ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  50 minutes ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  about 1 hour ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  about 1 hour ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 3 hours ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 3 hours ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 3 hours ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 4 hours ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 4 hours ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 4 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 5 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 5 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 5 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 6 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 5 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 6 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 6 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 6 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 6 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 7 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 7 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 8 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 9 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 9 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਵਿਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਸੰਪਾਦਕੀ

ਤੈਰਦੀਆਂ ਲਾਸ਼ਾਂ ਦਾ ਦੁਖਾਂਤ

ਗੁਰਬਤ ਅਤੇ ਥੁੜਾਂ ਮਾਰੇ ਦੇਸ਼ ਨੂੰ ਕੋਰੋਨਾ ਜਿਹੀ ਮਹਾਂਮਾਰੀ ਦਾ ਸਾਹਮਣਾ ਕਰਦਿਆਂ ਜਿਸ ਤਰ੍ਹਾਂ ਦਾ ਸੰਤਾਪ ਭੋਗਣਾ ਪੈ ਰਿਹਾ ਹੈ, ਉਸ ਦਾ ਬਿਆਨ ਸ਼ਬਦਾਂ ਤੋਂ ਪਰ੍ਹੇ ਹੈ। ਜੇਕਰ ਮਹਾਂਮਾਰੀ ਦੇ ਇਸ ਹਮਲੇ ਨੂੰ ਦੇਖਦਿਆਂ ਦੇਸ਼ ਵਿਚ ਤਾਲਾਬੰਦੀ ਦਾ ਐਲਾਨ ਕੀਤਾ ਜਾਂਦਾ ਹੈ ...

ਪੂਰੀ ਖ਼ਬਰ »

ਹਿੰਦੂਤਵ ਨੂੰ ਲਾਭ ਪਹੁੰਚਾ ਰਹੀ ਹੈ ਘੱਟ-ਗਿਣਤੀਆਂ ਦੇ ਨਾਂਅ 'ਤੇ ਹੁੰਦੀ ਰਾਜਨੀਤੀ

ਜਿਸ ਯੁੱਗ ਵਿਚ ਅਸੀਂ ਰਹਿੰਦੇ ਹਾਂ, ਉਹ ਰਾਜਨੀਤੀ ਦਾ ਯੁੱਗ ਹੈ, ਲੋਕਤੰਤਰ ਦਾ ਯੁੱਗ ਹੈ। ਇਹ ਉਨ੍ਹਾਂ ਵਿਦਵਾਨਾਂ ਦਾ ਯੁੱਗ ਵੀ ਹੈ ਜੋ ਲੋਕਤੰਤਰੀ ਰਾਜਨੀਤੀ ਨੂੰ ਸਮਝਣ ਵਿਚ ਸਾਡੀ ਮਦਦ ਕਰਦੇ ਹਨ। ਭਾਰਤ ਵਰਗੇ ਦੇਸ਼ ਵਿਚ ਜਿੱਥੇ ਸਮਾਜ ਸਮਰੂਪ ਨਹੀਂ ਹੈ, ਜਿੱਥੇ ਸਮਾਜਿਕ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕਾਂ 'ਤੇ ਸਰਕਾਰ ਦੀ ਸੁਵੱਲੀ ਨਜ਼ਰ ਕਦੋਂ ਪਵੇਗੀ?

ਪੰਜਾਬ 'ਚ ਸੜਕਾਂ ਇਸ ਸਮੇਂ ਅਤਿ ਖਸਤਾ ਹਾਲਤ 'ਚ ਹਨ। ਸੜਕਾਂ ਕਿਨਾਰੇ ਥਾਂ-ਥਾਂ ਲੱਗੇ ਇਸ਼ਤਿਹਾਰੀ ਬੋਰਡਾਂ 'ਤੇ ਭਾਵੇਂ ਲਿਖਿਆ ਹੋਇਆ ਹੈ, ਵਧਦਾ ਪੰਜਾਬ, ਵਿਕਾਸ ਕਰਦਾ ਪੰਜਾਬ, ਪਰ ਸੜਕਾਂ ਦੀ ਦੁਰਦਸ਼ਾ ਦੇਖ ਕੇ ਲਗਦਾ ਹੈ ਕਿ ਇਸ਼ਤਿਹਾਰੀ ਬੋਰਡਾਂ 'ਤੇ ਲਿਖਿਆ ਜਾਣਾ ਚਾਹੀਦਾ ਸੀ। ਲਾਪਤਾ ਪੰਜਾਬ, ਲਾਪਤਾ ਵਿਕਾਸ। ਸੜਕਾਂ ਦੀ ਹਾਲਤ ਇਸ ਵੇਲੇ ਅਜਿਹੀ ਹੈ ਕਿ ਸੜਕਾਂ 'ਚ ਟੋਏ ਨਹੀਂ, ਸਗੋਂ ਟੋਇਆਂ 'ਚੋਂ ਸੜਕਾਂ ਦਾ ਭੁਲੇਖਾ ਪੈਂਦਾ ਹੈ। ਪਿਛਲੇ ਲੰਮੇ ਸਮੇਂ ਤੋਂ ਸੜਕਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇੰਜ ਲਗਦਾ ਹੈ ਜਿਵੇਂ ਸੜਕਾਂ ਦੀ ਮੁਰੰਮਤ ਕਰਨਾ ਸਰਕਾਰ ਦੇ ਏਜੰਡੇ 'ਤੇ ਹੀ ਨਾ ਹੋਵੇ। ਜੇਕਰ ਕਿਸੇ ਸੂਬੇ ਦੀ ਤਰੱਕੀ ਜਾਂ ਵਿਕਾਸ ਦਾ ਅੰਦਾਜ਼ਾ ਲਗਾਉਣਾ ਹੈ ਤਾਂ ਸਭ ਤੋਂ ਪਹਿਲਾਂ ਮੁਢਲੇ ਪੱਧਰ 'ਤੇ ਪਿੰਡਾਂ-ਸ਼ਹਿਰਾਂ ਦੀਆਂ ਸੜਕਾਂ ਅਤੇ ਸਾਫ਼-ਸਫ਼ਾਈ ਨੂੰ ਹੀ ਵੇਖਿਆ ਜਾਣਾ ਚਾਹੀਦਾ ਹੈ। ਪਰ ਇਸ ਵੇਲੇ ਕੌਮੀ ਰਾਜਮਾਰਗਾਂ ਨੂੰ ਛੱਡ ਕੇ ਬਾਕੀ ਸੜਕਾਂ ਸੂਬੇ ਦੀ ਹਰ ਪੱਖੋਂ ਖ਼ਸਤਾ ਹਾਲਤ ਦੀ ਦੁਹਾਈ ਦੇ ਰਹੀਆਂ ਹਨ।
ਪੰਜਾਬ ਭਰ ਦੀਆਂ ਬੇਹੱਦ ਖ਼ਸਤਾ ਹਾਲਤ ਸੜਕਾਂ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਨਾਲ ਜੂਝਣਾ ਪੈ ਰਿਹਾ ਹੈ। ਸੜਕ ਹਾਦਸਿਆਂ ਦੀ ਦਰ ਵਧ ਰਹੀ ਹੈ। ਜਲੰਧਰ ਤੇ ਲੁਧਿਆਣਾ ਵਰਗੇ ਉਦਯੋਗਿਕ ਇਕਾਈਆਂ ਵਾਲੇ ਸ਼ਹਿਰਾਂ ਦੀਆਂ ਸੜਕਾਂ ਵੀ ਮੰਦੇ ਹਾਲ 'ਚ ਹਨ। ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਦੀ ਮੁਰੰਮਤ ਵੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਸੜਕਾਂ ਦੀ ਮੁਰੰਮਤ ਲਈ ਲੋਕਾਂ ਨੂੰ ਮਜਬੂਰੀਵੱਸ ਧਰਨਿਆਂ ਤੇ ਰੋਸ ਮੁਜ਼ਾਹਰਿਆਂ ਦਾ ਆਸਰਾ ਲੈਣਾ ਪੈ ਰਿਹਾ ਹੈ। ਸੜਕਾਂ, ਗਲੀਆਂ, ਨਾਲੀਆਂ, ਲੋਕਾਂ ਲਈ ਪੀਣ ਵਾਲਾ ਸਾਫ਼ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਸਿਸਟਮ ਦਾ ਪ੍ਰਬੰਧ ਕਰਨਾ ਸਰਕਾਰ ਦਾ ਮੁਢਲਾ ਫ਼ਰਜ਼ ਹੈ। ਇਹ ਚੀਜ਼ਾਂ ਲੋਕਾਂ ਦੀਆਂ ਮੁਢਲੀਆਂ ਲੋੜਾਂ 'ਚ ਸ਼ੁਮਾਰ ਹਨ। ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਦੁਹਾਈ ਤਾਂ ਵਾਰ-ਵਾਰ ਦਿੱਤੀ ਜਾ ਰਹੀ ਹੈ ਪਰ ਸਰਕਾਰ ਨੂੰ ਲੋਕਾਂ ਸਾਹਮਣੇ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਖਜ਼ਾਨੇ ਦਾ ਪੈਸਾ ਕਿਹੜੇ ਵਿਕਾਸ ਕਾਰਜ 'ਤੇ ਸਾਰੇ ਦਾ ਸਾਰਾ ਖਰਚ ਹੋ ਗਿਆ ਹੈ ਕਿ ਹੁਣ ਸੜਕਾਂ ਦੀ ਮੁਰੰਮਤ ਵੀ ਨਹੀਂ ਕੀਤੀ ਜਾ ਸਕਦੀ। ਸਰਕਾਰੀ ਨੌਕਰੀਆਂ ਵੀ ਸੈਂਕੜਿਆਂ 'ਚ ਹੀ ਬੇਹੱਦ ਨਿਗੂਣੀਆਂ ਤਨਖਾਹਾਂ 'ਤੇ ਦਿੱਤੀਆਂ ਗਈਆਂ ਹਨ। ਨਵੀਂ ਭਰਤੀ ਕਰਨ ਦੀ ਥਾਂ ਸਰਕਾਰੀ ਅਦਾਰਿਆਂ ਨੂੰ ਖ਼ਤਮ ਕਰਨ ਨੂੰ ਹੱਦੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਮੁਲਾਜ਼ਮਾਂ ਨੂੰ ਤਨਖ਼ਾਹਾਂ ਵੀ ਕਈ-ਕਈ ਮਹੀਨਿਆਂ ਬਾਅਦ ਉਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਹੀ ਦਿੱਤੀਆਂ ਜਾ ਰਹੀਆਂ ਹਨ। ਸੋ, ਰੁਜ਼ਗਾਰ ਦੇ ਖੇਤਰ 'ਤੇ ਕੋਈ ਨਵਾਂ ਖ਼ਰਚ ਨਹੀਂ ਕੀਤਾ ਗਿਆ। ਰੁਜ਼ਗਾਰ ਨਾ ਮਿਲਣ ਕਾਰਨ ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਉੱਚ ਸਿੱਖਿਆ ਪ੍ਰਾਪਤ ਕਰਨ ਤੋਂ ਵਿਦਿਆਰਥੀ ਮੂੰਹ ਮੋੜ ਰਹੇ ਹਨ। ਬੇਰੁਜ਼ਗਾਰੀ ਦੀਆਂ ਭੀੜਾਂ 'ਚ ਸ਼ਾਮਿਲ ਹੋਣ ਤੋਂ ਡਰਦਿਆਂ ਹੀ ਨੌਜਵਾਨਾਂ ਨੇ ਸਰਕਾਰ ਕੋਲੋਂ ਰੁਜ਼ਗਾਰ ਮੰਗਣ ਦੀ ਥਾਂ ਧੜਾਧੜ ਵਿਦੇਸ਼ ਜਾ ਕੇ ਸਰਕਾਰ ਦੀ ਰੁਜ਼ਗਾਰ ਪੈਦਾ ਕਰਨ ਦੀ ਚਿੰਤਾ ਹੀ ਖ਼ਤਮ ਕਰ ਦਿੱਤੀ ਹੈ। ਫਿਰ ਸਾਰਾ ਖਜ਼ਾਨਾ ਕਿੱਥੇ ਖ਼ਰਚ ਹੋ ਰਿਹਾ ਹੈ। ਸਰਕਾਰ ਨੇ ਵਿਕਾਸ ਦਾ ਕਿਹੜਾ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜੋ ਸਾਰਾ ਖਜ਼ਾਨਾ ਨਿਗਲ ਗਿਆ ਹੈ।
ਸੂਬਾ ਸਰਕਾਰ ਨੇ ਹਾਲ ਹੀ 'ਚ 1.54 ਲੱਖ ਕਰੋੜ ਦਾ ਬਜਟ ਪਾਸ ਕੀਤਾ ਹੈ। ਇਸ 'ਚ ਬਾਰਡਰ ਏਰੀਏ ਦੇ ਵਿਕਾਸ ਲਈ ਮਾਤਰ 100 ਕਰੋੜ ਰੱਖਿਆ ਗਿਆ ਹੈ। ਸਰਹੱਦੀ ਇਲਾਕਿਆਂ ਦੀਆਂ ਸੜਕਾਂ ਵੀ ਖ਼ਸਤਾ ਹਾਲਤ 'ਚ ਹਨ। ਪਿਛਲੇ ਕਈ ਸਾਲਾਂ ਤੋਂ ਇਹ ਮੁਰੰਮਤ ਦੀ ਉਡੀਕ 'ਚ ਹਨ। ਸਰਹੱਦੀ ਖੇਤਰ ਗੁਰਦਾਸਪੁਰ ਤੇ ਡੇਰਾ ਬਾਬਾ ਨਾਨਕ ਦੀਆਂ ਸੜਕਾਂ ਆਪਣੇ ਹਾਲ 'ਤੇ ਹੰਝੂ ਵਹਾਅ ਰਹੀਆਂ ਹਨ। ਇਨ੍ਹਾਂ ਇਲਾਕਿਆਂ ਦੇ ਲੋਕ ਕਈ ਵਾਰ ਆਪਣੇ ਹਲਕਾ ਵਿਧਾਇਕਾਂ ਕੋਲ ਮੰਗਾਂ ਉਠਾ ਚੁੱਕੇ ਹਨ ਪਰ ਸੁਣਵਾਈ ਨਹੀਂ ਹੋ ਰਹੀ। ਇਨ੍ਹਾਂ ਸੜਕਾਂ 'ਤੇ ਰਾਤ ਤਾਂ ਕੀ, ਦਿਨ ਵੇਲੇ ਵੀ ਸਫ਼ਰ ਕਰਨਾ ਔਖਾ ਹੈ। ਇਹੀ ਹਾਲ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਹੈ। ਜ਼ਿਆਦਾਤਰ ਪਿੰਡਾਂ 'ਚ ਪਾਣੀ ਦੀ ਨਿਕਾਸੀ ਵੱਲ ਕਿਸੇ ਵਿਧਾਇਕ ਨੇ ਵੀ ਕਦੇ ਦਿਲਚਸਪੀ ਨਹੀਂ ਦਿਖਾਈ। ਚੋਣਾਂ ਵੇਲੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਪਾਉਣ ਦੇ ਦਮਗਜ਼ੇ ਮਾਰਨ ਵਾਲੇ ਵਿਧਾਇਕ ਤੇ ਮੰਤਰੀ ਅੱਜਕਲ੍ਹ ਆਪਣੇ ਹਲਕੇ ਦੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਆ ਰਹੇ ਲੋਕਾਂ ਨੂੰ ਮਿਲਣ ਤੋਂ ਟਾਲਾ ਵੱਟਣ ਲਈ ਹਰ ਹੀਲਾ ਵਰਤ ਰਹੇ ਹਨ। ਜਿਹੜੇ ਨੇਤਾ ਲੋਕਾਂ ਨੂੰ ਆਖਦੇ ਸਨ ਕਿ ਉਨ੍ਹਾਂ ਦੇ ਦਰਵਾਜ਼ੇ ਹਲਕੇ ਦੇ ਲੋਕਾਂ ਲਈ ਸਦਾ ਖੁੱਲ੍ਹੇ ਹਨ, ਉਹ ਹੁਣ ਲੋਕਾਂ ਦੇ ਮੱਥੇ ਨਹੀਂ ਲੱਗਣਾ ਚਾਹੁੰਦੇ। ਪਰ ਲੋਕਾਂ ਦੀਆਂ ਮੁਢਲੀਆਂ ਲੋੜਾਂ ਪੂਰੀਆਂ ਕਰਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਕਰਨ ਤੋਂ ਸਰਕਾਰ ਨੂੰ ਪਿੱਛੇ ਨਹੀਂ ਹਟਣਾ ਚਾਹੀਦਾ।
ਸਰਕਾਰ ਨੂੰ ਜਿਥੇ ਪਹਿਲ ਦੇ ਆਧਾਰ 'ਤੇ ਸੂਬੇ ਦੀਆਂ ਸੜਕਾਂ ਦੀ ਮੁਰੰਮਤ ਵੱਲ ਧਿਆਨ ਦੇਣਾ ਚਾਹੀਦਾ ਹੈ, ਉਥੇ ਸੜਕਾਂ ਏਨੀ ਜਲਦੀ ਕਿਉਂ ਟੁੱਟਦੀਆਂ ਹਨ, ਇਨ੍ਹਾਂ ਨੂੰ ਬਣਾਉਣ ਦੇ ਅਮਲ ਵਿਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਚਾਹੀਦਾ ਹੈ। ਜਿਹੜੇ ਠੇਕੇਦਾਰ ਸੜਕਾਂ ਬਣਾਉਂਦੇ ਹਨ, ਪੰਜ ਸਾਲ ਤੱਕ ਮੁਰੰਮਤ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਣੀ ਚਾਹੀਦੀ ਹੈ। ਜੇਕਰ ਇਹ ਨਿਰਧਾਰਤ ਸਮੇਂ ਤੋਂ ਪਹਿਲਾਂ ਟੁੱਟਦੀਆਂ ਹਨ, ਤਾਂ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਹੋਵੇ। ਜਿਸ ਹਿਸਾਬ ਨਾਲ ਆਏ ਦਿਨ ਲੋਕਾਂ 'ਤੇ ਨਵੇਂ ਟੈਕਸ ਥੋਪੇ ਜਾ ਰਹੇ ਹਨ, ਉਸ ਹਿਸਾਬ ਨਾਲ ਸੜਕਾਂ, ਗਲੀਆਂ, ਨਾਲੀਆਂ ਤੇ ਸੀਵਰੇਜ ਸਬੰਧੀ ਸਮੱਸਿਆਵਾਂ ਲੋਕਾਂ ਨੂੰ ਨਹੀਂ ਆਉਣ ਦੇਣੀਆਂ ਚਾਹੀਦੀਆਂ। ਜੇਕਰ ਆਜ਼ਾਦੀ ਦੇ 73 ਸਾਲਾਂ ਬਾਅਦ ਵੀ ਲੋਕਾਂ ਨੂੰ ਸੜਕਾਂ, ਗਲੀਆਂ, ਨਾਲੀਆਂ, ਸਾਫ਼ ਪਾਣੀ ਤੇ ਸੀਵਰੇਜ ਪ੍ਰਬੰਧਾਂ ਲਈ ਧਰਨੇ ਲਾਉਣੇ ਪੈਣ ਤਾਂ ਫਿਰ ਸਰਕਾਰ ਨੂੰ ਆਪਣੇ ਵਿਕਾਸ ਦੇ ਦਾਅਵਿਆਂ ਨੂੰ ਛੱਡ ਕੇ ਜ਼ਮੀਨੀ ਹਕੀਕਤ ਨਾਲ ਜੁੜਨਾ ਚਾਹੀਦਾ ਹੈ।

-ਪਿੰਡ ਭਾਗੋਕਾਵਾਂ, ਡਾਕ: ਮਗਰਮੂਦੀਆਂ।

 

ਖ਼ਬਰ ਸ਼ੇਅਰ ਕਰੋ

 

ਆਖ਼ਰ ਫਲਸਤੀਨੀ-ਇਜ਼ਰਾਈਲੀ ਸੰਘਰਸ਼ ਸਬੰਧੀ ਭਾਰਤ ਨੇ ਤੋੜੀ ਖਾਮੋਸ਼ੀ

ਪਿਛਲੇ ਕੁਝ ਦਿਨਾਂ ਤੋਂ ਇਜ਼ਰਾਈਲ ਤੇ ਫਲਸਤੀਨ ਵਿਚਲੇ ਤਣਾਅ ਨੇ ਜਿਸ ਕਦਰ ਸ਼ਿੱਦਤ ਅਖ਼ਤਿਆਰ ਕੀਤੀ ਹੈ ਅਤੇ ਜਿਸ ਤਰ੍ਹਾਂ ਇਜ਼ਰਾਈਲ ਵਲੋਂ ਨਿਹੱਥੇ ਫਲਸਤੀਨੀਆਂ 'ਤੇ ਬੰਬਾਰੀ ਕਰਕੇ ਲਗਾਤਾਰ ਉਨ੍ਹਾਂ ਦਾ ਜਾਨੀ ਤੇ ਮਾਲੀ ਨੁਕਸਾਨ ਕੀਤਾ ਜਾ ਰਿਹਾ ਹੈ, ਉਸ ਨੂੰ ਲੈ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX