ਤਾਜਾ ਖ਼ਬਰਾਂ


ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  6 minutes ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  16 minutes ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 2 hours ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 2 hours ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 3 hours ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 3 hours ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 3 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 4 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 4 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 4 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 4 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 5 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 5 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 5 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 5 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 6 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 6 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 7 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 8 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 8 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 7 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਜੇਠ ਸੰਮਤ 553
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਸੰਪਾਦਕੀ

ਅਰਥਵਿਵਸਥਾ ਨੂੰ ਸੰਭਾਲਣ ਦੀ ਜ਼ਰੂਰਤ

ਕੋਰੋਨਾ ਮਹਾਂਮਾਰੀ ਦੇ ਮੌਜੂਦਾ ਦੌਰ ਭਾਵ ਦੂਜੀ ਲਹਿਰ ਵਿਚ ਦੇਸ਼ ਦਾ ਅਰਥਚਾਰਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਦੇਸ਼ ਦਾ ਸਮੁੱਚਾ ਅਰਥਚਾਰਾ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਪ੍ਰਭਾਵਿਤ ਹੁੰਦਾ ਆਇਆ ਹੈ ਅਤੇ ਚਾਲੂ ਵਿੱਤੀ ਸਾਲ ਵਿਚ ਵੀ ਇਸ ਵਿਚ ਸੁਧਾਰ ਹੋਣ ...

ਪੂਰੀ ਖ਼ਬਰ »

ਕੇਂਦਰ ਵਲੋਂ ਕੋਵਿਡ ਟੀਕਿਆਂ ਤੇ ਧਨ ਦੀ ਵੰਡ ਵਿਚ ਫਾਡੀ ਰਿਹਾ ਪੰਜਾਬ

ਭਾਰਤ ਸਰਕਾਰ ਨੇ ਕੋਵਿਡ ਟੀਕਾਕਰਨ ਵਿਚ ਖੁਰਾਕਾਂ ਦੀ ਗਿਣਤੀ ਤੇ ਬਾਕੀ ਹੋਰ ਪ੍ਰਬੰਧਾਂ ਵਾਸਤੇ ਅਨੁਮਾਨ ਲਗਾਉਣ ਲਈ ਅਤੇ ਸ੍ਰੋਤਾਂ ਦੀ ਵੰਡ ਲਈ, ਦੇਸ਼ ਦੀ ਸੂਬਿਆਂ ਦੀ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸਾਲ 2020 ਦੇ ਮੱਧ ਦੀ ਆਬਾਦੀ ਨੂੰ ਲਿਆ ਹੈ। ਇਹ ਇਕ ਸਹੀ ਪੈਮਾਨਾ ਹੈ। ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਵਿਰੋਧੀ ਦਿਵਸ 'ਤੇੇ ਵਿਸ਼ੇਸ਼

ਤੰਬਾਕੂ ਛੱਡਣ ਲਈ ਅੱਜ ਹੀ ਕਰੋ ਤਹੱਈਆ

ਦਿਨੋ-ਦਿਨ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਤੰਬਾਕੂਨੋਸ਼ੀ ਵੱਲ ਵਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਹੈ, ਤੰਬਾਕੂ ਉਦਯੋਗਾਂ ਦਾ ਨਿਸ਼ਾਨਾ ਵੀ ਇਹ ਨਵੀਂ ਪੀੜ੍ਹੀ ਹੀ ਹੈ ਜਿਸ ਨੂੰ ਗ੍ਰਾਹਕ ਬਣਾਉਣ ਲਈ ਹਰ ਢੰਗ-ਤਰੀਕਾ ਅਖਤਿਆਰ ਕੀਤਾ ਜਾ ਰਿਹਾ ਹੈ, ਛੋਟੀ ਉਮਰ ਦੇ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਵੱਖ-ਵੱਖ ਸੁਆਦ ਅਤੇ ਖ਼ੁਸ਼ਬੂ ਬਿਖੇਰਦੇ ਧੂਆਂ ਰਹਿਤ ਤੰਬਾਕੂ ਉਤਪਾਦ ਬਜ਼ਾਰ ਵਿਚ ਉਤਾਰੇ ਜਾ ਰਹੇ ਹਨ, ਤੰਬਾਕੂ ਕਾਰਨ ਹਰ ਸਾਲ 8 ਮਿਲੀਅਨ ਲੋਕ ਮੌਤ ਦੇ ਸ਼ਿਕਾਰ ਹੁੰਦੇ ਹਨ, ਮਾਹਿਰਾਂ ਵਲੋਂ ਇਹ ਵੀ ਖ਼ੁਲਾਸਾ ਕੀਤਾ ਗਿਆ ਹੈ ਕਿ ਤੰਬਾਕੂਨੋਸ਼ੀ ਕਰਨ ਵਾਲਿਆਂ ਨੂੰ ਕੋਰੋਨਾ ਵਰਗੀ ਗੰਭੀਰ ਬਿਮਾਰੀ ਹੋਣ ਦੀ ਸੰਭਾਵਨਾ ਵੀ ਵਧੇਰੇ ਹੋ ਸਕਦੀ ਹੈ। ਇਹੀ ਕਾਰਨ ਹੈ ਕੇ ਤੰਬਾਕੂ ਦੀ ਵਰਤੋਂ ਕਰਨ ਵਾਲਿਆਂ ਲਈ ਇਹ ਸਮਾਂ ਤੰਬਾਕੂ ਛੱਡਣ ਦਾ ਸੁਨਹਿਰੀ ਮੌਕਾ ਵੀ ਕਿਹਾ ਜਾ ਰਿਹਾ ਹੈ, ਪਰ ਇਹ ਕਿਸੇ ਚੁਣੌਤੀ ਤੋਂ ਘੱਟ ਨਹੀਂ।
ਤੰਬਾਕੂ ਛੱਡਣ ਦੇ ਲਾਭ : ਤੰਬਾਕੂ ਛੱਡਣ ਦੇ ਫਾਇਦੇ ਲਗਭਗ ਤੁਰੰਤ ਹੀ ਸ਼ੁਰੂ ਹੋ ਜਾਂਦੇ ਹਨ, ਤੰਬਾਕੂਨੋਸੀ ਛੱਡਣ ਦੇ ਸਿਰਫ 20 ਮਿੰਟਾਂ ਬਾਅਦ ਹੀ ਤੁਹਾਡੇ ਦਿਲ ਧੜਕਣ ਦੀ ਰਫ਼ਤਾਰ ਘੱਟ ਜਾਂਦੀ ਹੈ, 12 ਘੰਟਿਆਂ ਦੇ ਅੰਦਰ ਤੁਹਾਡੇ ਖ਼ੂਨ ਵਿਚ ਕਾਰਬਨ ਮੋਨੋਆਕਸਾਈਡ ਦਾ ਪੱਧਰ ਸਾਧਾਰਨ ਹੋ ਜਾਂਦਾ ਹੈ, 2-12 ਹਫਤਿਆਂ ਦੇ ਦਰਮਿਆਨ ਤੁਹਾਡੇ ਲਹੂ-ਗੇੜ ਵਿਚ ਸੁਧਾਰ ਹੁੰਦਾ ਹੈ ਤੇ ਫੇਫੜਿਆਂ ਦੇ ਕੰਮ ਵਿਚ ਸੁਧਾਰ ਵੀ ਹੁੰਦਾ ਹੈ, 1-9 ਮਹੀਨਿਆਂ ਦੇ ਅੰਦਰ ਖੰਘ ਅਤੇ ਸਾਹ ਦੀ ਕਮੀ ਘੱਟ ਜਾਂਦੀ ਹੈ, 5-15 ਸਾਲਾਂ ਦੇ ਅੰਦਰ ਤੁਹਾਡੇ ਦੌਰਾ ਪੈਣ ਦਾ ਜੋਖਮ ਇਕ ਤੰਬਾਕੂਨੋਸ਼ੀ ਕਰਨ ਵਾਲੇ ਦੇ ਮੁਕਾਬਲੇ ਘਟ ਹੋ ਜਾਂਦਾ ਹੈ, ਹੋਰ ਤਾਂ ਹੋਰ ਤੰਬਾਕੂ ਛੱਡਣ ਨਾਲ ਜਿੱਥੇ ਤੁਹਾਡੀ ਦਿੱਖ ਤੇ ਸ਼ਖ਼ਸੀਅਤ ਪ੍ਰਭਾਵਸ਼ਾਲੀ ਨਜ਼ਰ ਆਉਂਦੀ ਹੈ ਉਥੇ ਹੀ ਅਨੇਕਾਂ ਮਾਨਸਿਕ, ਸਮਾਜਿਕ, ਪਰਿਵਾਰਕ ਅਤੇ ਆਰਥਿਕ ਫਾਇਦੇ ਵੀ ਹੁੰਦੇ ਹਨ। ਤੰਬਾਕੂ ਦੇ ਹਾਨੀਕਾਰਕ ਪ੍ਰਭਾਵਾਂ ਅਤੇ ਤੰਬਾਕੂ ਤੋਂ ਬਚੇ ਰਹਿਣ ਲਈ ਜ਼ਰੂਰਤ ਉੱਤੇ ਜਿੰਨੀ ਗੰਭੀਰਤਾ ਨਾਲ ਧਿਆਨ ਦਿੱਤਾ ਜਾਣਾ ਚਾਹੀਦਾ ਸੀ ਓਨਾ ਨਹੀਂ ਦਿੱਤਾ ਗਿਆ। ਸੂਬੇ ਵਿਚ ਤੰਬਾਕੂ ਦੇ ਇਸਤੇਮਾਲ ਕਰਨ ਵਿਚ ਭਾਂਵੇ ਪੁਰਸ਼ਾਂ ਦੀ ਗਿਣਤੀ ਜ਼ਿਆਦਾ ਹੈ ਪਰ ਹੁਣ ਛੋਟੀ ਉਮਰ ਵਰਗ ਦੇ ਨੌਜਵਾਨਾਂ ਦਾ ਤੰਬਾਕੂ ਪ੍ਰਯੋਗ ਕਰਨਾ ਪੰਜਾਬ ਲਈ ਖਤਰੇ ਦੀ ਘੰਟੀ ਬਣਦਾ ਜਾ ਰਿਹਾ ਹੈ।
ਕਿਵੇਂ ਲੱਗਦੀ ਹੈ ਤੰਬਾਕੂ ਦੀ ਲੱਤ : ਤੰਬਾਕੂ ਵਿਚ ਪਾਏ ਜਾਣ ਵਾਲੇ ਤੱਤ ਨਿਕੋਟੀਨ ਦੀ ਨਸ਼ੇ ਦੀ ਲਤ ਲਗਾਉਣ ਦੀ ਸਮਰੱਥਾ ਅਫੀਮ ਜਾਂ ਕੋਕੀਨ ਤੋਂ ਜ਼ਿਆਦਾ ਹੈ ਜਿਸ ਕਾਰਨ ਲੋਕ ਤੰਬਾਕੂ ਦੇ ਆਦੀ ਹੋ ਜਾਂਦੇ ਹਨ ਅਤੇ ਫਿਰ ਉਹ ਹੋਰ ਤਰ੍ਹਾਂ-ਤਰ੍ਹਾਂ ਦੇ ਤੰਬਾਕੂ ਦਾ ਪ੍ਰਯੋਗ ਸ਼ੁਰੂ ਕਰ ਦਿੰਦੇ ਹਨ। ਨਿਕੋਟੀਨ ਦੀ ਵਰਤੋਂ ਤੰਬਾਕੂ ਵਿਚ ਕਈ ਤਰ੍ਹਾਂ ਨਾਲ ਕੀਤੀ ਜਾਂਦੀ ਹੈ ਬੀੜੀ, ਸਿਗਰੇਟ, ਸਿਗਾਰ, ਚਿਲਮ, ਪਾਨ, ਜਰਦਾ-ਖੈਨੀ, ਗੁਟਖਾ ਤੰਬਾਕੂ ਉਤਪਾਦ ਆਮ ਪ੍ਰਯੋਗ ਦੇ ਤਰੀਕੇ ਹਨ।
ਤੰਬਾਕੂ ਦੀ ਵਰਤੋਂ ਨਾਲ ਨੁਕਸਾਨ : ਹਰ ਸਾਲ ਭਾਰਤ ਵਿਚ 7 ਲੱਖ ਤੋਂ ਵੱਧ ਲੋਕਾਂ ਦੀ ਮੌਤ ਦਾ ਕਾਰਨ ਤੰਬਾਕੂ ਦਾ ਆਵਾਜ਼ ਕਰਨਾ ਹੈ। ਭਾਰਤ ਵਿਚ ਹੋਣ ਵਾਲਾ ਔਸਤਨ ਅੱਧੇ ਕੈਂਸਰਾਂ ਦਾ ਕਾਰਣ ਤੰਬਾਕੂ ਹੈ। ਮੂੰਹ, ਗਲਾ, ਭੋਜਨ ਨਾਲੀ, ਸਵੱਰ-ਯੰਤਰ, ਫੇਫੜੇ, ਪਿੱਤਾ, ਮੂਤਰ ਥੈਲੀ ਅਤੇ ਲਿੰਗ ਦੇ ਕੈਂਸਰ ਦਾ ਕਾਰਨ ਵੀ ਤੰਬਾਕੂ ਦਾ ਇਸਤੇਮਾਲ ਪਾਇਆ ਗਿਆ ਹੈ। ਦਿਲ ਦੇ ਦੌਰੇ ਅਤੇ ਹੋਰ ਦਿਲ ਦੀਆਂ ਬਿਮਾਰੀਆਂ ਦਾ ਵੀ ਤੰਬਾਕੂ ਹੀ ਕਾਰਨ ਬਣਦਾ ਹੈ। ਤੰਬਾਕੂ ਨਪੁੰਸਕਤਾ ਅਤੇ ਪੁਰਸ਼ਾਂ ਵਿਚ ਸ਼ੁਕਰਾਣੂਆਂ ਦੀ ਤਾਕਤ ਵਿਚ ਗਿਰਾਵਟ ਦਾ ਕਾਰਨ ਵੀ ਹੋ ਸਕਦਾ ਹੈ। ਗਰਭ ਅਵਸਥਾ ਦੌਰਾਨ ਮਾਂ ਦੁਆਰਾ ਤੰਬਾਕੂ ਦੇ ਇਸਤੇਮਾਲ ਨਾਲ ਗਰਭ ਵਿਚ ਬੱਚੇ ਦੇ ਵਿਕਾਸ ਵਿਚ ਕਮੀ, ਗਰਭਪਾਤ, ਬੱਚੇ ਦੀ ਮੌਤ, ਸਮੇਂ ਤੋਂ ਪਹਿਲਾਂ ਜਨਮ ਅਤੇ ਪੈਦਾ ਹੋਏ ਬੱਚੇ ਵਿਚ ਲੰਮੇ ਸਮੇਂ ਤੱਕ ਰਹਿਣ ਵਾਲੇ ਹਾਨੀਕਾਰਕ ਪ੍ਰਭਾਵ ਹੋ ਸਕਦੇ ਹਨ। ਫੇਫੜਿਆਂ ਦੇ ਰੋਗ, ਗਲੇ ਦੀ ਖਰਾਸ਼, ਫੇਫੜਿਆਂ ਦੀ ਇਨਫੈਕਸ਼ਨ ਜਿਵੇਂ ਕਿ ਟੀ.ਬੀ., ਨਿਮੋਨੀਆ ਆਦਿ ਤੰਬਾਕੂ ਪਦਾਰਥ ਲੈਣ ਵਾਲਿਆਂ ਵਿਚ ਜ਼ਿਆਦਾ ਵਧ ਗਏ ਹਨ। ਬੀੜੀ-ਸਿਗਰਟ ਪੀਣ ਵਾਲਿਆਂ ਨੂੰ ਸਾਹ ਦੀ ਨਾਲੀ ਦੀ ਇਨਫੈਕਸ਼ਨ, ਦਮੇ ਦੀ ਬਿਮਾਰੀ ਦਾ ਵਿਗੜਨਾ ਅਤੇ ਫੇਫੜਿਆਂ ਦੀ ਕੰਮ ਕਰਨ ਦੀ ਸ਼ਕਤੀ ਘੱਟ ਹੋ ਜਾਣ ਦਾ ਕਾਰਨ ਬਣਦਾ ਹੈ। ਤੰਬਾਕੂ ਦੇ ਇਸਤੇਮਾਲ ਨਾਲ ਮੂੰਹ ਵਿਚ ਸਫੈਦ ਅਤੇ ਲਾਲ ਧੱਬੇ ਹੋ ਸਕਦੇ ਹਨ ਅਤੇ ਸਰਲ ਸਬਮਯੂਕੋਸਲ ਫਾਇਬਰੋਸਿਸ ਜਿਸ ਵਿਚ ਰੋਗੀ ਪੂਰੀ ਤਰ੍ਹਾਂ ਮੂੰਹ ਨਹੀਂ ਖੋਲ੍ਹ ਸਕਦਾ, ਵਰਗੇ ਰੋਗ ਹੋ ਸਕਦੇ ਹਨ ਜੋ ਕਿ ਮੂੰਹ ਦੇ ਕੈਂਸਰ ਵਿਚ ਬਦਲ ਸਕਦੇ ਹਨ। ਤੰਬਾਕੂ ਦੇ ਇਸਤੇਮਾਲ ਕਾਰਨ ਚਮੜੀ 'ਤੇ ਝੁਰੜੀਆਂ, ਦੰਦਾਂ ਅਤੇ ਨਹੁੰਆਂ 'ਤੇ ਧੱਬੇ ਅਤੇ ਮੂੰਹ ਤੋਂ ਬਦਬੂੂ-ਦੁਰਗੰਧ ਆਉਣ ਦੀ ਸਮੱਸਿਆ ਹੋ ਸਕਦੀ ਹੈ।
ਤੰਬਾਕੂ ਛੱਡਿਆ ਜਾ ਸਕਦਾ ਹੈ : ਤੰਬਾਕੂ ਦਾ ਇਸਤੇਮਾਲ ਸਿਰਫ ਇਕ ਬੁਰੀ ਆਦਤ ਹੈ। ਤੰਬਾਕੂ ਛੱਡਣਾ ਸਿਰਫ ਇੱਛਾਸ਼ਕਤੀ ਦੀ ਗੱਲ ਹੈ ਤੰਬਾਕੂ ਛੱਡਣਾ ਮੁਸ਼ਕਿਲ ਜ਼ਰੂਰ ਹੈ ਪਰ ਅਕਸਰ ਲੋਕ ਦੋ ਜਾਂ ਉਸ ਤੋਂ ਜ਼ਿਆਦਾ ਕੋਸ਼ਿਸ਼ ਕਰਨ 'ਤੇ ਛੱਡਣ ਵਿਚ ਸਫਲ ਹੋ ਜਾਂਦੇ ਹਨ। ਇਕ ਝਟਕੇ ਨਾਲ ਛੱਡਣਾ ਜ਼ਿਆਦਾ ਪ੍ਰਭਾਵੀ ਤਰੀਕਾ ਹੈ। ਪ੍ਰਭਾਵੀ ਤਰੀਕਿਆਂ ਵਿਚ ਕਾਂਊਸਲਿੰਗ ਅਤੇ ਨਿਕੋਟੀਨ ਰਿਪਲੇਸਮਂੈਟ ਥਰੈਪੀ ਜਿਵੇਂ ਨਿਕੋਟੀਨ ਪੈਚ ਆਦਿ ਵੀ ਹਨ। ਤੰਬਾਕੂ ਦੀ ਲਤ ਅਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਬਚਣ ਲਈ ਕੁਝ ਸੁਝਾਅ
ਡਾਕਟਰ ਦੇ ਕੋਲ ਨਿਯਮਿਤ ਚੈੱਕਅਪ ਦੇ ਲਈ ਜਾਵੋ ਕਿਉਂਕਿ ਕੈਂਸਰ ਦਾ ਇਲਾਜ ਹੋ ਸਕਦਾ ਹੈ, ਜੇ ਉਹ ਪਹਿਲੇ ਪੜਾਅ ਵਿਚ ਹੀ ਪਕੜ ਵਿਚ ਆ ਜਾਵੇ।
* ਜੇ ਨੁਕਸਾਨ ਨਹੀਂ ਵੀ ਹੋਇਆ ਤਾਂ ਵੀ ਤੰਬਾਕੂ ਛੱਡਣਾ ਹੀ ਠੀਕ ਹੈ ਕਿਉਂਕਿ ਸ਼ੁਰੂ ਵਿਚ ਛੱਡਣਾ ਆਸਾਨ ਹੈ ਬਾਅਦ ਵਿਚ ਲਤ ਲੱਗ ਜਾਂਦੀ ਹੈ ਤਾਂ ਛੱਡਣ ਵਿਚ ਕਠਿਨਾਈ ਆਉਂਦੀ ਹੈ।
ਕੁਝ ਸੁਝਾਅ
* ਤੁਸੀਂ ਕਿੰਨੀ ਮਾਤਰਾ ਵਿਚ ਤੰਬਾਕੂ ਲੈ ਰਹੇ ਹੋ ਇਸ ਦਾ ਰਿਕਾਰਡ ਰੱਖੋ।
* ਸਿਰਫ ਇਕ ਵਾਰੀ ਲੈਣ ਜਿੰਨਾਂ ਹੀ ਤੰਬਾਕੂ ਖਰੀਦੋ।
* ਹਰ ਸਿਗਰਟ ਦੇ ਤੁਸੀਂ ਜਿੰਨੇ ਸੂਟੇ ਖਿੱਚਦੇ ਹੋ ਉਨ੍ਹਾਂ ਦੀ ਮਾਤਰਾ ਘਟਾਓ।
* ਸਿਗਰਟ, ਬੀੜੀ ਪੀਂਦੇ ਹੋਏ ਸੂਟਾ ਗਹਿਰਾ ਨਾ ਲਵੋ। ਤੰਬਾਕੂ ਲੈਣ ਦੀ ਇੱਛਾ ਨੂੰ ਕਿਵੇਂ ਸੰਭਾਲੀਏ
* ਯਾਦ ਰੱਖੋ ਤੰਬਾਕੂ ਲੈਣ ਦੀ ਇੱਛਾ ਸਿਰਫ 5-10 ਮਿੰਟ ਜ਼ਿਆਦਾ ਰਹਿੰਦੀ ਹੈ ਫਿਰ ਘੱਟ ਹੋ ਜਾਂਦੀ ਹੈ।
* ਉਸ ਸਮੇਂ ਚਬਾਉਣ ਵਾਲੀ ਚਿੰਗਮ, ਟਾਫੀ, ਪਿਪਰਾਮਿੰਟ ਲਵੋ ਜਾਂ ਪਾਣੀ ਦਾ ਗਲਾਸ ਪੀ ਲਵੋ।
* ਤੰਬਾਕੂ ਨਾਲ ਸਬੰਧਿਤ ਚੀਜ਼ਾਂ ਜਿਵੇਂ ਕਿ ਐਸ਼-ਟਰੇਅ ਆਦਿ ਆਪਣੇ ਘਰ ਅਤੇ ਕੰਮ ਕਰਨ ਵਾਲੀ ਜਗ੍ਹਾ ਤੋਂ ਹਟਾਓ।
ਜੇ ਤੰਬਾਕੂ ਛੱਡਣ ਵਿਚ ਮੁਸ਼ਕਿਲ ਹੋ ਰਹੀ ਹੈ ਤਾਂ ਨਿਰਾਸ਼ ਨਾ ਹੋਵੇ, ਫਿਰ ਤੋਂ ਕੋਸ਼ਿਸ਼ ਕਰੋ।
* ਸਿਹਤ ਵਿਭਾਗ ਦੇ ਸਟਾਫ, ਤੰਬਾਕੂ ਸੈਸਈਸ਼ੇਨ ਸੈੱਲ ਜਾਂ ਨਸ਼ਾ ਛੁਡਾਉ ਕੇਂਦਰ ਨਾਲ ਸੰਪਰਕ ਕਰੋ।


-ਬੀ.ਈ.ਈ.-ਨੋਡਲ ਅਫਸਰ ਤੰਬਾਕੂ ਕੰਟਰੋਲ ਸੈੱਲ, ਫਰੀਦਕੋਟ।
ਮੋਬਾਈਲ : 9814656257

ਖ਼ਬਰ ਸ਼ੇਅਰ ਕਰੋ

 

ਕੀ ਸੋਸ਼ਲ ਮੀਡੀਆ ਤੋਂ ਡਰ ਰਹੀ ਹੈ ਸਰਕਾਰ?

ਜਾਪਦਾ ਹੈ ਭਾਰਤ ਸਰਕਾਰ ਸੋਸ਼ਲ ਮੀਡੀਆ ਤੋਂ ਡਰੀ ਹੋਈ ਹੈ, ਤਾਂ ਹੀ ਉਸ ਨੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਡਰਾਉਣ ਦਾ ਕੰਮ ਆਰੰਭਿਆ ਹੈ। ਜਿਵੇਂ ਜਿਵੇਂ ਸੋਸ਼ਲ ਮੀਡੀਆ ਦੀ ਪਹੁੰਚ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਹੁੰਦੀ ਗਈ ਅਤੇ ਜ਼ਿਆਦਾ ਤੋਂ ਜ਼ਿਆਦਾ ਲੋਕ ਇਸ ਨਾਲ ਜੁੜਦੇ ...

ਪੂਰੀ ਖ਼ਬਰ »

ਅਜੋਕੇ ਪੰਜਾਬ ਦੀ ਜਵਾਨੀ

ਪੰਜਾਬ ਪੰਜ ਦਰਿਆਵਾਂ ਦੀ ਧਰਤੀ, ਗੁਰੂਆਂ, ਪੀਰਾਂ, ਰਿਸ਼ੀਆਂ, ਮੁਨੀਆਂ, ਅਵਤਾਰਾਂ ਦੀ ਜਨਨੀ ਅਜਿਹੀ ਧਰਤੀ ਜਿਥੇ ਕਿਸੇ ਸਮੇਂ ਹਰਿਆਲੀ, ਖੁਸ਼ਹਾਲੀ, ਖੁਸ਼ੀਆਂ, ਖੇੜਿਆਂ ਤੇ ਹਾਸਿਆਂ, ਰੌਣਕਾਂ ਨਾਲ ਭਰਪੂਰ ਸੀ। ਪਰ ਅਜੋਕੇ ਸਮੇਂ ਵਿਚ ਪੰਜਾਬ ਦੀ ਇਹ ਮੁਹਾਰਤ ਬਦਲਦੀ ਨਜ਼ਰ ਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX