ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
27 ਜਨਵਰੀ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਮਲਟੀਪਰਪਜ਼ ਸਟੇਡੀਅਮ ਲਮੀਨੀ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ...
ਨਾਟਕ, ਭਾਵਨਾਵਾਂ, ਕਾਮੇਡੀ ਅਤੇ ਮਨੋਰੰਜਨ ਦੇ ਧਮਾਕੇ ਨਾਲ ਭਰਪੂਰ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ 8 ਮਾਰਚ ਨੂੰ ਹੋਵੇਗੀ ਰਿਲੀਜ਼
. . .  1 day ago
ਚੰਡੀਗੜ੍ਹ 26 ਜਨਵਰੀ- ਜ਼ੀ ਸਟੂਡੀਓ ਦੀ ਪੇਸ਼ਕਸ਼ ਤੇ ਪੰਕਜ ਬੱਤਰਾ ਵਲੋਂ ਨਿਰਦੇਸ਼ਿਤ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ 8 ਮਾਰਚ ਨੂੰ ਰਿਲੀਜ਼ ਹੋ ਰਹੀ ਹੈ। ਇਸ ਵਿਚ ਗਿੱਪੀ ਗਰੇਵਾਲ, ਤਾਨੀਆ, ਰਾਜਦੀਪ ਸ਼ੋਕਰ ਅਤੇ ਰੇਨੂੰ ਕੌਸ਼ਲ ਨੇ ਅਭਿਨੈ ਕੀਤਾ ਹੈ। ਇਸ ਫ਼ਿਲਮ ਨੂੰ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੀ ਹੁੰਦਾ ਹੈ ਜਦੋਂ...
ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਬਣਾਈ ਸਰਵਾਈਕਲ ਕੈਂਸਰ ਲਈ ਵੈਕਸੀਨ
. . .  1 day ago
ਨਵੀਂ ਦਿੱਲੀ, 26 ਜਨਵਰੀ- ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਨਿਰਦੇਸ਼ਕ ਪ੍ਰਕਾਸ਼ ਕੁਮਾਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਸਰਵਾਈਕਲ ਕੈਂਸਰ ਲਈ ਭਾਰਤ ਵਿਚ ਬਣੀ ਐਚ.ਪੀ.ਵੀ. ਵੈਕਸੀਨ ਸਰਵਵੈਕ ਪੇਸ਼ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਔਰਤਾਂ...
ਯੂ.ਪੀ.- ਬੇਸਮੈਂਟ ਦੀ ਖ਼ੁਦਾਈ ਦੌਰਾਨ ਡਿੱਗੇ ਦੂਜੇ ਪਾਸੇ ਦੇ ਮਕਾਨ
. . .  1 day ago
ਲਖਨਊ, 26 ਜਨਵਰੀ- ਏ.ਡੀ.ਐਮ. ਅੰਜਨੀ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਆਗਰਾ ਦੇ ਟਿੱਲਾ ਮੈਥਨ ਇਲਾਕੇ ਵਿਚ ਇਕ ਬੇਸਮੈਂਟ ਦੀ ਖ਼ੁਦਾਈ ਦੌਰਾਨ ਬੇਸਮੈਂਟ ਦੇ ਦੂਜੇ ਪਾਸੇ ਦੇ 5-6 ਘਰਾਂ ਦੇ ਪਿਛਲੇ ਹਿੱਸੇ ਡਿੱਗ ਗਏ। ਹਾਦਸੇ ਵਿਚ 32 ਸਾਲਾ ਪਿਤਾ ਅਤੇ ਉਸ ਦੀਆਂ ਦੋ ਧੀਆਂ ਦੱਬ ਗਈਆਂ। ਤਿੰਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553

ਪਹਿਲਾ ਸਫ਼ਾ

ਭਾਰਤ ਪੁੱਜੀ 'ਸਪੂਤਨਿਕ-ਵੀ' ਦੀ ਦੂਜੀ ਖੇਪ

ਛੇਤੀ ਹੀ ਦੇਸ਼ 'ਚ ਆਵੇਗੀ ਸਿੰਗਲ ਡੋਜ਼ ਵਾਲੀ ਵੈਕਸੀਨ ਕੋਰੋਨਾ ਵਿਰੋਧੀ ਦਵਾਈ 2-ਡੀਜੀ ਅੱਜ ਹੋਵੇਗੀ ਲਾਂਚ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 16 ਮਈ-ਰੂਸੀ ਵੈਕਸੀਨ ਸਪੂਤਨਿਕ-ਵੀ ਦੀਆਂ 60 ਹਜ਼ਾਰ ਖ਼ੁਰਾਕਾਂ ਦੀ ਦੂਜੀ ਖੇਪ ਐਤਵਾਰ ਨੂੰ ਹੈਦਰਾਬਾਦ ਪਹੁੰਚ ਗਈ | ਹੁਣ ...

ਪੂਰੀ ਖ਼ਬਰ »

ਨਵੇਂ ਮਾਮਲਿਆਂ ਦੀ ਮੱਠੀ ਪਈ ਰਫ਼ਤਾਰ

ਮੌਤਾਂ ਦਾ ਅੰਕੜਾ ਅਜੇ ਵੀ ਚਿੰਤਾ ਦਾ ਵਿਸ਼ਾ ਨਵੀਂ ਦਿੱਲੀ, 16 ਮਈ (ਉਪਮਾ ਡਾਗਾ ਪਾਰਥ)-ਸਥਿਰ ਹੁੰਦੀ ਕੋਰੋਨਾ ਦੀ ਦੂਜੀ ਲਹਿਰ 'ਚ ਪਿਛਲੇ 24 ਘੰਟਿਆਂ ਦੌਰਾਨ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ | ਇਹ ਅੰਕੜਾ ਪਿਛਲੇ 25 ਦਿਨਾਂ 'ਚ ਸਭ ਤੋਂ ਘੱਟ ਹੈ | ਹਾਲਾਂਕਿ ...

ਪੂਰੀ ਖ਼ਬਰ »

ਕੋਵੈਕਸੀਨ ਕੋਰੋਨਾ ਵਾਇਰਸ ਦੇ ਰੂਪਾਂ 'ਤੇ ਅਸਰਦਾਰ

ਨਵੀਂ ਦਿੱਲੀ, 16 ਮਈ (ਪੀ. ਟੀ. ਆਈ.)-ਭਾਰਤ ਬਾਇਓਟੈੱਕ ਨੇ ਕਿਹਾ ਕਿ ਉਸਦਾ ਕੋਰੋਨਾ ਰੋਕੂ ਟੀਕਾ 'ਕੋਵੈਕਸੀਨ' ਭਾਰਤ ਅਤੇ ਬਰਤਾਨੀਆ 'ਚ ਮਿਲੇ ਕੋਰੋਨਾ ਵਾਇਰਸ ਦੇ ਰੂਪਾਂ ਦੇ ਖ਼ਿਲਾਫ਼ ਅਸਰਦਾਰ ਪਾਇਆ ਗਿਆ ਹੈ | ਇਕ ਮਸ਼ਹੂਰ ਮੈਡੀਕਲ ਮੈਗਜ਼ੀਨ 'ਚ ਪ੍ਰਕਾਸ਼ਿਤ ਅਧਿਐਨ ਦਾ ...

ਪੂਰੀ ਖ਼ਬਰ »

ਗੰਗਾ 'ਚ ਸੁੱਟੀਆਂ ਜਾ ਰਹੀਆਂ ਹਨ ਕੋਵਿਡ-19 ਪੀੜਤਾਂ ਦੀਆਂ ਲਾਸ਼ਾਂ

ਨਵੀਂ ਦਿੱਲੀ, 16 ਮਈ (ਏਜੰਸੀ)-ਗੰਗਾ ਨਦੀ 'ਚ ਬੀਤੇ ਕਈ ਦਿਨਾਂ ਤੋਂ ਲਾਸ਼ਾਂ ਮਿਲਣ ਦਾ ਸਿਲਸਿਲਾ ਜਾਰੀ ਹੈ, ਜਿਸ ਨੇ ਦੇਸ਼ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਇਸੇ ਵਿਚਕਾਰ ਉੱਤਰ ਪ੍ਰਦੇਸ਼ ਰਾਜ ਦੇ ਇਕ ਸਰਕਾਰੀ ਦਸਤਾਵੇਜ਼ ਤੋਂ ਖੁਲਾਸਾ ਹੋਇਆ ਹੈ ਕਿ ਗੰਗਾਂ ਨਦੀ ...

ਪੂਰੀ ਖ਼ਬਰ »

ਹਿਸਾਰ 'ਚ ਕਿਸਾਨਾਂ ਵਲੋਂ ਖੱਟਰ ਦਾ ਜ਼ਬਰਦਸਤ ਵਿਰੋਧ

ਹਿਸਾਰ, 16 ਮਈ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਿਸਾਰ ਦੇ ਪ੍ਰਸਤਾਵਿਤ ਦੌਰੇ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ, ਜਦੋਂਕਿ ਪੁਲਿਸ ਵਲੋਂ ਕਿਸਾਨਾਂ 'ਤੇ ਬਲ ਪ੍ਰਯੋਗ ਕਰਦਿਆਂ ਲਾਠੀਚਾਰਜ ਕੀਤਾ ਗਿਆ ਤੇ ਅੱਥਰੂ ਗੈਸ ਦੇ ਗੋਲੇ ...

ਪੂਰੀ ਖ਼ਬਰ »

ਪੰਜਾਬ 'ਚ 31 ਤੱਕ ਵਧਾਈਆਂ ਪਾਬੰਦੀਆਂ ਹਾਲਾਤ ਖ਼ਰਾਬ ਢਿੱਲ ਦੀ ਗੁੰਜਾਇਸ਼ ਨਹੀਂ-ਕੈਪਟਨ

ਚੰਡੀਗੜ੍ਹ, 16 ਮਈ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਕੋਰੋਨਾ ਦੀ ਸਮੀਖਿਆ ਮੀਟਿੰਗ ਦੌਰਾਨ ਸੂਬੇ 'ਚ ਲਾਗੂ ਸਭ ਪਾਬੰਦੀਆਂ ਨੂੰ 31 ਮਈ ਤੱਕ ਵਧਾਉਣ ਦਾ ਫ਼ੈਸਲਾ ਲੈਂਦਿਆਂ ਕਿਹਾ ਕਿ ਹਾਲਾਤ ਅਜੇ ਖ਼ਰਾਬ ਹਨ ਅਤੇ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਬਰਗਾੜੀ ਬੇਅਦਬੀ ਮਾਮਲੇ 'ਚ 6 ਡੇਰਾ ਪ੍ਰੇਮੀ ਗਿ੍ਫ਼ਤਾਰ

ਐੱਸ. ਆਈ. ਟੀ. ਦੀ ਵੱਡੀ ਕਾਰਵਾਈ ਜਸਵੰਤ ਸਿੰਘ ਪੁਰਬਾ ਫਰੀਦਕੋਟ, 16 ਮਈ-ਸੰਨ 2015 ਦੇ ਬਰਗਾੜੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਹੱਥ ਉਸ ਵਕਤ ਵੱਡੀ ਸਫ਼ਲਤਾ ਲੱਗੀ ਜਦੋਂ ਇਸ ਮਾਮਲੇ ਨਾਲ ਸਬੰਧਿਤ 6 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਸੂਚਨਾ ਪ੍ਰਾਪਤ ਹੋਈ | ...

ਪੂਰੀ ਖ਼ਬਰ »

ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਸ਼ਾਮਿਲ ਜੈਪਾਲ ਭੁੱਲਰ ਸਮੇਤ 4 ਗੈਂਗਸਟਰਾਂ ਦੀਆਂ ਤਸਵੀਰਾਂ ਜਾਰੀ

ਪੈੜ ਨੱਪਣ ਲਈ ਪਿੱਛਾ ਕਰ ਰਹੀਆਂ ਪੁਲਿਸ ਟੀਮਾਂ
ਜਗਰਾਉਂ, 16 ਮਈ (ਜੋਗਿੰਦਰ ਸਿੰਘ)-ਜਗਰਾਉਂ 'ਚ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਕੇ ਦੋ ਥਾਣੇਦਾਰਾਂ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਭੁੱਲਰ ਵਾਸੀ ਫਿਰੋਜ਼ਪੁਰ ਤੇ ਉਸ ਦੇ ਤਿੰਨ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾ ਲਿਆ ਹੈ | ਭਾਵੇਂ ਘਟਨਾ ਤੋਂ ਬਾਅਦ ਇਹ ਸ਼ੱਕ ਕੀਤਾ ਜਾ ਰਿਹਾ ਸੀ ਕਿ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣ ਵਾਲੇ ਨਸ਼ਾ ਤਸਕਰ ਹੋ ਸਕਦੇ ਹਨ ਪਰ ਦੇਰ ਰਾਤ ਪੁਲਿਸ ਵਲੋਂ ਇਸ ਮਾਮਲੇ 'ਚ ਗੈਂਗਸਟਰ ਜੈਪਾਲ ਭੁੱਲਰ ਪੁੱਤਰ ਭੁਪਿੰਦਰ ਸਿੰਘ ਵਾਸੀ ਦਸਮੇਸ਼ ਨਗਰ ਫਿਰੋਜ਼ਪੁਰ, ਬਲਜਿੰਦਰ ਸਿੰਘ ਬੱਬੀ ਪੁੱਤਰ ਗੁਰਨਾਮ ਸਿੰਘ ਪਿੰਡ ਮਹੱਲਾ ਖੁਰਦ ਮੋਗਾ, ਜਸਪ੍ਰੀਤ ਸਿੰਘ ਜੱਸੀ ਪੁੱਤਰ ਰਵਿੰਦਰ ਸਿੰਘ ਸਿਵਲ ਹਸਪਤਾਲ ਰੋਡ ਖਰੜ ਤੇ ਦਰਸ਼ਨ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਸਹੌਲੀ (ਲੁਧਿਆਣਾ) ਦਾ ਪਤਾ ਲਗਾਉਣ ਤੋਂ ਬਾਅਦ ਇਨ੍ਹਾਂ ਚਾਰਾਂ ਖ਼ਿਲਾਫ਼ ਧਾਰਾ 302, 307, 397, 353, 186, 34, ਆਈ.ਪੀ.ਸੀ. 25, 27 ਆਰਮਜ਼ ਐਕਟ ਅਧੀਨ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਮਾਮਲਾ, ਘਟਨਾ ਮੌਕੇ ਹਾਜ਼ਰ ਤੀਜੇ ਪੁਲਿਸ ਮੁਲਾਜ਼ਮ ਰਾਜਵਿੰਦਰ ਸਿੰਘ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ | ਘਟਨਾ ਮੌਕੇ
ਮੌਜੂਦ ਪੁਲਿਸ ਮੁਲਾਜ਼ਮ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਗੈਂਗਸਟਰ ਸ਼ੈੱਡ ਦੇ ਹੇਠਾਂ ਖੜੇ੍ਹ ਕੈਂਟਰ ਵਾਲਿਆਂ ਨੂੰ ਲਾਲ ਸੂਟਕੇਸ ਦੇ ਕੇ ਉਨ੍ਹਾਂ ਤੋਂ ਕੁਝ ਲੈ ਰਹੇ ਸਨ ਤੇ ਜਦੋਂ ਪੁਲਿਸ ਪਾਰਟੀ ਸ਼ੱਕ ਪੈਣ 'ਤੇ ਮੌਕੇ 'ਤੇ ਪਹੁੰਚੀ ਤਾਂ ਗੈਂਗਸਟਰ ਜੈਪਾਲ ਭੁੱਲਰ ਕੈਂਟਰ ਦੀ ਮੂਹਰਲੀ ਸੀਟ 'ਤੇ ਬੈਠਾ ਸੀ, ਜਿਸ ਨੂੰ ਥਾਣੇਦਾਰ ਭਗਵਾਨ ਸਿੰਘ ਨੇ ਪਛਾਣ ਲਿਆ, ਜਿਸ ਤੋਂ ਬਾਅਦ ਇਕਦਮ ਜੈਪਾਲ ਨੇ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਭਗਵਾਨ ਸਿੰਘ ਨੂੰ ਗੋਲੀ ਮਾਰ ਦਿੱਤੀ ਤੇ ਏ.ਐੱਸ.ਆਈ. ਦਲਵਿੰਦਰ ਸਿੰਘ ਬੱਬੀ ਨੂੰ ਵੀ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ | ਰਾਜਵਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰਾਂ ਵਲੋਂ ਉਸ ਉੱਪਰ ਵੀ ਗੋਲੀ ਚਲਾਈ ਗਈ ਸੀ ਪਰ ਉਹ ਸ਼ੈੱਡਾਂ ਦੇ ਪਿੱਲਰ ਦੇ ਓਹਲੇ ਹੋ ਕੇ ਬਚ ਕੇ ਨਿਕਲ ਗਿਆ | ਪੰਜਾਬ ਪੁਲਿਸ ਵਲੋਂ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਸੂਬੇ 'ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਤੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਵਲੋਂ ਉਕਤ ਚਾਰਾਂ ਦੋਸ਼ੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ | ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਸਿਮਰਜੀਤ ਸਿੰਘ ਨੇ ਦੱਸਿਆ ਕਿ ਗੈਂਗਸਟਰ ਜੈਪਾਲ ਭੁੱਲਰ ਪਿਛਲੇ ਕਈ ਸਾਲਾਂ ਤੋਂ ਪੁਲਿਸ ਨੂੰ ਲੋੜੀਂਦਾ ਹੈ ਤੇ ਕਥਿਤ ਦੋਸ਼ੀ ਪੁਲਿਸ ਰਿਕਾਰਡ 'ਚ ਸਭ ਤੋਂ ਵੱਧ ਲੋੜੀਂਦਾ ਹੈ | ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ 'ਚ ਹੀ ਦੋਸ਼ੀਆਂ ਦੀ ਪੈੜ ਦੱਬਣ ਲਈ ਪੁਲਿਸ ਟੀਮਾਂ ਪਿੱਛਾ ਕਰ ਰਹੀਆਂ ਹਨ ਤੇ ਦੋਸ਼ੀਆਂ ਤੱਕ ਪਹੁੰਚਣ ਦੀ ਵੀ ਆਸ ਹੈ | ਉਨ੍ਹਾਂ ਦੱਸਿਆ ਕਿ ਰਾਜਵਿੰਦਰ ਸਿੰਘ ਜੋ ਕਿ ਮੌਕੇ 'ਤੇ ਸਹਿਮ ਗਿਆ ਸੀ ਤੇ ਦੇਰ ਰਾਤ ਉਸ ਵਲੋਂ ਇਹ ਸਾਰੀ ਘਟਨਾ ਦਾ ਖੁਲਾਸਾ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ | ਪੁਲਿਸ ਨੇ ਇਹ ਵੀ ਦੱਸਿਆ ਕਿ ਗੈਂਗਸਟਰ ਏ.ਐੱਸ.ਆਈ. ਭਗਵਾਨ ਸਿੰਘ ਦਾ ਪਿਸਤੌਲ ਤੇ ਦਲਵਿੰਦਰ ਸਿੰਘ ਬੱਬੀ ਦਾ ਮੋਬਾਈਲ ਫ਼ੋਨ ਵੀ ਲੈ ਗਏ | ਇਹ ਵੀ ਖੁਲਾਸਾ ਹੋਇਆ ਕਿ ਇਸ ਘਟਨਾ 'ਚ ਗੈਂਗਸਟਰਾਂ ਵਲੋਂ ਵਰਤਿਆ ਗਿਆ ਪਿਸਤੌਲ ਵੀ ਕੁਝ ਦਿਨ ਪਹਿਲਾਂ ਖੰਨਾ ਵਿਖੇ ਇਕ ਏ.ਐੱਸ.ਆਈ. ਤੋਂ ਖੋਹਿਆ ਗਿਆ ਸੀ |

ਖ਼ਬਰ ਸ਼ੇਅਰ ਕਰੋ

 

ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਦੇ ਵਰਕਰ ਭਿੜੇ-ਗੋਸ਼ੇ ਦੀ ਕੁੱਟਮਾਰ

ਲੁਧਿਆਣਾ 'ਚ ਸੜਕ ਦੇ ਉਦਘਾਟਨ ਨੂੰ ਲੈ ਕੇ ਹੋਇਆ ਟਕਰਾਅ ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 16 ਮਈ-ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਸਥਿਤੀ ਉਸ ਵਕਤ ਤਣਾਅ ਪੂਰਨ ਬਣ ਗਈ ਜਦੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

5ਵੀਂ ਵਾਰ ਸੰਗਰੂਰ ਦੀ ਹੱਦਬੰਦੀ ਨੇ ਜ਼ਿਲ੍ਹੇ ਦੀ ਹੋਂਦ ਨੰੂ ਮਾਰੀ ਸੱਟ

ਸੁਖਵਿੰਦਰ ਸਿੰਘ ਫੁੱਲ ਸੰਗਰੂਰ, 16 ਮਈ-ਪੰਜਾਬ ਦਾ 23ਵਾਂ ਨਵਾਂ ਜ਼ਿਲ੍ਹਾ ਮਲੇਰਕੋਟਲਾ ਬਣ ਜਾਣ ਕਾਰਨ ਜ਼ਿਲ੍ਹਾ ਸੰਗਰੂਰ ਦੀ 5ਵੀਂ ਵਾਰ ਹਿਲਜੁਲ ਹੋਈ ਹੈ | ਆਜ਼ਾਦੀ ਤੋਂ ਪਹਿਲਾਂ ਸੰਗਰੂਰ ਫੂਲਕੀਆ ਮਿਸਲਾਂ 'ਚੋਂ ਇਕ ਜੀਂਦ ਰਿਆਸਤ ਦੀ ਰਾਜਧਾਨੀ ਸੀ, ਜਿਸ ਵਿਚ ਤਿੰਨ ...

ਪੂਰੀ ਖ਼ਬਰ »

ਤੌਕਤੇ ਤੂਫ਼ਾਨ ਨਾਲ ਕਰਨਾਟਕ ਦੇ 73 ਪਿੰਡ ਪ੍ਰਭਾਵਿਤ-6 ਮੌਤਾਂ

ਬੈਂਗਲੁਰੂ, 16 ਮਈ (ਏਜੰਸੀ)-ਤੌਕਤੇ ਤੂਫ਼ਾਨ ਦੇ ਕਹਿਰ ਕਾਰਨ ਵਾਪਰੀਆਂ ਘਟਨਾਵਾਂ ਕਾਰਨ ਕਰਨਾਟਕ ਤੇ ਗੋਆ 'ਚ 6 ਲੋਕਾਂ ਦੀ ਮੌਤ ਹੋ ਗਈ | ਕਰਨਾਟਕ 'ਚ ਤੱਟਵਰਤੀ ਤੇ ਆਲੇ ਦੁਆਲੇ ਦੇ ਜ਼ਿਲਿ੍ਹਆਂ 'ਚ ਤੌਕਤੇ ਤੂਫ਼ਾਨ ਦੇ ਕਹਿਰ ਨਾਲ ਰਾਜ 'ਚ ਹੁਣ ਤੱਕ 4 ਮੌਤਾਂ ਹੋਣ ਦੀ ਸੂਚਨਾ ਹੈ | ...

ਪੂਰੀ ਖ਼ਬਰ »

ਕਾਂਗਰਸੀ ਸੰਸਦ ਮੈਂਬਰ ਰਾਜੀਵ ਸਾਤਵ ਦਾ ਦਿਹਾਂਤ

ਕਾਂਗਰਸੀ ਸੰਸਦ ਮੈਂਬਰ ਰਾਜੀਵ ਸਾਤਵ ਦਾ ਐਤਵਾਰ ਨੂੰ ਪੁਣੇ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। 46 ਸਾਲਾ ਸਾਤਵ 9 ਮਈ ਨੂੰ ਹੀ ਕੋਰੋਨਾ ਤੋਂ ਠੀਕ ਹੋਏ ਸੀ, ਫਿਰ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ 'ਤੇ ਹਸਪਤਾਲ 'ਚ ਵੈਂਟੀਲੇਟਰ 'ਤੇ ਰੱਖਿਆ ਗਿਆ। ਹਸਪਤਾਲ ਹਲਕਿਆਂ ...

ਪੂਰੀ ਖ਼ਬਰ »

ਰਾਹੁਲ ਨੇ ਉਹੀ ਪੋਸਟਰ ਸਾਂਝਾ ਕਰਕੇ ਕਿਹਾ, ਮੈਨੂੰ ਵੀ ਗਿ੍ਫ਼ਤਾਰ ਕਰੋ

ਨਵੀਂ ਦਿੱਲੀ, 16 ਮਈ (ਉਪਮਾ ਡਾਗਾ ਪਾਰਥ)-ਕੋਵਿਡ ਵੈਕਸੀਨ 'ਤੇ ਸ਼ੁਰੂ ਹੋਏ ਪੋਸਟਰ ਵਿਵਾਦ 'ਚ ਸਰਕਾਰ ਵਲੋਂ ਕਈ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਨਿਖੇਧੀ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ, ਉਨ੍ਹਾਂ ਦੀ ਪਾਰਟੀ ਦੇ ਕਈ ਨੇਤਾਵਾਂ ਅਤੇ ਹੋਰ ਕਈ ਸਿਆਸੀ ਪਾਰਟੀਆਂ ਦੇ ...

ਪੂਰੀ ਖ਼ਬਰ »

'ਦਿਲ ਸੇ' ਪ੍ਰੋਗਰਾਮ 'ਚ ਸਿੱਖ ਧਰਮ ਦੀ ਅਣਥਕ ਸੇਵਾ ਦੀ ਸ਼ਲਾਘਾ

ਨਵੀਂ ਦਿੱਲੀ, 16 ਮਈ (ਏਜੰਸੀ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਲਈ ਕੀਤੀ ਜਾ ਰਹੀ ਅਣਥਕ ਸੇਵਾ ਨੂੰ ਲੈ ਕੇ ਇਕ ਚੈਨਲ ਵਲੋਂ 'ਦਿਲ ਸੇ' ਪ੍ਰੋਗਰਾਮ ਚਲਾਇਆ ਗਿਆ ਹੈ | ਇਸ ਪ੍ਰੋਗਰਾਮ 'ਚ ਵੱਖ-ਵੱਖ ਬੁਲਾਰਿਆਂ ਨੇ ਸਿੱਖ ਧਰਮ ਵਲੋਂ ਸਮੁੱਚੀ ਮਾਨਵਤਾ ਲਈ ...

ਪੂਰੀ ਖ਼ਬਰ »

ਪੰਜਾਬ 'ਚ 7038 ਨਵੇਂ ਮਾਮਲੇ-202 ਮੌਤਾਂ

ਚੰਡੀਗੜ੍ਹ, 16 ਮਈ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 202 ਹੋਰ ਮੌਤਾਂ ਹੋ ਗਈਆਂ, ਉੱਥੇ 9059 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 7038 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 202 ਮੌਤਾਂ ...

ਪੂਰੀ ਖ਼ਬਰ »

ਕੋਰੋਨਾ ਵਿਰੋਧੀ ਦਵਾਈ 2-ਡੀਜੀ ਅੱਜ ਹੋਵੇਗੀ ਲਾਂਚ

ਨਵੀਂ ਦਿੱਲੀ, 16 ਮਈ (ਪੀ.ਟੀ.ਆਈ.)-ਡੀ.ਆਰ.ਡੀ.ਓ. ਵਲੋਂ ਬਣਾਈ ਗਈ ਕੋਰੋਨਾ ਵਿਰੋਧੀ ਦਵਾਈ 2-ਡੀਓਕਸੀ-ਡੀ-ਗੁਲੂਕੋਜ਼ (2-ਡੀਜੀ) ਦੀ ਪਹਿਲੀ ਖੇਪ ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਸਿਹਤ ਮੰਤਰੀ ਹਰਸ਼ ਵਰਧਨ ਲਾਂਚ ਕਰਨਗੇ | ਰੱਖਿਆ ਖੋਜ ਤੇ ਵਿਕਾਸ ਸੰਗਠਨ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਹੁੱਲੜਬਾਜ਼ੀ ਕਰਨ ਦੇ ਦੋਸ਼ ਤਹਿਤ 60 ਖ਼ਿਲਾਫ਼ ਕੇਸ ਦਰਜ

ਪੁਲਿਸ ਨੇ ਕਰਫ਼ਿਊ ਦੌਰਾਨ ਸੜਕ 'ਤੇ ਹੁੱਲੜਬਾਜ਼ੀ ਕਰਨ ਦੇ ਦੋਸ਼ ਤਹਿਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਲੜਕੇ ਅਜੇ ਪ੍ਰੀਤ ਸਿੰਘ, ਸਵਰਨ ਸਿੰਘ ਮੱਕੜ, ਅਮਰੀਕ ਸਿੰਘ ਗੋਗੀ, ਅਰਜਨ ਸਿੰਘ ਚੀਮਾ, ਸਿਕੰਦਰ ਸਿੰਘ ਪੰਨੂ, ਬੱਬੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX