ਤਾਜਾ ਖ਼ਬਰਾਂ


ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  7 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  43 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  49 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  52 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  56 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 6 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਪਾਦਕੀ

ਚੋਣ ਸਰਗਰਮੀ ਜਾਰੀ ਹੈ

ਭਾਰਤ ਵਿਚ ਕਿਸੇ ਨਾ ਕਿਸੇ ਥਾਂ 'ਤੇ ਅਤੇ ਕਿਸੇ ਨਾ ਕਿਸੇ ਪੱਧਰ 'ਤੇ ਚੋਣਾਂ ਦਾ ਮਾਹੌਲ ਬਣਿਆ ਹੀ ਰਹਿੰਦਾ ਹੈ। ਪੁਰਾਣਾ ਅਖਾਣ : 'ਭੰਡਾ ਭੰਡਾਰੀਆ ਕਿੰਨਾ ਕੁ ਭਾਰ, ਇਕ ਮੁੱਠ ਚੁੱਕ ਲੈ ਦੂਜੀ ਤਿਆਰ' ਅਨੁਸਾਰ ਭਾਰਤੀ ਲੋਕ ਚੋਣਾਂ ਲਈ ਤਿਆਰ-ਬਰ-ਤਿਆਰ ਰਹਿੰਦੇ ਹਨ। ਭਾਵੇਂ ...

ਪੂਰੀ ਖ਼ਬਰ »

ਦਾਅਵੇ, ਵਾਅਦੇ ਤੇ ਹਕੀਕਤਾਂ

2014 ਵਿਚ ਸ੍ਰੀ ਨਰਿੰਦਰ ਮੋਦੀ ਨੇ ਆਪਣਾ ਡੰਕਾ ਵਜਾ ਕੇ ਐਲਾਨ ਕੀਤਾ ਸੀ ਕਿ ਦੇਸ਼ ਨੇ ਸੱਠ ਸਾਲ ਕਾਂਗਰਸ ਨੂੰ ਦਿੱਤੇ ਹਨ, ਮੈਨੂੰ ਸਿਰਫ ਸੱਠ ਮਹੀਨੇ (ਪੰਜ ਸਾਲ) ਦਿਓ, ਮੈਂ ਭਾਰਤ ਨੂੰ ਤਰੱਕੀ ਦੇ ਅਜਿਹੇ ਰਾਹ 'ਤੇ ਲੈ ਜਾਵਾਂਗਾ ਕਿ ਤੁਹਾਡੇ ਸਾਰੇ ਸੁਪਨੇ ਪੂਰੇ ਹੋ ਜਾਣਗੇ। ਦੇਸ਼ ਦੇ ਇਤਿਹਾਸ ਵਿਚ ਸ਼ਾਇਦ ਪਹਿਲੀ ਵਾਰ ਹੋਇਆ ਸੀ ਕਿ ਕਿਸੇ ਲੀਡਰ ਨੇ ਅੰਕੜਿਆਂ ਸਮੇਤ ਵਾਅਦੇ ਕੀਤੇ ਹੋਣ। ਲੋਕ ਯਕੀਨ ਕਿਵੇਂ ਨਾ ਕਰਦੇ। ਦੇਸ਼ ਦੇ ਹਰ ਪਰਿਵਾਰ ਨੂੰ ਪੰਦਰਾਂ-ਪੰਦਰਾਂ ਲੱਖ ਰੁਪਏ ਤਾਂ ਉਸ ਕਾਲੇ ਧਨ ਵਿਚੋਂ ਮਿਲਣੇ ਸਨ ਜਿਹੜਾ ਮੋਦੀ ਨੇ ਵਿਦੇਸ਼ਾਂ ਤੋਂ ਵਾਪਸ ਲਿਆਉਣਾ ਸੀ। ਦੋ ਕਰੋੜ ਰੁਜ਼ਗਾਰ ਹਰ ਸਾਲ ਪੈਦਾ ਹੋਣਾ ਸੀ। ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਣੀ ਸੀ। ਇਸ ਤੋਂ ਇਲਾਵਾ ਔਰਤਾਂ ਉੱਤੇ ਹੋਣ ਵਾਲੇ ਅੱਤਿਆਚਾਰ ਹਮੇਸ਼ਾ ਲਈ ਖ਼ਤਮ ਹੋ ਜਾਣੇ ਸਨ। ਭ੍ਰਿਸ਼ਟਾਚਾਰ ਦਾ ਅੰਤ ਹੋ ਜਾਣਾ ਸੀ ਅਤੇ ਸੰਸਦ ਵਿਚ ਬੈਠੇ ਅਪਰਾਧੀ ਬਿਰਤੀ ਦੇ ਮੈਂਬਰਾਂ ਨੂੰ ਸਜ਼ਾ ਹੋਣੀ ਸੀ। ਏਨਾ ਕੁਝ ਮਿਲਦਾ ਹੋਵੇ ਤਾਂ ਫਿਰ ਨਾਂਹ ਵੀ ਕੌਣ ਕਰੇ। ਸੋ ਜਨਤਾ ਨੇ ਆਪਣਾ ਆਸ਼ੀਰਵਾਦ ਦਿੱਤਾ ਅਤੇ ਸ੍ਰੀ ਨਰਿੰਦਰ ਮੋਦੀ ਨੇ ਲੋਕਤੰਤਰ ਦੇ ਮੰਦਰ ਦੀਆਂ ਪੌੜੀਆਂ ਉੱਤੇ ਸਿਰ ਨਿਵਾ ਕੇ ਇਸ ਵਿਚ ਪ੍ਰਵੇਸ਼ ਕੀਤਾ।
ਇਸ ਪ੍ਰਵੇਸ਼ ਤੋਂ ਪਿੱਛੋਂ ਉਸ ਮੰਦਰ ਦਾ ਅਤੇ ਲੋਕਤੰਤਰ ਦਾ ਕੀ ਬਣਿਆ ਇਹ ਵੱਖਰੀ ਕਹਾਣੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਾਰੇ ਵਾਅਦੇ ਕਦੋਂ ਜੁਮਲੇ ਬਣ ਕੇ ਉੱਡ ਗਏ ਪਤਾ ਹੀ ਨਹੀਂ ਲੱਗਿਆ। ਪਰ ਇਕ ਗੱਲ ਪਤਾ ਲੱਗ ਗਈ ਕਿ ਉਸ ਦਾ ਡੰਕਾ ਵਜਾਉਣ ਵਾਲੇ ਟੀ.ਵੀ. ਚੈਨਲ ਉਸ ਦੀ ਹਰ ਗ਼ਲਤ ਗੱਲ ਨੂੰ ਸਹੀ ਸਾਬਤ ਕਰ ਸਕਦੇ ਹਨ। ਸਵਾਲ ਕਰਨ ਵਾਲੇ ਲੋਕਾਂ ਨੂੰ ਕਈ ਖਿਤਾਬਾਂ ਨਾਲ ਨਿਵਾਜਿਆ ਗਿਆ, ਦੇਸ਼ ਵਿਰੋਧੀ, ਹਿੰਦੂ ਵਿਰੋਧੀ, ਜਿਹਾਦੀ, ਸ਼ਹਿਰੀ-ਨਕਸਲ, ਗੱਦਾਰ ਵਗੈਰਾ-ਵਗੈਰਾ। ਗੁਜਰਾਤ ਮਾਡਲ ਨੂੰ ਪੂਰੇ ਦੇਸ਼ ਵਿਚ ਪ੍ਰਚਾਰਦੇ ਹੋਏ ਪ੍ਰਧਾਨ ਮੰਤਰੀ ਨੇ ਆਪਣੇ ਆਸ-ਪਾਸ ਸਿਰਫ 'ਜੀ ਹਜ਼ੂਰਾਂ' ਨੂੰ ਇਕੱਠੇ ਕਰ ਲਿਆ ਅਤੇ ਸਵਾਲ ਕਰਨ ਵਾਲਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ।
ਤਬਦੀਲੀ ਉੱਤੇ ਖ਼ਾਸ ਜ਼ੋਰ ਦਿੱਤਾ ਗਿਆ। ਪਹਿਲਾਂ ਤੋਂ ਚੱਲ ਰਹੀਆਂ ਯੋਜਨਾਵਾਂ ਦੇ ਨਾਂਅ ਬਦਲ ਕੇ ਆਪਣੇ ਨਾਂਅ ਨਾਲ ਜੋੜ ਕੇ ਦੇਸ਼ ਨੂੰ ਵੱਡੀ ਤਬਦੀਲੀ ਦਾ ਅਹਿਸਾਸ ਕਰਵਾਇਆ ਗਿਆ। ਉੱਤਰ ਪ੍ਰਦੇਸ਼ ਦੇ ਇਕ ਸੈਨਾਪਤੀ ਨੇ ਤਾਂ ਸ਼ਹਿਰਾਂ ਦੇ ਨਾਂਅ ਬਦਲ-ਬਦਲ ਕੇ ਉਨ੍ਹਾਂ ਦੇ ਹਿੰਦੂਕਰਨ ਦਾ ਬੀੜਾ ਚੁੱਕ ਲਿਆ। ਅੰਗਰੇਜ਼ੀ ਮੁਸ਼ਕ ਮਾਰਦੇ 'ਪਲਾਨਿੰਗ ਕਮਿਸ਼ਨ' ਦੀ ਥਾਂ ਹਿੰਦੀ ਸੁਗੰਧੀਆਂ ਛੱਡਦਾ 'ਨੀਤੀ ਆਯੋਗ' ਹੋਵੇ ਜਾਂ 'ਬ੍ਰੀਫਕੇਸ' ਦੀ ਥਾਂ 'ਵਹੀ-ਖਾਤੇ' ਵਾਲਾ ਲਾਲ ਕੱਪੜੇ ਵਿਚ ਲਿਪਟਿਆ ਦੇਸ਼ ਦਾ ਬਜਟ, ਹਰ ਤਬਦੀਲੀ ਦਾ ਡੰਕਾ ਭਜਨ ਮੰਡਲੀ ਨੇ ਉੱਚੇ ਸੁਰ ਵਿਚ ਵਜਾਇਆ।
ਸ੍ਰੀ ਮੋਦੀ ਨੂੰ ਸਰਕਾਰ ਚਲਾਉਂਦਿਆਂ ਜਦੋਂ ਦੋ ਸਾਲ ਹੋ ਗਏ ਤਾਂ ਕੁਝ ਲੋਕਾਂ ਦੀਆਂ ਅੱਖਾਂ ਖੁੱਲ੍ਹਣ ਲੱਗੀਆਂ ਕਿ ਨਾ ਵਿਦੇਸ਼ਾਂ ਤੋਂ ਕਾਲਾ ਧਨ ਵਾਪਸ ਆਇਆ ਹੈ, ਨਾ ਭ੍ਰਿਸ਼ਟਾਚਾਰ ਵਿਚ ਕੋਈ ਕਮੀ ਆਈ ਹੈ, ਨਾ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਹੈ ਅਤੇ ਨਾ ਹੀ ਰੁਜ਼ਗਾਰ ਮਿਲਿਆ ਹੈ। ਸ੍ਰੀ ਮੋਦੀ ਕਰ ਕੀ ਰਹੇ ਹਨ? ਇਹ ਮੌਕਾ ਸੀ ਕੁਝ ਕਰ ਕੇ ਦਿਖਾਉਣ ਦਾ ਤੇ ਉਨ੍ਹਾਂ ਨੂੰ ਪਤਾ ਸੀ ਕਿ ਕੁਝ ਕਰ ਕੇ ਦਿਖਾਉਣ ਦਾ ਮਤਲਬ ਜ਼ਰੂਰੀ ਨਹੀਂ ਕਿ ਕੁਝ ਚੰਗਾ ਹੀ ਕਰਨਾ ਹੈ। ਕੁਝ ਵੀ ਕਰ ਦਿਓ 'ਭਗਤਾਂ' ਅਤੇ ਮੀਡੀਆ ਨੇ ਉਸ ਨੂੰ ਚੰਗਾ ਬਣਾ ਹੀ ਦੇਣਾ ਹੈ। ਸੋ 'ਸਾਹਿਬ' ਨੇ ਨੋਟਬੰਦੀ ਕਰ ਦਿੱਤੀ। ਸਿਆਸੀ ਆਗੂਆਂ ਨੂੰ ਆਪਣੇ ਲੋਕਾਂ ਦੀ ਸੋਚ ਦਾ ਪਤਾ ਹੁੰਦਾ ਹੈ। ਸ੍ਰੀ ਮੋਦੀ ਨੂੰ ਵੀ ਆਪਣੀ ਜਨਤਾ ਦੀ ਸੋਚ ਦਾ ਪਤਾ ਸੀ ਕਿ ਲੋਕ ਦੂਜੇ ਦੇ ਘਰ ਵਿਚ ਲੱਗੀ ਅੱਗ ਦਾ ਨਜ਼ਾਰਾ ਦੇਖਦੇ ਹੋਏ ਆਪਣੇ ਘਰ ਚੋਂ ਉੱਠਦੇ ਲਾਂਬੂਆਂ ਵੱਲ ਧਿਆਨ ਨਹੀਂ ਦੇਣਗੇ। ਹੋਇਆ ਵੀ ਇਹੀ। ਦੇਸ਼ ਦਾ ਗ਼ਰੀਬ ਆਦਮੀ ਦੋ-ਦੋ ਹਜ਼ਾਰ ਰੁਪਏ ਬਦਲਾਉਣ ਲਈ ਬੈਂਕ ਦੀਆਂ ਲੰਬੀਆਂ ਲਾਈਨਾਂ ਵਿਚ ਲੱਗਿਆ ਇਹ ਸੋਚ ਕੇ ਖੁਸ਼ ਹੋ ਰਿਹਾ ਸੀ ਕਿ ਮੈਂ ਤਾਂ ਮਸਾਂ ਦੋ ਹਜ਼ਾਰ ਹੀ ਬਦਲਾਉਣੇ ਨੇ ਜਿਨ੍ਹਾਂ ਕੋਲ ਕਰੋੜਾਂ ਰੁਪਏ ਪਏ ਨੇ ਉਨ੍ਹਾਂ ਦਾ ਕੀ ਹਾਲ ਹੋਣੈ। ਇਸੇ ਖੁਸ਼ੀ ਵਿਚ ਜਨਤਾ ਨੇ ਭਾਜਪਾ ਦਾ ਡੰਕਾ ਉੱਤਰ ਪ੍ਰਦੇਸ਼ ਦੀਆਂ ਚੋਣਾਂ ਵਿਚ ਵੀ ਵਜਾ ਦਿੱਤਾ ਅਤੇ ਹਿੰਦੂਤਵ ਦੀ ਇਕ ਨਵੀਂ ਪ੍ਰਯੋਗਸ਼ਾਲਾ ਦਾ ਪ੍ਰੋਫੈਸਰ ਇਕ ਭਗਵਾਧਾਰੀ ਨੂੰ ਬਣਾ ਦਿੱਤਾ, ਜਿਸ ਨੂੰ ਕਿ 'ਯੋਗੀ' ਆਖਿਆ ਗਿਆ।
ਹਿੰਦੂਤਵ ਦਾ ਜਾਦੂ ਸਿਰ ਚੜ੍ਹ ਕੇ ਬੋਲਣ ਲੱਗਾ। ਕਸ਼ਮੀਰ, ਪਾਕਿਸਤਾਨ, ਚੀਨ, ਸ਼ਮਸ਼ਾਨ-ਕਬਰਸਤਾਨ ਲੋਕਾਂ ਨੂੰ ਆਪਣੇ ਰੋਜ਼ੀ-ਰੋਟੀ, ਸਿਹਤ ਅਤੇ ਸਿੱਖਿਆ ਦੇ ਮਸਲਿਆਂ ਨਾਲੋਂ ਵੱਧ ਪਿਆਰੇ ਹੋ ਗਏ ਅਤੇ ਲੋਕਾਂ ਨੇ ਇਕ ਵਾਰ ਫਿਰ 2019 ਵਿਚ ਮੋਦੀ ਦਾ ਡੰਕਾ ਵਜਾ ਦਿੱਤਾ। ਇਨ੍ਹਾਂ ਚੋਣਾਂ ਵਿਚ 'ਡੰਕਾ-ਪਤੀ' ਨੇ ਨਾ ਝੂਠੇ ਵਾਅਦੇ ਕੀਤੇ ਤੇ ਨਾ ਲਾਰੇ ਲਾਏ। ਇਹ ਸਪੱਸ਼ਟ ਸੀ ਕਿ ਹਿੰਦੂ ਵੋਟਰ ਸ੍ਰੀ ਮੋਦੀ ਦੇ ਨਾਲ ਹੈ ਅਤੇ ਹੁਣ ਉਨ੍ਹਾਂ ਨੂੰ ਨਾ ਕਿਸੇ ਨੂੰ ਰੁਜ਼ਗਾਰ ਦੇਣ ਦੀ ਲੋੜ ਹੈ ਨਾ ਸਿਹਤ ਅਤੇ ਨਾ ਸਿੱਖਿਆ, ਹੁਣ ਤਾਂ 'ਦੋ ਬੂੰਦ ਹਿੰਦੂਤਵ' ਤੇ ਪਾਕਿਸਤਾਨ ਵਿਰੋਧੀ ਤਿੱਖਾ ਪ੍ਰਚਾਰ ਅਤੇ ਚੋਣਾਂ ਵਿਚ ਜਿੱਤ ਪੱਕੀ। ਕਿਉਂਕਿ ਚੋਣਾਂ ਜਿੱਤਣਾ ਹੀ ਤਾਂ ਇਕੋ-ਇਕ ਕੰਮ ਹੈ ਜਿਸ ਦੀ ਤਿਆਰੀ ਸ੍ਰੀ ਮੋਦੀ ਅਠਾਰਾਂ-ਅਠਾਰਾਂ ਘੰਟੇ ਜਾਗ ਕੇ ਕਰਦੇ ਹਨ।
ਬੰਗਾਲ ਦੀਆਂ ਚੋਣਾਂ ਜਿੱਤਣਾ ਸ੍ਰੀ ਮੋਦੀ ਲਈ ਵੱਕਾਰ ਦਾ ਸਵਾਲ ਸੀ। ਇਸ ਲਈ ਚੋਣ ਕਮਿਸ਼ਨ ਨੇ ਅੱਠ ਗੇੜਾਂ ਵਿਚ ਚੋਣਾਂ ਦਾ ਐਲਾਨ ਕੀਤਾ। ਪਤਾ ਸੀ ਕਿ ਕੋਰੋਨਾ ਦੀ ਦੂਜੀ ਲਹਿਰ ਸਿਰ 'ਤੇ ਹੈ ਫਿਰ ਵੀ ਅੱਠ ਗੇੜ ਦੀਆਂ ਚੋਣਾਂ ਅਤੇ ਇਸ ਲਈ ਲੱਖਾਂ ਲੋਕਾਂ ਦੇ ਇਕੱਠ ਜ਼ਰੂਰੀ ਸਨ। ਕੋਰੋਨਾ ਕੀ ਚੀਜ਼ ਹੈ? ਉਸ ਉੱਤੇ ਆਪਣੀ ਜਿੱਤ ਦਾ ਡੰਕਾ ਤਾਂ ਸ੍ਰੀ ਮੋਦੀ ਨੇ ਜਨਵਰੀ 2020 ਵਿਚ ਹੀ ਵਜਾ ਦਿੱਤਾ ਸੀ। ਇਹ ਐਲਾਨ ਹੋ ਚੁੱਕਾ ਸੀ ਕਿ ਭਾਰਤ ਨੇ ਕੋਰੋਨਾ ਦੀ ਜੰਗ ਜਿੱਤ ਲਈ ਹੈ ਹੁਣ ਤਾਂ ਸਾਡਾ ਕੰਮ ਸਿਰਫ ਦੂਜੇ ਦੇਸ਼ਾਂ ਦੀ ਸਹਾਇਤਾ ਕਰਨਾ ਹੈ ਤਾਂ ਕਿ ਉੱਥੇ ਵੀ ਆਪਣਾ ਡੰਕਾ ਵੱਜ ਸਕੇ। ਇਸ ਲਈ ਜਿੱਥੇ ਅਮਰੀਕਾ ਵਰਗੇ ਅਮੀਰ ਦੇਸ਼ ਨੇ ਆਪਣੇ ਦੇਸ਼ ਦੀ ਵੈਕਸੀਨੇਸ਼ਨ ਦੀ ਲੋੜ ਪਹਿਲਾਂ ਪੂਰੀ ਕਰਨ ਦੇ ਉਦੇਸ਼ ਨਾਲ ਵੈਕਸੀਨ ਬਣਾਉਣ ਲਈ ਜ਼ਰੂਰੀ ਕੱਚੇ ਮਾਲ ਦੇ ਨਿਰਯਾਤ ਉੱਤੇ ਪਾਬੰਦੀਆਂ ਲਗਾ ਦਿੱਤੀਆਂ, ਉਥੇ ਭਾਰਤ ਵਰਗਾ ਗ਼ਰੀਬ ਦੇਸ਼ ਤਿਆਰ ਕੀਤੀ ਵੈਕਸੀਨ ਦੂਜੇ ਦੇਸ਼ਾਂ ਨੂੰ ਵੰਡਣ ਤੁਰ ਪਿਆ। ਹੋਰ ਤਾਂ ਹੋਰ ਆਕਸੀਜਨ ਦਾ ਨਿਰਯਾਤ ਵੀ 2019 ਦੀ ਤੁਲਨਾ ਵਿਚ ਦੁੱਗਣਾ ਕਰ ਦਿੱਤਾ। ਪਿਛਲੇ ਸਾਲ ਨਾਲੋਂ ਕੋਈ 5000 ਮੀਟ੍ਰਿਕ ਟਨ ਆਕਸੀਜਨ ਵੱਧ ਨਿਰਯਾਤ ਕੀਤੀ ਗਈ।
2022 ਵਿਚ ਉੱਤਰ ਪ੍ਰਦੇਸ਼ ਦੀਆਂ ਚੋਣਾਂ ਹਨ। ਹਿੰਦੂਤਵ ਦੀ ਡੋਜ਼ ਦੇ ਨਵੇਂ ਟੀਕੇ ਭਰ ਕੇ ਰੱਖਣੇ ਜ਼ਰੂਰੀ ਹਨ। ਇਸ ਲਈ ਸਮੇਂ ਦੀ ਲੋੜ ਸੀ ਕਿ ਮਹਾਂਕੁੰਭ ਦੀ ਇਜਾਜ਼ਤ ਦਿੱਤੀ ਜਾਵੇ। ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਕੋਰੋਨਾ ਨੂੰ ਧਿਆਨ ਵਿਚ ਰੱਖਦਿਆਂ 'ਸੰਕੇਤਕ' ਮਹਾਂਕੁੰਭ ਦੀ ਸਲਾਹ ਦਿੱਤੀ ਤਾਂ ਸ੍ਰੀ ਮੋਦੀ ਨੇ ਉਸ ਨੂੰ ਲਾਂਭੇ ਕਰ ਕੇ ਤੀਰਥ ਸਿੰਘ ਰਾਵਤ ਨੂੰ ਮੁੱਖ ਮੰਤਰੀ ਬਣਾ ਦਿੱਤਾ। ਹੁਣ ਤੀਰਥ ਸਿੰਘ ਨੇ ਦੇਸ਼ ਨੂੰ ਕੁੰਭ ਦਾ ਤੀਰਥ ਕਰਵਾਇਐ ਕਿ ਕੋਰੋਨੇ ਦਾ ਇਹ ਸਾਰਿਆਂ ਨੂੰ ਦਿਸ ਹੀ ਰਿਹੈ। ਜਦੋਂ ਸਾਰੇ ਪਾਸੇ ਹਾਹਾਕਾਰ ਮਚ ਗਈ ਅਤੇ ਸੁਪਰੀਮ ਕੋਰਟ ਤੋਂ ਵੀ ਫਿਟਕਾਰ ਪਈ ਤਾਂ ਸ੍ਰੀ ਮੋਦੀ ਨੇ ਮਲਵੀਂ ਜਿਹੀ ਜੀਭ ਨਾਲ ਸੰਨਿਆਸੀ ਅਖਾੜਿਆਂ ਨੂੰ ਸਲਾਹ ਦਿੱਤੀ ਕਿ ਜੇ ਹੋ ਸਕੇ ਤਾਂ ਬਾਕੀ ਦਾ ਕੁੰਭ 'ਸੰਕੇਤਿਕ' ਕਰ ਲਿਆ ਜਾਵੇ। ਪਰ ਅਖਾੜੇ ਵਾਲਿਆਂ ਨੇ ਉਨ੍ਹਾਂ ਦਾ ਇਕ ਦਿਨ ਪਹਿਲਾਂ ਦਾ ਟਵੀਟ ਯਾਦ ਕਰਵਾ ਕੇ ਚੁੱਪ ਕਰਵਾ ਦਿੱਤਾ ਜਿਸ ਵਿਚ ਉਨ੍ਹਾਂ ਨੇ ਬੰਗਾਲ ਦੀ ਇਕ ਰੈਲੀ ਵਿਚ ਲੱਖਾਂ ਦੀ ਜੁੜੀ ਭੀੜ ਨੂੰ ਵੇਖ ਕੇ ਖੁਸ਼ੀ ਪ੍ਰਗਟ ਕੀਤੀ ਸੀ। ਕੀ ਇਹੀ ਦੁਰਸਾਹਸ ਤਬਲੀਗ਼ੀ ਜਮਾਤ ਵਾਲੇ ਕਰ ਸਕਦੇ ਸਨ?
ਦੇਸ਼ ਕੋਲ ਕੋਰੋਨਾ ਨਾਲ ਨਿਪਟਣ ਦੀ ਤਿਆਰੀ ਲਈ ਪੂਰਾ ਇਕ ਸਾਲ ਸੀ। ਪਰ ਇਸ ਸਾਲ ਦੀ ਵਰਤੋਂ ਸ੍ਰੀ ਮੋਦੀ ਨੇ ਕੋਰੋਨਾ ਉੱਤੇ ਆਪਣੀ ਜਿੱਤ ਦਾ ਡੰਕਾ ਵਜਾਉਣ ਲਈ ਕੀਤੀ। ਇਸ ਵੇਲੇ ਵੀ ਜਦੋਂ ਕਿ ਦੇਸ਼ ਵਿਚ ਵੈਕਸੀਨ ਦੀ ਭਿਅੰਕਰ ਕਮੀ ਹੈ। ਵੈਕਸੀਨ ਲਗਵਾਉਣ ਤੋਂ ਪਿੱਛੋਂ ਮਿਲਣ ਵਾਲੇ ਸਰਟੀਫਿਕੇਟ ਉੱਤੇ ਲੱਗੀ ਉਨ੍ਹਾਂ ਦੀ ਤਸਵੀਰ ਇਸ ਤਰ੍ਹਾਂ ਹੱਸ ਰਹੀ ਹੈ ਜਿਵੇਂ ਇਨ੍ਹਾਂ ਨੇ ਹੀ ਵੈਕਸੀਨ ਈਜਾਦ ਕੀਤੀ ਹੋਵੇ। ਬਾਕੀ ਜੇ ਤੁਸੀਂ ਇਹ ਸਮਝੀ ਬੈਠੇ ਹੋ ਕਿ ਇਸ ਤਬਾਹੀ ਤੋਂ ਪਿੱਛੋਂ ਉਨ੍ਹਾਂ ਦਾ ਡੰਕਾ ਵੱਜਣਾ ਬੰਦ ਹੋ ਜਾਵੇਗਾ ਤਾਂ ਤੁਸੀਂ ਵੱਡੀ ਗ਼ਲਤ-ਫਹਿਮੀ ਵਿਚ ਹੋ। ਚਾਹੇ ਕੁਝ ਵੀ ਕਰ ਲਵੋ ਅਗਲੀਆਂ ਚੋਣਾਂ ਵਿਚ ਵੀ 'ਆਵੇਗਾ ਤਾਂ ਮੋਦੀ ਹੀ'।


-ਮੋ: 70099-11489

ਖ਼ਬਰ ਸ਼ੇਅਰ ਕਰੋ

 

ਬਰਸੀ 'ਤੇ ਵਿਸ਼ੇਸ਼

ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ

ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਧਾਰਮਿਕ, ਸਮਾਜਿਕ ਤੇ ਵਿੱਦਿਅਕ ਖੇਤਰ ਵਿਚ ਜੋ ਯੋਗਦਾਨ ਪਾਇਆ, ਉਸ ਨਾਲ ਸਮਾਜ ਦੀ ਨੁਹਾਰ ਹੀ ਬਦਲ ਗਈ। ਇਸ ਮਹਾਨ ਆਤਮਾ ਦਾ ਜਨਮ ਅਕਤੂਬਰ 1882 'ਚ ਖੇੜੀ ਦੁਨਾ ਸਿੰਘ ਜ਼ਿਲ੍ਹਾ ਗੁਜਰਾਤ (ਪਾਕਿਸਤਾਨ) 'ਚ ਪਿਤਾ ਸ: ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦਾ ਨੌਜਵਾਨ ਪੀੜ੍ਹੀ 'ਤੇ ਪਿਆ ਗਹਿਰਾ ਅਸਰ

(ਕੱਲ੍ਹ ਤੋਂ ਅੱਗੇ) ਜੂਨ, 1984 ਦੇ ਪਹਿਲੇ ਹਫ਼ਤੇ ਸ਼ੁਰੂ ਹੋਇਆ ਘੱਲੂਘਾਰਾ ਪਹਿਲੇ ਘੱਲੂਘਾਰੇ ਵਾਂਗ ਜੂਨ ਦੇ ਪਹਿਲੇ ਹਫ਼ਤੇ ਸ਼ੁਰੂ ਹੋਇਆ ਤੇ ਇਸ ਵਿਚ ਵੀ ਪਹਿਲੇ-ਦੂਜੇ ਘੱਲੂਘਾਰੇ ਵਾਂਗ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ। ਇਸ ਕਰਕੇ ਇਸ ਨੂੰ 'ਤੀਸਰੇ ਘੱਲੂਘਾਰੇ' ਦਾ ਨਾਂਅ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ਾਂ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਾਸਲ

(ਕੱਲ੍ਹ ਤੋਂ ਅੱਗੇ) ਪੰਜਾਬ ਦੇ ਸੰਦਰਭ ਵਿਚ ਇਨ੍ਹਾਂ ਸਮਿਆਂ ਦੌਰਾਨ ਪ੍ਰਮੁੱਖ ਤੌਰ 'ਤੇ ਪਗੜੀ ਸੰਭਾਲ ਜੱਟਾ ਲਹਿਰ (1907), ਬੰਨੇ ਤੇ ਅੱਧੋ ਅੱਧ ਦਾ ਸੰਘਰਸ਼ (1938), ਸ਼ਾਹੂਕਾਰ ਕਰਜ਼ੇ ਵਿਰੁੱਧ ਸੰਘਰਸ਼ (1937-38), ਲਾਹੌਰ ਦਾ ਮੋਰਚਾ (1939), ਹਰਸਾ ਛੀਨਾ ਮੋਘਾ ਮੋਰਚਾ (1946), ਇਤਿਹਾਸਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX