ਤਾਜਾ ਖ਼ਬਰਾਂ


ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  0 minutes ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  9 minutes ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  13 minutes ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  16 minutes ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  45 minutes ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  51 minutes ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  58 minutes ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 1 hour ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 1 hour ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  about 1 hour ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 2 hours ago
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . .  about 2 hours ago
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553

ਪੰਜਾਬ / ਜਨਰਲ

ਪੱਟੀ ਵਿਖੇ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਪੱਟੀ, 16 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਦਾਣਾ ਮੰਡੀ ਜਗਰਾਓਾ ਵਿਖੇ ਨਸ਼ਾ ਤਸਕਰਾਂ ਵਲੋਂ ਸੀ.ਆਈ.ਏ. ਸਟਾਫ਼ ਜਗਰਾਓਾ ਦੀ ਟੀਮ 'ਤੇ ਗੋਲੀਆਂ ਚਲਾਉਣ ਨਾਲ ਜੋ ਦੋ ਥਾਣੇਦਾਰ ਮਾਰੇ ਗਏ ਸਨ, ਉਨ੍ਹਾਂ ਵਿਚੋਂ ਇਕ ਥਾਣੇਦਾਰ ਦਲਵਿੰਦਰ ਸਿੰਘ ਵਿਧਾਨ ...

ਪੂਰੀ ਖ਼ਬਰ »

ਪਰਿਵਾਰਿਕ ਮੈਂਬਰਾਂ ਨੂੰ ਐੱਚ.ਡੀ.ਐੱਫ.ਸੀ. ਬੈਂਕ ਵਲੋਂ ਦਿੱਤੀ ਜਾਵੇਗੀ 1-1 ਕਰੋੜ ਦੀ ਰਾਸ਼ੀ- ਡੀ.ਜੀ.ਪੀ.

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਦੋਵਾਂ ਸਹਾਇਕ ਸਬ ਇੰਸਪੈਕਟਰਾਂ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਚ.ਡੀ.ਐੱਫ.ਸੀ. ਬੈਂਕ ਵਲੋਂ 1-1 ਕਰੋੜ ਦੀ ਰਾਸ਼ੀ ਦੇ ਨਾਲ-ਨਾਲ ਵਿਭਾਗ ਵਲੋਂ ਨੌਕਰੀਆਂ ਅਤੇ ਹੋਰ ਲਾਭ ਵੀ ਦਿੱਤੇ ਜਾਣਗੇ | ਇਹ ...

ਪੂਰੀ ਖ਼ਬਰ »

ਜਗਰਾਉਂ ਵਿਖੇ ਥਾਣੇਦਾਰ ਭਗਵਾਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਜਗਰਾਉਂ, 16 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਬੀਤੇ ਕੱਲ੍ਹ ਗੈਂਗਸਟਰਾਂ ਨਾਲ ਝੜਪ 'ਚ ਮਾਰੇ ਗਏ ਏ.ਐੱਸ.ਆਈ. ਭਗਵਾਨ ਸਿੰਘ ਦਾ ਅੱਜ ਜਗਰਾਉਂ ਦੇ ਨਾਲ ਪੈਂਦੇ ਪਿੰਡ ਕੋਠੇ ਅੱਠ ਚੱਕ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਸਸਕਾਰ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਏ.ਡੀ.ਜੀ.ਪੀ. ਸੰਜੀਵ ਕਾਲੜਾ, ਆਈ.ਜੀ. ਨੌਨਿਹਾਲ ਸਿੰਘ, ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ, ਐੱਸ.ਡੀ.ਐੱਮ ਨਰਿੰਦਰ ਸਿੰਘ ਧਾਲੀਵਾਲ, ਐੱਸ.ਪੀ. (ਡੀ) ਬਲਵਿੰਦਰ ਸਿੰਘ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ, ਵਿਧਾਇਕ ਸਰਵਜੀਤ ਸਿੰਘ ਮਾਣੂੰਕੇ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਗੁਰਚਰਨ ਸਿੰਘ ਗਰੇਵਾਲ, ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਪ੍ਰਧਾਨ ਜਤਿੰਦਰਪਾਲ ਰਾਣਾ, ਨੰਬਰਦਾਰ ਹਰਚਰਨ ਸਿੰਘ ਤੂਰ ਨੇ ਏ.ਐੱਸ.ਆਈ. ਭਗਵਾਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

ਖ਼ਬਰ ਸ਼ੇਅਰ ਕਰੋ

 

ਨਾ-ਖ਼ੁਸ਼ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਵਿਰੁੱਧ ਮੁੱਖ ਮੰਤਰੀ ਦਾ ਸਖ਼ਤ ਰੁਖ਼

ਮੰਤਰੀਆਂ ਨੂੰ ਧਮਕੀਆਂ ਅਤੇ ਵਿਧਾਇਕਾਂ 'ਤੇ ਵਿਜੀਲੈਂਸ ਦਾ ਡਰ

ਚੰਡੀਗੜ੍ਹ, 16 ਮਈ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਟਕਪੂਰਾ ਗੋਲੀਕਾਂਡ ਦਾ ਕੇਸ ਫੇਲ੍ਹ ਹੋਣ ਤੋਂ ਬਾਅਦ ਮੰਤਰੀ ਮੰਡਲ ਦੇ ਮੈਂਬਰਾਂ ਅਤੇ ਪਾਰਟੀ ਵਿਧਾਇਕਾਂ 'ਚੋਂ ਉਠੇ ਵਿਰੋਧ ਨੂੰ ਦਬਾਉਣ ਲਈ ਕੈਪਟਨ ਧੜੇ ਵਲੋਂ ਵਿਰੋਧੀਆਂ ਨੂੰ ਧਮਕਾਉਣਾ ...

ਪੂਰੀ ਖ਼ਬਰ »

ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਿਤ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ | ਨਵੀਂਆਂ ਲੈਬਾਂ ਨੂੰ ਸਬ-ਡਵੀਜਨਲ ਹਸਪਤਾਲ ਖਰੜ, ਰਾਜਪੁਰਾ, ...

ਪੂਰੀ ਖ਼ਬਰ »

ਨਕਲੀ ਪ੍ਰਸ਼ਾਂਤ ਕਿਸ਼ੋਰ ਦਾ ਸਾਥੀ ਗਿ੍ਫ਼ਤਾਰ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਨਕਲੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਵੱਖ-ਵੱਖ ਸੂਬਿਆਂ 'ਚ ਰਾਜਸੀ ਆਗੂਆਂ ਨਾਲ ਕਰੋੜਾਂ ਰੁਪਏ ਦੀ ਠੱਗੀ ਕਰ ਚੁੱਕੇ ਹਿੰਦੂ ਸ਼ਿਵ ਸੈਨਾ ਦੇ ਪ੍ਰਧਾਨ ਰਾਕੇਸ਼ ਕੁਮਾਰ ਉਰਫ਼ ਭਸੀਨ ਦੇ ਸਾਥੀ ਗੌਰਵ ਕੁਮਾਰ ਨੂੰ ਪੁਲਿਸ ਨੇ ਅੱਜ ...

ਪੂਰੀ ਖ਼ਬਰ »

- ਮਾਮਲਾ ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਅਤੇ ਜਗਦੀਸ਼ ਗਗਨੇਜਾ ਦੇ ਕਤਲ ਦਾ -

ਐਨ.ਆਈ.ਏ. ਵਲੋਂ ਦੋਵੇਂ ਕੇਸ ਦਿੱਲੀ ਤਬਦੀਲ ਕਰਨ ਲਈ ਸੁਪਰੀਮ ਕੋਰਟ 'ਚ ਅਰਜ਼ੀ

ਐੱਸ.ਏ.ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਲੁਧਿਆਣਾ ਵਿਖੇ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾਉਣ ਅਤੇ ਆਰ. ਐਸ. ਐਸ. ਆਗੂ ਅਤੇ ਸੇਵਾ-ਮੁਕਤ ਬਿ੍ਗੇਡੀਅਰ ਜਗਦੀਸ਼ ਗਗਨੇਜਾ ਕਤਲ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਦੋਵਾਂ ਮਾਮਲਿਆਂ ਨੂੰ ਪੰਜਾਬ ...

ਪੂਰੀ ਖ਼ਬਰ »

ਬਟਾਲਾ 'ਚ ਨਿਹੰਗ ਸਿੰਘ ਆਪਸ 'ਚ ਲੜੇ, ਇਕ ਦੀ ਮੌਤ

ਬਟਾਲਾ, 16 ਮਈ (ਸਚਲੀਨ ਸਿੰਘ ਭਾਟੀਆ, ਬੁੱਟਰ)-ਅੱਜ ਬਟਾਲਾ ਦੇ ਸਰਕੂਲਰ ਰੋਡ 'ਤੇ ਬਾਬਾ ਬੰਦਾ ਸਿੰਘ ਬਹਾਦਰ ਤਰਨਾ ਦਲ ਦੇ ਮੁਖੀ ਬਾਬਾ ਨਰਿੰਦਰ ਸਿੰਘ ਮਾਨ 'ਤੇ ਕੁਝ ਨਿਹੰਗ ਸਿੰਘਾਂ ਵਲੋਂ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਬਾਬਾ ਨਰਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਾਈਵੇਟ ਕਾਰਖ਼ਾਨੇ 'ਚ ਕੰਮ ਕਰਨ ਵਾਲੇ ਕਾਮੇ ਨੂੰ ਮੌਤ ਹੋਣ 'ਤੇ 7 ਲੱਖ ਰੁਪਏ ਮਿਲਣਗੇ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਕਿਰਤ ਤੇ ਰੁਜ਼ਗਾਰ ਵਿਭਾਗ ਵਲੋਂ ਆਈਸੁਰਾਇਸ ਸਕੀਮ 1976 ਤਹਿਤ ਕੋਵਿਡ-19 ਨਾਲ ਮਿ੍ਤਕ ਹੋਣ ਵਾਲੇ ਪ੍ਰਾਈਵੇਟ ਕੰਪਨੀ 'ਚ ਕੰਮ ਕਰਦੇ ਕਾਮੇ ਨੂੰ ਈ.ਡੀ.ਐਲ.ਆਈ. ਤਹਿਤ 7 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਪਹਿਲਾਂ 6 ਲੱਖ ਰੁਪਏ ਸੀ | ...

ਪੂਰੀ ਖ਼ਬਰ »

ਮਾਨ ਵਲੋਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਰੋਲਣ ਵਾਲੇ ਕਾਂਗਰਸੀ ਆਗੂਆਂ ਖ਼ਿਲਾਫ਼ ਨਿਤਰਨ ਦੀ ਅਪੀਲ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਕਾਂਗਰਸ ਦੇ ਦਲਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਆਪਣੀ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਸੀ.ਐੱਸ.ਆਰ. ਫ਼ੰਡ 'ਚੋਂ ਆਪਣੇ ਕਾਮਿਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣੇ ਪੈਣਗੇ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਪੰਜਾਬ ਦੇ ਸਨਅਤਕਾਰਾਂ ਨੂੰ ਸੀ.ਐੱਸ.ਆਰ. ਫੰਡ 'ਚੋਂ ਆਪਣੇ ਕਾਮਿਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣੇ ਪੈਣਗੇ, ਇਹ ਹਦਾਇਤ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਹੁਕਮਾਂ 'ਤੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਜੇਕਰ ਕਿਸੇ ...

ਪੂਰੀ ਖ਼ਬਰ »

ਪੰਜਾਬ ਨੂੰ 31 ਤੱਕ ਮਿਲ ਜਾਣਗੀਆਂ ਕੋਵੈਕਸੀਨ ਦੀਆਂ 1.14 ਲੱਖ ਖੁਰਾਕਾਂ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਮੁੱਖ ਮੰਤਰੀ ਵਲੋਂ ਦਿੱਤੇ ਨਿਰਦੇਸ਼ਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਟੈਸਟ ਕਰਵਾਉਣ ਅਤੇ ਟੀਕਾਕਰਨ ਲਈ ਲੋਕ ਖੁਦ ਅੱਗੇ ਆਉਣ ...

ਪੂਰੀ ਖ਼ਬਰ »

'ਦਿਲ ਸੇ' ਪ੍ਰੋਗਰਾਮ 'ਚ ਸਿੱਖ ਧਰਮ ਦੀ ਅਣਥਕ ਸੇਵਾ ਦੀ ਸ਼ਲਾਘਾ

ਨਵੀਂ ਦਿੱਲੀ, 16 ਮਈ (ਏਜੰਸੀ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਲਈ ਕੀਤੀ ਜਾ ਰਹੀ ਅਣਥਕ ਸੇਵਾ ਨੂੰ ਲੈ ਕੇ ਇਕ ਚੈਨਲ ਵਲੋਂ 'ਦਿਲ ਸੇ' ਪ੍ਰੋਗਰਾਮ ਚਲਾਇਆ ਗਿਆ ਹੈ | ਇਸ ਪ੍ਰੋਗਰਾਮ 'ਚ ਵੱਖ-ਵੱਖ ਬੁਲਾਰਿਆਂ ਨੇ ਸਿੱਖ ਧਰਮ ਵਲੋਂ ਸਮੁੱਚੀ ਮਾਨਵਤਾ ਲਈ ...

ਪੂਰੀ ਖ਼ਬਰ »

ਕੁਝ ਨੇਤਾ ਕੋਰੋਨਾ ਕਾਲ 'ਚ ਰਾਜਨੀਤਕ ਰੋਟੀਆਂ ਸੇਕਣ ਦੀ ਤਾਕ 'ਚ- ਡਾ. ਰਾਜ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-'ਰੋਮ ਜਲ ਰਿਹਾ ਸੀ, ਤੇ ਨੀਰੋ ਬੰਸਰੀ ਵਜਾ ਰਿਹਾ ਸੀ' | ਇਹੀ ਕੰਮ ਅੱਜ ਸਾਡੇ ਆਪਣੀ ਪਾਰਟੀ ਦੇ ਨੇਤਾ ਸ਼ਮਸ਼ੇਰ ਸਿੰਘ ਦੂਲੋ ਅਤੇ ਨਵਜੋਤ ਸਿੰਘ ਸਿੱਧੂ ਕਰ ਰਹੇ ਹਨ | ਅੱਜ ਜਦੋਂ ਸਾਰਾ ਵਿਸ਼ਵ ਮਹਾਂਮਾਰੀ ਨੂੰ ਖਤਮ ਕਰਨ ਲਈ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਧਰਮ ਦੇ ਆਧਾਰ 'ਤੇ ਵੰਡਣ ਦਾ ਫ਼ੈਸਲਾ ਮੰਦਭਾਗਾ- ਅਸ਼ਵਨੀ ਸ਼ਰਮਾ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਣਾਏ ਜਾਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਧਰਮ ਦੇ ਆਧਾਰ 'ਤੇ ਕੀਤੀ ਵੰਡ ਦੱਸਦੇ ਹੋਏ ਮੰਦਭਾਗਾ ਦੱਸਿਆ ਹੈ | ਸ਼ਰਮਾ ਨੇ ਕਿਹਾ ਕਿ ਇਕ ਨਵਾਂ ...

ਪੂਰੀ ਖ਼ਬਰ »

ਭਾਜਪਾ ਨੂੰ ਫ਼ਿਰਕਾਪ੍ਰਸਤੀ ਨੂੰ ਤੂਲ ਦੇਣ ਦੇ ਕੋਝੇ ਯਤਨ ਪੁੱਠੇ ਪੈਣਗੇ-ਕੈਪਟਨ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯੋਗੀ ਅਦਿੱਤਿਆਨਾਥ ਵਲੋਂ ਮਲੇਰਕੋਟਲਾ ਬਾਰੇ ਕੀਤੀਆਂ ਭੜਕਾਊ ਟਿੱਪਣੀਆਂ ਨੂੰ ਤੋਤੇ ਵਾਂਗ ਰਟਣ ਲਈ ਭਾਜਪਾ ਦੇ ਕੌਮੀ ਤੇ ਸੂਬਾਈ ਨੇਤਾਵਾਂ 'ਤੇ ਤਿੱਖਾ ਹਮਲਾ ਬੋਲਦਿਆਂ ਤਾੜਨਾ ਕੀਤੀ ...

ਪੂਰੀ ਖ਼ਬਰ »

ਕੈਪਟਨ ਸੰਕਟ ਨੂੰ ਸਮਝਣ ਤੇ ਉਸ ਅਨੁਸਾਰ ਕਾਰਵਾਈ ਕਰਨ-ਸੁਖਬੀਰ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ 'ਚ ਬਣੇ ਸੰਕਟ ਨੂੰ ਸਮਝਣ ਅਤੇ ਤੁਰੰਤ ਕੋਰੋਨਾ ਪੀੜਤ ਪਰਿਵਾਰਾਂ ਨੂੰ 2 ਲੱਖ ਰੁਪਏ ...

ਪੂਰੀ ਖ਼ਬਰ »

ਪੁਲਿਸ ਮੁਖੀਆਂ ਨੂੰ ਡਰੱਗ ਹਾਟਸਪਾਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਆਦੇਸ਼

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇਕ ਉੱਚ ਪੱਧਰੀ ਵਰਚੂਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ...

ਪੂਰੀ ਖ਼ਬਰ »

ਡਿਜੀਟਲੀ ਤੌਰ 'ਤੇ ਸਮਰੱਥ ਬਣੇ ਪੰਜਾਬ ਦੇ ਕਿਸਾਨ

ਡਿਜੀਲਾਕਰ 'ਤੇ ਉਪਲਬਧ ਜੇ-ਫਾਰਮ ਨੂੰ ਯੋਗ ਦਸਤਾਵੇਜ਼ ਮੰਨਿਆ ਜਾਵੇਗਾ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇਕ ਹੋਰ ਕਿਸਾਨ ਪੱਖੀ ਪਹਿਲ ਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜ਼ੀ-ਲਾਕਰ ਦੀ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਸੂਬੇ 'ਚ ਹੁਣ ਕਿਸਾਨਾਂ ਕੋਲ ਆਪਣੇ ...

ਪੂਰੀ ਖ਼ਬਰ »

ਕਰੋਨਾ ਤੋਂ ਹਾਰਿਆ ਕਿਰਤੀਆਂ ਦਾ ਸ਼ਾਇਰ ਮਹਿੰਦਰ ਸਾਥੀ

ਨੂਰਪੁਰ ਬੇਦੀ, ਮੋਗਾ, 16 ਮਈ (ਹਰਦੀਪ ਸਿੰਘ ਢੀਂਡਸਾ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਿਰੰਤਰ ਪੰਜ ਦਹਾਕੇ ਆਪਣੇ ਕ੍ਰਾਂਤੀਕਾਰੀ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਕਿਰਤੀਆਂ ਤੇ ਮਿਹਨਤਕਸ਼ ਲੋਕਾਂ ਦੇ ਦੁੱਖਾਂ ਦੀ ਬਾਤ ਪਾਉਣ ਵਾਲਾ ਲੋਕ ਸ਼ਾਇਰ ਮਹਿੰਦਰ ਸਾਥੀ ...

ਪੂਰੀ ਖ਼ਬਰ »

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਸਸਕਾਰ ਕੱਲ੍ਹ

ਅੰਮ੍ਰਿਤਸਰ, 16 ਮਈ (ਹਰਮਿੰਦਰ ਸਿੰਘ)-ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਉਨ੍ਹਾਂ ਦੀ ਬੇਟੀ ਦੇ ਡੈਨਮਾਰਕ ਤੋਂ ਪਰਤਣ ਬਾਅਦ 18 ਮਈ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਲ਼ੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸੀਮਾ ਸੁਰੱਖਿਆ ਬਲ ਦੀ 2 ਬਟਾਲੀਅਨ ਦੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-30)

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ

ਰਾਮਪਾਲ ਸ਼ਰਮਾ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਕਰਨ ਦਾ ਮੌਕਾ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਕੁਰੂਕਸ਼ੇਤਰ ਨੂੰ ਵੀ ਮਿਲਿਆ | ਆਪਣੇ ਪਰਿਵਾਰ ਤੇ ਸੰਗਤ ਨਾਲ ਗੁਰੂ ਜੀ ਨੇ ਇਤਿਹਾਸਕ ਥਾਨੇਸ਼ਵਰ ਮਹਾਦੇਵ ਮੰਦਰ ਦੇ ਨੇੜੇ ਡੇਰਾ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ, ਮੁੰਬਈ 'ਚ ਪੈਟਰੋਲ 99 ਰੁਪਏ ਨੇੜੇ ਪੁੱਜਾ

ਨਵੀਂ ਦਿੱਲੀ, 16 ਮਈ (ਏਜੰਸੀ)- ਦੇਸ਼ 'ਚ ਐਤਵਾਰ ਨੂੰ ਪੈਟਰੋਲ 'ਚ 24 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 27 ਪੈਸੇ ਦਾ ਵਾਧਾ ਹੋਣ ਬਾਅਦ ਮੁੰਬਈ 'ਚ ਪੈਟਰੋਲ ਦੀ ਕੀਮਤ 98.88 ਰੁਪਏ ਪ੍ਰਤੀ ਲੀਟਰ ਤੱਕ ਪੁੱਜ ਗਈ ਹੈ, ਜਦਕਿ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਕਈ ...

ਪੂਰੀ ਖ਼ਬਰ »

ਪਿਛਲੇ ਸਾਲ ਵੰਡੀ ਕਣਕ ਦੀ ਕਮਿਸ਼ਨ ਉਡੀਕ ਰਹੇ ਰਾਸ਼ਨ ਡੀਪੂ ਮਾਲਕ

ਜਲੰਧਰ, 16 ਮਈ (ਸ਼ਿਵ ਸ਼ਰਮਾ)-ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਲੋੜਵੰਦਾਂ ਨੂੰ ਚਾਹੇ ਪਿਛਲੇ ਸਾਲ ਵੀ ਮੁਫ਼ਤ ਕਣਕ ਵੰਡੀ ਗਈ ਸੀ ਪਰ ਪਿਛਲੇ ਸਾਲ ਜੁਲਾਈ ਤੋਂ ਨਵੰਬਰ ਤੱਕ ਦੀ ਕਣਕ ਦੀ ਕਮਿਸ਼ਨ ਅਜੇ ਤੱਕ ਫ਼ੰਡ ਨਾ ਆਉਣ ਕਰਕੇ ਰਾਸ਼ਨ ਡਿਪੂ ਮਾਲਕਾਂ ਦੀ ...

ਪੂਰੀ ਖ਼ਬਰ »

ਭਾਜਪਾ ਨੂੰ ਫ਼ਿਰਕਾਪ੍ਰਸਤੀ ਨੂੰ ਤੂਲ ਦੇਣ ਦੇ ਕੋਝੇ ਯਤਨ ਪੁੱਠੇ ਪੈਣਗੇ-ਕੈਪਟਨ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯੋਗੀ ਅਦਿੱਤਿਆਨਾਥ ਵਲੋਂ ਮਲੇਰਕੋਟਲਾ ਬਾਰੇ ਕੀਤੀਆਂ ਭੜਕਾਊ ਟਿੱਪਣੀਆਂ ਨੂੰ ਤੋਤੇ ਵਾਂਗ ਰਟਣ ਲਈ ਭਾਜਪਾ ਦੇ ਕੌਮੀ ਤੇ ਸੂਬਾਈ ਨੇਤਾਵਾਂ 'ਤੇ ਤਿੱਖਾ ਹਮਲਾ ਬੋਲਦਿਆਂ ਤਾੜਨਾ ਕੀਤੀ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਲ਼ੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸੀਮਾ ਸੁਰੱਖਿਆ ਬਲ ਦੀ 2 ਬਟਾਲੀਅਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX