ਤਾਜਾ ਖ਼ਬਰਾਂ


ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 minute ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 1 hour ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 1 hour ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 1 hour ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 2 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 2 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 2 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 3 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 3 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 4 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 4 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 5 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 5 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 5 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 6 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 5 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਰੂਪਨਗਰ

ਰੂਪਨਗਰ 'ਚ ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਰਿਕਾਰਡ ਟੁੱਟਿਆ, ਇਕੋ ਦਿਨ ਆਏ 203 ਮਾਮਲੇ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ 203 ਪਾਜ਼ੀਟਿਵ ਕੇਸ ਆਏ ਹਨ ਜਦ ਕਿ ਤਿੰਨ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ ਅੱਜ ਆਏ ਪਾਜ਼ੀਟਿਵ ਕੇਸਾਂ ਨਾਲ ਐਕਟਿਵ ...

ਪੂਰੀ ਖ਼ਬਰ »

ਰੂਪਨਗਰ ਪੁਲਿਸ ਨੇ ਕੋਵਿਡ ਟੀਕਾਕਰਨ ਲਈ ਆਰੰਭ ਕੀਤੀ 'ਕੋਵੀ-ਵੈਕ ਵੈਨ'

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਡਾ: ਅਖਿਲ ਚੌਧਰੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਅੱਜ ਰੂਪਨਗਰ ਪੁਲਿਸ ਨੇ ਕੋਵੀ-ਵੈਕ ਵੈਨ ਦੇ ਨਾਂਅ ਨਾਲ ਕੋਵਿਡ-ਟੀਕਾਕਰਨ ਵੈਨ ਲਾਂਚ ਕੀਤੀ ਹੈ | ਇਸ ਵਿਲੱਖਣ ਪਹਿਲਕਦਮੀ 'ਚ ਰੂਪਨਗਰ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਸਰਕਾਰ ਦੀਆਂ ਤਰਕਹੀਣ ਪਾਬੰਦੀਆਂ 'ਤੇ ਬਸਪਾ ਵਲੋਂ ਚੋਟ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਕੋਵਿਡ-19 ਮਹਾਂਮਾਰੀ ਦੀ ਦੂਜੀ ਤੇ ਵਿਨਾਸ਼ਕਾਰੀ ਲਹਿਰ ਨੇ ਭਾਰਤ ਦੀ ਸਿਹਤ ਪ੍ਰਣਾਲੀ ਨੂੰ ਡਗਮਗਾ ਦਿੱਤਾ ਹੈ | ਜਿਥੇ ਪੰਜਾਬ ਸਰਕਾਰ ਵਲੋਂ ਸਮਾਜਿਕ ਦੂਰੀ ਤੇ ਮਾਸਕ ਪਹਿਨਣਾ, ਰਾਜਨੀਤਕ ਰੈਲੀਆਂ ਤੇ ਧਾਰਮਿਕ ਪੋ੍ਰਗਰਾਮਾਂ 'ਤੇ ਵੀ ...

ਪੂਰੀ ਖ਼ਬਰ »

ਪੁਲਿਸ ਵਲੋਂ ਸਰਪੰਚਾਂ ਤੇ ਲੋਕਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਡਾ: ਅਖਿਲ ਚੌਧਰੀ ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਿੰਡ ਦੇ ਸਰਪੰਚਾਂ ਤੇ ਵਸਨੀਕਾਂ ਨੂੰ ਮਿਲ ਕੇ ਅਪੀਲ ਕੀਤੀ ਜਾ ਰਹੀ ਹੈ ਕਿ ਉਹ ...

ਪੂਰੀ ਖ਼ਬਰ »

ਆਂਗਣਵਾੜੀ ਸੁਪਰਵਾਈਜ਼ਰ ਸੁਭੱਦਰਾ ਧੀਮਾਨ ਦੀ ਮੌਤ

ਨੰਗਲ, 15 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਸਿੱਧ ਸਮਾਜ ਸੇਵੀ ਸ੍ਰੀ ਹਰੀਕ੍ਰਿਸ਼ਨ ਧੀਮਾਨ ਦੀ ਪਤਨੀ ਮੈਡਮ ਸੁਭੱਦਰਾ ਧੀਮਾਨ ਆਂਗਣਵਾੜੀ ਸੁਪਰਵਾਈਜ਼ਰ ਦੀ ਮੌਤ ਹੋ ਗਈ ਹੈ | ਉਹ ਪਿਛੜੇ ਕੁਝ ਦਿਨਾਂ ਤੋਂ ਠੀਕ ਮਹਿਸੂਸ ਨਹੀਂ ਕਰ ਰਹੇ ਸਨ | ਪ੍ਰਵਾਸੀ ਪੰਜਾਬ ਫਰੈਂਡਜ਼ ...

ਪੂਰੀ ਖ਼ਬਰ »

ਕਬਾੜ ਦੇ ਸਾਮਾਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ 'ਚ ਇਕ ਦੀ ਮੌਤ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਬੀਤੀ ਰਾਤ ਨੰਗਲ ਦੇ ਇਲਾਕੇ ਕਿਲਨ ਏਰੀਆ 'ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਦੀ ਘਟਨਾ ਦੀ ਪੁਸ਼ਟੀ ਕਰਦਿਆਂ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਚੌਧਰੀ ਪਵਨ ਕੁਮਾਰ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪੰਚਾਇਤਾਂ ਤੇ ਨੌਜਵਾਨਾਂ ਨੇ ਪਿੰਡਾਂ 'ਚ ਕੀਤੀ ਨਾਕੇਬੰਦੀ

ਭਰਤਗੜ੍ਹ, 15 ਮਈ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਨਿਰਧਾਰਿਤ ਨਿਯਮਾਂ ਨੂੰ ਲਾਗੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪੁਲਿਸ ਮੁਖੀ ਡਾ: ਅਖਿਲ ਚੌਧਰੀ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਸਵਾਮੀ ਸ਼ੰਕਰਾ ਨੰਦ ਭੂਰੀਵਾਲਿਆ ਵਲੋਂ ਮਾਨ ਮਸਤਾਨਾ ਦੇ ਧਾਰਮਿਕ ਭਜਨ 'ਵਧਾਈਆਂ' ਦਾ ਪੋਸਟਰ ਜਾਰੀ

ਨੂਰਪੁਰ ਬੇਦੀ, 15 ਮਈ (ਵਿੰਦਰ ਪਾਲ ਝਾਂਡੀਆ)-ਯੋਗੀ ਰਾਜ ਮਹਾਨ ਸੰਤ ਸਵਾਮੀ ਸੰਕਰਾ ਨੰਦ ਭੂਰੀਵਾਲੇ ਮਹਾਰਾਜ ਧਾਮ ਤਲਵੰਡੀ ਖ਼ੁਰਦ ਵਾਲਿਆਂ ਨੇ ਇਲਾਕੇ ਦੇ ਪ੍ਰਸਿੱਧ ਧਾਰਮਿਕ ਗਾਇਕ ਮਾਨ ਮਸਤਾਨਾ ਵਲੋਂ ਗਰੀਬਦਾਸੀ ਸੰਪਰਦਾਇ ਭੇਖ ਦੇ ਮਹਾਨ ਥੰਮ ਬ੍ਰਹਮਲੀਨ ਸ੍ਰੀ ...

ਪੂਰੀ ਖ਼ਬਰ »

ਮਜ਼ਦੂਰਾਂ ਲਈ ਸ਼ੈੱਡ ਬਣਾਉਣ ਲਈ ਕੈਬਨਿਟ ਮੰਤਰੀ ਚੰਨੀ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਤੇ ਅਜੈਬ ਸਿੰਘ ਦੀ ਅਗਵਾਈ 'ਚ ਸ੍ਰੀ ਚਮਕੌਰ ਸਾਹਿਬ ਵਿਖੇ ਮਜ਼ਦੂਰਾਂ-ਮਿਸਤਰੀਆਂ ਲਈ ...

ਪੂਰੀ ਖ਼ਬਰ »

ਸ਼ਹਿਰ ਦੇ ਬਾਕੀ ਬਾਜ਼ਾਰਾਂ ਨੂੰ ਵੀ ਨਗਰ ਕੌ ਾਸਲ ਕਰੇਗੀ ਸੈਨੇਟਾਈਜ਼-ਪ੍ਰਧਾਨ ਸਾਹਨੀ

ਨੰਗਲ 15 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸ਼ਹਿਰ ਦੀ ਮੇਨ ਮਾਰਕੀਟ ਨੂੰ ਸੈਨੀਟਾਈਜ਼ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਸਾਹਨੀ, ਵਪਾਰ ਮੰਡਲ ਮੇਨ ਮਾਰਕੀਟ ਦੇ ਪ੍ਰਧਾਨ ਰਾਕੇਸ਼ ਨਈਅਰ, ਕੌਂਸਲਰ ...

ਪੂਰੀ ਖ਼ਬਰ »

ਐਸ. ਸੀ./ ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਐਸ. ਸੀ./ ਬੀ. ਸੀ. ਅਧਿਆਪਕ ਯੂਨੀਅਨ ਰੂਪਨਗਰ ਦੀ ਅਹਿਮ ਮੀਟਿੰਗ ਜੂਮ ਐਪ 'ਤੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਭਾਰਤੀ ਤੇ ਜਨਰਲ ਸਕੱਤਰ ਰਾਜ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ 13 ਮਈ 2021 ਨੂੰ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀਆਂ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ 18+9 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਦਾ ਸਨਮਾਨ

ਨੂਰਪੁਰ ਬੇਦੀ, 15 ਮਈ (ਵਿੰਦਰਪਾਲ ਝਾਂਡੀਆਂ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਪ੍ਰਾਇਮਰੀ ਕੇਡਰ 'ਚ ਬਲਾਕ ਸਿੱਖਿਆ ਅਫ਼ਸਰਾਂ ਦੀਆਂ ਪ੍ਰਮੋਸ਼ਨਾਂ ਬਤੌਰ ਸੈਂਟਰ ਹੈੱਡ ਟੀਚਰਾਂ ਤੋਂ ਕਰਨ ਤੇ ਸਮੂਹ ਅਧਿਆਪਕਾਂ ਨੇ ਸਿੱਖਿਆ ਸਕੱਤਰ ਪੰਜਾਬ ਦਾ ਧੰਨਵਾਦ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੰਚਾਇਤਾਂ ਨੂੰ ਠੀਕਰੀ ਪਹਿਰੇ ਲਗਾਉਣ ਦੀਆਂ ਹਦਾਇਤਾਂ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੇਂਡੂ ਖੇਤਰਾਂ 'ਚ ਪੈਰ ਪਸਾਰ ਰਹੀ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਆਪਣੇ ਪਿੰਡਾਂ 'ਚ ਠੀਕਰੀ ਪਹਿਰੇ ਲਗਾਉਣ ਲਈ ਲੋਕਾਂ ਨੂੰ ਲਾਮਬੰਦ ਕਰਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਰਕਾਰੀ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ

ਮੋਰਿੰਡਾ, 15 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਵਲੋਂ ਸਰਕਾਰੀ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਇਥੇ ਹਸਪਤਾਲ 'ਚ ਲੱਗ ਰਹੀ ਕੋਰੋਨਾ ਵੈਕਸੀਨ, ਹਸਪਤਾਲ ਦੀ ਕਾਰਗੁਜ਼ਾਰੀ, ਹਸਪਤਾਲ ਵਿਚ ਦਵਾਈਆਂ ਤੇ ਡਾਕਟਰਾਂ ਸਬੰਧੀ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਹੁਣ ਸਿੰਘਪੁਰ ਹਸਪਤਾਲ ਦੀ ਬਜਾਏ ਨੂਰਪੁਰ ਬੇਦੀ ਸੂਕਲ (ਲੜਕੇ) ਵਿਖੇ ਲੱਗਣਗੇ ਕੋਵਿਡ ਟੀਕੇ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਲੋਕਾਂ ਨੂੰ ਕੋਵਿਡ ਤੋਂ ਬਚਾਅ ਦੇ ਟੀਕੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਨਹੀਂ ਲੱਗਣਗੇ | ਇਸ ਸਬੰਧੀ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕੰਗ ਦੀ ਹੋਈ ਮੌਤ 'ਤੇ ਦੁੱਖ ਪ੍ਰਗਟ

ਪੁਰਖਾਲੀ, 15 ਮਈ (ਅੰਮਿ੍ਤਪਾਲ ਸਿੰਘ ਬੰਟੀ)-ਇਟਲੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਕੰਗ ਦੇ ਪਿਤਾ ਬਲਵਿੰਦਰ ਸਿੰਘ ਕੰਗ ਠੌਣਾ ਦੀ ਹੋਈ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪੱਤਰਕਾਰ ਹਰਦੀਪ ਸਿੰਘ ਕੰਗ ਨਾਲ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ 20 ਬੈੱਡ ਦਾ ਕੋਰੋਨਾ ਵਾਰਡ ਕੀਤਾ ਸਥਾਪਤ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੰਜਾਬ ਵਲੋਂ ਵੀ ਯਤਨ ਤੇਜ਼ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਸਿਹਤ ਵਿਭਾਗ ਪੰਜਾਬ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਭਾਈ ਜੈਤਾ ਜੀ ਸਿਵਲ ...

ਪੂਰੀ ਖ਼ਬਰ »

ਉਪਵੈਦ ਕਰਨਗੇ ਮੈਡੀਕਲ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ

ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਯੂਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਹੋਈ | ਇਸ ਸਬੰਧੀ ਜਥੇਬੰਦੀ (ਰਜਿ.15) ਦੀ ਜ਼ਿਲ੍ਹਾ ਇਕਾਈ ਰੋਪੜ ਦੇ ਪ੍ਰਧਾਨ ਆਸ਼ੂਤੋਸ਼ ਚੰਦਨ ਤਖ਼ਤਗੜ੍ਹ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੂੰ ਪੰਚਾਇਤਾਂ, ਨਗਰ ਪੰਚਾਇਤ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਪਾਏ ਮਤੇ ਸੌਂਪੇ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਗ੍ਰਾਮ ਪੰਚਾਇਤਾਂ, ਨਗਰ ਪੰਚਾਇਤ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਆਪੋ-ਆਪਣੇ ਪਿੰਡਾਂ 'ਚ ਮੀਟਿੰਗਾਂ ਕਰਕੇ ਪਾਸ ਕੀਤੇ ਮਤੇ ਦੀਆਂ ਕਾਪੀਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਸਤਿਸੰਗ ਭਵਨ ਅਬਿਆਣਾ ਕਲਾਂ ਵਿਖੇ 101 ਲੋਕਾਂ ਨੇ ਵੈਕਸੀਨੇਸ਼ਨ ਕਰਵਾਇਆ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਪਿੰਡ ਅਬਿਆਣਾ ਕਲਾਂ ਵਿਖੇ ਪਿੰਡ ਵਾਸੀਆਂ ਨੇ ਕੋਰੋਨਾ ਵੈਕਸੀਨ ਲਗਵਾਉਣ ਲਈ ਭਾਰੀ ਉਤਸ਼ਾਹ ਦਿਖਾਇਆ | ਇਸ ਦੌਰਾਨ ਪਿੰਡ ਵਾਸੀਆਂ ਨੇ 101 ਲੋਕਾਂ ਨੇ ਵੈਕਸੀਨੇਸ਼ਨ ਕਰਵਾਇਆ | ਇਸ ਦੌਰਾਨ ਡਾ: ਗੁਰਲੀਨ ਕੌਰ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ ਸਵਾ ਮਹੀਨੇ ਦੇ ਅੰਦਰ ਹੀ ਸੋਨਾ ਚੋਰੀ ਕਰਨ ਵਾਲੇ ਠੱਗ ਕੀਤੇ ਕਾਬੂ

ਮੋਰਿੰਡਾ, 15 ਮਈ (ਕੰਗ)-ਮੋਰਿੰਡਾ ਪੁਲਿਸ ਵਲੋਂ ਬੀਤੀ 24 ਮਾਰਚ 2021 ਨੂੰ ਇਕ ਧੋਖਾਧੜੀ ਕਰਨ ਦਾ ਮੁਕੱਦਮਾ ਨੰਬਰ 47 ਦਰਜ ਕੀਤਾ ਸੀ, ਜਿਸ 'ਚ ਲੁਧਿਆਣੇ ਦੇ ਅੰਕਿਤ ਗੁਪਤਾ ਨਾਂਅ ਦੇ ਇਕ ਸੋਨੇ ਦੇ ਵਪਾਰੀ ਨੂੰ ਸਾਗਰ ਵਾਸੀ ਪਿੰਡ ਮਲੋਆ ਤੇ ਰਾਹੁਲ ਵਾਸੀ ਪਿੰਡ ਨਵਾਂ ਗਰਾਓਾ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਲਏ ਸਟੈਂਡ ਦਾ ਸਮਰਥਨ ਜਾਰੀ

ਮੋਰਿੰਡਾ, 15 ਮਈ (ਤਰਲੋਚਨ ਸਿੰਘ ਕੰਗ)-ਸ੍ਰੀ ਚਮਕੌਰ ਸਾਹਿਬ ਹਲਕੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਨੇ ਮੋਰਿੰਡਾ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਲਏ ਗਏ ਸਟੈਂਡ ਦਾ ਸਮਰਥਨ ਕੀਤਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਦੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੂੰ ਦਿੱਲੀ ਭੇਜਣ ਦਾ ਵਿਰੋਧ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਜ਼ਿਲ੍ਹਾ ਇੰਟਕ ਦੇ ਨੇਤਾਵਾਂ ਨੇ ਬੀ. ਬੀ. ਐਮ. ਬੀ. ਹਸਪਤਾਲ ਦੇ ਮਿੰਨੀ ਹਸਪਤਾਲ 'ਚ ਕੰਮ ਕਰ ਰਹੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੂੰ ਦਿੱਲੀ ਭੇਜਣ ਦਾ ਸਖ਼ਤ ਵਿਰੋਧ ਕੀਤਾ ਹੈ | ਪਿਛਲੇ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ ਦੋ ਠੱਗਾਂ 'ਤੇ ਕੀਤਾ ਧੋਖਾਧੜੀ ਦਾ ਮੁਕੱਦਮਾ ਦਰਜ

ਮੋਰਿੰਡਾ, 15 ਮਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਦੋ ਸ਼ਾਤਿਰ ਠੱਗਾਂ 'ਤੇ ਧੋਖਾਧੜੀ ਦਾ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਡੀ. ਐੱਸ. ਪੀ. ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ ਨੇ ਦੱਸਿਆ ਕਿ ਐੱਨ. ਐੱਚ.-95 ਹੋਟਲ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਸੀਵਰੇਜ ਸਮੱਸਿਆ ਦਾ ਕੀਤਾ ਆਰਜ਼ੀ ਹੱਲ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਦੀ ਰਿਹਾਇਸ਼ੀ ਕਲੋਨੀ ਦੇ ਜੀ ਬਲਾਕ 'ਚ ਸੀਵਰੇਜ ਦੇ ਮੇਨ ਹੋਲ ਦੇ ਬੰਦ ਹੋਣ ਕਾਰਨ ਵਾਰਡ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਵਾਰਡ ਦੇ ਕੌਂਸਲਰ ਮੈਡਮ ਇੰਦੂ ਬਾਲਾ ਵਲੋਂ ਯਤਨ ਕਰ ਕੇ ਅਸਥਾਈ ਰੂਪ 'ਚ ਚਾਲੂ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਗਈ ਹੈ | ਉਨ੍ਹਾਂ ਨੇ ਦੱਸਿਆਂ ਕਿ ਬੰਦ ਪਏ ਸੀਵਰੇਜ ਸਿਸਟਮ ਕਾਰਨ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਸਾਹਨੀ ਤੇ ਬੀ. ਬੀ. ਐਮ. ਬੀ. ਵਲੋਂ ਅਸਥਾਈ ਰੂਪ 'ਚ ਹੱਲ ਕਰਵਾਇਆ ਗਿਆ ਹੈ | ਇਸ ਮੌਕੇ ਨੰਗਲ ਭਾਖੜਾ ਮਜ਼ਦੂਰ ਸੰਘ ਆਈ. ਐਨ. ਟੀ. ਯੂ. ਪ੍ਰਧਾਨ ਦੇ ਸਤਨਾਮ ਸਿੰਘ ਲਾਦੀ, ਵਿਨੋਦ ਰਾਣਾ, ਜਗਬੀਰ ਸਿੰਘ ਅਸ਼ੋਕ ਸ਼ਰਮਾ ਤੇ ਵਾਰਡ ਨਿਵਾਸੀ ਸੋਹਣ ਲਾਲ, ਸ਼ਾਮ ਲਾਲ ਸੰਤੋਸ਼ ਕੁਮਾਰੀ ਹਰਦਿਆਲ ਸਿੰਘ, ਪਵਨ ਕੁਮਾਰ, ਜਸਪਾਲ, ਆਕਾਸ਼ ਕੁਮਾਰ, ਰਾਜੀਵ ਕੁਮਾਰ ਆਦਿ ਨੇ ਬੀ. ਬੀ. ਐੱਮ. ਬੀ. ਮੈਨੇਜਮੈਂਟ ਤੋਂ ਸੀਵਰੇਜ ਸਮੱਸਿਆ ਦੇ ਪੱਕੇ ਹੱਲ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਬਹੁਤ ਪੁਰਾਣੇ ਹੋ ਚੁੱਕੇ ਸੀਵਰੇਜ ਸਿਸਟਮ ਦੀ ਸਫ਼ਾਈ ਮਸ਼ੀਨ ਦਾ ਜਲਦੀ ਤੋਂ ਜਲਦੀ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਤੇ ਪੁਰਾਣੀ ਸੀਵਰੇਜ ਲਾਈਨਾਂ ਨੂੰ ਵੀ ਜ਼ਰੂਰਤ ਅਨੁਸਾਰ ਬਦਲਿਆ ਜਾਣਾ ਚਾਹੀਦਾ ਹੈ |

ਖ਼ਬਰ ਸ਼ੇਅਰ ਕਰੋ

 

ਖੱਤਰੀ ਸਭਾ ਰੂਪਨਗਰ ਵਲੋਂ ਬਲੱਡ ਬੈਂਕ 'ਚ ਖ਼ੂਨਦਾਨ ਕੈਂਪ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਖੱਤਰੀ ਸਭਾ ਰੂਪਨਗਰ ਵਲੋਂ ਕੋਵਿਡ-19 (ਕੋਰੋਨਾ) ਦੀ ਨਾਮੁਰਾਦ ਬਿਮਾਰੀ ਕਾਰਨ ਬਲੱਡ ਬੈਂਕ 'ਚ ਆਈ ਖ਼ੂਨ ਦੀ ਘਾਟ ਪੂਰੀ ਕਰਨ ਲਈ ਖ਼ੂਨਦਾਨ ਕੈਂਪ ਲਗਾਇਆ ਗਿਆ | ਚਰਨਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਬਲੱਡ ਬੈਂਕ ਸਿਵਲ ਹਸਪਤਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX