ਤਾਜਾ ਖ਼ਬਰਾਂ


ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  4 minutes ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  15 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  29 minutes ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  41 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  45 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 1 hour ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 1 hour ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 1 hour ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 2 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 4 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 4 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 4 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਦਿੱਲੀ / ਹਰਿਆਣਾ

ਕਿਸਾਨ ਰੋਹ ਅੱਗੇ ਸਰਕਾਰ ਝੁਕੀ, ਐਸ.ਡੀ.ਐਮ. ਦੀ ਹਾਜ਼ਰੀ 'ਚ ਹੋਈ ਕਣਕ ਦੀ ਖਰੀਦ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਆਖਰਕਾਰ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਝੁਕ ਗਈ ਅਤੇ ਹਰਿਆਣਾ ਸਰਕਾਰ ਦੇ ਨਿਰਦੇਸ਼ 'ਤੇ ਅੱਜ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਗਈ | ਕਣਕ ਦੀ ਖਰੀਦ ਹੋਣ ਉੱਤੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਸੁਖ ਦਾ ਸਾਹ ਲਿਆ ਹੈ | ...

ਪੂਰੀ ਖ਼ਬਰ »

ਡੀ. ਸੀ. ਡਾ. ਬਾਂਗੜ ਨੇ ਨਿਰਮਾਣ ਅਧੀਨ ਮਿੰਨੀ ਸਕੱਤਰੇਤ ਦਾ ਕੀਤਾ ਨਿਰੀਖਣ

ਰਤੀਆ, 15 ਮਈ (ਬੇਅੰਤ ਕੌਰ ਮੰਡੇਰ)- ਡਿਪਟੀ ਕਮਿਸ਼ਨਰ ਡਾ. ਨਰਹਰੀ ਸਿੰਘ ਬਾਂਗੜ ਨੇ ਉਸਾਰੀ ਅਧੀਨ ਮਿੰਨੀ ਸਕੱਤਰੇਤ ਰਤੀਆ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਉਨ੍ਹਾਂ ਹੁਕਮ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦੀ ਬਜਾਏ ਖੇਤੀ ਕਾਨੂੰਨ ਰੱਦ ਕਰਵਾਉਣ- ਵਿਰਕ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਕੁਲ ਹਿੰਦ ਕਿਸਾਨ ਸਭਾ ਦੇ ਉੱਘੇ ਆਗੂ ਸੁਵਰਨ ਸਿੰਘ ਵਿਰਕ ਨੇ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੋਰੋਨਾ ਦੇ ਕਹਿਰ ਦੌਰਾਨ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਤਿੰਨ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਛੇ ਮਹਿਲਾਵਾਂ ਸਮੇਤ 13 ਦੀ ਮੌਤ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਦਿਨ ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵਧ ਰਹੀ ਹੈ | ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਸਿਰਸਾ 'ਚ ਛੇ ਮਹਿਲਾਵਾਂ ਸਮੇਤ 13 ਵਿਅਕਤੀਆਂ ਦੀ ਕੋਰੋਨਾ ...

ਪੂਰੀ ਖ਼ਬਰ »

ਲੰਗਰ ਸੇਵਾ ਦੇ ਲਈ ਕਣਕ ਦਾ ਇਕ ਟਰੱਕ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਰਤੀਆ, 15 ਮਈ (ਬੇਅੰਤ ਕੌਰ ਮੰਡੇਰ)-ਸੱਚਖੰਡ ਸ਼੍ਰੀ ਹਜ਼ੂਰ ਸਾਹਿਬ (ਮਹਾਰਾਸ਼ਟਰ) ਵਿਚ ਲੰਗਰ ਸੇਵਾ ਦੇ ਲਈ ਰਤੀਆ ਖੇਤਰ ਤੋਂ ਇਕੱਠੀ ਕੀਤੀ ਗਈ ਕਣਕ ਦਾ ਟਰੱਕ ਸਾਬਕਾ ਸਰਪੰਚ ਬਲਵਿੰਦਰ ਸਿੰਘ ਖੋਖਰ ਅਤੇ ਹਰਪ੍ਰੀਤ ਸਿੰਘ ਗਿੱਲ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ...

ਪੂਰੀ ਖ਼ਬਰ »

ਮੁੱਖ ਬਾਜ਼ਾਰ ਦੀ ਸੜਕ ਬਣਾਉਣ ਦਾ ਕੰਮ ਆਰੰਭ

ਰਤੀਆ, 15 ਮਈ (ਬੇਅੰਤ ਕੌਰ ਮੰਡੇਰ)- ਸ਼ਹਿਰ ਦੇ ਭਗਤ ਸਿੰਘ ਚੌਕ ਤੋਂ ਅਗਰਵਾਲ ਧਰਮਸ਼ਾਲਾ ਤੱਕ ਮੁੱਖ ਬਾਜ਼ਾਰ ਦੀ ਉਬੜ ਖਾਬੜ ਸੜਕ ਬਣਾਉਣ ਦਾ ਕਾਰਜ ਲੱਡੂ ਵੰਡ ਕੇ ਆਰੰਭ ਕੀਤਾ ਗਿਆ | ਦੁਕਾਨਦਾਰ ਸੰਦੀਪ ਕੁਮਾਰ, ਲੱਕੀ, ਹਰਪਾਲ ਸਿੰਘ, ਧਰਵਿੰਦਰ ਸਿੰਘ ਨੇ ਖ਼ੁਸ਼ੀ ਜ਼ਾਹਿਰ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ ਕਰਕੇ ਮਜ਼ਦੂਰਾਂ, ਕਿਸਾਨਾਂ ਵਲੋਂ ਨਾਅਰੇਬਾਜ਼ੀ

ਰਤੀਆ, 15 ਮਈ (ਬੇਅੰਤ ਕੌਰ ਮੰਡੇਰ)- ਰਤੀਆ ਸਬ ਡਵੀਜ਼ਨ ਦੇ ਪਿੰਡ ਅਲੀਕਾ ਦੇ ਖ਼ਰੀਦ ਕੇਂਦਰ ਵਿਚ ਲਾਕਡਾਊਨ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਖ਼ਰੀਦ ਨਾ ਹੋਣ ਕਰ ਕੇ ਮਜ਼ਦੂਰਾਂ ਅਤੇ ਕਿਸਾਨਾਂ ਨੇ ਖ਼ਰੀਦ ਕੇਂਦਰ ਵਿਚ ਪਈ ਖੁੱਲ੍ਹੇ ਅਸਮਾਨ ਹੇਠ ਕਣਕ ਦੇ ...

ਪੂਰੀ ਖ਼ਬਰ »

ਹੁਣ ਸੜਕਾਂ 'ਤੇ ਸਿਵਲ ਡਿਫੈਂਸ ਦੇ ਵਲੰਟੀਅਰ ਮਾਸਕ ਨਾ ਪਾਉਣ ਵਾਲੇ ਲੋਕਾਂ ਵਿਰੁੱਧ ਕਰ ਰਹੇ ਨੇ ਕਾਰਵਾਈ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕੋਰੋਨਾ ਦੇ ਮਾਮਲਿਆਂ 'ਤੇ ਕੰਟਰੋਲ ਕਰਨ ਪ੍ਰਤੀ ਹੁ ਣ ਹੋਰ ਸਖਤਾਈ ਕੀਤੀ ਜਾ ਰਹੀ ਹੈ ਕਿਉਂਕਿ ਲੋਕ ਸਰਕਾਰ ਸਮਾਜਿਕ ਸੰਸਥਾਵਾਂ ਤੇ ਡਾਕਟਰਾਂ ਦੀਆਂ ਕੀਤੀਆਂ ਅਪੀਲਾਂ ਨੂੰ ਨਹੀਂ ਵਿਚਾਰ ਰਹੇ ਜਿਸ ਕਰਕੇ ਕੋਰੋਨਾ ...

ਪੂਰੀ ਖ਼ਬਰ »

ਪ੍ਰਵੇਸ਼ ਵਰਮਾ ਦੀ ਵੈਜੰਤ ਜੈ ਪਾਂਡਾ ਨੇ ਕੋਰੋਨਾ ਦੀ ਮਹਾਂਮਾਰੀ ਵਿਚ ਕੀਤੇ ਕੰਮਾਂ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਦਿੱਲੀ ਪ੍ਰਦੇਸ਼ ਦੇ ਇੰਚਾਰਜ ਵੈਜੰਤ ਜੈ ਪਾਂਡਾ ਦਾ ਕਹਿਣਾ ਹੈ ਕਿ ਦਿੱਲੀ ਵਿਚ ਆਕਸੀਜਨ ਦੀ ਜਿਸ ਤਰ੍ਹਾਂ ਕਮੀ ਹੋਈ 'ਤੇ ਉਸ ਪ੍ਰਤੀ ਦਿੱਲੀ ਸਰਕਾਰ ਦੇ ਪ੍ਰਬੰਧ ਦੀ ਕਮੀ ਰਹੀ ਹੈ | ...

ਪੂਰੀ ਖ਼ਬਰ »

ਡਾ. ਸ਼ਾਹ ਨੇ ਡੀ. ਸੀ. ਨੂੰ ਦਿੱਤੇ 150 ਆਕਸੀਮੀਟਰ

ਗੂਹਲਾ ਚੀਕਾ/ਕੈਥਲ, 15 ਮਈ (ਓ.ਪੀ. ਸੈਣੀ)-ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਜਿੱਥੇ ਕੋਰੋਨਾ ਕਾਲ 'ਚ ਮਾਨਵਤਾ ਦੀ ਸੇਵਾ ਲਈ ਆਪਣਾ ਸਮਰਥਨ ਦੇ ਰਹੀਆਂ ਹਨ, ਉੱਥੇ ਹੀ ਸ਼ਹਿਰ ਦੇ ਗਿਆਨਵਾਨ ਲੋਕ ਵੀ ਅੱਗੇ ਆ ਰਹੇ ਹਨ ਅਤੇ ਪ੍ਰਸ਼ਾਸਨ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ | ਸ਼ਾਹ ...

ਪੂਰੀ ਖ਼ਬਰ »

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਯਮੁਨਾਨਗਰ ਨੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੂੰ ਸੌ ਾਪਿਆ ਮੰਗ ਪੱਤਰ

ਯਮੁਨਾਨਗਰ, 15 ਮਈ (ਗੁਰਦਿਆਲ ਸਿੰਘ ਨਿਮਰ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਯਮੁਨਾਨਗਰ ਦੇ ਕਾਰਕੁੰਨਾਂ ਵਲੋਂ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਪ੍ਰੀਸ਼ਦ ਦੇ ਕਾਰਕੁੰਨਾਂ ਵਲੋਂ ...

ਪੂਰੀ ਖ਼ਬਰ »

ਦਿੱਲੀ ਦੇ ਮੁੱਖ ਮੰਤਰੀ ਨੇ ਰਾਮਲੀਲ੍ਹਾ ਮੈਦਾਨ 'ਚ ਸੈਂਟਰ ਤਿਆਰ ਕਰਨ ਪ੍ਰਤੀ ਯੋਧਿਆਂ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਲੋਕ ਨਾਇਕ ਹਸਪਤਾਲ ਨਾਲ ਜੁੜੇ ਹੋਏ ਰਾਮਲੀਲ੍ਹਾ ਮੈਦਾਨ ਵਿਚ ਬਣਾਏ ਗਏ 500 ਆਈ.ਸੀ.ਯੂ. ਬੈੱਡ ਇਕ-ਦੋ ਦਿਨਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਪ੍ਰਤੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੌਰਾ ਵੀ ਕੀਤਾ ਅਤੇ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਏਲਨਾਬਾਦ, 15 ਮਈ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ ਦੋ ਵਿੱਚ ਪਿਛਲੀ ਰਾਤ ਇਕ ਨੌਜਵਾਨ ਨੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਸੰਜੇ (27) ਪੁੱਤਰ ਰਾਮ ਸਰੂਪ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੇ ਘਰ ਵਿਚ ਹੀ ਰਾਤ ਸਮੇਂ ਫ਼ਾਹਾ ਲੈ ਲਿਆ | ...

ਪੂਰੀ ਖ਼ਬਰ »

ਐੱਨ.ਬੀ.ਟੀ. ਨੇ ਸ਼ੁਰੂ ਕੀਤੀ ਹੈਲਪਲਾਈਨ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਬੁੱਕ ਟਰੱਸਟ ਆਫ਼ ਇੰਡੀਆ ਵਲੋਂ ਕੋਰੋਨਾ ਹੈਲਪਲਾਈਨ ਸ਼ੁਰੂ ਕੀਤੀ ਹੈ ਤਾਂ ਕਿ ਪੀੜਤ ਲੋਕਾਂ ਨੂੰ ਹਰ ਤਰ੍ਹਾਂ ਦੀ ਜਾਣਕਾਰੀ ਦਿੱਤੀ ਜਾ ਸਕੇ | ਇਸ ਵਿਚ ਪ੍ਰਸਿੱਧ ਮਨੋਵਿਗਿਆਨ ਹਫ਼ਤੇ ਦੇ ਸਾਰੇ ਦਿਨ ਸਲਾਹ ਮਸ਼ਵਰਾ ...

ਪੂਰੀ ਖ਼ਬਰ »

ਐਨ.ਆਰ.ਆਈ ਦੇ ਸਹਿਯੋਗ ਨਾਲ ਸਿਰਸਾ ਦੇ ਹਸਪਤਾਲ 'ਚ ਸਥਾਪਤ ਹੋਵੇਗਾ ਆਕਸੀਜਨ ਪਲਾਂਟ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨਾਗਰਿਕ ਹਸਪਤਾਲ ਵਿਚ ਐਨਆਰਆਈ ਦੇ ਸਹਿਯੋਗ ਨਾਲ ਆਕਸੀਜਨ ਪਲਾਂਟ ਸਥਾਪਿਤ ਕੀਤਾ ਜਾਵੇਗਾ | ਇਹ ਪਲਾਂਟ ਅਗਲੇ ਦੱਸ ਦਿਨਾਂ ਵਿਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ | ਪਲਾਂਟ ਸਥਾਪਿਤ ਕਰਨ ਵਾਲੀ ਥਾਂ ਦੀ ਨਿਸ਼ਾਨਦੇਹੀ ਕਰ ...

ਪੂਰੀ ਖ਼ਬਰ »

'ਵਿਸ਼ਇਜ਼ ਐਂਡ ਬਲੈਸਿੰਗ' ਸੰਸਥਾ ਰਾਹੀਂ ਹੈ ਮੁਫ਼ਤ ਐਂਬੂਲੈਂਸ ਦੀ ਸੇਵਾ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਇਸ ਮਹਾਂਮਾਰੀ ਵਿਚ ਕਈ ਕੋਰੋਨਾ ਯੋਧੇ ਤੇ ਸਮਾਜ ਸੇਵੀ ਸੰਸਥਾਵਾਂ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ ਅਤੇ ਉਹ ਆਪੋ-ਆਪਣੇ ਤਰੀਕੇ ਨਾਲ ਲੋਕਾਂ ਦੇ ਇਸ ਦੁੱਖ ਵਿਚ ਸਹਾਈ ਹੋ ਰਹੀਆਂ ਹਨ | 'ਵਿਸ਼ਇਜ਼ ਐਂਡ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਂਮਾਰੀ ਵਿਚ ਕਲਾਕਾਰ ਵੀ ਹੋ ਰਹੇ ਨੇ ਭੁੱਖਮਰੀ ਦਾ ਸ਼ਿਕਾਰ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਇਸ ਮਹਾਂਮਾਰੀ ਵਿਚ ਲੋਕਾਂ ਦੇ ਕੰਮ-ਧੰਦੇ ਬੰਦ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿਛਲੇ ਮਹੀਨਿਆਂ ਤੋਂ ਕਲਾਕਾਰਾਂ ਲਈ ਮੁਸੀਬਤ ਬਣੀ ਹੋਈ ਹੈ ਅਤੇ ਉਹ ਰੋਜ਼ੀ-ਰੋਟੀ ...

ਪੂਰੀ ਖ਼ਬਰ »

ਵੈਕਸੀਨ ਸੈਂਟਰਾਂ 'ਤੇ ਹੋਰ ਚੰਗੇ ਪ੍ਰਬੰਧ ਕੀਤੇ ਗਏ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੁਝ ਸੈਂਟਰਾਂ 'ਤੇ ਵੈਕਸੀਨ ਲੋਕਾਂ ਨੂੰ ਲਗਾਈ ਜਾ ਰਹੀ ਹੈ ਪਰ ਲੋਕਾਂ ਦੀ ਭੀੜ ਕੰਟਰੋਲ ਕਰਨ 'ਤੇ ਹੁਣ ਵੈਕਸੀਨ ਲਗਾਉਣ ਵਾਲਿਆਂ ਨੂੰ 5 ਸ਼੍ਰੇਣੀਆਂ ਵਿਚ ਵੰਡਿਆ ਗਿਆ ਹੈ ਜਿਸ ਦੇ ਅਨੁਸਾਰ ਉਹ ਆਪੋ-ਆਪਣੀ ...

ਪੂਰੀ ਖ਼ਬਰ »

ਵਪਾਰੀ ਆਪਣੀ ਮਰਜ਼ੀ ਦੇ ਨਾਲ ਵਧਾ ਰਹੇ ਨੇ ਕੀਮਤਾਂ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਅੱਜ ਕੋਰੋਨਾ ਦੀ ਮਹਾਂਮਾਰੀ ਵਿਚ ਲੋਕੀਂ ਆਪੋ-ਆਪਣੇ ਘਰਾਂ ਵਿਚ ਦੁਬਕੇ ਬੈਠੇ ਹਨ ਅਤੇ ਸਾਰੇ ਕੰਮ-ਧੰਦੇ ਬੰਦ ਪਏ ਹਨ ਜਿਸ ਕਰਕੇ ਘਰ ਦੇ ਤੇ ਹੋਰ ਖ਼ਰਚੇ ਕਰਨੇ ਮੁਸ਼ਕਿਲ ਹੋ ਰਹੇ ਹਨ ਅਤੇ ਨਾਲ ਹੀ ਘਿਓ, ਤੇਲ, ਚਾਵਲ, ਸਰੋਂ ਦਾ ...

ਪੂਰੀ ਖ਼ਬਰ »

'ਆਨ' ਸੰਸਥਾਂ ਨੇ ਲੋਕਾਂ ਨੂੰ ਵੰਡੀਆਂ ਮੈਡੀਕਲ ਕਿੱਟਾਂ ਤੇ ਕੋਰੋਨਾ ਪ੍ਰਤੀ ਕੀਤਾ ਜਾਗਰੂਕ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਔਢਾਂ ਦੇ ਨਵੋਦਿਆ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀ ਸੰਸਥਾ ਆਨ ਵਲੋਂ ਵਰਚੂਅਲ ਮੀਟਿੰਗ ਵਿਚ ਅਹੁਦੇਦਾਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੋਰੋਨਾ ਮਹਾਂਮਾਰੀ ਵਿਚ ਸਮਾਜ ਸੇਵਾ ਦਾ ਕੰਮ ਕਰਨ ਦੀ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ ਦੇ 71 ਪਿੰਡਾਂ 'ਚ ਕੋਰੋਨਾ ਦਾ ਕਹਿਰ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿੱਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ | ਸ਼ਹਿਰੀ ਖੇਤਰ ਤੋਂ ਬਾਅਦ ਹੁਣ ਕੋਰੋਨਾ ਨੇ ਪੇਂਡੂ ਖੇਤਰ ਨੂੰ ਵੀ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ | ਜ਼ਿਲ੍ਹੇ ਦੇ 71 ਪਿੰਡਾਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਛੋਟੂ ਰਾਮ ਇੰਡੋਰ ਸਟੇਡੀਅਮ ਦੇ ਸਾਹਮਣੇ ਕੂੜੇਦਾਨ ਦੀ ਸਫ਼ਾਈ ਸਬੰਧੀ ਹਦਾਇਤਾਂ

ਗੂਹਲਾ ਚੀਕਾ/ਕੈਥਲ, 15 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਛੋਟੂ ਰਾਮ ਇੰਡੋਰ ਸਟੇਡੀਅਮ ਦੇ ਸਾਹਮਣੇ ਕੂੜੇਦਾਨ ਦੀ ਸਥਿਤੀ ਨੂੰ ਵੇਖਦੇ ਹੋਏ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾਇਆ ਅਤੇ ਇਸ ਨੂੰ ਸਾਫ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਲਜੀਤ ਸਿੰਘ ਬਿਲਗਾ ਨੇ ਸੁਲਤਾਨਪੁਰ ਲੋਧੀ ਦੇ ਈ.ਓ. ਦਾ 5ਵੀਂ ਵਾਰ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਜੋਂ ਬਲਜੀਤ ਸਿੰਘ ਬਿਲਗਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਦੀਪਕ ਧੀਰ ਰਾਜੂ ਨੇ ਈ.ਓ. ਬਲਜੀਤ ਸਿੰਘ ਬਿਲਗਾ ਨੂੰ ...

ਪੂਰੀ ਖ਼ਬਰ »

ਸਿੱਖ ਨੌਜਵਾਨ ਦੀ ਮਾਰਕੁੱਟ ਤੇ ਕੇਸਾਂ ਦੀ ਬੇਅਦਬੀ ਕਰਨਾ ਬਹੁਤ ਮੰਦਭਾਗਾ-ਕੇਨੀ

ਸੁਲਤਾਨਪੁਰ ਲੋਧੀ, 15 ਮਈ (ਥਿੰਦ, ਹੈਪੀ)-ਬੀਤੇ ਦਿਨੀਂ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਕੀਤੀ ਬੇਅਦਬੀ ਸਬੰਧੀ ਚੁਫੇਰਿਓਾ ਨਿੰਦਾ ਹੋ ਰਹੀ ਹੈ | ਇਸ ਸਬੰਧੀ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਕੋਵਿਡ-19 ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੈਪਟਨ ਸਰਕਾਰ ਦੇ ਪ੍ਰਬੰਧ ਨਾਕਾਫ਼ੀ–ਲੱਕੀ ਸਰਵਟਾ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਅੰਦਰ ਲਗਾਤਾਰ ਵਧਦੀ ਕੋਵਿਡ-19 ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸੂਬੇ ਦੀ ਕੈਪਟਨ ਸਰਕਾਰ ਵਲੋਂ ਕੀਤੇ ਪ੍ਰਬੰਧ ਕਾਫ਼ੀ ਨਹੀਂ ਹਨ | ਇਹ ਗੱਲ ਅੱਜ ਸੀਨੀਅਰ ਭਾਜਪਾ ਵਰਕਰ ਲੱਕੀ ਸਰਵਟਾ ਨੇ ਅੱਜ ਇੱਥੇ ਕੈਪਟਨ ਸਰਕਾਰ ਦੀ ...

ਪੂਰੀ ਖ਼ਬਰ »

ਖ਼ਰਾਬ ਮੌਸਮ ਤੇ ਲਾਕਡਾਊਨ ਦੇ ਚਲਦਿਆਂ ਖ਼ਰਬੂਜ਼ਾ ਉਤਪਾਦਕ ਕਿਸਾਨਾਂ ਨੂੰ ਪਈ ਆਰਥਿਕ ਮਾਰ

ਸੁਲਤਾਨਪੁਰ ਲੋਧੀ, 15 ਮਈ (ਥਿੰਦ)-ਪਿਛਲੇ ਕਈ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਤੇ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਨਾਲ ਖ਼ਰਬੂਜ਼ਾ ਉਤਪਾਦਕ ਕਿਸਾਨਾਂ ਨੂੰ ਇਸ ਵਾਰ ਵੱਡੀ ਆਰਥਿਕ ਮਾਰ ਪਈ ਹੈ | ਖ਼ਰਾਬ ਮੌਸਮ ਦੇ ਚੱਲਦਿਆਂ ਖ਼ਰਬੂਜ਼ੇ ਦੀ ...

ਪੂਰੀ ਖ਼ਬਰ »

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਆਤਮ ਹੱਤਿਆ ਪਤਨੀ ਤੇ ਪ੍ਰੇਮੀ ਦੇ ਖ਼ਿਲਾਫ਼ ਕੇਸ ਦਰਜ

ਫਗਵਾੜਾ, 15 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਚਾਚੌਕੀ ਇਲਾਕੇ ਦੇ ਵਿਚ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਇਕ ਪਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਨੇ ਪਤਨੀ ਅਤੇ ਉਸ ਦੇ ਪ੍ਰੇਮੀ ਦੇ ਖ਼ਿਲਾਫ਼ ਕੇਸ ਦਰਜ਼ ਕਰ ਲਿਆ ਹੈ | ਮਿਲੀ ...

ਪੂਰੀ ਖ਼ਬਰ »

ਸਾਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ-ਮਨੋਹਰ ਧਾਰੀਵਾਲ

ਢਿਲਵਾਂ, 15 ਮਈ (ਸੁਖੀਜਾ, ਪ੍ਰਵੀਨ)–ਕੋਰੋਨਾ ਮਹਾਂਮਾਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ, ਇਸ ਤੋਂ ਬਚਣ ਲਈ ਸਾਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪ੍ਰਸਿੱਧ ਗਾਇਕ ਤੇ ਫ਼ਿਲਮ ਪੋ੍ਰਡਿਊਸਰ ਮਨੋਹਰ ...

ਪੂਰੀ ਖ਼ਬਰ »

255 ਗ੍ਰਾਮ ਹੈਰੋਇਨ ਤੇ ਇਕ ਵਰਨਾ ਕਾਰ ਸਮੇਤ 3 ਨਸ਼ਾ ਤਸਕਰ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)-ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵਲੋਂ ਨਸ਼ਾ ਸਮਗਲਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਰਵਣ ਸਿੰਘ ਬੱਲ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਐਸ.ਆਈ ਪਰਮਿੰਦਰ ਸਿੰਘ ਮੁੱਖ ਅਫ਼ਸਰ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਵਲੋਂ ਸ਼ਰਧਾ ਨਾਲ ਮਨਾਇਆ
ਗਲੇ ਨਾ ਮਿਲ ਕੇ ਮੁਸਲਿਮ ਭਰਾਵਾਂ ਨੇ ਇਕ ਦੂਜੇ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ

ਕਪੂਰਥਲਾ, 15 ਮਈ (ਅਮਰਜੀਤ ਕੋਮਲ)-ਪਵਿੱਤਰ ਰਮਜ਼ਾਨ ਮਹੀਨੇ ਦੇ 30 ਰੋਜ਼ਿਆਂ ਦੀ ਸਮਾਪਤੀ ਤੋਂ ਬਾਅਦ ਈਦ-ਉਲ-ਫਿਤਰ ਦਾ ਤਿਉਹਾਰ ਅੱਜ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਹਰ ਵਰ੍ਹੇ ਵੱਡੀ ਗਿਣਤੀ ਵਿਚ ਲੋਕ ਈਦਗਾਹਾਂ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਢਿਲਵਾਂ, 15 ਮਈ (ਸੁਖੀਜਾ, ਪ੍ਰਵੀਨ)–ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਨਾਹਰ, ਏ.ਐਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚਾਚੇ ਵਲੋਂ ਫ਼ੌਜੀ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ

ਜਲਾਲਾਬਾਦ/ ਮੰਡੀ ਘੁਬਾਇਆ, 15 ਮਈ (ਕਰਨ ਚੁਚਰਾ/ਅਮਨ ਬਵੇਜਾ)-ਪਿੰਡ ਗਹਿਲੇ ਵਾਲਾ ਵਿਖੇ ਸਾਬਕਾ ਸਰਪੰਚ ਵਲੋਂ ਘਰੇਲੂ ਝਗੜੇ ਦੇ ਚੱਲਦਿਆਂ ਫ਼ੌਜੀ ਭਤੀਜੇ ਨੂੰ ਗੋਲੀਆਂ ਨਾਲ ਵਿੰਨ੍ਹ ਦਿੱਤਾ ਗਿਆ | ਇਸ ਘਟਨਾ 'ਚ ਫ਼ੌਜੀ ਸੰਦੀਪ ਸਿੰਘ ਪੁੱਤਰ ਅਮਰ ਸਿੰਘ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਕੋਰੋਨਾ ਨਾਲ ਮੌਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਅੱਜ ਬਾਅਦ ਦੁਪਹਿਰ ਮੌਤ ਹੋ ਗਈ | ਉਹ ਕੋਰੋਨਾ ਤੋਂ ਪੀੜਤ ਹੋਣ ਕਰਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ 3 ਕਿਸਾਨਾਂ ਦੀ ਮੌਤ

ਸਾਦਿਕ, 15 ਮਈ (ਗੁਰਭੇਜ ਸਿੰਘ ਚੌਹਾਨ, ਆਰ. ਐੱਸ. ਧੁੰਨਾ)-ਦਿੱਲੀ ਮੋਰਚੇ ਤੋਂ ਪਰਤੇ ਪਿੰਡ ਸ਼ੇਰ ਸਿੰਘ ਵਾਲਾ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਅਜਮੇਰ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਹੈ | ਦਰਸ਼ਨ ਸਿੰਘ 7 ਮਈ ਨੂੰ ਪਿੰਡ ਦੇ ਜਥੇ ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਪਿੰਡਾਂ 'ਚ ਸਿਰਫ਼ ਕੋਰੋਨਾ ਮੁਕਤ ਵਿਅਕਤੀਆਂ ਨੂੰ ਹੀ ਪ੍ਰਵੇਸ਼ ਕਰਨ ਦਿੱਤਾ ਜਾਵੇ-ਮੁੱਖ ਮੰਤਰੀ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ...

ਪੂਰੀ ਖ਼ਬਰ »

ਪਿੰਡਾਂ 'ਚ ਸਿਰਫ਼ ਕੋਰੋਨਾ ਮੁਕਤ ਵਿਅਕਤੀਆਂ ਨੂੰ ਹੀ ਪ੍ਰਵੇਸ਼ ਕਰਨ ਦਿੱਤਾ ਜਾਵੇ-ਮੁੱਖ ਮੰਤਰੀ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਭਾਵੇਂ ਪੰਜਾਬ ਨਹੀਂ ਪਰਤੇ ਪਰ ਟੀਮ ਸਰਗਰਮ

ਚੰਡੀਗੜ੍ਹ, 15 ਮਈ (ਹਰਕਵਲਜੀਤ ਸਿੰਘ)-ਦੇਸ਼ ਦੇ ਨਾਮਵਰ ਚੋਣ ਨੀਤੀ ਘਾੜੇ ਸ੍ਰੀ ਪ੍ਰਸ਼ਾਂਤ ਕਿਸ਼ੋਰ ਜੋ ਪੱਛਮੀ ਬੰਗਾਲ ਦੀ ਚੋਣ ਤੋਂ ਬਾਅਦ ਪੰਜਾਬ ਵਾਪਸ ਨਹੀਂ ਪਰਤੇ ਪਰ ਉਨ੍ਹਾਂ ਦੀ ਟੀਮ ਪੰਜਾਬ ਵਿਚ ਸਰਗਰਮੀ ਨਾਲ ਕੰਮ ਕਰ ਰਹੀ ਹੈ | ਜਾਣਕਾਰ ਸੂਤਰਾਂ ਅਨੁਸਾਰ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੀ ਪੰਜਾਬ ਵਿਚ ਵਾਪਸੀ ਜੂਨ ਦੀ ਪਹਿਲੇ ਪੰਦ੍ਹਰਵਾੜੇ ਵਿਚ ਹੋਵੇਗੀ | ਰਾਜ ਸਰਕਾਰ ਵਲੋਂ ਉਸ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੋਇਆ ਹੈ ਅਤੇ ਮੁੱਖ ਮੰਤਰੀ ਵਲੋਂ ਉਨ੍ਹਾਂ ਦੇ ਨਾਂਅ ਅਲਾਟ ਸਰਕਾਰੀ ਕੋਠੀ ਜੋ ਮਗਰਲੀ ਸਰਕਾਰ ਵਿਚ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਕੋਲ ਸੀ ਉਹ ਹੁਣ ਪ੍ਰਸ਼ਾਂਤ ਕਿਸ਼ੋਰ ਨੂੰ ਦਿੱਤੀ ਹੋਈ ਹੈ | ਸੂਤਰਾਂ ਅਨੁਸਾਰ ਸ੍ਰੀ ਕਿਸ਼ੋਰ ਦੀ ਟੀਮ ਦੇ ਕੋਈ 15 ਲੋਕ ਪੰਜਾਬ ਵਿਚ ਹੀ ਹਨ ਤੇ ਕੰਮ ਕਰ ਰਹੇ ਹਨ, ਜਦੋਂ ਕਿ ਬਾਕੀ ਟੀਮ ਜੂਨ -ਜੁਲਾਈ ਵਿਚ ਪੰਜਾਬ ਪੁੱਜੇਗੀ | ਚਰਚਾ ਇਹ ਹੈ ਕਿ ਸ੍ਰੀ ਕਿਸ਼ੋਰ ਦੂਜੇ ਰਾਜਾਂ ਦੀ ਚੋਣਾਂ ਤੋਂ ਵਿਹਲੇ ਹੋਣ ਤੋਂ ਬਾਅਦ ਅੱਜ ਕੱਲ੍ਹ ਛੁੱਟੀ 'ਤੇ ਹਨ ਅਤੇ ਆਰਾਮ ਕਰ ਰਹੇ ਹਨ | ਉਨ੍ਹਾਂ ਦੀ ਨਿਯੁਕਤੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਵੀ ਦਿੱਤੀ ਗਈ ਹੈ ਅਤੇ ਉਹ ਇਸ ਸਬੰਧੀ ਸੁਪਰੀਮ ਕੋਰਟ ਦੇ ਰੁਖ ਦਾ ਵੀ ਇੰਤਜ਼ਾਰ ਕਰ ਰਹੇ ਹੋ ਸਕਦੇ ਹਨ | ਸ੍ਰੀ ਪ੍ਰਸ਼ਾਂਤ ਕਿਸ਼ੋਰ ਵਲੋਂ ਆਪਣੇ ਆਪ ਨੂੰ ਪੰਜਾਬ ਕਾਂਗਰਸ ਵਿਚ ਚੱਲ ਰਹੀ ਉਥਲ-ਪੁਥਲ ਤੋਂ ਵੀ ਦੂਰ ਰੱਖਿਆ ਜਾ ਰਿਹਾ ਹੈ | ਪਤਾ ਲੱਗਾ ਹੈ ਕਿ ਮਗਰਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਜਿਨ੍ਹਾਂ ਕੁਝ ਸੀਨੀਅਰ ਕਾਂਗਰਸੀ ਆਗੂਆਂ ਨਾਲ ਉਨ੍ਹਾਂ ਦਾ ਰਾਬਤਾ ਹੋਇਆ ਉਨ੍ਹਾਂ ਨੂੰ ਸ੍ਰੀ ਕਿਸ਼ੋਰ ਨੇ ਸਪਸ਼ਟ ਕੀਤਾ ਕਿ ਉਹ ਸੂਬੇ ਕਾਂਗਰਸ ਦੀ ਸਫ਼ਲਤਾ ਲਈ ਕੰਮ ਕਰਨਗੇ ਨਾ ਕਿ ਕੇਵਲ ਮੁੱਖ ਮੰਤਰੀ ਦੇ ਅਕਸ ਨੂੰ ਉਭਾਰਨਾ ਹੀ ਉਨ੍ਹਾਂ ਦਾ ਕੰਮ ਹੋਵੇਗਾ | ਸ੍ਰੀ ਕਿਸ਼ੋਰ ਜਿਨ੍ਹਾਂ 2017 ਦੀਆਂ ਚੋਣਾਂ ਦੌਰਾਨ ਵੀ ਪੰਜਾਬ ਵਿਚ ਕਾਂਗਰਸ ਲਈ ਕੰਮ ਕੀਤਾ ਸੀ ਸਬੰਧੀ ਇਹ ਵੀ ਚਰਚਾ ਰਹੀ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਨਾਲ ਕੈਪਟਨ ਅਮਰਿੰਦਰ ਸਿੰਘ ਨਾਰਾਜ਼ ਵੀ ਰਹੇ ਅਤੇ ਉਨ੍ਹਾਂ ਇਸ ਗੱਲ ਦਾ ਪ੍ਰਗਟਾਵਾ ਕਈ ਹੋਰ ਆਗੂਆਂ ਕੋਲ ਵੀ ਕੀਤਾ | ਵਰਨਣਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਹਾਈਕਮਾਂਡ ਦੇ ਵੀ ਕਰੀਬ ਸਮਝੇ ਜਾਂਦੇ ਹਨ ਅਤੇ ਪਾਰਟੀ ਹਾਈਕਮਾਂਡ ਵੀ ਕਈ ਸੂਬਿਆਂ ਸਬੰਧੀ ਉਨ੍ਹਾਂ ਤੋਂ ਰਿਪੋਰਟਾਂ ਲੈਂਦੀ ਰਹੀ ਹੈ | ਚਾਰ ਸਾਲ ਪਹਿਲਾਂ ਸ. ਨਵਜੋਤ ਸਿੰਘ ਸਿੱਧੂ ਵਲੋਂ ਜਦੋਂ ਭਾਜਪਾ ਨੂੰ ਅਲਵਿਦਾ ਕਿਹਾ ਗਿਆ ਸੀ ਤਾਂ ਸ੍ਰੀ ਕਿਸ਼ੋਰ ਨੇ ਹੀ ਉਨ੍ਹਾਂ ਨੂੰ ਕਾਂਗਰਸ ਵਿਚ ਲਿਆਉਣ ਸਬੰਧੀ ਅਹਿਮ ਭੂਮਿਕਾ ਨਿਭਾਈ ਸੀ ਅਤੇ ਪਹਿਲੀ ਵਾਰ ਨਵਜੋਤ ਦੀ ਪਿ੍ਯੰਕਾ ਗਾਂਧੀ ਨਾਲ ਮੁਲਾਕਾਤ ਵੀ ਪ੍ਰਸ਼ਾਂਤ ਕਿਸ਼ੋਰ ਵਲੋਂ ਹੀ ਸੀਨੀਅਰ ਕਾਂਗਰਸੀ ਆਗੂ ਸ੍ਰੀ ਗ਼ੁਲਾਮ ਨਬੀ ਆਜ਼ਾਦ ਦੇ ਨਿਵਾਸ 'ਤੇ ਕਰਵਾਈ ਗਈ ਸੀ, ਜਿਸ ਤੋਂ ਬਾਅਦ ਉਹ ਕਾਂਗਰਸ ਵਿਚ ਸ਼ਾਮਿਲ ਹੋਏ | ਸੂਤਰਾਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸ੍ਰੀ ਕਿਸ਼ੋਰ ਦੇ ਦੂਜੇ ਹੋਰ ਕਾਂਗਰਸੀ ਆਗੂਆਂ ਜਿਨ੍ਹਾਂ ਵਿਚ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਸ. ਪ੍ਰਤਾਪ ਸਿੰਘ ਬਾਜਵਾ ਆਦਿ ਨਾਲ ਵੀ ਚੰਗੇ ਸਬੰਧ ਹਨ ਅਤੇ ਉਹ ਪੰਜਾਬ ਕਾਂਗਰਸ ਵਿਚ ਰੱਦੋਬਦਲ ਤੋਂ ਬਾਅਦ ਵੀ ਸੂਬੇ ਵਿਚ ਕੰਮ ਜਾਰੀ ਰੱਖ ਸਕਣਗੇ, ਕਿਉਂਕਿ ਪਾਰਟੀ ਹਾਈਕਮਾਂਡ ਵੀ ਉਨ੍ਹਾਂ ਤੋਂ ਚੋਣਾਂ ਮੌਕੇ ਪਾਰਟੀ ਉਮੀਦਵਾਰਾਂ ਅਤੇ ਚੋਣ ਮੁੱਦਿਆਂ ਆਦਿ ਸਬੰਧੀ ਰਾਏ ਲੈ ਸਕਦੀ ਹੈ |

ਖ਼ਬਰ ਸ਼ੇਅਰ ਕਰੋ

 

ਦਿੱਲੀ ਮੋਰਚੇ 'ਚ ਬੀਬੀਆਂ ਨੇ ਸੰਭਾਲੀ ਸਟੇਜ

ਨਵੀਂ ਦਿੱਲੀ, 15 ਮਈ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਕਮੇਟੀ ਮੈਂਬਰ ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮਨੰਗਲ ਅਤੇ ਬਾਜ ਸਿੰਘ ਸਾਰੰਗੜਾ ਨੇ ਇਕ ਬਿਆਨ 'ਚ ਕਿਹਾ ਹੈ ਕਿ ਲਗਾਤਾਰ ...

ਪੂਰੀ ਖ਼ਬਰ »

ਲਾਹੌਰ ਸਥਿਤ ਸਰ ਗੰਗਾਰਾਮ ਦੀ ਸਮਾਧ 10 ਸਾਲਾਂ ਬਾਅਦ ਸੈਲਾਨੀਆਂ ਲਈ ਖੋਲ੍ਹੀ ਜਾਵੇਗੀ-ਫ਼ਰਾਜ਼ ਅੱਬਾਸ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਉੱਘੇ ਹਿੰਦੂ ਸਮਾਜਸੇਵੀ ਅਤੇ ਲਾਹੌਰ ਸਥਿਤ ਆਧੁਨਿਕ ਇਮਾਰਤਾਂ ਦੇ ਆਰਕੀਟੈਕਟ ਸਰ ਗੰਗਾਰਾਮ ਦੀ ਲਾਹੌਰ ਦੀ ਰਾਵੀ ਰੋਡ 'ਤੇ ਟਕਸਾਲੀ ਗੇਟ ਦੇ ਨਜ਼ਦੀਕ ਸਥਿਤ ਸਮਾਧ ਨੂੰ ਇਸ ਮਈ ਮਹੀਨੇ ਦੇ ਅਖੀਰੀ ਹਫ਼ਤੇ 'ਚ ਆਮ ਲੋਕਾਂ ਲਈ ਖੋਲਿ੍ਹਆ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਪੰਜਾਬ ਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਕੰਪਨੀਆਂ ਦੇ ਟੈਂਡਰ ਮੁਅੱਤਲ

ਨਦਾਮਪੁਰ ਚੰਨੋ, 15 ਮਈ (ਹਰਜੀਤ ਸਿੰਘ ਨਿਰਮਾਣ) -ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਵਿਰੋਧ ਵਜੋਂ ਪੰਜਾਬ ਅਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਬੰਦ ਚਲਦੇ ਕੇਂਦਰ ਸਰਕਾਰ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਅਧੀਨ ਪੈਂਦੇ ਟੋਲ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਬਣ ਕੇ ਰਾਜਸੀ ਆਗੂਆਂ ਨਾਲ ਠੱਗੀਆਂ ਮਾਰਨ ਵਾਲਾ ਹਿੰਦੂ ਸ਼ਿਵ ਸੈਨਾ ਆਗੂ ਤੇ ਸਾਥੀ ਗਿ੍ਫ਼ਤਾਰ

ਲੁਧਿਆਣਾ/ਸੰਗਰੂਰ, 15 ਮਈ (ਪਰਮਿੰਦਰ ਸਿੰਘ ਆਹੂਜਾ, ਦਮਨਜੀਤ ਸਿੰਘ)-ਲੁਧਿਆਣਾ ਪੁਲਿਸ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਬਣ ਕੇ ਸੂਬੇ ਦੇ ਉੱਚ ਕਾਂਗਰਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰ ਚੁੱਕੇ ਸ਼ਿਵ ਸੈਨਾ ਦੇ ਆਗੂ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਨਵਾਬ ਮਲੇਰਕੋਟਲਾ ਦੀ ਆਖ਼ਰੀ ਬੇਗ਼ਮ ਮੁਨੱਵਰ-ਓ-ਨਿਸ਼ਾ ਦੀ ਰਿਹਾਇਸ਼ਗਾਹ ਹੈ ਮੁਬਾਰਕ ਮੰਜ਼ਿਲ ਮਹਿਲ

ਮਲੇਰਕੋਟਲਾ, 15 ਮਈ (ਕੁਠਾਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਈਦ ਉਲ ਫਿਤਰ ਦੇ ਪਵਿੱਤਰ ਦਿਹਾੜੇ 'ਤੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਪੇਸ਼ ਕਰਦਿਆਂ ਮਲੇਰਕੋਟਲਾ ਲਈ ਐਲਾਨੇ ਵੱਡੇ ਵਿਕਾਸ ਪ੍ਰਾਜੈਕਟਾਂ ਵਿਚ ਸ਼ਾਮਿਲ ਨਵਾਬ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਲੁਧਿਆਣਾ ਤੇ ਜਲੰਧਰ 'ਚ 2 ਔਰਤਾਂ ਦਾ ਕਤਲ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਇਕ ਕਾਰੋਬਾਰੀ ਵਲੋਂ ਆਪਣੀ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮਿ੍ਤਕ ਔਰਤ ਦੀ ਸ਼ਨਾਖਤ ਆਰਤੀ ਅਰੋੜਾ ਵਜੋਂ ਕੀਤੀ ਗਈ, ਉਸਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX