ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਸੰਗਰੂਰ

ਮੁੱਖ ਮੰਤਰੀ ਦੇ ਐਲਾਨ ਪਿੱਛੋਂ ਅਧਿਕਾਰੀ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਬੰਧਕੀ ਢਾਂਚੇ ਲਈ ਜਗ੍ਹਾ ਦੀ ਨਿਸ਼ਾਨਦੇਹੀ 'ਚ ਜੁਟੇ

ਮਲੇਰਕੋਟਲਾ, 15 ਮਈ (ਅਜੀਤ ਬਿਊਰੋ) - ਕੱਲ੍ਹ ਈਦ ਉਲ ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੇ ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦਾ ਪ੍ਰਬੰਧਕੀ ਢਾਂਚਾ ਸਥਾਪਤ ਕਰਨ ਲਈ ਅਧਿਕਾਰੀ ਯੋਗ ਥਾਂ ਦੀ ਤਲਾਸ਼ ਵਿਚ ਜੁੱਟ ਗਏ ਹਨ | ਪ੍ਰਾਪਤ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਚ ਲੋੜਵੰਦ ਕੋਰੋਨਾ ਮਰੀਜ਼ਾਂ ਦੀ ਪੁਲਿਸ ਸੇਵਾ ਸ਼ੁਰੂ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਗਰੀਬ ਕੋਰੋਨਾ ਪੀੜ੍ਹਤ ਮਰੀਜ਼ਾਂ ਨੰੂ ਮੰਗ ਆਉਣ ਉੱਤੇ ਪੰਜਾਬ ਪੁਲਿਸ ਵਲੋਂ ਖਾਣਾ ਮੁਹੱਈਆ ਕਰਵਾਉਣ ਦੀ ਮੁਹਿੰਮ ਵਿੱਢੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕੱਲ੍ਹ 19 ...

ਪੂਰੀ ਖ਼ਬਰ »

ਹੁਣ ਤੱਕ ਜ਼ਿਲ੍ਹੇ ਵਿਚ ਇਕ ਲੱਖ 10 ਹਜ਼ਾਰ ਤੋਂ ਵੱਧ ਲੋਕਾਂ ਨੇ ਲਗਵਾਈ ਵੈਕਸੀਨ - ਡਾ. ਭਗਵਾਨ ਸਿੰਘ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) - ਸੰਗਰੂਰ ਵਿਚ ਨਵ-ਨਿਯੁਕਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਭਗਵਾਨ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿਚ ਕੁੱਲ 1 ਲੱਖ 26 ਹਜ਼ਾਰ 356 ਵੈਕਸੀਨ ਲੱਗ ਚੁੱਕੀ ਹੈ | ਇਸ ਵੈਕਸੀਨ ਦੇ ਅੰਤਰਗਤ ਪਹਿਲੀਂ ਵਾਰ 1 ਲੱਖ 10 ਹਜ਼ਾਰ 339 ਲੋਕਾਂ ਨੂੰ ਅਤੇ ਦੂਜੀ ਵਾਰ 16 ਹਜ਼ਾਰ 17 ਲੋਕਾਂ ਨੂੰ ਡੋਜ਼ ਲਗਾਈ ਗਈ ਹੈ | ਡਾਕਟਰ ਭਗਵਾਨ ਸਿੰਘ ਨੇ ਦੱਸਿਆ ਕਿ ਵੈਕਸੀਅਨ ਕੇਂਦਰ ਜਿੱਥੇ ਇਹ ਵੈਕਸੀਅਨ ਲਗਾਈ ਜਾ ਰਹੀ ਹੈ ਜ਼ਿਲ੍ਹੇ ਵਿਚ 18 ਤੋਂ 44 ਸਾਲ ਤੱਕ ਲਈ 14 ਕੇਂਦਰ ਸਥਾਪਤ ਕੀਤੇ ਗਏ ਹਨ ਅਤੇ 45 ਸਾਲ ਤੋਂ ਉੱਪਰ ਲਈ 155 ਕੇਂਦਰ ਬਣਾਏ ਹੋਏ ਹਨ | 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਦਾ ਟੀਚਾ 7 ਤੋਂ 8 ਲੱਖ ਨਿਰਧਾਰਿਤ ਕਰਨ ਦੀ ਗੱਲ ਕਰਦਿਆਂ ਡਾਕਟਰ ਭਗਵਾਨ ਸਿੰਘ ਨੇ ਕਿਹਾ ਕਿ ਹੁਣ ਤੱਕ 83000 ਨੂੰ ਪਹਿਲੀ ਡੋਜ਼ ਅਤੇ 9898 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ |

ਖ਼ਬਰ ਸ਼ੇਅਰ ਕਰੋ

 

ਕੱਲ੍ਹ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਬੇਰੁਜ਼ਗਾਰ ਅਧਿਆਪਕ

ਸੰਗਰੂਰ, 15 ਮਈ (ਧੀਰਜ ਪਸ਼ੋਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 4 ਜਨਵਰੀ ਤੋਂ ਪੱਕਾ ਧਰਨਾ ਲਗਾਤਾਰ ਜਾਰੀ ਹੈ ਪਰ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਪਈ ਹੋਈ ਹੈ | ਇਸ ...

ਪੂਰੀ ਖ਼ਬਰ »

ਰਜ਼ੀਆ ਨੇ ਵਾਅਦਿਆਂ ਨੂੰ ਪੂਰਾ ਕੀਤਾ - ਨਦੀਮ

ਮਲੇਰਕੋਟਲਾ, 15 ਮਈ (ਪਾਰਸ ਜੈਨ) - ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਅਤੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਮ 'ਤੇ ਮੈਡੀਕਲ ਕਾਲਜ ਸਥਾਪਿਤ ਹੋਣ ਨਾਲ ਸ਼ਹਿਰ ਤਰੱਕੀ ਦੀਆਂ ਲੀਹਾਂ ਵੱਲ ਜਾਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਭਵਾਨੀਗੜ੍ਹ, 15 ਮਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਘਰਾਚੋਂ ਤੋਂ ਜਾਂਦੀ ਕੁਟੀ ਸਾਹਿਬ ਵਾਲੀ ਨਾਗਰਾ ਲਿੰਕ ਸੜਕ 'ਤੇ ਪਿੰਡ ਨਾਗਰੇ ਨਜ਼ਦੀਕ ਭੱਠੇ ਕੋਲ ਚੌਰਸਤੇ 'ਤੇ ਇੱਕ ਕਾਰ ਅਤੇ ਮੋਟਰਸਾਇਕਲ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਵਿਚੋਂ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਦਾ ਸਖ਼ਤ ਪ੍ਰਤੀਕਰਮ

ਸੰਗਰੂਰ, 15 ਮਈ (ਧੀਰਜ ਪਸ਼ੋਰੀਆ) - ਮਾਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਹੁੰਦੇ ਸਾਰ ਹੀ ਇਸ ਤੇ ਵੱਖੋ ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ, ਭਾਜਪਾ ਨੇ ਇਸ ਨੂੰ ਧਰਮ ਦੇ ਨਾਮ 'ਤੇ ਵੰਡ ਪਾਉਣ ਵਾਲਾ ਕਦਮ ਦੱਸਿਆ ਹੈ ਜੋ ਸੰਵਿਧਾਨ ਵਿਚ ...

ਪੂਰੀ ਖ਼ਬਰ »

ਸੈਕਟਰੀ ਖ਼ਿਲਾਫ਼ 8 ਲੱਖ ਰੁਪਏ ਦਾ ਗ਼ਬਨ ਕਰਨ ਦਾ ਮੁਕੱਦਮਾ ਦਰਜ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਭੇਜੀ ਦਰਖਾਸਤ ਉੱਪਰ ਕਾਰਵਾਈ ਕਰਦਿਆਂ ਜਗਰਾਜ ਸਿੰਘ ਵਾਸੀ ਬਖੋਰਾ ਖ਼ੁਰਦ ਖ਼ਿਲਾਫ਼ ਗ਼ਬਨ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕੋਰੋਨਾ ਦੇ 239 ਨਵੇਂ ਕੇਸ ਤੇ 250 ਹੋਏ ਤੰਦਰੁਸਤ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕਮੀ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਨੁਸਾਰ ਅੱਜ ਜ਼ਿਲ੍ਹੇ ਭਰ ਵਿਚ 239 ਨਵੇਂ ਕੇਸ ਆਏ ਜਦਕਿ ਪੁਰਾਣੇ ਕੇਸਾਂ ਵਿਚੋਂ 250 ਦੇ ...

ਪੂਰੀ ਖ਼ਬਰ »

ਕਾਂਝਲਾ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਢੀਂਡਸਾ ਅਤੇ ਹੋਰ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦਾ ਕਰੋਨਾ ਵਾਇਰਸ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਰਵਾਇਤਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਗਿਆ | ਜਥੇਦਾਰ ਕਾਂਝਲਾ ਦਾ ...

ਪੂਰੀ ਖ਼ਬਰ »

ਅੰਦੋਲਨ ਕਰ ਰਹੇ ਕਿਸਾਨ ਦੇਸ਼ ਭਗਤ - ਹਰੀ ਸਿੰਘ ਨਾਭਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਭਾਜਪਾ ਆਗੂ ਕਿਸਾਨ ਅੰਦੋਲਨ ਨੰੂ ਵਾਰ-ਵਾਰ ਖ਼ਤਮ ਕਰਨ ਦੀਆਂ ਅਪੀਲਾਂ ਕਰ ਰਹੇ ਹਨ ਪਰ ਉਨ੍ਹਾਂ ਦੇ ਮਸਲੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕਿਸਾਨਾਂ ਦੇ ਧਰਨੇ ਰਹੇ ਨਿਰੰਤਰ ਜਾਰੀ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦੇ ਚੱਲਦਿਆਂ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨਿਆਂ ਰਾਹੀ ਕੇਂਦਰ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਮੋਟਰਾਂ ਦਾ ਤਾਂਬਾ ਤੇ ਟਰਾਂਸਫ਼ਾਰਮਰਾਂ ਦੀਆਂ ਕੁਆਇਲਾਂ ਵੇਚਣ ਵਾਲੇ ਕਬਾੜੀਏ ਸਮੇਤ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

ਧੂਰੀ, 15 ਮਈ (ਸੰਜੇ ਲਹਿਰੀ, ਦੀਪਕ) - ਥਾਣਾ ਸਦਰ ਧੂਰੀ ਦੀ ਪੁਲਿਸ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਦੀਆਂ ਚੋਰੀਆਂ ਕੀਤੀਆਂ ਤਾਰਾਂ ਅਤੇ ਟਰਾਂਸਫ਼ਾਰਮਰਾਂ ਵਿਚੋਂ ਚੋਰੀ ਕੀਤੇ ਹੋਏ ਕੋਆਇਲ ਕੱਢ ਕੇ ਕਬਾੜੀਆਂ ਨੂੰ ਵੇਚਣ ਵਾਲੇ ਇੱਕ ਗੈਂਗ ਦੇ ਦੋ ...

ਪੂਰੀ ਖ਼ਬਰ »

ਪਿੰਡ ਸ਼ੇਰਵਾਨੀਕੋਟ ਵਿਖੇ ਬਣੇਗਾ ਨਵਾਬ ਸ਼ੇਰ ਮੁਹੰਮਦ ਖਾਨ ਸਰਕਾਰੀ ਮੈਡੀਕਲ ਕਾਲਜ

ਮਲੇਰਕੋਟਲਾ, 15 ਮਈ (ਅਜੀਤ ਬਿਊਰੋ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਨਿੱਚਰਵਾਰ ਨੂੰ ਈਦ ਉਲ ਫਿਤਰ ਮੌਕੇ ਕੀਤੇ ਐਲਾਨ ਮੁਤਾਬਿਕ ਨਵਾਬ ਸ਼ੇਰ ਮੁਹੰਮਦ ਖਾਨ ਦੀ ਯਾਦ ਵਿਚ ਮਲੇਰਕੋਟਲਾ ਵਿਖੇ 500 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਸਰਕਾਰੀ ਮੈਡੀਕਲ ਕਾਲਜ ...

ਪੂਰੀ ਖ਼ਬਰ »

ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਕੋਵਿਡ ਸੈਂਟਰ ਦੀ ਹੋਵੇਗੀ ਸਥਾਪਨਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਐਸ.ਜੀ.ਪੀ.ਸੀ. ਵਲੋਂ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਬਹੁਤ ਜਲਦ ਹੋਣ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ...

ਪੂਰੀ ਖ਼ਬਰ »

'ਆਪ' ਦੀ ਟੀਮ ਨੇ ਸਿਵਲ ਹਸਪਤਾਲ ਨੰੂ ਕੀਤਾ ਸੈਨੇਟਾਈਜ਼

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜੁਆਇੰਟ ਸੈਕਟਰੀ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਦਾਅਵਿਆਂ ਦੀ ਅੱਜ ਉਸ ਵੇਲੇ ਫੂਕ ਨਿਕਲ ਗਈ ਜਦੋਂ ਪੰਜਾਬ ਵਿਚ ਕੋਰੋਨਾ ਤੇ ਆਕਸੀਜਨ ਘਟਣ ਕਰ ਕੇ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ 'ਤੇ ਕਾਂਗਰਸੀ ਹੋਏ ਬਾਗੋਬਾਗ

ਸੰਦੌੜ, 15 ਮਈ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਈਦ ਦੇ ਪਵਿੱਤਰ ਤਿਉਹਾਰ 'ਤੇ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ 'ਤੇ ਕਾਂਗਰਸੀ ਹਲਕਿਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਮੁੱਖ ਮੰਤਰੀ ਵਲੋਂ ...

ਪੂਰੀ ਖ਼ਬਰ »

ਸੰਗਰੂਰ ਦੇ ਨਗਰ ਕੌਂਸਲ ਕਰਮਚਾਰੀਆਂ ਨੇ ਕੀਤੀ ਹੜਤਾਲ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਨਗਰ ਕੌਂਸਲ ਸੰਗਰੂਰ ਦੇ ਕਰਮਚਾਰੀਆਂ ਵਲੋਂ ਵੀ ਅਣਮਿੱਥੇ ਸਮੇਂ ਲਈ ਹੜਤਾਲ ਆਰੰਭ ਕਰ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਏ. ਟੀ. ਐਫ. ਦੇ ਅਹੁਦੇਦਾਰ ਨਿਯੁਕਤ

ਕੁੱਪ ਕਲਾਂ, 15 ਮਈ (ਮਨਜਿੰਦਰ ਸਿੰਘ ਸਰੌਦ) - ਅੰਬੇਡਕਰ ਟਾਇਗਰ ਫੋਰਸ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗਿਆਨੀ ਹਰਫੂਲ ਸਿੰਘ ਖ਼ਾਲਸਾ ਸਰੌਦ ਵਲੋਂ ਬਾਬਾ ਸਾਹਿਬ ਅੰਬੇਡਕਰ ਦੀ ਸੋਚ ਨੂੰ ਲੋਕਾਂ ਵਿਚ ਲੈ ਕੇ ਜਾਣ ਲਈ ਪੂਰੇ ਸੰਗਰੂਰ ਜ਼ਿਲੇ੍ਹ ਅੰਦਰ ਅੰਬੇਡਕਰ ਟਾਈਗਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਪੇਂਡੂ ਲੋਕ ਵੀ ਸੁਚੇਤ ਰਹਿਣ ਲੱਗੇ ਕੋਰੋਨਾ ਮਹਾਂਮਾਰੀ ਨੰੂ ਹਲਕੇ 'ਚ ਲੈਣਾ ਪੈ ਸਕਦਾ ਮਹਿੰਗਾ

ਮੂਣਕ, 15 ਮਈ (ਕੇਵਲ ਸਿੰਗਲਾ)- ਕੋਰੋਨਾ ਮਹਾਂਮਾਰੀ ਨਾਲ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਮਹਾਂਮਾਰੀ ਦੇ ਚੱਲਦੇ ਹਰ ਕਿਸੇ ਨੰੂ ਆਪਣਾ ਭਵਿੱਖ ਧੁੰਦਲਾ ਨਜ਼ਰ ਆਉਣ ਲੱਗ ਪਿਆ ਹੈ ਅਤੇ ਲੋਕ ਜਿੱਥੇ ਆਰਥਿਕ ਹਾਲਤਾਂ ਨਾਲ ਜੂਝ ਰਹੇ ਹਨ ਉੱਥੇ ਇਸ ਮਹਾਂਮਾਰੀ ...

ਪੂਰੀ ਖ਼ਬਰ »

ਆੜ੍ਹਤ, ਲੇਬਰ ਤੇ ਬਾਰਦਾਨੇ ਦੀ ਅਦਾਇਗੀ ਕਰੇ ਸਰਕਾਰ-ਰੱਬੜ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ)-ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਆੜ੍ਹਤੀਆਂ ਨੇ ਕਣਕ ਦੀ ਖ਼ਰੀਦ ਸਮੇਂ ਸਰਕਾਰ ਨੂੰ ਹਰ ਤਰ੍ਹਾਂ ਦਾ ਸਾਥ ਦਿੱਤਾ ਹੈ | ਬਾਰਦਾਨਾ ਨਾ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਜਾਗਦਾ ਪੰਜਾਬ ਮਿਸ਼ਨ ਤਹਿਤ 10 ਲੜਕੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਚੁੱਕਿਆ ਬੀੜਾ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਪਿੰਡ ਗਾਗਾ ਵਿਖੇ ਜਾਗਦਾ ਪੰਜਾਬ ਮਿਸ਼ਨ ਦਾ ਸੁਨੇਹਾ ਲੈ ਕੇ ਪਹੁੰਚੇ ਪ੍ਰਸਿੱਧ ਗਾਇਕ ਪੰਮੀ ਬਾਈ, ਸ਼ੀਤਲ ਦਿੜ੍ਹਬਾ, ਅਤੇ ਡਾਇਰੈਕਟਰ ਸਹਾਇਤਾ ਐਨ.ਜੀ.ਓ ਭਾਰਤ ਡਾ. ਰਾਜਿੰਦਰ ਸਿੰਘ ਰਾਜੀ ਨੇ ਪਿੰਡ ਦੀਆਂ ਲੜਕੀਆਂ ਨੂੰ ਸਿੱਖਿਆ ਨਾਲ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਹੋਏ ਵਪਾਰੀਆਂ ਨੇ ਪੰਜਾਬ ਦੇ ਇਕ ਮੰਤਰੀ ਦੇ ਸਕੱਤਰ ਨਿੱਜੀ ਸਕੱਤਰ 'ਤੇ ਲਗਾਏ ਦੋਸ਼

ਸੰਗਰੂਰ, 15 ਮਈ ( ਦਮਨਜੀਤ ਸਿੰਘ )- ਸ਼ਹਿਰ ਦੇ ਇਕ ਹੋਟਲ ਵਿਚ ਕੁਝ ਵਪਾਰੀਆਂ ਨੇ ਪ੍ਰੈੱਸ ਵਾਰਤਾ ਕਰਦਿਆਂ ਖੁਦ ਨਾਲ ਹੋਈ ਲੱਖਾਂ ਕਰੋੜਾਂ ਰੁਪਏ ਠੱਗੀ ਵਿਚ ਪੰਜਾਬ ਸਰਕਾਰ ਦੇ ਇਕ ਮੰਤਰੀ ਦੇ ਨਿੱਜੀ ਸਕੱਤਰ ਦੀ ਮਿਲੀ ਭੁਗਤ ਕਾਰਨ ਪੁਲਿਸ ਉੱਤੇ ਢਿੱਲੀ ਕਾਰਵਾਈ ਦੇ ਦੋਸ਼ ...

ਪੂਰੀ ਖ਼ਬਰ »

ਆਨਲਾਈਨ ਹਸਤ ਕਲਾ ਮੁਕਾਬਲੇ ਕਰਵਾਏ

ਸ਼ਹੀਦ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਸੈਲਫ-ਫਾਇਨਾਂਸਡ ਅਧੀਨ .ਜੀ. ਡੀ. ਡੀ. ਡੀ. ਟੀ ਅਤੇ ਐਨ.ਐਸ.ਐਸ ਵਿਭਾਗ ਵਲੋਂ ਪਿ੍ੰਸੀਪਲ ਤਰਸੇਮ ਚੰਦ ਦੀ ਅਗਵਾਈ ਵਿਚ ਆਨਲਾਈਨ ਹਸਤ ਕਲਾ ਮੁਕਾਬਲੇ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਸੂਬੇ ਦੇ ਡਿੱਪੂ ਹੋਲਡਰਾਂ ਵਲੋਂ ਮਸ਼ੀਨਾਂ ਰਾਹੀਂ ਕਣਕ ਵੰਡਣ ਤੋਂ ਇਨਕਾਰ

ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਦੇ ਡਿਪੂ ਹੋਲਡਰ ਸਰਕਾਰ ਵਲੋਂ ਵੰਡਣ ਲਈ ਮੁਫ਼ਤ ਭੇਜਿਆ ਰਾਸ਼ਨ ਵੰਡਿਆ ਈ ਪੋਸ਼ ਮਸ਼ੀਨਾਂ ਰਾਹੀਂ ਵੰਡ ਕਰਨ ਤੋਂ ਕੰਨੀ ਕਤਰਾਉਣ ਲੱਗ ਪਏ ਹਨ | ਇਸ ਦਾ ਕਾਰਨ ਪਹਿਲਾਂ ਹੀ ਇਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਪ੍ਰੀਖਿਆ 'ਚੋਂ ਮਾਰੀ ਬਾਜ਼ੀ

ਧਰਮਗੜ੍ਹ, 15 ਮਈ (ਗੁਰਜੀਤ ਸਿੰਘ ਚਹਿਲ) - ਸਥਾਨਕ ਸਰਕਾਰੀ ਸੈਕੰਡਰੀ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਵਲੋਂ ਲਈ ਪ੍ਰੀਖਿਆ ਦੇ ਨਤੀਜੇ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਬਾਜ਼ੀ ਮਾਰੀ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਗਰੂਰ ਹਸਪਤਾਲ 'ਚ ਬੈੱਡਾਂ ਦੀ ਸਮਰੱਥਾ 60 ਤੋਂ ਵਧਾ ਕੇ 120 ਅਤੇ ਮਲੇਰਕੋਟਲਾ 'ਚ 40 ਤੋਂ ਵਧਾ ਕੇ 60 ਕੀਤੀ- ਡਿਪਟੀ ਕਮਿਸ਼ਨਰ

ਸੰਗਰੂਰ, 15 ਮਈ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਸਬੰਧੀ ਪੁਖ਼ਤਾ ਪ੍ਰਬੰਧਾਂ ਲਈ ਯਤਨਸ਼ੀਲ ਹੈ | ਇਸ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਐਲ-2 ਪੱਧਰ ਦੀਆਂ ਸਿਹਤ ਸੇਵਾਵਾਂ ਵਿੱਚ ਵਿਸਤਾਰ ਕੀਤਾ ਗਿਆ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਐੱਸ.ਡੀ.ਐਮ ਦੀ ਅਗਵਾਈ ਵਿਚ ਦੁਕਾਨਦਾਰਾਂ ਦੇ ਕੀਤੇ ਰੈਪਿਡ ਐਂਟੀਜਨ ਟੈੱਸਟ

ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਸ੍ਰੀ ਪ੍ਰਮੋਦ ਕੁਮਾਰ ਐੱਸ.ਡੀ.ਐਮ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੀ ਟੀਮ ਵਲੋਂ ਸਥਾਨਕ ਬਾਜ਼ਾਰ ਵਿੱਚ ਦੁਕਾਨ ਤੋਂ ਦੁਕਾਨ ਜਾ ਕੇ ਦੁਕਾਨਦਾਰਾਂ ਦੇ ਰੈਪਿਡ ਐਂਟੀਜਨ ਟੈੱਸਟ ਕੀਤੇ ਗਏ | ਇਸ ਸਮੇਂ ਐੱਸ.ਡੀ.ਐਮ. ...

ਪੂਰੀ ਖ਼ਬਰ »

ਕਮਾਈ ਕਰਨ ਦੀ ਆਸ ਨਾਲ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਆਏ ਬਿਹਾਰੀ ਮਜ਼ਦੂਰਾਂ ਦੀਆਂ ਜੇਬਾਂ 'ਤੇ ਭਾਰੀ ਪਿਆ ਬੱਸਾਂ ਦਾ ਕਿਰਾਇਆ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਕਮਾਈ ਕਰਨ ਦੀ ਆਸ ਨਾਲ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਕਣਕ ਦਾ ਸੀਜ਼ਨ ਲਗਾਉਣ ਆਏ ਬਿਹਾਰੀ ਮਜ਼ਦੂਰਾਂ ਦੀਆਂ ਜੇਬ੍ਹਾਂ ਉੱਤੇ ਇਸ ਵਾਰ ਪੰਜਾਬ ਵਿਚ ਆਉਣ ਅਤੇ ਵਾਪਸੀ ਜਾਣ ਲਈ ਖ਼ਰਚ ਆ ਰਿਹਾ ਬੱਸਾਂ ਦਾ ਕਿਰਾਇਆ ਭਾਰੀ ਪੈ ਰਿਹਾ ਹੈ | ...

ਪੂਰੀ ਖ਼ਬਰ »

ਜਥੇਦਾਰ ਕਾਝਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਸ਼ੋ੍ਰਮਣੀ ਅਕਾਲੀ ਦਲ (ਡ) ਦੇ ਸੀਨੀਅਰ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦੀ ਮੌਤ 'ਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਗੁਰਸੰਤ ਸਿੰਘ ਭੁਟਾਲ, ਸੁਰਜੀਤ ਸਿੰਘ ਸਾਬਕਾ ਸਰਪੰਚ, ਗੋਪਾਲ ਸ਼ਰਮਾ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX