ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ / ਦਿਹਾਤੀ

ਪੇਂਡੂ ਤੇ ਸਰਹੱਦੀ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਲਗਾਇਆ ਜਾ ਰਿਹਾ ਆਕਸੀਜਨ ਪ੍ਰਜੈਕਟ- ਡਾ.ਓਮ ਪ੍ਰਕਾਸ਼

ਅਜਨਾਲਾ, 15 ਮਈ (ਐਸ.ਪ੍ਰਸ਼ੋਤਮ)-ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਵਲੋਂ ਸ਼ਹਿਰਾਂ ਤੋਂ ਹੁਣ ਪੇਂਡੂ ਇਲਾਕਿਆਂ 'ਚ ਪੈਰ ਪਸਾਰੇ ਜਾਣ ਦੇ ਕਹਿਰ ਨੇ ਪੰਜਾਬ ਸਰਕਾਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਅਤੇ ਪੇਂਡੂ ਖੇਤਰ ਦੇ ਸਿਵਲ ਹਸਪਤਾਲਾਂ 'ਚੋਂ ਕੋਰੋਨਾ ਪੀੜਤਾਂ ...

ਪੂਰੀ ਖ਼ਬਰ »

ਪਿੰਡ ਨੰਗਲੀ ਵਿਖੇ ਸੀਚੇਵਾਲ ਮਾਡਲ ਤਹਿਤ ਛੱਪੜ ਦੇ ਵਿਕਾਸ ਦਾ ਕੰਮ ਜ਼ੋਰਾਂ 'ਤੇ

ਚੌਕ ਮਹਿਤਾ, 15 ਮਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਨੰਗਲੀ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਸਥਿੱਤ ਇਕ ਛੱਪੜ ਦਾ ਸੀਚੇਵਾਲ ਮਾਡਲ ਤਹਿਤ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਿਹਾ ਹੈ | ਪਿੰਡ ਦੇ ਸਰਪੰਚ ਅਤੇ ਚੇਅਰਮੈਨ ਗੁਰਮੀਤ ਸਿੰਘ ਨੰਗਲੀ ਨੇ ਦਸਿਆ ਕਿ ਇਸ ਛੱਪੜ ...

ਪੂਰੀ ਖ਼ਬਰ »

ਥਾਣਾ ਝੰਡੇਰ ਦੀ ਪੁਲਿਸ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਜਗਦੇਵ ਕਲਾਂ, 15 ਮਈ (ਸ਼ਰਨਜੀਤ ਸਿੰਘ ਗਿੱਲ)-ਥਾਣਾ ਝੰਡੇਰ ਦੀ ਪੁਲਿਸ ਪਾਰਟੀ ਵਲੋਂ ਪਿੰਡ ਝੰਡੇਰ ਦੇ 25 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਥਾਣਾ ਝੰਡੇਰ ਦੇ ਮੁਖੀ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਇਨਸਾਨੀਅਤ ਦੇ ਤੌਰ 'ਤੇ ...

ਪੂਰੀ ਖ਼ਬਰ »

ਨੌਜਵਾਨ ਸ਼ਕਤੀ ਸਮਾਜ ਭਲਾਈ ਸੰਸਥਾ ਪੰਜਾਬ ਵਲੋਂ 'ਰੁੱਖ ਲਗਾਉ, ਵਾਤਾਵਰਨ ਬਚਾਉ' ਮੁਹਿੰਮ ਦੀ ਲਾਲੀ ਮਜੀਠੀਆ ਨੇ ਕੀਤੀ ਸ਼ੁਰੂਆਤ

ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਨੌਜਵਾਨ ਸ਼ਕਤੀ ਸਮਾਜ ਭਲਾਈ ਸੰਸਥਾ ਮਜੀਠਾ ਵਲੋਂ 'ਰੁੱਖ ਲਗਾਉ, ਵਾਤਾਵਰਣ ਬਚਾਉ' ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵਲੋਂ ਮਜੀਠਾ ਵਿਖੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਵਲ ਹਸਪਤਾਲ 'ਚ ਨਰਸਾਂ ਦਾ ਸਨਮਾਨ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਤੇ ਕੰਮ ਕਰ ਰਹੀਆਂ ਸਿਵਲ ਹਸਪਤਾਲ ਅਜਨਾਲਾ ਦੀਆਂ ਨਰਸਾਂ ਨੂੰ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਸਰਪ੍ਰਸਤ ਮਨਜੀਤ ਸਿੰਘ ...

ਪੂਰੀ ਖ਼ਬਰ »

ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਪਿੰਡ ਜੱਸੋਨੰਗਲ ਤੇ ਕਲੇਰ ਘੁਮਾਣ ਤੋਂ 1330 ਕਿਲੋ ਲਾਹਣ ਬਰਾਮਦ

ਰਈਆ, 15 ਮਈ (ਸ਼ਰਨਬੀਰ ਸਿੰਘ ਕੰਗ)-ਪੁਲਿਸ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਲਾਕ ਡਾਊਨ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਥਾਣੇ ਦੇ ਨਵ-ਨਿਯੁਕਤ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੁਲੀਸ ਨੂੰ ਮਿਲੀ ਸੂਚਨਾ ਦੇ ਅਧਾਰ ਤੇ ਪਿੰਡ ਜੱਸੋਨੰਗਲ ਤੋਂ 1080 ਕਿਲੋ ਲਾਹਣ ਤੇ ਸੁਖਦੇਵ ਸਿੰਘ ਪੁੱਤਰ ਧਰਮ ਸਿੰਘ ਪਿੰਡ ਕਲੇਰ ਘੁਮਾਣ ਤੋਂ 250 ਕਿਲੋ ਲਾਹਣ ਬਰਾਮਦ ਕੀਤੀ ਗਈ ਹੈ | ਪੁਲਿਸ ਨੇ ਇਨ੍ਹਾਂ ਦੇ ਖਿਲਾਫ ਧਾਰਾ 61/1/14 ਆਬਕਾਰੀ ਕਾਨੂੰਨ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਨਸ਼ਾ ਵੇਚਣ ਵਾਲੇ ਅਨਸਰ ਬਾਜ ਆ ਜਾਣ ਨਹੀਂ ਪਕੜੇ ਜਾਣ ਤੇ ਕਿਸੇ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ | ਉਨ੍ਹਾਂ ਨੇ ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ | ਔਲਖ ਨੇ ਕਿਹਾ ਕਿ ਪੁਲਿਸ ਨੂੰ ਸਮੇਂ ਸਿਰ ਅਤੇ ਸਹੀ ਇਤਲਾਹ ਦਿੱਤੀ ਜਾਵੇ |

ਖ਼ਬਰ ਸ਼ੇਅਰ ਕਰੋ

 

-ਮਾਮਲਾ ਬਾਲ ਮਿੱਤਰਤਾ ਐਵਾਰਡ ਤਹਿਤ ਮਿਲੀ ਇਨਾਮੀ ਰਾਸ਼ੀ ਦਾ- ਪਿੰਡ ਵਾਸੀਆਂ ਨੇ ਪੰਚਾਇਤ 'ਤੇ ਗਰਾਂਟ ਸਕੂਲ 'ਚ ਲਗਾਉਣ ਦੀ ਬਜਾਏ ਗਲੀਆਂ ਨਾਲੀਆਂ ਬਣਾਉਣ ਲਈ ਵਰਤੋਂ ਕਰਨ ਦੇ ਲਗਾਏ ਦੋਸ਼

ਜਗਦੇਵ ਕਲਾਂ, 15 ਮਈ (ਸ਼ਰਨਜੀਤ ਸਿੰਘ ਗਿੱਲ)-ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਕੋਟਲੀ ਸੱਕਿਆਂ ਵਾਲੀ ਵਿਖੇ ਕੇਂਦਰ ਸਰਕਾਰ ਵਲੋਂ ਪਿੰਡ ਦੀ ਪੰਚਾਇਤ ਨੂੰ ਬਾਲ ਮਿੱਤਰਤਾ ਐਵਾਰਡ ਤਹਿਤ ਮਿਲੀ ਰਾਸ਼ੀ ਸਕੂਲ ਦੇ ਵਿਕਾਸ ਲਈ ਵਰਤੋਂ ਕਰਨ ਦੀ ਬਜਾਏ ਪਿੰਡ ਦੀਆਂ ਗਲੀਆਂ ...

ਪੂਰੀ ਖ਼ਬਰ »

ਥਾਣਾ ਮੁਖੀ ਤੇ ਡਿਊਟੀ ਮੈਜਿਸਟੇ੍ਰਟ ਹਰਮਨਦੀਪ ਸਿੰਘ ਵਲੋਂ ਦੁਕਾਨਦਾਰ ਐਸੋਸੀਏਸ਼ਨ ਨਾਲ ਮੀਟਿੰਗ

ਮੱਤੇਵਾਲ, 15 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਰਕਾਰ ਤੇ ਡਿਪਟੀ ਕਿਮਸ਼ਨਰ ਅੰਮਿ੍ਤਸਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਜਾਰੀ ਹਦਾਇਤਾਂ ਅਨੁਸਾਰ ਅੱਜ ਮੱਤੇਵਾਲ ਦੁਕਾਨਦਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਅਜਨਾਲਾ 'ਚ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਤੇ ਦਫ਼ਤਰ ਬੰਦ ਰਹੇ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਜ਼ਰੂਰੀ ਕਰਾਰ ਦਿੱਤੀਆਂ ਕੈਮਿਸਟ, ਸਬਜ਼ੀਆਂ, ਫਲ ਫਰੂਟ ਤੇ ਦੁੱਧ ਆਦਿ ਦੁਕਾਨਾਂ ਨੂੰ ਛੱਡ ਕੇ ਹੋਰਨਾਂ ਕਿੱਤਿਆਂ ਦੇ ਦੁਕਾਨਦਾਰਾਂ ਨੂੰ ਹਫਤਾਵਾਰੀ ...

ਪੂਰੀ ਖ਼ਬਰ »

ਵੀਕਐਂਡ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਡੀ. ਐੱਸ. ਪੀ. ਦੀ ਅਗਵਾਈ 'ਚ ਪੁਲਿਸ ਵਲੋਂ ਰਈਆ 'ਚ ਫਲੈਗ ਮਾਰਚ

ਰਈਆ, 15 ਮਈ (ਸ਼ਰਨਬੀਰ ਸਿੰਗ ਕੰਗ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਦਿਨ ਦੇ ਸਮੇਂ ਲਾਗੂ ਕੀਤੇ ਗਏ ਵੀਕਐਂਡ ਤੇ ਰਾਤ ਦੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਜਨਤਾ ਨੂੰ ਕੋਰੋਨਾ ਮਹਾਂਮਾਰੀ ਤੋਂ ਜ਼ਰੂਰੀ ਹਦਾਇਤਾਂ ਦੀਆਂ ਪਾਲਣਾ ਕਰਨ ਸਬੰਧੀ ...

ਪੂਰੀ ਖ਼ਬਰ »

ਬਿਆਸ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇੇ ਗੁਰਦੁਆਰਾ ਸਿੰਘ ਸਭਾ, ਬਾਬਾ ਸਾਵਣ ਸਿੰਘ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਦੀਵਾਨ ਸਜਾਏ ਗਏ, ਜਿਸ 'ਚ ਧਰਮ ਪ੍ਰਚਾਰ ਕਮੇਟੀ ਤੋਂ ਪ੍ਰਚਾਰਕ ਭਾਈ ਜਸਪਾਲ ...

ਪੂਰੀ ਖ਼ਬਰ »

ਬਿਕਰਮਦੀਪ ਸਿੰਘ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਡੈਲਟਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਕੈਨੇਡੀਅਨ ਪੁਲਿਸ ਅਫ਼ਸਰ ਬਿਕਰਮਦੀਪ ਸਿੰਘ ਰੰਧਾਵਾ ਨੂੰ ਅੱਜ ਬਿਆਸ ਵਿਖੇ ਜ਼ਿਲ੍ਹਾ ਪ੍ਰੋਗਰਾਮ ਇੰਚਾਰਜ (ਦਿਹਾਤੀ) ਅਮਰਜੀਤ ਸਿੰਘ ਅੰਬਾ ...

ਪੂਰੀ ਖ਼ਬਰ »

ਥਾਣਾ ਮੱਤੇਵਾਲ ਵਲੋਂ 520 ਗ੍ਰਾਮ ਅਫ਼ੀਮ ਸਣੇ ਤਸਕਰ ਕਾਬੂ

ਮੱਤੇਵਾਲ, 15 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਐੱਸ.ਐੱਸ.ਪੀ ਅੰਮਿ੍ਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਥਾਣਾ ਮੱਤੇਵਾਲ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਥਾਣਾ ਮੁਖੀ ਲਵਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਰੇਲਵੇ ਸਟੇਸ਼ਨ ਤੋਂ ਰੇਲਵੇ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਉਮਰ 66-67 ਸਾਲ ਦੇ ਕਰੀਬ ਹੈ | ਉਨ੍ਹਾਂ ਦੱਸਿਆ ਕਿ ਅਜੇ ...

ਪੂਰੀ ਖ਼ਬਰ »

ਪੰਜਾਬ 'ਚ ਸਿਹਤ ਸਹੂਲਤਾਂ ਦੀ ਕਮੀ ਕਾਰਨ ਕੋਰੋਨਾ ਦੇ ਕਹਿਰ ਨਾਲ ਲੋਕਾਂ ਦੀਆਂ ਜਾ ਰਹੀਆਂ ਹਨ ਜਾਨਾਂ- ਮਸੀਹ ਆਗੂ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੇ ਗੁਆਂਢੀ ਸੂਬਿਆਂ ਨੇ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜਿੱਥੇ ਸਿਹਤ ਸਹੂਲਤਾਂ ਵੱਲ ਪੂਰਾ ਧਿਆਨ ਦਿੱਤਾ, ਹਸਪਤਾਲਾਂ ਵਿਚ ਪੁਖ਼ਤਾ ਪ੍ਰਬੰਧ, ਪਿੰਡ- ਪਿੰਡ,ਸ਼ਹਿਰ- ਸ਼ਹਿਰ ਵਿਚ ਇਸ ਨੂੰ ਰੋਕਣ ਲਈ ਜਿੱਥੇ ...

ਪੂਰੀ ਖ਼ਬਰ »

-ਮਾਮਲਾ ਖੇਤੀ ਕਾਨੂੰਨ ਰੱਦ ਕਰਵਾਉਣ ਦਾ- ਕੋਰੋਨਾ ਅਤੇ ਮੋਦੀ ਸਰਕਾਰ ਖ਼ਿਲਾਫ਼ ਹਰ ਹਾਲਤ 'ਚ ਜਿੱਤਾਂਗੇ ਜੰਗ-ਨਿਜਾਮਪੁਰ

ਨਵਾਂ ਪਿੰਡ, 15 ਮਈ (ਜਸਪਾਲ ਸਿੰਘ)-ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ 3 ਨਵੇਂ ਖੇਤੀ ਸੋਧ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਸਰਹੱਦਾਂ 'ਤੇ ਕਰੀਬ 5 ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਸਥਾਰ ਤੇ ਇਸ ਨੂੰ ਪ੍ਰਚੰਡ ਕਰਨ ਦੇ ਲਈ ਜ਼ਿਲ੍ਹਾ ਸਬਜ਼ੀ ...

ਪੂਰੀ ਖ਼ਬਰ »

ਕੰਗ ਨੰੂ ਨਿਗਰਾਨ ਇੰਜੀਨੀਅਰ ਦਾ ਚਾਰਜ ਮਿਲਣ 'ਤੇ ਸੱਚਰ ਨੇ ਕੀਤਾ ਸਨਮਾਨਿਤ

ਚਵਿੰਡਾ ਦੇਵੀ, 15 ਮਈ (ਸਤਪਾਲ ਸਿੰਘ ਢੱਡੇ)-ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਗੁਰਦੇਵ ਸਿੰਘ ਕੰਗ ਕਾਰਜਕਾਰੀ ਇੰਜੀਨੀਅਰ ਅੰਮਿ੍ਤਸਰ ਪੰਜਾਬ ਮੰਡੀ ਬੋਰਡ ਨੂੰ ਤਿੰਨਾਂ ਜ਼ਿਲਿ੍ਹਆਂ ...

ਪੂਰੀ ਖ਼ਬਰ »

ਮਹਿਤਾ ਸਾਂਝ ਕੇਂਦਰ ਦੇ ਸਟਾਫ ਨੇ ਕੋਰੋਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਚੌਕ ਮਹਿਤਾ, 15 ਮਈ (ਧਰਮਿੰਦਰ ਸਿੰਘ ਭੰਮਰ੍ਹਾ)-ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਾਂਝ ਕੇਂਦਰ ਮਹਿਤਾ ਵੱਲੋਂ ਸਥਾਨਕ ਕਸਬਾ ਵਿਖੇ 'ਮਿਸ਼ਨ ਫਤਿਹ' ਤਹਿਤ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ 'ਤੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਵਾਰਡ ਨੰਬਰ 1 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਸਾਰੇ ਪਿੰਡਾਂ ਤੇ ਕਸਬਿਆਂ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰੋੜਾਂ ਰੁਪਏ ਖਰਚ ਕਰਕੇ ਹਲਕੇ ਨੂੰ ਮਾਡਲ ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX