ਤਾਜਾ ਖ਼ਬਰਾਂ


'ਬੇਬੁਨਿਆਦ' ਦੋਸ਼, ਕਾਂਗਰਸ 'ਸੌਦੇ ਅਤੇ ਕਮਿਸ਼ਨ' ਦੇ ਦੋਹਰੇ ਥੰਮ੍ਹਾਂ 'ਤੇ ਆਧਾਰਿਤ-ਰਵੀ ਸ਼ੰਕਰ ਪ੍ਰਸਾਦ
. . .  28 minutes ago
ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਸਮੇਤ 8 ਨਾਮਜ਼ਦ
. . .  about 1 hour ago
ਲੁਧਿਆਣਾ , 7 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਦੇ ਬਾਹਰ ਦੋ ਧੜਿਆਂ ਵਿਚਕਾਰ ਗੋਲੀ ਚੱਲਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ...
ਪ੍ਰਕਿਰਿਆ ਅਨੁਸਾਰ, ਤੁਰਕੀ, ਸੀਰੀਆ ਜਾ ਰਹੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਪਾਕਿਸਤਾਨ ਉੱਪਰ ਨਹੀਂ ਲੈ ਰਹੇ ਹਨ ਉਡਾਣ ਦਾ ਰਸਤਾ
. . .  about 1 hour ago
ਤੁਰਕੀ ਭੁਚਾਲ: ਦਿੱਲੀ ਸਥਿਤ ਤੁਰਕੀ ਦੁਤਾਵਾਸ ਦਾ ਝੰਡਾ ਅੱਧਾ ਝੁਕਾਇਆ
. . .  about 2 hours ago
ਨਵੀਂ ਦਿੱਲੀ, 7 ਫਰਵਰੀ- 6 ਫਰਵਰੀ ਨੂੰ ਦੇਸ਼ ਵਿਚ ਆਏ ਵਿਨਾਸ਼ਕਾਰੀ ਭੁਚਾਲ ਵਿਚ 5000 ਤੋਂ ਵੱਧ ਲੋਕਾਂ ਦੀ ਮੌਤ ਦੇ ਸੋਗ ਲਈ ਦਿੱਲੀ ਸਥਿਤ ਤੁਰਕੀ ਦੇ ਦੂਤਾਵਾਸ ਵਿਚ ਤੁਰਕੀ ਦਾ ਝੰਡਾ ਅੱਧਾ ਝੁਕਾ....
ਭੂਟਾਨ ਦੇ ਸੰਸਦੀ ਵਫ਼ਦ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 7 ਫਰਵਰੀ- ਭੂਟਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਵਾਂਗਚੁਕ ਨਾਮਗਾਇਲ ਦੀ ਅਗਵਾਈ ਵਿਚ ਭੂਟਾਨ ਦੇ ਇਕ ਸੰਸਦੀ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ....
ਤੁਰਕੀ ਭੁਚਾਲ: ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਘੋਸ਼ਿਤ
. . .  about 3 hours ago
ਅੰਕਾਰਾ, 7 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿ ਰਾਸ਼ਟਰਪਤੀ ਨੇ ਭੁਚਾਲ ਦੇ ਝਟਕਿਆਂ ਨਾਲ ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਦੀ ਘੋਸ਼ਣਾ....
ਬਿਹਾਰ: ਪਾਰਟੀ ਦੌਰਾਨ ਚੱਲੀ ਗੋਲੀ ਵਿਚ ਇਕ ਸਾਲਾ ਬੱਚੇ ਦੀ ਮੌਤ
. . .  about 3 hours ago
ਪਟਨਾ, 7 ਫਰਵਰੀ- ਨਾਲੰਦਾ ਦੇ ਪਰਮਾਨੰਦ ਬੀਘਾ ਪਿੰਡ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਬੰਦਿਆਂ ਦੇ ਗੈਂਗ ਵਲੋਂ 10-15 ਰਾਊਂਡ ਗੋਲੀਆਂ ਚਲਾਉਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ ਹੋ ਗਈ। ਸਦਰ ਦੇ ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ.......
ਤੁਰਕੀ ਭੁਚਾਲ: ਭਾਰਤ ਸਰਕਾਰ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 7 ਫਰਵਰੀ- ਭਾਰਤ ਸਰਕਾਰ ਨੇ ਤੁਰਕੀ ਦੇ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਗਾਜ਼ੀਆਬਾਦ ਅਤੇ ਕੋਲਕਾਤਾ ਬੇਸ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਦੇ 101 ਕਰਮਚਾਰੀਆਂ ਵਾਲੇ 2 ਸ਼ਹਿਰੀ ਖ਼ੋਜ ਅਤੇ ਬਚਾਅ ਟੀਮਾਂ ਨੂੰ ਤਾਇਨਾਤ......
ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . .  about 4 hours ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . .  about 4 hours ago
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . .  about 4 hours ago
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  about 5 hours ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . .  about 4 hours ago
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . .  about 5 hours ago
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . .  about 5 hours ago
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
. . .  about 5 hours ago
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਅਜਨਾਲਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਚਾਨਕ ਅਜਨਾਲਾ ਸ਼ਹਿਰ ਦੇ ਵੈਟਨਰੀ ਹਸਪਤਾਲ, ਤਹਿਸੀਲ ਦਫ਼ਤਰ ਅਤੇ ਐਸ. ਡੀ. ਐਮ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰਖ਼ਾਨੇ...
ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਕੀਤੀ ਮੀਟਿੰਗ
. . .  about 6 hours ago
ਨਵੀਂ ਦਿੱਲੀ, 7 ਫਰਵਰੀ- ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਵਪਾਰਕ ਅਨੁਸੂਚਿਤ ਉਡਾਣਾਂ ਵਿਚ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਇਕ ਮੀਟਿੰਗ ਕੀਤੀ ਹੈ। ਇੰਡੀਗੋ ਨੇ ਇਸਤਾਂਬੁਲ ਲਈ ਬੋਇੰਗ 777 ਏਅਰਕ੍ਰਾਫ਼ਟ ਦੀ ਵਰਤੋਂ ਕਰਦੇ ਹੋਏ ਆਪਣੀਆਂ ਨਿਰਧਾਰਤ ਵਪਾਰਕ...
ਅਮਿਤ ਸ਼ਾਹ ਅੱਜ ਕਰਨਗੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ
. . .  about 6 hours ago
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਖੱਬੇ ਪੱਖੀ ਕੱਟੜਵਾਦ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ...
ਭਾਰਤ ਜੋੜੋ ਯਾਤਰਾ' ਦੌਰਾਨ ਸੁਣੀ ਲੋਕਾਂ ਦੀ ਆਵਾਜ਼-ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 7 ਫਰਵਰੀ-ਲੋਕ ਸਭਾ 'ਚ ਬੋਲਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ' ਦੌਰਾਨ ਸੈਰ ਕਰਦਿਆਂ ਅਸੀਂ ਲੋਕਾਂ ਦੀ ਆਵਾਜ਼ ਸੁਣੀ ਅਤੇ ਅਸੀਂ ਆਪਣੀ ਆਵਾਜ਼ ਵੀ ਰੱਖੀ। ਅਸੀਂ ਯਾਤਰਾ ਦੌਰਾਨ ਬੱਚਿਆਂ, ਔਰਤਾਂ, ਬਜ਼ੁਰਗਾਂ ਨਾਲ ਗੱਲਬਾਤ...
ਪਾਵਰਕਮ ਅਤੇ ਟਰਾਂਸਕੋਂ ਦੇ ਠੇਕਾ ਮੁਲਜ਼ਮਾਂ ਵਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ
. . .  about 6 hours ago
ਸੰਗਰੂਰ, 7 ਫਰਵਰੀ ( ਦਮਨਜੀਤ ਸਿੰਘ )- ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਅੱਜ ਪਾਵਰਕਮ ਅਤੇ ਟਰਾਂਸਕੋ ਦੇ ਠੇਕਾ ਮੁਲਾਜਮਾਂ ਵਲੋਂ ਘੇਰਾ ਪਾਇਆ ਹੋਇਆ ਹੈ । ਸੈਂਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਠੇਕਾ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ....
ਰਿਸ਼ਵਤ ਲੈਂਦਾ ਪਾਵਰਕਾਮ ਦਾ ਜੇ. ਈ. ਵਿਜੀਲੈਂਸ ਵਲੋਂ ਕਾਬੂ
. . .  about 6 hours ago
ਗੁਰੂ ਹਰ ਸਹਾਏ, 7 ਫਰਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਅੰਦਰ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ਦੇ ਇਕ ਜੇ. ਈ. ਨੂੰ ਵਿਜੀਲੈਂਸ ਵਲੋਂ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਪਿੰਡ ਕੁਟੀ ਵਾਸੀ ਦਲੀਪ ਸਿੰਘ ਪੁੱਤਰ ਮਾਹਣਾ ਸਿੰਘ ਦਾ ਦੋਸ਼ ਸੀ ਕਿ ਜੇ.ਈ. ਬਖ਼ਸ਼ੀਸ਼ ਸਿੰਘ ਨੇ ਉਸ ਕੋਲੋਂ ਰਿਸ਼ਵਤ ਵਜੋਂ 20...
ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ
. . .  1 minute ago
ਜਲੰਧਰ, 7 ਫਰਵਰੀ- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਇਸ ਕਾਰਨ ਅੱਜ ਸ਼ਾਮ 3:15 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਣ ਵਾਲੀ ਪ੍ਰੈਸ ...
ਤੁਰਕੀ ਵਿਚ ਆਇਆ 5.4 ਤੀਬਰਤਾ ਦਾ ਪੰਜਵਾਂ ਭੁਚਾਲ, ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 5000
. . .  about 6 hours ago
ਅੰਕਾਰਾ, 7 ਫਰਵਰੀ- ਯੂ.ਐਸ.ਜੀ.ਐਸ. ਦੇ ਅਨੁਸਾਰ ਪੂਰਬੀ ਤੁਰਕੀ ਵਿਚ 5.4 ਤੀਬਰਤਾ ਦਾ ਪੰਜਵਾਂ ਭੁਚਾਲ ਆਇਆ ਹੈ। ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 5,000 ਤੱਕ ਪਹੁੰਚ ਗਈ ਹੈ।
ਰਾਖੀ ਸਾਵੰਤ ਨੇ ਪਤੀ ਵਿਰੁੱਧ ਦਰਜ ਕਰਵਾਈ ਸ਼ਿਕਾਇਤ
. . .  about 7 hours ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਪਤੀ ਆਦਿਲ ਦੁਰਾਨੀ ਦੇ ਖ਼ਿਲਾਫ਼ ਮੁੰਬਈ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਉਸ ਦੇ ਪੈਸੇ ਅਤੇ ਗਹਿਣੇ ਲੈ ਲਏ ਹਨ। ਪੁਲਿਸ ਨੇ ਆਦਿਲ ਦੁਰਾਨੀ ਵਿਰੁੱਧ ਆਈ.ਪੀ.ਸੀ. ਧਾਰਾ 406 ਅਤੇ 420 ਦੇ ਤਹਿਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553

ਪੰਜਾਬ / ਜਨਰਲ

ਪੱਟੀ ਵਿਖੇ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਪੱਟੀ, 16 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਦਾਣਾ ਮੰਡੀ ਜਗਰਾਓਾ ਵਿਖੇ ਨਸ਼ਾ ਤਸਕਰਾਂ ਵਲੋਂ ਸੀ.ਆਈ.ਏ. ਸਟਾਫ਼ ਜਗਰਾਓਾ ਦੀ ਟੀਮ 'ਤੇ ਗੋਲੀਆਂ ਚਲਾਉਣ ਨਾਲ ਜੋ ਦੋ ਥਾਣੇਦਾਰ ਮਾਰੇ ਗਏ ਸਨ, ਉਨ੍ਹਾਂ ਵਿਚੋਂ ਇਕ ਥਾਣੇਦਾਰ ਦਲਵਿੰਦਰ ਸਿੰਘ ਵਿਧਾਨ ...

ਪੂਰੀ ਖ਼ਬਰ »

ਪਰਿਵਾਰਿਕ ਮੈਂਬਰਾਂ ਨੂੰ ਐੱਚ.ਡੀ.ਐੱਫ.ਸੀ. ਬੈਂਕ ਵਲੋਂ ਦਿੱਤੀ ਜਾਵੇਗੀ 1-1 ਕਰੋੜ ਦੀ ਰਾਸ਼ੀ- ਡੀ.ਜੀ.ਪੀ.

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਦੋਵਾਂ ਸਹਾਇਕ ਸਬ ਇੰਸਪੈਕਟਰਾਂ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਚ.ਡੀ.ਐੱਫ.ਸੀ. ਬੈਂਕ ਵਲੋਂ 1-1 ਕਰੋੜ ਦੀ ਰਾਸ਼ੀ ਦੇ ਨਾਲ-ਨਾਲ ਵਿਭਾਗ ਵਲੋਂ ਨੌਕਰੀਆਂ ਅਤੇ ਹੋਰ ਲਾਭ ਵੀ ਦਿੱਤੇ ਜਾਣਗੇ | ਇਹ ...

ਪੂਰੀ ਖ਼ਬਰ »

ਜਗਰਾਉਂ ਵਿਖੇ ਥਾਣੇਦਾਰ ਭਗਵਾਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਜਗਰਾਉਂ, 16 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਬੀਤੇ ਕੱਲ੍ਹ ਗੈਂਗਸਟਰਾਂ ਨਾਲ ਝੜਪ 'ਚ ਮਾਰੇ ਗਏ ਏ.ਐੱਸ.ਆਈ. ਭਗਵਾਨ ਸਿੰਘ ਦਾ ਅੱਜ ਜਗਰਾਉਂ ਦੇ ਨਾਲ ਪੈਂਦੇ ਪਿੰਡ ਕੋਠੇ ਅੱਠ ਚੱਕ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਸਸਕਾਰ ਮੌਕੇ ਡਿਪਟੀ ...

ਪੂਰੀ ਖ਼ਬਰ »

ਨਾ-ਖ਼ੁਸ਼ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਵਿਰੁੱਧ ਮੁੱਖ ਮੰਤਰੀ ਦਾ ਸਖ਼ਤ ਰੁਖ਼

ਮੰਤਰੀਆਂ ਨੂੰ ਧਮਕੀਆਂ ਅਤੇ ਵਿਧਾਇਕਾਂ 'ਤੇ ਵਿਜੀਲੈਂਸ ਦਾ ਡਰ

ਚੰਡੀਗੜ੍ਹ, 16 ਮਈ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਟਕਪੂਰਾ ਗੋਲੀਕਾਂਡ ਦਾ ਕੇਸ ਫੇਲ੍ਹ ਹੋਣ ਤੋਂ ਬਾਅਦ ਮੰਤਰੀ ਮੰਡਲ ਦੇ ਮੈਂਬਰਾਂ ਅਤੇ ਪਾਰਟੀ ਵਿਧਾਇਕਾਂ 'ਚੋਂ ਉਠੇ ਵਿਰੋਧ ਨੂੰ ਦਬਾਉਣ ਲਈ ਕੈਪਟਨ ਧੜੇ ਵਲੋਂ ਵਿਰੋਧੀਆਂ ਨੂੰ ਧਮਕਾਉਣਾ ...

ਪੂਰੀ ਖ਼ਬਰ »

ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਿਤ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ | ਨਵੀਂਆਂ ਲੈਬਾਂ ਨੂੰ ਸਬ-ਡਵੀਜਨਲ ਹਸਪਤਾਲ ਖਰੜ, ਰਾਜਪੁਰਾ, ...

ਪੂਰੀ ਖ਼ਬਰ »

ਨਕਲੀ ਪ੍ਰਸ਼ਾਂਤ ਕਿਸ਼ੋਰ ਦਾ ਸਾਥੀ ਗਿ੍ਫ਼ਤਾਰ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਨਕਲੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਵੱਖ-ਵੱਖ ਸੂਬਿਆਂ 'ਚ ਰਾਜਸੀ ਆਗੂਆਂ ਨਾਲ ਕਰੋੜਾਂ ਰੁਪਏ ਦੀ ਠੱਗੀ ਕਰ ਚੁੱਕੇ ਹਿੰਦੂ ਸ਼ਿਵ ਸੈਨਾ ਦੇ ਪ੍ਰਧਾਨ ਰਾਕੇਸ਼ ਕੁਮਾਰ ਉਰਫ਼ ਭਸੀਨ ਦੇ ਸਾਥੀ ਗੌਰਵ ਕੁਮਾਰ ਨੂੰ ਪੁਲਿਸ ਨੇ ਅੱਜ ...

ਪੂਰੀ ਖ਼ਬਰ »

- ਮਾਮਲਾ ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਅਤੇ ਜਗਦੀਸ਼ ਗਗਨੇਜਾ ਦੇ ਕਤਲ ਦਾ -

ਐਨ.ਆਈ.ਏ. ਵਲੋਂ ਦੋਵੇਂ ਕੇਸ ਦਿੱਲੀ ਤਬਦੀਲ ਕਰਨ ਲਈ ਸੁਪਰੀਮ ਕੋਰਟ 'ਚ ਅਰਜ਼ੀ

ਐੱਸ.ਏ.ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਲੁਧਿਆਣਾ ਵਿਖੇ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾਉਣ ਅਤੇ ਆਰ. ਐਸ. ਐਸ. ਆਗੂ ਅਤੇ ਸੇਵਾ-ਮੁਕਤ ਬਿ੍ਗੇਡੀਅਰ ਜਗਦੀਸ਼ ਗਗਨੇਜਾ ਕਤਲ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਦੋਵਾਂ ਮਾਮਲਿਆਂ ਨੂੰ ਪੰਜਾਬ ...

ਪੂਰੀ ਖ਼ਬਰ »

ਬਟਾਲਾ 'ਚ ਨਿਹੰਗ ਸਿੰਘ ਆਪਸ 'ਚ ਲੜੇ, ਇਕ ਦੀ ਮੌਤ

ਬਟਾਲਾ, 16 ਮਈ (ਸਚਲੀਨ ਸਿੰਘ ਭਾਟੀਆ, ਬੁੱਟਰ)-ਅੱਜ ਬਟਾਲਾ ਦੇ ਸਰਕੂਲਰ ਰੋਡ 'ਤੇ ਬਾਬਾ ਬੰਦਾ ਸਿੰਘ ਬਹਾਦਰ ਤਰਨਾ ਦਲ ਦੇ ਮੁਖੀ ਬਾਬਾ ਨਰਿੰਦਰ ਸਿੰਘ ਮਾਨ 'ਤੇ ਕੁਝ ਨਿਹੰਗ ਸਿੰਘਾਂ ਵਲੋਂ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਬਾਬਾ ਨਰਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਾਈਵੇਟ ਕਾਰਖ਼ਾਨੇ 'ਚ ਕੰਮ ਕਰਨ ਵਾਲੇ ਕਾਮੇ ਨੂੰ ਮੌਤ ਹੋਣ 'ਤੇ 7 ਲੱਖ ਰੁਪਏ ਮਿਲਣਗੇ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਕਿਰਤ ਤੇ ਰੁਜ਼ਗਾਰ ਵਿਭਾਗ ਵਲੋਂ ਆਈਸੁਰਾਇਸ ਸਕੀਮ 1976 ਤਹਿਤ ਕੋਵਿਡ-19 ਨਾਲ ਮਿ੍ਤਕ ਹੋਣ ਵਾਲੇ ਪ੍ਰਾਈਵੇਟ ਕੰਪਨੀ 'ਚ ਕੰਮ ਕਰਦੇ ਕਾਮੇ ਨੂੰ ਈ.ਡੀ.ਐਲ.ਆਈ. ਤਹਿਤ 7 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਪਹਿਲਾਂ 6 ਲੱਖ ਰੁਪਏ ਸੀ | ...

ਪੂਰੀ ਖ਼ਬਰ »

ਮਾਨ ਵਲੋਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਰੋਲਣ ਵਾਲੇ ਕਾਂਗਰਸੀ ਆਗੂਆਂ ਖ਼ਿਲਾਫ਼ ਨਿਤਰਨ ਦੀ ਅਪੀਲ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਕਾਂਗਰਸ ਦੇ ਦਲਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਆਪਣੀ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਸੀ.ਐੱਸ.ਆਰ. ਫ਼ੰਡ 'ਚੋਂ ਆਪਣੇ ਕਾਮਿਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣੇ ਪੈਣਗੇ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਪੰਜਾਬ ਦੇ ਸਨਅਤਕਾਰਾਂ ਨੂੰ ਸੀ.ਐੱਸ.ਆਰ. ਫੰਡ 'ਚੋਂ ਆਪਣੇ ਕਾਮਿਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣੇ ਪੈਣਗੇ, ਇਹ ਹਦਾਇਤ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਹੁਕਮਾਂ 'ਤੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਜੇਕਰ ਕਿਸੇ ...

ਪੂਰੀ ਖ਼ਬਰ »

ਪੰਜਾਬ ਨੂੰ 31 ਤੱਕ ਮਿਲ ਜਾਣਗੀਆਂ ਕੋਵੈਕਸੀਨ ਦੀਆਂ 1.14 ਲੱਖ ਖੁਰਾਕਾਂ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਮੁੱਖ ਮੰਤਰੀ ਵਲੋਂ ਦਿੱਤੇ ਨਿਰਦੇਸ਼ਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਟੈਸਟ ਕਰਵਾਉਣ ਅਤੇ ਟੀਕਾਕਰਨ ਲਈ ਲੋਕ ਖੁਦ ਅੱਗੇ ਆਉਣ ...

ਪੂਰੀ ਖ਼ਬਰ »

'ਦਿਲ ਸੇ' ਪ੍ਰੋਗਰਾਮ 'ਚ ਸਿੱਖ ਧਰਮ ਦੀ ਅਣਥਕ ਸੇਵਾ ਦੀ ਸ਼ਲਾਘਾ

ਨਵੀਂ ਦਿੱਲੀ, 16 ਮਈ (ਏਜੰਸੀ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਲਈ ਕੀਤੀ ਜਾ ਰਹੀ ਅਣਥਕ ਸੇਵਾ ਨੂੰ ਲੈ ਕੇ ਇਕ ਚੈਨਲ ਵਲੋਂ 'ਦਿਲ ਸੇ' ਪ੍ਰੋਗਰਾਮ ਚਲਾਇਆ ਗਿਆ ਹੈ | ਇਸ ਪ੍ਰੋਗਰਾਮ 'ਚ ਵੱਖ-ਵੱਖ ਬੁਲਾਰਿਆਂ ਨੇ ਸਿੱਖ ਧਰਮ ਵਲੋਂ ਸਮੁੱਚੀ ਮਾਨਵਤਾ ਲਈ ...

ਪੂਰੀ ਖ਼ਬਰ »

ਕੁਝ ਨੇਤਾ ਕੋਰੋਨਾ ਕਾਲ 'ਚ ਰਾਜਨੀਤਕ ਰੋਟੀਆਂ ਸੇਕਣ ਦੀ ਤਾਕ 'ਚ- ਡਾ. ਰਾਜ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-'ਰੋਮ ਜਲ ਰਿਹਾ ਸੀ, ਤੇ ਨੀਰੋ ਬੰਸਰੀ ਵਜਾ ਰਿਹਾ ਸੀ' | ਇਹੀ ਕੰਮ ਅੱਜ ਸਾਡੇ ਆਪਣੀ ਪਾਰਟੀ ਦੇ ਨੇਤਾ ਸ਼ਮਸ਼ੇਰ ਸਿੰਘ ਦੂਲੋ ਅਤੇ ਨਵਜੋਤ ਸਿੰਘ ਸਿੱਧੂ ਕਰ ਰਹੇ ਹਨ | ਅੱਜ ਜਦੋਂ ਸਾਰਾ ਵਿਸ਼ਵ ਮਹਾਂਮਾਰੀ ਨੂੰ ਖਤਮ ਕਰਨ ਲਈ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਧਰਮ ਦੇ ਆਧਾਰ 'ਤੇ ਵੰਡਣ ਦਾ ਫ਼ੈਸਲਾ ਮੰਦਭਾਗਾ- ਅਸ਼ਵਨੀ ਸ਼ਰਮਾ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਣਾਏ ਜਾਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਧਰਮ ਦੇ ਆਧਾਰ 'ਤੇ ਕੀਤੀ ਵੰਡ ਦੱਸਦੇ ਹੋਏ ਮੰਦਭਾਗਾ ਦੱਸਿਆ ਹੈ | ਸ਼ਰਮਾ ਨੇ ਕਿਹਾ ਕਿ ਇਕ ਨਵਾਂ ...

ਪੂਰੀ ਖ਼ਬਰ »

ਭਾਜਪਾ ਨੂੰ ਫ਼ਿਰਕਾਪ੍ਰਸਤੀ ਨੂੰ ਤੂਲ ਦੇਣ ਦੇ ਕੋਝੇ ਯਤਨ ਪੁੱਠੇ ਪੈਣਗੇ-ਕੈਪਟਨ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯੋਗੀ ਅਦਿੱਤਿਆਨਾਥ ਵਲੋਂ ਮਲੇਰਕੋਟਲਾ ਬਾਰੇ ਕੀਤੀਆਂ ਭੜਕਾਊ ਟਿੱਪਣੀਆਂ ਨੂੰ ਤੋਤੇ ਵਾਂਗ ਰਟਣ ਲਈ ਭਾਜਪਾ ਦੇ ਕੌਮੀ ਤੇ ਸੂਬਾਈ ਨੇਤਾਵਾਂ 'ਤੇ ਤਿੱਖਾ ਹਮਲਾ ਬੋਲਦਿਆਂ ਤਾੜਨਾ ਕੀਤੀ ...

ਪੂਰੀ ਖ਼ਬਰ »

ਕੈਪਟਨ ਸੰਕਟ ਨੂੰ ਸਮਝਣ ਤੇ ਉਸ ਅਨੁਸਾਰ ਕਾਰਵਾਈ ਕਰਨ-ਸੁਖਬੀਰ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ 'ਚ ਬਣੇ ਸੰਕਟ ਨੂੰ ਸਮਝਣ ਅਤੇ ਤੁਰੰਤ ਕੋਰੋਨਾ ਪੀੜਤ ਪਰਿਵਾਰਾਂ ਨੂੰ 2 ਲੱਖ ਰੁਪਏ ...

ਪੂਰੀ ਖ਼ਬਰ »

ਪੁਲਿਸ ਮੁਖੀਆਂ ਨੂੰ ਡਰੱਗ ਹਾਟਸਪਾਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਆਦੇਸ਼

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇਕ ਉੱਚ ਪੱਧਰੀ ਵਰਚੂਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ...

ਪੂਰੀ ਖ਼ਬਰ »

ਡਿਜੀਟਲੀ ਤੌਰ 'ਤੇ ਸਮਰੱਥ ਬਣੇ ਪੰਜਾਬ ਦੇ ਕਿਸਾਨ

ਡਿਜੀਲਾਕਰ 'ਤੇ ਉਪਲਬਧ ਜੇ-ਫਾਰਮ ਨੂੰ ਯੋਗ ਦਸਤਾਵੇਜ਼ ਮੰਨਿਆ ਜਾਵੇਗਾ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇਕ ਹੋਰ ਕਿਸਾਨ ਪੱਖੀ ਪਹਿਲ ਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜ਼ੀ-ਲਾਕਰ ਦੀ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਸੂਬੇ 'ਚ ਹੁਣ ਕਿਸਾਨਾਂ ਕੋਲ ਆਪਣੇ ...

ਪੂਰੀ ਖ਼ਬਰ »

ਕਰੋਨਾ ਤੋਂ ਹਾਰਿਆ ਕਿਰਤੀਆਂ ਦਾ ਸ਼ਾਇਰ ਮਹਿੰਦਰ ਸਾਥੀ

ਨੂਰਪੁਰ ਬੇਦੀ, ਮੋਗਾ, 16 ਮਈ (ਹਰਦੀਪ ਸਿੰਘ ਢੀਂਡਸਾ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਿਰੰਤਰ ਪੰਜ ਦਹਾਕੇ ਆਪਣੇ ਕ੍ਰਾਂਤੀਕਾਰੀ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਕਿਰਤੀਆਂ ਤੇ ਮਿਹਨਤਕਸ਼ ਲੋਕਾਂ ਦੇ ਦੁੱਖਾਂ ਦੀ ਬਾਤ ਪਾਉਣ ਵਾਲਾ ਲੋਕ ਸ਼ਾਇਰ ਮਹਿੰਦਰ ਸਾਥੀ ...

ਪੂਰੀ ਖ਼ਬਰ »

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਸਸਕਾਰ ਕੱਲ੍ਹ

ਅੰਮ੍ਰਿਤਸਰ, 16 ਮਈ (ਹਰਮਿੰਦਰ ਸਿੰਘ)-ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਉਨ੍ਹਾਂ ਦੀ ਬੇਟੀ ਦੇ ਡੈਨਮਾਰਕ ਤੋਂ ਪਰਤਣ ਬਾਅਦ 18 ਮਈ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਲ਼ੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸੀਮਾ ਸੁਰੱਖਿਆ ਬਲ ਦੀ 2 ਬਟਾਲੀਅਨ ਦੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-30)

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ

ਰਾਮਪਾਲ ਸ਼ਰਮਾ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਕਰਨ ਦਾ ਮੌਕਾ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਕੁਰੂਕਸ਼ੇਤਰ ਨੂੰ ਵੀ ਮਿਲਿਆ | ਆਪਣੇ ਪਰਿਵਾਰ ਤੇ ਸੰਗਤ ਨਾਲ ਗੁਰੂ ਜੀ ਨੇ ਇਤਿਹਾਸਕ ਥਾਨੇਸ਼ਵਰ ਮਹਾਦੇਵ ਮੰਦਰ ਦੇ ਨੇੜੇ ਡੇਰਾ ਲਗਾਇਆ ਤੇ ਇੱਥੇ ਲੋਕਾਂ ਨੂੰ ਸੱਚੇ ਧਰਮ ਦਾ ਉਪਦੇਸ਼ ਦਿੱਤਾ | ਇਸੇ ਸਥਾਨ (ਝਾਂਸਾ ਰੋਡ) 'ਤੇ ਅੱਜ ਗੁਰਦੁਆਰਾ ਨੌਵੀਂ ਪਾਤਸ਼ਾਹੀ ਸੁਸ਼ੋਭਿਤ ਹੈ | ਗੁਰੂ ਜੀ ਨੇ ਕੁਰੂਕਸ਼ੇਤਰ 'ਚ ਲੋਕਾਂ ਨੂੰ ਪ੍ਰਮਾਤਮਾ ਦਾ ਸਿਮਰਨ ਕਰਨ, ਸਚਾਈ ਦੇ ਰਸਤੇ 'ਤੇ ਚੱਲਣ ਅਤੇ ਮਾਨਵਤਾ ਦੀ ਭਲਾਈ ਲਈ ਉਪਦੇਸ਼ ਦਿੱਤਾ | ਇਸ ਪਵਿੱਤਰ ਨਗਰੀ ਨੂੰ 8 ਸਿੱਖ ਗੁਰੂਆਂ ਦੇ ਚਰਨ ਛੋਹ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ | ਇੱਥੇ ਵਿਸ਼ਵ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਸਾਹਿਬ ਸਥਾਪਿਤ ਹਨ ਤੇ ਦੇਸ਼ ਵਿਦੇਸ਼ ਤੋਂ ਸੰਗਤ ਇਨ੍ਹਾਂ ਗੁਰੂ ਘਰਾਂ 'ਚ ਨਤਮਸਤਕ ਹੋਣ ਪਹੁੰਚਦੀ ਹੈ | ਇੱਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਭ ਤੋਂ ਪ੍ਰਸਿੱਧ ਸਥਾਨ ਹੈ | ਇਸ ਗੁਰੂ ਘਰ ਦਾ ਪ੍ਰਬੰਧ ਸੰਭਾਲ ਰਹੇ ਮੈਨੇਜਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਉਦਾਸੀ ਦੌਰਾਨ ਸੰਮਤ 1558 ਨੂੰ ਇਸ ਨਗਰੀ 'ਚ ਆਏ ਸਨ | ਉਨ੍ਹਾਂ ਤੋਂ ਇਲਾਵਾ ਸੰਮਤ 1624 ਨੂੰ ਗੋਇੰਦਵਾਲ ਸਾਹਿਬ 'ਚ ਵਿਸਾਖੀ ਦਾ ਦੀਵਾਨ ਆਰੰਭ ਕਰਨ ਤੋਂ ਬਾਅਦ ਯਾਤਰਾ ਦੌਰਾਨ ਗੁਰੂ ਅਮਰਦਾਸ ਜੀ ਤੇ ਗੁਰੂ ਰਾਮਦਾਸ ਜੀ ਚਰਨ ਛੋਹ ਕਰਕੇ ਕੁਰੂਕਸ਼ੇਤਰ ਪਵਿੱਤਰ ਹੋਇਆ | ਗੁਰੂ ਹਰਿਗੋਬਿੰਦ ਸਾਹਿਬ ਵੀ ਕੁਰੂਕਸ਼ੇਤਰ ਆਏ | ਗਵਾਲੀਅਰ ਦੇ ਕਿਲ੍ਹੇ 'ਚ ਕੈਦ 52 ਰਾਜਿਆਂ ਨੂੰ ਛੁਡਵਾਉਣ ਦੇ ਬਾਅਦ ਗੁਰੂ ਜੀ ਚੰਦੂ ਦੀ ਨੱਕ 'ਚ ਨੱਥ ਪਾ ਕੇ ਮੁਸ਼ਕਾਂ ਬੰਨ ਕੇ ਲਾਹੌਰ ਜਾਣ ਤੋਂ ਪਹਿਲਾਂ ਧਰਮ ਨਗਰੀ ਦੇ ਮਿੱਟੀ ਦੇ ਟਿੱਲੇ 'ਤੇ ਰੁਕੇ | ਇਸ ਸਥਾਨ 'ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਥਾਪਿਤ ਹੈ | 7ਵੀਂ ਪਾਤਸ਼ਾਹੀ ਗੁਰੂ ਹਰਿ ਰਾਏ ਸਾਹਿਬ ਨੇ ਵੀ ਕੁਰੂਕਸ਼ੇਤਰ 'ਚ ਦਰਸ਼ਨ ਦਿੱਤੇ | ਇਕ ਸ਼ਰਧਾਲੂ ਦੀ ਪ੍ਰਾਰਥਨਾ ਸਵੀਕਾਰ ਕਰਕੇ ਗੁਰੂ ਜੀ ਇਸ ਅਸਥਾਨ 'ਤੇ ਆਏ | ਅੱਜ ਇਥੇ ਗੁਰਦੁਆਰਾ ਸੱਤਵੀਂ ਪਾਤਸ਼ਾਹੀ ਸੁਸ਼ੋਭਿਤ ਹੈ | ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਵੀ ਇਸ ਧਾਰਮਿਕ ਨਗਰੀ ਨੂੰ ਦਰਸ਼ਨ ਦਿੱਤੇ | ਗੁਰੂ ਗੋਬਿੰਦ ਸਿੰਘ ਜੀ ਨੇ ਵੀ ਆਪਣੇ ਪਵਿੱਤਰ ਚਰਨ ਇਸ ਧਰਤੀ 'ਤੇ ਰੱਖੇ ਅਤੇ ਸੂਰਜ ਗ੍ਰਹਿਣ ਦੇ ਸਮੇਂ ਜਨਵਰੀ 1688-89 'ਚ ਬ੍ਰਹਮਸਰੋਵਰ ਰਾਜਘਾਟ ਦੇ ਪੂਰਬ ਵੱਲ ਡੇਰਾ ਲਗਾਇਆ | ਇਤਿਹਾਸ ਅਨੁਸਾਰ ਇੱਥੇ ਗੁਰੂ ਜੀ ਨੇ ਲੋਕ ਰੀਤ ਦੇ ਉਲਟ ਖੀਰ ਤੇ ਮਾਲਪੂੜਿਆਂ ਦਾ ਲੰਗਰ ਸ਼ੁਰੂ ਕੀਤਾ | ਦੱਸਣਯੋਗ ਹੈ ਕਿ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਹੈ, ਜਦੋਂ ਕਿ ਹੋਰ ਗੁਰੂ ਘਰਾਂ ਦਾ ਪ੍ਰਬੰਧ ਮੈਨੇਜਰ ਸੰਭਾਲ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ, ਮੁੰਬਈ 'ਚ ਪੈਟਰੋਲ 99 ਰੁਪਏ ਨੇੜੇ ਪੁੱਜਾ

ਨਵੀਂ ਦਿੱਲੀ, 16 ਮਈ (ਏਜੰਸੀ)- ਦੇਸ਼ 'ਚ ਐਤਵਾਰ ਨੂੰ ਪੈਟਰੋਲ 'ਚ 24 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 27 ਪੈਸੇ ਦਾ ਵਾਧਾ ਹੋਣ ਬਾਅਦ ਮੁੰਬਈ 'ਚ ਪੈਟਰੋਲ ਦੀ ਕੀਮਤ 98.88 ਰੁਪਏ ਪ੍ਰਤੀ ਲੀਟਰ ਤੱਕ ਪੁੱਜ ਗਈ ਹੈ, ਜਦਕਿ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਕਈ ...

ਪੂਰੀ ਖ਼ਬਰ »

ਪਿਛਲੇ ਸਾਲ ਵੰਡੀ ਕਣਕ ਦੀ ਕਮਿਸ਼ਨ ਉਡੀਕ ਰਹੇ ਰਾਸ਼ਨ ਡੀਪੂ ਮਾਲਕ

ਜਲੰਧਰ, 16 ਮਈ (ਸ਼ਿਵ ਸ਼ਰਮਾ)-ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਲੋੜਵੰਦਾਂ ਨੂੰ ਚਾਹੇ ਪਿਛਲੇ ਸਾਲ ਵੀ ਮੁਫ਼ਤ ਕਣਕ ਵੰਡੀ ਗਈ ਸੀ ਪਰ ਪਿਛਲੇ ਸਾਲ ਜੁਲਾਈ ਤੋਂ ਨਵੰਬਰ ਤੱਕ ਦੀ ਕਣਕ ਦੀ ਕਮਿਸ਼ਨ ਅਜੇ ਤੱਕ ਫ਼ੰਡ ਨਾ ਆਉਣ ਕਰਕੇ ਰਾਸ਼ਨ ਡਿਪੂ ਮਾਲਕਾਂ ਦੀ ...

ਪੂਰੀ ਖ਼ਬਰ »

ਭਾਜਪਾ ਨੂੰ ਫ਼ਿਰਕਾਪ੍ਰਸਤੀ ਨੂੰ ਤੂਲ ਦੇਣ ਦੇ ਕੋਝੇ ਯਤਨ ਪੁੱਠੇ ਪੈਣਗੇ-ਕੈਪਟਨ

ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯੋਗੀ ਅਦਿੱਤਿਆਨਾਥ ਵਲੋਂ ਮਲੇਰਕੋਟਲਾ ਬਾਰੇ ਕੀਤੀਆਂ ਭੜਕਾਊ ਟਿੱਪਣੀਆਂ ਨੂੰ ਤੋਤੇ ਵਾਂਗ ਰਟਣ ਲਈ ਭਾਜਪਾ ਦੇ ਕੌਮੀ ਤੇ ਸੂਬਾਈ ਨੇਤਾਵਾਂ 'ਤੇ ਤਿੱਖਾ ਹਮਲਾ ਬੋਲਦਿਆਂ ਤਾੜਨਾ ਕੀਤੀ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਲ਼ੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਹਥਿਆਰ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸੀਮਾ ਸੁਰੱਖਿਆ ਬਲ ਦੀ 2 ਬਟਾਲੀਅਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX