ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 minute ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  3 minutes ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  7 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  11 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  16 minutes ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  24 minutes ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  27 minutes ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  43 minutes ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  51 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  1 minute ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 4 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 5 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਫਰੀਦਕੋਟ

ਬੰਦ ਪਈ ਫ਼ਰੀਦਕੋਟ ਦੀ ਖੰਡ ਮਿੱਲ ਦੀ 135 ਏਕੜ ਜ਼ਮੀਨ 'ਚ ਚੱਲ ਰਹੀ ਦਰੱਖਤਾਂ ਦੀ ਕਟਾਈ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਉਦਯੋਗ ਦੇ ਨਾਂਅ 'ਤੇ ਫ਼ਰੀਦਕੋਟ ਦੀ ਇਕ ਮਾਤਰ ਸਹਿਕਾਰੀ ਸ਼ੂਗਰ ਮਿੱਲ ਜੋ ਪਿਛਲੇ ਲੰਬੇ ਸਮੇਂ ਤੋਂ ਬੰਦ ਪਈ ਹੈ ਨੂੰ ਚਾਲੂ ਕਰਵਾਉਣ ਲਈ ਲੰਬੇ ਸੰਘਰਸ਼ ਦੇ ਬਾਵਜੂਦ ਵੀ ਇਸ ਮਿੱਲ ਨੂੰ ਬਚਾਇਆ ਨਹੀ ਜਾ ਸਕਿਆ ਤੇ ਹੁਣ ਇਸ ਖੰਡ ਮਿਲ ...

ਪੂਰੀ ਖ਼ਬਰ »

ਵੈਂਟੀਲੇਟਰ ਵਰਤਣ 'ਚ ਨਾਕਾਮ ਰਹਿਣ 'ਤੇ ਸਿਹਤ ਮੰਤਰੀ ਵਿਰੁੱਧ ਕੇਸ ਦਰਜ ਹੋਵੇ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਜ਼ਿੰਮੇਵਾਰੀ ਹੈ ਕਿ ਉਹ ਕੋਰੋਨਾ ਖਿਲਾਫ਼ ਲੜਾਈ ਵਿਚ ਅੱਗੇ ਹੋ ਕੇ ਅਗਵਾਈ ਕਰਨ | ...

ਪੂਰੀ ਖ਼ਬਰ »

ਯੂਕੋਨ ਵਿਖੇ ਛਾਂਦਾਰ ਰੁੱਖ ਲਗਾ ਕੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਯੂਕੋਨ (ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ) ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ | ਇਸ ਸਮੇਂ ਸ਼ੋਸਲ ਡਿਸਟੈਂਸਿੰਗ ਦਾ ਧਿਆਨ ਰੱਖਦੇ ਹੋਏ ਕਾਲਿਜ ਪਿ੍ੰਸੀਪਲ ਭੂਪਿੰਦਰ ਕੌਰ ਦੀ ਪ੍ਰਧਾਨਗੀ ਅਤੇ ਵਾਇਸ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਤੀਜੇ ਦਿਨ ਹੜਤਾਲ ਜਾਰੀ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਫ਼ਾਈ ਕਰਮਚਾਰੀਆਂ ਅਤੇ ਮਿਊਾਸਪਲ ਕਾਮਿਆਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਪ੍ਰਧਾਨ ਪ੍ਰੇਮ ਕੁਮਾਰ ਕਾਲਾ ਦੀ ਅਗਵਾਈ ਹੇਠ 13 ਮਈ ਤੋਂ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਲਈ ਹੜਤਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 240 ਰਾਹਗੀਰਾਂ ਦੇ ਕੀਤੇ ਰੈਪਿਡ ਟੈਸਟ • ਪੁਲਿਸ ਵਿਭਾਗ ਨੇ ਵੰਡੇ ਮੁਫ਼ਤ ਮਾਸਕ

ਕੋਟਕਪੂਰਾ, 15 ਮਈ (ਮੇਘਰਾਜ)-ਦੇਸ਼ ਭਰ 'ਚ ਦਿਨੋਂ ਦਿਨ ਤੇਜ਼ੀ ਨਾਲ ਵੱਧ ਰਹੀ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਰੈਪਿਡ ਟੈਸਟ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਮੁਹਿੰਮ ਤਹਿਤ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਗਾਂਧੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਿੰਨ ਮੋਬਾਈਲ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਦੁਆਰਾ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਇਕ ਬੈਰਕ 'ਚੋਂ ਤਿੰਨ ਮੋਬਾਇਲ ਫੋਨ ਸਮੇਤ ਸਿੰਮਾਂ ਦੇ ਬਰਾਮਦ ਹੋਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਮਿਲਣ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਰੈਪਿਡ ਟੈਸਟ ਕੈਂਪ ਲਗਾਇਆ

ਫ਼ਰੀਦਕੋਟ, 15 ਮਈ (ਸਤੀਸ਼ ਬਾਗ਼ੀ)-ਸਮਾਜਸੇਵੀ ਸੰਸਥਾ ਹੈਲਥ ਫ਼ਾਰ ਆਲ ਵਲੋਂ ਸਿਵਲ ਸਰਜਨ ਡਾ. ਸੰਜੇ ਕਪੂਰ ਦੀ ਅਗਵਾਈ ਹੇਠ ਮੁਫ਼ਤ ਕੋਰੋਨਾ ਟੈਸਟਿੰਗ ਕੈਂਪ ਸਥਾਨਕ ਭਾਈ ਘਨੱਈਆ ਚੌਂਕ ਵਿਖੇ ਲਗਾਇਆ ਗਿਆ | ਜਿਸ ਦੌਰਾਨ ਇਲਾਕੇ ਦੇ ਲੋਕਾਂ ਦੇ ਕੋਰੋਨਾ ਰੈਪਿਡ ਟੈਸਟ ...

ਪੂਰੀ ਖ਼ਬਰ »

ਪਿੰਡ ਇਕਾਈ ਕਿਸਾਨ ਜਥੇਬੰਦੀ ਵਲੋਂ ਭੰਗ

ਸਾਦਿਕ, 15 ਮਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਸੰਗਰਾਹੂਰ ਵਿਖੇ ਨਵੀਂ ਬਣਾਈ ਪਿੰਡ ਇਕਾਈ ਨੂੰ ਭੰਗ ਕਰਦਿਆਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਰੁਪਈਆਂ ਵਾਲਾ ਨੇ ਪ੍ਰੈਸ ਨੋਟ ਜਾਰੀ ਕੀਤਾ | ਬਲਾਕ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

1320 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਪੁਲ ਨਹਿਰਾਂ ਹਰੀਨੌਂ ਤੋਂ ਇਕਬਾਲ ਸਿੰਘ ਵਾਸੀ ਕੋਟ ਭਾਈ (ਸ੍ਰੀ ਮੁਕਤਸਰ ਸਾਹਿਬ) ਨੂੰ 1320 ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਲੋਹੇ ਦੀਆਂ ਚਾਦਰਾਂ ਤੋਂ ਡਿਗਣ ਕਾਰਨ ਨੌਜਵਾਨ ਦੀ ਮੌਤ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਫ਼ੋਕਲ ਪੁਆਇੰਟ ਵਿਚ ਵਾਪਰੀ ਦੁਖਦਾਇਕ ਘਟਨਾ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਗੁਰਪ੍ਰੀਤ ਸਿੰਘ (22) ਆਪਣੇ ਪਿੱਛੇ ਪਤਨੀ ਅਤੇ ਡੇਢ ਸਾਲ ਦੀ ਬੇਟੀ ਸਮੇਤ ਸਮੁੱਚੇ ਪਰਿਵਾਰ ਨੂੰ ਵਿਲਕਦਿਆਂ ਛੱਡ ਗਿਆ | ...

ਪੂਰੀ ਖ਼ਬਰ »

ਪੈਰੋਲ 'ਤੇ ਗਏ ਕੈਦੀ ਵਲੋਂ ਵਾਪਸ ਨਾ ਪਰਤਣ 'ਤੇ ਮਾਮਲਾ ਦਰਜ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਬਰਨਾਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਵਲੋਂ ਪੈਰੋਲ 'ਤੇ ਜਾਣ ਤੋਂ ਬਾਅਦ ਪੈਰੋਲ ਖ਼ਤਮ ਹੋਣ 'ਤੇ ਜੇਲ੍ਹ 'ਚ ਵਾਪਸ ਨਾ ਪਰਤਨ 'ਤੇ ਜੇਲ੍ਹ ਅਧਿਕਾਰੀ ਵਲੋਂ ਕੈਦੀ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ | ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਜ਼ਦੂਰਾਂ ਵਲੋਂ ਸਾਥੀ ਸੱਜਣ ਕੁਮਾਰ ਦੀ ਯਾਦ 'ਚ ਕੀਤੀ ਸ਼ੋਕ ਸਭਾ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਪੰਜਾਬ ਦੀ ਮੁਲਾਜ਼ਮ ਲਹਿਰ 'ਚ ਭੀਸ਼ਮ ਪਿਤਾਮਾ ਵਜੋ ਜਾਣੇ ਜਾਂਦੇ ਸਾਥੀ ਸੱਜਣ ਸਿੰਘ ਨੂੰ ਯਾਦ ਕਰਦੇ ਹੋਏ ਅੱਜ ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਏਟਕ ਦਫ਼ਤਰ ਵਿਚ ਮੁਲਾਜ਼ਮ, ਪੈਨਸ਼ਨਰ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਵਾਸੀਆਂ ਨਾਲ ਮੀਟਿੰਗ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਪ੍ਰਤਾਪ ਨਗਰ ਨੂੰ ਇਕ ਮਾਡਲ ਕਾਲੋਨੀ ਬਣਾਉਣ ਅਤੇ ਇਸ ਇਲਾਕੇ ਨੂੰ ਪਲਾਸਟਿਕ ਮੁਕਤ ਇਲਾਕਾ ਬਣਾਉਣ ਦੀ ਲੜੀ ਤਹਿਤ ਮੁਹੱਲਾ ਵਾਸੀਆਂ ਦੀ ਮੀਟਿੰਗ, ਸਵੱਛ ਭਾਰਤ ਅਭਿਆਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਸੀ. ਐਚ. ਸੀ. ਬਾਜਾਖਾਨਾ ਦਾ ਦੌਰਾ

ਬਾਜਾਖਾਨਾ, 15 ਮਈ (ਜਗਦੀਪ ਸਿੰਘ ਗਿੱਲ)-ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆਂ ਵਲੋਂ ਅਚਾਨਕ ਕਮਿਊਨਿਟੀ ਹੈਲਥ ਸੈਂਟਰ ਬਾਜਾਖਾਨਾ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਹਾਜ਼ਰ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ: ...

ਪੂਰੀ ਖ਼ਬਰ »

ਸਾਵਧਾਨੀ ਤੇ ਸਹੀ ਸਮੇਂ ਕਰਵਾਇਆ ਟੀਕਾਕਰਨ ਹੀ ਕੋਰੋਨਾ ਤੋਂ ਬਚਾ ਸਕਦੈ-ਬੱਬੂ ਬਰਾੜ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਰੋਜ਼ ਇਨਕਲੇਵ ਵਿਕਾਸ ਅਤੇ ਭਲਾਈ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ (ਬੱਬੂ) ਬਰਾੜ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਬਚਾਉਣ ਵਾਸਤੇ ਸਾਨੂੰ ਸਰਕਾਰ ਵਲੋਂ ਸਮੇਂ-ਸਮੇਂ ਜਾਰੀ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਪਿੰਡ ਔਲਖ ਦੇ ਬਾਸ਼ਿੰਦਿਆਂ ਨੂੰ ਮਿਲੀ ਨਿਜ਼ਾਤ-ਊਧਮ ਔਲਖ

ਪੰਜਗਰਾਂਈ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੇ ਵਾਸੀ ਪਿੰਡ ਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਲੈ ਕੇ ਲੰਮੇ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ | ਪਾਣੀ ਦੇ ਨਿਕਾਸ ਲਈ ਪਿੰਡ ਦੀ ਪੰਚਾਇਤ ਵੀ ਯਤਨਸ਼ੀਲ ਸੀ ਪ੍ਰੰਤੂ 5 ਕਿਲੋਮੀਟਰ ਲੰਬੀ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਲੋਕਾਂ ਦੀ ਆਵਾਜਾਈ ਰੋਜ਼ਾਨਾ ਵਾਂਗ ਜਾਰੀ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਹਫਤਾਵਾਰੀ ਤਾਲਾਬੰਦੀ ਦਾ ਐਲਾਨ ਕੀਤਾ ਹੋਇਆ ਹੈ, ਪ੍ਰੰਤੂ ਲੋਕਾਂ ਵਲੋਂ ਭਾਵੇ ਬਜ਼ਾਰਾਂ ਨੂੰ ਮੁਕੰਮਲ ਬੰਦ ਰੱਖਿਆ ਜਾ ਰਿਹਾ ਹੈ, ਪਰ ਲੋਕਾਂ ਦੀ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਜੋਤੀ ਕੌਰ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨਾਂ ਵਿਚ ਲਗਾ ਕੇ ਦਿੱਤਾ | ਜੋਤੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ਅਚੀਵਰ ਪੁਆਇੰਟ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗ਼ਰੀਬਾਂ ਦਾ ਕਚੂੰਮਰ ਕੱਢਿਆ-ਗੋਰਾ ਪਿੱਪਲੀ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਨਰੇਗਾ ਮਜ਼ਦੂਰਾਂ ਅਤੇ ਆਮ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਰੇਗਾ ...

ਪੂਰੀ ਖ਼ਬਰ »

ਡਾ. ਪ੍ਰਭਦੀਪ ਚਾਵਲਾ ਨੇ 'ਵਾਸ਼' ਪ੍ਰੋਗਰਾਮ ਸਫ਼ਲਤਾਪੂਰਵਕ ਕੀਤਾ ਮੁਕੰਮਲ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਅਧੀਨ ਪੀ.ਐਚ.ਸੀ ਜੰਡ ਸਾਹਿਬ ਵਿਖੇ ਮੀਡੀਆ ਅਫ਼ਸਰ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਜੋ ਪਿਛਲੇ ਕਈ ਸਾਲਾਂ ਤੋਂ ਮਾਸਟਰ ਟ੍ਰੇਨਰ ਮਿਸ਼ਨ ਸਵੱਛ ਪੰਜਾਬ, ਟ੍ਰੇਨਰ ਪੇਂਡੂ ਸਿਹਤ ਸਫਾਈ ਤੇ ਪੋਸ਼ਣ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਮੁਸਲਿਮ ਭਾਈਚਾਰੇ ਵਲੋਂ ਪਿੰਡ ਢਿੱਲਵਾਂ ਕਲਾਂ ਵਿਖੇ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭਨਾਂ ਨੇ ਇਕ ਦੂਜੇ ਨੂੰ ਈਦ ਮੁਬਾਰਕ ਕਹੀ | ਥਾਣਾ ਸਦਰ ਕੋਟਕਪੂਰਾ ਦੇ ਐਸ.ਐਚ.ਓ ਜਗਬੀਰ ਸਿੰਘ, ਏ.ਐਸ.ਆਈ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਨੇ ਕ੍ਰਾਂਤੀਕਾਰੀ ਸੁਖਦੇਵ ਸਿੰਘ ਦੇ ਜਨਮ ਦਿਨ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਗਲੋਬਲ ਸਕੂਲ ਵਲੋਂ ਕ੍ਰਾਂਤੀਕਾਰੀ ਸੁਖਦੇਵ ਸਿੰਘ ਦੇ ਜਨਮ ਦਿਨ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਸੰਜੀਵ ਜਿੰਦਲ ਨੇ ਸ਼ਹੀਦ ਸੁਖਦੇਵ ਸਿੰਘ ਨੇ ਜੀਵਨ 'ਤੇ ਚਾਨਣਾ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਸੰਧੂ ਨੂੰ ਸਦਮਾ-ਭੈਣ ਦਾ ਦਿਹਾਂਤ

ਲੰਬੀ, 15 ਮਈ (ਮੇਵਾ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਮਨੀਆਂ ਦੇ ਚੇਅਰਮੈਨ ਪ੍ਰਤਾਪ ਸਿੰਘ ਸੰਦੂ ਫ਼ਤਿਹਪੁਰ ਮਨੀਆਂ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਭੈਣ ਸਰਬਜੀਤ ਕੌਰ ਪਤਨੀ ਸੁਰਿੰਦਰ ਸਿੰਘ ਸੰਧੂ ਵਾਸੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸਥਾਨਕ ਡੀਪੂ ਵਿਖੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਬੋਲਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਡੀਪੂ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਜੈਅੰਤੀ 'ਤੇ ਲੈਕ: ਬੀਰਬਾਲਾ ਸੱਦੀ ਨੇ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਭਗਵਾਨ ਪਰਸ਼ੂਰਾਮ ਜੈਅੰਤੀ ਤੇ ਲੈਕ: ਬੀਰਬਾਲਾ ਸੱਦੀ ਨੇ ਮੀਨਾਰ-ਏ-ਮੁਕਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ | ਇਸ ਮੌਕੇ ਬਰੀਬਾਲਾ ਸੱਦੀ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ...

ਪੂਰੀ ਖ਼ਬਰ »

ਸਰਬਜੀਤ ਸਿੰਘ ਪਵਾਰ ਨਮਿਤ ਅੰਤਿਮ ਅਰਦਾਸ 18 ਨੂੰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਹੌਲਦਾਰ ਪਰਮਜੀਤ ਸਿੰਘ, ਮੁੱਖ ਅਧਿਆਪਕ ਚਰਨਜੀਤ ਸਿੰਘ ਅਤੇ ਡੀ.ਪੀ.ਈ.ਤਲਵਿੰਦਰਜੀਤ ਸਿੰਘ ਦੇ ਭਰਾ ਅਤੇ ਗਗਨਦੀਪ ਸਿੰਘ, ਨਵਦੀਪ ਸਿੰਘ ਤੇ ਅਕਾਸ਼ਦੀਪ ਸਿੰਘ ਦੇ ਪਿਤਾ ਸਰਬਜੀਤ ਸਿੰਘ ਪਵਾਰ ਪਿਛਲੇ ਦਿਨੀਂ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 18 ਮਈ (ਮੰਗਲਵਾਰ) ਨੂੰ ਦੁਪਹਿਰ 12 ਤੋਂ 1 ਵਜੇ ਤੱਕ ਅਬੋਹਰ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |

ਖ਼ਬਰ ਸ਼ੇਅਰ ਕਰੋ

 

'ਆਪ' ਦੀ ਸਰਕਾਰ ਆਉਣ 'ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੀਆਂ ਰਵਾਇਤੀ ਪਾਰਟੀ ਦੀਆਂ ਸਰਕਾਰਾਂ ਨੌਜਵਾਨਾਂ ਦੇ ਭਵਿੱਖ ਲਈ ਚਿੰਤਤ ਨਹੀਂ ਨਜ਼ਰ ਆਈਆਂ, ਜਿਸ ਕਾਰਨ ਨੌਜਵਾਨ ਵੱਡੀ ਗਿਣਤੀ 'ਚ ਖੇਡਾਂ ਤੋਂ ਪਾਸੇ ਹੱਟ ਕੇ ਨਸ਼ੇ ਜਿਹੀ ਭੈੜੀ ਆਦਤਾਂ ਵੱਲ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ-ਬਾਬਾ ਦਲੀਪ ਸਿੰਘ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਸਾਢੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬੇਹੱਦ ਨਿਰਾਸ਼ਾਜਨਕ ਰਹੀ ਹੈ ਅਤੇ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਬਾ ...

ਪੂਰੀ ਖ਼ਬਰ »

ਇਕਾਂਤਵਾਸ ਕੀਤੇ ਕੇਸਾਂ ਦੀ ਸਿਹਤ ਬਾਰੇ ਰੋਜ਼ਾਨਾ ਪ੍ਰਾਪਤ ਕੀਤੀ ਜਾਂਦੀ ਹੈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ (ਆਈ.ਏ.ਐਸ) ਦੇ ਖ਼ਾਸ ਯਤਨਾਂ ਸਦਕਾ, ਗਗਨਦੀਪ ਸਿੰਘ (ਪੀ.ਸੀ.ਐਸ) ਅਤੇ ਅਸ਼ਵਨੀ ਅਰੋੜਾ (ਪੀ.ਸੀ.ਐਸ) ਸਹਾਇਕ ਕਮਿਸ਼ਨਰ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX