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਪਿੰਡ ਮੁਹਾਰ ਖੀਵਾ ਮਨਸਾ ਵਿਖੇ ਇਕ ਵਿਆਹੁਤਾ ਦੀ ਹੋਈ ਮੌਤ ਦੇ ਮਾਮਲੇ ਵਿਚ ਸਦਰ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਮਿ੍ਤਕਾ ਦੇ ਪਤੀ ਅਤੇ ਜੇਠ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਦੇਸਾ ਸਿੰਘ ਪੁੱਤਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ 'ਤੇ ਲੜਕੇ ਤੇ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਮੁਕੱਦਮਾ ਦਰਜ

ਜਲਾਲਾਬਾਦ, 15 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਲੜਕੇ ਅਤੇ ਉਸ ਦੇ ਮਾਤਾ ਪਿਤਾ ਖ਼ਿਲਾਫ਼ ਨਾਬਾਲਗ ਲੜਕੀ ਨੰੂ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਵਿਚ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮਲੂਕ ਸਿੰਘ ਨੇ ਦੱਸਿਆ ਕਿ ਮੰਗਾ ਸਿੰਘ ਪੁੱਤਰ ਦਲੀਪ ...

ਪੂਰੀ ਖ਼ਬਰ »

ਜਾਗਰੂਕ ਹੋ ਰਹੇ ਹਨ ਲੋਕ ਪੇਂਡੂ ਇਲਾਕਿਆਂ 'ਚ ਸੈਂਪਲ ਦੇਣ ਲਈ ਘਰਾਂ ਤੋਂ ਨਿਕਲਣ ਲੱਗੇ ਲੋਕ

ਫ਼ਾਜ਼ਿਲਕਾ 15 ਮਈ (ਦਵਿੰਦਰ ਪਾਲ ਸਿੰਘ)-ਕੋਵਿਡ ਦੀ ਬਿਮਾਰੀ ਪ੍ਰਤੀ ਵੱਧ ਰਹੀ ਹੈ ਜਨ ਜਾਗਰੂਕਤਾ ਅਤੇ ਜ਼ਿਲ੍ਹਾ ਪੱਧਰ 'ਤੇ ਸੈਂਪਲਿੰਗ ਨੂੰ ਲੈ ਕੇ ਚੱਲ ਰਹੀਆਂ ਕੋਸ਼ਿਸ਼ਾਂ ਦਾ ਅਸਰ ਹੈ ਕਿ ਪੇਂਡੂ ਇਲਾਕਿਆਂ ਦੇ ਲੋਕ ਕੋਵਿਡ ਟੈੱਸਟ ਲਈ ਸੈਂਪਲ ਦੇਣ ਲਈ ਘਰਾਂ ਤੋਂ ...

ਪੂਰੀ ਖ਼ਬਰ »

ਆੜ੍ਹਤੀ ਕੁਲਵਿੰਦਰ ਸਿੰਘ ਸੰਧੂ ਨੇ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਦਿੱਤਾ

ਮੰਡੀ ਰੋੜਾਂਵਾਲੀ, 15 ਮਈ (ਮਨਜੀਤ ਸਿੰਘ ਬਰਾੜ)-ਸਮਾਜਸੇਵੀ ਅਤੇ ਮੰਡੀ ਰੋੜਾਂਵਾਲੀ ਦੇ ਆੜ੍ਹਤੀ ਯੂਨੀਅਨ ਦੇ ਸਾਬਕਾ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ ਰੋਹੀਵਾਲਾ ਵਲ਼ੋਂ ਗਲੀਆਂ ਵਿਚ ਵਿਹਲੇ ਫਿਰ ਰਹੇ ਬੱਚਿਆ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਰੁਚੀ ਵਧਾਉਣ ਲਈ ...

ਪੂਰੀ ਖ਼ਬਰ »

ਉਪ ਵੈਦ ਕਰਨਗੇ 25 ਨੂੰ ਮੈਡੀਕਲ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ-ਸੂਬਾ ਪ੍ਰਧਾਨ

ਮੰਡੀ ਰੋੜਾਂਵਾਲੀ, 15 ਮਈ (ਮਨਜੀਤ ਸਿੰਘ ਬਰਾੜ)-ਆਯੁਰਵੈਦਿਕ ਡੀ ਫਾਰਮੇਸੀ ਉਪ ਵੈਦ ਯੂਨੀਅਨ ਦੇ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਮੋਹਲ਼ਾ ਨੇ ਪੈੱ੍ਰਸ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਬੋਰਡ ਆਫ਼ ਆਯੁਰਵੈਦਿਕ ਅਤੇ ਯੂਨਾਨੀ ਸਿਸਟਮ ਆਫ਼ ਮੈਡੀਸਨ ਪੰਜਾਬ ਵਲ਼ੋਂ ਉਪ ਵੈਦ ...

ਪੂਰੀ ਖ਼ਬਰ »

ਘੁੜਿਆਣਾ ਵਲੋਂ ਇਲਾਕਾ ਵਾਸੀਆਂ ਨੂੰ ਕੋਰੋਨਾ ਤੋਂ ਸੁਚੇਤ ਰਹਿਣ ਦੀ ਅਪੀਲ

ਬੱਲੂਆਣਾ, 15 ਮਈ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਦੇ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਗੁਰਤੇਜ ਸਿੰਘ ਘੁੜਿਆਣਾ ਨੇ ਹਲਕੇ ਦੇ ਲੋਕਾਂ ਨੂੰ ਕੋਰੋਨਾ ਤੋਂ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲ਼ੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦਾ ਪਾਲਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਲਈ ਸਿਹਤ ਸੁਵਿਧਾਵਾਂ ਦਾ ਪ੍ਰਬੰਧ ਕਰੇ-ਹੈਰੀ ਸੰਧੂ

ਅਬੋਹਰ, 15 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਔਖੇ ਸਮੇਂ ਵਿਚ ਲੋਕਾਂ ਦੀ ਸਾਰ ਲਵੇ ਤੇ ਲੋਕਾਂ ਲਈ ਸਿਹਤ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ...

ਪੂਰੀ ਖ਼ਬਰ »

ਦੁਕਾਨਦਾਰ ਨਾਲ ਕੁੱਟਮਾਰ ਕਰਨ ਦੇ ਸਬੰਧ 'ਚ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 15 ਮਈ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੁਕਾਨਦਾਰ ਨਾਲ ਕੁੱਟਮਾਰ ਕਰਨ ਦੇ ਸਬੰਧ ਵਿਚ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

250 ਗਰਾਮ ਹੈਰੋਇਨ ਸਮੇਤ 1 ਔਰਤ ਸਣੇ 2 ਕਾਬੂ

ਜਲਾਲਾਬਾਦ, 15 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਸਣੇ ਦੋ ਵਿਅਕਤੀਆਂ ਨੰੂ 250 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਅਮੀਰ ਖ਼ਾਸ ਦੇ ਮੁਲਾਜ਼ਮ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਅਬੋਹਰ, 15 ਮਈ (ਕੁਲਦੀਪ ਸਿੰਘ ਸੰਧੂ)-ਅਸਮਾਜਿਕ ਤੱਤਾ ਵਲ਼ੋਂ ਬੀਤੀ ਸ਼ਾਮ ਅਣਪਛਾਤੇ ਚੋਰਾਂ ਨੇ ਗਲੀ ਵਿਚ ਖੜ੍ਹਾ ਇਕ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੀਪਕ ...

ਪੂਰੀ ਖ਼ਬਰ »

ਭਾਰਤੀ ਕਿਸਾਨੀ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਜਲਾਲਾਬਾਦ, 15 ਮਈ (ਕਰਨ ਚੁਚਰਾ)-ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਦਿੱਲੀ ਮੋਰਚਾ ਮੁਹਿੰਮ ਕਮੇਟੀ ਦੇ ਆਗੂ ਸੁਨੀਲ ਭੋਡੀਪੁਰ , ...

ਪੂਰੀ ਖ਼ਬਰ »

ਉੱਪ-ਸਕੱਤਰ ਆਈ.ਆਰ. ਪਾਵਰਕਾਮ ਨਾਲ ਸੀ.ਐੱਚ.ਬੀ. ਕਾਮਿਆਂ ਦੀ ਜਥੇਬੰਦੀ ਨਾਲ ਮੀਟਿੰਗ

ਜਲਾਲਾਬਾਦ, 15 ਮਈ (ਕਰਨ ਚੁਚਰਾ)-ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲ਼ੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੰਘਰਸ਼ ਕੀਤਾ ਜਾ ਰਿਹਾ ਹੈ | 12 ਮਾਰਚ ਨੂੰ ਜਥੇਬੰਦੀ ਵਲ਼ੋਂ ਪਟਿਆਲਾ ਹੈੱਡ ਆਫ਼ਿਸ ਵਿਖੇ ...

ਪੂਰੀ ਖ਼ਬਰ »

ਚਾਰ ਮਹੀਨਿਆਂ ਤੋਂ ਅਧੂਰੀ ਪਈ ਪੁਰਾਣੀ ਪੀ.ਐਨ.ਬੀ. ਗਲੀ ਨੂੰ ਮੁਕੰਮਲ ਕਰਨ ਦੀ ਮੰਗ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਕਾਂਗਰਸ ਵਲ਼ੋਂ ਇਲਾਕੇ ਵਿਚ ਵਿਕਾਸ ਦੇ ਕੰਮਾਂ ਦੇ ਦਾਅਵਿਆਂ ਦੇ ਉਲਟ ਸਥਾਨਕ ਪੁਰਾਣੀ ਪੰਜਾਬ ਨੈਸ਼ਨਲ ਬੈਂਕ ਵਾਲੀ ਗਲੀ ਤਕਰੀਬਨ ਚਾਰ ਮਹੀਨੇ ਬਾਅਦ ਵੀ ਮੁਕੰਮਲ ਨਹੀਂ ਕੀਤੀ ਗਈ | ਜਿਸ ਕਾਰਨ ਉਖਾੜੀ ਗਈ ਇਸ ਗਲੀ ਦੇ ਰੋੜਿਆਂ ...

ਪੂਰੀ ਖ਼ਬਰ »

ਘੁੜਿਆਣਾ ਵਲੋਂ ਇਲਾਕਾ ਵਾਸੀਆਂ ਨੂੰ ਕੋਰੋਨਾ ਤੋਂ ਸੁਚੇਤ ਰਹਿਣ ਦੀ ਅਪੀਲ

ਬੱਲੂਆਣਾ, 15 ਮਈ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਦੇ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਗੁਰਤੇਜ ਸਿੰਘ ਘੁੜਿਆਣਾ ਨੇ ਹਲਕੇ ਦੇ ਲੋਕਾਂ ਨੂੰ ਕੋਰੋਨਾ ਤੋਂ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲ਼ੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦਾ ਪਾਲਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਤੇ ਜਲਾਲਾਬਾਦ 'ਚ 16 ਮਈ ਨੂੰ ਲਗਾਈ ਜਾਵੇਗੀ ਕੋਰੋਨਾ ਵੈਕਸੀਨ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਰਾਧਾ ਸੁਆਮੀ ਸਤਸੰਗ ਘਰ ਅਤੇ ਜਲਾਲਾਬਾਦ ਦੇ ਰਾਮ-ਲੀਲ੍ਹਾ ਚੌਂਕ ਵਿਖੇ 16 ਮਈ ਨੂੰ ਵੈਕਸੀਨੇਸ਼ਨ ਲਗਵਾਈ ਜਾਵੇਗੀ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਥਾਵਾਂ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਅਧਿਆਪਕਾਂ ਨੂੰ ਮੈਡੀਕਲ ਲੀਵ ਦੇਣ ਸਬੰਧੀ ਪੱਤਰ ਰੱਦ ਕਰਨ ਦੀ ਮੰਗ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਦੇ ਡੀ.ਪੀ.ਆਈ. (ਸੈ.ਸਿ.) ਨੇ ਇਕ ਵਾਰ ਫਿਰ ਪੰਜਾਬ ਪ੍ਰਸੋਨਲ ਵਿਭਾਗ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਉਲਟ ਕੋਰੋਨਾ ਪਾਜ਼ੀਟਿਵ ਆਉਣ 'ਤੇ ਮੈਡੀਕਲ ਛੁੱਟੀ ਦੇਣ ਦੇ ਹੁਕਮ ਜਾਰੀ ਕਰ ਦਿੱਤਾ ਹੈ | ਪੰਜਾਬ ਸਰਕਾਰ ਨੇ ਕੋਰੋਨਾ ਬਿਮਾਰੀ ਨੂੰ ਮਹਾਂਮਾਰੀ ਐਲਾਨਦਿਆਂ ਆਪਣੇ ਕਰਮਚਾਰੀਆਂ, ਜਦੋਂ ਉਹ ਡਿਊਟੀ ਦੌਰਾਨ ਪਾਜ਼ੀਟਿਵ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ 21 ਦਿਨ ਦੀ ਕੁਆਰੰਟਾਈਨ ਲੀਵ ਦੇਣ ਦੀ ਮਨਜ਼ੂਰੀ ਦਿੱਤੀ ਸੀ ਤਾਂਕਿ ਉਨ੍ਹਾਂ ਤੋਂ ਬਿਮਾਰੀ ਅੱਗੇ ਨਾ ਫੈਲ ਸਕੇ | ਹੁਣ ਸਿੱਖਿਆ ਵਿਭਾਗ ਵਲ਼ੋਂ ਲਗਾਤਾਰ ਅਧਿਆਪਕਾਂ ਨੂੰ ਡੋਰ ਟੂ ਡੋਰ ਦਾਖਲਾ ਮੁਹਿੰਮ ਚਲਾਉਣ, ਪੂਰੇ ਸਟਾਫ਼ ਨਾਲ ਸਕੂਲਾਂ ਵਿਚ ਹਾਜ਼ਰ ਹੋਣ, ਕਿਤਾਬਾਂ ਵੰਡ, ਦਾਖ਼ਲਿਆਂ ਦੌਰਾਨ ਲੋਕਾਂ ਦੇ ਸੰਪਰਕ ਵਿਚ ਆਉਣ ਨਾਲ ਕੋਰੋਨਾ ਪਾਜ਼ੀਟਿਵ ਹੋ ਰਹੇ ਹਨ ਤਾਂ ਵਿਭਾਗ ਉਨ੍ਹਾਂ ਨੂੰ ਕੁਆਰੰਟਾਈਨ ਲੀਵ ਦੇਣ ਦੀ ਥਾਂ ਮੈਡੀਕਲ ਛੁੱਟੀ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜੋ ਅਧਿਆਪਕ ਵਰਗ ਨਾਲ ਧੱਕਾ ਹੈ | ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਨਿਸ਼ਾਂਤ ਅਗਰਵਾਲ, ਵਿੱਤ ਸਕੱਤਰ ਅਮਨਦੀਪ ਸਿੰਘ, ਬਲਾਕ ਪ੍ਰਧਾਨ ਵਿਨੇ ਕੁਮਾਰ, ਭਗਵੰਤ ਭਠੇਜਾ, ਰਾਜੀਵ ਚਗਤੀ, ਸੁਧੀਰ ਕਾਲੜਾ, ਕੁਲਜੀਤ ਸਿੰਘ, ਅਮਰਜੀਤ ਸਿੰਘ, ਰਾਕੇਸ਼ ਕਾਠਪਾਲ, ਛਿੰਦਰਪਾਲ ਲਾਧੂਕਾ, ਮੈਡਮ ਗੁਰਵਿੰਦਰ ਕੌਰ ਨੇ ਵਰਚੂਅਲ ਮੀਟਿੰਗ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਸਿੱਖਿਆ ਵਿਭਾਗ ਵਲ਼ੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ, ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਧਿਆਪਕਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਖ਼ਮਿਆਜ਼ਾ ਕਾਂਗਰਸ ਪਾਰਟੀ ਨੂੰ ਭੁਗਤਣਾ ਪਵੇਗਾ | ਇਸ ਮੀਟਿੰਗ ਵਿਚ ਬਲਜੀਤ ਸਿੰਘ, ਰਜਨੀ ਸ਼ਰਮਾ, ਵਰਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰਹਿੰਦੇ ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਨੇ ਸਰਕਾਰ ਵਲ਼ੋਂ ਰਹਿੰਦੇ ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ ਹੈ | ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਮੰਗ ਪੂਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਅਫ਼ਸਰਸ਼ਾਹੀ ਵਲੋਂ ਮਨਮਰਜ਼ੀ ਤੇ ਮਸ਼ੀਨੀ ਫ਼ੈਸਲਿਆਂ ਦੀ ਡੀ.ਟੀ.ਐਫ਼. ਨੇ ਕੀਤੀ ਨਿੰਦਾ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਸਿੱਖਿਆ ਵਿਭਾਗ ਵਿਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ਼ ਦੀ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਕਈ ਹੋਰ ਮਾਮਲਿਆਂ ਵਿਚ ਵੀ ਮਸ਼ੀਨੀ ਫ਼ੈਸਲੇ ਕਰਨ ਦੇ ਆਦਿ ਦੀ ...

ਪੂਰੀ ਖ਼ਬਰ »

ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ 'ਚ ਸਾਂਝਾ ਦਾਖ਼ਲਾ ਪੋਰਟਲ ਫਲਾਪ ਮਾਡਲ-ਪਾਇਲਟ

ਮੰਡੀ ਲਾਧੂਕਾ, 15 ਮਈ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਦੇ ਮਹਿਕਮਾ ਉਚੇਰੀ ਸਿੱਖਿਆ ਵਲ਼ੋਂ ਸੂਬੇ ਦੇ ਸਾਰੇ ਡਿਗਰੀ ਕਾਲਜਾਂ ਵਿਚ ਦਾਖ਼ਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਦਾ ਇਕ ਸਾਂਝਾ ਦਾਖਲਾ ਪੋਰਟਲ ਬਣਾਏ ਜਾਣ ਦੇ ਮਾਮਲੇ ਖ਼ਿਲਾਫ਼ ਵਿਰੋਧ ...

ਪੂਰੀ ਖ਼ਬਰ »

ਰਾਮਸਰਾ ਮਾਈਨਰ 'ਚ ਪਿਆ ਪਾੜ-200 ਏਕੜ ਜ਼ਮੀਨਾਂ 'ਚ ਭਰਿਆ ਪਾਣੀ

ਬੱਲੂਆਣਾ, 15 ਮਈ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਪੈਂਦੀ ਰਾਮਸਰਾ ਮਾਈਨਰ 'ਚ ਪਾੜ ਪੈਣ ਨਾਲ ਲਗਪਗ 200 ਏਕੜ ਜ਼ਮੀਨਾਂ ਵਿਚ ਪਾਣੀ ਭਰ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਬਾਗ਼ਾਂ ਅਤੇ ਨਵੀਂ ਬੀਜੀ ਸੋਈ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਪਿੰਡ ਝੋਰੜਖੇੜਾ ਦੇ ...

ਪੂਰੀ ਖ਼ਬਰ »

ਵਾਰਡ ਨੰਬਰ-15 ਨੂੰ ਕੀਤਾ ਸੈਨੇਟਾਈਜ

ਜਲਾਲਾਬਾਦ, 15 ਮਈ (ਕਰਨ ਚੁਚਰਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਦੀ ਲੋੜੀਂਦੀ ਰੋਕਥਾਮ ਲਈ ਵਾਰਡ ਨੰਬਰ 15 'ਚ ਮਹਿਲਾ ਕੌਂਸਲਰ ਦੇ ਪਤੀ ਹਰੀਸ਼ ਸੇਤੀਆ ਨੇ ਸੈਨੇਟਾਈਜ਼ਰ ਦਾ ਛਿੜਕਾਅ ਕਰਵਾਇਆ | ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਨਗਰ ਪ੍ਰਸ਼ਾਸਨ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਤੇ ਕੁੱਟਮਾਰ ਕਰਨ ਵਾਲੇ ਸਹੁਰੇ ਪਰਿਵਾਰ ਖ਼ਿਲਾਫ਼ ਮੁਕੱਦਮਾ ਦਰਜ

ਅਬੋਹਰ, 15 ਮਈ (ਕੁਲਦੀਪ ਸਿੰਘ ਸੰਧੂ)-ਨਗਰ ਥਾਣਾ ਨੰਬਰ ਦੋ ਵਿਚ ਇੱਥੋਂ ਦੀ ਵਸਨੀਕ ਵਿਆਹੁਤਾ ਦੇ ਬਿਆਨਾਂ 'ਤੇ ਉਸ ਦੇ ਸਹੁਰੇ ਪਰਿਵਾਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਸੋਨੀਆ ਸੋਨੀ ਪਤਨੀ ਗੋਬਿੰਦ ...

ਪੂਰੀ ਖ਼ਬਰ »

ਬੱਚੇ ਦੀ ਕੁੱਟਮਾਰ ਨੂੰ ਲੈ ਕੇ ਮੁਕੱਦਮਾ ਦਰਜ

ਬੱਲੂਆਣਾ, 15 ਮਈ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਪੈਂਦੇ ਪਿੰਡ ਦੁਤਾਰਾ ਵਾਲੀ ਵਿਖੇ ਬੱਚੇ ਦੀ ਕੁੱਟਮਾਰ ਨੂੰ ਲੈ ਕੇ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਧਰਮਪ੍ਰੀਤ ਪੁੱਤਰ (08) ਰਣਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ...

ਪੂਰੀ ਖ਼ਬਰ »

ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ, 4 ਗੰਭੀਰ ਜ਼ਖ਼ਮੀ

ਜਲਾਲਾਬਾਦ, 15 ਮਈ (ਕਰਨ ਚੁਚਰਾ)-ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਵਾਂ ਮੋਹਕਮ ਅਰਾਈ ਨਜ਼ਦੀਕ ਸ਼ਨੀਵਾਰ ਸ਼ਾਮ ਨੂੰ ਇਕ ਭਿਆਨਕ ਹਾਦਸਾ ਹੋਇਆ ਅਤੇ ਇਸ ਹਾਦਸੇ 'ਚ ਕਾਰ ਬੇਕਾਬੂ ਦਰਖ਼ਤ ਨਾਲ ਟਕਰਾ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਘਟਨਾ ਨਾਲ 4 ਲੋਕ ਜ਼ਖਮੀ ਹੋ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਦਾ ਬਲਾਸਟ ਇਕੋ ਦਿਨ ਕੋਰੋਨਾ ਮਹਾਂਮਾਰੀ ਨਾਲ ਹੋਈਆਂ ਸੱਤ ਮੌਤਾਂ

ਅਬੋਹਰ, 15 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਅਤੇ ਮੌਤਾਂ ਦੀ ਦਰ ਵਿਚ ਅਬੋਹਰ ਗੰਭੀਰ ਹੋ ਗਿਆ | ਸ਼ਨੀਵਾਰ ਨੂੰ ਸ਼ਹਿਰ ਅੰਦਰ ਕੋਰੋਨਾ ਮਹਾਂਮਾਰੀ ਦਾ ਬਲਾਸਟ ਹੋਇਆ ਜਿਸ ਦੇ ਤਹਿਤ ਅੱਜ ਸੱਤ ਮੌਤਾਂ ਹੋ ਗਈਆਂ ਹਨ ਜਿਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਆਈ.ਏ.ਐੱਸ. ਨੇ ਕੋਵਿਡ ਦੇ ਪ੍ਰਬੰਧਾਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ...

ਪੂਰੀ ਖ਼ਬਰ »

ਪੰਚਾਇਤ ਦੀ ਮਦਦ ਨਾਲ ਪ੍ਰਸ਼ਾਸਨ ਵਲੋਂ ਪਿੰਡ ਸੀਲ

ਬੱਲੂਆਣਾ, 15 ਮਈ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਪੈਂਦੇ ਚਾਰ ਪਿੰਡਾਂ ਹਿੰਮਤਪੁਰਾ, ਬਜੀਦਪੁਰ ਭੋਮਾ, ਬਹਾਵਵਾਲਾ ਅਤੇ ਬਿਸ਼ਨਪੁਰਾ ਨੂੰ ਸਿਹਤ ਵਿਭਾਗ ਵਲ਼ੋਂ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਹੈ | ਜਿਸ ਤਹਿਤ ਪਿੰਡ ਹਿੰਮਤਪੁਰਾ ਵਿਚ ਲਗਪਗ ਵੱਧ ਰਹੇ ...

ਪੂਰੀ ਖ਼ਬਰ »

ਨੌਜਵਾਨ ਸਮਾਜ ਸੇਵਾ ਸੰਸਥਾ ਨੇ ਲਗਾਏ ਬੂਟੇ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਨੌਜਵਾਨ ਸਮਾਜ ਸੇਵਾ ਸੰਸਥਾ ਨੇ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਕੈਂਟ ਰੋਡ 'ਤੇ ਲੱਗੇ ਬੂਟਿਆਂ ਦੀ ਸਫ਼ਾਈ ਕੀਤੀ ਅਤੇ ਨਵੇਂ ਬੂਟੇ ਲਗਾਉਣ ਦੀ ਮੁਹਿੰਮ ਸੰਸਥਾ ਪ੍ਰਧਾਨ ਲਵਲੀ ਵਾਲਮੀਕੀ ਦੀ ਅਗਵਾਈ ਹੇਠ ਚਲਾਈ ਗਈ | ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ

ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ)- ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲ਼ੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ ਰਾਏ ਅਤੇ ਕਾਮਰੇਡ ਸ਼ਾਮ ਲਾਲ ਦੀ ਅਗਵਾਈ ਵਿਚ ਡਾਕਟਰ ਬਬੀਤਾ ਦੇ ਖ਼ਿਲਾਫ਼ ਕਾਰਵਾਈ ਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX