ਤਾਜਾ ਖ਼ਬਰਾਂ


ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  36 minutes ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  44 minutes ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  32 minutes ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  about 2 hours ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  about 3 hours ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  about 3 hours ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  about 3 hours ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  about 3 hours ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  about 3 hours ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 3 hours ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  about 4 hours ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  about 4 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  about 4 hours ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  about 4 hours ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 4 hours ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 5 hours ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 5 hours ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 5 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 5 hours ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 6 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  about 6 hours ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 7 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 6 hours ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਸੰਗਰੂਰ

ਮੁੱਖ ਮੰਤਰੀ ਦੇ ਐਲਾਨ ਪਿੱਛੋਂ ਅਧਿਕਾਰੀ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਬੰਧਕੀ ਢਾਂਚੇ ਲਈ ਜਗ੍ਹਾ ਦੀ ਨਿਸ਼ਾਨਦੇਹੀ 'ਚ ਜੁਟੇ

ਮਲੇਰਕੋਟਲਾ, 15 ਮਈ (ਅਜੀਤ ਬਿਊਰੋ) - ਕੱਲ੍ਹ ਈਦ ਉਲ ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੇ ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦਾ ਪ੍ਰਬੰਧਕੀ ਢਾਂਚਾ ਸਥਾਪਤ ਕਰਨ ਲਈ ਅਧਿਕਾਰੀ ਯੋਗ ਥਾਂ ਦੀ ਤਲਾਸ਼ ਵਿਚ ਜੁੱਟ ਗਏ ਹਨ | ਪ੍ਰਾਪਤ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਚ ਲੋੜਵੰਦ ਕੋਰੋਨਾ ਮਰੀਜ਼ਾਂ ਦੀ ਪੁਲਿਸ ਸੇਵਾ ਸ਼ੁਰੂ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਗਰੀਬ ਕੋਰੋਨਾ ਪੀੜ੍ਹਤ ਮਰੀਜ਼ਾਂ ਨੰੂ ਮੰਗ ਆਉਣ ਉੱਤੇ ਪੰਜਾਬ ਪੁਲਿਸ ਵਲੋਂ ਖਾਣਾ ਮੁਹੱਈਆ ਕਰਵਾਉਣ ਦੀ ਮੁਹਿੰਮ ਵਿੱਢੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕੱਲ੍ਹ 19 ...

ਪੂਰੀ ਖ਼ਬਰ »

ਹੁਣ ਤੱਕ ਜ਼ਿਲ੍ਹੇ ਵਿਚ ਇਕ ਲੱਖ 10 ਹਜ਼ਾਰ ਤੋਂ ਵੱਧ ਲੋਕਾਂ ਨੇ ਲਗਵਾਈ ਵੈਕਸੀਨ - ਡਾ. ਭਗਵਾਨ ਸਿੰਘ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) - ਸੰਗਰੂਰ ਵਿਚ ਨਵ-ਨਿਯੁਕਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਭਗਵਾਨ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿਚ ਕੁੱਲ 1 ਲੱਖ 26 ਹਜ਼ਾਰ 356 ਵੈਕਸੀਨ ਲੱਗ ਚੁੱਕੀ ਹੈ | ਇਸ ਵੈਕਸੀਨ ਦੇ ਅੰਤਰਗਤ ...

ਪੂਰੀ ਖ਼ਬਰ »

ਕੱਲ੍ਹ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਬੇਰੁਜ਼ਗਾਰ ਅਧਿਆਪਕ

ਸੰਗਰੂਰ, 15 ਮਈ (ਧੀਰਜ ਪਸ਼ੋਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 4 ਜਨਵਰੀ ਤੋਂ ਪੱਕਾ ਧਰਨਾ ਲਗਾਤਾਰ ਜਾਰੀ ਹੈ ਪਰ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਪਈ ਹੋਈ ਹੈ | ਇਸ ...

ਪੂਰੀ ਖ਼ਬਰ »

ਰਜ਼ੀਆ ਨੇ ਵਾਅਦਿਆਂ ਨੂੰ ਪੂਰਾ ਕੀਤਾ - ਨਦੀਮ

ਮਲੇਰਕੋਟਲਾ, 15 ਮਈ (ਪਾਰਸ ਜੈਨ) - ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਅਤੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਮ 'ਤੇ ਮੈਡੀਕਲ ਕਾਲਜ ਸਥਾਪਿਤ ਹੋਣ ਨਾਲ ਸ਼ਹਿਰ ਤਰੱਕੀ ਦੀਆਂ ਲੀਹਾਂ ਵੱਲ ਜਾਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਭਵਾਨੀਗੜ੍ਹ, 15 ਮਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਘਰਾਚੋਂ ਤੋਂ ਜਾਂਦੀ ਕੁਟੀ ਸਾਹਿਬ ਵਾਲੀ ਨਾਗਰਾ ਲਿੰਕ ਸੜਕ 'ਤੇ ਪਿੰਡ ਨਾਗਰੇ ਨਜ਼ਦੀਕ ਭੱਠੇ ਕੋਲ ਚੌਰਸਤੇ 'ਤੇ ਇੱਕ ਕਾਰ ਅਤੇ ਮੋਟਰਸਾਇਕਲ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਵਿਚੋਂ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਦਾ ਸਖ਼ਤ ਪ੍ਰਤੀਕਰਮ

ਸੰਗਰੂਰ, 15 ਮਈ (ਧੀਰਜ ਪਸ਼ੋਰੀਆ) - ਮਾਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਹੁੰਦੇ ਸਾਰ ਹੀ ਇਸ ਤੇ ਵੱਖੋ ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ, ਭਾਜਪਾ ਨੇ ਇਸ ਨੂੰ ਧਰਮ ਦੇ ਨਾਮ 'ਤੇ ਵੰਡ ਪਾਉਣ ਵਾਲਾ ਕਦਮ ਦੱਸਿਆ ਹੈ ਜੋ ਸੰਵਿਧਾਨ ਵਿਚ ...

ਪੂਰੀ ਖ਼ਬਰ »

ਸੈਕਟਰੀ ਖ਼ਿਲਾਫ਼ 8 ਲੱਖ ਰੁਪਏ ਦਾ ਗ਼ਬਨ ਕਰਨ ਦਾ ਮੁਕੱਦਮਾ ਦਰਜ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਭੇਜੀ ਦਰਖਾਸਤ ਉੱਪਰ ਕਾਰਵਾਈ ਕਰਦਿਆਂ ਜਗਰਾਜ ਸਿੰਘ ਵਾਸੀ ਬਖੋਰਾ ਖ਼ੁਰਦ ਖ਼ਿਲਾਫ਼ ਗ਼ਬਨ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕੋਰੋਨਾ ਦੇ 239 ਨਵੇਂ ਕੇਸ ਤੇ 250 ਹੋਏ ਤੰਦਰੁਸਤ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕਮੀ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਨੁਸਾਰ ਅੱਜ ਜ਼ਿਲ੍ਹੇ ਭਰ ਵਿਚ 239 ਨਵੇਂ ਕੇਸ ਆਏ ਜਦਕਿ ਪੁਰਾਣੇ ਕੇਸਾਂ ਵਿਚੋਂ 250 ਦੇ ...

ਪੂਰੀ ਖ਼ਬਰ »

ਕਾਂਝਲਾ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਢੀਂਡਸਾ ਅਤੇ ਹੋਰ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦਾ ਕਰੋਨਾ ਵਾਇਰਸ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਰਵਾਇਤਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਗਿਆ | ਜਥੇਦਾਰ ਕਾਂਝਲਾ ਦਾ ...

ਪੂਰੀ ਖ਼ਬਰ »

ਅੰਦੋਲਨ ਕਰ ਰਹੇ ਕਿਸਾਨ ਦੇਸ਼ ਭਗਤ - ਹਰੀ ਸਿੰਘ ਨਾਭਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਭਾਜਪਾ ਆਗੂ ਕਿਸਾਨ ਅੰਦੋਲਨ ਨੰੂ ਵਾਰ-ਵਾਰ ਖ਼ਤਮ ਕਰਨ ਦੀਆਂ ਅਪੀਲਾਂ ਕਰ ਰਹੇ ਹਨ ਪਰ ਉਨ੍ਹਾਂ ਦੇ ਮਸਲੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕਿਸਾਨਾਂ ਦੇ ਧਰਨੇ ਰਹੇ ਨਿਰੰਤਰ ਜਾਰੀ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦੇ ਚੱਲਦਿਆਂ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨਿਆਂ ਰਾਹੀ ਕੇਂਦਰ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਮੋਟਰਾਂ ਦਾ ਤਾਂਬਾ ਤੇ ਟਰਾਂਸਫ਼ਾਰਮਰਾਂ ਦੀਆਂ ਕੁਆਇਲਾਂ ਵੇਚਣ ਵਾਲੇ ਕਬਾੜੀਏ ਸਮੇਤ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

ਧੂਰੀ, 15 ਮਈ (ਸੰਜੇ ਲਹਿਰੀ, ਦੀਪਕ) - ਥਾਣਾ ਸਦਰ ਧੂਰੀ ਦੀ ਪੁਲਿਸ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਦੀਆਂ ਚੋਰੀਆਂ ਕੀਤੀਆਂ ਤਾਰਾਂ ਅਤੇ ਟਰਾਂਸਫ਼ਾਰਮਰਾਂ ਵਿਚੋਂ ਚੋਰੀ ਕੀਤੇ ਹੋਏ ਕੋਆਇਲ ਕੱਢ ਕੇ ਕਬਾੜੀਆਂ ਨੂੰ ਵੇਚਣ ਵਾਲੇ ਇੱਕ ਗੈਂਗ ਦੇ ਦੋ ...

ਪੂਰੀ ਖ਼ਬਰ »

ਪਿੰਡ ਸ਼ੇਰਵਾਨੀਕੋਟ ਵਿਖੇ ਬਣੇਗਾ ਨਵਾਬ ਸ਼ੇਰ ਮੁਹੰਮਦ ਖਾਨ ਸਰਕਾਰੀ ਮੈਡੀਕਲ ਕਾਲਜ

ਮਲੇਰਕੋਟਲਾ, 15 ਮਈ (ਅਜੀਤ ਬਿਊਰੋ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਨਿੱਚਰਵਾਰ ਨੂੰ ਈਦ ਉਲ ਫਿਤਰ ਮੌਕੇ ਕੀਤੇ ਐਲਾਨ ਮੁਤਾਬਿਕ ਨਵਾਬ ਸ਼ੇਰ ਮੁਹੰਮਦ ਖਾਨ ਦੀ ਯਾਦ ਵਿਚ ਮਲੇਰਕੋਟਲਾ ਵਿਖੇ 500 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਸਰਕਾਰੀ ਮੈਡੀਕਲ ਕਾਲਜ ...

ਪੂਰੀ ਖ਼ਬਰ »

ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਕੋਵਿਡ ਸੈਂਟਰ ਦੀ ਹੋਵੇਗੀ ਸਥਾਪਨਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਐਸ.ਜੀ.ਪੀ.ਸੀ. ਵਲੋਂ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਬਹੁਤ ਜਲਦ ਹੋਣ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ...

ਪੂਰੀ ਖ਼ਬਰ »

'ਆਪ' ਦੀ ਟੀਮ ਨੇ ਸਿਵਲ ਹਸਪਤਾਲ ਨੰੂ ਕੀਤਾ ਸੈਨੇਟਾਈਜ਼

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜੁਆਇੰਟ ਸੈਕਟਰੀ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਦਾਅਵਿਆਂ ਦੀ ਅੱਜ ਉਸ ਵੇਲੇ ਫੂਕ ਨਿਕਲ ਗਈ ਜਦੋਂ ਪੰਜਾਬ ਵਿਚ ਕੋਰੋਨਾ ਤੇ ਆਕਸੀਜਨ ਘਟਣ ਕਰ ਕੇ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ 'ਤੇ ਕਾਂਗਰਸੀ ਹੋਏ ਬਾਗੋਬਾਗ

ਸੰਦੌੜ, 15 ਮਈ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਈਦ ਦੇ ਪਵਿੱਤਰ ਤਿਉਹਾਰ 'ਤੇ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ 'ਤੇ ਕਾਂਗਰਸੀ ਹਲਕਿਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਮੁੱਖ ਮੰਤਰੀ ਵਲੋਂ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਤੋਂ ਇਲਾਵਾ ਮੈਡੀਕਲ ਕਾਲਜ ਵਾਸਤੇ 500 ਕਰੋੜ ਰੱਖੇ ਜਾਣ ਦੀ ਤਜਵੀਜ਼ ਅਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਬਲਾਕ ਸੰਮਤੀ ਮਾਲੇਰਕੋਟਲਾ 2 ਦੇ ਚੇਅਰਮੈਨ ਕਰਮਜੀਤ ਸਿੰਘ ਭੂਦਨ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕੁਲਵਿੰਦਰ ਸਿੰਘ ਝਨੇਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਜਗਰੂਪ ਸਿੰਘ ਸੰਦੌੜ, ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਲਾਲੀ ਖ਼ੁਰਦ, ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਕਹਿਲ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੁੱਖਾ ਧਾਲੀਵਾਲ, ਸਰਪੰਚ ਨਿਰਮਲ ਸਿੰਘ ਝਨੇਰ, ਜ਼ਿਲ੍ਹਾ ਇੰਚਾਰਜ ਬਬਲੀ ਕੌਰ ਸੀਮਾ, ਸਰਪੰਚ ਮਨਜੀਤ ਸਿੰਘ ਕਲਿਆਣ, ਸਰਪੰਚ ਗੁਰਮੁੱਖ ਸਿੰਘ ਗਰੇਵਾਲ ਫਰਵਾਲੀ, ਸਰਪੰਚ ਸੂਰਤ ਸਿੰਘ ਮਹੋਲੀ, ਅਮਨਾ ਕਹਿਲ ਸੰਦੌੜ, ਬਲਾਕ ਸੰਮਤੀ ਮੈਂਬਰ ਸਤਿਗੁਰ ਸਿੰਘ ਕਲਿਆਣ, ਸਾਬਕਾ ਚੇਅਰਮੈਨ ਜਸਪਾਲ ਦਾਸ ਹਥਨ, ਸਰਪੰਚ ਦਲਜੀਤ ਸਿੰਘ ਮਾਣਕੀ, ਸਰਪੰਚ ਗੁਰਪਾਲ ਸਿੰਘ ਦੁਲਮਾਂ, ਅਮਰੀਕ ਸਿੰਘ ਕਹਿਲ, ਕੇਵਲ ਸਿੰਘ ਝਨੇਰ ਆਦਿ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦਾ ਧੰਨਵਾਦ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਸੰਗਰੂਰ ਦੇ ਨਗਰ ਕੌਂਸਲ ਕਰਮਚਾਰੀਆਂ ਨੇ ਕੀਤੀ ਹੜਤਾਲ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਨਗਰ ਕੌਂਸਲ ਸੰਗਰੂਰ ਦੇ ਕਰਮਚਾਰੀਆਂ ਵਲੋਂ ਵੀ ਅਣਮਿੱਥੇ ਸਮੇਂ ਲਈ ਹੜਤਾਲ ਆਰੰਭ ਕਰ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਏ. ਟੀ. ਐਫ. ਦੇ ਅਹੁਦੇਦਾਰ ਨਿਯੁਕਤ

ਕੁੱਪ ਕਲਾਂ, 15 ਮਈ (ਮਨਜਿੰਦਰ ਸਿੰਘ ਸਰੌਦ) - ਅੰਬੇਡਕਰ ਟਾਇਗਰ ਫੋਰਸ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗਿਆਨੀ ਹਰਫੂਲ ਸਿੰਘ ਖ਼ਾਲਸਾ ਸਰੌਦ ਵਲੋਂ ਬਾਬਾ ਸਾਹਿਬ ਅੰਬੇਡਕਰ ਦੀ ਸੋਚ ਨੂੰ ਲੋਕਾਂ ਵਿਚ ਲੈ ਕੇ ਜਾਣ ਲਈ ਪੂਰੇ ਸੰਗਰੂਰ ਜ਼ਿਲੇ੍ਹ ਅੰਦਰ ਅੰਬੇਡਕਰ ਟਾਈਗਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਪੇਂਡੂ ਲੋਕ ਵੀ ਸੁਚੇਤ ਰਹਿਣ ਲੱਗੇ ਕੋਰੋਨਾ ਮਹਾਂਮਾਰੀ ਨੰੂ ਹਲਕੇ 'ਚ ਲੈਣਾ ਪੈ ਸਕਦਾ ਮਹਿੰਗਾ

ਮੂਣਕ, 15 ਮਈ (ਕੇਵਲ ਸਿੰਗਲਾ)- ਕੋਰੋਨਾ ਮਹਾਂਮਾਰੀ ਨਾਲ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਮਹਾਂਮਾਰੀ ਦੇ ਚੱਲਦੇ ਹਰ ਕਿਸੇ ਨੰੂ ਆਪਣਾ ਭਵਿੱਖ ਧੁੰਦਲਾ ਨਜ਼ਰ ਆਉਣ ਲੱਗ ਪਿਆ ਹੈ ਅਤੇ ਲੋਕ ਜਿੱਥੇ ਆਰਥਿਕ ਹਾਲਤਾਂ ਨਾਲ ਜੂਝ ਰਹੇ ਹਨ ਉੱਥੇ ਇਸ ਮਹਾਂਮਾਰੀ ...

ਪੂਰੀ ਖ਼ਬਰ »

ਆੜ੍ਹਤ, ਲੇਬਰ ਤੇ ਬਾਰਦਾਨੇ ਦੀ ਅਦਾਇਗੀ ਕਰੇ ਸਰਕਾਰ-ਰੱਬੜ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ)-ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਆੜ੍ਹਤੀਆਂ ਨੇ ਕਣਕ ਦੀ ਖ਼ਰੀਦ ਸਮੇਂ ਸਰਕਾਰ ਨੂੰ ਹਰ ਤਰ੍ਹਾਂ ਦਾ ਸਾਥ ਦਿੱਤਾ ਹੈ | ਬਾਰਦਾਨਾ ਨਾ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਜਾਗਦਾ ਪੰਜਾਬ ਮਿਸ਼ਨ ਤਹਿਤ 10 ਲੜਕੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਚੁੱਕਿਆ ਬੀੜਾ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਪਿੰਡ ਗਾਗਾ ਵਿਖੇ ਜਾਗਦਾ ਪੰਜਾਬ ਮਿਸ਼ਨ ਦਾ ਸੁਨੇਹਾ ਲੈ ਕੇ ਪਹੁੰਚੇ ਪ੍ਰਸਿੱਧ ਗਾਇਕ ਪੰਮੀ ਬਾਈ, ਸ਼ੀਤਲ ਦਿੜ੍ਹਬਾ, ਅਤੇ ਡਾਇਰੈਕਟਰ ਸਹਾਇਤਾ ਐਨ.ਜੀ.ਓ ਭਾਰਤ ਡਾ. ਰਾਜਿੰਦਰ ਸਿੰਘ ਰਾਜੀ ਨੇ ਪਿੰਡ ਦੀਆਂ ਲੜਕੀਆਂ ਨੂੰ ਸਿੱਖਿਆ ਨਾਲ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਹੋਏ ਵਪਾਰੀਆਂ ਨੇ ਪੰਜਾਬ ਦੇ ਇਕ ਮੰਤਰੀ ਦੇ ਸਕੱਤਰ ਨਿੱਜੀ ਸਕੱਤਰ 'ਤੇ ਲਗਾਏ ਦੋਸ਼

ਸੰਗਰੂਰ, 15 ਮਈ ( ਦਮਨਜੀਤ ਸਿੰਘ )- ਸ਼ਹਿਰ ਦੇ ਇਕ ਹੋਟਲ ਵਿਚ ਕੁਝ ਵਪਾਰੀਆਂ ਨੇ ਪ੍ਰੈੱਸ ਵਾਰਤਾ ਕਰਦਿਆਂ ਖੁਦ ਨਾਲ ਹੋਈ ਲੱਖਾਂ ਕਰੋੜਾਂ ਰੁਪਏ ਠੱਗੀ ਵਿਚ ਪੰਜਾਬ ਸਰਕਾਰ ਦੇ ਇਕ ਮੰਤਰੀ ਦੇ ਨਿੱਜੀ ਸਕੱਤਰ ਦੀ ਮਿਲੀ ਭੁਗਤ ਕਾਰਨ ਪੁਲਿਸ ਉੱਤੇ ਢਿੱਲੀ ਕਾਰਵਾਈ ਦੇ ਦੋਸ਼ ...

ਪੂਰੀ ਖ਼ਬਰ »

ਆਨਲਾਈਨ ਹਸਤ ਕਲਾ ਮੁਕਾਬਲੇ ਕਰਵਾਏ

ਸ਼ਹੀਦ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਸੈਲਫ-ਫਾਇਨਾਂਸਡ ਅਧੀਨ .ਜੀ. ਡੀ. ਡੀ. ਡੀ. ਟੀ ਅਤੇ ਐਨ.ਐਸ.ਐਸ ਵਿਭਾਗ ਵਲੋਂ ਪਿ੍ੰਸੀਪਲ ਤਰਸੇਮ ਚੰਦ ਦੀ ਅਗਵਾਈ ਵਿਚ ਆਨਲਾਈਨ ਹਸਤ ਕਲਾ ਮੁਕਾਬਲੇ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਸੂਬੇ ਦੇ ਡਿੱਪੂ ਹੋਲਡਰਾਂ ਵਲੋਂ ਮਸ਼ੀਨਾਂ ਰਾਹੀਂ ਕਣਕ ਵੰਡਣ ਤੋਂ ਇਨਕਾਰ

ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਦੇ ਡਿਪੂ ਹੋਲਡਰ ਸਰਕਾਰ ਵਲੋਂ ਵੰਡਣ ਲਈ ਮੁਫ਼ਤ ਭੇਜਿਆ ਰਾਸ਼ਨ ਵੰਡਿਆ ਈ ਪੋਸ਼ ਮਸ਼ੀਨਾਂ ਰਾਹੀਂ ਵੰਡ ਕਰਨ ਤੋਂ ਕੰਨੀ ਕਤਰਾਉਣ ਲੱਗ ਪਏ ਹਨ | ਇਸ ਦਾ ਕਾਰਨ ਪਹਿਲਾਂ ਹੀ ਇਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਪ੍ਰੀਖਿਆ 'ਚੋਂ ਮਾਰੀ ਬਾਜ਼ੀ

ਧਰਮਗੜ੍ਹ, 15 ਮਈ (ਗੁਰਜੀਤ ਸਿੰਘ ਚਹਿਲ) - ਸਥਾਨਕ ਸਰਕਾਰੀ ਸੈਕੰਡਰੀ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਵਲੋਂ ਲਈ ਪ੍ਰੀਖਿਆ ਦੇ ਨਤੀਜੇ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਬਾਜ਼ੀ ਮਾਰੀ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਗਰੂਰ ਹਸਪਤਾਲ 'ਚ ਬੈੱਡਾਂ ਦੀ ਸਮਰੱਥਾ 60 ਤੋਂ ਵਧਾ ਕੇ 120 ਅਤੇ ਮਲੇਰਕੋਟਲਾ 'ਚ 40 ਤੋਂ ਵਧਾ ਕੇ 60 ਕੀਤੀ- ਡਿਪਟੀ ਕਮਿਸ਼ਨਰ

ਸੰਗਰੂਰ, 15 ਮਈ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਸਬੰਧੀ ਪੁਖ਼ਤਾ ਪ੍ਰਬੰਧਾਂ ਲਈ ਯਤਨਸ਼ੀਲ ਹੈ | ਇਸ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਐਲ-2 ਪੱਧਰ ਦੀਆਂ ਸਿਹਤ ਸੇਵਾਵਾਂ ਵਿੱਚ ਵਿਸਤਾਰ ਕੀਤਾ ਗਿਆ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਐੱਸ.ਡੀ.ਐਮ ਦੀ ਅਗਵਾਈ ਵਿਚ ਦੁਕਾਨਦਾਰਾਂ ਦੇ ਕੀਤੇ ਰੈਪਿਡ ਐਂਟੀਜਨ ਟੈੱਸਟ

ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਸ੍ਰੀ ਪ੍ਰਮੋਦ ਕੁਮਾਰ ਐੱਸ.ਡੀ.ਐਮ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੀ ਟੀਮ ਵਲੋਂ ਸਥਾਨਕ ਬਾਜ਼ਾਰ ਵਿੱਚ ਦੁਕਾਨ ਤੋਂ ਦੁਕਾਨ ਜਾ ਕੇ ਦੁਕਾਨਦਾਰਾਂ ਦੇ ਰੈਪਿਡ ਐਂਟੀਜਨ ਟੈੱਸਟ ਕੀਤੇ ਗਏ | ਇਸ ਸਮੇਂ ਐੱਸ.ਡੀ.ਐਮ. ...

ਪੂਰੀ ਖ਼ਬਰ »

ਕਮਾਈ ਕਰਨ ਦੀ ਆਸ ਨਾਲ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਆਏ ਬਿਹਾਰੀ ਮਜ਼ਦੂਰਾਂ ਦੀਆਂ ਜੇਬਾਂ 'ਤੇ ਭਾਰੀ ਪਿਆ ਬੱਸਾਂ ਦਾ ਕਿਰਾਇਆ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਕਮਾਈ ਕਰਨ ਦੀ ਆਸ ਨਾਲ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਕਣਕ ਦਾ ਸੀਜ਼ਨ ਲਗਾਉਣ ਆਏ ਬਿਹਾਰੀ ਮਜ਼ਦੂਰਾਂ ਦੀਆਂ ਜੇਬ੍ਹਾਂ ਉੱਤੇ ਇਸ ਵਾਰ ਪੰਜਾਬ ਵਿਚ ਆਉਣ ਅਤੇ ਵਾਪਸੀ ਜਾਣ ਲਈ ਖ਼ਰਚ ਆ ਰਿਹਾ ਬੱਸਾਂ ਦਾ ਕਿਰਾਇਆ ਭਾਰੀ ਪੈ ਰਿਹਾ ਹੈ | ...

ਪੂਰੀ ਖ਼ਬਰ »

ਜਥੇਦਾਰ ਕਾਝਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਸ਼ੋ੍ਰਮਣੀ ਅਕਾਲੀ ਦਲ (ਡ) ਦੇ ਸੀਨੀਅਰ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦੀ ਮੌਤ 'ਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਗੁਰਸੰਤ ਸਿੰਘ ਭੁਟਾਲ, ਸੁਰਜੀਤ ਸਿੰਘ ਸਾਬਕਾ ਸਰਪੰਚ, ਗੋਪਾਲ ਸ਼ਰਮਾ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX