ਤਾਜਾ ਖ਼ਬਰਾਂ


ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  2 minutes ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  38 minutes ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  57 minutes ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  about 1 hour ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  1 minute ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  about 2 hours ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  about 2 hours ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਭਾਜਪਾ ਆਗੂ ਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਾਂਪਲਾ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 2 hours ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ) - ਭਾਜਪਾ ਆਗੂ ਅਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ...
ਮਹਾਰਾਸ਼ਟਰ 'ਚ ਕੋਰੋਨਾ ਦਾ ਨਵਾਂ ਰੂਪ ਡੈਲਟਾ ਪਲੱਸ ਹੋਇਆ ਪ੍ਰਗਟ, ਤੀਸਰੀ ਲਹਿਰ ਦਾ ਖ਼ਤਰਾ ਵਧਿਆ
. . .  about 2 hours ago
ਮੁੰਬਈ, 20 ਜੂਨ - ਭਾਰਤ ਵਿਚ ਕੋਰੋਨਾ ਦੀ ਦੂਸਰੀ ਲਹਿਰ ਬੇਸ਼ੱਕ ਰੁਕਦੀ ਹੋਈ ਨਜ਼ਰ ਆ ਰਹੀ ਹੈ ਪਰ ਖ਼ਤਰਾ ਅਜੇ ਵੀ ਬਰਕਰਾਰ ਹੈ। ਮਹਾਰਾਸ਼ਟਰ ਵਿਚ ਕੋਰੋਨਾ ਦੇ ਨਵਾਂ ਰੂਪ ਪ੍ਰਗਟ ਹੋਇਆ...
ਕੋਰੋਨਾ ਨਾਲ ਹੋਈ ਮੌਤ 'ਤੇ ਨਹੀਂ ਦਿੱਤੇ ਜਾ ਸਕਦੇ 4-4 ਲੱਖ - ਸੁਪਰੀਮ ਕੋਰਟ ਵਿਚ ਕੇਂਦਰ ਦਾ ਹਲਫ਼ਨਾਮਾ
. . .  about 3 hours ago
ਨਵੀਂ ਦਿੱਲੀ, 20 ਜੂਨ - ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦੇਣ ਤੋਂ ਇਨਕਾਰ ਦਿੱਤਾ ਹੈ। ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ 'ਤੇ ਮੁਆਵਜ਼ੇ 'ਤੇ ਦਾਖਲ...
ਏ.ਐਸ.ਆਈ. ਦੀ ਗੋਲੀ ਲੱਗਣ ਕਾਰਨ ਮੌਤ
. . .  about 3 hours ago
ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ) - ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਰਾਜਬੀਰ ਸਿੰਘ ਪੁੱਤਰ ਕ੍ਰਿਸ਼ਨ ਦਾਸ ਵਾਸੀ ਫਤਹਿਗੜ੍ਹ ਨਿਆੜਾ ਜੋ ਕਿ ਚੱਬੇਵਾਲ ਵਿਖੇ ਤੈਨਾਤ ਸੀ, ਅੱਜ ਡਿਊਟੀ ਉਪਰੰਤ ਜਦੋਂ ਆਪਣੇ ਘਰ ਪਰਤਿਆ ਤੇ ਉਸ ਦੇ ਭਰਾ ਮਨਦੀਪ ਨੇ ਦੱਸਿਆ ਕਿ ਸਰਕਾਰੀ ਰਿਵਾਲਵਰ...
ਬਾਇਓਮਾਸ ਪਲਾਂਟ ਦੇ ਬਾਲਣ ਦੇ ਢੇਰਾਂ ਨੂੰ ਲੱਗੀ ਅੱਗ
. . .  about 4 hours ago
ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 20 ਜੂਨ (ਇਕਬਾਲ ਸਿੰਘ ਸ਼ਾਂਤ) -ਅੱਜ ਸਵੇਰੇ ਕਰੀਬ ਸਾਢੇ 9 ਵਜੇ ਪਿੰਡ ਚਨੂੰ ਵਿਖੇ ਸਥਿਤ ਯੂਨੀਵਰਸਲ ਬਾਇਓਮਾਸ ਬਿਜਲੀ ਪਲਾਂਟ ਦੇ ਬਾਲਣ ਵਜੋਂ ਵਰਤੇ ਜਾਂਦੀਆਂ ਪਰਾਲੀ ਦੀਆਂ ਗੱਠਾਂ ਦੇ ਢੇਰਾਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਨੇ ਬਿਜਲੀ ਪਲਾਂਟ ਦੇ ਬਾਹਰ...
ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਦੀਵਾਨ ਹਾਲ ਲੰਗਰ ਹਾਲ ਤੇ ਕਾਰ ਪਾਰਕਿੰਗ ਦੇ ਲੈਂਟਰ ਦੀ ਸੇਵਾ ਆਰੰਭ
. . .  about 4 hours ago
ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ ) - ਸਥਾਨਕ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਜ਼ਮੀਨਦੋਜ਼ ਕਾਰ ਪਾਰਕਿੰਗ ਦੀਵਾਨ ਹਾਲ ਤੇ ਲੰਗਰ ਹਾਲ ਦੀ ਕਾਰ ਸੇਵਾ ਦੌਰਾਨ ਅੱਜ ਕਾਰ ਪਾਰਕਿੰਗ ਬੇਸਮੈਂਟ ਦੀ ਪਹਿਲੀ ਮੰਜ਼ਿਲ ਦਾ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਆਏ 58,491 ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 20 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 58 ਹਜ਼ਾਰ 419 ਨਵੇਂ ਕੇਸ ਰਜਿਸਟਰ ਕੀਤੇ ਗਏ ਹਨ। ਜੋ ਪਿਛਲੇ 81 ਦਿਨਾਂ ਵਿਚ 60 ਹਜ਼ਾਰ ਤੋਂ ਘੱਟ ਰਹੇ ਹਨ। ਉੱਥੇ ਹੀ, ਪਿਛਲੇ 24 ਘੰਟਿਆਂ ਦੌਰਾਨ 1576 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਭਾਰਤ ਵਿਚ ਇਸ ਵਕਤ 7 ਲੱਖ 29 ਹਜ਼ਾਰ 243...
ਉਤਰ ਪੂਰਬ ਪ੍ਰਦੇਸ਼ਾਂ ਵਿਚ ਮਹਿਸੂਸ ਕੀਤੇ ਜਾ ਰਹੇ ਹਨ ਭੁਚਾਲ ਦੇ ਝਟਕੇ
. . .  about 6 hours ago
ਨਵੀਂ ਦਿੱਲੀ, 20 ਜੂਨ - ਦੇਸ਼ ਦੇ ਪੂਰਬ ਉਤਰ ਸੂਬਿਆਂ 'ਚ ਭੁਚਾਲ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ੁੱਕਰਵਾਰ ਤੇ ਸਨਿੱਚਰਵਾਰ ਨੂੰ ਆਏ ਭੁਚਾਲ ਦੇ ਝਟਕਿਆ ਤੋਂ ਬਾਅਦ ਐਤਵਾਰ ਦੇਰ ਰਾਤ ਨੂੰ ਵੀ ਮਨੀਪੁਰ ਤੇ ਅਰੁਣਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ...
ਅੱਜ ਦਾ ਵਿਚਾਰ
. . .  about 6 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ
. . .  about 6 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ...
21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਵਿਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਪਹਿਲਾ ਸਫ਼ਾ

ਦੇਸ਼ 'ਚ ਬਣੀ ਕੋਰੋਨਾ ਦੀ ਦਵਾਈ 2-ਡੀਜੀ ਲਾਂਚ

* ਰਾਜਨਾਥ ਤੇ ਹਰਸ਼ਵਰਧਨ ਨੇ ਕੀਤੀ ਜਾਰੀ * ਪਹਿਲੀਆਂ 10 ਹਜ਼ਾਰ ਖੁਰਾਕਾਂ ਦਿੱਲੀ ਨੂੰ

ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਵਲੋਂ ਵਿਕਸਿਤ ਕੋਰੋਨਾ ਵਿਰੋਧੀ ਦਵਾਈ 2-ਡੀਜੀ ਦੀ ਪਹਿਲੀ ਖੇਪ ਸੋਮਵਾਰ ਨੂੰ ਲਾਂਚ ਕੀਤੀ ਗਈ। ਰੱਖਿਆ ਮੰਤਰੀ ਰਾਜਨਾਥ ਸਿਘ ਅਤੇ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ 2-ਡੀਓਕਸੀ-ਡੀ-ਗੁਲੂਕੋਜ਼ ...

ਪੂਰੀ ਖ਼ਬਰ »

27 ਦਿਨਾਂ ਬਾਅਦ ਕੋਰੋਨਾ ਦੇ ਨਵੇਂ ਮਾਮਲੇ ਤਿੰਨ ਲੱਖ ਤੋਂ ਘਟੇ

ਮੌਤਾਂ ਦਾ ਅੰਕੜਾ ਅਜੇ ਵੀ ਚਿੰਤਾਜਨਕ

ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਮੱਠੀ ਪੈ ਰਹੀ ਰਫ਼ਤਾਰ ਅਤੇ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ...

ਪੂਰੀ ਖ਼ਬਰ »

ਡਾ. ਜਮੀਲ ਨੇ ਵਿਗਿਆਨਕ ਸਲਾਹਕਾਰ ਕਮੇਟੀ ਦੇ ਮੁਖੀ ਦਾ ਛੱਡਿਆ ਅਹੁਦਾ

ਨਵੀਂ ਦਿੱਲੀ, 17 ਮਈ (ਏਜੰਸੀ)- ਸੀਨੀਅਰ ਵਾਇਰੋਲਾਜਿਸਟ ਡਾ. ਸ਼ਾਹਿਦ ਜਮੀਲ ਨੇ ਐਤਵਾਰ ਨੂੰ ਇੰਡੀਅਨ ਜੀਨੋਮਿਕਸ ਕੰਸੋਰਟੀਅਮ ਦੇ ਵਿਗਿਆਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ਾਹਿਦ ਜਮੀਲ ਕੇਂਦਰ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ...

ਪੂਰੀ ਖ਼ਬਰ »

ਤਓਤੇ ਨੇ ਮੁੰਬਈ 'ਚ ਮਚਾਈ ਤਬਾਹੀ-ਹੁਣ ਤੱਕ 14 ਮੌਤਾਂ

ਮੁੰਬਈ, 17 ਮਈ (ਏਜੰਸੀਆਂ)-ਅਰਬ ਸਾਗਰ 'ਚੋਂ ਉੱਠਿਆ ਚੱਕਰਵਾਤੀ ਤੂਫ਼ਾਨ 'ਤਓਤੇ' ਦੇਸ਼ ਦੇ ਦੱਖਣੀ ਸੂਬਿਆਂ 'ਚ ਤਬਾਹੀ ਮਚਾਉਣ ਤੋਂ ਬਾਅਦ ਹੁਣ ਮੁੰਬਈ 'ਚ ਤਬਾਹੀ ਮਚਾ ਰਿਹਾ ਹੈ। ਚੱਕਰਵਾਤ ਕਾਰਨ ਮੁੰਬਈ 'ਚ ਤੇਜ਼ ਹਵਾਵਾਂ ਤੇ ਬਾਰਿਸ਼ ਨਾਲ ਭਾਰੀ ਨੁਕਸਾਨ ਹੋਇਆ ਹੈ। ਚੱਕਰਵਾਤ ...

ਪੂਰੀ ਖ਼ਬਰ »

ਨਾਰਦਾ ਸਟਿੰਗ ਮਾਮਲਾ

ਸੀ.ਬੀ.ਆਈ. ਵਲੋਂ ਤ੍ਰਿਣਮੂਲ ਦੇ 2 ਮੰਤਰੀਆਂ ਸਮੇਤ ਚਾਰ ਆਗੂ ਗ੍ਰਿਫ਼ਤਾਰ

* ਅਦਾਲਤ ਨੇ ਦਿੱਤੀ ਜ਼ਮਾਨਤ * ਮਮਤਾ ਵਲੋਂ ਧਰਨਾ

ਕੋਲਕਾਤਾ, 17 ਮਈ (ਰਣਜੀਤ ਸਿੰਘ ਲੁਧਿਆਣਵੀ)-ਸੀ.ਬੀ.ਆਈ. ਸੋਮਵਾਰ ਸਵੇਰੇ ਨਾਰਦਾ ਸਟਿੰਗ ਮਾਮਲੇ 'ਚ ਰਾਜ ਦੇ ਆਵਾਜਾਈ ਮੰਤਰੀ ਫਿਰਹਾਦ ਹਾਕਿਮ, ਪੰਚਾਇਤ ਮੰਤਰੀ ਸੁਬਰਤ ਮੁਖਰਜੀ, ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਮਦਨ ਮਿੱਤਰਾ, ਭਾਜਪਾ ਛੱਡਣ ਵਾਲੇ ਸਾਬਕਾ ਮੰਤਰੀ ...

ਪੂਰੀ ਖ਼ਬਰ »

ਢੀਂਡਸਾ ਤੇ ਬ੍ਰਹਮਪੁਰਾ ਨੇ ਐਲਾਨਿਆ ਨਵਾਂ ਦਲ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਹੋਵੇਗਾ ਨਾਂਅ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ...

ਪੂਰੀ ਖ਼ਬਰ »

ਭਾਰਤ 'ਚ 'ਸਪੂਤਨਿਕ-ਵੀ' ਟੀਕਾਕਰਨ ਸ਼ੁਰੂ

ਦੇਸ਼ ਭਰ 'ਚ 60 ਥਾਵਾਂ 'ਤੇ ਲੱਗੇਗੀ ਵੈਕਸੀਨ

ਹੈਦਰਾਬਾਦ, 17 ਮਈ (ਏਜੰਸੀ)-ਅਪੋਲੋ ਹਸਪਤਾਲ ਅਤੇ ਡਾ: ਰੈਡੀਜ਼ ਲੈਬਾਰਟਰੀਜ਼ ਵਲੋਂ ਅੱਜ ਭਾਰਤ 'ਚ 'ਸਪੂਤਨਿਕ-ਵੀ' ਟੀਕਾਕਰਨ ਸ਼ੁਰੂ ਕੀਤਾ ਗਿਆ। ਹੈਦਰਾਬਾਦ ਅਤੇ ਅਤੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਅਪੋਲੋ ਹਸਪਤਾਲਾਂ ਵਿਚ 'ਸਪੂਤਨਿਕ-ਵੀ' ਟੀਕਾਕਰਨ ਮੁਹਿੰਮ ਦਾ ...

ਪੂਰੀ ਖ਼ਬਰ »

ਪੰਜਾਬ 'ਚ 194 ਹੋਰ ਮੌਤਾਂ, 6947 ਨਵੇਂ ਮਾਮਲੇ

ਚੰਡੀਗੜ੍ਹ, 17 ਮਈ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਕੋਰੋਨਾ ਕਾਰਨ ਅੱਜ 194 ਹੋਰ ਮੌਤਾਂ ਹੋਈਆਂ ਅਤੇ 6947 ਨਵੇਂ ਮਾਮਲੇ ਸਾਹਮਣੇ ਆਏ। 8552 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਅੱਜ ਹੋਈਆਂ 194 ਮੌਤਾਂ 'ਚ ਲੁਧਿਆਣਾ ਤੋਂ 20, ਬਠਿੰਡਾ 19, ਸੰਗਰੂਰ 18, ਅੰਮ੍ਰਿਤਸਰ 17, ਫਾਜ਼ਿਲਕਾ 15, ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ ਅਲ-ਬਦਰ ਦੇ 2 ਅੱਤਵਾਦੀ ਹਲਾਕ

ਸ੍ਰੀਨਗਰ, 17 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਸ੍ਰੀਨਗਰ ਜ਼ਿਲ੍ਹੇ ਨਾਲ ਲੱਗਦੇ ਪੰਪੋਰ ਦੇ ਖਾਨਮੋਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਅੱਤਵਾਦੀ ਸੰਗਠਨ ਅਲ-ਬਦਰ ਦੇ 2 ਸਥਾਨਕ ਅੱਤਵਾਦੀ ਮਾਰੇ ਗਏ। ਕਸ਼ਮੀਰ ਰੇਂਜ ਦੇ ਆਈ.ਜੀ.ਪੀ. ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਪੰਜਾਬ ਬੋਰਡ ਨੇ 8ਵੀਂ ਅਤੇ 10ਵੀਂ ਦਾ ਨਤੀਜਾ ਐਲਾਨਿਆ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਅਤੇ 10ਵੀਂ ਸ਼੍ਰੇਣੀ ਦੇ ਨਤੀਜੇ ਸੋਮਵਾਰ ਨੂੰ ਐਲਾਨੇ ਗਏ। ਨਤੀਜਿਆਂ ਦਾ ਐਲਾਨ ਬੋਰਡ ਦੇ ਚੇਅਰਮੈਨ ਡਾ: ਯੋਗਰਾਜ ਵਲੋਂ ਜ਼ੂਮ ਐੱਪ ਰਾਹੀਂ ਕੀਤਾ ਗਿਆ ਅਤੇ 18 ਮਈ ਨੂੰ ਸਵੇਰੇ 8 ਵਜੇ ਤੋਂ ਬਾਅਦ ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਵੇਖਿਆ ਜਾ ਸਕਦਾ ਹੈ। ਇਸ ਮੌਕੇ ਚੇਅਰਮੈਨ ਡਾ: ਯੋਗਰਾਜ ਨੇ ਦੱਸਿਆ ਕਿ ਸਿੱਖਿਆ ਬੋਰਡ ਵਲੋਂ ਪ੍ਰੀਖਿਆਵਾਂ ਕਰਵਾਉਣ ਦੀਆਂ ਸਾਰੀਆਂ ਤਿਆਰੀ ਮੁਕੰਮਲ ਕਰ ਲਈਆਂ ਗਈਆਂ ਸਨ ਪਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅਕਾਦਮਿਕ ਵਰ੍ਹੇ 2020-21 ਦਾ ਨਤੀਜਾ ਸਕੂਲਾਂ ਵਲੋਂ ਲਈਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਆਧਾਰ 'ਤੇ ਅਨੂਪਾਤਕ ਵਿਧੀ ਰਾਹੀਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 8ਵੀਂ ਜਮਾਤ ਦਾ ਨਤੀਜਾ 99.88 ਫ਼ੀਸਦੀ ਰਿਹਾ, ਜਿਸ ਵਿਚ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 99.90 ਫ਼ੀਸਦੀ ਰਹੀ, ਜਦਕਿ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 99.86 ਫ਼ੀਸਦੀ ਰਹੀ। ਉਨ੍ਹਾਂ ਦੱਸਿਆ ਕਿ 8ਵੀਂ ਜਮਾਤ ਦੇ ਕੁੱਲ 3,07,272 ਪ੍ਰੀਖਿਆਰਥੀਆਂ 'ਚੋਂ 3,06,894 ਪ੍ਰੀਖਿਆਰਥੀ ਪਾਸ ਹੋਏ ਹਨ। ਜਿਨ੍ਹਾਂ ਵਿਚ ਕੁੱਲ 1,43,528 ਲੜਕੀਆਂ ਵਿਚੋਂ 1,43,381 ਲੜਕੀਆਂ ਪਾਸ ਹੋਈਆਂ ਹਨ ਜਦਕਿ 1,63,744 ਲੜਕਿਆਂ 'ਚੋਂ 1,63,513 ਲੜਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਐਫੀਲੀਏਟਿਡ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਜ਼ਿਆਦਾ ਵਧੀਆ ਰਹੀ ਹੈ। 8ਵੀਂ ਦੀ ਪ੍ਰੀਖਿਆ ਵਿਚੋਂ ਜਿਥੇ ਸਰਕਾਰੀ ਸਕੂਲਾਂ ਦਾ ਨਤੀਜਾ 99.91 ਫ਼ੀਸਦੀ ਰਿਹਾ, ਉਥੇ ਮਾਨਤਾ ਪ੍ਰਾਪਤ ਸਕੂਲਾਂ ਦਾ ਨਤੀਜਾ 99.69 ਫ਼ੀਸਦੀ ਰਿਹਾ ਹੈ। 8ਵੀਂ ਦੀ ਪ੍ਰੀਖਿਆ 'ਚ ਕੁੱਲ 4971 ਸਕੂਲਾਂ ਵਿਚੋਂ 4889 ਸਕੂਲਾਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ 8ਵੀਂ ਵਿਚੋਂ ਐਫੀਲੀਏਟਿਡ ਸਕੂਲਾਂ ਦੇ ਕੁੱਲ 67,816 ਪ੍ਰੀਖਿਆਰਥੀਆਂ ਵਿਚੋਂ 67,715 (99.85 ਫ਼ੀਸਦੀ) ਪ੍ਰੀਖਿਆਰਥੀ ਪਾਸ ਹੋਏ ਹਨ। ਇਸੇ ਤਰ੍ਹਾਂ 10ਵੀਂ ਦੀ ਪ੍ਰੀਖਿਆ ਦਾ ਐਲਾਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਾਲ 10ਵੀਂ ਜਮਾਤ ਦੀ ਨਤੀਜਾ 99.93 ਫ਼ੀਸਦੀ ਰਿਹਾ ਹੈ, ਜਿਸ ਵਿਚ ਕੁੱਲ 3,21,384 ਪ੍ਰੀਖਿਆਰਥੀਆਂ ਵਿਚੋਂ 3,21,163 ਪ੍ਰੀਖਿਆਰਥੀ ਪਾਸ ਹੋਏ ਹਨ, ਜਦਕਿ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ ਲੜਕਿਆਂ ਦੇ ਮੁਕਾਬਲੇ ਜ਼ਿਆਦਾ ਰਹੀ ਹੈ। ਕੁੱਲ 1,44,796 ਲੜਕੀਆਂ 'ਚੋਂ 1,44,713 (99.94 ਫ਼ੀਸਦੀ) ਲੜਕੀਆਂ ਪਾਸ ਹੋਈਆਂ ਹਨ, ਜਦਕਿ 1,76,588 ਲੜਕਿਆਂ ਵਿਚੋਂ 1,76,450 (99.92 ਫ਼ੀਸਦੀ) ਲੜਕੇ ਪਾਸ ਹੋਏ ਹਨ, ਜਦਕਿ ਐਸੋਸੀਏਟਿਡ ਸਕੂਲਾਂ ਦੇ ਕੁੱਲ 22,096 ਪ੍ਰੀਖਿਆਰਥੀਆਂ ਵਿਚੋਂ 22,046 (99.77 ਫ਼ੀਸਦੀ) ਪ੍ਰੀਖਿਆਰਥੀ ਪਾਸ ਹੋਏ ਹਨ। ਚੇਅਰਮੈਨ ਡਾ: ਯੋਗਰਾਜ ਨੇ ਦੱਸਿਆ ਕਿ 10ਵੀਂ ਦੀ ਪ੍ਰੀਖਿਆ ਵਿਚ ਜਿਥੇ ਐਫੀਲੀਏਟਿਡ ਸਕੂਲਾਂ ਦਾ ਨਤੀਜਾ 99.93 ਫ਼ੀਸਦੀ ਰਿਹਾ ਉਥੇ ਹੀ ਸਰਕਾਰੀ ਸਕੂਲਾਂ ਦਾ ਨਤੀਜਾ 99.96 ਫ਼ੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 3944 ਸਕੂਲਾਂ 'ਚੋਂ 3865 ਸਕੂਲਾਂ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦਾ 8ਵੀਂ ਜਮਾਤ ਦਾ ਨਤੀਜਾ 99.97 ਫ਼ੀਸਦੀ, ਬਠਿੰਡਾ ਦਾ 99.96 ਫ਼ੀਸਦੀ, ਬਰਨਾਲਾ ਦਾ 99.96 ਫ਼ੀਸਦੀ, ਮੋਗਾ ਦਾ 99.96 ਫ਼ੀਸਦੀ, ਪਟਿਆਲਾ ਦਾ 99.96 ਫ਼ੀਸਦੀ, ਫ਼ਤਹਿਗੜ੍ਹ ਸਾਹਿਬ ਦਾ 99.95 ਫ਼ੀਸਦੀ, ਪਠਾਨਕੋਟ ਦਾ 99.95 ਫ਼ੀਸਦੀ, ਫ਼ਰੀਦਕੋਟ ਦਾ 99.94 ਫ਼ੀਸਦੀ, ਸੰਗਰੂਰ ਦਾ 99.94 ਫ਼ੀਸਦੀ, ਹੁਸ਼ਿਆਰਪੁਰ ਦਾ 99.91 ਫ਼ੀਸਦੀ, ਕਪੂਰਥਲਾ ਦਾ 99.91 ਫ਼ੀਸਦੀ, ਫ਼ਾਜ਼ਿਲਕਾ ਦਾ 99.89 ਫ਼ੀਸਦੀ, ਗੁਰਦਾਸਪੁਰ ਦਾ 99.89 ਫ਼ੀਸਦੀ, ਸ਼ਹੀਦ ਭਗਤ ਸਿੰਘ ਨਗਰ ਦਾ 99.89 ਫ਼ੀਸਦੀ, ਐਸ. ਏ. ਐਸ. ਨਗਰ ਦਾ 99.89 ਫ਼ੀਸਦੀ, ਲੁਧਿਆਣਾ ਦਾ 99.88 ਫ਼ੀਸਦੀ, ਮਾਨਸਾ ਦਾ 99.88 ਫ਼ੀਸਦੀ, ਫਿਰੋਜ਼ਪੁਰ ਦਾ 99.85 ਫ਼ੀਸਦੀ, ਜਲੰਧਰ ਦਾ 99.85 ਫ਼ੀਸਦੀ, ਅੰਮ੍ਰਿਤਸਰ ਦਾ 99.81 ਫ਼ੀਸਦੀ, ਰੂਪਨਗਰ ਦਾ 99.81 ਫ਼ੀਸਦੀ, ਸ੍ਰੀ ਮੁਕਤਸਰ ਸਾਹਿਬ ਦਾ 99.28 ਫ਼ੀਸਦੀ ਰਿਹਾ, ਜਦਕਿ 10ਵੀਂ ਦੀ ਪ੍ਰੀਖਿਆ ਵਿਚ ਰੂਪਨਗਰ ਦਾ ਨਤੀਜਾ 99.99 ਫ਼ੀਸਦੀ, ਬਠਿੰਡਾ ਦਾ 99.97 ਫ਼ੀਸਦੀ, ਬਰਨਾਲਾ ਦਾ 99.97 ਫ਼ੀਸਦੀ, ਸ੍ਰੀ ਮੁਕਤਸਰ ਸਾਹਿਬ ਦਾ 99.97 ਫ਼ੀਸਦੀ, ਮਾਨਸਾ ਦਾ 99.96 ਫ਼ੀਸਦੀ, ਸੰਗਰੂਰ ਦਾ 99.96 ਫ਼ੀਸਦੀ, ਫ਼ਾਜ਼ਿਲਕਾ ਦਾ 99.95 ਫ਼ੀਸਦੀ, ਗੁਰਦਾਸਪੁਰ ਦਾ 99.95 ਫ਼ੀਸਦੀ, ਪਟਿਆਲਾ ਦਾ 99.95 ਫ਼ੀਸਦੀ, ਫ਼ਰੀਦਕੋਟ ਦਾ 99.94 ਫ਼ੀਸਦੀ, ਹੁਸ਼ਿਆਰਪੁਰ ਦਾ 99.94 ਫ਼ੀਸਦੀ, ਮੋਗਾ ਦਾ 99.94 ਫ਼ੀਸਦੀ, ਪਠਾਨਕੋਟ ਦਾ 99.94 ਫ਼ੀਸਦੀ, ਐਸ. ਬੀ. ਐਸ. ਨਗਰ ਦਾ 99.93 ਫ਼ੀਸਦੀ, ਸ੍ਰੀ ਫ਼ਤਹਿਗੜ੍ਹ ਸਾਹਿਬ ਦਾ 99.92 ਫ਼ੀਸਦੀ, ਲੁਧਿਆਣਾ ਦਾ 99.92 ਫ਼ੀਸਦੀ, ਐਸ. ਏ. ਐਸ. ਨਗਰ ਦਾ 99.91 ਫ਼ੀਸਦੀ, ਅੰਮ੍ਰਿਤਸਰ ਦਾ 99.90 ਫ਼ੀਸਦੀ, ਜਲੰਧਰ ਦਾ 99.90 ਫ਼ੀਸਦੀ, ਕਪੂਰਥਲਾ ਦਾ 99.90 ਫ਼ੀਸਦੀ, ਫ਼ਿਰੋਜ਼ਪੁਰ ਦਾ 99.89 ਫ਼ੀਸਦੀ, ਤਰਨ ਤਾਰਨ ਦਾ 99.89 ਫ਼ੀਸਦੀ ਰਿਹਾ। ਇਸੇ ਤਰ੍ਹਾਂ 10ਵੀਂ ਵਿਚੋਂ ਐਫੀਲੀਏਟਿਡ ਸਕੂਲਾਂ ਦੇ ਕੁੱਲ 76,112 ਪ੍ਰੀਖਿਆਰਥੀਆਂ ਵਿਚੋਂ 76,029 (99.89 ਫ਼ੀਸਦੀ) ਪ੍ਰੀਖਿਆਰਥੀ ਪਾਸ ਹੋਏ ਹਨ, ਜਦਕਿ ਐਸੋਸੀਏਟਿਡ ਸਕੂਲਾਂ ਦੇ ਕੁੱਲ 27,100 ਪ੍ਰੀਖਿਆਰਥੀਆਂ ਵਿਚੋਂ 27,060 ਪ੍ਰੀਖਿਆਰਥੀ ਪਾਸ ਹੋਏ ਹਨ। ਇਸ ਮੌਕੇ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੇਸ਼ 'ਚ ਸਭ ਤੋਂ ਪਹਿਲਾਂ 10ਵੀਂ ਦਾ ਨਤੀਜਾ ਐਲਾਨਿਆ ਹੈ ਅਤੇ ਜੋ ਵਿਦਿਆਰਥੀ ਆਪਣੇ ਅੰਕਾਂ ਵਿਚ ਸੁਧਾਰ ਕਰਨਾ ਚਾਹੁੰਦੇ ਹੋਣਗੇ ਉਨ੍ਹਾਂ ਨੂੰ ਲਿਖਤੀ ਤੌਰ 'ਤੇ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ।
ਦੋ ਵਿਸ਼ਿਆਂ ਤੱਕ ਪੇਪਰ ਭਰਨ ਵਾਲੇ ਓਪਨ ਸਕੂਲ ਪ੍ਰੀਖਿਆਰਥੀ ਕੀਤੇ ਪਾਸ
ਜ਼ਿਆਦਾ ਵਿਸ਼ਿਆਂ ਵਾਲੇ ਵਿਦਿਆਰਥੀਆਂ ਨੂੰ ਮਹਾਂਮਾਰੀ ਦੀ ਠੱਲ੍ਹ ਤੋਂ ਬਾਅਦ ਮਿਲੇਗਾ ਮੌਕਾ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਦੌਰਾਨ ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਚੇਅਰਮੈਨ ਡਾ: ਯੋਗਰਾਜ ਨੇ ਕਿਹਾ ਕਿ ਸਿੱਖਿਆ ਬੋਰਡ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਦੋ ਜਾਂ ਦੋ ਤੋਂ ਘੱਟ ਵਿਸ਼ਿਆਂ ਦੀ ਪ੍ਰੀਖਿਆ ਦੇਣੀ ਸੀ, ਉਨ੍ਹਾਂ ਨੂੰ ਪਾਸ ਕਰ ਦਿੱਤਾ ਗਿਆ ਹੈ, ਜਦਕਿ ਜ਼ਿਆਦਾ ਵਿਸ਼ੇ ਭਰਨ ਵਾਲੇ ਪ੍ਰੀਖਿਆਰਥੀਆਂ ਨੂੰ ਕੋਰੋਨਾ ਮਹਾਂਮਾਰੀ ਦੇ ਹਾਲਾਤ ਸੁਧਾਰਨ ਤੋਂ ਬਾਅਦ ਲਿਖਤੀ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਕੋਰੋਨਾ ਮਾਮਲੇ 'ਚ ਮੋਦੀ ਖ਼ਿਲਾਫ਼ ਲੱਗੇ ਪੋਸਟਰਾਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ

ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੋਸਟਰ ਲਗਾਉਣ ਦਾ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ। ਦਿੱਲੀ ਪੁਲਿਸ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ ਇਸ ਪਟੀਸ਼ਨ 'ਚ ਦਿੱਲੀ ਪੁਲਿਸ ਦੀ ਉਸ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ...

ਪੂਰੀ ਖ਼ਬਰ »

ਪਹਿਲਵਾਨ ਸੁਸ਼ੀਲ ਦੀ ਸੂਚਨਾ ਦੇਣ 'ਤੇ ਇਕ ਲੱਖ ਦਾ ਇਨਾਮ

ਨਵੀਂ ਦਿੱਲੀ, 17 ਮਈ (ਪੀ.ਟੀ.ਆਈ.)-ਛੱਤਰਸਾਲ ਸਟੇਡੀਅਮ 'ਚ ਲੜਾਈ ਦੌਰਾਨ ਇਕ ਪਹਿਲਵਾਨ ਦੀ ਮੌਤ ਹੋਣ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਵਾਰ ਦੇ ਉਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸੁਸ਼ੀਲ ਦੇ ...

ਪੂਰੀ ਖ਼ਬਰ »

ਕਾਨੂੰਨ ਵਿਵਸਥਾ ਬਣਾਈ ਰੱਖਣ ਵਾਲੀਆਂ ਏਜੰਸੀਆਂ ਵਲੋਂ ਤਾਕਤ ਦੇ ਅਮਲ ਦੇ ਤਰੀਕੇ ਦੀ ਵੀ ਹੁੰਦੀ ਹੈ ਜਵਾਬਦੇਹੀ-ਅਸ਼ਵਨੀ ਕੁਮਾਰ

ਨਵੀਂ ਦਿੱਲੀ, 17 ਮਈ (ਉਪਮਾ ਡਾਗਾ ਪਾਰਥ)-ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਪੱਛਮੀ ਬੰਗਾਲ 'ਚ ਸੀ.ਬੀ.ਆਈ. ਵਲੋਂ ਟੀ.ਐੱਮ.ਸੀ. ਆਗੂਆਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਇਸ ਨੂੰ ਤਾਕਤ ਦੀ ਦੁਰਵਰਤੋਂ ਕਰਾਰ ਦਿੱਤਾ। ਅਸ਼ਵਨੀ ਕੁਮਾਰ ਨੇ ਸੀ.ਬੀ.ਆਈ. ਵਲੋਂ ...

ਪੂਰੀ ਖ਼ਬਰ »

ਟੀਕਾਕਰਨ ਦੇ ਬਾਅਦ ਖ਼ੂਨ ਵਗਣ ਤੇ ਗਤਲੇ ਜੰਮਣ ਦੇ ਮਾਮਲੇ ਬੇਹੱਦ ਘੱਟ-ਸਰਕਾਰ

ਨਵੀਂ ਦਿੱਲੀ, 17 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਦੀ ਵੈਕਸੀਨ ਲੱਗਣ ਦੇ ਬਾਅਦ ਖੂਨ ਵਗਣ (ਬਲੀਡਿੰਗ) ਅਤੇ ਗਤਲੇ ਜੰਮਣ (ਕਲਾਟਿੰਗ) ਦੇ ਮਾਮਲੇ ਬੇਹੱਦ ਘੱਟ ਹਨ। ਕੇਂਦਰੀ ਸਿਹਤ ਮੰਤਰਾਲੇ ਨੂੰ ਟੀਕਾਕਰਨ ਦੇ ਬਾਅਦ ਹਾਨੀਕਾਰਕ ਪ੍ਰਭਾਵ ਬਾਰੇ ਕੌਮੀ ਕਮੇਟੀ (ਏ.ਈ.ਐਫ.ਆਈ.) ਨੇ ਇਕ ...

ਪੂਰੀ ਖ਼ਬਰ »

ਸੈਂਟਰਲ ਵਿਸਟਾ ਪ੍ਰਾਜੈਕਟ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਸੈਂਟਰਲ ਵਿਸਟਾ ਪ੍ਰਾਜੈਕਟ ਦਾ ਕੰਮ ਰੋਕਣ ਲਈ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਕਹਿਰ ਦੇ ਮੱਦੇਨਜ਼ਰ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ...

ਪੂਰੀ ਖ਼ਬਰ »

ਦਿੱਲੀ ਹਵਾਈ ਅੱਡੇ ਦੇ ਟੀ 2 ਟਰਮੀਨਲ 'ਤੇ ਕੰਮਕਾਜ ਬੰਦ

ਨਵੀਂ ਦਿੱਲੀ, 17 ਮਈ (ਏਜੰਸੀ)-ਸੂਤਰਾਂ ਨੇ ਦੱਸਿਆ ਕਿ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡਾ ਸੋਮਵਾਰ ਅੱਧੀ ਰਾਤ ਤੋਂ ਆਪਣਾ ਟੀ 2 ਟਰਮੀਨਲ ਬੰਦ ਕਰ ਦੇਵੇਗਾ, ਕਿਉਂਕਿ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਉਡਾਨਾਂ 'ਚ ਵੱਡੀ ਗਿਣਤੀ ਕਾਫੀ ਘੱਟ ਗਈ ਹੈ। ਸੂਤਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX