ਤਾਜਾ ਖ਼ਬਰਾਂ


ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ, ਕੈਪਟਨ ਨੇ ਕੀਤੀ ਹਾਈਕਮਾਨ ਸਮੇਤ ਸੀਨੀਅਰ ਕਾਂਗਰਸੀ ਲੀਡਰਾਂ ਨਾਲ ਗੱਲ
. . .  10 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ 'ਚ ਵੱਡਾ ਕਲੇਸ਼ ਛਿੜਿਆ ਹੋਇਆ ਹੈ | ਚਰਚਾ ਇਸ ਗੱਲ ਦੀ ਵੀ ਹੈ ਕਿ ਹਾਈਕਮਾਨ ਵਲੋਂ ਇਸ ਕਲੇਸ਼ ਨੂੰ ਨਿਬੇੜਨ ਲਈ ਮਾਮਲਾ ਇਕ ਬੰਨੇ ਕਰਨ ਬਾਰੇ ਸੋਚ ਲਿਆ ਗਿਆ ਹੈ | ਇਸ ਗੱਲ ਦੀ ਚਰਚਾ ਸਿਖ਼ਰਾਂ 'ਤੇ ਹੈ ਕਿ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ...
ਸੀ.ਐਲ.ਪੀ. ਦੀ ਮੀਟਿੰਗ ਲਈ ਕਈ ਮੰਤਰੀ ਪਹੁੰਚੇ ਪਾਰਟੀ ਦਫ਼ਤਰ
. . .  6 minutes ago
ਚੰਡੀਗੜ੍ਹ,18 ਸਤੰਬਰ - ਪਾਰਟੀ ਦੀ ਸੀ.ਐਲ.ਪੀ. ਮੀਟਿੰਗ ਅੱਜ ਬੁਲਾਈ ਗਈ ਹੈ ਜਿਸ ਲਈ ਪੰਜਾਬ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ...
ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ ਮਾਰਚ ਕੱਢਿਆ ਗਿਆ
. . .  25 minutes ago
ਅੰਮ੍ਰਿਤਸਰ, 18 ਸਤੰਬਰ (ਗਗਨਦੀਪ ਸ਼ਰਮਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ...
ਮਹਿਕਮੇ ਜੰਗਲਾਤ ਨਾਲ ਸਬੰਧਿਤ ਸੂਬੇ ਪੰਜਾਬ ਦੇ ਕਾਮਿਆਂ ਵਲੋਂ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ
. . .  31 minutes ago
ਨਾਭਾ,18 ਸਤੰਬਰ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਤੋਂ ਵਿਧਾਇਕ ਅਤੇ ਮੌਜੂਦਾ ਸਰਕਾਰ ਵਿਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ 3 ਜੁਲਾਈ ਤੋਂ ਨਾਭਾ ਵਿਚ ਪੱਕਾ ਧਰਨਾ ਲਗਾਈ ਬੈਠੇ...
ਸ੍ਰੀ ਹੇਮਕੁੰਟ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ
. . .  40 minutes ago
ਦਸੂਹਾ,18 ਸਤੰਬਰ (ਭੁੱਲਰ) - ਉੱਤਰਾਖੰਡ ਵਿਖੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਰੰਭ ਕਰਨ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ, ਸੀ.ਐਲ.ਪੀ. ਦੀ ਮੀਟਿੰਗ ਨੂੰ ਲੈ ਹਾਈਕਮਾਨ ਦਾ ਕੀਤਾ ਧੰਨਵਾਦ
. . .  47 minutes ago
ਚੰਡੀਗੜ੍ਹ, 18 ਸਤੰਬਰ - ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ...
ਮੱਧ ਪ੍ਰਦੇਸ਼ : ਨੌਜਵਾਨ ਨੂੰ ਸਾੜਿਆ ਜਿਉਂਦਾ, ਪੁਲਿਸ ਨੇ ਦੋਸ਼ੀ ਲਏ ਹਿਰਾਸਤ ਵਿਚ
. . .  about 1 hour ago
ਸਾਗਰ,18 ਸਤੰਬਰ - ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਉਸ ਲੜਕੀ ਦੇ ਰਿਸ਼ਤੇਦਾਰ ਨੇ ਜਿਉਂਦਾ ਸਾੜ ਦਿੱਤਾ ਸੀ ਜਿਸ ਨਾਲ ਉਹ ਪਿਆਰ ਕਰਦਾ ਸੀ ...
ਕਾਬੁਲ - ਆਈ.ਈ.ਡੀ. ਧਮਾਕਾ, ਦੋ ਲੋਕ ਜ਼ਖ਼ਮੀ
. . .  about 1 hour ago
ਕਾਬੁਲ, 18 ਸਤੰਬਰ - ਅਫ਼ਗਾਨਿਸਤਾਨ ਦੇ ਟੋਲੋ ਨਿਊਜ਼ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਚਸ਼ਮਦੀਦਾਂ ਨੇ ਦੱਸਿਆ ਹੈ ਕਿ ਕਾਬੁਲ ਦੇ ਪੀ.ਡੀ.13 ਵਿਚ ਅੱਜ ਸਵੇਰੇ ਇਕ...
ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ
. . .  about 2 hours ago
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ
. . .  about 2 hours ago
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ...
ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ...
ਸੀ.ਐਲ.ਪੀ. ਮੀਟਿੰਗ 'ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
. . .  about 3 hours ago
ਚੰਡੀਗੜ੍ਹ, 18 ਸਤੰਬਰ - ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ 'ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ...
ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  about 3 hours ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਪਿੰਡ ਕਲਸੀਆਂ ਖ਼ੁਰਦ 'ਚ ਦੋ ਧਿਰਾਂ 'ਚ ਚੱਲੀ ਗੋਲੀ, ਦੋ ਜ਼ਖ਼ਮੀ
. . .  about 3 hours ago
ਖਾਲੜਾ,18 ਸਤੰਬਰ( ਜੱਜਪਾਲ ਸਿੰਘ ਜੱਜ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖ਼ੁਰਦ ਵਿਖੇ ਮਾਮੂਲੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚ 17-18 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲੀ ਚੱਲਣ ਦੀ ਖ਼ਬਰ ਹੈ। ਜਿਸ ਵਿਚ ਪਿੰਡ ਕਲਸੀਆਂ ਹਵੇਲੀਆਂ ਖ਼ੁਰਦ ....
ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
. . .  about 3 hours ago
ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ....
ਪੱਛਮੀ ਬੰਗਾਲ: ਪੱਛਮੀ ਮੇਦਿਨੀਪੁਰ 'ਚ ਮੀਂਹ ਕਾਰਨ ਕਈ ਇਲਾਕੇ ਪਾਣੀ 'ਚ ਡੁੱਬੇ
. . .  about 4 hours ago
ਪੱਛਮੀ ਬੰਗਾਲ, 18 ਸਤੰਬਰ - ਪੱਛਮੀ ਮੇਦਿਨੀਪੁਰ ਵਿਚ ਮੀਂਹ ਕਾਰਨ ਕਈ ਇਲਾਕੇ ਪਾਣੀ ਵਿਚ....
ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ
. . .  about 4 hours ago
ਨਵੀਂ ਦਿੱਲੀ, 18 ਸਤੰਬਰ - ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ ਹੋਏ ਕਹਿੰਦੇ ਹਨ ਕਿ ਕਦੇ ਵੀ ...
ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ। ਜਿਨ੍ਹਾਂ ਨੂੰ ਪਾਰਟੀ ਦੀ ਅੰਤ੍ਰਿਮ ਮੁਖੀ ਸੋਨੀਆ ਗਾਂਧੀ....
ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ਵਾਪਸੀ ਕਰ ਸਕਦੇ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ....
ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ
. . .  about 5 hours ago
ਉੱਤਰਾਖੰਡ, 18 ਸਤੰਬਰ - ਸਰਕਾਰ ਨੇ ਸ਼ੁੱਕਰਵਾਰ ਨੂੰ ਐੱਸ.ਓ.ਪੀ. ਜਾਰੀ ਕੀਤਾ। ਚਾਰ ਧਾਮਾਂ ਵਿਚ ਦਰਸ਼ਨ ਲਈ ਰਜਿਸਟ੍ਰੇਸ਼ਨ ਅਤੇ ਈ-ਪਾਸ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਜਾਂ ਤਾਂ ਕੋਵਿਡ-19 ਟੀਕੇ ਦੀਆਂ ਦੋਵੇਂ ਖ਼ੁਰਾਕਾਂ ਜਾਂ ਨਕਾਰਾਤਮਿਕ ਕੋਵਿਡ ਰਿਪੋਰਟ....
ਉੱਘੇ ਪੱਤਰਕਾਰ,ਸਾਹਿੱਤਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ ਦਿਹਾਂਤ,ਅੱਜ ਸਵੇਰੇ 10 ਵਜੇ ਹੋਵੇਗਾ ਸੰਸਕਾਰ
. . .  about 5 hours ago
ਮਹਿਲ ਕਲਾਂ,18 ਸਤੰਬਰ(ਅਵਤਾਰ ਸਿੰਘ ਅਣਖੀ) ਉੱਘੇ ਪੱਤਰਕਾਰ,ਸਾਹਿੱਤਕਾਰ,ਸਮਾਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ...
ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ 'ਚ ਕਰੇਗਾ ਸ਼ਾਮਿਲ - ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਿਲ ਕਰੇਗਾ...
ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ
. . .  about 6 hours ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਬਖੁਸ਼ਾਹ ਵਿਚ ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ....
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਫਿਰੋਜ਼ਪੁਰ

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ 27 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਬੈਂਕ ਮਿੱਤਰ ਕੇਂਦਰ 'ਚ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਮਮਦੋਟ, 15 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਪਿੰਡ ਪੋਜੋ ਕੇ ਉਤਾੜ ਵਿਖੇ ਬੈਂਕ ਮਿੱਤਰ ਕੇਂਦਰ ਤੋਂ ਹਥਿਆਰਬੰਦ ਲੁਟੇਰਿਆਂ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ 2 ਲੱਖ 30 ਹਜ਼ਾਰ ਰੁਪਏ ਲੁੱਟ ਲਏ ਤੇ ਫ਼ਰਾਰ ਹੋ ਗਏ | ਇਸ ਸਬੰਧੀ ਮਮਦੋਟ ਪੁਲਿਸ ਨੂੰ ...

ਪੂਰੀ ਖ਼ਬਰ »

ਅੱਧੀ ਰਾਤ ਤੱਕ ਰੈਸਟੋਰੈਂਟ ਖੋਲ੍ਹੀ ਬੈਠੇ ਮਾਲਕਾਂ ਖ਼ਿਲਾਫ਼ ਪੁਲਸੀਆ ਕਾਰਵਾਈ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਪੁਲਿਸ ਵਲੋਂ ਜਿੱਥੇ ਬੀਤੇ ਕੱਲ੍ਹ ਸਬਜ਼ੀ ਮੰਡੀ ਵਿਚ ਸਬਜ਼ੀ ਵਿਕੇ੍ਰਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ, ਉੱਥੇ ਅੱਜ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈਆਂ ਪਾਬੰਦੀਆਂ ਦੀ ...

ਪੂਰੀ ਖ਼ਬਰ »

ਕੋਰੋਨਾ ਦੇ ਆਏ 263 ਮਾਮਲੇ, 7 ਦੀ ਮੌਤ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਕੋਰੋਨਾ ਦੇ ਨਵੇਂ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ 863 ਜਣਿਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 263 ਕੋਰੋਨਾ ਦੇ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਦਕਿ 500 ਦੀ ...

ਪੂਰੀ ਖ਼ਬਰ »

ਕੋਵਿਡ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਦੁਕਾਨ ਮਾਲਕ 'ਤੇ ਮਾਮਲਾ ਦਰਜ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਕੋਵਿਡ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਰਾਤ ਦੇ ਸਮੇਂ ਆਪਣੀ ਦੁਕਾਨ ਖੋਲ੍ਹ ਕੇ ਗਾਹਕਾਂ ਨੂੰ ਸਾਮਾਨ ਦੇਣ ਦੇ ਚੱਲਦਿਆਂ ਪਿੰਡ ਜੀਵਾਂ ਅਰਾਈਾ ਦੇ ਇਕ ਦੁਕਾਨਦਾਰ ਦੇ ਖ਼ਿਲਾਫ਼ ਤਹਿਤ ...

ਪੂਰੀ ਖ਼ਬਰ »

ਅੱਧੀ ਰਾਤ ਤੱਕ ਰੈਸਟੋਰੈਂਟ ਖੋਲ੍ਹੀ ਬੈਠੇ ਮਾਲਕਾਂ ਖ਼ਿਲਾਫ਼ ਪੁਲਸੀਆ ਕਾਰਵਾਈ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਪੁਲਿਸ ਵਲੋਂ ਜਿੱਥੇ ਬੀਤੇ ਕੱਲ੍ਹ ਸਬਜ਼ੀ ਮੰਡੀ ਵਿਚ ਸਬਜ਼ੀ ਵਿਕੇ੍ਰਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ, ਉੱਥੇ ਅੱਜ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈਆਂ ਪਾਬੰਦੀਆਂ ਦੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਖ਼ਰਚੇ ਜਾਣਗੇ 2 ਕਰੋੜ ਰੁਪਏ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ...

ਪੂਰੀ ਖ਼ਬਰ »

ਮਹਿਲਾ ਅਧਿਆਪਕਾ ਨਾਲ ਲੁੱਟ-ਖੋਹ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਪੰਜਾਬ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ, ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ | ਸਰਕਾਰੀ ਪ੍ਰਾਇਮਰੀ ਸਕੂਲ ਖਾਨੇ ਕੇ ਅਹਿਲ ਬਲਾਕ ਫ਼ਿਰੋਜ਼ਪੁਰ-2 ਦੀ ਮਹਿਲਾ ਅਧਿਆਪਕਾ ਕਾਮਿਨੀ ...

ਪੂਰੀ ਖ਼ਬਰ »

ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਦੀ ਅਗਵਾਈ 'ਚ 21 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਚਾਹਲ ਦੇ ਦੋ ਦਰਜਨ ਦੇ ਕਰੀਬ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਆਮ ਆਦਮੀ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਜਾ ਰਿਹਾ ਲਾਮਬੰਦ

ਆਰਿਫ਼ ਕੇ, 15 ਮਈ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ 5 ਜੂਨ ਨੂੰ ਦਿੱਲੀ ਮੋਰਚੇ ਵਿਚ ਸ਼ਾਮਿਲ ਹੋਣ ਲਈ ਲਾਮਬੰਧ ਕੀਤਾ ਜਾ ਰਿਹਾ ਹੈ, ਜਿਸ ਦੇ ਸਬੰਧ 'ਚ ਸੂਬਾ ਕੋਰ ਕਮੇਟੀ ਮੈਂਬਰ ਰਾਣਾ ਰਣਬੀਰ ਸਿੰਘ ਠੱਠਾ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋ ਰਹੀਆਂ ਮੀਟਿੰਗਾਂ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਵੰਤ ਸਿੰਘ ਲੋਹਕਾ ਨੇ ਦੱਸਿਆ ਕਿ ਕਿਸਾਨ ਵਿਰੋਧੀ ਕਾਨੰੂਨ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਕਿਸਾਨ ਤੇ ਮਜ਼ਦੂਰ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਅੰਦੋਲਨ ਚੜ੍ਹਦੀ ਕਲਾ ਵਿਚ ਨਿਰਵਿਘਨ ਚੱਲ ਰਿਹਾ ਹੈ | ਡਾ: ਗੁਰਮੇਲ ਸਿੰਘ ਫੱਤੇਵਾਲਾ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ 5 ਜੂਨ ਨੂੰ ਜ਼ਿਲ੍ਹੇ ਭਰ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਮਜ਼ਦੂਰ ਬੀਬੀਆਂ ਅਤੇ ਬੱਚਿਆਂ ਸਮੇਤ ਸੈਂਕੜਿਆਂ ਦੀ ਤਾਦਾਦ ਵਿਚ ਆਪਣੇ ਟਰੈਕਟਰਾਂ ਅਤੇ ਟਰਾਲੀਆਂ ਦਾ ਵੱਡਾ ਕਾਫ਼ਲਾ ਲੈ ਕੇ ਦਿੱਲੀ ਦੀਆਂ ਸਰਹੱਦਾਂ ਨੂੰ ਰਵਾਨਾ ਹੋਣਗੇ | ਇਸ ਮੌਕੇ ਨਰਿੰਦਰਪਾਲ ਸਿੰਘ ਜਤਾਲਾ, ਮੰਗਲ ਸਿੰਘ ਸਵਾਈ ਕੇ, ਗੁਰਦਿਆਲ ਸਿੰਘ ਟਿੱਬੀ ਕਲਾਂ, ਡਾ: ਗੁਰਨਾਮ ਸਿੰਘ ਅਲੀਕੇ, ਬੂਟਾ ਸਿੰਘ ਕਰੀ ਕਲਾਂ, ਸੁਖਮੰਦਰ ਸਿੰਘ ਬੁਰਜ, ਮੱਖਣ ਸਿੰਘ, ਗੁਰਬਖ਼ਸ਼ ਸਿੰਘ ਮੇਘਾ ਪੰਜ ਗਰਾਈ, ਚਰਨਜੀਤ ਸਿੰਘ ਬਾਦਲ ਵਾਲਾ, ਗੁਰਜੰਟ ਸਿੰਘ ਲਹਿਰਾ ਰੋਹੀ ਆਦਿ ਆਗੂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਧਰਮਸੋਤ ਤੇ ਸਪੀਕਰ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਦੁੱਖ ਸਾਂਝਾ ਕੀਤਾ

ਜ਼ੀਰਾ, 15 ਮਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬਾਅਦ ਦੁਪਹਿਰ ਜ਼ੀਰਾ ਪੁੱਜੇ, ਜਿੱਥੇ ਉਨ੍ਹਾਂ ਨੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਬੇਵਕਤੀ ਮੌਤ 'ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸੱਜਣ ਸਿੰਘ ਦੇ ਸਦੀਵੀ ਵਿਛੋੜਾ 'ਤੇ ਸਾਂਝਾ ਫ਼ਰੰਟ ਵਲੋਂ ਸ਼ੋਕ ਮੀਟਿੰਗ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸੱਜਣ ਸਿੰਘ ਦੇ ਸਦੀਵੀ ਵਿਛੋੜਾ ਤੋਂ ਬਾਅਦ ਮੁਲਾਜ਼ਮ ਵਰਗ ਵਿਚ ਸੋਗ ਦੀ ਲਹਿਰ ਪਾ ਜਾ ਰਹੀ ਹੈ | ਉਨ੍ਹਾਂ ਦੇ ਵਿਛੋੜੇ ਵਜੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਕਲਾਸ ਫੋਰ ਯੂਨੀਅਨ, ਪੈਰਾ ਮੈਡੀਕਲ ਯੂਨੀਅਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦਾ ਬਿਜਲੀ ਬਿੱਲ, ਪ੍ਰਾਪਰਟੀ ਟੈਕਸ, ਹਾਊਸ ਟੈਕਸ ਮੁਆਫ਼ ਕਰੇ- ਗੋਰਾ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਦੇਸ਼ ਭਰ ਵਿਚ ਭਿਅੰਕਰ ਰੂਪ ਧਾਰਨ ਕਰ ਚੁੱਕੀ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਵਿਚ ਵੀ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ ਅਤੇ ਉਹ ਆਰਥਿਕ ਤੇ ਮਾਨਸਿਕ ਤੌਰ 'ਤੇ ਬੁਰੀ ਤਰ੍ਹਾਂ ਟੁੱਟ ਚੁੱਕੇ ਹਨ | ਸਮੇਂ ਦੀ ਨਜ਼ਾਕਤ ਨੂੰ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਦੀ ਬਰਸੀ ਮਨਾਉਣ ਲਈ ਜਥਾ 21 ਨੂੰ ਜਾਵੇਗਾ ਪਾਕਿ- ਭੁੱਲਰ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਜਥਾ 21 ਜੂਨ ਨੂੰ ਪਾਕਿਸਤਾਨ ਜਾਵੇਗਾ | ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ਹਿਰ 'ਚ ਸੀਵਰੇਜ ਸਿਸਟਮ ਪਾਉਣ ਦਾ ਕੰਮ ਕਰਵਾਇਆ ਸ਼ੁਰੂ- ਬੇਦੀ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਚੋਣਾਂ ਤੋਂ ਪਹਿਲਾਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ | ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਸ਼ਹਿਰ ਦਾ ਬਹੁਪੱਖੀ ਵਿਕਾਸ ਕਰਵਾਇਆ ...

ਪੂਰੀ ਖ਼ਬਰ »

ਸਾਂਸਦ ਡਿੰਪਾ ਤੇ ਵਿਧਾਇਕ ਨਵਤੇਜ ਸਿੰਘ ਨੇ ਕੁਲਬੀਰ ਸਿੰਘ ਜ਼ੀਰਾ ਨਾਲ ਕੀਤਾ ਦੁੱਖ ਸਾਂਝਾ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸਾਬਕਾ ਕੈਬਨਿਟ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਚੇਅਰਮੈਨ ਕਿਸਾਨ ਖੇਤ ਮਜ਼ਦੂਰ ਸੈੱਲ ਪੰਜਾਬ ਕਾਂਗਰਸ ਦੀ ਮੌਤ 'ਤੇ ਉਨ੍ਹਾਂ ਦੇ ਪਿਤਾ ਜਥੇ: ਗੁਰਦੀਪ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਵਿਧਾਇਕ ਕੁਲਬੀਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ, ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਬੀਤੇ ਦਿਨੀਂ ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ 'ਚ ਕਾਂਗਰਸ ਦੇ ਦੋ ਮੌਜੂਦਾ ਮੈਂਬਰ ਪੰਚਾਇਤ ਸਮੇਤ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਸ ਸਮੇਂ ਹਲਕਾ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ - ਜਸਬੀਰ ਸਿੰਘ ਵੱਟੂ ਭੱਟੀ

ਮਖੂ, 15 ਮਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਸਾਬਕਾ ਮੰਤਰੀ ਜਥੇਦਾਰ ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਹਲਕੇ ਵਿਚੋਂ ਭਾਰੀ ਬਹੁਮਤ ਨਾਲ ਜਿਤਾ ਕੇ ਸੀਟ ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

21 ਲੋਕਾਂ ਨੇ ਵੈਕਸੀਨ ਲਗਵਾਈ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸਰਵਹਿੱਤਕਾਰੀ ਸਿੱਖਿਆ ਸੰਮਤੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਿਰ (ਗੁੱਗਾ ਮੰਦਿਰ) ਜ਼ੀਰਾ ਵਿਖੇ ਸਿਵਲ ਹਸਪਤਾਲ ਜ਼ੀਰਾ ਦੀ ਸਿਹਤ ਵਿਭਾਗ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ 4 ਮੁਲਜ਼ਮਾਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਪੀਰਾਂ ਵਾਲਾ ਵਿਖੇ ਕੁਝ ਦਿਨ ਪਹਿਲਾਂ ਗਲੀ ਵਿਚ ਤੂੜੀ ਉਤਾਰਨ ਸਬੰਧੀ ਤਕਰਾਰ ਹੋ ਗਈ ਸੀ, ਜਿਸ ਦੇ ਚੱਲਦੇ ਪੁਲਿਸ ਨੇ ਤਫ਼ਤੀਸ਼ ਕਰਕੇ ਕੁੱਟਮਾਰ ਕਰਨ ਵਾਲੇ 4 ਮੁਲਜ਼ਮਾਂ ਵਿਰੱੁਧ ਵੱਖ-ਵੱਖ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਕੋਰੋਨਾ ਵਾਰਡ ਨੂੰ ਕਰਵਾਇਆ ਸੈਨੇਟਾਈਜ਼

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਕੋਰੋਨਾ ਵਾਰਡ ਦਾ ਦੌਰਾ ਕਰਦਿਆਂ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੋਰੋਨਾ ਵਾਰਡ ਨੂੰ ਸੈਨੇਟਾਈਜ਼ ਕਰਵਾਇਆ ਗਿਆ | ਵਿਧਾਇਕ ਪਿੰਕੀ ਨੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ

ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਪਿੰਡ ਲੱਖਾ ਹਾਜੀ ਦੇ ਜ਼ਮੀਨੀ ਘੋਲ ਵਿਚ ਪੀੜਤ ਵਿਧਵਾ ਕਿਸਾਨ ਪਵਿੱਤਰ ਕੌਰ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 17 ਮਈ ਨੂੰ ਸੀਨੀਅਰ ਪੁਲਿਸ ਕਪਤਾਨ ਦੇ ਦਫ਼ਤਰ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਸਿਵਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ ਦਾ ਦੌਰਾ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਇਲਾਜ ਲਈ ਬਣਾਏ ਗਏ ਆਈਸੋਲੇਸ਼ਨ ਵਾਰਡ ਦਾ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੌਰਾ ਕੀਤਾ ਅਤੇ ਮਰੀਜ਼ਾਂ ਲਈ ਕੀਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਚਰਨਜੀਤ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਨਾਰੰਗ ਸਿੰਘ ਵਾਲਾ ਨਿਵਾਸੀ ਗਗਨਦੀਪ ਸਿੰਘ ਬਾਠ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਬਾਠ ਆਗੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਚਾਨਕ ਮੌਤ ਹੋ ਗਈ | ਉਨ੍ਹਾਂ ਦੇ ...

ਪੂਰੀ ਖ਼ਬਰ »

ਬਲਾਕ ਗੁਰੂਹਰਸਹਾਏ 'ਚ ਕੋਰੋਨਾ ਦੇ ਨਾਲ 62 ਸਾਲਾ ਵਿਅਕਤੀ ਦੀ ਹੋਈ ਮੌਤ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਪੰਜਾਬ ਵਿਚ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਮੌਤਾਂ ਦਾ ਅੰਕੜਾ ਵੀ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ, ਉੱਥੇ ਹੀ ਗੁਰੂਹਰਸਹਾਏ ਬਲਾਕ ਵਿਚ ਵੀ ਕੋਰੋਨਾ ਦੇ ਨਾਲ ਪਿਛਲੇ ਇਕ ਹਫ਼ਤੇ ਦੇ ਵਿਚ 10 ਤੋਂ 12 ਦੇ ਕਰੀਬ ...

ਪੂਰੀ ਖ਼ਬਰ »

ਕਿਸਾਨਾਂ 'ਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵਧਿਆ

ਗੁਰੂਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਇਲਾਕੇ ਅੰਦਰ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਵਧੇਰੇ ਦਿਲਚਸਪੀ ਵਿਖਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਵਧੇਰੇ ਪਿੰਡਾਂ 'ਚ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ | ਗੁਰੂਹਰਸਹਾਏ ਦੇ ਕਿਸਾਨ ਉਡੀਕ ਚੰਦ ...

ਪੂਰੀ ਖ਼ਬਰ »

ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਐਡਵੋਕੇਟ ਸਿੱਧੂ ਹੋਏ ਸਰਗਰਮ

ਕੁੱਲਗੜ੍ਹੀ, 15 ਮਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਕਾਂਗਰਸੀ ਆਗੂ ਐਡਵੋਕੇਟ ਸੁਰਿੰਦਰ ਪਾਲ ਸਿੰਘ ਸਿੱਧੂ ਚੇਅਰਮੈਨ ਜ਼ਿਲ੍ਹਾ ਐੱਸ.ਸੀ. ਵਿੰਗ ਅਤੇ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX