ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553

ਖੰਨਾ / ਸਮਰਾਲਾ

ਸਿੰਘੂ ਬਾਰਡਰ 'ਤੇ ਧਰਨੇ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਧੀਮਾਨ)- ਇੱਥੋਂ ਨੇੜਲੇ ਪਿੰਡ ਇਕਲਾਹੀ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ ਸਿੰਘੂ ਬਾਰਡਰ 'ਤੇ ਦਿੱਤੇ ਜਾ ਰਹੇ ਕਿਸਾਨਾਂ ਦੇ ਧਰਨੇ ਵਿਚ ਸ਼ਾਮਿਲ ਹੋਣ ਲਈ ਇਕ ਜਥਾ ਕਿਸਾਨ ਆਗੂ ਨੇਤਰ ਸਿੰਘ ਨਾਗਰਾ ਦੀ ਅਗਵਾਈ ਵਿਚ ਰਵਾਨਾ ਕੀਤਾ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਦੇ ਖਾਣੇ ਲਈ ਕੰਟਰੋਲ ਰੂਮ ਬਣਾਏ

ਖੰਨਾ, 16 ਮਈ (ਮਨਜੀਤ ਸਿੰਘ ਧੀਮਾਨ)-ਕੋਰੋਨਾ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਕੋਰੋਨਾ ਪੀੜਤ ਜੋ ਖਾਣਾ ਨਹੀਂ ਬਣਾ ਸਕਦੇ ਲਈ ਪੰਜਾਬ ਪੁਲਿਸ ਵਲੋਂ ਕੰਟਰੋਲ ਰੂਮ ਬਣਾਏ ਗਏ ਹਨ, ਜਿਸ 'ਤੇ ਟੋਲ ਫ਼ਰੀ ਨੰਬਰ 112 ਤੇ 181 ਜੋ 24 ਘੰਟੇ ਗਰੀਬ ਅਤੇ ਬੇਸਹਾਰਾ ਲੋਕ ਇਨ੍ਹਾਂ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਲਗਾਏ ਬੂਟੇ ਨਸ਼ਟ ਕਰਨ ਦਾ ਦੋਸ਼

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਰੋਹਣੋਂ ਖ਼ੁਰਦ ਦੀ ਸ਼ਮਸ਼ਾਨਘਾਟ ਵਿਚ ਲਗਾਏ 100 ਬੂਟਿਆਂ ਨੂੰ ਸਰਪੰਚ ਤੇ ਸਾਥੀ 'ਤੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਨਸ਼ਟ ਕਰਨ ਦੇ ਦੋਸ਼ ਲਗਾਏ ਹਨ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿਹਤ ਸਹੂਲਤਾਂ ਦੇਣ 'ਚ ਅਸਫਲ-ਘਵੱਦੀ, ਮਾਂਗਟ

ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ) - ਕੇਂਦਰ ਦੀ ਭਾਜਪਾ ਸਰਕਾਰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਅਸਫਲ ਰਹੀ ਹੈ, ਜਦਕਿ ਦੇਸ਼ ਦੇ ਲੋਕਾਂ ਦਾ ਹਜ਼ਾਰਾਂ ਕਰੋੜ ਰੁਪਏ ਮੋਦੀ ਸਰਕਾਰ ਨੇ ਬੇ ਮਤਲਬੀ ਕੰਮਾਂ ਦੇ ...

ਪੂਰੀ ਖ਼ਬਰ »

ਲੇਖਕ ਮੰਚ ਸਮਰਾਲਾ ਨੇ ਹਸਨ ਮੰਟੋ ਦਾ ਜਨਮ ਦਿਨ ਮਨਾਇਆ

ਸਮਰਾਲਾ, 16 ਮਈ (ਗੋਪਾਲ ਸੋਫਤ) - ਸੰਸਾਰ ਪ੍ਰਸਿੱਧ ਅਫਸਾਨਾਨਿਗਾਰ ਸਆਦਤ ਹਸਨ ਮੰਟੋ ਦਾ ਜਨਮ ਦਿਨ ਲੇਖਕ ਮੰਚ ਸਮਰਾਲਾ ਵਲੋਂ ਮੰਟੋ ਦੇ ਜੱਦੀ ਪਿੰਡ ਪਪੜੌਦੀ ਵਿਖੇ ਮਨਾਇਆ ਗਿਆ | ਲੇਖਕ ਮੰਚ ਦੇ ਜਨਰਲ ਸਕੱਤਰ ਸੁਰਜੀਤ ਵਿਸ਼ਦ ਨੇ ਸਭ ਤੋਂ ਪਹਿਲਾਂ ਕੋਰੋਨਾ ਦੌਰ ਦੌਰਾਨ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ 26 ਨੂੰ ਕਾਲੇ ਝੰਡੇ ਲਾਏਗੀ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਲੁਧਿਆਣਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ 26 ਮਈ ਨੂੰ ਮੋਦੀ ਸਰਕਾਰ ਯੂਨੀਅਨ ਦੀਆਂ ਸਾਰੀਆਂ ਇਕਾਈਆਂ ਕਿਹਾ ਗਿਆ ਹੈ ਕਿ ਅਰਥੀਆਂ ਫੂਕੀਆਂ ਜਾਣ | ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਸੰਤ ਰਾਮ ਦੀ ਬਰਸੀ ਸਬੰਧੀ ਸਮਾਗਮ ਨਹੀਂ ਹੋਣਗੇ

ਸਮਰਾਲਾ, 16 ਮਈ (ਗੋਪਾਲ ਸੋਫਤ)-ਪਿੰਡ ਨਾਗਰਾ ਵਿਖੇ ਹਰ ਸਾਲ ਸੰਤ ਰਾਮ ਦੀ ਬਰਸੀ 16, 17 ਤੇ 18 ਨੂੰ ਮਨਾਈ ਜਾਂਦੀ ਹੈ, ਪਰ ਇਸ ਵਾਰ ਨਹੀਂ ਮਨਾਈ ਜਾਵੇਗੀ | ਡੇਰੇ ਦੇ ਮੁੱਖ ਸੇਵਾਦਾਰ ਬਾਬਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦੇਸ਼ ਭਰ 'ਚ ਲੱਗੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਨਰਸਾਂ ਨੂੰ ਸਨਮਾਨਿਤ ਕੀਤਾ

ਅਹਿਮਦਗੜ੍ਹ, 16 ਮਈ (ਪੁਰੀ/ ਮਹੋਲੀ) - ਸਮਾਜ ਸੇਵੀਂ ਸੰਸਥਾ ਰੋਟਰੀ ਕਲੱਬ ਅਹਿਮਦਗੜ੍ਹ ਕਲੱਬ ਪ੍ਰਧਾਨ ਤਰਸੇਮ ਗਰਗ ਦੀ ਅਗਵਾਈ ਵਿਚ ਸਿਵਲ ਹਸਪਤਾਲ ਵਿਖੇ ਮਨਾਏ ਵਿਸ਼ਵ ਨਰਸ ਦਿਵਸ ਦੌਰਾਨ ਡੀ. ਐੱਸ. ਪੀ ਰਾਜਨ ਸ਼ਰਮਾ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਸਮੂਹ ਨਰਸਾਂ ਨੂੰ ...

ਪੂਰੀ ਖ਼ਬਰ »

ਇਸਕਾਨ ਪ੍ਰਚਾਰ ਕੇਂਦਰ ਵੀ ਕੋਵਿਡ ਮਰੀਜ਼ਾਂ ਦੀ ਸਹਾਇਤਾ ਲਈ ਨਿੱਤਰਿਆ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਇਸਕਾਨ ਫ਼ੈਸਟੀਵਲ ਕਮੇਟੀ, ਖੰਨਾ ਦੇ ਇਸਕਾਨ ਪ੍ਰਚਾਰ ਕੇਂਦਰ ਨੇ ਪਹਿਲ ਕਰਦੇ ਹੋਏ ਕੋਵਿਡ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਦਦ ਪਹੁੰਚਾਉਣ ਲਈ ਹੱਥ ਵਧਾਏ ਹਨ ਜਿਸ ਨੂੰ ਲੈ ਕੇ ਇਸਕਾਨ ਪ੍ਰਚਾਰ ਕੇਂਦਰ, ਖੰਨਾ ਵਲੋਂ ਫ਼ੋਨ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਆਰਡਰ ਕਰਨ 'ਤੇ ਅਗਲੇ ਦਿਨ ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਤਿਆਰ ਖਾਣਾ ਪਹੁੰਚਾਇਆ ਜਾਵੇਗਾ | ਇਸਕਾਨ ਪ੍ਰਚਾਰ ਕੇਂਦਰ ਦੇ ਚੇਅਰਮੈਨ ਪਵਨ ਸਚਦੇਵਾ ਅਤੇ ਜਨਰਲ ਸਕੱਤਰ ਹਰਵਿੰਦਰ ਕੁਮਾਰ ਸ਼ੰਟੂ ਨੇ ਕਿਹਾ ਕਿ ਪ੍ਰਭੂ ਦੇ ਦਿਖਾਏ ਰਸਤੇ 'ਤੇ ਚਲਦੇ ਹੋਏ ਇਹ ਕੋਸ਼ਿਸ਼ ਕੀਤੀ ਗਈ ਹੈ ਕਿ ਉਨ੍ਹਾਂ ਦੇ ਇਲਾਕੇ ਵਿਚ ਅਜਿਹਾ ਕੋਈ ਵੀ ਵਿਅਕਤੀ ਭੁੱਖਾ ਨਾ ਸੁੱਤੇ | ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿਚ ਇਹ ਪ੍ਰਬੰਧ ਇਸਕਾਨ ਵਲੋਂ ਦੇਸ਼ ਭਰ ਵਿਚ ਕੀਤਾ ਜਾ ਰਿਹਾ ਹੈ | ਖੰਨਾ ਦੇ ਜਿਸ ਕਿਸੇ ਵੀ ਕੋਵਿਡ ਸੈਂਟਰ ਤੋਂ ਉਨ੍ਹਾਂ ਨੂੰ ਫ਼ੋਨ ਆਵੇਗਾ ਜਿੱਥੇ ਕੋਵਿਡ ਮਰੀਜ਼ ਨੂੰ ਭੋਜਨ ਦੀ ਜ਼ਰੂਰਤ ਹੋਵੇਗੀ, ਪਹੁੰਚਾਇਆ ਜਾਵੇਗਾ | ਇਸ ਮੌਕੇ ਵਾਈਸ ਚੇਅਰਮੈਨ ਡਾ. ਵਾਸੁਦੇਵ ਬਤਰਾ, ਉਪ ਪ੍ਰਧਾਨ ਸੁਭਾਸ਼ ਮੋਦੀ, ਸੰਜੀਵ ਸ਼ਰਮਾ, ਉਦੈ ਚੰਮ , ਬ੍ਰਹਮ ਦੇਵ, ਵਿਕਰਮ, ਮਨੀ ਚੰਦਰ ਢੰਡ, ਹਰੀਸ਼ ਕੁਮਾਰ ਆਦਿ ਵਲੋਂ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਕੋਵਿਡ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਪੈਕਡ ਖਾਣਾ ਦਿੱਤਾ ਗਿਆ ¢

ਖ਼ਬਰ ਸ਼ੇਅਰ ਕਰੋ

 

ਖੀਰਨੀਆਂ ਵਲੋਂ ਬਲਾਲਾ ਤੇ ਮਹਿਦੂਦਾਂ 'ਚ ਵਰਕਰਾਂ ਨਾਲ ਰਾਬਤਾ

ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)- ਹਲਕਾ ਸਮਰਾਲਾ ਦੇ ਸਿਆਸਤ ਦੇ ਧੁਰੇ ਵਜੋਂ ਜਾਣੇ ਜਾਂਦੇ ਨਿਧੜਕ ਜਰਨੈਲ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ ਹਲਕਾ ਸਮਰਾਲਾ ਨੇ ਪਿੰਡ ਬਲਾਲਾ ਤੇ ਮਹਿਦੂਦਾਂ ਵਿਖੇ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਦੇ ਸਬੰਧ ਵਿਚ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 16 ਮਈ (ਮਨਜੀਤ ਸਿੰਘ ਧੀਮਾਨ) - ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ 20 ਲੱਖ ਰੁਪਏ ਮੰਗਣ ਦੇ ਦੋਸ਼ ਵਿਚ ਪਤੀ ਸਮੇਤ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਖ਼ਿਲਾਫ਼ ਥਾਣਾ ਸਦਰ ਖੰਨਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ...

ਪੂਰੀ ਖ਼ਬਰ »

ਚੇਅਰਮੈਨ ਗਿੱਲ ਬੇਰ ਕਲਾਂ ਨੂੰ ਸਦਮਾ, ਭਾਣਜੀ ਦਾ ਦਿਹਾਂਤ

ਮਲੌਦ, 16 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਕਿਸਾਨ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੂੰ ਉਸ ਵਕਤ ਡੂੰਘਾ ਸਦਮਾ ਲੱਗਾ, ਜਦੋਂ ਭਰੀ ਜਵਾਨੀ ਵਿਚ ਹੀ ਭਾਣਜੀ ਗੁਰਪ੍ਰੀਤ ਕੌਰ ਸੋਨੀ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈ¢ ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਸਮੇਤ 3 ਕਾਰ ਸਵਾਰ ਕਾਬੂ

ਖੰਨਾ, 16 ਮਈ (ਮਨਜੀਤ ਧੀਮਾਨ)- ਖੰਨਾ ਪੁਲਿਸ ਨੇ 3 ਕਾਰ ਸਵਾਰ ਵਿਅਕਤੀਆਂ ਕੋਲੋਂ 500 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ¢ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ. ਆਈ. ਅਮਰੀਕ ਸਿੰਘ, ਸੀ. ਆਈ. ਏ. ਸਟਾਫ਼ ਖੰਨਾ ਨੇ ਕਿਹਾ ਕਿ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਪਾਇਲ ਦੀ ਮੀਟਿੰਗ

ਪਾਇਲ, 16 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਰਕਾਰ ਪੈਨਸ਼ਨਰਜ਼ ਯੂਨੀਅਨ ਪਾਇਲ ਦੀ ਮੀਟਿੰਗ ਸੋਨੀਆਂ ਦੀ ਧਰਮਸ਼ਾਲਾ ਪਾਇਲ ਵਿਖੇ ਜਥੇਬੰਦੀ ਦੇ ਪ੍ਰਧਾਨ ਸੇਵਾ ਮੁਕਤ ਪਿ੍ੰਸੀਪਲ ਮੇਜਰ ਸਿੰਘ ਮਕਸੂਦੜਾ ਦੀ ਅਗਵਾਈ 'ਚ ਹੇਠ ਹੋਈ | ਮੀਟਿੰਗ ਵਿਚ ਪੰਜਾਬ ਪੱਧਰ ਦੇ ...

ਪੂਰੀ ਖ਼ਬਰ »

ਖੰਨਾ 'ਚ ਕੋਰੋਨਾ ਦੇ 19 ਨਵੇਂ ਕੇਸ, ਦੋ ਮੌਤਾਂ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ) - ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਦੌਰਾਨ ਖੰਨਾ ਸ਼ਹਿਰ ਵਿਚ ਰੋਜ਼ਾਨਾ ਨਵੇਂ ਪਾਜਟਿਵ ਕੇਸ ਸਾਹਮਣੇ ਆ ਰਹੇ ਹਨ, ਜਦਕਿ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਮੌਤਾਂ ਹੋਣ ਨਾਲ ਅੰਕੜੇ ਵੀ ਵਧਦੇ ਜਾ ਰਹੇ ਹਨ | ਸ਼ਹਿਰ ਵਿਚ ਐਤਵਾਰ ਨੂੰ ...

ਪੂਰੀ ਖ਼ਬਰ »

ਉਸਾਰੀ ਕਾਮਿਆਂ ਨੂੰ ਲਾਭਪਾਤਰੀ ਕਾਰਡ ਜਾਰੀ ਕੀਤੇ ਜਾਣ-ਆਰ.ਐੱਸ.ਪੀ.

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਉਸਾਰੀ ਖੇਤਰ ਵਿਚ ਕੰਮ ਕਰ ਰਹੇ ਉਸਾਰੀ ਕਿਰਤੀਆਂ ਨਾਲ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ...

ਪੂਰੀ ਖ਼ਬਰ »

ਮਹੀਨੇ 'ਚ ਭੱਟੀਆਂ ਦਾ ਖੇਡ ਮੈਦਾਨ ਠੀਕ ਨਾ ਕਰਨ 'ਤੇ ਅਣਮਿੱ ਥੇ ਸਮੇਂ ਦੇ ਧਰਨੇ ਦੀ ਧਮਕੀ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਪਿੰਡ ਭੱਟੀਆਂ ਵਾਰਡ ਨੰਬਰ 27 ਅਤੇ 28 ਦੇ ਖੇਡ ਮੈਦਾਨ ਨੂੰ ਗੰਦੇ ਕੂੜੇ ਦਾ ਢੇਰ ਬਣਾਇਆ ਪਿਆ ਹੈ ¢ ਸਮੇਂ ਸਮੇਂ ਉੱਤੇ ਲੋੜ ਪੈਣ ਤੇ ਇਸ ਮੈਦਾਨ ਨੂੰ ਸੀਵਰੇਜ ਠੇਕੇਦਾਰਾਂ ਵਲੋਂ ਆਪਣੀ ਮਸ਼ੀਨਰੀ ਖੜੇ ਕਰਨ ਅਤੇ ਸਾਰਾ ਸਾਜੋ ਸਮਾਨ ਰੱਖਣ ...

ਪੂਰੀ ਖ਼ਬਰ »

ਭਾਜਪਾ ਲੀਡਰਾਂ ਨੂੰ ਹਰ ਚੀਜ਼ ਧਰਮ ਦਾ ਚਸ਼ਮਾ ਲਾ ਕੇ ਦੇਖਣ ਦੀ ਆਦਤ-ਲਿਬੜਾ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਬੀ.ਜੇ.ਪੀ. ਦੇ ਲੀਡਰਾਂ ਨੂੰ ਹਰ ਚੀਜ਼ ਧਰਮ ਦਾ ਚਸ਼ਮਾ ਲਗਾ ਕੇ ਦੇਖਣ ਦੀ ਪੁਰਾਣੀ ਆਦਤ ਹੈ¢ ਇਹ ਦੋਸ਼ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਿਤਾਰ ਮੁਹੰਮਦ ਲਿਬੜਾ ਨੇ ਲਾਇਆ¢ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਵਿਮੈਨ ਐਂਡ ਚਾਈਲਡ ਵੈੱਲਫੇਅਰ ਗਰੁੱਪ ਮਲੌਦ ਵਲੋਂ ਦਰੱਖ਼ਤ ਲਗਾਓ ਪ੍ਰਤੀਯੋਗਤਾ

ਮਲੌਦ, 16 ਮਈ (ਦਿਲਬਾਗ ਸਿੰਘ ਚਾਪੜਾ) - ਮਲੌਦ ਸ਼ਹਿਰ ਵਿਚ ਸਮਾਜ ਭਲਾਈ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾ ਰਹੀ ਵਿਮੈਨ ਐਂਡ ਚਾਈਲਡ ਵੈੱਲਫੇਅਰ ਗਰੁੱਪ ਵਲੋਂ ਹੁਣ ਕੋਵਿਡ-19 ਦੇ ਪ੍ਰਕੋਪ ਦੌਰਾਨ ਆ ਰਹੀ ਆਕਸੀਜਨ ਦੀ ਕਮੀ ਨੂੰ ਵੇਖਦੇ ਹੋਏ ਮਨੁੱਖੀ ਜੀਵਨ ਵਿਚ ਦਰਖਤਾਂ ਦੀ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 19 ਨੂੰ ਮੋਤੀ ਮਹਿਲ ਘੇਰਨ ਸਬੰਧੀ ਮੀਟਿੰਗਾਂ ਜਾਰੀ

ਮਲੌਦ, 16 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਰੁਜ਼ਗਾਰ ਪ੍ਰਾਪਤੀ ਲਈ ਪਿਛਲੀ 31 ਦਸੰਬਰ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਅੱਗੇ ਸੰਗਰੂਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ 19 ਮਈ ਨੂੰ ਮੁੱਖ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਭਾਜਪਾ ਆਗੂ ਗਰੇਵਾਲ ਲੋਕਾਂ ਦਾ ਪੱਖ ਮੋਦੀ ਅੱਗੇ ਰੱਖਣ-ਬੇਰਕਲਾਂ,ਖੇੜਾ

ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ) - ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਬਿ੍ਗੇਡ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਬੇਅੰਤ ਸਿੰਘ ਖੇੜਾ ਨੇ ਭਾਜਪਾ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਸਬੰਧੀ ਸੀ.ਐੱਚ. ਸੀ ਮਾਨੂੰਪੁਰ ਵਿਖੇ ਜਾਗਰੂਕਤਾ ਕੈਂਪ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)- ਡੇਂਗੂ ਬੁਖ਼ਾਰ ਤੋਂ ਲੋਕਾਂ ਨੂੰ ਬਚਾਅ ਲਈ ਜਾਗਰੂਕ ਕਰਨ ਸਬੰਧੀ ਕਮਿਊਨਿਟੀ ਹੈਲਥ ਸੈਂਟਰ, ਮਾਨੂੰਪੁਰ ਵਿਖੇ ਕੌਮੀ ਡੇਂਗੂ ਦਿਵਸ ਮੌਕੇ ਅੱਜ ਐੱਸ.ਐਮ.ਓ ਡਾ.ਰਵੀ ਦੱਤ ਦੀ ਅਗਵਾਈ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਮੌਕੇ ਡਾ. ...

ਪੂਰੀ ਖ਼ਬਰ »

ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਧਰਨਾ 136ਵੇਂ ਦਿਨ 'ਚ ਸ਼ਾਮਿਲ

ਡੇਹਲੋਂ, 16 ਮਈ ( ਅੰਮਿ੍ਤਪਾਲ ਸਿੰਘ ਕੈਲੇ)- ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਝੂਠੀ ਹਮਦਰਦੀ ਛੱਡ ਕੇ ਗੱਲਬਾਤ ਸ਼ੁਰੂ ਕਰ ਕੇ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ¢ ਕਿਰਤੀ ਕਿਸਾਨ ਚਾਹੁੰਦੇ ਹਨ ਕਿ ਗੱਲਬਾਤ ਰਾਹੀਂ ਇਸ ਮਸਲੇ ਦਾ ਜਲਦੀ ਹੱਲ ਕੱਢਿਆਂ ...

ਪੂਰੀ ਖ਼ਬਰ »

ਜਥੇ: ਵੇਦਾਂਤੀ ਦੇ ਦਿਹਾਂਤ 'ਤੇ ਰਾੜਾ ਸਾਹਿਬ ਸੰਪ੍ਰਦਾਇ ਵਲੋਂ ਦੁੱਖ ਪ੍ਰਗਟ

ਰਾੜਾ ਸਾਹਿਬ, 16 ਮਈ (ਸਰਬਜੀਤ ਸਿੰਘ ਬੋਪਾਰਾਏ)- ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਵਲੋਂ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ...

ਪੂਰੀ ਖ਼ਬਰ »

ਤਪੋਬਨ ਢੱਕੀ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ

ਮਲੌਦ, 16 ਮਈ (ਦਿਲਬਾਗ ਸਿੰਘ ਚਾਪੜਾ)- ਗੁਰਦੁਆਰਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਿਖੇ ਕੋਵਿਡ ਦੇ ਮਹਾਂਪ੍ਰਕੋਪ ਤੋਂ ਬਚਾਅ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਬੇਸ਼ੱਕ ਹਰ ਸਾਲ ਕਰਵਾਇਆ ਜਾਂਦਾ ਵਿਸ਼ਵ-ਸ਼ਾਂਤੀ ਦਿਵਸ ਸਮਾਗਮ ਮੁਲਤਵੀ ਕਰ ਦਿੱਤਾ ਗਿਆ, ...

ਪੂਰੀ ਖ਼ਬਰ »

ਸਾਲ ਬੀਤਣ 'ਤੇ ਵੀ ਦੂਸ਼ਿਤ ਪਾਣੀ ਦਾ ਮਸਲਾ ਹੱਲ ਨਾ ਹੋਇਆ

ਪਾਇਲ, 16 ਮਈ (ਪੱਤਰ ਪ੍ਰੇਰਕਾਂ ਰਾਹੀ)- ਫੂਲ੍ਹੇ ਸ਼ਾਹ ਅੰਬੇਡਕਰ ਮੰਚ ਜਗਾਓ ਮੰਚ ਦੇ ਆਗੂ ਗੁਰਦੀਪ ਸਿੰਘ ਕਾਲੀ ਨੇ ਕਿਹਾ ਕਿ ਪਿੰਡ ਕੋਟਲੀ ਨੇ ਪੰਜਾਬ ਨੂੰ ਸਾਬਕਾ ਮੁੱਖ ਮੰਤਰੀ ਸਰਦਾਰ ਬੇਅੰਤ ਸਿੰਘ, ਉਨ੍ਹਾਂ ਦੇ ਸਪੁੱਤਰ ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ਼ ...

ਪੂਰੀ ਖ਼ਬਰ »

ਹਰਬੰਸ ਸਿੰਘ ਪਾਇਲ ਦੀ ਮੌਤ ਦੇ ਦੁੱਖ ਪ੍ਰਗਟ

ਮਲੌਦ, 16 ਮਈ (ਦਿਲਬਾਗ ਸਿੰਘ ਚਾਪੜਾ) - ਵਸੀਕਾ ਨਵੀਸ ਪਾਇਲ ਕੁਲਵੰਤ ਸਿੰਘ ਦੇ ਪਿਤਾ ਹਰਬੰਸ ਸਿੰਘ ਪਾਇਲ ਦੀ ਮੌਤ ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਲੱਖਾ, ਤਹਿਸੀਲਦਾਰ ਪ੍ਰਦੀਪ ਬੈਂਸ, ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਰ ਸਵਾਰ ਕਾਬੂ

ਕੁਹਾੜਾ, 16 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਵਿਅਕਤੀ ਨੂੰ 11 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਸੁਖਦੇਵ ਸਿੰਘ ਵਾਸੀ ਪਿੰਡ ਮੰਡ ਚੌਂਤਾ ਦੇ ਰੂਪ ਵਿਚ ਹੋਈ ਹੈ | ਥਾਣਾ ਕੂੰਮ ਕਲਾਂ ਦੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਚੋਰੀ

ਕੁਹਾੜਾ, 16 ਮਈ (ਸੰਦੀਪ ਸਿੰਘ ਕੁਹਾੜਾ)- ਥਾਣਾ ਜਮਾਲਪੁਰ ਅਧੀਨ ਆਉਂਦੀ ਪੁਲਿਸ ਚੌਕੀ ਰਾਮਗੜ੍ਹ ਵਲੋਂ 11 ਕੇ.ਵੀ. ਦੇ ਟਰਾਂਸਫ਼ਾਰਮਰ 'ਚੋਂ ਤੇਲ ਚੋਰੀ ਕਰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਚੌਕੀ ਰਾਮਗੜ੍ਹ ਦੇ ਹੌਲਦਾਰ ਜਗਪਾਲ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX