ਤਾਜਾ ਖ਼ਬਰਾਂ


ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  13 minutes ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  35 minutes ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  51 minutes ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  about 1 hour ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  about 1 hour ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  about 1 hour ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  about 3 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  about 3 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 4 hours ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 4 hours ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 5 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 5 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 5 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 minute ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 7 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 7 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 8 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 8 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 8 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 8 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 8 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਪੰਜਾਬ / ਜਨਰਲ

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਕਾਲਾ ਦਿਨ ਮਨਾਉਣ ਦਾ ਫ਼ੈਸਲਾ

ਟਿਕੈਤ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਰਾਕੇਸ਼ ਟਿਕੈਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ 7 ਸਾਲ ਪੂਰੇ ਹੋਣ ਮੌਕੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਜਲੰਧਰ 'ਚ ਪਤੀ-ਪਤਨੀ ਵਲੋਂ ਖ਼ੁਦਕੁਸ਼ੀ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਉ ਉਪਕਾਰ ਨਗਰ ਵਿਖੇ ਆਪਣੇ ਪੈਕੇ ਘਰ ਆਈ ਵਿਆਹੁਤਾ ਔਰਤ ਤੇ ਉਸ ਦੇ ਪਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ...

ਪੂਰੀ ਖ਼ਬਰ »

ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ 10 ਕਾਂਗਰਸੀ ਆਗੂਆਂ ਨਾਲ ਮਾਰੀ 50 ਲੱਖ ਦੀ ਠੱਗੀ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਾਬੂ ਕੀਤੇ ਗਏ ਨਕਲੀ ਪ੍ਰਸ਼ਾਂਤ ਕਿਸ਼ੋਰ ਵਲੋਂ ਪੁਲਿਸ ਪੁੱਛ ਪੜਤਾਲ ਦੌਰਾਨ ਕਈ ਅਹਿਮ ਖੁਲਾਸੇ ਕੀਤੇ ਹਨ, ਜਿਸ ਵਿਚ ਉਸ ਨੇ ਪਿਛਲੇ ਕੁਝ ਦਿਨਾਂ ਵਿਚ ਹੀ ਪੰਜਾਬ ਦੇ 10 ਕਾਂਗਰਸੀ ਆਗੂਆਂ ਪਾਸੋਂ 50 ਲੱਖ ...

ਪੂਰੀ ਖ਼ਬਰ »

ਤੇਲ ਕੰਪਨੀਆਂ ਪੈਟਰੋਲ ਪੰਪਾਂ ਨੂੰ ਪੂਰਾ ਸਮਾਂ ਖੋਲ੍ਹਣ ਦੀਆਂ ਹਦਾਇਤਾਂ ਦੇਣ ਲੱਗੀਆਂ

ਜਲੰਧਰ, 15 ਮਈ (ਸ਼ਿਵ ਸ਼ਰਮਾ)-ਤੇਲ ਕੰਪਨੀਆਂ ਚਾਹੇ ਕੁਝ ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰਦੀਆਂ ਰਹੀਆਂ ਹਨ ਪਰ ਹੁਣ ਪੈਟਰੋਲ ਪੰਪਾਂ 'ਤੇ ਲਗਾਤਾਰ ਤੇਲ ਦੀ ਘੱਟ ਵਿਕਰੀ ਤੋਂ ਕਈ ਤੇਲ ਕੰਪਨੀਆਂ ਵੀ ਚਿੰਤਤ ਹੁੰਦੀਆਂ ਨਜ਼ਰ ਆ ...

ਪੂਰੀ ਖ਼ਬਰ »

'ਪੰਜਾਬ ਕੈਰੀਅਰ ਪੋਰਟਲ' ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੰਜਾਬ ਕੈਰੀਅਰ ਪੋਰਟਲ' ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਅਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ 'ਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਦਿਹਾਂਤ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਅਤਰ ਸਿੰਘ ਵਲੋਂ ਸਥਾਪਿਤ ਸੰਸਥਾ ਸੰਪਰਦਾਇ ਮਸਤੂਆਣਾ ਦੇ ਮੁਖੀ ਬਾਬਾ ਛੋਟਾ ਸਿੰਘ ਮੁੱਖ ਸੇਵਾਦਾਰ ਗੁ: ਬੁੰਗਾ ਮਸਤੂਆਣਾ ਸਾਹਿਬ ਜੋ ਬੀਤੇ ਦਿਨ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਬਿਮਾਰ ਹੋ ਗਏ ਸਨ ਅੱਜ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ਿੰਦਗੀ ਦੀ ਜੰਗ ਹਾਰ ਗਏ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕੇਵਲ ਉਕਤ ਇਲਾਕੇ ਸਗੋਂ ਸਮੁੱਚੇ ਸਿੱਖ ਪੰਥ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਾਬਾ ਛੋਟਾ ਸਿੰਘ ਕੋਰੋਨਾ ਪਾਜ਼ੀਟਿਵ ਹੋ ਗਏ ਸਨ ਅਤੇ ਬਿਮਾਰੀ ਨੇ ਉਨ੍ਹਾਂ ਦੇ ਫੇਫੜਿਆਂ 'ਤੇ ਅਸਰ ਕਰਨਾ ਸ਼ੁਰੂ ਕਰ ਦਿੱਤਾ ਸੀ | ਹੁਣ ਭਾਂਵੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਸੀ ਪਰ ਫੇਫੜਿਆਂ ਦਾ ਜ਼ਿਆਦਾ ਨੁਕਸਾਨ ਹੋ ਜਾਣ ਦੇ ਚੱਲਦਿਆਂ ਇਲਾਜ ਦੌਰਾਨ ਅੱਜ ਸਵੇਰੇ ਕਰੀਬ 10 ਵਜੇ ਉਹ ਅਕਾਲ ਚਲਾਣਾ ਕਰ ਗਏ | ਜਿਉਂ ਹੀ ਬਾਬਾ ਛੋਟਾ ਸਿੰਘ ਦੇ ਅਕਾਲ ਚਲਾਣੇ ਦੀ ਖ਼ਬਰ ਫੇੈਲੀ ਤਾਂ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਗੁ: ਬੁੰਗਾ ਮਸਤੂਆਣਾ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ |
ਬਾਬਾ ਛੋਟਾ ਸਿੰਘ ਦੇ ਪੰਜ ਭੌਤਿਕ ਸਰੀਰ ਦਾ ਅੰਤਿਮ ਸੰਸਕਾਰ ਸਿੱਖ ਮਰਿਯਾਦਾ ਅਨੁਸਾਰ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਕੀਤਾ ਗਿਆ | ਬੁੰਗਾ ਮਸਤੂਆਣਾ ਦੇ ਪ੍ਰਬੰਧਕਾਂ 'ਚੋਂ ਬਾਬਾ ਕਾਕਾ ਸਿੰਘ ਅਤੇ ਹੋਰਨਾਂ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿਖਾਈ | ਅੰਤਿਮ ਸੰਸਕਾਰ ਮੌਕੇ ਜਿੱਥੇ ਬੁੰਗਾ ਮਸਤੂਆਣਾ ਦੇ ਮੁੱਖ ਪ੍ਰਬੰਧਕਾਂ ਵਿਚੋਂ ਬਾਬਾ ਕਾਕਾ ਸਿੰਘ, ਭਾਈ ਸੰਤ ਸਿੰਘ, ਬਾਬਾ ਤੇਜਾ ਸਿੰਘ ਹੈੱਡ ਗ੍ਰੰਥੀ, ਭਾਈ ਨਰਾਇਣ ਸਿੰਘ ਤੋਂ ਇਲਾਵਾ ਸਿੱਖ ਵਿਦਵਾਨ ਬਾਬਾ ਈਸ਼ਰ ਸਿੰਘ ਹੈਦਰਾਬਾਦ ਵਾਲੇ ਮੌਜੂਦ ਸਨ ਉੱਥੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇ:ਬਲਜੀਤ ਸਿੰਘ ਦਾਦੂਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਭਾਈ ਜਗਸੀਰ ਸਿੰਘ ਮਾਂਗੇਆਣਾ, ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਬਾਬਾ ਇੰਦਰ ਸਿੰਘ ਅਤੇ ਮੇਜਰ ਸਿੰਘ ਮੁਖ਼ਤਿਆਰ ਏ ਆਮ, ਅਕਾਲ ਟਰੱਸਟ ਬੜੂੰ ਸਾਹਿਬ ਦੇ ਬਾਬਾ ਕਰਮਜੀਤ ਸਿੰਘ, ਬਾਬਾ ਪ੍ਰੀਤਮ ਸਿੰਘ ਮੱਲੜੀ, ਬਾਬਾ ਕੁੰਦਨ ਸਿੰਘ ਦੇਸੂਯੋਧਾ, ਕਾਰ ਸੇਵਾ ਦਿੱਲੀ ਵਲੋਂ ਬਾਬਾ ਚਰਨਜੀਤ ਸਿੰਘ, ਕਾਰ ਸੇਵਾ ਭੂਰੀ ਵਾਲਿਆਂ ਵਲੋਂ ਬਾਬਾ ਝੀਤਾ ਜੀ, ਅਕਾਲ ਕੌਂਸਲ ਮਸਤੂਆਣਾ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਜਥੇ: ਗੁਰਤੇਜ ਸਿੰਘ ਜੋਧਪੁਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਜਗਜੀਤ ਸਿੰਘ ਸਿੱਧੂ, ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਸੁਖਬੀਰ ਸਿੰਘ ਚੱਠਾ, ਭਿੰਦਾ ਜੱਜਲ, ਗੁਰਤਿੰਦਰ ਸਿੰਘ ਰਿੰਪੀ ਪ੍ਰਧਾਨ ਨਗਰ ਪੰਚਾਇਤ, ਹਰਬੰਸ ਸਿੰਘ ਕੌਂਸਲਰ, ਸਤਨਾਮ ਸਿੰਘ ਦਮਦਮੀ ਤੋਂ ਇਲਾਵਾ ਧਾਰਮਿਕ, ਰਾਜਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਉਪਰੋਥਲੀ ਵਾਪਰੀਆਂ ਘਟਨਾਵਾਂ ਨਾਲ ਪੰਜਾਬ ਪੁਲਿਸ ਦਾ ਅਕਸ ਹੋਇਆ ਧੁੰਦਲਾ

ਜਲੰਧਰ, 15 ਮਈ (ਜਸਪਾਲ ਸਿੰਘ)-ਆਪਣੀ ਬਹਾਦਰੀ ਅਤੇ ਸੇਵਾ ਭਾਵਨਾ ਦੇ ਜਜ਼ਬੇ ਲਈ ਜਾਣੀ ਜਾਂਦੀ ਪੰਜਾਬ ਪੁਲਿਸ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਕੁੱਝ ਪੁਲਿਸ ਕਰਮੀਆਂ ਦੀਆਂ ਗੈਰ-ਜ਼ਿੰਮੇਵਾਰਾਨਾ ਘਟਨਾਵਾਂ ਕਾਰਨ ਚਰਚਾ 'ਚ ਹੈ | ਉਪਰੋਥਲੀ ਵਾਪਰੀਆਂ ਇਨ੍ਹਾਂ ਘਟਨਾਵਾਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੋਂ ਕੀਤੀ ਪੁੱਛਗਿੱਛ ਅਤਿ ਨੀਵੇਂ ਪੱਧਰ ਦੀ ਰਾਜਨੀਤੀ-ਜਾਖੜ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਕਹਿਰ ਤੋਂ ਦੇਸ਼ ਦੇ ਅਵਾਮ ਨੂੰ ਬਚਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਭਾਜਪਾ ਸਰਕਾਰ ਇਸ ਮੁਸ਼ਕਲ ਦੌਰ ਵਿਚ ਜਨ ਸੇਵਾ ਵਿਚ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ ਹਾਈਕੋਰਟ ਵਲੋਂ ਖ਼ਾਰਜ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਸਬੰਧੀ ਮੰਗ ਨੂੰ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਨ੍ਹਾਂ ਦੀ ਮੰਗ 'ਤੇ ਆਦੇਸ਼ ਜਾਰੀ ਕਰਨ ਨਾਲ ਸਮਾਜਿਕ ਢਾਂਚਾ ਖ਼ਰਾਬ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਬਲੱਡ ਬੈਂਕਾਂ ਤੋਂ ਖੂਨ ਨਾ ਮਿਲਣ ਕਾਰਨ ਮਰੀਜ਼ ਹੋ ਰਹੇ ਨੇ ਪ੍ਰੇਸ਼ਾਨ

ਵੈਕਸੀਨ ਲਗਵਾ ਕੇ 14 ਦਿਨ ਬਾਅਦ ਤੇ ਕੋਵਿਡ ਗ੍ਰਸਤ ਨੈਗੇਟਿਵ ਹੋਣ ਉਪਰੰਤ 1 ਮਹੀਨੇ ਬਾਅਦ ਖੂਨਦਾਨ ਦਿੱਤੇ ਜਾਣਾ ਵੀ ਕਿੱਲਤ ਦਾ ਪ੍ਰਮੁੱਖ ਕਾਰਨ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਜਿਥੇ ਆਮ ਲੋਕਾਂ 'ਚ ਡਰ ਤੇ ਸਹਿਮ ਹੈ ਉਥੇ ਖੂਨਦਾਨ ਕਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਕਮੀ ਵੀ ਆ ਰਹੀ ਹੈ ਜਿਸ ਕਾਰਨ ਬਲੱਡ ਬੈਂਕਾਂ ਤੋਂ ਖੂਨ ਮਿਲਣਾ ਵੀ ਔਖਾ ਹੋ ਗਿਆ ਹੈ | ਬੈਂਕਾਂ 'ਚ ਖੂਨ ਘਟਣ ਕਾਰਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਸਿੱਖਿਆ ਵਿਭਾਗ ਨੇ ਕੋਰੋਨਾ ਲਾਗ ਦੇ ਪ੍ਰਭਾਵ ਅਧੀਨ ਆਏ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਦੇਣ ਦੀ ਥਾਂ ਮੈਡੀਕਲ ਛੁੱਟੀ ਜਾਂ ਕੋਈ ਹੋਰ ਛੁੱਟੀ ਲੈਣ ਦੇ ਨਿਰਦੇਸ਼ ਜਾਰੀ ਕਰਕੇ ਅਧਿਆਪਕਾਂ ਦੁਆਰਾ ਦਾਖ਼ਲੇ ਵਧਾਉਣ ਲਈ ਕੀਤੀ ...

ਪੂਰੀ ਖ਼ਬਰ »

10ਵੀਂ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਜਾ ਸਕਦੈ ਅਗਲੇ ਹਫ਼ਤੇ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਪ੍ਰੀ-ਬੋਰਡ ਪ੍ਰੀਖਿਆਵਾਂ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਅਗਲੇ ਹਫ਼ਤੇ ਦੇ ...

ਪੂਰੀ ਖ਼ਬਰ »

ਬੈਂਕ 'ਚੋਂ 45 ਲੱਖ ਲੁੱਟ ਦੇ ਮਾਮਲੇ 'ਚ ਸਹਾਇਕ ਮੈਨੇਜਰ ਹੀ ਨਿਕਲਿਆ ਸਾਜਿਸ਼ਘਾੜਾ

• 2 ਗਿ੍ਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ • 45 ਲੱਖ ਰੁਪਏ ਦੀ ਨਕਦੀ, ਇਕ ਰਿਵਾਲਵਰ 32 ਬੋਰ ਸਮੇਤ ਜ਼ਿੰਦਾ ਕਾਰਤੂਸ ਬਰਾਮਦ

ਜਲਾਲਾਬਾਦ, 15 ਮਈ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ/ਸਤਿੰਦਰ ਸਿੰਘ ਸੋਢੀ)-ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋ ਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟਖੋਹ ਦੇ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਇਸ ...

ਪੂਰੀ ਖ਼ਬਰ »

ਕੇਂਦਰ ਦਾ ਕੋਰੋਨਾ ਨੂੰ ਲੈ ਕੇ ਪੰਜਾਬ ਨਾਲ ਵਿਤਕਰਾ ਨਿੰਦਣਯੋਗ-ਜਥੇਦਾਰ ਬ੍ਰਹਮਪੁਰਾ

ਅੰਮਿ੍ਤਸਰ, 15 ਮਈ (ਜੱੱਸ)-ਕੇਂਦਰ ਸਰਕਾਰ ਦਾ ਕੋਰੋਨਾ ਮਹਾਂਮਾਰੀ ਦੌਰਾਨ ਇਲਾਜ ਅਤੇ ਰੋਕਥਾਮ ਨੂੰ ਲੈ ਕੇ ਪੰਜਾਬ ਨਾਲ ਵਿਤਕਰਾ ਬੇਹੱਦ ਨਿੰਦਣਯੋਗ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂੁ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ...

ਪੂਰੀ ਖ਼ਬਰ »

ਪੰਜਾਬ ਦੀ ਪਹਿਲੀ ਆਕਸੀਜਨ ਐਕਸਪੈੱ੍ਰਸ 40 ਮੀਟਿ੍ਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪੈੱ੍ਰਸ ਦੇ ਰਵਾਨਾ ਹੋਣ ਨਾਲ ਸੂਬਾ ਜਲਦ ਹੀ ਆਪਣੇ 80 ਮੀਟਿ੍ਕ ਟਨ ਕੋਟੇ ਦੀ ਆਕਸੀਜਨ ਚੁੱਕਣ ਦੀ ਸਥਿਤੀ 'ਚ ਹੋਵੇਗਾ | ਜਿਸ ਨਾਲ ਸੂਬੇ ਦੇ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ...

ਪੂਰੀ ਖ਼ਬਰ »

ਸਰਕਾਰ ਦਾ ਕੇਂਦਿ੍ਤ ਦਾਖਲਾ ਸਿਸਟਮ ਲਾਗੂ ਕਰਨ ਦਾ ਫ਼ੈਸਲਾ ਬੇਲੋੜਾ ਤੇ ਗ਼ਲਤ-ਧਾਲੀਵਾਲ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਦਾਖ਼ਲੇ ਕੇਂਦਿ੍ਤ ਸਿਸਟਮ ਰਾਹੀਂ ਕਰਨ ਦੇ ਫ਼ੈਸਲੇ ਨੂੰ ਬੇਲੋੜਾ ਅਤੇ ...

ਪੂਰੀ ਖ਼ਬਰ »

ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹੈ ਲੜਾਈ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ 'ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ | ਦੋ ਦਿਨ ਪਹਿਲਾਂ ...

ਪੂਰੀ ਖ਼ਬਰ »

- ਮਾਮਲਾ ਡੇਰਾ ਮੁਖੀ ਤੇ ਬਾਦਲਾਂ ਦੀ ਮੁਲਾਕਾਤ ਦਾ -

ਕਾਂਗੜ ਵਲੋਂ ਆਪਣੇ ਵਿਰੋਧੀ ਮਲੂਕਾ 'ਤੇ ਲਗਾਏ ਇਲਜ਼ਾਮ

ਸਿਆਸਤ ਭਖੀ! ਮਲੂਕਾ ਨੇ ਆਪਣੇ ਸਿਆਸੀ ਸ਼ਰੀਕ ਕਾਂਗੜ ਨੂੰ ਵੰਗਾਰਿਆ

ਰਾਮਪੁਰਾ ਫੂਲ , 15 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ 'ਚ ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਭਖਿਆ ਹੋਇਆ ਹੈ, ਉਸ ਵਕਤ ਪੰਜਾਬ ਸਰਕਾਰ ਵਿਚ ਮਾਲ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਬਾਪੂ ਬਲਵੀਰ ਸਿੰਘ

ਮਖੂ-ਸਰਦਾਰ ਬਲਵੀਰ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਜ਼ੀਰਾ ਦਾ ਜਨਮ ਸੰਨ 1925 ਵਿਚ ਫ਼ਤਿਹਗੜ੍ਹ ਸਭਰਾਂ ਵਿਖੇ ਪਿਤਾ ਸ: ਕਾਲਾ ਸਿੰਘ ਦੇ ਗ੍ਰਹਿ ਮਾਤਾ ਸ੍ਰੀਮਤੀ ਕਿ੍ਸ਼ਨ ਕੌਰ ਕੁੱਖੋਂ ਹੋਇਆ | ਆਪ ਨੇ ਮੁੱਢਲੀ ਸਿੱਖਿਆ ਸਰਕਾਰੀ ਸਕੂਲ ਸਰਹਾਲੀ ਜ਼ਿਲ੍ਹਾ ਤਰਨਤਾਰਨ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਨੰੂ ਕੌਣ ਭੁਲਾ ਸਕਦਾ ਹੈ-ਢੀਂਡਸਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੋਰ ਸਾਰੀਆਂ ਗਲਤੀਆਂ ਭੁਲਾ ਸਕਦੇ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੰੂ ਬਿਲਕੁਲ ਨਹੀਂ ਭੁਲਾਇਆ ਜਾ ਸਕਦਾ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-30)

ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਚੀਕਾ

ਓ.ਪੀ. ਸੈਣੀ ਗੁਹਲਾ ਚੀਕਾ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਚੀਕਾ ਹਰਿਆਣਾ ਰਾਜ ਦੇ ਜ਼ਿਲ੍ਹਾ ਕੈਥਲ, ਤਹਿਸੀਲ ਗੁਹਲਾ ਪਿੰਡ ਚੀਕਾ 'ਚ ਪੈਂਦਾ ਹੈ | ਉਕਤ ਗੁਰਦੁਆਰਾ ਸਾਹਿਬ ਸ਼ਹੀਦ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ 18 ਤੋਂ 44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖ਼ਰੀਦਣ ਤੇ ਵੰਡਣ ਲਈ ਇਕਲੌਤੀ ਏਜੰਸੀ ਬਣਾਉਣ- ਕੈਪਟਨ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖ਼ਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕੇਂਦਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਪੰਜਾਬ ਸਰਕਾਰ-ਮੁੱਖ ਸਕੱਤਰ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਮੈਡੀਕਲ ਆਕਸੀਜਨ ਦੀ ਵਧਦੀ ਮੰਗ ਅਤੇ ਪੂਰਤੀ ਵਿਚਲੇ ਖੱਪੇ ਨੂੰ ਭਰਨ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਤਾਂ ਜੋ ਜ਼ਿੰਦਗੀ ਬਚਾਊ ਇਸ ਗੈਸ ਦੀ ਲੋੜੀਂਦੀ ਸਪਲਾਈ ਪੰਜਾਬ ਨੂੰ ...

ਪੂਰੀ ਖ਼ਬਰ »

ਯੋਗੀ ਦੇ ਮਲੇਰਕੋਟਲਾ ਵਾਲੇ ਟਵੀਟ ਦੀ ਕੈਪਟਨ ਵਲੋਂ ਅਲੋਚਨਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੋਗੀ ਅਦਿੱਤਿਆਨਾਥ ਵਲੋਂ ਪੰਜਾਬ ਵਿਚ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ...

ਪੂਰੀ ਖ਼ਬਰ »

32 ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦਾ ਭਾਅ ਵਧਾ ਕੇ ਹਰਿਆਣਾ ਬਰਾਬਰ ਕਰਨ ਦੀ ਮੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ 'ਚ ਵਾਧਾ ਨਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ, ਪੰਜਾਬ ਵਿਚ ਗੰਨੇ ਦਾ ਭਾਅ 310 ਰੁਪਏ ਕੁਇੰਟਲ ਤੋਂ ਵਧਾ ਕੇ ਹਰਿਆਣਾ ਬਰਾਬਰ 358 ਰੁਪਏ ਪ੍ਰਤੀ ਕੁਇੰਟਲ ਕਰਨ ਦੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਿੱਧੂ ਸਮੇਤ 6 ਨਜ਼ਦੀਕੀ ਵਿਜੀਲੈਂਸ ਦੇ ਨਿਸ਼ਾਨੇ 'ਤੇ

ਹੋ ਸਕਦੀ ਹੈ ਛਾਪੇਮਾਰੀ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਰਹੇ ਸ. ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਸਰਕਾਰ ਦੇ ਖ਼ਿਲਾਫ਼ ਨਿਸ਼ਾਨੇ ਲਗਾਉਣ ਤੋਂ ਬਾਅਦ ਇਕ ਵੱਡੀ ਗੱਲ ਸਾਹਮਣੇ ਆ ਰਹੀ ਹੈ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਵਿਜੀਲੈਂਸ ਵਲੋਂ ਸਿੱਧੂ ...

ਪੂਰੀ ਖ਼ਬਰ »

ਕੈਪਟਨ, ਸਿੱਧੂ ਅਤੇ ਭਗਵੰਤ ਮਾਨ ਬੇਅਦਬੀ ਮਾਮਲੇ ਸਬੰਧੀ ਸਬੂਤ ਜਨਤਕ ਕਰਨ-ਸੁਖਬੀਰ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਾਂਗਰਸ ਦੇ ਆਗੂਆਂ ਤੇ ਉਨ੍ਹਾਂ ਦੇ ਲੁਕਵੇਂ ਤੇ ਜਨਤਕ ਸਹਿਯੋਗੀਆਂ ਜਿਨ੍ਹਾਂ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਡੇਰਾਬੱਸੀ ਤੋਂ ਨਕਲੀ ਨੋਟ ਛਾਪਣ ਵਾਲੇ ਗਰੋਹ ਦੇ ਮੈਂਬਰ ਨਕਲੀ ਕਰੰਸੀ ਸਮੇਤ ਕਾਬੂ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਸਥਾਨਕ ਵਾਰਡ ਨੰ. 9 ਤਹਿਤ ਪੈਂਦੇ ਸ਼ਕਤੀ ਨਗਰ ਦੀ 19 ਨੰਬਰ ਗਲੀ 'ਚ ਸਥਿਤ ਇਕ ਘਰ 'ਚ ਛਾਪਾ ਮਾਰ ਕੇ ਪੰਚਕੂਲਾ ਪੁਲਿਸ ਨੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਨੇ ਮੌਕੇ ਤੋਂ 3 ...

ਪੂਰੀ ਖ਼ਬਰ »

ਸਰਕਾਰ, ਪ੍ਰਸ਼ਾਸਨ ਤੇ ਲੋਕ ਕੋਰੋਨਾ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ-ਮੋਹਨ ਭਾਗਵਤ

ਨਵੀਂ ਦਿੱਲੀ, 15 ਮਈ (ਏਜੰਸੀ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਲਈ ਸਰਕਾਰ, ਪ੍ਰਸ਼ਾਸਨ ਤੇ ਲੋਕ ਜ਼ਿੰਮੇਵਾਰ ਹਨ, ਕਿਉਂਕਿ ਤਿੰਨੇ ਹੀ ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਤੋਂ ਬਾਅਦ ਅਵੇਸਲੇ ਹੋ ਗਏ ਤੇ ...

ਪੂਰੀ ਖ਼ਬਰ »

ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਲਈ ਮੁਆਵਜ਼ੇ ਸਬੰਧੀ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ

ਨਵੀਂ ਦਿੱਲੀ, 15 ਮਈ (ਪੀ.ਟੀ.ਆਈ.)-ਸੁਪਰੀਮ ਕੋਰਟ 'ਚ ਇਕ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਗਈ ਹੈ ਕਿ ਉਹ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਆਦੇਸ਼ ਜਾਰੀ ਕਰੇ ਕਿ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਘਰਾਂ 'ਚ ਇਕਾਂਤਵਾਸ ਲੋਕਾਂ ਲਈ ਆਕਸੀਜਨ ਕੰਸਨਟ੍ਰੇਟਰ ਬੈਂਕ ਦੀ ਸ਼ੁਰੂਆਤ

ਨਵੀਂ ਦਿੱਲੀ, 15 ਮਈ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੀ ਸਥਿਤੀ 'ਚ ਸੁਧਾਰ ਹੋ ਰਿਹਾ ਹੈ ਅਤੇ ਬੀਤੇ 24 ਘੰਟਿਆਂ 'ਚ 6430 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 337 ਹੋਰ ਮੌਤਾਂ ਹੋਈਆਂ ਹਨ | ਕੋਰੋਨਾ ਦੀ ...

ਪੂਰੀ ਖ਼ਬਰ »

ਰਾਏ ਅਜ਼ੀਜ਼ ਉੱਲਾ ਵਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਦਾ ਸਵਾਗਤ

ਜਲੰਧਰ, 15 ਮਈ (ਜਸਪਾਲ ਸਿੰਘ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ੀ ਪਵਿੱਤਰ ਗੰਗਾ ਸਾਗਰ ਨੂੰ ਸੰਭਾਲਣ ਵਾਲੇ ਅਤੇ ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਆਗੂ ਰਾਏ ਅਜ਼ੀਜ਼ ਉੱਲਾ ਖਾਨ, ਜਿਨ੍ਹਾਂ ਦੇ ਪਰਿਵਾਰ ਕੋਲ ਸਰਬੰਸਦਾਨੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX