ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  5 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  12 minutes ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  21 minutes ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  31 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  42 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  49 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  58 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  about 1 hour ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 2 hours ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਬਰਨਾਲਾ

ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਪੱਕੇ ਧਰਨੇ ਦਾ 227ਵਾਂ ਦਿਨ

ਬਰਨਾਲਾ, 15 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਪੱਕਾ ਧਰਨਾ 227ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੌਰਾਨ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਨਰੈਣ ਦੱਤ, ਮਨਜੀਤ ਰਾਜ, ਗੁਰਮੇਲ ਸ਼ਰਮਾ, ਪਵਿੱਤਰ ਸਿੰਘ ਲਾਲੀ, ਬਾਬੂ ...

ਪੂਰੀ ਖ਼ਬਰ »

ਸੀ. ਐਚ. ਬੀ. ਕਾਮਿਆ ਦੀ ਆਨਲਾਈਨ ਹਾਜ਼ਰੀ ਪਾਉਣ ਤੋਂ ਭੜਕੇ ਕਾਮਿਆਂ ਨੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਪੰਜਾਬ ਸਟੇਟ ਪਾਵਰਕਾਮ ਦੀ ਪ੍ਰਬੰਧਕੀ ਕਮੇਟੀ ਵਲੋਂ ਸੀ. ਐਚ.ਬੀ. ਕਾਮਿਆਂ ਹਾਜ਼ਰੀ ਆਨਲਾਈਨ ਪਾਉਣ 'ਤੇ ਠੇਕਾ ਕਾਮਿਆਂ ਦੀ ਛਾਂਟੀ ਕਰਨ ਦੇ ਵਿਰੋਧ ਵਿਚ ਭੜਕੇ ਕੱਚੇ ਕਾਮਿਆਂ ਵਲੋਂ ਅੱਜ ਆਪਣੇ ਨਿੱਕੇ ਮਸੂਮਾਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਕੋਰੋਨਾ ਦੇ ਫੈਲਾਅ ਦੇ ਬਚਾਅ ਲਈ ਥਾਣਾ ਧਨੌਲਾ ਵਿਖੇ ਵਿਸ਼ੇਸ਼ ਇਕੱਤਰਤਾ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਕੋਰੋਨਾ ਦੇ ਵਧ ਰਹੇ ਪ੍ਰਕੋਪ ਦੇ ਬਚਾਅ ਸਬੰਧੀ, ਨੇੜਲੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੰਡੀ ਧਨੌਲਾ ਦੇ ਮੁਹਤਬਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਥਾਣਾ ਧਨੌਲਾ ਵਿਖੇ ਡੀ.ਐਸ.ਪੀ. ਬਰਨਾਲਾ ਲਖਵੀਰ ਸਿੰਘ ਟਿਵਾਣਾ ਅਤੇ ...

ਪੂਰੀ ਖ਼ਬਰ »

ਬੱਕਰੀਆਂ ਨੂੰ ਈ. ਟੀ. ਵੀ. ਬਿਮਾਰੀ ਦੀ ਰੋਕਥਾਮ ਸਬੰਧੀ ਮੁਫ਼ਤ ਟੀਕਾਕਰਨ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੁੱਡੀ)-ਪਸ਼ੂ ਪਾਲਣ ਵਿਭਾਗ (ਪੰਜਾਬ) ਦੇ ਮੰਤਰੀ ਸ੍ਰੀ ਤਿ੍ਪਤ ਰਾਜਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਸੂਬੇ ਵਿਚ ਪਸ਼ੂਆਂ ਦੇ ਗਲਘੋਟੂ (ਵੈਕਸੀਨ) ਦੀ ਰੋਕਥਾਮ ਲਈ ਟੀਕਾਕਰਨ ਦੀ ਸ਼ੁਰੂਆਤ ਸਿਵਲ ਵੈਟਨਰੀ ਹਸਪਤਾਲ ਹੰਡਿਆਇਆ ਦੇ ਡਾ: ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਕਿਰਤੀ) ਵਲੋਂ ਜ਼ਿਲ੍ਹਾ ਬਰਨਾਲਾ ਵਿਖੇ 11 ਮੈਂਬਰੀ ਕਮੇਟੀ ਦਾ ਗਠਨ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਜੋ ਅਪ੍ਰੈਲ ਮਹੀਨੇ 'ਚ ਹੋਂਦ ਵਿਚ ਆਇਆ ਹੈ, ਵਲੋਂ ਸੂਬੇ ਵਿਚ ਜ਼ਿਲ੍ਹਾ ਪੱਧਰ 'ਤੇ ਪਾਰਟੀ ਮਜ਼ਬੂਤੀ ਲਈ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ ਪਾਰਟੀ ਕਨਵੀਨਰ ਜਥੇਦਾਰ ...

ਪੂਰੀ ਖ਼ਬਰ »

ਪੱਤੀ ਸੋਹਲ ਵਿਖੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੋਲਟਰੀ ਫਾਰਮਾਂ ਦੀ ਚੈਕਿੰਗ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੁੱਡੀ)-ਪਿੰਡ ਪੱਤੀ ਸੋਹਲ ਵਿਖੇ ਖੁੱਡੀ ਕਲਾਂ ਰੋਡ ਅਤੇ ਬਾਜਾਖਾਨਾ ਰੋਡ ਉੱਪਰ ਬਣੇ ਪੋਲਟਰੀ ਫਾਰਮਾਂ ਦੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੈਕਿੰਗ ਕੀਤੀ ਗਈ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਰਨਾਲਾ ਦੇ ਐਸ.ਡੀ.ਓ. ਸ: ...

ਪੂਰੀ ਖ਼ਬਰ »

ਸ਼ਹਿਰ ਦੇ ਹੰਡਿਆਇਆ ਬਾਜ਼ਾਰ ਤੇ ਸਦਰ ਬਾਜ਼ਾਰ ਵਿਖੇ ਪ੍ਰੀਮਿਕਸ ਦਾ ਕੰਮ ਸ਼ੁਰੂ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭਾਈ ਮੂਲ ਚੰਦ ਦੀ ਚੱਲ ਰਹੀ ਕਾਰ ਸੇਵਾ ਲਈ ਇਕ ਲੱਖ ਦੀ ਰਾਸ਼ੀ ਭੇਟ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਪ੍ਰਸਿੱਧ ਗੁਰਦੁਆਰਾ ਬਾਬਾ ਭਾਈ ਮੂਲ ਚੰਦ ਵਿਖੇ ਚੱਲ ਰਹੀ ਕਾਰ ਸੇਵਾ ਵਿਚ ਪਿੰਡ ਦੇ ਸਮਾਜ ਸੇਵੀ ਪਰਿਵਾਰ ਨੇ ਇਕ ਲੱਖ ਦੀ ਰਾਸ਼ੀ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸ਼ੈਲਰ ਦੀ ਕੰਧ ਵਿਚ ਪਾੜ ਲਗਾ ਕੇ 120 ਗੱਟੇ ਚੌਲਾਂ ਦੇ ਚੋਰੀ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ)-ਥਾਣਾ ਧਨੌਲਾ ਪੁਲਿਸ ਵਲੋਂ ਇੱਕ ਸ਼ੈਲਰ ਦੀ ਕੰਧ ਵਿਚ ਪਾੜ ਲਗਾ ਕੇ ਚੌਲਾਂ ਦੇ ਗੱਟੇ ਚੋਰੀ ਦੇ ਕਰਨ ਦੇ ਮਾਮਲੇ ਵਿਚ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਭੂਸ਼ਨ ਪੁੱਤਰ ਭਜਨ ਲਾਲ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਮੁਨਿਆਦੀ ਰਾਹੀਂ ਕੀਤਾ ਜਾਗਰੂਕ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਖੋਲ੍ਹਣ 'ਤੇ ਸੇਲਜ਼ਮੈਨ 'ਤੇ ਪਰਚਾ ਦਰਜ

ਟੱਲੇਵਾਲ, 15 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਗਾਏ ਲਾਕਡਾਊਨ ਦੇ ਚਲਦਿਆਂ ਸ਼ਰਾਬ ਦਾ ਠੇਕਾ ਦਿੱਤੇ ਸਮੇਂ ਤੋਂ ਬਾਅਦ ਖੋਲ੍ਹਣ 'ਤੇ ਠੇਕੇ ਦੇ ਸੇਲਜ਼ਮੈਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਕੋਰੋਨਾ ਵਾਇਰਸ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਸਾਹਿਬ ਬਰਨਾਲਾ ਵਲੋਂ ਜਾਰੀ ਕੀਤੇ ਹੁਕਮਾਂ ਦੇ ਉਲਟ ਪਿੰਡ ਵਜੀਦਕੇ ਕਲਾਂ ਵਿਖੇ ਮਲਹੋਤਰਾ ਗਰੁੱਪ ਨਾਲ ਸਬੰਧਿਤ ਸ਼ਰਾਬ ਠੇਕੇ ਦੇ ਕਰਿੰਦੇ ਖ਼ਿਲਾਫ਼ ਠੁੱਲੀਵਾਲ ਪੁਲਿਸ ਵਲੋਂ 188 ਆਈ.ਪੀ.ਸੀ. ਦੀ ਧਾਰਾ ਅਧੀਨ ਮੁਕੱਦਮਾ ਦਰਜ ਹੋਣ ਦਾ ਪਤਾ ਲੱਗਿਆ ਹੈ | ਪੁਲਿਸ ਵਲੋਂ ਮੁਕੱਦਮੇ ਵਿਚ ਨਾਮਜ਼ਦ ਕੀਤੇ ਵਿਅਕਤੀ ਦੀ ਪਹਿਚਾਣ ਤਰਲੋਚਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਹੇੜੀਕੇ ਵਜੋਂ ਹੋਈ ਜੋ ਪਿੰਡ ਵਜੀਦਕੇ ਕਲਾਂ ਵਿਖੇ ਸ਼ਰਾਬ ਠੇਕੇ ਦਾ ਕਰਿੰਦਾ ਦੱਸਿਆ ਜਾ ਰਿਹਾ ਹੈ | ਪੁਲਿਸ ਵਲੋਂ ਦੋਸ਼ੀ ਨੰੂ ਗਿ੍ਫ਼ਤਾਰ ਕਰ ਲਿਆ ਹੈ | ਇਸ ਤਰ੍ਹਾਂ ਹੀ ਠੁੱਲੀਵਾਲ ਪੁਲਿਸ ਵਲੋਂ ਅਹਾਤਾ ਖੋਲ੍ਹ ਕੇ ਸਮਾਨ ਵੇਚ ਰਹੇ ਵਿਅਕਤੀ ਨੰੂ ਪੁਲਿਸ ਵਲੋਂ ਗਿ੍ਫ਼ਤਾਰ ਕਰ ਕੇ ਮੁਕੱਦਮਾ ਦਰਜ ਕੀਤਾ | ਜਿਸ ਵਿਚ ਦੋਸ਼ੀ ਦੀ ਪਹਿਚਾਣ ਰਜੇਸ਼ ਕੁਮਾਰ ਪੁੱਤਰ ਕਿਸਾਨ ਕੁਮਾਰ ਵਾਸੀ ਕਰਮਾਨਪੁਰ ਯੂ.ਪੀ. ਹਾਲ ਆਬਾਦ ਬਰਨਾਲਾ ਵਜੋਂ ਹੋਈ | ਪੁਲਿਸ ਵਲੋਂ ਦੋਵੇਂ ਦੋਸ਼ੀਆਂ ਨੰੂ ਗਿ੍ਫ਼ਤਾਰ ਕਰ ਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਧਨੌਲਾ ਦੇ ਵਿਕਾਸ ਕਾਰਜਾਂ ਵਿਚ ਅੜਿੱਕਾ ਲਾਉਣ ਵਾਲਿਆਂ ਨੂੰ ਦਿੱਤਾ ਜਾਵੇਗਾ ਮੂੰਹ ਤੋੜ ਜਵਾਬ-ਸੋਢੀ

ਧਨੌਲਾ, 15 ਮਈ (ਚੰਗਾਲ)-ਨਗਰ ਕੌਂਸਲ ਧਨੌਲਾ ਵਲੋਂ ਸ਼ਹਿਰ ਅੰਦਰ ਸੀਵਰੇਜ, ਸਫ਼ਾਈ ਤੇ ਹੋਰ ਵਿਕਾਸ ਦੇ ਕੰਮਾਂ ਵੱਲ ਹਰ ਪੱਖੋਂ ਧਿਆਨ ਦਿੱਤਾ ਜਾ ਰਿਹਾ ਹੈ ਤੇ ਨਵੇਂ ਚੁਣੇ ਪ੍ਰਧਾਨ, ਮੀਤ ਪ੍ਰਧਾਨ ਤੇ ਸਮੂਹ ਕੌਂਸਲਰਾਂ ਵਲੋਂ ਸ਼ਹਿਰ ਦੀ ਭਲਾਈ ਲਈ ਹਰ ਕੰਮ ਪੂਰੇ ਵਧੀਆ ਢੰਗ ...

ਪੂਰੀ ਖ਼ਬਰ »

ਦਿਹਾਤੀ ਖੇਤਰ 'ਚ ਕੋਰੋਨਾ ਦੇ ਫੈਲਾਅ ਨੰੂ ਰੋਕਣ ਲਈ ਡੀ. ਐਸ. ਪੀ. ਵਲੋਂ ਗ੍ਰਾਮ ਪੰਚਾਇਤਾਂ ਨਾਲ ਬੈਠਕ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਦਿਨੋਂ ਦਿਨ ਦਿਹਾਤੀ ਖੇਤਰ ਵਿਚ ਕੋਰੋਨਾ ਦੇ ਵਧ ਰਹੇ ਪ੍ਰਕੋਪ ਨੰੂ ਰੋਕਣ ਲਈ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਮੁੱਖ ਅਫ਼ਸਰ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਥਾਣਾ ਠੁੱਲੀਵਾਲ ਵਿਖੇ ਹਦੂਦ ਅਧੀਨ ਆਉਂਦੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚਲਦਿਆਂ ਸ਼ਹਿਰ 'ਚ ਲੱਗੇ ਕੂੜੇ ਦੇ ਢੇਰ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ ਉੱਥੇ ਦੂਜੇ ਪਾਸੇ ਪਿਛਲੇ ਕੁਝ ਦਿਨਾਂ ਤੋਂ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਕੂੜਾ ...

ਪੂਰੀ ਖ਼ਬਰ »

ਦਿੱਲੀ ਧਰਨੇ 'ਚ ਸ਼ਮੂਲੀਅਤ ਕਰਨ ਲਈ ਭਾਕਿਯੂ ਡਕੌਂਦਾ ਇਕਾਈ ਚੀਮਾ ਦੀ ਮੀਟਿੰਗ

ਟੱਲੇਵਾਲ, 15 ਮਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਪਿੰਡ ਚੀਮਾ ਦੇ ਸ਼ਿਵ ਮੰਦਰ 'ਚ ਬਲਵੰਤ ਸਿੰਘ ਚੀਮਾ ਬਲਾਕ ਆਗੂ ਦੀ ਅਗਵਾਈ 'ਚ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਪਿੰਡ ਦੇ ...

ਪੂਰੀ ਖ਼ਬਰ »

ਤਿ੍ਪੁਰਾ ਦੇ ਮੁੱਖ ਮੰਤਰੀ ਉੱਪਰ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗਿ੍ਫ਼ਤਾਰ ਕਰੋ-ਧਨੌਲਾ

ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਭੱਠਲ ਭਵਨ ਬਰਨਾਲਾ ਵਿਖੇ ਕਾਮਰੇਡ ਲਾਲ ਸਿੰਘ ਧਨੌਲਾ ਇੰਚਾਰਜ ਸੀ.ਪੀ.ਆਈ.ਐਮ. ਬਰਨਾਲਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਾਥੀ ਧਨੌਲਾ ਨੇ ਕਿਹਾ ਕਿ ਪਿਛਲੇ ਦਿਨੀਂ ਕਾਮਰੇਡ ਮਾਨਿਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 59 ਨਵੇਂ ਕੇਸ, ਚਾਰ ਹੋਰ ਮੌਤਾਂ

ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 59 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 47 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ...

ਪੂਰੀ ਖ਼ਬਰ »

ਕਿਸਾਨ ਦੀ ਕੱੁਟਮਾਰ ਦੇ ਮਾਮਲੇ 'ਚ ਤਿੰਨ ਜਣਿਆਂ 'ਤੇ ਪਰਚਾ ਦਰਜ

ਟੱਲੇਵਾਲ, 15 ਮਈ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਪਿੰਡ ਚੀਮਾ ਵਿਖੇ ਬੀਤੇ ਦਿਨੀਂ ਆਪਣੇ ਖੇਤ ਵਿਚ ਮੌਜੂਦ ਕਿਸਾਨ ਦੀ ਦੋ ਅਣਪਛਾਤੇ ਨੌਜਵਾਨਾਂ ਵਲੋਂ ਕੱੁਟਮਾਰ ਕਰਨ ਉਪਰੰਤ ਕਿਸਾਨ ਵਲੋਂ ਦਿੱਤੇ ਬਿਆਨਾਂ 'ਤੇ ਖੇਤ ਦੇ ...

ਪੂਰੀ ਖ਼ਬਰ »

ਪੈਰੋਲ 'ਤੇ ਆਇਆ ਜੇਲ੍ਹ ਵਾਪਸ ਨਹੀਂ ਪਰਤਿਆ, ਮਾਮਲਾ ਦਰਜ

ਬਰਨਾਲਾ, 15 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਪੈਰੋਲ 'ਤੇ ਰਿਹਾਅ ਕੈਦੀ ਕੇਂਦਰੀ ਜੇਲ੍ਹ ਵਿਚ ਵਾਪਸ ਨਾ ਪਰਤਣ ਕਾਰਨ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਕੈਦੀ ...

ਪੂਰੀ ਖ਼ਬਰ »

ਬਿਜਲੀ ਸਪਾਰਕਿੰਗ ਨਾਲ ਬੰਦ ਪਏ ਮਕਾਨ 'ਚ ਲੱਗੀ ਅੱਗ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਬੀਤੀ ਰਾਤ ਬਾਜ਼ੀਗਰ ਬਸਤੀ 'ਚ ਸਥਿਤ ਇਕ ਬੰਦ ਪਏ ਮਕਾਨ ਦੇ ਕਮਰੇ 'ਚ ਬਿਜਲੀ ਸਪਾਰਕਿੰਗ ਕਾਰਨ ਲੱਗੀ ਅੱਗ ਨਾਲ ਹਜ਼ਾਰਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਤੀ ...

ਪੂਰੀ ਖ਼ਬਰ »

36 ਘੰਟਿਆਂ 'ਚ ਹੋਈਆ ਤਪਾ 'ਚ 8 ਮੌਤਾਂ, ਸ਼ਹਿਰ 'ਚ ਸਹਿਮ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਤੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਮਹਾਂਮਾਰੀ ਕਾਰਨ ਸੂਬੇ ਅੰਦਰ ਮੌਤਾਂ ਦੀ ਗਿਣਤੀ 'ਚ ਅਥਾਹ ਵਾਧਾ ਹੰੁਦਾ ਵਿਖਾਈ ਦੇ ਰਿਹਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX