ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  24 minutes ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  about 1 hour ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  about 3 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  about 3 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  about 3 hours ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  about 3 hours ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 4 hours ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 5 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 5 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 5 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 6 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 6 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 6 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 6 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 6 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਜਲੰਧਰ

ਜਦੋਂ ਇਕੱਲੇ ਬਾਪ ਨੇ ਹੀ ਦਿੱਤਾ ਬੇਟੀ ਦੀ ਲਾਸ਼ ਨੂੰ ਮੋਢਾ

ਮਕਸੂਦਾਂ, 15 ਮਈ (ਲਖਵਿੰਦਰ ਪਾਠਕ)-ਕੋਰੋਨਾ ਨੇ ਕਿਸ ਤਰ੍ਹਾਂ ਲੋਕਾਂ ਦੀ ਇਨਸਾਨੀਅਤ ਮਾਰ ਦਿੱਤੀ ਇਸ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਅੱਜ ਪੂਰਾ ਦਿਨ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਰਹੀ ਜਿਸ 'ਚ ਇਕ ਮਜ਼ਦੂਰ ਆਪਣੀ ਧੀ ਨੂੰ ਅਰਥੀ ਲਈ ਲੋਕਾਂ ਵਲੋਂ ਮੋਢਾ ਦੇਣ ਤੋਂ ...

ਪੂਰੀ ਖ਼ਬਰ »

ਕਰੋੜਾਂ ਦੇ ਪ੍ਰਾਜੈਕਟ ਸ਼ੁਰੂ ਕਰਨ ਵਾਲੀ ਸਮਾਰਟ ਸਿਟੀ ਕੰਪਨੀ ਦਾ ਘਟਿਆ ਸਟਾਫ਼

ਜਲੰਧਰ, 15 ਮਈ (ਸ਼ਿਵ)-ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਹੋਣ ਤੋਂ ਬਾਅਦ ਸਮਾਰਟ ਸਿਟੀ ਕੰਪਨੀ ਵਿਚ ਕਰੀਬ ਅੱਧੇ ਸਟਾਫ਼ ਦੀ ਛਾਂਟੀ ਕਰ ਦਿੱਤੀ ਗਈ ਹੈ | ਕੇਂਦਰ ਵਲੋਂ ਜਲੰਧਰ ਨੂੰ ਸਮਾਰਟ ਸਿਟੀ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਕਰਨ ਤੋਂ ਬਾਅਦ ਜਲੰਧਰ ਵਿਚ ਸਮਾਰਟ ਪ੍ਰਾਜੈਕਟ ਬਣਾਉਣ ਲਈ ਸਮਾਰਟ ਸਿਟੀ ਕੰਪਨੀ ਦਾ ਗਠਨ ਕੀਤਾ ਗਿਆ ਸੀ ਤੇ ਉਸ ਤੋਂ ਬਾਅਦ ਹੀ ਸਟਾਫ਼ ਦੀ ਭਰਤੀ ਕੀਤੀ ਗਈ ਸੀ | ਹੁਣ ਤੱਕ ਸਮਾਰਟ ਸਿਟੀ ਕੰਪਨੀ ਨੇ ਸ਼ਹਿਰ ਵਿਚ ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਵਾਏ ਹਨ | ਸਮਾਰਟ ਸਿਟੀ ਕੰਪਨੀ 'ਚ ਸਲਾਹਕਾਰ ਦੀ ਭਰਤੀ ਕਰਨ ਤੋਂ ਇਲਾਵਾ ਨਿਗਮ ਦੇ ਸੇਵਾ ਮੁਕਤ ਮਾਹਿਰ ਅਫ਼ਸਰ ਵੀ ਰੱਖੇ ਗਏ ਸਨ | ਹੁਣ ਸ਼ਹਿਰ ਵਿਚ ਸਮਾਰਟ ਸਿਟੀ ਦੇ ਤਹਿਤ ਕਰੋੜਾਂ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ ਜਿਨ੍ਹਾਂ ਵਿਚ ਚੌਕਾਂ ਨੂੰ ਸੋਹਣੇ ਬਣਾਉਣ ਤੋਂ ਇਲਾਵਾ ਕਮਾਂਡ ਐਂਡ ਕੰਟਰੋਲ ਸੈਂਟਰ, ਸੋਲਰ ਪ੍ਰਾਜੈਕਟ, ਸਮਾਰਟ ਰੋਡ ਅਤੇ ਹੋਰ ਵੀ ਕਈ ਪ੍ਰਾਜੈਕਟਾਂ 'ਤੇ ਕੰਮ ਚੱਲ ਰਿਹਾ ਹੈ | ਸਮਾਰਟ ਸਿਟੀ ਕੰਪਨੀ ਦੇ ਸੀ. ਈ. ਓ. ਕਰਨੇਸ਼ ਸ਼ਰਮਾ ਨੇ ਬੀਤੇ ਦਿਨੀਂ ਸਟਾਫ਼ ਦੇ ਕਈ ਮੈਂਬਰਾਂ ਦੀ ਛਾਂਟੀ ਕਰ ਦਿੱਤੀ ਹੈ | ਸਮਾਰਟ ਸਿਟੀ ਵਿਚ ਅਫ਼ਸਰਾਂ ਸਮੇਤ 25 ਮੁਲਾਜ਼ਮਾਂ ਦਾ ਸਟਾਫ਼ ਸੀ ਤੇ ਇਸ 'ਚੋਂ ਹੁਣ 15 ਦੇ ਕਰੀਬ ਸਟਾਫ਼ ਮੈਂਬਰਾਂ ਦੀ ਛਾਂਟੀ ਕੀਤੀ ਗਈ ਹੈ | ਇਕ ਜਾਣਕਾਰੀ ਮੁਤਾਬਕ ਹੁਣ ਸਮਾਰਟ ਸਿਟੀ ਕੰਪਨੀ ਵਿਚ ਸਿਰਫ਼ ਮਾਹਿਰ ਹੀ ਰਹਿ ਗਏ ਹਨ ਜਿਨ੍ਹਾਂ ਨੇ ਚੱਲ ਰਹੇ ਪ੍ਰਾਜੈਕਟਾਂ ਦੀ ਨਿਗਰਾਨੀ ਕਰਨੀ ਹੈ |
ਕਰੋੜਾਂ ਦੇ ਪ੍ਰਾਜੈਕਟਾਂ ਨੂੰ ਪੂਰਾ ਕਰਨਾ ਹੋਵੇਗਾ ਮੁੱਖ ਚੁਣੌਤੀ
ਸਮਾਰਟ ਸਿਟੀ ਕੰਪਨੀ ਵਿਚ ਹੁਣ ਚਾਹੇ ਸਟਾਫ਼ ਦੀ ਛਾਂਟੀ ਕਰ ਦਿੱਤੀ ਗਈ ਹੈ ਪਰ ਹੁਣ ਰਹਿ ਗਏ ਮਾਹਿਰਾਂ ਨੂੰ ਵੀ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਵਾਉਣਾ ਮੁੱਖ ਚੁਣੌਤੀ ਹੋਵੇਗੀ | ਇਸ ਵੇਲੇ ਸ਼ਹਿਰ ਵਿਚ 20 ਕਰੋੜ ਦੀ ਲਾਗਤ ਨਾਲ 11 ਚੌਕਾਂ ਨੂੰ ਸੋਹਣਾ ਬਣਾਉਣ ਦਾ ਕੰਮ ਵੀ ਚੱਲ ਰਿਹਾ ਹੈ | ਕਰੋੜਾਂ ਦੀ ਲਾਗਤ ਨਾਲ ਅਜੇ ਤੱਕ ਚੌਕ ਤਾਂ ਸਮਾਰਟ ਨਹੀਂ ਬਣ ਸਕੇ ਹਨ ਪਰ ਉਨ੍ਹਾਂ ਦੇ ਕੰਮਕਾਜ 'ਤੇ ਉਂਗਲੀਆਂ ਜ਼ਰੂਰ ਉੱਠ ਰਹੀਆਂ ਹਨ ਕਿ ਚੌਕਾਂ 'ਤੇ 20 ਕਰੋੜ ਰੁਪਏ ਫ਼ਜ਼ੂਲ ਖ਼ਰਚ ਕੀਤਾ ਜਾ ਰਿਹਾ ਹੈ | ਦੂਜੇ ਪਾਸੇ ਪੁਲਿਸ ਲਾਈਨ ਵਿਚ 1200 ਕੈਮਰੇ ਲਗਾ ਕੇ ਸ਼ਹਿਰ ਦੀ ਕਾਨੂੰਨ ਵਿਵਸਥਾ ਅਤੇ ਟ੍ਰੈਫ਼ਿਕ ਕੰਟਰੋਲ ਕਰਨ ਲਈ ਬਣਾਏ ਜਾਣ ਵਾਲੇ ਕਮਾਂਡ ਐਂਡ ਕੰਟਰੋਲ ਸੈਂਟਰ ਦੇ ਕੰਮ ਨੂੰ ਪੂਰਾ ਕਰਵਾਉਣਾ ਵੀ ਚੁਣੌਤੀ ਹੋਵੇਗੀ | ਸਮਾਰਟ ਸਿਟੀ ਵਿਚ ਬਰਲਟਨ ਪਾਰਕ ਦਾ ਪ੍ਰਾਜੈਕਟ ਵੀ ਬਣਾਇਆ ਜਾਣਾ ਹੈ | ਸ਼ਹਿਰ ਵਿਚ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ 'ਤੇ ਵੀ ਸਮਾਰਟ ਸਿਟੀ ਦੇ ਮਾਹਿਰਾਂ ਵਲੋਂ ਨਿਗਰਾਨੀ ਕੀਤੀ ਜਾ ਰਹੀ ਹੈ | ਅਗਲੇ ਸਾਲ ਚੋਣਾਂ ਆ ਰਹੀਆਂ ਹਨ ਜਿਸ ਕਰਕੇ ਹੁਣ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਵਾਉਣਾ ਵੀ ਸਮਾਰਟ ਸਿਟੀ ਕੰਪਨੀ ਲਈ ਚੁਣੌਤੀ ਸਮਝਿਆ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ 2 ਐਕਟਿਵਾ ਸਵਾਰ ਫ਼ਰਾਰ

ਫਿਲੌਰ, 15 ਮਈ (ਸਤਿੰਦਰ ਸ਼ਰਮਾ)-ਸਥਾਨਕ ਪੁਲਿਸ ਨੇ 14 ਮਈ ਨੂੰ 2 ਅਣਪਛਾਤੇ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਸੀ | ਸ਼ਿਕਾਇਤ ਕਰਤਾ ਮੋਹਣੀ (65) ਪਤਨੀ ਦਰਸ਼ਨ ਲਾਲ ਵਾਸੀ ਮੁਹੱਲਾ ਚੌਧਰੀਆਂ ਨੇੜੇ ਸ਼ਿਵ ਮੰਦਿਰ ਫਿਲੌਰ ਨੇ ਦੱਸਿਆ ਕਿ ਉਹ 11 ਵਜੇ ਦੇ ਕਰੀਬ ਆਪਣੇ ਘਰ ਨੇੜੇ ...

ਪੂਰੀ ਖ਼ਬਰ »

ਕੇਂਦਰ ਵਲੋਂ ਕੋਰੋਨਾ ਟੀਕਿਆਂ ਦੀ ਸਪਲਾਈ ਨਾ ਆਉਣ ਕਰਕੇ ਬੰਦ ਰਹੇ ਟੀਕਾਕਰਨ ਕੇਂਦਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੇਂਦਰ ਸਰਕਾਰ ਵਲੋਂ ਭੇਜੀ ਜਾ ਰਹੀ ਕੋਰੋਨਾ ਟੀਕਿਆਂ ਦੀ ਖੇਪ ਨਾ ਪਹੁੰਚਣ ਕਰਕੇ ਅੱਜ ਵੀ ਜ਼ਿਲ੍ਹੇ ਦੇ ਕਈ ਟੀਕਾਕਰਨ ਕੇਂਦਰ ਬੰਦ ਰਹੇ | ਸਨਿਚਰਵਾਰ ਨੂੰ ਆਸ ਕੀਤੀ ਜਾ ਰਹੀ ਸੀ ਕਿ ਟੀਕਿਆਂ ਦੀ ਸਪਲਾਈ ਆ ਜਾਵੇਗੀ, ਪਰ ਦੇਰ ਰਾਤ ਤੱਕ ...

ਪੂਰੀ ਖ਼ਬਰ »

8 ਔਰਤਾਂ ਸਮੇਤ ਕੋਰੋਨਾ ਨੇ ਲਈ 11 ਵਿਅਕਤੀਆਂ ਦੀ ਜਾਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ 8 ਔਰਤਾਂ ਸਮੇਤ ਕੋਰੋਨਾ ਪੀੜਤ 11 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ 2 ਵਿਅਕਤੀ 50 ਸਾਲ ਤੋਂ ਘੱਟ ਦੀ ਉਮਰ ਦੇ ਹਨ | ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1238 ਹੋ ਗਈ ਹੈ, ਜਦਕਿ ਅੱਜ 573 ਹੋਰ ਮਰੀਜ਼ ਮਿਲਣ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੂੰ ਮਿਲੇ 10 ਮੈਡੀਕਲ ਅਫ਼ਸਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਮੁਲਾਜ਼ਮਾਂ ਦੀ ਕਮੀ ਨਾਲ ਜੂਝ ਰਹੇ ਜ਼ਿਲ੍ਹਾ ਸਿਹਤ ਵਿਭਾਗ ਨੂੰ 10 ਮੈਡੀਕਲ ਅਫ਼ਸਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ਦੇ ਦਿਹਾਤੀ ਖੇਤਰ 'ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇਗਾ | ਇਸ ਸਬੰਧੀ ਸਿਵਲ ਸਰਜਨ ਡਾ. ਬਲਵੰਤ ...

ਪੂਰੀ ਖ਼ਬਰ »

ਪਿਮਸ ਹਸਪਤਾਲ 'ਚ ਕੋਰੋਨਾ ਪ੍ਰਭਾਵਿਤ ਔਰਤ ਦੀ ਮੌਤ ਪਰਿਵਾਰਿਕ ਮੈਂਬਰਾਂ ਨੇ ਪ੍ਰਬੰਧਕਾਂ 'ਤੇ ਲਗਾਏ ਲਾਪਰਵਾਹੀ ਦੇ ਦੋਸ਼

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਥਾਨਕ ਪਿਮਸ ਹਸਪਤਾਲ 'ਚ ਦਾਖ਼ਲ ਕੋਰੋਨਾ ਦੀ ਮਰੀਜ਼ ਰਾਧਾ ਰਾਣੀ (54) ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਪਿਮਸ ਹਸਪਤਾਲ ਦੇ ਪ੍ਰਬੰਧਕਾਂ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸੂਰਜ ਕੁਮਾਰ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ 'ਚ ਨਿਗਮ ਨਹੀਂ ਬਣਾਏਗਾ ਸੜਕਾਂ

ਜਲੰਧਰ, 15 ਮਈ (ਸ਼ਿਵ)-ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਦਾ ਕੰਮ ਨਾ ਰੁਕਣ ਕਰਕੇ ਨਿਗਮ ਦੀ ਬੀ. ਐਂਡ. ਆਰ. ਐਡਹਾਕ ਕਮੇਟੀ ਵਲੋਂ ਹੁਣ ਸਖ਼ਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਵਲੋਂ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ 'ਚ ਇਸ ਮਤੇ ਨੂੰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਹੋਏ ਗਰੀਬ ਵਿਅਕਤੀਆਂ ਨੂੰ ਪੁਲਿਸ ਮੁਹੱਈਆ ਕਰਵਾਏਗੀ ਭੋਜਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਆਪਣੇ ਘਰਾਂ 'ਚ ਰਹਿਣ ਲਈ ਮਜਬੂਰ ਗਰੀਬ ਵਿਅਕਤੀ, ਜਿਨ੍ਹਾਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਹੋਰ ਕੋਈ ਸਹਾਰਾ ਨਹੀਂ ਹੈ, ਹੁਣ ਪੰਜਾਬ ਪੁਲਿਸ ਉਨ੍ਹਾਂ ਦਾ ਸਹਾਰਾ ਬਣ ਕੇ ਉਨ੍ਹਾਂ ਦੇ ਘਰਾਂ ਤੱਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਲਾਂਬੜਾ, 15 ਮਈ (ਪਰਮੀਤ ਗੁਪਤਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲਾ ਪ੍ਰਧਾਨ ਜਸਵੰਤ ਸਿੰਘ, ਮੇਜਰ ਸਿੰਘ ਗਿੱਲ ਜਨਰਲ ਸਕੱਤਰ, ਨੰਬਰਦਾਰ ਹਰਕੰਵਲ ਸਿੰਘ ਮੁੱਧ ਪ੍ਰਧਾਨ ਹਲਕਾ ਨਕੋਦਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ...

ਪੂਰੀ ਖ਼ਬਰ »

ਕੌ ਾਸਲਰ ਸਮਰਾਏ ਵਲੋਂ ਜੱਜ ਨਿਸ਼ਾਂਤ ਬਾਂਗ਼ੜ ਦਾ ਸਨਮਾਨ

ਜਲੰਧਰ, 15 ਮਈ (ਸ਼ਿਵ)-ਆਪਣੀ ਮਿਹਨਤ ਕਰਕੇ ਜੱਜ ਦੇ ਅਹੁਦੇ 'ਤੇ ਪਹੁੰਚੇ ਨਿਸ਼ਾਂਤ ਬਾਂਗ਼ੜ ਦੀ ਅੱਜ ਨੋਟੀਫ਼ਿਕੇਸ਼ਨ ਜਾਰੀ ਹੋਣ 'ਤੇ ਉਨ੍ਹਾਂ ਦੇ ਘਰ ਪੰਜਾਬ ਸਟੇਟ ਸੀਡਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਅਤੇ ਕੌਂਸਲਰ ਜਗਦੀਸ਼ ਸਮਰਾਏ ਨੇ ਆਪਣੇ ਸਾਥੀਆਂ ਨਾਲ ਨਿਸ਼ਾਂਤ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਰੋਕਣ ਲਈ ਮੁਕੰਮਲ ਤਾਲਾਬੰਦੀ ਦੀ ਲੋੜ-ਰਾਜਵਿੰਦਰ ਕੌਰ ਰਾਜੂ

ਜਲੰਧਰ, 15 ਮਈ (ਜਸਪਾਲ ਸਿੰਘ)-ਕੋਵਿਡ ਦੀ ਜਾਰੀ ਦੂਜੀ ਲਹਿਰ ਦੌਰਾਨ ਪੰਜਾਬ ਭਰ 'ਚ ਰੋਜ਼ਾਨਾ 200 ਦੇ ਕਰੀਬ ਲੋਕ ਕੋਰੋਨਾ ਬੀਮਾਰੀ ਦੀ ਭੇਟ ਚੜ੍ਹ ਰਹੇ ਹਨ ਪਰ ਇਸ ਮਹਾਂਮਾਰੀ ਉੱਤੇ ਕਾਬੂ ਪਾਉਣ 'ਚ ਮੌਜੂਦਾ ਸਰਕਾਰਾਂ ਪੂਰੀ ਤਰ੍ਹਾਂ ਅਸਫਲ ਸਾਬਤ ਹੋਈਆਂ ਹਨ | ਪਿੰਡਾਂ ਅਤੇ ...

ਪੂਰੀ ਖ਼ਬਰ »

ਭਿ੍ਸ਼ਟ ਮੰਤਰੀਆਂ ਦੀ ਵਿਜੀਲੈਂਸ ਜਾਂਚ ਕਰਵਾਉਣ ਕੈਪਟਨ-ਅਰੋੜਾ

ਜਲੰਧਰ, 15 ਮਈ (ਸ਼ਿਵ)-ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿੱਤ ਅਰੋੜਾ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਜਿੱਥੇ ਸਾਬਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਾਰਜਕਾਲ ਵਿਚ ਵਿਜੀਲੈਂਸ ਜਾਂਚ ਕਰਵਾਉਣ ਦੀ ਗੱਲ ਕਹੀ ਗਈ ਹੈ ਤੇ ਮੁੱਖ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ਬਸ਼ੀਰਪੁਰਾ ਵਿਖੇ ਮੱੁਖ ਸੇਵਾਦਾਰ ਸੰਤ ਬਾਬਾ ਜਸਵਿੰਦਰ ਸਿੰਘ ਵਲੋਂ ਸਮੂਹ ...

ਪੂਰੀ ਖ਼ਬਰ »

ਐੱਨ.ਐੱਚ.ਐੱਸ. ਹਸਪਤਾਲ ਵਿਖੇ ਪੀ.ਐੱਸ.ਏ. ਆਧਾਰਿਤ ਆਕਸੀਜਨ ਪਲਾਂਟ ਦਾ ਉਦਘਾਟਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ) - ਐਨ.ਐਚ.ਐਸ. ਹਸਪਤਾਲ, ਕਪੂਰਥਲਾ ਰੋਡ ਵਿਖੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਤਕਨਾਲੋਜੀ 'ਤੇ ਆਧਾਰਿਤ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਕੋਰੋਨਾ ਵਾਈਰਸ ਪੀੜਤਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਲਈ ਹਦਾਇਤਾਂ ਜਾਰੀ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕਿਸੇ ਵੀ ਮਰੀਜ਼ ਦੀ ਕੋਵਿਡ-19 ਨਾਲ ਮÏਤ ਹੋਣ ਤੋਂ ਬਾਅਦ ਮਿ੍ਤਕ ਦੇਹ ਦਾ ਪੂਰੇ ਮਾਣ ਸਨਮਾਨ ਨਾਲ ਅਤੇ ਵਿਅਕਤੀ ਦੇ ਧਾਰਿਮਕ ਅਕੀਦੇ ਦੇ ਅਨੁਸਾਰ ਅੰਤਿਮ ਸੰਸਕਾਰ ਜਾਂ ਦਫਨਾਉਣ ਦੀ ਰਸਮ ਅਦਾ ਕਰਨ ਸਬੰਧੀ ਸਰਕਾਰ ਵਲੋਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਘਰ ਵਿਚ ਰਹਿ ਕੇ ਕੋਰੋਨਾ ਦੀ ਚੇਨ ਤੋੜਨ ਲਈ ਸਹਿਯੋਗ ਦੇਣ ਲੋਕ-ਐੱਸ.ਐੱਮ.ਓ.

ਜਮਸ਼ੇਰ ਖ਼ਾਸ, 15 ਮਈ (ਅਵਤਾਰ ਤਾਰੀ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅਜਿਹੀ ਸਥਿਤੀ ਵਿਚ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ | ਮੁਢਲਾ ਸਿਹਤ ਕੇਂਦਰ ਜਮਸ਼ੇਰ ਖ਼ਾਸ ਦੇ ...

ਪੂਰੀ ਖ਼ਬਰ »

ਪਾਣੀ ਦੀਆਂ ਪਾਈਪਾਂ ਪੈਣ ਨਾਲ ਖਿੰਗਰਾਂ ਗੇਟ ਵਾਲੀ ਸੜਕ ਮਹੀਨੇ ਤੋਂ ਬੰਦ

ਜਲੰਧਰ, 15 ਮਈ (ਸ਼ਿਵ)- ਆਦਮਪੁਰ ਤੋਂ ਜਲੰਧਰ ਪਾਈਪ ਰਾਹੀਂ ਪਾਣੀ ਲਿਆਉਣ ਵਾਲੇ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਦਾ ਕੰਮ ਅਜੇ ਤੇਜ਼ੀ ਨਾਲ ਸ਼ੁਰੂ ਨਾ ਹੋਣ ਕਰਕੇ ਕਈ ਸੜਕਾਂ ਬੰਦ ਪਈਆਂ ਹਨ ਜਿਸ ਕਰਕੇ ਉਨ੍ਹਾਂ ਦੁਕਾਨਦਾਰਾਂ ਲਈ ਤਾਂ ਪੱਕਾ ਹੀ ਲਾਕਡਾਊਨ ਲੱਗਿਆ ...

ਪੂਰੀ ਖ਼ਬਰ »

ਆਰਥੋਨੋਵਾ ਹਸਪਤਾਲ 'ਚ ਕੀਤਾ ਬਿਨਾਂ ਚੀਰੇ ਦੇ ਗਰਦਨ ਦੀ ਰੀੜ੍ਹ ਦੀ ਹੱਡੀ ਦਾ ਮੁਸ਼ਕਿਲ ਆਪ੍ਰੇਸ਼ਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਬਠਿੰਡਾ ਦਾ ਰਹਿਣ ਵਾਲਾ 29 ਸਾਲਾਂ ਦੇ ਅੰਮਿ੍ਤਪਾਲ ਸਿੰਘ ਨੂੰ ਸਰਵਾਇਕਲ ਸਪੋਂਡਿਲਾਇਸਸ (ਗਰਦਨ ਦਾ ਰੋਗ) ਹੋਣ ਕਰਕੇ, ਉਸ ਦੇ ਹੱਥ ਸੁੰਨ ਹੋ ਗਏ ਅਤੇ ਉਹ ਤੁਰਨ-ਫਿਰਨ ਤੋਂ ਵੀ ਅਸਮਰੱਥ ਹੋ ਗਿਆ | ਇਸ ਲਈ ਉਹ ਬਹੁਤ ਪ੍ਰੇਸ਼ਨ ਰਹਿਣ ਲੱਗਾ | ...

ਪੂਰੀ ਖ਼ਬਰ »

ਪਲਸ ਆਕਸੀਮੀਟਰ ਵਾਪਸ ਕਰਕੇ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦਿਓ-ਡਾ. ਬਲਵੰਤ ਸਿੰਘ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਰਕਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਸਿਵਲ ਸਰਜਨ ਡਾ. ਬਲਵੰਤ ਸਿੰਘ ਵਲੋਂ ਜਲੰਧਰ ਵਾਸੀਆਂ ਨੂੰ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਗਿਆ ਹੈ ਕਿ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਰਕਾਰ ਵਲੋਂ ...

ਪੂਰੀ ਖ਼ਬਰ »

ਪੀਪਲਜ਼ ਪਾਰਟੀ ਆਫ਼ ਪੰਜਾਬ ਤੋਂ ਆਏ ਆਗੂ ਕਾਂਗਰਸ ਲਈ ਅੱਜ ਵੀ ਬੇਗਾਨੇ!

ਜਲੰਧਰ, 15 ਮਈ (ਜਸਪਾਲ ਸਿੰਘ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਪੀਪਲਜ਼ ਪਾਰਟੀ ਆਫ ਪੰਜਾਬ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਵੱਡੀ ਗਿਣਤੀ ਆਗੂ ਕਾਂਗਰਸ ਲਈ ਅੱਜ ਵੀ ਬੇਗਾਨੇ ਹਨ | ਕਾਂਗਰਸ 'ਚ ਇਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX